ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਲਈ ਸੀਨੀਅਰ ਅਧਿਕਾਰੀ ਤਾਇਨਾਤ ਅਤੇ 24×7 ਹੈਲਪਲਾਈਨ ਸਥਾਪਤ
ਚੰਡੀਗੜ੍ਹ, 5 ਮਾਰਚ 2026- ਜੰਗੀ ਸਥਿਤੀ ਵਿੱਚੋਂ ਗੁਜ਼ਰ ਰਹੇ ਮੱਧ ਪੂਰਬ ਖਿੱਤੇ ਵਿੱਚੋਂ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਮੁੱਚੀ ਪ੍ਰਕਿਰਿਆ ਲਈ ਤਾਲਮੇਲ ਅਤੇ ਨਿਗਰਾਨੀ ਕਰਨ ਲਈ ਪੰਜਾਬ ਸਰਕਾਰ ਦੇ ਦੋ ਸੀਨੀਅਰ ਅਧਿਕਾਰੀਆਂ ਨੂੰ ਤਾਇਨਾਤ ਕੀਤਾ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਤੁਰੰਤ ਪ੍ਰਭਾਵ ਨਾਲ 24x7 ਹੈਲਪਲਾਈਨ ਪਹਿਲਾਂ ਹੀ ਸਥਾਪਤ ਕੀਤੀ ਜਾ ਚੁੱਕੀ ਹੈ। ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ ਆਰ.ਕੇ. ਜੈਸਵਾਲ ਨੂੰ ਹੈਲਪਲਾਈਨ ਦਾ ਓਵਰਆਲ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਜਦੋਂ ਕਿ ਗ੍ਰਹਿ ਵਿਭਾਗ ਦੇ ਸਕੱਤਰ ਵਿਮਲ ਸੇਤੀਆ ਨੂੰ ਤਾਲਮੇਲ ਅਤੇ ਨਿਗਰਾਨੀ ਦੇ ਉਦੇਸ਼ਾਂ ਲਈ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਨੋਡਲ ਅਫ਼ਸਰ ਨੂੰ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨਾਲ ਨਿਰੰਤਰ ਸੰਪਰਕ ਵਿੱਚ ਰਹਿਣ ਲਈ ਕਿਹਾ ਗਿਆ ਹੈ।
ਨੋਡਲ ਅਫ਼ਸਰ ਮੱਧ ਪੂਰਬੀ ਏਸ਼ੀਆ ਅਤੇ ਹੋਰ ਦੇਸ਼ਾਂ ਵਿੱਚ ਫਸੇ ਭਾਰਤੀਆਂ ਨੂੰ ਕੱਢਣ ਅਤੇ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਭਾਰਤ ਸਰਕਾ...








