ਪੰਜਾਬ ਵਿੱਚ 21 ਸਰਕਾਰੀ ਕਾਲਜਾਂ ਨੂੰ ਨਵੇਂ ਪ੍ਰਿੰਸੀਪਲ ਮਿਲੇ
ਚੰਡੀਗੜ੍ਹ, 27 ਜਨਵਰੀ:- ਸੂਬੇ ਵਿੱਚ ਉਚੇਰੀ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ 21 ਸਰਕਾਰੀ ਕਾਲਜਾਂ ਵਿੱਚ ਪ੍ਰਿੰਸੀਪਲਾਂ ਦੀ ਤਾਇਨਾਤੀ ਦੇ ਹੁਕਮ ਜਾਰੀ ਕੀਤੇ ਗਏ ਹਨ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਅੱਜ ਇੱਥੇ ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਨ੍ਹਾਂ ਤਾਇਨਾਤੀਆਂ ਵਿੱਚ 13 ਤਰੱਕੀ ਹਾਸਲ ਕਰਨ ਵਾਲੇ ਸੀਨੀਅਰ ਲੈਕਚਰਾਰ ਅਤੇ ਅੱਠ ਨਵ-ਨਿਯੁਕਤ ਪ੍ਰਿੰਸੀਪਲ ਸ਼ਾਮਲ ਹਨ ਜੋ ਕਿ ਇਹਨਾਂ ਸੰਸਥਾਵਾਂ ਨੂੰ ਸੇਧ ਦੇਣਗੇ।
ਸਿੱਖਿਆ ਮੰਤਰੀ ਨੇ ਕਿਹਾ ਕਿ ਅੱਜ ਜਾਰੀ ਹੁਕਮਾਂ ਅਨੁਸਾਰ ਪਦਉਨਤੀ ਬਾਅਦ ਵਿਨੀਤਾ ਰਾਓ ਨੂੰ ਸਰਕਾਰੀ ਕਾਲਜ, ਡੇਰਾਬੱਸੀ ਵਿਖੇ; ਸ਼ਾਮ ਸੁੰਦਰ ਨੂੰ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ, ਸੁਨਾਮ ਵਿਖੇ; ਅਮੀ ਭੱਲਾ ਨੂੰ ਸੰਤ ਬਾਬਾ ਸੇਵਾ ਸਿੰਘ ਮੈਮੋਰੀਅਲ ਸਰਕਾਰੀ ਕਾਲਜ (ਲੜਕੀਆਂ), ਗੁਰੂ ਕਾ ਖੂਹ, ਮੁੰਨੇ (ਨੂਰਪੁਰ ਬੇਦੀ) ਵਿਖੇ; ਮਮਤਾ ਨੂੰ ਸਰਕਾਰੀ ਕਾਲਜ ਰਾਏਕੋਟ ਵਿਖੇ; ਜਗਜੀਤ ਕੌਰ ਨੂੰ ਸਰਕਾਰੀ ਕਾਲਜ ਸ਼ਾਹਕੋਟ ਵਿਖੇ, ਡਾ. ਨਵਦੀਪ ਸਿੰਘ ਨੂੰ ਸਰਕਾ...