ਡਾ.ਬਲਬੀਰ ਸਿੰਘ ਨੇ ਐਲ.ਐਮ.ਐਚ.ਪੀ. ਫੈਲੋਜ਼ ਨੂੰ ਪੰਜਾਬ ਦੀ ਨਸ਼ਾ ਛੁਡਾਊ ਮੁਹਿੰਮ ਵਿੱਚ ‘ਆਸ ਦੀ ਕਿਰਨ’ ਬਣਨ ਲਈ ਪ੍ਰੇਰਿਆ
ਚੰਡੀਗੜ੍ਹ, 19 ਫਰਵਰੀ:-ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪੰਜਾਬ ਭਰ ਵਿੱਚ ਮਾਨਸਿਕ ਸਿਹਤ ਅਤੇ ਨਸ਼ਾ ਛੁਡਾਊ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਇੱਕ ਅਹਿਮ ਪਹਿਲਕਦਮੀ ਤਹਿਤ ਲੀਡਰਸ਼ਿਪ ਇਨ ਮੈਂਟਲ ਹੈਲਥ ਪ੍ਰੋਗਰਾਮ (ਐਲ.ਐਮ.ਐਚ.ਪੀ.) ਫੈਲੋਜ਼ ਦੇ ਪਲੇਠੇ ਬੈਚ ਨਾਲ ਮੁਲਾਕਾਤ ਕੀਤੀ, ਜੋ ਕਿ ਸੂਬੇ ਵਿੱਚ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਰਾਹੀਂ ਨਸ਼ਿਆਂ ਨੂੰ ਰੋਕਣ ਅਤੇ ਮਾਨਸਿਕ ਤੰਦਰੁਸਤੀ ਵਧਾਉਣ ਲਈ ਸਰਕਾਰ ਦੀ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹੈ।
ਇੱਥੇ ਕਿਸਾਨ ਭਵਨ ਵਿਖੇ ਹੋਈ ਵਿਚਾਰ ਚਰਚਾ ਦੌਰਾਨ ਡਾ. ਬਲਬੀਰ ਸਿੰਘ ਨੇ ਐਲ.ਐਮ.ਐਚ.ਪੀ. ਫੈਲੋਜ਼ ਨੂੰ ਨਸ਼ਿਆਂ ਵਿਰੁੱਧ ਪੰਜਾਬ ਦੀ ਫੈਸਲਾਕੁੰਨ ਜੰਗ ਵਿੱਚ ‘ ਲਾਈਟਹਾਊਸ ’ ਦੱਸਿਆ। ਇੱਕ ਉਦਾਹਰਣ ਦਿੰਦਿਆਂ ਉਨ੍ਹਾਂ ਕਿਹਾ ਕਿ ਨਸ਼ੇ ਨਾਲ ਜੂਝ ਰਿਹਾ ਵਿਅਕਤੀ ‘‘ਸਮੁੰਦਰ ਵਿੱਚ ਤੂਫਾਨ ਦੀ ਲਪੇਟ ਵਿੱਚ ਆਏ ਜਹਾਜ਼ ਵਰਗਾ ਹੁੰਦਾ ਹੈ - ਅਸ਼ਾਂਤ ਅਤੇ ਦਿਸ਼ਾਹੀਣ।’’ ਉਨ੍ਹਾਂ ਅੱਗੇ ਕਿਹਾ ਕਿ ਜਿਸ ਤਰ੍ਹਾਂ ਇੱਕ ਲਾਈਟਹਾਊਸ ਜਹਾਜ਼ਾਂ ਨੂੰ ਸੁਰੱਖਿਅਤ ਢੰਗ ਨਾਲ ਕਿਨਾਰੇ ’ਤੇ ਪਹੁੰਚਾ ਦਿੰਦਾ ਹੈ, ਉਸੇ ਤਰ੍ਹਾਂ ਐਲਐਮਐਚਪੀ &...








