Thursday, August 6
Shadow

Tag: punjabi news

ਜਬਰੀ ਵਸੂਲੀ ਨਾਲ ਸਬੰਧਤ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਦੋ ਬੀ.ਕੇ.ਆਈ. ਕਾਰਕੁਨ ਜਲੰਧਰ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ

ਜਬਰੀ ਵਸੂਲੀ ਨਾਲ ਸਬੰਧਤ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਦੋ ਬੀ.ਕੇ.ਆਈ. ਕਾਰਕੁਨ ਜਲੰਧਰ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ

Crime News, Punjab News
ਚੰਡੀਗੜ੍ਹ/ਜਲੰਧਰ, 24 ਫਰਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਨੇ ਜਬਰੀ ਵਸੂਲੀ ਨਾਲ ਸਬੰਧਤ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਵੱਲੋਂ ਸਮਰਥਤ ਇੱਕ ਮਾਡਿਊਲ ਦੇ ਦੋ ਮੁੱਖ ਕਾਰਕੁਨਾਂ ਨੂੰ  ਇੱਕ .32 ਬੋਰ ਪਿਸਤੌਲ, ਮੈਗਜ਼ੀਨ ਅਤੇ ਅੱਠ ਕਾਰਤੂਸਾਂ ਸਮੇਤ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਵਿੰਦਰ ਸਿੰਘ ਉਰਫ਼ ਸੰਨੀ ਅਤੇ ਰਾਵਲ ਦੋਵੇਂ ਵਾਸੀ ਪਿੰਡ ਕੁਲਮ, ਐਸਬੀਐਸ ਨਗਰ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰਾਂ - ਗੋਪੀ ਨਵਾਸ਼ਹਿਰੀਆ, ਜੱਸੀ ਕੁਲਮ ਅਤੇ ਸੁਸ਼ਾਂਤ ਚੋਪੜਾ - ਜੋ ਬੀਕੇਆਈ ਨਾਲ ਜੁੜੇ ਹੋਏ ਹਨ, ਦੇ ...
50000 ਰੁਪਏ ਰਿਸ਼ਵਤ ਦੀ ਮੰਗ ਕਰਨ ਵਾਲਾ ਸਰਪੰਚ  ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

50000 ਰੁਪਏ ਰਿਸ਼ਵਤ ਦੀ ਮੰਗ ਕਰਨ ਵਾਲਾ ਸਰਪੰਚ  ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

Crime News, Punjab News
ਚੰਡੀਗੜ੍ਹ, 24 ਫਰਵਰੀ:-ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ  ਨੇ ਪਿੰਡ ਦੇਵੀਨਗਰ (ਅਭਰਾਵਨ) ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਸਰਪੰਚ ਗੁਰਚਰਨ ਸਿੰਘ ਨੂੰ 50000 ਰੁਪਏ ਰਿਸ਼ਵਤ ਦੀ ਮੰਗ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ’ਤੇ ਦਰਜ ਸ਼ਿਕਾਇਤ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ।  ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਜ਼ਿਲ੍ਹਾ ਐਸਏਐਸ ਨਗਰ ਦੇ ਪਿੰਡ ਦੇਵੀਨਗਰ (ਅਭਰਾਵਨ) ਦੇ ਸਰਪੰਚ ਗੁਰਚਰਨ ਸਿੰਘ ਨੇ ਸ਼ਿਕਾਇਤਕਰਤਾ ਦਾ ਟਰੈਕਟਰ, ਜੋ ਪੁਲੀਸ ਕੋਲ ਜ਼ਬਤ ਸੀ, ਨੂੰੰ ਥਾਣਾ ਬਨੂੜ ਤੋਂ ਛੁਡਾਉਣ  ਬਦਲੇ 100000 ਰੁਪਏ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਦੀ ਵਾਰ-ਵਾਰ ਬੇਨਤੀ ’ਤੇ ਦੋਸ਼ੀ ਸਰਪੰਚ ਨਾਲ ਸੌਦਾ 50000 ਰੁਪਏ ਵਿੱਚ ਤੈਅ ਹੋਇਆ। ਸ਼ਿਕਾਇਤਕਰਤਾ ਨੇ ਰਿਸ਼ਵਤ ਸਬੰਧੀ  ਪੂਰੀ ਗੱਲਬ...
ਗੈਂਗਸਟਰਾਂ ’ਤੇ ਵਾਰ ਦਾ 35ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ ; 183 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 35ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ ; 183 ਗ੍ਰਿਫ਼ਤਾਰ

Crime News, Punjab News
ਚੰਡੀਗੜ੍ਹ, 24 ਫਰਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 35ਵੇਂ ਦਿਨ ਪੰਜਾਬ ਪੁਲੀਸ ਨੇ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 587 ਟਿਕਾਣਿਆਂ ’ਤੇ  ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਇੱਕ ਫੈਸਲਾਕੁੰਨ ਜੰਗ, ਜੋ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਵੱਲੋਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। 35ਵੇਂ ਦਿਨ ਪੁਲਿਸ ਟੀਮਾਂ ਨੇ 183 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਤਿੰਨ ਹਥਿਆਰ ਬਰਾਮਦ ਕੀਤੇ, ਜਿਸ ਦੇ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 11,265 ਹੋ ਗਈ ਹੈ। ਇਸ ਤੋਂ ਇਲਾਵਾ 150 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰ...
ਡਾ. ਬਲਬੀਰ ਸਿੰਘ ਵੱਲੋਂ ਨਵੇਂ ਪਦਉੱਨਤ ਹੋਏ ਐਸਐਮਓਜ਼ ਲਈ 2-ਦਿਨਾਂ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ

ਡਾ. ਬਲਬੀਰ ਸਿੰਘ ਵੱਲੋਂ ਨਵੇਂ ਪਦਉੱਨਤ ਹੋਏ ਐਸਐਮਓਜ਼ ਲਈ 2-ਦਿਨਾਂ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ

Breaking News
ਚੰਡੀਗੜ੍ਹ, 24 ਫਰਵਰੀ:-ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਨਵੇਂ ਪਦਉੱਨਤ ਹੋਏ ਸੀਨੀਅਰ ਮੈਡੀਕਲ ਅਫਸਰਾਂ (ਐਸ.ਐਮ.ਓ.) ਲਈ ਵਿਆਪਕ ਦੋ-ਰੋਜ਼ਾ ਸਮਰੱਥਾ ਨਿਰਮਾਣ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ ਕੀਤਾ, ਜਿਸ ਵਿੱਚ ਜ਼ਿਲ੍ਹਾ ਅਤੇ ਬਲਾਕ ਪੱਧਰ 'ਤੇ ਜਨਤਕ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਾਲੀ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਿੱਚ ਉਨ੍ਹਾਂ ਦੀ ਅਹਿਮ ਭੂਮਿਕਾ 'ਤੇ ਜ਼ੋਰ ਦਿੱਤਾ ਗਿਆ। ਅਧਿਕਾਰੀਆਂ ਨੂੰ ਉਨ੍ਹਾਂ ਦੀ ਪਦਉੱਨਤੀ ਉੱਤੇ ਵਧਾਈ ਦਿੰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਸਿਖਲਾਈ ਵਿਸ਼ੇਸ਼ ਤੌਰ 'ਤੇ ਉਨ੍ਹਾਂ ਦੀ ਪ੍ਰਸ਼ਾਸਕੀ, ਪ੍ਰਬੰਧਕੀ ਅਤੇ ਪ੍ਰੋਗਰਾਮ ਲਾਗੂ ਕਰਨ ਦੀ ਸਮਰੱਥਾ ਨੂੰ ਮਜ਼ਬੂਤ ਕਰਨ ਲਈ ਤਿਆਰ ਕੀਤੀ ਗਈ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਆਪਣੀਆਂ ਨਵੀਆਂ ਜ਼ਿੰਮੇਵਾਰੀਆਂ ਨੂੰ ਪੂਰੇ ਵਿਸ਼ਵਾਸ ਅਤੇ ਕੁਸ਼ਲਤਾ ਨਾਲ ਨਿਭਾ ਸਕਣ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਪ੍ਰਮੁੱਖ ਸਿਹਤ ਪਹਿਲਕਦਮੀਆਂ ਦੀ ਸਫਲਤਾ ਜ਼ਮੀਨੀ ਪੱਧਰ 'ਤੇ ਇਨ੍ਹਾਂ ਅਧਿਕਾਰੀਆਂ ਦੀ ਅਗਵਾਈ, ਨਿਗਰਾਨੀ ਅਤੇ ਵਚਨਬੱਧਤਾ 'ਤੇ ਨਿਰਭਰ ਕਰਦੀ ਹੈ। ਸਿਹਤ ਮੰਤਰੀ ਨੇ ਐਸਐਮਓਜ਼ ...
ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੈ ਦੱਤ ਵੱਲੋਂ ‘ਮੇਰੀ ਰਸੋਈ’ ਯੋਜਨਾ ਖੁਰਾਕ ਤੇ ਪੋਸ਼ਣ ਸੁਰੱਖਿਆ ਵੱਲ ਇਕ ਮਿਸਾਲੀ ਕਦਮ ਕਰਾਰ

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੈ ਦੱਤ ਵੱਲੋਂ ‘ਮੇਰੀ ਰਸੋਈ’ ਯੋਜਨਾ ਖੁਰਾਕ ਤੇ ਪੋਸ਼ਣ ਸੁਰੱਖਿਆ ਵੱਲ ਇਕ ਮਿਸਾਲੀ ਕਦਮ ਕਰਾਰ

Punjab News
ਚੰਡੀਗੜ੍ਹ , ਫਰਵਰੀ 24 :- ਪੰਜਾਬ ਸਰਕਾਰ ਵੱਲੋਂ ਐਲਾਨੀ ‘ਮੇਰੀ ਰਸੋਈ’ ਯੋਜਨਾ ਤਹਿਤ 40 ਲੱਖ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਕਿੱਟਾਂ ਪ੍ਰਦਾਨ ਕਰਨ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੈ ਦੱਤ ਨੇ ਕਿਹਾ ਕਿ ਇਹ ਪਹਿਲ ਕੌਮੀ ਖੁਰਾਕ ਸੁਰੱਖਿਆ ਐਕਟ ਦੀ ਆਤਮਾ ਅਨੁਸਾਰ ਖੁਰਾਕ ਅਤੇ ਪੋਸ਼ਣ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਵੱਲ ਇਕ ਮਹੱਤਵਪੂਰਨ ਤੇ ਮਿਸਾਲੀ ਕਦਮ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਯੋਗ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਹੱਕ ਦੀ ਖੁਰਾਕ ਸਮੇਂ ਸਿਰ ਅਤੇ ਉਚਿਤ ਗੁਣਵੱਤਾ ਨਾਲ ਪ੍ਰਾਪਤ ਹੋਵੇ। ਇਸ ਸੰਦਰਭ ਵਿੱਚ ‘ਮੇਰੀ ਰਸੋਈ’ ਯੋਜਨਾ ਤਹਿਤ ਤਿਮਾਹੀ ਆਧਾਰ ‘ਤੇ ਦਿੱਤੀਆਂ ਜਾਣ ਵਾਲੀਆਂ ਰਾਸ਼ਨ ਕਿੱਟਾਂ ਪੋਸ਼ਣ ਸੁਰੱਖਿਆ ਨੂੰ ਵਧਾਉਣ ਵਿੱਚ ਸਹਾਇਕ ਸਾਬਿਤ ਹੋਣਗੀਆਂ। ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਇਸ ਯੋਜਨਾ ਅਨੁਸਾਰ ਹਰ ਯੋਗ ਪਰਿਵਾਰ ਨੂੰ ਦੋ ਕਿਲੋ ਦਾਲ, ਦੋ ਕਿਲੋ ਖੰਡ, ਇੱਕ ਕਿਲੋ ਲੂਣ, 200 ਗ੍ਰਾਮ ਹਲਦੀ ਪਾਊਡਰ ਅਤੇ ਇੱਕ ਲੀਟਰ ਸਰ੍ਹੋਂ ਦਾ ਤੇਲ ਪ੍ਰਦਾਨ ਕੀਤਾ ਜਾਵੇਗਾ। ਇਹ ਕਿੱਟਾਂ ਰਾਸ਼ਟਰੀ ਖੁਰਾਕ ਸ...
ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ

ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ

Breaking News
ਮਾਨਸਾ, 24 ਫਰਵਰੀ:-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ ਅਤੇ ਕਾਂਗਰਸ ਦੇ ਦਹਾਕਿਆਂ ਦੇ ਸ਼ਾਸਨ ਨੇ ਜਾਣ-ਬੁੱਝ ਕੇ ਪੰਜਾਬ ਦੇ ਬੱਚਿਆਂ ਨੂੰ ਅਨਪੜ੍ਹ ਰੱਖਿਆ, ਜਦੋਂ ਕਿ ਸਿਆਸੀ ਪਰਿਵਾਰ ਵਧਦੇ-ਫੁੱਲਦੇ ਰਹੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਪਾਰਟੀਆਂ ਨੂੰ ਕਦੇ ਵੀ ਲੋਕਾਂ ਦੀ ਤਰੱਕੀ ਦੀ ਚਿੰਤਾ ਨਹੀਂ ਸੀ, ਸਗੋਂ ਸਿਰਫ਼ ਆਪਣੇ ਧੀਆਂ-ਪੁੱਤਰਾਂ ਅਤੇ ਰਿਸ਼ਤੇਦਾਰਾਂ ਲਈ ਸੱਤਾ ਹਾਸਲ ਕਰਨ ਦੀ ਚਿੰਤਾ ਸੀ। ਸਰਦੂਲਗੜ੍ਹ ਵਿੱਚ ਸਰਕਾਰੀ ਆਈ.ਟੀ.ਆਈ., ਜੋ ਹਰ ਸਾਲ 240 ਵਿਦਿਆਰਥੀਆਂ ਨੂੰ ਹੁਨਰਮੰਦ ਬਣਾਏਗੀ, ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਹੁਣ ਚੋਣ ਸੁਪਨਾ ਪੂਰਾ ਕਰਨ ਲਈ ਦੂਜੀਆਂ ਪਾਰਟੀਆਂ ਦੇ ਦਲ-ਬਦਲੂਆਂ `ਤੇ ਨਿਰਭਰ ਕਰ ਰਹੀ ਹੈ ਪਰ ਪੰਜਾਬ ਨੇ ਵੱਖਰਾ ਰਸਤਾ ਚੁਣਿਆ ਹੈ। ਪੰਜਾਬ ਸਰਕਾਰ ਵੱਲੋਂ ਸਰਕਾਰੀ ਖ਼ਜ਼ਾਨੇ ਦਾ ਇਕ-ਇਕ ਪੈਸਾ ਇਮਾਨਦਾਰੀ ਨਾਲ ਲੋਕਾਂ ਦੀ ਭਲਾਈ ਅਤੇ ਤਰੱਕੀ `ਤੇ ਖ਼ਰਚਣ ਦੀ ਗੱਲ ਆਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ‘ਆਪ` ਸਰਕਾਰ, ਪੰਜਾਬ ਵਿਕਾਸ ਦੇ ਲਈ ਨਵੇਂ ਇੰਜਣ ...
ਮਾਨ ਸਰਕਾਰ ਦਾ ਬਜ਼ੁਰਗਾਂ ਲਈ ਵੱਡਾ ਕਦਮ, ਸਿਹਤ ਤੋਂ ਸੁਰੱਖਿਆ ਤੱਕ ਪੂਰੀ ਦੇਖਭਾਲ: ਡਾ. ਬਲਜੀਤ ਕੌਰ

ਮਾਨ ਸਰਕਾਰ ਦਾ ਬਜ਼ੁਰਗਾਂ ਲਈ ਵੱਡਾ ਕਦਮ, ਸਿਹਤ ਤੋਂ ਸੁਰੱਖਿਆ ਤੱਕ ਪੂਰੀ ਦੇਖਭਾਲ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 24 ਫਰਵਰੀ:- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬਜ਼ੁਰਗ ਨਾਗਰਿਕਾਂ ਨੂੰ ਸਮਾਜ ਦੀ ਅਨਮੋਲ ਧਰੋਹਰ ਮੰਨਦਿਆਂ ਉਨ੍ਹਾਂ ਦੀ ਸੁਰੱਖਿਆ, ਸਿਹਤ ਅਤੇ ਸਮਾਜਿਕ ਭਲਾਈ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਠੋਸ ਕਦਮ ਚੁੱਕ ਰਹੀ ਹੈ। ਇਸ ਦਿਸ਼ਾ ਵਿੱਚ ਸੂਬਾ ਪੱਧਰੀ ਮੁਹਿੰਮ “ਸਾਡੇ ਬਜ਼ੁਰਗ ਸਾਡਾ ਮਾਣ” ਤਹਿਤ ਲਗਾਏ ਗਏ ਸਿਹਤ ਚੈਕਅੱਪ ਕੈਂਪਾਂ ਦੌਰਾਨ 16,000 ਤੋਂ ਵੱਧ ਬਜ਼ੁਰਗ ਨਾਗਰਿਕਾਂ ਨੂੰ ਰਜਿਸਟਰਡ ਕਰਕੇ ਉਨ੍ਹਾਂ ਨੂੰ ਸਰਕਾਰੀ ਭਲਾਈ ਸਹੂਲਤਾਂ ਨਾਲ ਜੋੜਿਆ ਗਿਆ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੀਨੀਅਰ ਸਿਟੀਜਨ ਐਕਸ਼ਨ ਪਲਾਨ ਅਧੀਨ ਵਿੱਤੀ ਸਾਲ 2025–26 ਦੌਰਾਨ ਬਜ਼ੁਰਗਾਂ ਲਈ ਲਗਾਏ ਜਾਣ ਵਾਲੇ ਸਿਹਤ ਚੈਕਅੱਪ ਕੈਂਪਾਂ ਅਤੇ ਹੋਰ ਸੰਬੰਧਿਤ ਗਤੀਵਿਧੀਆਂ ਲਈ ₹7.86 ਕਰੋੜ ਦਾ ਬਜਟ ਉਪਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ 4543 ਬਜ਼ੁਰਗਾਂ ਦਾ ਜਨਰਲ ਹੈਲਥ ਚੈਕਅੱਪ, 2071 ਦਾ ਆਰਥੋਪੈਡਿਕ ਮੁਆਇਨਾ, 3705 ਦੀਆਂ ਅੱਖਾਂ ਦੀ ਜਾਂਚ, 1...
ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ “ਪੰਜਾਬ ਸਖੀ ਸ਼ਕਤੀ ਮੇਲਾ – ਮਹਿਲਾ ਉੱਦਮੀਆਂ ਦਾ ਸਸ਼ਕਤੀਕਰਨ” ਦਾ ਕੀਤਾ ਉਦਘਾਟਨ

ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ “ਪੰਜਾਬ ਸਖੀ ਸ਼ਕਤੀ ਮੇਲਾ – ਮਹਿਲਾ ਉੱਦਮੀਆਂ ਦਾ ਸਸ਼ਕਤੀਕਰਨ” ਦਾ ਕੀਤਾ ਉਦਘਾਟਨ

Punjab News
ਸ੍ਰੀ ਮੁਕਤਸਰ ਸਾਹਿਬ, 23 ਫਰਵਰੀ:-ਜ਼ਿਲ੍ਹਾ ਉਦਯੋਗ ਕੇਂਦਰ, ਸ੍ਰੀ ਮੁਕਤਸਰ ਸਾਹਿਬ (ਉਦਯੋਗ ਅਤੇ ਵਣਜ ਵਿਭਾਗ ਪੰਜਾਬ) ਅਤੇ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ, ਸ੍ਰੀ ਮੁਕਤਸਰ ਸਹਿਬ ਵੱਲੋਂ ਸ਼੍ਰੀ ਅਭਿਜੀਤ ਕਪਲਿਸ਼ ਮਾਣਯੋਗ ਡਿਪਟੀ ਕਮਸ਼ਿਨਰ, ਸ੍ਰੀ ਮੁਕਤਸਰ ਸਾਹਿਬ ਯੋਗ ਅਗਵਾਈ ਹੇਠ ਜ਼ਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ ਰੈਂਪ (ਰੇਜ਼ਿੰਗ ਐਂਡ ਐਕਸਲਰੇਟਿੰਗ ਐੱਮ.ਐੱਸ.ਐੱਮ.ਈ ਪਰਫ਼ੋਂਮਿਸ) ਸਕੀਮ ਅਧੀਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਮਹਿਲਾ ਉੱਦਮੀਆਂ, ਸਵੈ ਸਹਾਇਤਾ ਸਮੂਹਾਂ (SHGs) ਅਤੇ ਸੂਖਮ ਲਘੂ ਅਤੇ ਮੱਧਮ ਉਦਯੋਗਿਕ ਯੂਨਿਟਾਂ ਨੂੰ ਪ੍ਰੋਤਸਾਹਨ ਦੇਣ ਲਈ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਮਹਿਲਾ ਹਾਟ/ਟ੍ਰੇਡ ਫੇਅਰ/ਮੇਲਾ “ਪੰਜਾਬ ਸਖੀ ਸ਼ਕਤੀ ਮੇਲਾ - ਮਹਿਲਾ ਉੱਦਮੀਆਂ ਦਾ ਸਸ਼ਕਤੀਕਰਨ” ਦਾ ਉਦਘਾਟਨ ਹਲਕਾ ਵਿਧਾਇਕ ਸ. ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਕੀਤਾ ਗਿਆ। ਇਸ ਮੌਕੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਮਹਿਲਾਵਾਂ ਦੇ ਆਰਥਿਕ ਅਤੇ ਸਮਾਜਿਕ ਸਸ਼ਕਤੀਕਰਨ ਲਈ ਇਸ ਤਰ੍ਹਾਂ ਦੇ ਮੇਲੇ ਬਹੁਤ ਮਹੱਤਵਪੂਰਨ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ...
ਰਿਸ਼ੀ ਰਸ਼ਪਾਲ ਨੂੰ ਵਾਈਸ ਆਫ ਪੰਜਾਬ ਵਿੱਚ ਸੈਕਿੰਡ ਰਨਰਅਪ ਆਉਣ ਤੇ ਸਪੀਕਰ ਸੰਧਵਾਂ ਨੇ ਦਿੱਤੀਆਂ ਵਧਾਈਆਂ 

ਰਿਸ਼ੀ ਰਸ਼ਪਾਲ ਨੂੰ ਵਾਈਸ ਆਫ ਪੰਜਾਬ ਵਿੱਚ ਸੈਕਿੰਡ ਰਨਰਅਪ ਆਉਣ ਤੇ ਸਪੀਕਰ ਸੰਧਵਾਂ ਨੇ ਦਿੱਤੀਆਂ ਵਧਾਈਆਂ 

Local news
ਕੋਟਕਪੂਰਾ 23 ਫਰਵਰੀ - ਕੋਟਕਪੂਰਾ ਵਾਸੀ ਰਿਸ਼ੀ ਰਸ਼ਪਾਲ ਨੂੰ ਵਾਈਸ ਆਫ ਪੰਜਾਬ ਵਿੱਚ ਸੈਕਿੰਡ ਰਨਰਅਪ ਆਉਣ ਤੇ ਸਪੀਕਰ ਪੰਜਾਬ ਵਿਧਾਨ ਸਭਾ ਸ.ਕੁਲਤਾਰ ਸਿੰਘ ਸੰਧਵਾਂ ਨੇ ਨਿੱਘੀਆਂ ਵਧਾਈਆਂ ਦਿੱਤੀਆਂ ਤੇ ਕਿਹਾ ਕਿ ਰਿਸ਼ੀ ਰਸ਼ਪਾਲ ਨੇ ਆਪਣੇ ਮਾਪਿਆਂ ਦਾ ਨਾਮ ਤਾਂ ਰੌਸ਼ਨ ਕੀਤਾ ਹੀ ਹੈ ਨਾਲ ਹੀ ਉਸਨੇ ਪੂਰੇ ਇਲਾਕੇ ਦਾ ਨਾਮ ਵੀ ਰੌਸ਼ਨ ਕੀਤਾ ਹੈ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਰਿਸ਼ੀ ਰਸਪਾਲ ਨੇ ਆਪਣੀ ਮਿਹਨਤ ,ਰਿਆਜ ਨਾਲ ਇਹ ਮੁਕਾਮ ਹਾਸਲ ਕੀਤਾ ਹੈ।  ਉਨ੍ਹਾਂ ਇਹ ਵੀ ਕਿਹਾ ਕਿ ਰਿਸ਼ੀ ਰਸ਼ਪਾਲ ਦੀ ਸਫਲਤਾ ਹੋਰ ਨੌਜਵਾਨਾਂ ਲਈ ਪ੍ਰੇਰਨਾ ਬਣੇਗੀ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਲਾਕਾਰਾਂ ਨਾਲ ਖੜੀ ਹੈ। ਇਸ ਮੌਕੇ ਰਿਸ਼ੀ ਰਸ਼ਪਾਲ ਅਤੇ ਉਸਦੇ ਪਿਤਾ ਗੁਰਸੇਵਕ ਸਿੰਘ ਨੇ ਸ਼ਹਿਰ ਵਾਸੀਆਂ ਵੱਲੋਂ ਦਿੱਤੇ ਗਏ ਪਿਆਰ ਅਤੇ ਮਾਨ-ਸਨਮਾਨ ਲਈ ਧੰਨਵਾਦ ਕੀਤਾ।...
ਤਾਪਮਾਨ ਵਿੱਚ ਵਾਧਾ ਕਣਕ ਲਈ ਚੁਣੌਤੀ, ਮਾਹਿਰਾਂ ਨੇ ਜਾਰੀ ਕੀਤੀਆਂ ਹਦਾਇਤਾਂ

ਤਾਪਮਾਨ ਵਿੱਚ ਵਾਧਾ ਕਣਕ ਲਈ ਚੁਣੌਤੀ, ਮਾਹਿਰਾਂ ਨੇ ਜਾਰੀ ਕੀਤੀਆਂ ਹਦਾਇਤਾਂ

Local news
ਰੂਪਨਗਰ, 23 ਫ਼ਰਵਰੀ: ਪੰਜਾਬ ਵਿੱਚ ਮੌਜੂਦਾ ਰਬੀ ਸੀਜ਼ਨ ਦੌਰਾਨ ਲਗਭਗ 95 ਫੀਸਦੀ ਰਕਬੇ ‘ਤੇ ਕਣਕ ਦੀ ਬਿਜਾਈ 25 ਅਕਤੂਬਰ ਤੋਂ 15 ਨਵੰਬਰ ਦਰਮਿਆਨ ਕੀਤੀ ਗਈ, ਜੋ ਕਿ ਕਣਕ ਬਿਜਾਈ ਲਈ ਢੁੱਕਵਾਂ ਸਮਾਂ ਮੰਨਿਆ ਜਾਂਦਾ ਹੈ। ਵਿਸ਼ੇਸ਼ ਤੌਰ ‘ਤੇ ਦਾਣੇ ਪੈਣ ਦੇ ਦੌਰਾਨ ਕਣਕ ਦੀ ਫਸਲ ਉੱਚ ਤਾਪਮਾਨ ਲਈ ਬਹੁਤ ਸੰਵੇਦਨਸ਼ੀਲ ਹੁੰਦੀ ਹੈ। ਇਸ ਦੌਰਾਨ ਵਧੇ ਤਾਪਮਾਨ ਦਾ ਦਾਣਿਆਂ ਦੇ ਭਾਰ ‘ਤੇ ਮਾੜਾ ਪ੍ਰਭਾਵ ਪੈਂਦਾ ਹੈ, ਜਿਸ ਨਾਲ ਝਾੜ੍ਹ ਅਤੇ ਗੁਣਵੱਤਾ ਵਿੱਚ ਘਟਾਓ ਆ ਸਕਦਾ ਹੈ। ਹਲਕੀ ਤੋਂ ਦਰਮਿਆਨੀ ਜ਼ਮੀਨ ਵਿੱਚ ਬੀਜੀ ਅਗੇਤੀ ਕਣਕ ਵੱਧ ਤਾਪਮਾਨ ਕਾਰਨ ਜਲਦੀ ਸਿੱਟੇ ਕੱਢ ਕੇ ਪੱਕ ਸਕਦੀ ਹੈ, ਜਿਸ ਨਾਲ ਦਾਣੇ ਕਮਜ਼ੋਰ ਰਹਿ ਜਾਂਦੇ ਹਨ। ਫਰਵਰੀ 2026 ਦੇ ਦੂਜੇ ਹਫਤੇ ਦੌਰਾਨ ਤਾਪਮਾਨ ਪਿਛਲੇ ਸਾਲ ਨਾਲੋਂ ਲਗਭਗ 2 ਤੋਂ 4 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ ਹੈ। ਮੌਜੂਦਾ ਹਾਲਾਤਾਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਹੈ ਕਿ ਕਣਕ ਦੀ ਫਸਲ ਨੂੰ ਹਲਕਾ ਪਾਣੀ ਲਗਾਇਆ ਜਾਵੇ। ਸਿੰਚਾਈ ਕਰਦੇ ਸਮੇਂ ...