ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਸਿਵਲ ਅਤੇ ਜ਼ਿਲਾ ਪੁਲਿਸ ਮਾਲੇਰਕੋਟਲਾ ਵੱਲੋਂ ਨਸ਼ਾ ਤਸਕਰ ਦੀ ਗੈਰਕਾਨੂੰਨੀ ਜਾਇਦਾਦ ਢਾਹ ਢੇਰੀ
ਅਮਰਗੜ੍ਹ/ ਮਾਲੇਰਕੋਟਲਾ, 22 ਫਰਵਰੀ - ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਮਾਲੇਰਕੋਟਲਾ ਪੁਲਿਸ ਵੱਲੋਂ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਕੜੀ ਤਹਿਤ ਨਸ਼ਾ ਤਸਕਰੀ ਤੋਂ ਕੀਤੀ ਕਮਾਈ ਨਾਲ ਤਿਆਰ ਕੀਤੀ ਗਈ ਗੈਰਕਾਨੂੰਨੀ ਜਾਇਦਾਦ ਨੂੰ ਢਹਿ ਢੇਰੀ ਕੀਤਾ ਗਿਆ ਹੈ। ਜ਼ਿਲਾ ਪੁਲਿਸ ਵੱਲੋਂ ਸਿਵਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਕੀਤੀ ਗਈ ਇਸ ਕਾਰਵਾਈ ਦੌਰਾਨ ਪਿੰਡ ਚੌਂਦਾ, ਥਾਣਾ ਅਮਰਗੜ੍ਹ ਨਾਲ ਸਬੰਧਿਤ ਨਸ਼ਾ ਤਸਕਰ ਗੁਰਮੀਤ ਸਿੰਘ ਉਰਫ਼ ਕਾਲਾ ਪੁੱਤਰ ਅਮਰਜੀਤ ਸਿੰਘ ਵੱਲੋਂ ਸਰਕਾਰੀ ਜ਼ਮੀਨ ‘ਤੇ ਕਬਜ਼ਾ ਕਰਕੇ ਬਣਾਈ ਗਈ ਇਮਾਰਤ ਨੂੰ ਢਾਹਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਪੀ (ਇੰਨਵੈਸਟੀਗੇਸ਼ਨ) ਸੱਤਪਾਲ ਸ਼ਰਮਾਂ ਨੇ ਦੱਸਿਆ ਕਿ ਦੋਸ਼ੀ ਖ਼ਿਲਾਫ਼ ਨਸ਼ਾ ਤਸਕਰੀ ਨਾਲ ਸੰਬੰਧਿਤ ਮੁਕੱਦਮੇ ਦਰਜ ਹਨ ਅਤੇ ਉਸ ਦੀਆਂ ਗਤੀਵਿਧੀਆਂ ‘ਤੇ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਸੀ। ਉਨਾਂ ਦੱਸਿਆ ਕਿ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਲਗਾਤਾਰ ਜਾਰੀ ਰਹੇਗੀ ਅਤ...








