ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ 05-05 ਲੱਖ ਰੁਪਏ ਦੇ ਚੈੱਕ ਵੰਡੇ
ਭਵਾਨੀਗੜ੍ਹ, 20 ਫਰਵਰੀ- ਹਲਕਾ ਵਿਧਾਇਕ, ਸ਼੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਮਾਰਕਿਟ ਕਮੇਟੀ ਦਫ਼ਤਰ, ਭਵਾਨੀਗੜ੍ਹ ਵਿਖੇ ਕਰਵਾਏ ਸਮਾਗਮ ਦੌਰਾਨ ਸਰਬਸੰਮਤੀ ਨਾਲ ਚੁਣੀਆਂ ਗਈਆਂ ਪਿੰਡ ਰਸੂਲਪੁਰ ਛੰਨਾ, ਬੀਬੜ, ਲੱਖੇਵਾਲ, ਹਰਦਿਤਪੁਰਾ ਅਤੇ ਸ਼ਾਹਪੁਰ ਦੀਆਂਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਪ੍ਰਤੀ ਪੰਚਾਇਤ ਪੰਜ–ਪੰਜ ਲੱਖ ਰੁਪਏ ਕੁੱਲ 25 ਲੱਖ ਰੁਪਏ ਦੇ ਚੈਕ ਵੰਡੇ ਗਏ।
ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਮੁੱਚੇ ਵਿਕਾਸ ਅਤੇ ਲੋਕ-ਭਲਾਈ ਕਾਰਜਾਂ ਨੂੰ ਪਹਿਲ ਦੇ ਆਧਾਰ 'ਤੇ ਅੱਗੇ ਵਧਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਲੋਕਤੰਤਰਿਕ ਪ੍ਰਣਾਲੀ ਦੀ ਮਜ਼ਬੂਤੀ ਅਤੇ ਪਿੰਡਾਂ ਵਿੱਚ ਏਕਤਾ ਅਤੇ ਭਾਈਚਾਰਕ ਸਾਂਝ ਦੀਆਂ ਪ੍ਰਤੀਕ ਹਨ। ਅਜਿਹੀਆਂ ਪੰਚਾਇਤਾਂ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਵੱਲੋਂ ਵਿਸ਼ੇਸ਼ ਪ੍ਰੋਤਸਾਹਨ ਰਾਸ਼ੀ ਜਾਰੀ ਕੀਤੀ ਜਾ ਰਹੀ ਹੈ ਤਾਂ ਜੋ ਪਿੰਡ ਪੱਧਰ 'ਤੇ ਵਿਕਾਸ ਦੀ ਗਤੀ ਤੇਜ਼ ਹੋ ਸਕੇ।
ਹਲਕਾ ਵਿਧਾਇਕ ਨੇ ਕਿਹਾ ਕਿ ਇਹ ਰਕਮ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਰਤੀ ਜਾ ਸਕਦੀ ਹੈ। ਉਨ੍ਹਾਂ ਨੇ ਪੰਚ...








