Wednesday, August 5
Shadow

Tag: punjabi news

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼; ਨਾਬਾਲਗ ਸਮੇਤ ਛੇ ਵਿਅਕਤੀ ਪੰਜ ਪਿਸਤੌਲਾਂ ਸਣੇ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼; ਨਾਬਾਲਗ ਸਮੇਤ ਛੇ ਵਿਅਕਤੀ ਪੰਜ ਪਿਸਤੌਲਾਂ ਸਣੇ ਗ੍ਰਿਫ਼ਤਾਰ

Breaking News
ਚੰਡੀਗੜ੍ਹ/ਅੰਮ੍ਰਿਤਸਰ, 6 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪੰਜ ਆਧੁਨਿਕ ਪਿਸਤੌਲਾਂ ਅਤੇ ਇੱਕ ਤੇਜ਼ਧਾਰ ਹਥਿਆਰ ਸਮੇਤ ਛੇ ਵਿਅਕਤੀਆਂ, ਜਿਨ੍ਹਾਂ ਵਿੱਚੋਂ ਇੱਕ ਨਾਬਾਲਗ ਹੈ, ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰੋਹਿਤ ਕੁਮਾਰ (18) ਵਾਸੀ ਮਕਬੂਲਪੁਰਾ, ਅੰਮ੍ਰਿਤਸਰ; ਕਰਨਬੀਰ ਸਿੰਘ ਉਰਫ਼ ਅਜੈ (24) ਵਾਸੀ ਪਿੰਡ ਕਾਲੇ ਤਰਨਤਾਰਨ; ਜਸ਼ਨਦੀਪ ਸਿੰਘ ਉਰਫ਼ ਗਿਆਨੀ (18), ਓਂਕਾਰ ਸਿੰਘ ਉਰਫ਼ ਵੰਸ਼ (21) ਅਤੇ ਆਕਾਸ਼ਦੀਪ ਸਿੰਘ (24), ਤਿੰਨੋਂ ਵਾਸੀ ਪਿੰਡ ਮਰੀ ਮੇਘਾ, ਤਰਨਤਾਰਨ ਅਤੇ 16 ਸਾਲਾ ਨਾਬਾਲਗ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਇੱਕ .30 ਬੋਰ, ਇੱਕ 9 ਐਮਐਮ ਗਲੌਕ, ਇੱਕ .30 ਬੋਰ...
ਪੰਜਾਬ ਸਰਕਾਰ ‘ਰੰਗਲੇ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਸਮਰਪਿਤ ਭਾਵਨਾ ਨਾਲ ਸੇਵਾ ਤੇ ਵਿਕਾਸ ਪ੍ਰਤੀ ਦ੍ਰਿੜ੍ਹ ਵਚਨਬੱਧ-ਗੁਲਾਬ ਚੰਦ ਕਟਾਰੀਆ

ਪੰਜਾਬ ਸਰਕਾਰ ‘ਰੰਗਲੇ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਸਮਰਪਿਤ ਭਾਵਨਾ ਨਾਲ ਸੇਵਾ ਤੇ ਵਿਕਾਸ ਪ੍ਰਤੀ ਦ੍ਰਿੜ੍ਹ ਵਚਨਬੱਧ-ਗੁਲਾਬ ਚੰਦ ਕਟਾਰੀਆ

Breaking News
ਚੰਡੀਗੜ੍ਹ, 6 ਮਾਰਚ*ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਸੂਬਾ ਸਰਕਾਰ ਦੀ ਪੰਜਾਬ ਤੇ ਪੰਜਾਬੀਆਂ ਪ੍ਰਤੀ ਲਗਨ ਤੇ ਇਮਾਨਦਾਰੀ ਨਾਲ ਸੇਵਾ ਕਰਨ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਇਸ ਮੌਕੇ ਰਾਜਪਾਲ ਨੇ ਕਿਹਾ ਕਿ ਪੰਜਾਬ ਸਰਕਾਰ ਗਤੀਸ਼ੀਲ ਤੇ ਪ੍ਰਗਤੀਸ਼ੀਲ 'ਰੰਗਲਾ ਪੰਜਾਬ' ਬਣਾਉਣ ਲਈ ਸੂਬੇ ਨੂੰ ਵਿਕਾਸ ਦੇ ਰਾਹ 'ਤੇ ਲਿਜਾਣ ਲਈ ਸਮਰਪਿਤ ਭਾਵਨਾ ਨਾਲ ਕੰਮ ਕਰ ਰਹੀ ਹੈ।16ਵੀਂ ਪੰਜਾਬ ਵਿਧਾਨ ਸਭਾ ਦੇ ਬਾਰ੍ਹਵੇਂ ਬਜਟ ਸੈਸ਼ਨ ਨੂੰ ਸੰਬੋਧਨ ਕਰਦੇ ਹੋਏ  ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਿਹਤ ਸੰਭਾਲ, ਸਿੱਖਿਆ, ਖੇਤੀਬਾੜੀ, ਬੁਨਿਆਦੀ ਢਾਂਚਾ, ਸ਼ਾਸਨ, ਭਲਾਈ, ਉਦਯੋਗ ਅਤੇ ਜਨਤਕ ਸੇਵਾਵਾਂ ਵਿੱਚ ਪੰਜਾਬ ਸਰਕਾਰ ਦੁਆਰਾ ਕੀਤੇ ਗਏ ਉਪਰਾਲਿਆਂ ਦਾ ਵਿਸਥਾਰਤ ਵੇਰਵਾ ਪੇਸ਼ ਕੀਤਾ।ਜਨਤਕ ਸਿਹਤ ਸੰਭਾਲ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਦੇ ਯਤਨਾਂ ਦਾ ਜ਼ਿਕਰ ਕਰਦਿਆਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ, "ਪੰਜਾਬ ਸਰਕਾਰ ਮਜ਼ਬੂਤ, ਸਮੂਹਿਕ ਅਤੇ ਲੋਕ-ਕੇਂਦ੍ਰਿਤ ਸਿਹਤ ਸੰਭਾਲ ਵਿਵਸਥਾ ਕਾਇਮ ਲਈ ਵਚਨਬੱਧ ਹੈ ਜੋ ਸਾਰੇ 23 ਜ਼ਿਲ੍ਹਾ ਹਸਪਤਾਲਾਂ, 42 ਸਬ-ਡਿਵੀਜ਼ਨਲ ਹਸਪਤਾਲਾਂ, 162 ਕਮਿਊਨਿਟੀ...
“ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਯੋਗਾ  ਕੈਂਪ ਲਗਾਇਆ ਗਿਆ

“ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਯੋਗਾ  ਕੈਂਪ ਲਗਾਇਆ ਗਿਆ

Local news
ਫਰੀਦਕੋਟ 06 ਮਾਰਚ - ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੀਮਤੀ ਪੂਨਮਦੀਪ ਕੌਰ ਡਿਪਟੀ ਕਮਿਸ਼ਨਰ ਫਰੀਦਕੋਟ ਜੀ ਜੀ ਦੀ ਯੋਗ ਹੇਠ ਸ੍ਰੀਮਤੀ ਰਤਨਦੀਪ ਸੰਧੂ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਅਫਸਰ ਫਰੀਦਕੋਟ ਜੀ ਦੇ ਯਤਨਾਂ ਸਦਕਾ , ਸ਼੍ਰੀ ਗੇਲਾ ਰਾਮ ਧਰਮਸ਼ਾਲਾ ਮਹੱਲਾ ਜਾਨੀਆਂ ਅਤੇ ਡੋਗਰ ਬਸਤੀ ਫਰੀਦਕੋਟ ਵਿਖੇ  “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਜ਼ਿਲ੍ਹਾ ਫਰੀਦਕੋਟ ਵਿੱਚ  ਯੋਗਾ ਕੈਂਪ ਲਗਾਇਆ ਗਿਆ ਅਤੇ ਇਸ ਕੈਂਪ ਵਿੱਚ 178 ਦੇ ਕਰੀਬ ਬਜ਼ੁਰਗਾਂ ਨੇ ਭਾਗ ਲਿਆ । ਇਸ ਮੌਕੇ ਬੁਜ਼ੁਰਗਾਂ ਦੀ ਸਿਹਤ ਅਤੇ ਤੰਦਰੁਸਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਯੋਗਾ ਸੈਸ਼ਨ ਕਰਵਾਇਆ ਗਿਆ, ਯੋਗਾ ਟ੍ਰੇਨਰਾਂ ਵੱਲੋਂ ਬੁਜ਼ੁਰਗਾਂ ਨੂੰ ਸੌਖੇ ਅਤੇ ਲਾਭਦਾਇਕ ਯੋਗ ਆਸਨਾਂ ਅਤੇ ਪ੍ਰਾਣਾਯਾਮ ਦੀ ਪ੍ਰੈਕਟਿਸ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਨਿਯਮਿਤ ਯੋਗਾ ਕਰਨ ਨਾਲ ਸਰੀਰ ਤੰਦਰੁਸਤ ਰਹਿੰਦਾ ਹੈ, ਮਨ ਨੂੰ ਸ਼ਾਂਤੀ ਮਿਲਦੀ ਹੈ ਅਤੇ ਬੁਜ਼ੁਰਗਾਂ ਨੂੰ ਕਈ ਬਿਮਾਰੀਆਂ ਤੋਂ ਬਚਾਅ ਮਿਲਦਾ ਹੈ। ਇਸ ਮੌਕੇ ਹਾਜ਼ਰ ਅਧਿਕਾਰੀਆਂ ਨੇ ਕਿਹਾ ਕਿ “ਸਾਡ...
ਵਨਦੀਪ ਕੌਰ ਪੰਚਾਇਤ ਸੰਮਤੀ ਸ਼ਹਿਣਾ ਦੇ ਚੇਅਰਪਰਸਨ ਅਤੇ ਬਾਦਲ ਸਿੰਘ ਦਰਾਕਾ ਵਾਈਸ ਚੇਅਰਮੈਨ ਬਣੇ

ਵਨਦੀਪ ਕੌਰ ਪੰਚਾਇਤ ਸੰਮਤੀ ਸ਼ਹਿਣਾ ਦੇ ਚੇਅਰਪਰਸਨ ਅਤੇ ਬਾਦਲ ਸਿੰਘ ਦਰਾਕਾ ਵਾਈਸ ਚੇਅਰਮੈਨ ਬਣੇ

Local news
ਸ਼ਹਿਣਾ, 6 ਮਾਰਚ-   ਹਲਕਾ ਭਦੌੜ ਦੇ ਵਿਧਾਇਕ ਸ. ਲਾਭ ਸਿੰਘ ਉੱਗੋਕੇ ਦੀ ਮੌਜੂਦਗੀ ਵਿੱਚ ਬਲਾਕ ਸੰਮਤੀ ਦਫ਼ਤਰ ਸ਼ਹਿਣਾ ਵਿਖੇ ਪਵਨਦੀਪ ਕੌਰ ਫਤਿਹਗੜ੍ਹ ਛੰਨਾ ਨੇ ਚੇਅਰਪਰਸਨ ਅਤੇ ਬਾਦਲ ਸਿੰਘ ਦਰਾਕਾ ਨੇ ਉਪ ਚੇਅਰਮੈਨ ਵਜੋਂ ਜ਼ਿੰਮੇਵਾਰੀ ਸੰਭਾਲੀ।  ਇਸ ਮੌਕੇ ਵਿਧਾਇਕ ਉੱਗੋਕੇ ਵਲੋਂ ਨਵੇਂ ਅਹੁਦੇਦਾਰਾਂ ਨੂੰ ਮੁਬਾਰਕਬਾਦ ਦਿੱਤੀ ਗਈ। ਉਹਨਾਂ ਆਸ ਪ੍ਰਗਟਾਈ ਕਿ ਇਹ ਦੋਵੇਂ ਅਹੁਦੇਦਾਰ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਨਿਭਾਉਂਦੇ ਹੋਏ ਇਲਾਕੇ ਦੇ ਵਿਕਾਸ ਅਤੇ ਲੋਕਾਂ ਦੀ ਸੇਵਾ ਲਈ ਕੰਮ ਕਰਨਗੇ।ਉਹਨਾਂ ਕਿਹਾ ਕਿ ਓਹਨਾ ਨੂੰ ਪੂਰਨ ਆਸ ਹੈ ਕਿ ਸਮੂਹ ਅਹੁਦੇਦਾਰ ਅਤੇ ਬਲਾਕ ਸੰਮਤੀ ਮੈਂਬਰ ਪਿੰਡਾਂ ਦੇ ਸਾਂਝੇ ਕੰਮਾਂ, ਪਿੰਡਾਂ ਦੇ ਵਿਕਾਸ ਨੂੰ ਤਰਜੀਹ ਦੇਣਗੇ ਅਤੇ ਕਿਸੇ ਵੀ ਮਤਭੇਦ ਤੋਂ ਉੱਪਰ ਉੱਠ ਕੇ ਲੋਕ ਸੇਵਾ ਕਰਨਗੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਰਕੀਟ ਕਮੇਟੀ ਤਪਾ ਦੇ ਚੇਅਰਮੈਨ ਤਰਸੇਮ ਸਿੰਘ ਕਾਹਨੇਕੇ, ਮਾਰਕੀਟ ਕਮੇਟੀ ਭਦੌੜ ਦੇ ਚੇਅਰਮੈਨ ਅੰਮ੍ਰਿਤ ਢਿੱਲਵਾਂ ਅਤੇ ਬੀ.ਡੀ.ਪੀ.ਓ ਸ਼ਹਿਣਾ ਜੁਗਰਾਜ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।...
ਸਰਵਾਈਕਲ ਕੈਂਸਰ ਤੋਂ ਬਚਾਅ ਲਈ ਬੱਚੀਆਂ ਦਾ ਮੁਫ਼ਤ ਟੀਕਾਕਰਨ ਸ਼ੁਰੂ

ਸਰਵਾਈਕਲ ਕੈਂਸਰ ਤੋਂ ਬਚਾਅ ਲਈ ਬੱਚੀਆਂ ਦਾ ਮੁਫ਼ਤ ਟੀਕਾਕਰਨ ਸ਼ੁਰੂ

Local news
ਮਾਲੇਰਕੋਟਲਾ, 6 ਮਾਰਚ -                        ਸਿਹਤ ਵਿਭਾਗ ਵੱਲੋਂ ਔਰਤਾਂ ਵਿੱਚ ਪਾਈ ਜਾਣ ਵਾਲੀ ਘਾਤਕ ਬਿਮਾਰੀ ਸਰਵਾਈਕਲ ਕੈਂਸਰ (ਬੱਚੇਦਾਨੀ ਦੇ ਮੂੰਹ ਦਾ ਕੈਂਸਰ) ਤੋਂ ਬਚਾਅ ਲਈ ‘ਹਿਊਮਨ ਪੈਪੀਲੋਮਾ ਵਾਇਰਸ’ (ਐੱਚ.ਪੀ.ਵੀ.) ਵੈਕਸੀਨ ਮੁਹਿੰਮ ਦੀ ਰਸਮੀ ਸ਼ੁਰੂਆਤ ਕੀਤੀ ਗਈ ਹੈ। ਇਹ ਮੁਹਿੰਮ ਸਿਵਲ ਸਰਜਨ ਡਾ. ਰਮਨਦੀਪ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਸਿਵਲ ਹਸਪਤਾਲ ਤੋਂ ਆਰੰਭ ਕੀਤੀ ਗਈ ਹੈ।                         ਇਸ ਮੌਕੇ ਸਿਵਲ ਸਰਜਨ ਡਾ. ਰਮਨਦੀਪ ਸਿੰਗਲਾ ਨੇ ਦੱਸਿਆ ਕਿ ਐੱਚ.ਪੀ.ਵੀ. ਵੈਕਸੀਨ 14 ਤੋਂ 15 ਸਾਲ ਦੀ ਉਮਰ ਦੀਆਂ ਲੜਕੀਆਂ ਲਈ ਬਹੁਤ ਪ੍ਰਭਾਵਸ਼ਾਲੀ ਅਤੇ ਸੁਰੱਖਿਅਤ ਹੈ। ਉਨ੍ਹਾਂ ਕਿਹਾ ਕਿ ਵਿਸ਼ਵ ਪੱਧਰ ‘ਤੇ ਸਰਵਾਈਕਲ ਕੈਂਸਰ ਦੇ ਵਧਦੇ ਮਾਮਲਿਆਂ ਨੂੰ ਧਿਆਨ ਵਿੱਚ ਰੱਖਦਿਆਂ ਸਿਹਤ ਵਿਭਾਗ ਵੱਲੋਂ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ, ਤਾਂ ਜੋ ਭਵਿੱਖ ਵਿੱਚ ਇਸ ਬਿਮਾਰੀ ਦ...
ਪਿੰਡਾਂ ਅੰਦਰ ਚਹੁਪੱਖੀ ਵਿਕਾਸ ਕਾਰਜ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀ ਰਹਿਣ ਦਿੱਤੀ ਜਾਵੇਗੀ – ਵਿਧਾਇਕ ਸ਼ੈਰੀ ਕਲਸੀ

ਪਿੰਡਾਂ ਅੰਦਰ ਚਹੁਪੱਖੀ ਵਿਕਾਸ ਕਾਰਜ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀ ਰਹਿਣ ਦਿੱਤੀ ਜਾਵੇਗੀ – ਵਿਧਾਇਕ ਸ਼ੈਰੀ ਕਲਸੀ

Local news
ਬਟਾਲਾ, 6 ਮਾਰਚ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਅੰਦਰ ਕਰੋੜਾਂ ਰੁਪਏ ਦੇ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ ਪਿੰਡਾਂ ਦੇ ਚਹੁਪੱਖੀ ਵਿਕਾਸ ਕੰਮਾਂ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਲੱਖੋ ਰਾਹ ਦੀ ਸਰਬਸੰਮਤੀ ਨਾਲ ਚੁਣੀ ਗਈ ਪੰਚਾਇਤ ਦੇ ਸਰਪੰਚ ਹਰਜਿੰਦਰ ਸਿੰਘ ਨੂੰ ਪਿੰਡ ਦੇ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦਾ ਚੈੱਕ ਸੌਂਪਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਵਲੋਂ ਸਰਬਸੰਮਤੀ ਨਾਲ ਚੁਣੀਆਂ ਜਾਣ ਵਾਲੀਆਂ ਪੰਚਾਇਤਾਂ ਨਾਲ ਕੀਤੇ ਵਾਅਦੇ ਤਹਿਤ ਇਹ ਰਾਸ਼ੀ ਸੌਂਪੀ ਗਈ ਹੈ। ਇਸ ਮੌਕੇ ਚੇਅਰਮੈਨ ਮਾਨਿਕ ਮਹਿਤਾ ਵੀ ਮੌਜੂਦ ਸਨ। ਵਿਧਾਇਕ ਸ਼ੈਰੀ ਕਲਸੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਵਿਧਾਨ ਸਭਾ ਹਲਕਾ ਬਟਾਲਾ ਦਾ ਸਰਬਪੱਖੀ ਵਿਕਾਸ ਉਨਾਂ ਦੀ ਪਹਿਲੀ ਤਰਜੀਹ ਹੈ ਅਤੇ ਹਲਕੇ ਦੇ ਵਿਕਾਸ ਕੰਮਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਬਟਾਲਾ ਹਲਕੇ ਦੇ ਲੋਕਾਂ ਨੇ ਜੋ ਜ਼ਿੰਮੇਵਾਰੀ ਉਨਾਂ ਨੂੰ ਸੌਂਪੀ ਹੈ, ਉਹ ਦਿ...
ਜਦੋਂ ਤੱਕ ਪੰਜਾਬ ਵਿੱਚ ‘ਆਪ’ ਸਰਕਾਰ ਹੈ, ਮੁਫ਼ਤ ਬਿਜਲੀ ਜਾਰੀ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਦੋਂ ਤੱਕ ਪੰਜਾਬ ਵਿੱਚ ‘ਆਪ’ ਸਰਕਾਰ ਹੈ, ਮੁਫ਼ਤ ਬਿਜਲੀ ਜਾਰੀ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਸੰਗਰੂਰ, 5 ਮਾਰਚ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਦੇ ਆਉਣ ਵਾਲੇ ਬਜਟ ਵਿੱਚ ਆਰਥਿਕ ਵਿਕਾਸ ਨੂੰ ਤੇਜ਼ ਕਰਨ ਦੇ ਨਾਲ-ਨਾਲ ਲੋਕਾਂ ਲਈ ਭਲਾਈ ਦੇ ਉਦੇਸ਼ ਨਾਲ ਕਈ ਨਵੇਂ ਲੋਕ-ਪੱਖੀ ਉਪਰਾਲੇ ਕੀਤੇ ਜਾਣਗੇ। ਜ਼ਿਲ੍ਹਾ ਸੰਗਰੂਰ ਵਿੱਚ ਲੋਕ ਮਿਲਣੀ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਅਤੇ ਬਾਅਦ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ ਜਨਤਾ ਦੇ ਪੈਸੇ ਦੀ ਜ਼ਿੰਮੇਵਾਰੀ ਨਾਲ ਵਰਤੋਂ ਕੀਤੀ ਹੈ, 90% ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਪਹੁੰਚਾਈ ਹੈ, 881 ਆਮ ਆਦਮੀ ਕਲੀਨਿਕ ਸਥਾਪਤ ਕੀਤੇ ਹਨ, ਅਤੇ ਰਿਸ਼ਵਤ ਜਾਂ ਸਿਫਾਰਸ਼ ਤੋਂ ਬਿਨਾਂ 63,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ 'ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਲੀਡਰਸ਼ਿਪ ਦਾ ਪੰਜਾਬ ਦੀਆਂ ਹਕੀਕਤਾਂ ਨਾਲੋਂ ਨਾਤਾ ਟੁੱਟ ਚੁੱਕਾ ਹੈ ਅਤੇ ਉਨ੍ਹਾਂ ਨੂੰ ਸੱਤਾ ਵਿੱਚ ਵਾਪਸ ਆਉਣ ਦੇ ਸੁਪਨੇ ਦੇਖਣਾ ਬੰਦ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਟਿੱਪਣੀ...
ਗੈਂਗਸਟਰਾਂ ’ਤੇ ਵਾਰ ਦਾ 44ਵਾਂ ਦਿਨ: ਪੰਜਾਬ ਪੁਲਿਸ ਵੱਲੋਂ 511 ਥਾਈਂ ਛਾਪੇਮਾਰੀ ; 207 ਕਾਬੂ

ਗੈਂਗਸਟਰਾਂ ’ਤੇ ਵਾਰ ਦਾ 44ਵਾਂ ਦਿਨ: ਪੰਜਾਬ ਪੁਲਿਸ ਵੱਲੋਂ 511 ਥਾਈਂ ਛਾਪੇਮਾਰੀ ; 207 ਕਾਬੂ

Punjab News
ਚੰਡੀਗੜ੍ਹ, 5 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 44ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 511 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸਦੀ  ਸੁਰੂਆਤ 20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕੀਤੀ ਸੀ। ਇਸ ਮੁਹਿੰਮ ਤਹਿਤ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਪੂਰੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਮੁਹਿੰਮ ਦੇ 44ਵੇਂ ਦਿਨ, ਪੁਲਿਸ ਟੀਮਾਂ ਨੇ 207 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਮੁਲਜ਼ਮਾਂ ਦੇ ਕਬਜ਼ੇ ’ਚੋਂ 2 ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਕੁੱਲ ਗਿਣਤੀ 12,919  ਹੋ ਗਈ ਹੈ। ਇਸ ਤੋਂ ਇਲਾਵਾ 100 ਵਿ...
ਪੱਛਮੀ ਏਸ਼ੀਆ ਵਿੱਚ ਜੰਗੀ ਹਾਲਾਤਾਂ ਦਰਮਿਆਨ ਦੁਬਈ ਤੋਂ ਵਾਪਸ ਆਏ ਲੋਕਾਂ ਨੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ, ਕਿਹਾ ਪਰਿਵਾਰਕ ਮੈਂਬਰਾਂ ਵਾਂਗ ਸੰਭਾਲ ਕੀਤੀ

ਪੱਛਮੀ ਏਸ਼ੀਆ ਵਿੱਚ ਜੰਗੀ ਹਾਲਾਤਾਂ ਦਰਮਿਆਨ ਦੁਬਈ ਤੋਂ ਵਾਪਸ ਆਏ ਲੋਕਾਂ ਨੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ, ਕਿਹਾ ਪਰਿਵਾਰਕ ਮੈਂਬਰਾਂ ਵਾਂਗ ਸੰਭਾਲ ਕੀਤੀ

Punjab News
ਚੰਡੀਗੜ੍ਹ, 5 ਮਾਰਚ: ਪੱਛਮੀ ਏਸ਼ੀਆ ਵਿੱਚ ਚੱਲ ਰਹੇ ਜੰਗੀ ਹਾਲਾਤਾਂ ਦੇ ਦਰਮਿਆਨ ਦੁਬਈ ਤੋਂ ਵਾਪਸ ਆਏ ਲੋਕਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਸੰਕਟ ਦੇ ਸਮੇਂ ਸਰਕਾਰ ਨੇ ਉਨ੍ਹਾਂ ਨੂੰ ਹਾਂ ਪੱਖੀ ਹੁੰਗਾਰਾ ਦੇ ਕੇ ਪਰਿਵਾਰਕ ਮੈਂਬਰਾਂ ਵਾਂਗ ਮਹਿਸੂਸ ਕਰਵਾਇਆ। ਪੰਜਾਬ ਸਰਕਾਰ ਵੱਲੋਂ ਪੱਛਮੀ ਏਸ਼ੀਆ ਤੋਂ ਵਾਪਸੀ ਕਰਨ ਵਾਲੇ ਲੋਕਾਂ ਦੀ ਸਹਾਇਤਾ ਲਈ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ, ਐਸ.ਏ.ਐਸ. ਨਗਰ (ਮੋਹਾਲੀ) ’ਤੇ ਵਿਸ਼ੇਸ਼ ਹੈਲਪ ਡੈਸਕ ਵੀ ਸਥਾਪਿਤ ਕੀਤਾ ਗਿਆ ਹੈ। ਇਸ ਮੌਕੇ ਚੇਅਰਮੈਨ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਡਾ. ਸਨੀ ਸਿੰਘ ਅਹਲੂਵਾਲੀਆ ਅਤੇ ਸੂਬੇ ਦੇ ਐਨ.ਆਰ.ਆਈ ਮਾਮਲਿਆਂ ਦੀ ਵਿਸ਼ੇਸ਼ ਸਕੱਤਰ ਅਮਨਦੀਪ ਕੌਰ ਨੇ ਬਠਿੰਡਾ ਦੀ ਪ੍ਰਿੰਸੀਪਲ ਨੀਰੂ ਗਰਗ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਹੋਰ ਵਾਪਸੀ ਕਰਨ ਵਾਲਿਆਂ ਦਾ ਏਅਰਪੋਰਟ ’ਤੇ ਸਵਾਗਤ ਕੀਤਾ। ਵਾਪਸੀ ਕਰਨ ਵਾਲਿਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਐਨ ਆਰ ਆਈ ਵਿੰਗ ਵੱਲੋਂ ਸਥਾਪਿਤ 24×7 ਕੰਟਰੋਲ ਰੂਮ ਦੇ ਹੈਲਪ ਲਾਈਨ ਨੰਬਰ 0172-2260042, 0172-2260043 ਅਤੇ ਵਟਸਐਪ ਹੈਲਪ ਲਾਈਨ ਨੰਬਰ...
ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਲਈ ਸੀਨੀਅਰ ਅਧਿਕਾਰੀ ਤਾਇਨਾਤ ਅਤੇ 24×7 ਹੈਲਪਲਾਈਨ ਸਥਾਪਤ

ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਲਈ ਸੀਨੀਅਰ ਅਧਿਕਾਰੀ ਤਾਇਨਾਤ ਅਤੇ 24×7 ਹੈਲਪਲਾਈਨ ਸਥਾਪਤ

Punjab News
ਚੰਡੀਗੜ੍ਹ, 5 ਮਾਰਚ 2026- ਜੰਗੀ ਸਥਿਤੀ ਵਿੱਚੋਂ ਗੁਜ਼ਰ ਰਹੇ ਮੱਧ ਪੂਰਬ ਖਿੱਤੇ ਵਿੱਚੋਂ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਮੁੱਚੀ ਪ੍ਰਕਿਰਿਆ ਲਈ ਤਾਲਮੇਲ ਅਤੇ ਨਿਗਰਾਨੀ ਕਰਨ ਲਈ ਪੰਜਾਬ ਸਰਕਾਰ ਦੇ ਦੋ ਸੀਨੀਅਰ ਅਧਿਕਾਰੀਆਂ ਨੂੰ ਤਾਇਨਾਤ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਤੁਰੰਤ ਪ੍ਰਭਾਵ ਨਾਲ 24x7 ਹੈਲਪਲਾਈਨ ਪਹਿਲਾਂ ਹੀ ਸਥਾਪਤ ਕੀਤੀ ਜਾ ਚੁੱਕੀ ਹੈ। ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ ਆਰ.ਕੇ. ਜੈਸਵਾਲ ਨੂੰ ਹੈਲਪਲਾਈਨ ਦਾ ਓਵਰਆਲ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਜਦੋਂ ਕਿ ਗ੍ਰਹਿ ਵਿਭਾਗ ਦੇ ਸਕੱਤਰ ਵਿਮਲ ਸੇਤੀਆ ਨੂੰ ਤਾਲਮੇਲ ਅਤੇ ਨਿਗਰਾਨੀ ਦੇ ਉਦੇਸ਼ਾਂ ਲਈ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਨੋਡਲ ਅਫ਼ਸਰ ਨੂੰ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨਾਲ ਨਿਰੰਤਰ ਸੰਪਰਕ ਵਿੱਚ ਰਹਿਣ ਲਈ ਕਿਹਾ ਗਿਆ ਹੈ। ਨੋਡਲ ਅਫ਼ਸਰ ਮੱਧ ਪੂਰਬੀ ਏਸ਼ੀਆ ਅਤੇ ਹੋਰ ਦੇਸ਼ਾਂ ਵਿੱਚ ਫਸੇ ਭਾਰਤੀਆਂ ਨੂੰ ਕੱਢਣ ਅਤੇ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਭਾਰਤ ਸਰਕਾ...