Monday, August 3
Shadow

Tag: punjabi news

ਕਿਸਾਨ ₹2 ਲੱਖ ਦੀ ਲਾਗਤ ਨਾਲ ਸਥਾਪਤ ਕਰ ਸਕਦੇ ਹਨ ਇਕ ਛੋਟਾ ਮਸ਼ਰੂਮ ਉਤਪਾਦਨ ਯੂਨਿਟ; ਮਾਨ ਸਰਕਾਰ ₹80 ਹਜ਼ਾਰ ਤੱਕ ਦੀ ਸਬਸਿਡੀ ਦੇ ਰਹੀ ਹੈ : ਮੋਹਿੰਦਰ ਭਗਤ

ਕਿਸਾਨ ₹2 ਲੱਖ ਦੀ ਲਾਗਤ ਨਾਲ ਸਥਾਪਤ ਕਰ ਸਕਦੇ ਹਨ ਇਕ ਛੋਟਾ ਮਸ਼ਰੂਮ ਉਤਪਾਦਨ ਯੂਨਿਟ; ਮਾਨ ਸਰਕਾਰ ₹80 ਹਜ਼ਾਰ ਤੱਕ ਦੀ ਸਬਸਿਡੀ ਦੇ ਰਹੀ ਹੈ : ਮੋਹਿੰਦਰ ਭਗਤ

Punjab News
ਚੰਡੀਗੜ੍ਹ, 12 ਜਨਵਰੀ 2026:-ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਨੂੰ ਰਿਵਾਇਤੀ ਖੇਤੀ ਤੋਂ ਬਾਗਬਾਨੀ ਵੱਲ ਪ੍ਰੇਰਿਤ ਕਰਨ ਅਤੇ ਉਨ੍ਹਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ ਜਿਸ ਨਾਲ ਬਾਗਬਾਨੀ ਹੋਰ ਲਾਭਕਾਰੀ ਅਤੇ ਟਿਕਾਊ ਬਣ ਰਹੀ ਹੈ। ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਕਿ ₹2 ਲੱਖ ਦੀ ਲਾਗਤ ਵਾਲੇ ਛੋਟੇ ਮਸ਼ਰੂਮ ਉਤਪਾਦਨ ਯੂਨਿਟ ਸਥਾਪਿਤ ਕਰਨ ਲਈ ਸੂਬਾ ਸਰਕਾਰ ਵੱਲੋਂ ਕਿਸਾਨਾਂ ਨੂੰ ₹80,000 ਤੱਕ ਦੀ ਸਬਸਿਡੀ ਦਿੱਤੀ ਜਾ ਰਹੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਸਾਂਝੀ ਕਰਦਿਆਂ ਬਾਗਬਾਨੀ ਮੰਤਰੀ ਸ਼੍ਰੀ ਭਗਤ ਨੇ ਦੱਸਿਆ ਕਿ ਕਿਸਾਨ ਮਸ਼ਰੂਮ ਦੀ ਖੇਤੀ ਵਿੱਚ ਘੱਟ ਨਿਵੇਸ਼ ਕਰਕੇ ਵੱਧ ਮੁਨਾਫ਼ਾ ਕਮਾ ਸਕਦੇ ਹਨ ਅਤੇ ਇਸ ਕੰਮ ਲਈ ਘੱਟ ਜ਼ਮੀਨ ਅਤੇ ਘੱਟ ਪਾਣੀ ਦੀ ਲੋੜ ਹੁੰਦੀ ਹੈ। ਉਨ੍ਹਾ ਦੱਸਿਆ ਕਿ ਇੱਕ ਛੋਟਾ ਮਸ਼ਰੂਮ ਯੂਨਿਟ ਆਮ ਤੌਰ ’ਤੇ ਲਗਭਗ 200 ਵਰਗ ਫੁੱਟ ਖੇਤਰ ਵਿੱਚ ਸਥਾਪਤ ਕੀਤਾ ਜਾ ਸਕਦਾ ਹੈ।  ਪੰਜਾਬ ਦੇ ਬਾਗਬਾਨੀ ਵਿਭਾਗ ਵੱਲੋਂ ਇਸ ਪ੍ਰੋਜੈਕਟ ਲਈ  ₹2 ਲੱਖ ਦੀ ਲਾਗਤ ਤੇ 40 ਫ਼ੀਸਦੀ ਤੱਕ ਦੀ ਸਬਸ...
ਪੰਜਾਬ ਪੁਲਿਸ ਨੇ ਵਲਟੋਹਾ ਸਰਪੰਚ ਦੇ ਕਤਲ ਦੀ ਗੁੱਥੀ ਸੁਲਝਾਈ: ਦੋ ਸ਼ੂਟਰਾਂ ਸਮੇਤ ਸੱਤ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਵਲਟੋਹਾ ਸਰਪੰਚ ਦੇ ਕਤਲ ਦੀ ਗੁੱਥੀ ਸੁਲਝਾਈ: ਦੋ ਸ਼ੂਟਰਾਂ ਸਮੇਤ ਸੱਤ ਗ੍ਰਿਫ਼ਤਾਰ

Breaking News, Crime News
ਚੰਡੀਗੜ੍ਹ, 12 ਜਨਵਰੀ:- ਵਲਟੋਹਾ ਦੇ ਸਾਬਕਾ ਸਰਪੰਚ ਝਰਮਲ ਸਿੰਘ ਦੇ ਕਤਲ ਦੀ ਗੁੱਥੀ ਨੂੰ ਮਹਿਜ਼ ਕੁਝ ਦਿਨਾਂ ਵਿੱਚ ਹੀ ਸੁਲਝਾਉਂਦਿਆਂ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਪ੍ਰਭ ਦਾਸੂਵਾਲ ਗੈਂਗ ਨੂੰ ਕਰਾਰਾ ਝਟਕਾ ਦਿੰਦਿਆਂ ਗੈਂਗ ਦੇ ਦੋ ਸ਼ੂਟਰਾਂ ਸਮੇਤ ਸੱਤ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੰਗਠਿਤ ਅਪਰਾਧ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਨੂੰ ਦੁਹਰਾਉਂਦਿਆਂ ਕਿਹਾ ਕਿ ਪੰਜਾਬ ਵਿੱਚ ਸਰਗਰਮ ਅਪਰਾਧੀ ਨਰਕ ਵਿੱਚ ਵੀ ਨਹੀਂ ਲੁਕ ਸਕਣਗੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਪੰਜਾਬ ਪੁਲਿਸ ਹਿੰਸਕ ਗਤੀਵਿਧੀਆਂ ਵਿੱਚ ਸ਼ਾਮਲ ਹਰ ਵਿਅਕਤੀ ਨੂੰ ਦੇਸ਼ ਵਿੱਚ ਜਾਂ ਦੇਸ਼ ਤੋਂ ਬਾਹਰ ਕਿਸੇ ਵੀ ਕੋਨੇ ਵਿੱਚੋਂ ਫੜ ਕੇ ਕਾਨੂੰਨ ਦੇ ਕਟਹਿਰੇ ਵਿੱਚ ਲਿਆਵੇਗੀ। ਪੁਲਿਸ ਜਾਂਚ ਮੁਤਾਬਕ ਇਸ ਕਤਲ ਦਾ ਮਾਸਟਰਮਾਈਂਡ ਗੈਂਗਸਟਰ ਪ੍ਰਭ ਦਾਸੂਵਾਲ ਹੈ ਜਿਸ ਨੇ ਪੁਰਾਣੀ ਦੁਸ਼ਮਣੀ ਦੇ ਚਲਦਿਆਂ ਯੋਜਨਾਬੱਧ ਅਤੇ ਟੀਚਾਗਤ ਢੰਗ ਨਾਲ ਇਸ ਕਤਲ ਨੂੰ ਅੰਜ਼ਾਮ ਦਿੱਤਾ। ਡੀਜੀਪੀ, ਜਿਨ੍ਹਾਂ ਦੇ ਨਾਲ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲ...
ਹਰਜੋਤ ਸਿੰਘ ਬੈਂਸ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ 21 ਕੱਚੇ ਕਰਮਚਾਰੀਆਂ ਨੂੰ ਰੈਗੂਲਰਾਈਜ਼ੇਸ਼ਨ ਸਰਟੀਫ਼ਿਕੇਟ ਸੌਂਪੇ

ਹਰਜੋਤ ਸਿੰਘ ਬੈਂਸ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ 21 ਕੱਚੇ ਕਰਮਚਾਰੀਆਂ ਨੂੰ ਰੈਗੂਲਰਾਈਜ਼ੇਸ਼ਨ ਸਰਟੀਫ਼ਿਕੇਟ ਸੌਂਪੇ

Punjab News
ਚੰਡੀਗੜ੍ਹ, 12 ਜਨਵਰੀ:-ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕਰਮਚਾਰੀਆਂ ਪ੍ਰਤੀ ਸੁਹਿਰਦ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਇੱਕ ਮਿਸਾਲੀ ਕਦਮ ਤਹਿਤ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਵਿੱਚ ਠੇਕੇ 'ਤੇ ਕੰਮ ਕਰ ਰਹੇ 21 ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਦਿਆਂ ਉਨ੍ਹਾਂ ਨੂੰ ਰੈਗੂਲਰਾਈਜ਼ੇਸ਼ਨ ਸਰਟੀਫ਼ਿਕੇਟ ਸੌਂਪੇ। ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ “ਪਾਲਿਸੀ ਫਾਰ ਵੈੱਲਫੇਅਰ ਆਫ ਐਡਹਾਕ, ਕੰਟਰੈਕਚੂਅਲ, ਡੇਲੀ ਵੇਜਜ਼, ਵਰਕ-ਚਾਰਚਡ ਐਂਡ ਟੈਂਪਰੇਰੀ ਇੰਪਲਾਇਜ਼” ਤਹਿਤ 16 ਪੈਕਰ, 2 ਕੁੱਕ, 2 ਵੇਟਰ ਅਤੇ ਇੱਕ ਡਰਾਈਵਰ ਨੂੰ ਪੱਕੇ ਕਰਕੇ ਸਰਕਾਰੀ ਸੇਵਾਵਾਂ ਵਿੱਚ ਲਿਆਂਦਾ ਗਿਆ ਹੈ। ਹਰਜੋਤ ਸਿੰਘ ਬੈਂਸ ਨੇ ਇਨ੍ਹਾਂ ਕਰਮਚਾਰੀਆਂ ਨੂੰ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਇਹ ਸਰਟੀਫਿਕੇਟ ਇਨ੍ਹਾਂ ਕਰਮਚਾਰੀਆਂ ਨੂੰ ਮਾਣ, ਸੁਰੱਖਿਅਤ ਨੌਕਰੀ ਅਤੇ ਸਮਾਜਿਕ ਪੱਧਰ ਉੱਤੇ ਹੋਰ ਮਜ਼ਬੂਤ ਕਰਨ ਬਾਰੇ ਹੈ, ਜਿਹੜੇ ਸਾਡੀ ਪ੍ਰਣਾਲੀ ਦਾ ਅਹਿਮ ਹਿੱਸਾ ਰਹੇ ਹਨ। ਇਹ ਰੈਗੂਲਰਾਈਜ਼ੇਸ਼ਨ ਪ੍ਰਕਿਰਿਆ ਸਾਡ...
ਹਰਦੀਪ ਸਿੰਘ ਮੁੰਡੀਆਂ ਨੇ ਨਵ-ਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਹਰਦੀਪ ਸਿੰਘ ਮੁੰਡੀਆਂ ਨੇ ਨਵ-ਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

Breaking News
*ਚੰਡੀਗੜ੍ਹ, 12 ਜਨਵਰੀ:* ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਗਰੁੱਪ-ਡੀ ਦੇ 12 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਹ ਨਿਯੁਕਤੀਆਂ ਘਰ ਦੇ ਇੱਕੋ-ਇੱਕ ਕਮਾਉਣ ਵਾਲੇ ਮੈਂਬਰ ਦੀ ਮੌਤ ਹੋਣ ਦੀ ਸੂਰਤ ਵਿੱਚ ਵਿੱਤੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਲਈ ਤਰਸ ਦੇ ਆਧਾਰ 'ਤੇ ਰੋਜ਼ਗਾਰ ਦੇਣ ਸਬੰਧੀ ਪੰਜਾਬ ਸਰਕਾਰ ਦੀ ਨੀਤੀ ਤਹਿਤ ਦਿੱਤੀਆਂ ਗਈਆਂ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨ੍ਹਾਂ 12 ਉਮੀਦਵਾਰਾਂ ਵਿੱਚੋਂ ਇੱਕ ਨੂੰ ਕਲਰਕ, ਅੱਠ ਨੂੰ ਸੇਵਾਦਾਰ, ਇੱਕ ਨੂੰ ਸਫ਼ਾਈ ਸੇਵਕ ਅਤੇ ਦੋ ਨੂੰ ਹੈਲਪਰ ਟੈਕਨੀਕਲ ਵਜੋਂ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਨਿਯੁਕਤੀਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਭਾਗੀ ਸਮਰੱਥਾ ਨੂੰ ਹੋਰ ਮਜ਼ਬੂਤ ਕਰਨ ਲਈ ਲੋੜਵੰਦ ਪਰਿਵਾਰਾਂ ਦੀ ਸਮੇਂ ਸਿਰ ਸਹਾਇਤਾ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਇੱਕ ਮਿਸਾਲੀ ਕਦਮ ਹੈ। ਪਿਛਲੀ ਕਾਂਗਰਸ ਸਰਕਾਰ 'ਤੇ ਨਿਸ਼ਾਨਾ ਸਾਧ...
ਹੁਣ ਲਾਈਨਾਂ ਵਿੱਚ ਲੱਗਣ ਦੀ ਲੋੜ ਨਹੀਂ: ਹੁਣ ਵਿਦਿਅਕ ਦਸਤਾਵੇਜ਼ਾਂ ਦੀ ਹੋਵੇਗੀ ਆਨਲਾਈਨ ਤਸਦੀਕ: ਹਰਜੋਤ ਸਿੰਘ ਬੈਂਸ

ਹੁਣ ਲਾਈਨਾਂ ਵਿੱਚ ਲੱਗਣ ਦੀ ਲੋੜ ਨਹੀਂ: ਹੁਣ ਵਿਦਿਅਕ ਦਸਤਾਵੇਜ਼ਾਂ ਦੀ ਹੋਵੇਗੀ ਆਨਲਾਈਨ ਤਸਦੀਕ: ਹਰਜੋਤ ਸਿੰਘ ਬੈਂਸ

Breaking News
ਚੰਡੀਗੜ੍ਹ, 12 ਜਨਵਰੀ:- ਸੂਬੇ ਦੇ ਵਿਦਿਆਰਥੀਆਂ ਲਈ ਲਾਈਨਾਂ ਵਿੱਚ ਖੜ੍ਹਨ, ਕਾਗਜ਼ੀ ਕਾਰਵਾਈ ਅਤੇ ਹਫ਼ਤਿਆਂ ਦੀ ਲੰਬੀ ਉਡੀਕ ਨੂੰ ਖਤਮ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਵਿਦਿਅਕ ਦਸਤਾਵੇਜ਼ਾਂ ਦੀ ਆਨਲਾਈਨ ਤਸਦੀਕ ਅਤੇ ਪ੍ਰਮਾਣਿਕਤਾ ਲਈ ਡਿਜੀਟਲ ਪਲੇਟਫਾਰਮ “ਈ-ਸਨਦ” ਲਾਂਚ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਇਹ ਡਿਜੀਟਲ ਸੇਵਾ ਸ਼ੁਰੂ ਕਰਨ ਵਾਲਾ ਭਾਰਤ ਦਾ ਦੂਜਾ ਸੂਬਾ ਬਣ ਗਿਆ ਹੈ । ਅੱਜ ਇੱਥੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ “ਈ-ਸਨਦ” ਸੇਵਾ ਦੀ ਸ਼ੁਰੂਆਤ ਨਾਲ ਬੋਰਡ ਦੇ ਮੌਜੂਦਾ ਤੇ ਸਾਬਕਾ ਵਿਦਿਆਰਥੀ ਵਿਸਥਾਰਤ ਅੰਕ-ਸੂਚੀ (ਡੀ.ਐਮ.ਸੀ) ਅਤੇ ਸਰਟੀਫਿਕੇਟਾਂ ਦੀ ਆਨਲਾਈਨ ਤਸਦੀਕ ਹੁਣ ਕੁੱਝ ਹੀ ਦਿਨਾਂ ਵਿੱਚ ਕਰਵਾ ਸਕਦੇ ਹਨ, ਜਿਸ ਲਈ ਪਹਿਲਾਂ 40-45 ਦਿਨ ਲੱਗਦੇ ਸਨ। ਸਰਕਾਰ ਮੁਤਾਬਕ ਇਸ ਕਦਮ ਨਾਲ ਪੰਜਾਬ ਸਕੂਲ ਬੋਰਡ ਤੋਂ ਹਰ ਸਾਲ ਪਾਸ ਹੋਣ ਵਾਲੇ ਹਜ਼ਾਰਾਂ ਵਿਦਿਆਰਥੀਆਂ ਨੂੰ ਲਾਭ ਮਿਲੇਗਾ ਅਤੇ ਬੋਰਡ ਵੱਲੋਂ ਜਾਰੀ ਕੀਤੇ ਜਾਣ ਵਾਲੇ ਸਰਟੀਫਿਕੇਟਾਂ ਦੀ ਭਰੋਸੇਯ...
ਲੋਕਾਂ ਨਾਲ ਸਿੱਧਾ ਸੰਵਾਦ ਪਾਰਦਰਸ਼ੀ ਤੇ ਜਵਾਬਦੇਹ ਸ਼ਾਸਨ ਦੀ ਕੁੰਜੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੋਕਾਂ ਨਾਲ ਸਿੱਧਾ ਸੰਵਾਦ ਪਾਰਦਰਸ਼ੀ ਤੇ ਜਵਾਬਦੇਹ ਸ਼ਾਸਨ ਦੀ ਕੁੰਜੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਜਲੰਧਰ, 12 ਜਨਵਰੀ:- ਕੜਾਕੇ ਦੀ ਠੰਢ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲੰਧਰ ਵਿੱਚ ਲੋਕ ਮਿਲਣੀ ਰਾਹੀਂ ਵੱਖ—ਵੱਖ ਵਿਧਾਨ ਸਭਾ ਹਲਕਿਆਂ ਦੇ ਲੋਕਾਂ ਨਾਲ ਸਿੱਧੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਧੀਰਜ ਨਾਲ ਸੁਣਿਆ। ਅਜਿਹੀ ਸਿੱਧੀ ਗੱਲਬਾਤ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਸ਼ਾਸਨ ਦਾ ਧੁਰਾ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੁਫ਼ਤ ਬਿਜਲੀ ਅਤੇ ਵੱਡੇ ਪੱਧਰ ਉੱਤੇ ਰੋਜ਼ਗਾਰ ਤੋਂ ਲੈ ਕੇ ਸਿਹਤ ਸੰਭਾਲ ਅਤੇ ਸਿੱਖਿਆ ਸੁਧਾਰਾਂ ਤੱਕ ਨਿਰੰਤਰ ਲੋਕ—ਪੱਖੀ ਪਹਿਲਕਦਮੀਆਂ ਆਮ ਪਰਿਵਾਰਾਂ ਉੱਤੇ ਬੋਝ ਨੂੰ ਲਗਾਤਾਰ ਘਟਾ ਰਹੀਆਂ ਹਨ ਅਤੇ ਪੰਜਾਬ ਨੂੰ ਦੇਸ਼ ਵਿੱਚ ਮੋਹਰੀ ਸੂਬੇ ਵਜੋਂ ਆਪਣੀ ਸਥਿਤੀ ਮੁੜ ਪ੍ਰਾਪਤ ਕਰਨ ਦੇ ਰਾਹ ਉੱਪਰ ਮਜ਼ਬੂਤੀ ਨਾਲ ਅੱਗੇ ਵਧਾ ਰਹੀਆਂ ਹਨ। ਜਲੰਧਰ ਦੇ ਵੱਖ—ਵੱਖ ਵਿਧਾਨ ਸਭਾ ਹਲਕਿਆਂ ਦੇ ਲੋਕਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਮਿਲਣੀਆਂ ਸ਼ਾਸਨ ਦਾ ਇਕ ਨਿਯਮਤ ਹਿੱਸਾ ਹੋਣਗੀਆਂ ਕਿਉਂਕਿ ਇਹ ਸਰਕਾਰ ਨੂੰ ਜ਼ਮੀਨੀ ਹਕੀਕਤਾਂ ਨੂੰ ਸਮਝਣ ਅਤੇ ਜਨਤਕ ਸ਼ਿਕਾਇਤਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਨ ਵਿੱਚ ...
ਸਪੀਕਰ ਸੰਧਵਾਂ ਨੇ ਲੋਹੜੀ ਦੇ ਸਮਾਗਮ ਵਿੱਚ ਕੀਤੀ ਸ਼ਿਰਕਤ 

ਸਪੀਕਰ ਸੰਧਵਾਂ ਨੇ ਲੋਹੜੀ ਦੇ ਸਮਾਗਮ ਵਿੱਚ ਕੀਤੀ ਸ਼ਿਰਕਤ 

Local news
ਕੋਟਕਪੂਰਾ 11 ਜਨਵਰੀ  ਕੋਟਕਪੂਰਾ ਵਿਖੇ ਜੈ ਮਾਂ ਚਿੰਤਪੁਰਨੀ ਕਲੱਬ ਵੱਲੋਂ ਲਾਡਲੀਆਂ ਧੀਆਂ ਨੂੰ ਸਮਰਪਿਤ ਲੋਹੜੀ ਦਾ ਸਮਾਗਮ ਮਨਾਇਆ ਗਿਆ। ਜਿਸ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਇਸ ਪਵਿੱਤਰ ਤਿਉਹਾਰ ਦੀਆਂ ਸਭ ਨੂੰ ਵਧਾਈਆਂ ਦਿੱਤੀਆਂ । ਸਪੀਕਰ ਸੰਧਵਾਂ ਨੇ ਕਿਹਾ ਕਿ ਲੋਹੜੀ ਦਾ ਤਿਉਹਾਰ  ਪੰਜਾਬ ਦਾ ਇਕ ਰਵਾਇਤੀ ਅਤੇ ਪੰਜਾਬੀ ਵਿਰਸੇ ਨਾਲ ਜੁੜਿਆ ਤਿਉਹਾਰ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਸਿਰਫ਼ ਪੁੱਤਰ ਦੇ ਪੈਦਾ ਹੋਣ ’ਤੇ ਹੀ ਲੋਹੜੀ ਮਨਾਈ ਜਾਂਦੀ ਸੀ ਪਰ ਅਜੋਕੇ ਪੜ੍ਹੇ-ਲਿਖੇ ਸਮਾਜ ’ਚ ਲੜਕੇ ਤੇ ਲੜਕੀ ’ਚ ਕੋਈ ਫ਼ਰਕ ਨਹੀਂ ਸਮਝਿਆ ਜਾਂਦਾ ਤੇ ਹੁਣ ਲੋਕ ਧੀਆਂ ਦੀ ਲੋਹੜੀ ਵੀ ਮਨਾਉਣ ਲੱਗੇ ਹਨ।  ਉਨ੍ਹਾਂ ਕਿਹਾ ਕਿ ਅਜੋਕੇ ਸਮਾਜ ਦੇ ਰਸਮਾਂ-ਰਿਵਾਜ, ਰਹਿਣ-ਸਹਿਣ ਦੇ ਢੰਗ ਵੀ ਪਹਿਲਾਂ ਵਰਗੇ ਨਹੀਂ ਰਹੇ ਤੇ ਸੋਚ ਵੀ ਨਿਰੰਤਰ ਬਦਲ ਰਹੀ ਹੈ ਪਰ ਇਹ ਤਿਉਹਾਰ ਹੀ ਹਨ ਜੋ ਸਾਨੂੰ ਸਮਾਜ ਅਤੇ ਸਭਿਆਚਾਰ ਨਾਲ ਜੋੜ ਕੇ ਰੱਖ ਰਹੇ ਹਨ ਅਤੇ ਨੌਜਵਾਨ ਪੀੜੀ ਨੂੰ ਵੀ ਇਹਨਾਂ ਤਿਉਹਾਰਾਂ ਨੂੰ ਮਨਾਉਣਾ ਚਾਹੀਦਾ ਹੈ ਅਤੇ ਆਪਣ...
ਭਾਜਪਾ ਨੇ ਆਤਿਸ਼ੀ ਦੀ ਫਰਜ਼ੀ ਵੀਡੀਓ ‘ਚ ਗੁਰੂਆਂ ਦਾ ਨਾਮ ਜੋੜ ਕੇ ਬੇਅਦਬੀ ਕੀਤੀ – ਭਗਵੰਤ ਸਿੰਘ ਮਾਨ

ਭਾਜਪਾ ਨੇ ਆਤਿਸ਼ੀ ਦੀ ਫਰਜ਼ੀ ਵੀਡੀਓ ‘ਚ ਗੁਰੂਆਂ ਦਾ ਨਾਮ ਜੋੜ ਕੇ ਬੇਅਦਬੀ ਕੀਤੀ – ਭਗਵੰਤ ਸਿੰਘ ਮਾਨ

Breaking News
ਬਠਿੰਡਾ, 11 ਜਨਵਰੀ, 2026:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਦੇ ਦਿੱਲੀ ਵਿਧਾਨ ਸਭਾ ਦੇ ਵੀਡੀਓ ਨਾਲ ਛੇੜਛਾੜ ਕਰਨ ਲਈ ਭਾਜਪਾ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕਰਦਿਆਂ ਇਸ ਨੂੰ ਪੰਜਾਬ ਵਿੱਚ ਫਿਰਕੂ ਹਿੰਸਾ ਭੜਕਾਉਣ ਦੀ ਘਟੀਆ ਸਾਜ਼ਿਸ਼ ਕਰਾਰ ਦਿੱਤਾ। ਇਹ ਕਹਿੰਦਿਆਂ ਕਿ ਧਰਮ ਨਿਰਪੱਖ ਪੰਜਾਬ ਸਰਕਾਰ ਅਜਿਹੇ ਮਨਸੂਬਿਆਂ ਨੂੰ ਸਫ਼ਲ ਨਹੀਂ ਹੋਣ ਦੇਵੇਗੀ, ਮੁੱਖ ਮੰਤਰੀ ਨੇ ਕਿਹਾ ਕਿ ਵੀਡੀਓ ਨੂੰ ਐਡਿਟ ਕਰਕੇ ਇਸ ਵਿੱਚ ਜਾਣਬੁੱਝ ਕੇ ਗਲਤ ਸ਼ਬਦਾਵਲੀ ਸ਼ਾਮਲ ਕੀਤੀ ਗਈ ਹੈ, ਜੋ ਕਿ ਸਿੱਖ ਧਰਮ ਦੀ ਘੋਰ ਬੇਅਦਬੀ ਹੈ। ਉਨ੍ਹਾਂ ਨਾਲ ਹੀ ਦੱਸਿਆ ਕਿ ਫੋਰੈਂਸਿਕ ਜਾਂਚ ਰਿਪੋਰਟ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਆਤਿਸ਼ੀ ਨੇ ਆਪਣੇ ਬਿਆਨ ਵਿੱਚ ਕਿਤੇ ਵੀ "ਗੁਰੂ" ਸ਼ਬਦ ਬੋਲਿਆ ਹੀ ਨਹੀਂ। ਭਾਜਪਾ ਨੇਤਾ ਕਪਿਲ ਮਿਸ਼ਰਾ ਵਿਰੁੱਧ ਪੰਜਾਬ ਪੁਲਿਸ ਦੀ ਕਾਰਵਾਈ ਨੂੰ ਜਾਇਜ਼ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਝੂਠੀ ਵੀਡੀਓ ਕਲਿੱਪ ਵਿਧਾਨ ਸਭਾ ਦੇ ਅਧਿਕਾਰਤ ਰਿਕਾਰਡ ਵਿੱਚ ਕਿਤੇ ਵੀ ਨਹੀਂ ਹੈ ਅਤੇ ਭਾਜਪਾ ਚੰਡੀਗੜ੍ਹ, ਬੀ.ਬੀ.ਐਮ.ਬੀ. ਅਤੇ ਪੰ...
‘ਯੁੱਧ ਨਸ਼ਿਆਂ ਵਿਰੁੱਧ’: 316ਵੇਂ ਦਿਨ, ਪੰਜਾਬ ਪੁਲਿਸ ਨੇ 68 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: 316ਵੇਂ ਦਿਨ, ਪੰਜਾਬ ਪੁਲਿਸ ਨੇ 68 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

Punjab News
ਚੰਡੀਗੜ੍ਹ, 11 ਜਨਵਰੀ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 316ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 269 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 56 ਐਫਆਈਆਰਜ਼ ਦਰਜ ਕਰਕੇ 68 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 316 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 44,084 ਹੋ ਗਈ ਹੈ।   ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 316 ਗ੍ਰਾਮ ਹੈਰੋਇਨ, 1.2 ਕਿਲੋ ਅਫੀਮ, 166 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1960 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ...
5100 ਨਵਜੰਮੀਆਂ ਧੀਆਂ ਦੀ ਲੋਹੜੀ: ਬੇਟੀ ਬਚਾਓ–ਬੇਟੀ ਪੜ੍ਹਾਓ ਦਾ ਮਜ਼ਬੂਤ ਸੰਦੇਸ਼ – ਡਾ. ਬਲਜੀਤ ਕੌਰ

5100 ਨਵਜੰਮੀਆਂ ਧੀਆਂ ਦੀ ਲੋਹੜੀ: ਬੇਟੀ ਬਚਾਓ–ਬੇਟੀ ਪੜ੍ਹਾਓ ਦਾ ਮਜ਼ਬੂਤ ਸੰਦੇਸ਼ – ਡਾ. ਬਲਜੀਤ ਕੌਰ

Punjab News
ਚੰਡੀਗੜ੍ਹ/ਜਲੰਧਰ, 11 ਜਨਵਰੀ :- ਬੇਟੀ ਬਚਾਓ–ਬੇਟੀ ਪੜ੍ਹਾਓ ਦੇ ਉਦੇਸ਼ ਨੂੰ ਹੋਰ ਮਜ਼ਬੂਤ ਕਰਦੇ ਹੋਏ ਪਿੰਡ ਘੁੜਕਾ ਦੇ ਜੋਹਲ ਫਾਰਮ ਵਿਖੇ 5100 ਨਵਜੰਮੀਆਂ ਧੀਆਂ ਦੇ ਸਨਮਾਨ ਵਿੱਚ ਲੋਹੜੀ ਦਾ ਵਿਸ਼ਾਲ ਸਮਾਗਮ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿੱਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਅਤੇ ਪੰਜਾਬ ਐਗਰੀ ਫੂਡ ਕਾਰਪੋਰੇਸ਼ਨ ਲਿਮਿਟੇਡ ਦੇ ਚੇਅਰਮੈਨ ਮੰਗਲ ਸਿੰਘ ਬੱਸੀ  ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ, ਜਿਨ੍ਹਾਂ ਨੇ ਧੀ ਬਚਾਓ–ਬੇਟੀ ਪੜ੍ਹਾਓ ਦੇ ਸੰਦੇਸ਼ ਨੂੰ ਸਮਾਜ ਤੱਕ ਹੋਰ ਮਜ਼ਬੂਤੀ ਨਾਲ ਪਹੁੰਚਾਇਆ। ਇਸ ਮੌਕੇ ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਕਿਹਾ ਕਿ 5100 ਨਵਜੰਮੀਆਂ ਧੀਆਂ ਦੀ ਲੋਹੜੀ ਮਨਾਉਣਾ ਸਮਾਜ ਵਿੱਚ ਧੀ ਪ੍ਰਤੀ ਬਦਲ ਰਹੀ ਸਕਾਰਾਤਮਕ ਸੋਚ ਦਾ ਸਪੱਸ਼ਟ ਪ੍ਰਤੀਕ ਹੈ। ਉਨ੍ਹਾਂ ਨਵਜੰਮੀਆਂ ਧੀਆਂ ਦੇ ਮਾਪਿਆਂ ਨੂੰ ਲੋਹੜੀ ਦੇ ਤਿਉਹਾਰ ਦੀ ਵਧਾਈ ਦਿੰਦਿਆਂ ਉਨ੍ਹਾਂ ਨੂੰ ਸਨਮਾ...