ਚਰਨਜੋਤ ਸਿੰਘ ਵਾਲੀਆ, ਪੀ.ਸੀ.ਐਸ., ਬੈਸਟ ਚੋਣਕਾਰ ਰਜਿਸਟਰੇਸ਼ਨ ਅਫਸਰ ਵਜੋਂ ਚੁਣੇ
ਸੰਗਰੂਰ, 25 ਜਨਵਰੀ-ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਿਤੀ 25 ਜਨਵਰੀ, 2026 ਨੂੰ ਪੂਰੇ ਭਾਰਤ ਦੇਸ਼ ਵਿੱਚ 16ਵਾਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ। ਰਾਸ਼ਟਰੀ ਵੋਟਰ ਦਿਵਸ ਮਨਾਉਣ ਦੀ ਸ਼ੁਰੂਆਤ 25 ਜਨਵਰੀ, 2011 ਨੂੰ ਕੀਤੀ ਗਈ ਸੀ ਅਤੇ ਇਸ ਉਪਰੰਤ ਇਹ ਹਰ ਸਾਲ ਇਸੇ ਮਿਤੀ ਭਾਵ 25 ਜਨਵਰੀ ਨੂੰ ਮਨਾਇਆ ਜਾਂਦਾ ਹੈ। ਇਸ ਸਾਲ 25 ਜਨਵਰੀ, 2026 ਦੇ ਦਿਨ ਨੂੰ 16ਵਾਂ ਰਾਸ਼ਟਰੀ ਵੋਟਰ ਦਿਵਸ ਵਜੋਂ"ਮਾਈ ਇੰਡੀਆ, ਮਾਈ ਵੋਟ" ਦੇ ਥੀਮ ਹੇਠ ਰਾਜ, ਜ਼ਿਲ੍ਹਾ, ਵਿਧਾਨ ਸਭਾ ਚੋਣ ਹਲਕਾ ਪੱਧਰ 'ਤੇ ਹਰੇਕ ਪੋਲਿੰਗ ਸਟੇਸ਼ਨ ਲੋਕੇਸ਼ਨ 'ਤੇ ਮਨਾਇਆ ਗਿਆ।
ਜ਼ਿਲ੍ਹਾ ਸੰਗਰੂਰ ਵਿੱਚ ਇਸ ਪ੍ਰੋਗਰਾਮ ਤਹਿਤ ਜ਼ਿਲ੍ਹਾ ਪੱਧਰ ਦਾ ਸਮਾਗਮ ਸਰਕਾਰੀ ਰਣਬੀਰ ਕਾਲਜ, ਸੰਗਰੂਰ ਵਿਖੇ ਕਰਵਾਇਆ ਗਿਆ, ਜਿਸ ਵਿਚ ਸ਼੍ਰੀ ਰਾਹੁਲ ਚਾਬਾ, ਆਈ.ਏ.ਐਸ., ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸ਼ਰ, ਸੰਗਰੂਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।
ਯੁਵਾ ਵੋਟਰਾਂ ਨੂੰ ਉਨ੍ਹਾਂ ਦੇ ਵੋਟਾਂ ਦੇ ਹੱਕ ਪ੍ਰਤੀ ਜਾਗਰੂਕ ਕਰਨ ਲਈ ਜ਼ਿਲ੍ਹੇ ਦੇ ਵੱਖ-ਵੱਖ ਕਾਲਜਾਂ ਅਤੇ ਸਕੂਲਾਂ ਦੇ ਵਿਦਿਆਰਥੀਆਂ ਦੇ ਇਸ ਥੀਮ ਸਬੰਧੀ ਕਰਵਾਏ...








