Friday, August 7
Shadow

Tag: punjabi news

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਹੈਲਥ ਕਾਰਡ ਬਣਾਉਣ ਲਈ ਵਾਰਡ ਨੰਬਰ 31 ਵਿੱਚ ਲੱਗਾ ਵਿਸ਼ੇਸ਼ ਕੈਂਪ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਹੈਲਥ ਕਾਰਡ ਬਣਾਉਣ ਲਈ ਵਾਰਡ ਨੰਬਰ 31 ਵਿੱਚ ਲੱਗਾ ਵਿਸ਼ੇਸ਼ ਕੈਂਪ

Punjab News
ਬਟਾਲਾ, 16 ਫਰਵਰੀ (  )  'ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਹੈਲਥ ਕਾਰਡ ਬਣਾਉਣ ਲਈ ਲੋਕਾਂ ਦੀ ਸਹੂਲਤ ਲਈ ਬਟਾਲਾ ਵਿਖੇ ਵਿਸ਼ੇਸ਼ ਕੈਂਪ ਲਗਾਏ ਗਏ ਹਨ, ਜਿਥੇ ਲੋਕਾਂ ਵਲੋਂ ਕੈਂਪ ਵਿੱਚ ਪਹੁੰਚ ਕੇ ਆਪਣੇ ਹੈਲਥ ਕਾਰਡ ਬਣਾਉਣ ਦੀ ਰਜਿਸ਼ਟੇਸ਼ਨ ਕਰਵਾਈ ਜਾ ਰਹੀ ਹੈ। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ  ਬਟਾਲਾ ਦੇ ਨੌਜਵਾਨ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਬਟਾਲਾ ਹਲਕੇ ਅੰਦਰ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਕਾਰਡ ਬਣਾਉਣ ਲਈ 7 ਸਥਾਨਾਂ 'ਤੇ ਵਿਸ਼ੇਸ਼ ਕੈਂਪ ਲਗਾਏ ਗਏ ਹਨ। ਇਸ ਤੋਂ ਇਲਾਵਾ ਕਾਮਨ ਸਰਵਿਸ ਸੈਂਟਰਾਂ ਵਿੱਚ ਵੀ ਹੈਲਥ ਕਾਰਡ ਬਣ ਰਹੇ ਹਨ। ਵਾਰਡ ਨੰਬਰ 31 ਵਿੱਚ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਵਿਸ਼ੇਸ਼ ਕੈਂਪ ਲਗਾਇਆ ਗਿਆ ਤੇ ਹੈਲਥ ਕਾਰਡ ਬਣਾਉਣ ਦੀ ਰਜਿਸਟ੍ਰੇਸ਼ਨ ਕੀਤੀ ਗਈ । ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ 'ਮੁੱਖ ਮੰਤਰੀ ਸਿਹਤ ਯੋਜਨਾ ਤਹਿਤ' ਲੋਕਾਂ ਨੂੰ ਵੱਡੀ ਸਹੂਲਤ ਮੁਹੱਈਆ ਕਰ...
ਗੈਂਗਸਟਰਾਂ ‘ਤੇ ਵਾਰ’ ਦਾ 27ਵਾਂ ਦਿਨ: ਪੰਜਾਬ ਪੁਲਿਸ ਨੇ 516 ਥਾਵਾਂ ‘ਤੇ ਕੀਤੀ ਛਾਪੇਮਾਰੀ; 181 ਕਾਬੂ

ਗੈਂਗਸਟਰਾਂ ‘ਤੇ ਵਾਰ’ ਦਾ 27ਵਾਂ ਦਿਨ: ਪੰਜਾਬ ਪੁਲਿਸ ਨੇ 516 ਥਾਵਾਂ ‘ਤੇ ਕੀਤੀ ਛਾਪੇਮਾਰੀ; 181 ਕਾਬੂ

Crime News, Punjab News
ਚੰਡੀਗੜ੍ਹ, 16 ਫਰਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦੇ 27ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਸਬੰਧਤ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ  'ਤੇ 516 ਛਾਪੇਮਾਰੀਆਂ ਕੀਤੀਆਂ। ਜਾਣਕਾਰੀ ਅਨੁਸਾਰ, "ਗੈਂਗਸਟਰਾਂ ‘ਤੇ ਵਾਰ" - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ ਇੱਕ ਫੈਸਲਾਕੁੰਨ ਜੰਗ – 20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਇਸ ਤਹਿਤ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਇਸ ਮੁਹਿੰਮ ਦੇ 27ਵੇਂ ਦਿਨ, ਪੁਲਿਸ ਟੀਮਾਂ ਨੇ 181 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 2 ਹਥਿਆਰ ਬਰਾਮਦ ਕੀਤੇ। ਇਸ ਦੇ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਗਿਣਤੀ 9,442 ਹੋ ਗਈ ਹੈ। ਇਸ...
ਅਕਾਲੀ, ਭਾਜਪਾ ਅਤੇ ਕਾਂਗਰਸ ਨੇ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਿਆ, ਹੁਣ “ਆਮ ਆਦਮੀ ਪਾਰਟੀ’’ ਬਣਾ ਰਹੀ ਨਸ਼ਾ ਮੁਕਤ ਪੰਜਾਬ-ਕੇਜਰੀਵਾਲ

ਅਕਾਲੀ, ਭਾਜਪਾ ਅਤੇ ਕਾਂਗਰਸ ਨੇ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਿਆ, ਹੁਣ “ਆਮ ਆਦਮੀ ਪਾਰਟੀ’’ ਬਣਾ ਰਹੀ ਨਸ਼ਾ ਮੁਕਤ ਪੰਜਾਬ-ਕੇਜਰੀਵਾਲ

Breaking News
ਮੋਗਾ, 16 ਫਰਵਰੀ:ਮੋਗਾ ਵਿੱਚ ਪਿੰਡ ਰੱਖਿਆ ਕਮੇਟੀ (ਵੀ.ਡੀ.ਸੀ.) ਦੇ ਸਹੁੰ ਚੁੱਕ ਸਮਾਗਮ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਸਪੱਸ਼ਟ ਅਤੇ ਸਖ਼ਤ ਸੰਦੇਸ਼ ਦਿੰਦਿਆਂ ਕਿਹਾ ਕਿ ਜਿਥੇ ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਨੇ ਸੂਬੇ ਨੂੰ ਨਸ਼ਿਆਂ ਵਿੱਚ ਡੁੱਬਣ ਦਿੱਤਾ, ਉਥੇ ਹੀ 'ਆਪ' ਦੀ ਸਰਕਾਰ ਇਸ ਨੁਕਸਾਨ ਦੀ ਪੂਰਤੀ ਲਈ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਹਰ ਕਿਸੇ ਵਿਰੁੱਧ ਲਗਾਤਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆ ਰਹੀ ਹੈ। 'ਆਪ' ਸੁਪਰੀਮੋ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਸਰਕਾਰ ਨੇ ਨਸ਼ਾ ਤਸਕਰਾਂ ਨੂੰ ਬਚਾਉਣ ਦੀ ਬਜਾਏ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ। ਉਨ੍ਹਾਂ ਨੇ 2,000 ਕਿਲੋ ਨਸ਼ੇ ਦੀ ਬਰਾਮਦਗੀ, ਵੱਡੇ ਸੌਦਾਗਰਾਂ ਨੂੰ ਜੇਲ੍ਹਾਂ 'ਚ ਡੱਕਣ ਅਤੇ ਉਨ੍ਹਾਂ ਦੇ ਮਹਿਲਨੁਮਾ ਘਰਾਂ 'ਤੇ ਬੁਲਡੋਜ਼ਰ ਚਲਾਉਣ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਜ਼ਮੀਨੀ ਪੱਧਰ 'ਤੇ ਸਾਰਥਕ...
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਉਣ ਦੀ ਪ੍ਰਗਤੀ ਦਾ ਜਾਇਜ਼ਾ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਉਣ ਦੀ ਪ੍ਰਗਤੀ ਦਾ ਜਾਇਜ਼ਾ

Punjab News
ਸੰਗਰੂਰ, 16 ਫਰਵਰੀ:-ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸੰਗਰੂਰ ਜ਼ਿਲ੍ਹੇ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੀ ਪ੍ਰਗਤੀ ਦਾ ਉੱਚ ਪੱਧਰੀ ਮੀਟਿੰਗ ਦੌਰਾਨ ਜਾਇਜ਼ਾ ਲਿਆ। ਉਨ੍ਹਾਂ ਸੰਗਰੂਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕੋਈ ਵੀ ਪਰਿਵਾਰ ਯੋਜਨਾ ਦੇ ਲਾਭ ਤੋਂ ਵਾਂਝਾ ਨਾ ਰਹੇ ਅਤੇ ਕਾਰਡ ਬਣਾਉਣ ਦੀ ਪ੍ਰਕਿਰਿਆ ਨੂੰ ਮਿਸ਼ਨ ਮੋਡ ਵਿੱਚ ਮੁਕੰਮਲ ਕੀਤਾ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਅਤੇ ਸਹਾਇਕ ਕਮਿਸ਼ਨਰ ਕ੍ਰਿਪਾਲਵੀਰ ਸਿੰਘ ਵੀ ਮੌਜੂਦ ਸਨ। ਮੀਟਿੰਗ ਦੌਰਾਨ ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿਹਤ ਖੇਤਰ ਵਿੱਚ ਵੱਡੇ ਸੁਧਾਰ ਕੀਤੇ ਜਾ ਰਹੇ ਹਨ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਇਸ ਦਿਸ਼ਾ ਵੱਲ ਇੱਕ ਕ੍ਰਾਂਤੀਕਾਰੀ ਪਹਿਲ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਉਦੇਸ਼ ਆਮ ਲੋਕਾਂ ਨੂੰ ਆਰਥਿਕ ਬੋਝ ਤੋਂ ਰਾਹਤ ਦਿੰਦਿਆਂ ਉਨ੍ਹਾਂ ਨੂੰ ਮਿਆਰੀ ਅਤੇ ਮੁਫ਼ਤ ਸਿਹਤ ਸਹੂਲਤਾਂ ਉਪਲਬਧ ਕਰਵਾਉਣਾ ਹੈ। ਡਾ. ਬਲਬੀਰ ਸਿ...
ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 45 ਵਿਖੇ ਵਿਕਾਸ ਕਾਰਜਾਂ ਦਾ ਰੱਖਿਆ ਨੀਂਹ ਪੱਥਰ

ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 45 ਵਿਖੇ ਵਿਕਾਸ ਕਾਰਜਾਂ ਦਾ ਰੱਖਿਆ ਨੀਂਹ ਪੱਥਰ

Punjab News
ਬਟਾਲਾ, 16 ਫਰਵਰੀ  ( ) ਬਟਾਲਾ ਸ਼ਹਿਰ ਅੰਦਰ ਵਿਕਾਸ ਪੱਖੋਂ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਸ਼ਹਿਰ ਵਾਸੀਆਂ ਦੀਆਂ ਲੰਮੇ ਸਮੇਂ ਤੋਂ ਲਮਕਦੀਆਂ ਮੰਗਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਵਾਰਡ ਨੰਬਰ 45 ਵਿਖੇ ਵਾਰਡ ਵਾਸੀਆਂ ਦੀ ਮੌਜੂਦਗੀ ਵਿਖੇ ਗਲੀ ਬਣਾਉਣ ਦਾ ਕੰਮ ਸ਼ੁਰੂ ਕਰਨ ਉਪਰੰਤ ਕੀਤਾ। ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼ਹਿਰ ਵਾਸੀਆਂ ਦੀਆਂ ਮੁੱਢਲੀਆਂ ਲੋੜਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਪਿਛਲੇ ਕਈ ਸਾਲਾਂ ਤੋਂ ਗਲੀਆਂ ਨਾ ਬਣਨ ਕਾਰਨ ਲੋਕਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਪਰ ਹੁਣ ਉਹ ਖੁਦ ਲੋਕਾਂ ਤੱਕ ਪਹੁੰਚ ਕਰਕੇ ਉਨਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰ ਰਹੇ ਹਨ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਸ਼ਹਿਰ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਗਿਆ ਹੈ ਅਤੇ ਹੁਣ ਲੋਕਾਂ ਦੀ ਬਾਂਹ ਫੜ੍ਹਦਿਆਂ ਉਨਾਂ ਦੀਆਂ ਚਿਰੋਕਣੀਆਂ ਮੰਗਾਂ ਪੂਰੀਆਂ ਕੀਤੀਆਂ ਜਾ ਰਹੀਆਂ...
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜ਼ਿਲ੍ਹਾ ਬਰਨਾਲਾ ‘ਚ ਰੋਜ਼ਾਨਾ 21 ਕੈਂਪਾਂ ਰਾਹੀਂ ਬਣਾਏ ਜਾ ਰਹੇ ਹਨ ਸਿਹਤ ਕਾਰਡ: ਡਾ. ਬਲਬੀਰ ਸਿੰਘ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜ਼ਿਲ੍ਹਾ ਬਰਨਾਲਾ ‘ਚ ਰੋਜ਼ਾਨਾ 21 ਕੈਂਪਾਂ ਰਾਹੀਂ ਬਣਾਏ ਜਾ ਰਹੇ ਹਨ ਸਿਹਤ ਕਾਰਡ: ਡਾ. ਬਲਬੀਰ ਸਿੰਘ

Breaking News
ਬਰਨਾਲਾ, 16 ਫਰਵਰੀ-       ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਜ਼ਿਲ੍ਹਾ ਬਰਨਾਲਾ ਦਾ ਅਚਨਚੇਤੀ ਦੌਰਾ ਕਰਕੇ "ਮੁੱਖ ਮੰਤਰੀ ਸਿਹਤ ਯੋਜਨਾ" ਤਹਿਤ ਚੱਲ ਰਹੀ ਰਜਿਸਟ੍ਰੇਸ਼ਨ ਪ੍ਰਕਿਰਿਆ ਦਾ ਜਾਇਜ਼ਾ ਲਿਆ ਗਿਆ।  ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਵਿੱਚ ਰੋਜ਼ਾਨਾ 21 ਥਾਵਾਂ 'ਤੇ ਕੈਂਪ ਲਗਾ ਕੇ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ, ਜਿਸ ਨੂੰ ਹੋਰ ਤੇਜ਼ ਕੀਤਾ ਜਾਵੇ। ਓਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਕਿ ਕੋਈ ਵੀ ਪਰਿਵਾਰ ਇਸ ਯੋਜਨਾ ਦੇ ਲਾਭ ਤੋਂ ਵਾਂਝਾ ਨਾ ਰਹੇ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਮਹਿਲ ਕਲਾਂ ਅਤੇ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਚੇਅਰਮੈਨ ਸ. ਕੁਲਵੰਤ ਸਿੰਘ ਪੰਡੋਰੀ ਅਤੇ ਵਿਧਾਇਕ ਭਦੌੜ ਸ. ਲਾਭ ਸਿੰਘ ਉੱਗੋਕੇ ਵੀ ਮੌਜੂਦ ਸਨ।       ਇਸ ਮੌਕੇ ਸਿਹਤ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਤਹਿਤ ਸਰਕਾਰੀ ਹਸਪਤਾਲਾਂ ਵਿੱਚ ਮੌਕੇ 'ਤੇ ਕਾਰਡ ਬਣ ਕੇ 70 ਫੀਸਦੀ ਮਰੀਜ਼ਾਂ ਦੇ ਇਲਾਜ ਦਾ ਬਿੱਲ ਜ਼ੀਰੋ ਆ ਰਿਹਾ ਹੈ। ਓਨ੍ਹਾਂ ਕਿਹਾ ਕਿ ਮਰੀਜ਼ ਦੇ ਦਾਖਲ ਹੋਣ ਤੋਂ ਲੈ ਕੇ ਛੁੱਟੀ ਹੋਣ ਤੱਕ ਸਾਰੀਆਂ ਦਵਾਈਆਂ, ਟੈਸਟ ਅਤੇ ਅਪਰੇਸ਼ਨ ਬਿਲਕੁਲ ਮੁਫ਼ਤ ਹਨ। ਓਨ...
ਹਰਜੋਤ ਬੈਂਸ ਵੱਲੋਂ ਕੀਤੇ ਵਾਅਦੇ ਪੂਰੇ, ਹਲਕਾ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ

ਹਰਜੋਤ ਬੈਂਸ ਵੱਲੋਂ ਕੀਤੇ ਵਾਅਦੇ ਪੂਰੇ, ਹਲਕਾ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ

Breaking News
ਨੰਗਲ 16 ਫਰਵਰੀ: ਸ. ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਹਲਕੇ ਵਿੱਚ ਕੀਤੇ ਗਏ ਵਿਕਾਸੀ ਵਾਅਦਿਆਂ ਨੂੰ ਅਮਲੀ ਰੂਪ ਦੇਣ ਨਾਲ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕਰੀਬ 52 ਕਰੋੜ ਰੁਪਏ ਦੀ ਲਾਗਤ ਨਾਲ ਹੜ੍ਹ ਰਾਹਤ ਕਾਰਜ ਸ਼ੁਰੂ ਹੋਣ ਨਾਲ ਦਰਿਆਈ ਕੰਢਿਆਂ ’ਤੇ ਵਸਦੇ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਲੋਕਾਂ ਦਾ ਕਹਿਣਾ ਹੈ ਕਿ ਸਾਲਾਂ ਤੋਂ ਹੜ੍ਹਾਂ ਦੀ ਮਾਰ ਝੱਲ ਰਹੇ ਪਿੰਡਾਂ ਲਈ ਇਹ ਯੋਜਨਾਵਾਂ ਜੀਵਨ ਅਤੇ ਜਾਇਦਾਦ ਦੀ ਸੁਰੱਖਿਆ ਵੱਲ ਇਕ ਵੱਡਾ ਕਦਮ ਹਨ। ਇਸ ਨਾਲ ਖੇਤੀਬਾੜੀ ਨੂੰ ਹੋਣ ਵਾਲੇ ਨੁਕਸਾਨ ’ਚ ਵੀ ਕਮੀ ਆਉਣ ਦੀ ਉਮੀਦ ਜਤਾਈ ਜਾ ਰਹੀ ਹੈ।       ਇਸੇ ਤਰ੍ਹਾਂ ਹਲਕੇ ਦੀਆਂ ਲਗਭਗ 140 ਕਿਲੋਮੀਟਰ ਸੰਪਰਕ ਸੜਕਾਂ ਦੇ ਨਵੀਨੀਕਰਨ ਅਤੇ ਉਨ੍ਹਾਂ ਨੂੰ 18 ਫੁੱਟ ਚੌੜਾ ਕਰਨ ਦਾ ਵਾਅਦਾ ਵੀ ਪੂਰਾ ਕੀਤਾ ਜਾ ਰਿਹਾ ਹੈ। ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਣ ਵਾਲੀਆਂ ਨਵੀਆਂ ਤੇ ਮਜ਼ਬੂਤ ਸੜਕਾਂ ਨਾਲ ਆਵਾਜਾਈ ਸੁਗਮ ਹੋਣ ਦੇ ਨਾਲ-ਨਾਲ ਵਪਾਰਕ ਸਰਗਰਮੀਆਂ ਨੂੰ ਵੀ ਰਫ਼ਤਾਰ ਮਿਲੀ ਹੈ।  ਡਾ.ਸੰਜੀਵ ਗੌਤਮ ਜਿਲ੍ਹਾ ਪ੍ਰਧਾਨ...
ਰੰਗਲੇ ਪੰਜਾਬ ਦੇ ਸੁਪਨੇ ਨੂੰ ਹਕੀਕਤ ਵਿੱਚ ਬਦਲਣ ਲਈ ਲੋਕਾਂ ਦੇ ਸਹਿਯੋਗ ਦੀ ਸਖ਼ਤ ਲੋੜ – ਵਿਧਾਇਕ ਮਾਲੇਰਕੋਟਲਾ

ਰੰਗਲੇ ਪੰਜਾਬ ਦੇ ਸੁਪਨੇ ਨੂੰ ਹਕੀਕਤ ਵਿੱਚ ਬਦਲਣ ਲਈ ਲੋਕਾਂ ਦੇ ਸਹਿਯੋਗ ਦੀ ਸਖ਼ਤ ਲੋੜ – ਵਿਧਾਇਕ ਮਾਲੇਰਕੋਟਲਾ

Local news
ਮਾਲੇਰਕੋਟਲਾ, 16 ਫਰਵਰੀ:-                   ਪੰਜਾਬ ਸਰਕਾਰ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਹਿਯੋਗ ਨਾਲ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ, ਉਦਯੋਗ ਅਤੇ ਵਣਜ ਵਿਭਾਗ ਵੱਲੋਂ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਆਯੋਜਿਤ ਤਿੰਨ ਰੋਜ਼ਾ “ਸੂਫ਼ੀ ਫੈਸਟੀਵਲ” ਅਤੇ “ਪੰਜਾਬ ਸਖੀ ਸ਼ਕਤੀ ਮੇਲਾ” ਮਾਲੇਰਕੋਟਲਾ ਵਾਸੀਆਂ ਦੇ ਦਿਲਾਂ ਵਿੱਚ ਅਮਿੱਟ ਯਾਦਾਂ ਛੱਡਦੇ ਹੋਏ ਸ਼ਾਨੋ-ਸ਼ੌਕਤ ਨਾਲ ਸੰਪੰਨ ਹੋਇਆ। ਸਮਾਗਮ ਨੇ ਸੂਫ਼ੀ ਰਿਵਾਇਤਾਂ, ਲੋਕ ਵਿਰਾਸਤ ਅਤੇ ਮਹਿਲਾ ਸਸ਼ਕਤੀਕਰਨ ਦਾ ਸੁੰਦਰ ਮਿਲਾਪ ਪੇਸ਼ ਕੀਤਾ।ਆਖ਼ਰੀ ਦਿਨ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਐਸ.ਐਸ.ਪੀ. ਗਗਨ ਅਜੀਤ ਸਿੰਘ, ਐਸ.ਡੀ.ਐਮ. ਮਾਲੇਰਕੋਟਲਾ ਗੁਰਮੀਤ ਕੁਮਾਰ ਬਾਂਸਲ, ਐਸ.ਡੀ.ਐਮ ਅਮਰਗੜ੍ਹ ਸੁਰਿੰਦਰ ਕੌਰ, ਜ਼ਿਲ੍ਹਾ ਮਾਲ ਅਫ਼ਸਰ ਮਨਦੀਪ ਕੌਰ, ਸੀ.ਡੀ.ਪੀ.ਓ ਪਵਨ ਕੁਮਾਰ, ਵਿਧਾਇਕ ਮਾਲੇਰਕੋਟਲਾ ਦੀ ਸਰੀਕ-ਏ-ਹਯਾਤ ਫਰਿਆਲ ਰਹਿਮਾਨ, ਕੋਆਰਡੀਨੇਟਰ ਯੂਥ ਵਿੰਗ ਹਲਕਾ ਮਾਲੇਰਕੋਟਲਾ ਏ.ਕੇ.ਵਾਈ. ਮੂਨਿਸ ਰਹਿਮਾਨ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਜ਼ਿਲਾ ਨਿਵਾਸੀ...
ਵਿਧਾਇਕ ਸ਼ੈਰੀ ਕਲਸੀ ਨੇ ਕਾਰਪੋਰੇਸ਼ਨ ਦਫਤਰ ਦੇ ਸਾਹਮਣੇ ਚੌਂਕ ਨੂੰ ਚੌੜਾ ਕੀਤੇ ਜਾਣ ਅਤੇ ਸੜਕ ਬਣਾਉਣ ਦੇ ਚੱਲ ਰਹੇ ਕੰਮਾਂ ਦਾ ਲਿਆ ਜਾਇਜ਼ਾ

ਵਿਧਾਇਕ ਸ਼ੈਰੀ ਕਲਸੀ ਨੇ ਕਾਰਪੋਰੇਸ਼ਨ ਦਫਤਰ ਦੇ ਸਾਹਮਣੇ ਚੌਂਕ ਨੂੰ ਚੌੜਾ ਕੀਤੇ ਜਾਣ ਅਤੇ ਸੜਕ ਬਣਾਉਣ ਦੇ ਚੱਲ ਰਹੇ ਕੰਮਾਂ ਦਾ ਲਿਆ ਜਾਇਜ਼ਾ

Local news
ਬਟਾਲਾ, 16 ਫਰਵਰੀ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤਹਿਤ ਕਾਰਪੋਰੇਸ਼ਨ ਦਫਤਰ ਦੇ ਸਾਹਮਣੇ ਖੂਬਸੂਰਤ ਚੌਂਕ ਅਤੇ ਸੜਕ ਬਣਾਉਣ ਦਾ ਕੰਮ ਚੱਲ ਰਿਹਾ ਹੈ। ਜਿਸ ਸਬੰਧੀ ਉਨ੍ਹਾਂ ਵਲੋਂ ਬੀਤੀ ਦੇਰ ਰਾਤ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ ਗਿਆ ਅਤੇ ਸਬੰਧਤ ਵਿਭਾਗ ਨੂੰ ਨਿਸ਼ਚਿਤ ਸਮੇਂ ਅੰਦਰ ਕੰਮ ਮੁਕੰਮਲ ਕਰਨ ਦੀ ਹਦਾਇਤ ਕੀਤੀ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇਸ ਚੌਂਕ ਦੇ ਚੌੜੇ ਹੋਣ ਨਾਲ ਟਰੈਫਿਕ ਵਿੱਚ ਕਾਫੀ ਸੁਧਾਰ ਹੋਵੇਗਾ ਅਤੇ ਲੋਕਾਂ ਅਤੇ ਖਾਸਕਰਕੇ ਨੇੜਲੇ ਦੁਕਾਨਦਾਰਾਂ ਨੂੰ ਆਵਾਜਾਈ ਦੀ ਹੋਰ ਬਿਹਤਰ ਸਹੂਲਤ ਮਿਲੇਗੀ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਇਸ ਦੇ ਨਾਲ ਹੀ ਇਥੇ ਸੀਮਟਿੱਡ ਸੜਕ ਵੀ ਬਣਾਈ ਜਾ ਰਹੀ ਹੈ ਅਤੇ ਪੰਜ ਸਾਲ ਤੱਕ ਸਬੰਧਤ ਠੇਕੇਦਾਰ ਇਸ ਦੇ ਰੱਖ ਰਖਾਅ ਲਈ ਜ਼ਿੰਮੇਵਾਰ ਹੋਣਗੇ। ਉਨ੍ਹਾਂ ਅੱਗੇ ਕਿਹਾ ਕਿ ਬਟਾਲਾ ਸ਼ਹਿਰ ਵਾਸੀਆਂ ਨੇ ਜੋ ਜ਼ਿੰਮੇਵਾਰੀ ਉਨਾਂ ਸੌਂਪੀ ਹੈ, ਉਹ 24 ਘੰਟੇ ਲੋਕਾਂ ਦੀ ਸੇਵਾ ਵਿੱਚ ਹ...
ਪਿੰਡ ਵਾਂਦਰ ਜਟਾਣਾ ਵਿਖੇ 14ਵੇਂ ਵਾਲੀਬਾਲ ਸਮੈਸ਼ਿੰਗ ਟੂਰਨਾਮੈਂਟ ਵਿੱਚ ਸਪੀਕਰ ਸ. ਸੰਧਵਾਂ ਨੇ ਕੀਤੀ ਸ਼ਿਰਕਤ

ਪਿੰਡ ਵਾਂਦਰ ਜਟਾਣਾ ਵਿਖੇ 14ਵੇਂ ਵਾਲੀਬਾਲ ਸਮੈਸ਼ਿੰਗ ਟੂਰਨਾਮੈਂਟ ਵਿੱਚ ਸਪੀਕਰ ਸ. ਸੰਧਵਾਂ ਨੇ ਕੀਤੀ ਸ਼ਿਰਕਤ

Local news
ਕੋਟਕਪੂਰਾ 16 ਫਰਵਰੀ- ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਸ਼ਾਮ ਪਿੰਡ ਵਾਂਦਰ ਜਟਾਣਾ ਵਿਖੇ ਕਰਵਾਏ ਗਏ 14ਵੇਂ ਵਾਲੀਬਾਲ ਸਮੈਸ਼ਿੰਗ ਟੂਰਨਾਮੈਂਟ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਖਿਡਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਖੇਡਾਂ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਖੇਡਾਂ ਨੌਜਵਾਨੀ ਨੂੰ ਨਸ਼ਿਆਂ ਵਰਗੀਆਂ ਬੁਰਾਈਆਂ ਤੋਂ ਦੂਰ ਰੱਖਦੀਆਂ ਹਨ ਅਤੇ ਤੰਦਰੁਸਤ, ਸਿਹਤਮੰਦ ਤੇ ਅਨੁਸ਼ਾਸ਼ਿਤ ਸਮਾਜ ਦੀ ਸਿਰਜਣਾ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਵੱਖ-ਵੱਖ ਯੋਜਨਾਵਾਂ ਰਾਹੀਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ। ਉਨ੍ਹਾਂ ਟੂਰਨਾਮੈਂਟ ਕਮੇਟੀ ਅਤੇ ਸਮੂਹ ਨਗਰ ਨਿਵਾਸੀਆਂ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਅਜਿਹੇ ਟੂਰਨਾਮ...