Wednesday, August 5
Shadow

Tag: punjabi news

ਦੇਸ਼ ਦੀ ਏਕਤਾ ਅਤੇ ਪ੍ਰਭੂਸੱਤਾ ਲਈ ਕੁਰਬਾਨੀਆਂ ਦੇਣ ਵਿੱਚ ਹਮੇਸ਼ਾ ਮੋਹਰੀ ਰਿਹਾ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਦੇਸ਼ ਦੀ ਏਕਤਾ ਅਤੇ ਪ੍ਰਭੂਸੱਤਾ ਲਈ ਕੁਰਬਾਨੀਆਂ ਦੇਣ ਵਿੱਚ ਹਮੇਸ਼ਾ ਮੋਹਰੀ ਰਿਹਾ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 2 ਫਰਵਰੀ :- ਨੈਸ਼ਨਲ ਡਿਫੈਂਸ ਕਾਲਜ, ਨਵੀਂ ਦਿੱਲੀ ਦੇ ਇੱਕ ਵਫ਼ਦ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਮੁੱਖ ਮੰਤਰੀ ਨੇ ਦੇਸ਼ ਦੀ ਏਕਤਾ ਅਤੇ ਪ੍ਰਭੂਸੱਤਾ ਵਿੱਚ ਸੂਬੇ ਦੇ ਬੇਮਿਸਾਲ ਯੋਗਦਾਨ, ਬਹਾਦਰੀ ਅਤੇ ਭਾਈਚਾਰਕ ਸਾਂਝ, ਸ਼ਾਨਾਮੱਤੀ ਵਿਰਾਸਤ ਅਤੇ ਭਾਰਤ ਦੀ ਖੜਗ਼ਭੁਜਾ ਅਤੇ ਅੰਨਦਾਤੇ ਵਜੋਂ ਪੰਜਾਬ ਦੇ ਵਡਮੁੱਲੇ ਯੋਗਦਾਨ ਦਾ ਜ਼ਿਕਰ ਕੀਤਾ। ਅੱਜ ਇੱਥੇ ਨੈਸ਼ਨਲ ਡਿਫੈਂਸ ਕਾਲਜ ਦੇ ਵਫ਼ਦ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਨੇ ਭਾਰਤੀ ਹਥਿਆਰਬੰਦ ਸੈਨਾਵਾਂ ਨੂੰ ਜਾਂਬਾਜ਼ ਫੌਜੀ ਅਫ਼ਸਰ ਅਤੇ ਬਹਾਦਰ ਜਵਾਨ ਦਿੱਤੇ ਹਨ, ਜਿਨ੍ਹਾਂ ਨੇ ਹਮੇਸ਼ਾ ਮੂਹਰੇ ਹੋ ਕੇ ਦੇਸ਼ ਲਈ ਸ਼ਾਹਦਤਾਂ ਦਿੱਤੀਆਂ ਹਨ।” ਉਨ੍ਹਾਂ ਕਿਹਾ, “ਇਹ ਜਾਣ ਕੇ ਖੁਸ਼ੀ ਹੋਈ ਕਿ ਨੈਸ਼ਨਲ ਡਿਫੈਂਸ ਕਾਲਜ, ਨਵੀਂ ਦਿੱਲੀ ਵੱਲੋਂ 2 ਤੋਂ 6 ਫਰਵਰੀ ਤੱਕ ਪੰਜਾਬ ਦਾ ਦੌਰਾ ਕੀਤਾ ਜਾ ਰਿਹਾ ਹੈ।’’ ਸੂਬੇ ਵਿੱਚ ਪਹੁੰਚਣ ’ਤੇ ਵਫ਼ਦ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਸਮਾਜਿਕ-ਰਾਜਨੀਤਿਕ ਅਧਿਐਨ ਦੌਰਾ ਪੰਜਾਬ ਦੇ ਸਮਾਜਿਕ, ਆਰਥਿਕ, ਰਾ...
ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਬਜਟ 2026 ਵਿੱਚ ਪੰਜਾਬ ਨੂੰ ਅਣਗੌਲਿਆਂ ਕਰਨਾ ਲੋਕਤੰਤਰ ਅਤੇ ਸੰਘਵਾਦ ਲਈ ਵੱਡਾ ਖ਼ਤਰਾ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਬਜਟ 2026 ਵਿੱਚ ਪੰਜਾਬ ਨੂੰ ਅਣਗੌਲਿਆਂ ਕਰਨਾ ਲੋਕਤੰਤਰ ਅਤੇ ਸੰਘਵਾਦ ਲਈ ਵੱਡਾ ਖ਼ਤਰਾ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 2 ਫਰਵਰੀ 2026:- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਕੇਂਦਰੀ ਬਜਟ 2026 ਵਿੱਚ ਪੰਜਾਬ ਦੀਆਂ ਜ਼ਰੂਰਤਾਂ ਅਤੇ ਕੁਰਬਾਨੀਆਂ ਨੂੰ ਪੂਰੀ ਤਰ੍ਹਾਂ ਦਰਕਿਨਾਰ ਕਰਨ ਦਾ ਦੋਸ਼ ਲਗਾਉਂਦਿਆ ਕਿਹਾ ਕਿ ਬਜਟ ਵਿੱਚ ਕਿਤੇ ਵੀ ਪੰਜਾਬ ਦਾ ਕੋਈ ਜ਼ਿਕਰ ਨਹੀਂ ਹੈ ਅਤੇ ਨਾ ਹੀ ਲੰਬੇ ਸਮੇਂ ਤੋਂ ਬਕਾਇਆ ਪਏ 8,500 ਕਰੋੜ ਰੁਪਏ ਦੇ ਪੇਂਡੂ ਵਿਕਾਸ ਫੰਡ (ਆਰਡੀਐਫ) ਦਾ ਕੋਈ ਹਵਾਲਾ ਦਿੱਤਾ ਗਿਆ ਹੈ। ਬਜਟ-2026 ਨੂੰ ਸਿੱਖਿਆ, ਸਿਹਤ, ਕਿਸਾਨ, ਗ਼ਰੀਬ, ਵਪਾਰੀ ਅਤੇ ਪੰਜਾਬ ਦੀ ਸੁਰੱਖਿਆ ਵਿਰੋਧੀ ਗਰਦਾਨਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਰਾਸ਼ਟਰੀ ਖੁਰਾਕ ਸੁਰੱਖਿਆ ਦਾ ਬੋਝ ਝੱਲਣ, ਵਾਰ-ਵਾਰ ਕੁਦਰਤੀ ਆਫ਼ਤਾਂ ਦਾ ਸਾਹਮਣਾ ਕਰਨ ਅਤੇ ਆਰਡੀਐਫ ਨਾਲ ਸਬੰਧਤ ਜ਼ਿੰਮੇਵਾਰੀਆਂ ਨੂੰ ਨਿਭਾਉਣ ਦੇ ਬਾਵਜੂਦ ਪੰਜਾਬ ਨੂੰ ਇੱਕ ਵਾਰ ਫਿਰ ਆਪਣੇ ਪੱਧਰ ‘ਤੇ ਸਾਰੇ ਪ੍ਰਬੰਧ ਕਰਨ ਲਈ ਮਜਬੂਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਜਟ ਵਿੱਚ ਆਮ ਲੋਕਾਂ ਲਈ ਕੋਈ ਰਾਹਤ ਨਹੀਂ ਹੈ ਅਤੇ ਲਗਾਤਾਰ 12ਵੇਂ ਸਾਲ ਵੀ ਕੇਂਦਰ ਵੱਲੋਂ ਕੋਈ ਠੋਸ ਸਹਾਇਤ...
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਬਜ਼ੁਰਗਾਂ ਦਾ ਸਨਮਾਨ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਬਜ਼ੁਰਗਾਂ ਦਾ ਸਨਮਾਨ

Punjab News
ਮਲੋਟ, 02  ਫ਼ਰਵਰੀ- ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸੇਵਾ, ਸਤਿਕਾਰ ਅਤੇ ਸਮਾਜਿਕ ਸੁਰੱਖਿਆ ਨੂੰ ਸਮਰਪਿਤ ‘ਸਾਡੇ ਬਜ਼ੁਰਗ, ਸਾਡਾ ਮਾਣ’ ਸਮਾਗਮ ਅੱਜ ਮਲੋਟ ਵਿਖੇ ਸ਼ਰਧਾ ਅਤੇ ਸਤਿਕਾਰ ਭਰੇ ਮਾਹੌਲ ਵਿੱਚ ਆਯੋਜਿਤ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਮਾਗਮ ਦੌਰਾਨ ਕੈਬਨਿਟ ਮੰਤਰੀ ਵੱਲੋਂ ਸਮਾਜ ਦੇ ਵੱਖ-ਵੱਖ ਖੇਤਰਾਂ ਵਿੱਚ ਯੋਗਦਾਨ ਪਾਉਣ ਵਾਲੇ ਬੁਜ਼ੁਰਗ ਨਾਗਰਿਕਾਂ ਨੂੰ ਸਨਮਾਨਿਤ ਕਰਕੇ ਉਨ੍ਹਾਂ ਦੀ ਜੀਵਨ ਭਰ ਦੀ ਸੇਵਾ ਅਤੇ ਤਜਰਬੇ ਨੂੰ ਨਮਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬੁਜ਼ੁਰਗਾਂ ਨੂੰ ਸਨਮਾਨਜੋਗ, ਸੁਰੱਖਿਅਤ ਅਤੇ ਸੁਖਦਾਈ ਜੀਵਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਬਜ਼ੁਰਗ ਸਾਡੇ ਸਮਾਜ ਦੀ ਧਰੋਹਰ ਹਨ ਅਤੇ ਉਨ੍ਹਾਂ ਦੇ ਤਜਰਬੇ ਅਤੇ ਮਾਰਗਦਰਸ਼ਨ ਨਾਲ ਹੀ ਸਮਾਜ ਮਜ਼ਬੂਤ ਹੁੰਦਾ ਹੈ। ਉਨ੍ਹਾਂ ਕਿਹਾ ...
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗ, ਜਾਇਜ਼ ਮੰਗਾਂ ਪੂਰੀਆਂ ਕਰਨ ਦਾ ਦਿੱਤਾ ਭਰੋਸਾ

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗ, ਜਾਇਜ਼ ਮੰਗਾਂ ਪੂਰੀਆਂ ਕਰਨ ਦਾ ਦਿੱਤਾ ਭਰੋਸਾ

Breaking News
*ਚੰਡੀਗੜ੍ਹ, 2 ਫ਼ਰਵਰੀ:* ਪੰਜਾਬ ਦੇ ਮਾਲ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਵੱਖ-ਵੱਖ ਯੂਨੀਅਨਾਂ ਨਾਲ ਮੈਰਾਥਨ ਮੀਟਿੰਗਾਂ ਕੀਤੀਆਂ। ਇੱਥੇ ਪੰਜਾਬ ਭਵਨ ਵਿਖੇ ਰੈਵੇਨਿਊ ਪਟਵਾਰ ਯੂਨੀਅਨ, ਕਾਨੂੰਨਗੋ ਯੂਨੀਅਨ, ਸਾਂਝਾ ਮੁਲਾਜ਼ਮ ਮੰਚ ਪੁੱਡਾ ਅਤੇ ਆਲ ਇੰਡੀਆ ਅਤਿਵਾਦ ਪੀੜਤ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੱਖੋ-ਵੱਖ ਮੀਟਿੰਗਾਂ ਦੌਰਾਨ ਕੈਬਨਿਟ ਮੰਤਰੀ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਹਰ ਜਾਇਜ਼ ਮੰਗ ਨੂੰ ਤਰਜੀਹੀ ਆਧਾਰ ‘ਤੇ ਪੂਰਾ ਕੀਤਾ ਜਾਵੇਗਾ। ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰੇਕ ਵਰਗ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਮਾਲ ਮੰਤਰੀ ਨੇ ਵੱਖ-ਵੱਖ ਐਸੋਸੀਏਸ਼ਨਾਂ ਤੇ ਯੂਨੀਅਨਾਂ ਵੱਲੋਂ ਰੱਖੀਆਂ ਮੰਗਾਂ ਧਿਆਨ ਨਾਲ ਸੁਣੀਆਂ। ਉਨ੍ਹਾਂ ਦੱਸਿਆ ਕਿ ਜਿਹੜੀਆਂ ਮੰਗਾਂ ਵਿਭਾਗੀ ਪੱਧਰ ‘ਤੇ ਹੱਲ ਹੋ ਸਕਦੀਆਂ ਹਨ, ਉਨ੍ਹਾਂ ਨੂੰ ਤਰਜੀਹੀ ਆਧਾਰ ‘ਤੇ ਜਲਦੀ ਨਿਪਟਾਇਆ ਜਾਵੇਗਾ, ਜਦਕਿ ਜਿਹੜੀਆਂ ਮੰਗਾਂ ਮੁੱਖ ਮੰਤਰੀ ਜਾਂ ਵਿੱਤ ਵਿਭਾਗ ਦੇ ਪੱਧਰ ‘ਤੇ ਹੱਲ ਹੋਣਗੀਆਂ,...
“ਸਾਡੇ ਬਜ਼ੁਰਗ ਸਾਡਾ ਮਾਣ” ਤਹਿਤ 05 ਫਰਵਰੀ ਨੂੰ ਸ਼੍ਰੀ ਰਾਮਬਾਗ ਬਿਰਧ ਸੇਵਾ ਆਸ਼ਰਮ ਫ਼ਿਰੋਜ਼ਪੁਰ ਛਾਉਣੀ ਵਿਖੇ ਲੱਗੇਗਾ ਮੈਗਾ ਕੈਂਪ – ਵਧੀਕ ਡਿਪਟੀ ਕਮਿਸ਼ਨਰ

“ਸਾਡੇ ਬਜ਼ੁਰਗ ਸਾਡਾ ਮਾਣ” ਤਹਿਤ 05 ਫਰਵਰੀ ਨੂੰ ਸ਼੍ਰੀ ਰਾਮਬਾਗ ਬਿਰਧ ਸੇਵਾ ਆਸ਼ਰਮ ਫ਼ਿਰੋਜ਼ਪੁਰ ਛਾਉਣੀ ਵਿਖੇ ਲੱਗੇਗਾ ਮੈਗਾ ਕੈਂਪ – ਵਧੀਕ ਡਿਪਟੀ ਕਮਿਸ਼ਨਰ

Local news
ਫ਼ਿਰੋਜ਼ਪੁਰ, 02 ਫਰਵਰੀ :-          ਸਾਡੇ ਬਜ਼ੁਰਗ ਸਾਡਾ ਮਾਣ ਹਨ ਅਤੇ ਬਜ਼ੁਰਗਾਂ ਦੀ ਦੇਖਭਾਲ, ਸਤਿਕਾਰ ਤੇ ਸੇਵਾ ਕਰਨਾ ਸਾਡਾ ਸਾਰਿਆਂ ਦਾ ਮੁੱਢਲਾ ਫ਼ਰਜ਼ ਹੈ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮਦ ਬੰਬਾਹ ਨੇ ਫ਼ਿਰੋਜ਼ਪੁਰ ਵਿਖੇ 'ਸਾਡੇ ਬਜ਼ੁਰਜ ਸਾਡਾ ਮਾਣ‘ ਤਹਿਤ 05 ਫਰਵਰੀ ਨੂੰ ਸ਼੍ਰੀ ਰਾਮਬਾਗ ਬਿਰਧ ਸੇਵਾ ਆਸ਼ਰਮ ਫ਼ਿਰੋਜ਼ਪੁਰ ਛਾਉਣੀ ਵਿਖੇ ਲੱਗਣ ਵਾਲੇ ਮੈਗਾ ਕੈਂਪ ਸਬੰਧੀ ਜ਼ਿਲ੍ਹੇ ਦੇ ਅਧਿਕਾਰੀਆਂ ਅਤੇ ਐਨ.ਜੀ.ਓਜ਼ ਨਾਲ ਵਿਸ਼ੇਸ਼ ਮੀਟਿੰਗ ਕਰਨ ਮੌਕੇ ਕੀਤਾ।           ਇਸ ਮੌਕੇ ਵਧੀਕ ਡਿਪਟੀ ਕਿਮ਼ਸਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਜ਼ੁਰਗ ਨਾਗਰਿਕਾਂ ਦੀ ਦੇਖਭਾਲ ਅਤੇ ਉਨ੍ਹਾਂ ਦੀ ਭਲਾਈ ਸਬੰਧੀ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ- ਵੱਖ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 'ਸਾਡੇ ਬਜ਼ੁਰਜ ਸਾਡਾ ਮਾਣ‘ ਸਕੀਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਜ਼ਿਲ੍ਹੇ ਵਿੱਚ 05 ਫਰਵਰੀ 2026 ਨੂੰ ਰਾਮਬਾਗ ਫ਼ਿਰੋਜ਼ਪੁਰ ਛਾਉਣੀ ਵਿਖੇ ਸਵੇਰੇ 10:00 ਵਜੇ...
ਆਰ ਕੇ ਵੀ ਵਾਈ ਸਕੀਮ ਤਹਿਤ ਪੀ ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵੇਈਂ ਪੂਈਂ ਵਿਖੇ ਟਰੇਨਿੰਗ ਕੈਂਪ ਲਗਾਇਆ – ਡਾ: ਭੁਪਿੰਦਰ ਸਿੰਘ

ਆਰ ਕੇ ਵੀ ਵਾਈ ਸਕੀਮ ਤਹਿਤ ਪੀ ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵੇਈਂ ਪੂਈਂ ਵਿਖੇ ਟਰੇਨਿੰਗ ਕੈਂਪ ਲਗਾਇਆ – ਡਾ: ਭੁਪਿੰਦਰ ਸਿੰਘ

Local news
ਤਰਨ ਤਾਰਨ 02 ਫਰਵਰੀ (          ) - ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ ਤਹਿਤ ਪੰਜਾਬ ਦੇ 326 ਸਕੂਲਾਂ ਨੂੰ ਪੀਐਮ ਸ੍ਰੀ ਯੋਜਨਾ ਵਿੱਚ ਸ਼ਾਮਿਲ ਕੀਤਾ ਗਿਆ ਹੈ । ਇਨਾ ਸਕੂਲਾਂ ਵਿੱਚ ਮਿੱਟੀ ਪਰਖ ਦੀਆਂ ਛੋਟੀਆਂ ਪ੍ਰਯੋਗਸ਼ਾਲਾਵਾਂ ਬਣਾਈਆਂ ਜਾਣਗੀਆਂ ਅਤੇ ਇਹਨਾਂ ਪ੍ਰਯੋਗਸ਼ਾਲਾ ਵਿੱਚ ਕਿਸਾਨਾਂ ਦੀ ਮਿੱਟੀ ਪਰਖ ਕਰਕੇ ਉਹਨਾਂ ਨੂੰ ਮਿੱਟੀ ਸਿਹਤ ਕਾਰਡ ਜਾਰੀ ਕੀਤੇ ਜਾਣਗੇ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਾ: ਯਾਦਵਿੰਦਰ ਸਿੰਘ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਨੇ ਦੱਸਿਆ ਕਿ ਮੁੱਖ ਖੇਤੀਬਾੜੀ ਅਫਸਰ ਡਾਕਟਰ ਤੇਜਬੀਰ ਸਿੰਘ ਭੰਗੂ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਖੇਤੀਬਾੜੀ ਅਫਸਰ ਡਾਕਟਰ ਭੁਪਿੰਦਰ ਸਿੰਘ ਜੀ ਦੀ ਅਗਵਾਈ ਹੇਠ ਇਹ ਜਾਗਰੂਕਤਾ ਅਭਿਆਨ ਪੀਐਮ ਸ੍ਰੀ ਸੀਨੀਅਰ ਸੈਕੰਡਰੀ ਸਕੂਲ ਵੇਈਂ ਪੂਈਂ  ਵਿਖੇ ਕਰਵਾਇਆ ਗਿਆ । ਇਸ ਅਭਿਆਨ ਵਿੱਚ ਡਾਕਟਰ ਰੁਪਿੰਦਰਜੀਤ ਸਿੰਘ ਖੇਤੀਬਾੜੀ ਵਿਸਥਾਰ ਅਫ਼ਸਰ ਵੀ ਸ਼ਾਮਿਲ ਹੋਏ । ਸਕੂਲ ਦੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਡਾ.ਯਾਦਵਿੰਦਰ ਸਿੰਘ ਨੇ ਦੱਸਿਆ ਕਿ ਮਿੱਟੀ ਸਿਹਤ ਕਾਰਡ ਯੋਜਨਾ, ਸਾਲ ਫਰਵਰੀ 2015 'ਚ ਭਾਰਤ...
ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸ਼੍ਰੀ ਗੁਰੂ ਰਵੀਦਾਸ ਧਰਮਸ਼ਾਲਾ ਦਾ ਕੀਤਾ ਉਦਘਾਟਨ 

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸ਼੍ਰੀ ਗੁਰੂ ਰਵੀਦਾਸ ਧਰਮਸ਼ਾਲਾ ਦਾ ਕੀਤਾ ਉਦਘਾਟਨ 

Local news
ਲੰਬੀ/ਸ੍ਰੀ ਮੁਕਤਸਰ ਸਾਹਿਬ, 02 ਫਰਵਰੀ:- ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਬੀਤੇ ਦਿਨੀਂ ਲੰਬੀ ਹਲਕੇ ਦੇ ਪਿੰਡ ਤਰਮਾਲਾ ਵਿਖੇ ਲਗਭਗ 12 ਲੱਖ ਰੁਪਏ ਦੀ ਲਾਗਤ ਨਾਲ ਉਸਾਰੀ ਗਈ ਸ਼੍ਰੀ ਗੁਰੂ ਰਵੀਦਾਸ ਧਰਮਸ਼ਾਲਾ ਦਾ ਉਦਘਾਟਨ ਕਰਕੇ ਇਸਨੂੰ ਲੋਕ ਅਰਪਣ ਕੀਤਾ । ਇਸ ਮੌਕੇ ਉਨ੍ਹਾਂ ਨੇ ਧਰਮਸ਼ਾਲਾ ਵਿੱਚ ਨਤਮਸਤਕ ਹੋ ਕੇ ਸ਼੍ਰੀ ਗੁਰੂ ਰਵੀਦਾਸ ਜੀ ਦਾ ਅਸ਼ੀਰਵਾਦ ਲਿਆ ਅਤੇ ਸਮੂਹ ਸੰਗਤ ਨੂੰ ਇਸ ਪਵਿੱਤਰ ਦਿਹਾੜੇ ਦੀ ਲੱਖ-ਲੱਖ ਵਧਾਈ ਦਿੱਤੀ। ਕੈਬਨਿਟ ਮੰਤਰੀ ਨੇ ਕਿਹਾ ਕਿ ਸ਼੍ਰੀ ਗੁਰੂ ਰਵੀਦਾਸ ਜੀ ਨੇ ਸਮਾਜਿਕ ਬਰਾਬਰੀ, ਮਨੁੱਖਤਾ ਅਤੇ ਭਾਈਚਾਰਕ ਸਾਂਝ ਦਾ ਮਾਰਗ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਧਰਮਸ਼ਾਲਾ ਵਰਗੇ ਸਾਂਝੇ ਸਥਾਨ ਲੋਕਾਂ ਵਿੱਚ ਆਪਸੀ ਸਾਂਝ ਨੂੰ ਹੋਰ ਮਜ਼ਬੂਤ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਗੁਰੂਆਂ ਅਤੇ ਸੰਤਾਂ ਦੀਆਂ ਸਿੱਖਿਆਵਾਂ 'ਤੇ ਚੱਲਦਿਆਂ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਕੰਮ ਕਰ ਰਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਪਿੰਡ ਵਿੱਚ ਵਾਟਰ ਵਰਕਸ...
ਸਿਵਲ ਹਸਪਤਾਲ ਫ਼ਰੀਦਕੋਟ ਵਿਖੇ ਸੈਨੀਟੇਸ਼ਨ ਸਹੂਲਤਾਂ ਲਈ 28.65 ਲੱਖ ਖਰਚੇ ਜਾਣਗੇ- ਗੁਰਦਿੱਤ ਸਿੰਘ ਸੇਖੋਂ

ਸਿਵਲ ਹਸਪਤਾਲ ਫ਼ਰੀਦਕੋਟ ਵਿਖੇ ਸੈਨੀਟੇਸ਼ਨ ਸਹੂਲਤਾਂ ਲਈ 28.65 ਲੱਖ ਖਰਚੇ ਜਾਣਗੇ- ਗੁਰਦਿੱਤ ਸਿੰਘ ਸੇਖੋਂ

Local news
ਫ਼ਰੀਦਕੋਟ 2 ਫਰਵਰੀ- ਵਿਧਾਇਕ ਸ.ਗੁਰਦਿੱਤ ਸਿੰਘ ਸੇਖੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਵਿਭਾਗ ਪੰਜਾਬ ਅਧੀਨ ਸਿਵਲ ਹਸਪਤਾਲ (ਡੀ.ਐਚ) ਫ਼ਰੀਦਕੋਟ ਵਿਖੇ ਟਾਇਲਟਾਂ ਦੀ ਮੁਰੰਮਤ ਦਾ ਕੰਮ ਮਨਜ਼ੂਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਕੰਮ ਨੂੰ 3 ਮਹੀਨੇ ਦੀ ਨਿਰਧਾਰਤ ਸਮੇਂ-ਸੀਮਾ ਅੰਦਰ ਪੂਰਾ ਕੀਤਾ ਜਾਣਾ ਹੈ, ਜਿਸ ਤੇ 28.65 ਲੱਖ ਦੀ ਅੰਦਾਜ਼ਨ ਲਾਗਤ ਆਵੇਗੀ। ਇਸ ਕੰਮ ਦੇ ਸੰਪੂਰਨ ਹੋਣ ਉਪਰੰਤ ਹਸਪਤਾਲ ਵਿੱਚ ਆਉਣ ਵਾਲੇ ਮਰੀਜ਼ਾਂ, ਉਨ੍ਹਾਂ ਦੇ ਸਹਾਇਕਾਂ ਅਤੇ ਆਮ ਲੋਕਾਂ ਨੂੰ ਸਾਫ਼-ਸੁਥਰੀਆਂ ਸੈਨੀਟੇਸ਼ਨ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਪੰਜਾਬ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕ-ਹਿਤੈਸ਼ੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।...
ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਕੇਂਦਰੀ ਬਜਟ ’ਤੇ ਪ੍ਰਗਟਾਈ ਨਿਰਾਸ਼ਾ, ਪੰਜਾਬ ਅਤੇ ਕਿਸਾਨਾਂ ਨੂੰ ਅੱਖੋਂ ਪਰੋਖੇ ਕਰਨ ਦਾ ਦਿੱਤਾ ਹਵਾਲਾ

ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਕੇਂਦਰੀ ਬਜਟ ’ਤੇ ਪ੍ਰਗਟਾਈ ਨਿਰਾਸ਼ਾ, ਪੰਜਾਬ ਅਤੇ ਕਿਸਾਨਾਂ ਨੂੰ ਅੱਖੋਂ ਪਰੋਖੇ ਕਰਨ ਦਾ ਦਿੱਤਾ ਹਵਾਲਾ

Punjab News
ਚੰਡੀਗੜ੍ਹ, 1 ਫਰਵਰੀ:- ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ, ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰੀ ਬਜਟ ’ਤੇ ਡੂੰਘੀ ਨਿਰਾਸ਼ਾ ਅਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਸ ਬਜਟ ਵਿੱਚ ਪੰਜਾਬ ਅਤੇ ਇਸ ਦੇ ਕਿਸਾਨਾਂ ਦੀਆਂ ਅਹਿਮ ਲੋੜਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ। ਕੇਂਦਰੀ ਬਜਟ ’ਤੇ ਪੁੱਛੇ ਸਵਾਲਾਂ ਦੇ ਜਵਾਬ ਦਿੰਦਿਆਂ ਸ. ਖੁੱਡੀਆਂ ਨੇ ਕਿਹਾ, ‘‘ਅਸਲੀ ਪ੍ਰਭਾਵ ਉਦੋਂ ਪਤਾ ਲੱਗੇਗਾ ਜਦੋਂ ਤਜਵੀਜ਼ਾਂ ਦਾ ਵਿਸਥਾਰ ਨਾਲ ਖੁਲਾਸਾ ਹੋਵੇਗਾ। ਹਾਲਾਂਕਿ, ਮੈਨੂੰ ਪੂਰਾ ਖਦਸ਼ਾ ਹੈ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਪੰਜਾਬ ਅਤੇ ਕਿਸਾਨਾਂ ਲਈ ਕੁਝ ਵੀ ਲਾਹੇਵੰਦਾ ਨਹੀਂ ਕੀਤਾ ਹੈ।’’ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਨੂੰ ਲਗਾਤਾਰ ਵਿਤਕਰੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵੱਡੇ ਪੱਧਰ ’ਤੇ ਹੜ੍ਹਾਂ ਦੀ ਮਾਰ ਝੱਲਣ ਤੋਂ ਬਾਅਦ ਵੀ, ਮੰਗਿਆ ਗਿਆ ਕੇਂਦਰੀ ਰਾਹਤ ਪੈਕੇਜ ਕਦੇ ਵੀ ਸੂਬੇ ਨੂੰ ਨਹੀਂ ਦਿੱਤਾ ਗਿਆ। ਖੇਤੀਬਾੜੀ ਸੰਕਟ ਬਾਰੇ ਵਿਸਥਾਰ ਵਿੱਚ ਦੱਸਦਿਆਂ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਦੇਸ਼ ਦੀ ਆਰਥਿਕਤਾ ਮੁੱਖ ਤੌਰ ’ਤੇ ਖੇਤੀਬਾੜੀ ’ਤੇ ਅਧਾਰਤ ਹੈ, ...
ਕੇਂਦਰੀ ਬਜਟ ‘ਤੇ ਆਮ ਆਦਮੀ ਪਾਰਟੀ ਪੰਜਾਬ ਦੀ ਪ੍ਰਤੀਕਿਰਿਆ

ਕੇਂਦਰੀ ਬਜਟ ‘ਤੇ ਆਮ ਆਦਮੀ ਪਾਰਟੀ ਪੰਜਾਬ ਦੀ ਪ੍ਰਤੀਕਿਰਿਆ

Breaking News
ਚੰਡੀਗੜ੍ਹ, 1 ਫਰਵਰੀ 2026 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੇਂਦਰੀ ਬਜਟ ਇੱਕ ਵਾਰ ਫਿਰ ਪੰਜਾਬ ਦੀਆਂ ਉਮੀਦਾਂ 'ਤੇ ਖਰਾ ਉਤਰਨ ਵਿੱਚ ਨਾਕਾਮ ਰਿਹਾ ਹੈ। ਉਨ੍ਹਾਂ ਕਿਹਾ ਕਿ ਬਜਟ ਵਿੱਚ ਕਿਸਾਨਾਂ ਲਈ ਐਮਐਸਪੀ ਦੀ ਕੋਈ ਗਾਰੰਟੀ ਨਹੀਂ, ਨੌਜਵਾਨਾਂ ਲਈ ਰੁਜ਼ਗਾਰ ਦਾ ਕੋਈ ਭਰੋਸਾ ਨਹੀਂ ਅਤੇ ਉਦਯੋਗਾਂ ਜਾਂ ਟੈਕਸ ਪ੍ਰਣਾਲੀ ਵਿੱਚ ਕੋਈ ਰਾਹਤ ਨਹੀਂ ਦਿੱਤੀ ਗਈ। ਕੇਂਦਰ ਨੇ ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਕੋਈ ਠੋਸ ਕਦਮ ਨਹੀਂ ਚੁੱਕੇ, ਜਿਸ ਨਾਲ ਸੂਬੇ ਅਤੇ ਇੱਥੋਂ ਦੇ ਲੋਕਾਂ ਨਾਲ ਇੱਕ ਵਾਰ ਫਿਰ ਬੇਇਨਸਾਫ਼ੀ ਹੋਈ ਹੈ। ਸੀਐਮ ਮਾਨ ਨੇ ਕਿਹਾ ਕਿ ਪੰਜਾਬੀ ਮਿਹਨਤੀ ਅਤੇ ਜਜ਼ਬੇ ਵਾਲੇ ਹਨ ਅਤੇ ਕੇਂਦਰ ਵੱਲੋਂ ਵਾਰ-ਵਾਰ ਕੀਤੀ ਜਾ ਰਹੀ ਅਣਦੇਖੀ ਦੇ ਬਾਵਜੂਦ ਆਪ ਸਰਕਾਰ ਅਤੇ ਪੰਜਾਬ ਦੇ ਲੋਕ ਇੱਕਜੁੱਟ ਹੋ ਕੇ ਪੰਜਾਬ ਨੂੰ ਆਪਣੇ ਦਮ 'ਤੇ ਆਰਥਿਕ ਤੌਰ 'ਤੇ ਮਜ਼ਬੂਤ ਬਣਾਉਣਗੇ। ਕੇਂਦਰੀ ਬਜਟ ਨੇ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨਾਲ ਫਿਰ ਕੀਤਾ ਧੋਖਾ: ਹਰਪਾਲ ਚੀਮਾ ਕੇਂਦਰ ਨੇ ਐਮਐਸਪੀ ਤੋਂ ਮੂੰਹ ਮੋੜਿਆ, ਮੰਡੀ ਅਤੇ ਖੇਤੀਬਾੜੀ ਬੁਨਿਆਦੀ ਢਾਂਚੇ ਦੀਆਂ ਜਰੂਰਤਾਂ ਨੂੰ ਕੀਤਾ ਨਜ਼...