ਚਾਈਲਡ ਹੈਲਪਲਾਈਨ 1098 ‘ਤੇ ਪ੍ਰਾਪਤ ਸ਼ਿਕਾਇਤ ਦੇ ਅਧਾਰ ‘ਤੇ ਕੀਤੀ ਵਿਸ਼ੇਸ਼ ਚੈਕਿੰਗ
ਮਾਲੇਰਕੋਟਲਾ, 18 ਜਨਵਰੀ- ਚਾਈਲਡ ਹੈਲਪਲਾਈਨ ਨੰਬਰ 1098 ‘ਤੇ ਪ੍ਰਾਪਤ ਸ਼ਿਕਾਇਤ ਦੇ ਅਨੁਸਾਰ ਜਾਮਾ ਮਸਜਿਦ ਨੇੜੇ ਭੀਖ ਮੰਗਦੇ ਬੱਚਿਆਂ ਦੀ ਜਾਣਕਾਰੀ ਮਿਲਣ ਉਪਰੰਤ ਜਿਲਾ ਬਾਲ ਸੁਰੱਖਿਆ ਅਫਸਰ ਹਰਪ੍ਰੀਤ ਕੌਰ ਸੰਧੂ ਦੇ ਦਿਸ਼ਾ ਨਿਰਦੇਸ਼ਾ ਹੇਠ ਬੱਚਿਆਂ ਦੀ ਸੁਰੱਖਿਆ ਅਤੇ ਬਾਲ ਭਿੱਖਿਆ ਦੀ ਰੋਕਥਾਮ ਲਈ ਚਲਾਏ ਜਾ ਰਹੇ ਪ੍ਰੋਜੈਕਟ ਜੀਵਨਜੋਤ 2.0 ਤਹਿਤ ਵਿਸ਼ੇਸ਼ ਚੈਕਿੰਗ ਕੀਤੀ ਗਈ।
ਬਾਲ ਸੁਰੱਖਿਆ ਅਫਸਰ ਮੁਬੀਨ ਕੁਰੇਸ਼ੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਹਾ ਬਜ਼ਾਰ ਨੇੜੇ ਜਾਮਾ ਮਸਜਿਦ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਟੀਮ ਵੱਲੋਂ ਗਹਿਰਾਈ ਨਾਲ ਜਾਂਚ ਕੀਤੀ ਗਈ। ਚੈਕਿੰਗ ਦਾ ਮੁੱਖ ਉਦੇਸ਼ ਜਨਤਕ ਥਾਵਾਂ ‘ਤੇ ਬਾਲ ਭਿੱਖਿਆ ਦੀ ਸਥਿਤੀ ਦੀ ਜਾਂਚ ਕਰਨਾ ਅਤੇ ਬੱਚਿਆਂ ਨੂੰ ਭੀਖ ਮੰਗਣ ਵਰਗੀ ਸਮੱਸਿਆ ਤੋਂ ਬਚਾਉਣਾ ਸੀ।
ਇਸ ਚੈਕਿੰਗ ਦੌਰਾਨ ਲੋਹਾ ਬਜ਼ਾਰ, ਜਾਮਾ ਮਸਜਿਦ ਦੇ ਮੁੱਖ ਦਰਵਾਜ਼ਿਆਂ ਅਤੇ ਨੇੜਲੇ ਇਲਾਕਿਆਂ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਗਈ। ਇਸ ਦੌਰਾਨ ਟੀਮ ਵੱਲੋਂ ਮੌਕੇ ‘ਤੇ ...








