ਅੱਜ ਕੈਬਨਿਟ ਮੰਤਰੀ ਸਰਦਾਰ ਹਰਭਜਨ ਸਿੰਘ ਜੀ ਈ.ਟੀ.ਓ ਜੀ ਵੱਲੋਂ ਪਿੰਡ ਠੱਠੀਆਂ, ਫਤਿਹਪੁਰ ਰਾਜਪੂਤਾਂ, ਨਾਜੋਵਾਲੀ, ਛੀਨਾਂ ਪੱਤੀ ਅਤੇ ਖਾਨਕੋਟ (ਹਲਕਾ ਜੰਡਿਆਲਾ ਗੁਰੂ) ਵਿਖੇ ਸੜਕਾਂ ਦੇ ਸਪੈਸ਼ਲ ਰਿਪੇਅਰ ਦੇ ਕੰਮ ਦਾ ਕੀਤਾ ਉਦਘਾਟਨ
ਅੰਮ੍ਰਿਤਸਰ 08 ਅਪ੍ਰੈਲ 2026 —ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਤੇ ਲੋਕ ਨਿਰਮਾਣ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਹਲਕੇ ਦੇ ਪਿੰਡ ਠੱਠੀਆਂ, ਫਤਿਹਪੁਰ ਰਾਜਪੂਤਾਂ, ਨਾਜੋਵਾਲੀ, ਛੀਨਾਂ ਪੱਤੀ ਅਤੇ ਖਾਨਕੋਟ (ਹਲਕਾ ਜੰਡਿਆਲਾ ਗੁਰੂ) ਵਿਖੇ ਲੋਕਾਂ ਨਾਲ ਸਿੱਧਾ ਸੰਵਾਦ ਕੀਤਾ ਅਤੇ ਸਰਕਾਰ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਅਤੇ ਚਾਰ ਸਾਲ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ।
ਕੈਬਨਟ ਮੰਤਰੀ ਸਰਦਾਰ ਈਟੀਓ ਵੱਲੋਂ ਪਿੰਡ ਠਠੀਆਂ ਤੇ ਸੁੱਖੇਵਾਲ ਵਾਲੀ ਸੜਕ ਦੀ ਸਪੈਸ਼ਲ ਰੀਪੇਅਰ ਦੇ ਕੰਮ ਦਾ ਉਦਘਾਟਨ ਕੀਤਾ ਗਿਆ ,ਜਿਸ ਤੇ 27.88 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਜਾਵੇਗੀ ਅਤੇ ਇਸ ਸੜਕ ਦੀ ਕੁੱਲ ਲੰਬਾਈ 1.45 ਕਿਲੋਮੀਟਰ ਹੋਵੇਗੀ। ਉਹਨਾਂ ਦੱਸਿਆ ਕਿ ਇਹ ਕੰਮ ਸਬੰਧਤ ਠੇਕੇਦਾਰ ਨੂੰ ਅਲਾਟ ਕਰ ਦਿੱਤਾ ਗਿਆ ਹੈ ਅਤੇ ਛੇ ਮਹੀਨੇ ਦੇ ਅੰਦਰ ਅੰਦਰ ਇਹ ਸੜਕ ਮੁਕੰਮਲ ਕਰ ਦਿੱਤੀ ਜਾਵੇਗੀ ਉਹਨਾਂ ਦੱਸਿਆ ਕਿ ਇਸ ਸੜਕ ਦੀ ਉਸਾਰੀ ਨਾਲ...








