Wednesday, July 29
Shadow

Tag: punjabi news

ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 31 ਮਈ: ਪੰਜਾਬ ਦੇ ਸਿੱਖਿਆ ਢਾਂਚੇ ਵਿੱਚ ਇਨਕਲਾਬੀ ਬਦਲਾਅ ਲਿਆਉਣ ਦੇ ਚਾਰ ਸਾਲਾਂ ਬਾਅਦ ਭਗਵੰਤ ਮਾਨ ਸਰਕਾਰ ਹੁਣ ਵੱਡੇ ਟੀਚੇ 'ਤੇ ਨਜ਼ਰਾਂ ਟਿਕਾਈ ਬੈਠੀ ਹੈ। ਇਸ ਟੀਚੇ ਤਹਿਤ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਉਣਾ ਅਤੇ ਇਸ ਪੁਰਾਤਨ ਧਾਰਨਾ ਨੂੰ ਬਦਲਣਾ ਦੇਣਾ ਹੈ ਕਿ ਮਿਆਰੀ ਸਿੱਖਿਆ ਸਿਰਫ਼ ਵਿਦੇਸ਼ਾਂ ਵਿੱਚ ਹੀ ਮਿਲ ਸਕਦੀ ਹੈ।ਕੌਮੀ ਸਿੱਖਿਆ ਰੈਂਕਿੰਗ ਵਿੱਚ ਕੇਰਲ ਨੂੰ ਪਛਾੜ ਕੇ ਪੰਜਾਬ ਵੱਲੋਂ ਵੱਡੀ ਪੁਲਾਂਘ ਪੁੱਟਣ, ਬੋਰਡ ਟੌਪਰਾਂ ਵਿੱਚ ਲੜਕੀਆਂ ਦੇ ਵਧਦੇ ਦਬਦਬੇ ਅਤੇ ਜੇ.ਈ.ਈ. ਮੇਨ ਵਿੱਚ ਸਰਕਾਰੀ ਸਕੂਲਾਂ ਦੇ 359 ਵਿਦਿਆਰਥੀਆਂ ਦੀ ਸਫਲਤਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੀ 'ਸਿੱਖਿਆ ਕ੍ਰਾਂਤੀ' ਦੇ ਜ਼ਮੀਨੀ ਪੱਧਰ 'ਤੇ ਸਾਰਥਕ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ।ਅੱਜ ਇੱਥੇ ਟੈਗੋਰ ਥੀਏਟਰ ਵਿਖੇ 'ਸਿਤਾਰੇ ਜ਼ਮੀਨ ਤੇ' ਪ੍ਰੋਗਰਾਮ ਦੌਰਾਨ 8ਵੀਂ, 10ਵੀਂ ਅਤੇ 12ਵੀਂ ਜਮਾਤ ਵਿੱਚ ਸਾਰੇ ਜ਼ਿਲ੍ਹਿਆਂ ਵਿੱਚੋਂ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤ...
ਵਿਸ਼ਵ ਤੰਬਾਕੂ ਮੁਕਤ ਦਿਵਸ ‘ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ ‘ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

ਵਿਸ਼ਵ ਤੰਬਾਕੂ ਮੁਕਤ ਦਿਵਸ ‘ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ ‘ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

Breaking News
ਚੰਡੀਗੜ੍ਹ, 31 ਮਈ: ਭਾਰਤ ਸਰਕਾਰ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਦੁਆਰਾ ਕਰਵਾਏ ਗਏ ਕੌਮੀ ਪਰਿਵਾਰਕ ਸਿਹਤ ਸਰਵੇਖਣ 2023-24 (ਐਨਐਫਐਚਐਸ-6) ਅਨੁਸਾਰ, ਪੰਜਾਬ ਨੇ ਦੇਸ਼ ਭਰ 'ਚੋਂ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਜਨਤਕ ਸਿਹਤ ਵਿੱਚ ਇੱਕ ਮਹੱਤਵਪੂਰਨ ਸਫ਼ਲਤਾ ਦਰਜ ਕੀਤੀ ਹੈ, ਜੋ ਵਿਸ਼ਵ ਤੰਬਾਕੂ ਮੁਕਤ ਦਿਵਸ ਦੇ ਥੀਮ ਨਾਲ ਮੇਲ ਖਾਂਦਾ ਹੈ। ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਹ ਦੇਸ਼ ਵਿਆਪੀ ਵਿਆਪਕ ਸਰਵੇਖਣ ਪੰਜਾਬ ਨੂੰ ਸਾਰੇ ਭਾਰਤੀ ਰਾਜਾਂ ਵਿੱਚੋਂ ਸਪੱਸ਼ਟ ਤੌਰ 'ਤੇ ਸਿਖਰਲੇ ਸਥਾਨ 'ਤੇ ਸਥਾਪਿਤ ਕਰਦਿਆਂ ਵਿਸ਼ਵਵਿਆਪੀ ਤੰਬਾਕੂ ਵਿਰੋਧੀ ਮੁਹਿੰਮ ਲਈ ਇੱਕ ਪ੍ਰਭਾਵੀ ਬਲੂਪ੍ਰਿੰਟ ਪੇਸ਼ ਕਰਦਾ ਹੈ। ਦੱਸਣਯੋਗ ਹੈ ਕਿ ਸੂਬੇ ਵਿੱਚ 15 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਪੁਰਸ਼ਾਂ ਵਿੱਚ ਤੰਬਾਕੂ ਦੀ ਵਰਤੋਂ ਹੁਣ ਤੱਕ ਦੀ ਸਭ ਤੋਂ ਘੱਟ ਸਿਰਫ਼ 13.9% ਦਰਜ ਕੀਤੀ ਗਈ ਹੈ, ਜੋ ਰਾਸ਼ਟਰੀ ਔਸਤ 36.3% ਦੇ ਅੱਧੇ ਤੋਂ ਵੀ ਘੱਟ ਹੈ। ਔਰਤਾਂ ਦੀ ਆਬਾਦੀ ਵਿੱਚ ਇਹ ਅੰਤਰ ਹੋਰ ਵੀ ਸਪੱਸ਼ਟ ਹੈ, ਪੰਜਾਬ ਵਿੱਚ 15 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ ਔਰ...
ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

Breaking News
*ਚੰਡੀਗੜ੍ਹ, 31 ਮਈ:* ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਹੜ੍ਹ ਰੋਕੂ ਕਾਰਜਾਂ ਲਈ ਅਤੇ ਸੂਬੇ ਭਰ ਵਿੱਚ ਕਿਸੇ ਵੀ ਕੁਦਰਤੀ ਆਫ਼ਤ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਅਗਾਊਂ 146 ਕਰੋੜ ਰੁਪਏ ਜਾਰੀ ਕੀਤੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਆਗਾਮੀ ਮਾਨਸੂਨ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਹੜ੍ਹਾਂ ਜਿਹੀ ਕਿਸੇ ਵੀ ਸੰਭਾਵੀ ਆਫ਼ਤ ਵਾਲੀ ਸਥਿਤੀ ਨਾਲ ਤੁਰੰਤ ਨਜਿੱਠਣ ਲਈ ਸਰਕਾਰ ਵੱਲੋਂ ਅਗਾਊਂ ਯੋਜਨਾਬੰਦੀ ਕੀਤੀ ਗਈ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨਾਂ ਨੂੰ ਲੋੜੀਂਦੇ ਵਿੱਤੀ ਸਰੋਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ ਤਾਂ ਜੋ ਆਫ਼ਤ ਪ੍ਰਬੰਧਨ ਲਈ ਨਜਿੱਠਣ ਦੇ ਨਾਲ-ਨਾਲ ਸੰਭਾਵੀ ਹੜ੍ਹਾਂ ਦੇ ਨੁਕਸਾਨ ਨੂੰ ਸਮਾਂ ਰਹਿੰਦਿਆਂ ਘਟਾਇਆ ਜਾ ਸਕੇ। ਇਸ ਸਬੰਧੀ ਹੋਰ ਵੇਰਵੇ ਦਿੰਦਿਆਂ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਵਿੱਤੀ ਸਾਲ 2026-27 ਲਈ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਨੂੰ 100 ਕਰੋੜ ਰੁਪਏ ਦੇ ਫ਼ੰਡ ਜਾਰੀ ਕੀਤੇ ਜਾ ਚੁੱਕੇ ਹਨ ਤਾਂ ਜੋ ਜ਼ਿਲ੍ਹਾ ਪ...
ਪੰਜਾਬ ਕੈਬਿਨੇਟ ਦੀ ਮਨਜ਼ੂਰੀ, ਸਰਕਾਰ ਇਨ੍ਹਾਂ ਕਰਮਚਾਰੀਆਂ ਨੂੰ ਬੈਂਕ ਖਾਤੇ ਵਿੱਚ ਤਨਖਾਹ, ਪੀਐਫ, ਈਐਸਆਈ, ਗ੍ਰੈਚੂਟੀ ਸਮੇਤ ਸਾਰੀਆਂ ਸਹੂਲਤਾਂ ਦੇਵੇਗੀ – ਭਗਵੰਤ ਸਿੰਘ ਮਾਨ

ਪੰਜਾਬ ਕੈਬਿਨੇਟ ਦੀ ਮਨਜ਼ੂਰੀ, ਸਰਕਾਰ ਇਨ੍ਹਾਂ ਕਰਮਚਾਰੀਆਂ ਨੂੰ ਬੈਂਕ ਖਾਤੇ ਵਿੱਚ ਤਨਖਾਹ, ਪੀਐਫ, ਈਐਸਆਈ, ਗ੍ਰੈਚੂਟੀ ਸਮੇਤ ਸਾਰੀਆਂ ਸਹੂਲਤਾਂ ਦੇਵੇਗੀ – ਭਗਵੰਤ ਸਿੰਘ ਮਾਨ

Punjab Politics
ਚੰਡੀਗੜ੍ਹ, 30 ਮਈ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਮੁਲਾਜ਼ਮਾਂ ਦੇ ਹੱਕ 'ਚ ਪੰਜਾਬ ਦੇ ਇਤਿਹਾਸ ਦੇ ਹੁਣ ਤੱਕ ਦੇ ਸਭ ਤੋਂ ਅਹਿਮ ਫੈਸਲਿਆਂ ਵਿੱਚੋਂ ਇੱਕ ਫੈਸਲਾ ਲੈਂਦਿਆਂ ਦਹਾਕਿਆਂ ਪੁਰਾਣੀ ਠੇਕੇਦਾਰੀ ਰੋਜ਼ਗਾਰ ਪ੍ਰਣਾਲੀ ਨੂੰ ਖਤਮ ਕਰਨ ਅਤੇ ਸਰਕਾਰੀ ਵਿਭਾਗਾਂ ਵਿੱਚ 65,000 ਤੋਂ ਵੱਧ ਕਾਮਿਆਂ ਨੂੰ ਰੈਗੂਲਰ ਕਰਨ ਦਾ ਰਾਹ ਪੱਧਰਾ ਕਰਨ ਲਈ ਰੂਪ-ਰੇਖਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਸਰਕਾਰੀ ਰੋਜ਼ਗਾਰ ਵਿਵਸਥਾ ਵਿੱਚੋਂ ਨਿੱਜੀ ਠੇਕੇਦਾਰਾਂ ਦੀ ਭੂਮਿਕਾ ਨੂੰ ਖਤਮ ਕਰਦਿਆਂ ਸਰਕਾਰ ਅਤੇ ਕਾਮਿਆਂ ਦਰਮਿਆਨ ਸਿੱਧਾ ਸਰਕਾਰ-ਕਰਮਚਾਰੀ ਸਬੰਧ ਸਥਾਪਤ ਕਰਨ ਲਈ ਭਗਵੰਤ ਮਾਨ ਸਰਕਾਰ ਨੇ ਹਜ਼ਾਰਾਂ ਕਰਮਚਾਰੀਆਂ, ਜਿਨ੍ਹਾਂ ਨੇ ਰੈਗੂਲਰ ਦਰਜੇ ਤੋਂ ਬਿਨਾਂ ਸਾਲਾਂ ਤੋਂ ਪੰਜਾਬ ਨੂੰ ਆਪਣੀ ਸੇਵਾਵਾਂ ਦਿੱਤੀਆਂ ਹਨ, ਲਈ ਰੋਜ਼ਗਾਰ ਸੁਰੱਖਿਆ, ਮਾਣ-ਸਨਮਾਨ ਅਤੇ ਰੈਗੂਲਰ ਸੇਵਾ ਲਈ ਸਪੱਸ਼ਟ ਤੌਰ ’ਤੇ ਰਾਹ ਪ੍ਰਦਾਨ ਕਰਨ ਦਾ ਫੈਸਲਾ ਲਿਆ ਹੈ। ਮੰਤਰੀ ਮੰਡਲ ਨੇ ਇਸ ਫੈਸਲੇ ਨੂੰ ਲਾਗੂ ਕਰਨ ਲਈ ਦੋ ਨਵੇਂ ਆਰਡੀਨੈਂਸਾਂ, ਲੰਬਿਤ ਮਹਿੰਗਾਈ ਭੱਤੇ (ਡੀ.ਏ.) ਅਤੇ ਪੈਨਸ਼ਨ ਨਾਲ ਸ...
ਭਗਵੰਤ ਮਾਨ ਸਰਕਾਰ ਵੱਲੋਂ ਲੜਕੀਆਂ ਲਈ ਦੇਸ਼ ਦੀਆਂ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚ ਸ਼ਾਮਲ ਸਕੂਲ-ਅਧਾਰਤ ਮਾਹਵਾਰੀ ਸਿਹਤ ਸਿੱਖਿਆ ਦੀ ਸ਼ੁਰੂਆਤ

ਭਗਵੰਤ ਮਾਨ ਸਰਕਾਰ ਵੱਲੋਂ ਲੜਕੀਆਂ ਲਈ ਦੇਸ਼ ਦੀਆਂ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚ ਸ਼ਾਮਲ ਸਕੂਲ-ਅਧਾਰਤ ਮਾਹਵਾਰੀ ਸਿਹਤ ਸਿੱਖਿਆ ਦੀ ਸ਼ੁਰੂਆਤ

Punjab Politics
ਚੰਡੀਗੜ੍ਹ; 30 ਮਈ 2026: ਸੂਬੇ ਵਿੱਚ ਕੁੜੀਆਂ ਦੀ ਸਿੱਖਿਆ, ਬਾਲਗ ਸਿਹਤ ਅਤੇ ਲਿੰਗ-ਸੰਵੇਦਨਸ਼ੀਲ ਪੜ੍ਹਾਈ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੀਆਂ ਕਿਸ਼ੋਰ ਅਵਸਥਾ ਕੁੜੀਆਂ ਲਈ ਭਾਰਤ ਦੀਆਂ ਸਭ ਤੋਂ ਵੱਡੀਆਂ ਸਕੂਲ-ਅਧਾਰਤ ਮਾਹਵਾਰੀ ਸਿਹਤ ਸਿੱਖਿਆ ਪਹਿਲਕਦਮੀਆਂ ਵਿੱਚੋਂ ਇੱਕ ਦੀ ਸ਼ੁਰੂਆਤ ਕੀਤੀ ਹੈ। 28 ਮਈ ਨੂੰ ਮਾਹਵਾਰੀ ਸਿਹਤ ਸਫਾਈ ਦਿਵਸ ਮੌਕੇ, ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ ਸਰਕਾਰੀ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ "ਮਾਹਵਾਰੀ ਸਫਾਈ ਪਾਠਕ੍ਰਮ" ਦੇ ਪੜਾਅਵਾਰ ਸੂਬਾ ਪੱਧਰੀ ਵਿਸਥਾਰ ਦਾ ਐਲਾਨ ਕੀਤਾ। ਪਾਠਕ੍ਰਮ ਦਾ ਪਹਿਲਾ ਸੈਸ਼ਨ ਇਨ੍ਹਾਂ ਸਰਕਾਰੀ ਸਕੂਲਾਂ ਵਿੱਚ ਕੱਲ੍ਹ, ਭਾਵ 29.05.2026 ਨੂੰ ਕਰਵਾਇਆ ਜਾਵੇਗਾ। ਇਸ ਪਹਿਲਕਦਮੀ ਨਾਲ 3,600 ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੀਆਂ 6ਵੀਂ ਤੋਂ 10ਵੀਂ ਜਮਾਤ ਦੀਆਂ 3.4 ਲੱਖ ਤੋਂ ਵੱਧ ਵਿਦਿਆਰਥਣਾਂ ਨੂੰ ਸਿੱਧੇ ਤੌਰ 'ਤੇ ਲਾਭ ਹੋਣ ਦੀ ਉਮੀਦ ਹੈ। ਇਹ ਪਹਿਲਕਦਮ...
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਪੰਜ ਕੈਡਿਟ ਐਨਡੀਏ ਤੋਂ ਹੋਏ ਪਾਸ-ਆਊਟ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਪੰਜ ਕੈਡਿਟ ਐਨਡੀਏ ਤੋਂ ਹੋਏ ਪਾਸ-ਆਊਟ

Punjab News
ਚੰਡੀਗੜ੍ਹ/ਐਸਏਐਸ ਨਗਰ, 30 ਮਈ: ਪੰਜਾਬ ਲਈ ਇੱਕ ਇਤਿਹਾਸਕ ਪਲ ਉਸ ਮੌਕੇ ਆਇਆ ਜਦੋਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ(ਐਮਆਰਐਸਏਐਫਪੀਆਈ, ਐਸਏਐਸ ਨਗਰ ਦੇ ਪੰਜ ਸਾਬਕਾ ਕੈਡਿਟ ਅੱਜ ਪੁਣੇ ਦੇ ਖੜਕਵਾਸਲਾ ਸਥਿਤ ਵੱਕਾਰੀ ਕੌਮੀ ਰੱਖਿਆ ਅਕੈਡਮੀ (ਐਨਡੀਏ) ਤੋਂ ਗ੍ਰੈਜੂਏਟ ਹੋਏ। ਦੱਸਣਯੋਗ ਹੈ ਕਿ ਚੀਫ਼ ਆਫ਼ ਆਰਮੀ ਸਟਾਫ਼ ਜਨਰਲ ਉਪੇਂਦਰ ਦਿਵੇਦੀ, ਪੀਵੀਐਸਐਮ, ਏਵੀਐਸਐਮ ਦੁਆਰਾ 150ਵੇਂ ਐਨਡੀਏ ਕੋਰਸ ਦੀ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਕੀਤਾ ਗਿਆ। ਪੰਜ ਕੈਡਿਟਾਂ ਜਿਨ੍ਹਾਂ ਵਿੱਚ ਸੰਗਰੂਰ ਦੇ ਜਸਕੀਰਤਨ ਸਿੰਘ, ਜਲੰਧਰ ਦੇ ਮਨਜੋਤ ਸਿੰਘ ਵਾਲੀਆ ਅਤੇ ਧਰੁਵ ਭੰਡਾਰੀ, ਪਟਿਆਲਾ ਦੇ ਹਰਸ਼ਦੀਪ ਸਿੰਘ ਅਤੇ ਮੋਹਾਲੀ ਦੇ ਪਾਰਥ ਕਵੀ ਸ਼ਾਮਲ ਹਨ, ਨੇ ਐਮਆਰਐਸਏਐਫਪੀਆਈ ਵਿੱਚ ਦੋ ਸਾਲਾਂ ਦੀ ਬੁਨਿਆਦੀ ਸਿਖਲਾਈ ਸਦਕਾ ਐਨਡੀਏ ਤੋਂ ਤਿੰਨ ਸਾਲਾਂ ਦੀ ਸਖ਼ਤ ਟ੍ਰੇਨਿੰਗ ਪੂਰੀ ਕੀਤੀ ਹੈ। ਜ਼ਿਕਰਯੋਗ ਹੈ ਕਿ ਸੰਸਥਾ ਵਿੱਚ ਇਨ੍ਹਾਂ ਨੇ ਆਪਣੀ ਜ਼ਿਆਦਾਤਰ ਸਿਖਲਾਈ ਕੋਵਿਡ-19 ਮਹਾਂਮਾਰੀ ਦੇ ਮੁਸ਼ਕਿਲ ਸਮੇਂ ਦੌਰਾਨ ਪੂਰੀ ਕੀਤੀ ਸੀ, ਜੋ ਉਨ੍ਹਾਂ ਦੇ ਮਿਹਨਤੀ ਜਜ਼ਬੇ ਦਾ ਪ੍ਰਤੱਖ ਪ੍ਰਮਾਣ ਹੈ। ਇਹ ਕੈਡਿਟ...
ਸ਼ਰਮਨਾਕ ਹਾਰ ਤੋਂ ਬੁਖਲਾਈ ਵਿਰੋਧੀ ਧਿਰ, ਲੋਕਾਂ ਦੇ ਸਪੱਸ਼ਟ ਫਤਵੇ ਦੇ ਬਾਵਜੂਦ ਪੰਜਾਬ ਦੀਆਂ ਸਭ ਤੋਂ ਅਮਨ-ਅਮਾਨ ਵਾਲੀਆਂ ਨਿਗਮ ਚੋਣਾਂ ‘ਤੇ ਸਵਾਲ ਚੁੱਕ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ਼ਰਮਨਾਕ ਹਾਰ ਤੋਂ ਬੁਖਲਾਈ ਵਿਰੋਧੀ ਧਿਰ, ਲੋਕਾਂ ਦੇ ਸਪੱਸ਼ਟ ਫਤਵੇ ਦੇ ਬਾਵਜੂਦ ਪੰਜਾਬ ਦੀਆਂ ਸਭ ਤੋਂ ਅਮਨ-ਅਮਾਨ ਵਾਲੀਆਂ ਨਿਗਮ ਚੋਣਾਂ ‘ਤੇ ਸਵਾਲ ਚੁੱਕ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab News
ਚੰਡੀਗੜ੍ਹ, 30 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਨਗਰ ਨਿਗਮ ਚੋਣਾਂ ਵਿੱਚ ਬੁਰੀ ਤਰ੍ਹਾਂ ਹਾਰ ਜਾਣ ਤੋਂ ਬਾਅਦ ਬੁਖਲਾਹਟ ਵਿੱਚ ਆ ਕੇ ਵਿਰੋਧੀ ਪਾਰਟੀਆਂ ਨੇ ਹੁਣ ਚੋਣਾਂ 'ਤੇ ਸਵਾਲ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਮੁੱਖ ਮੰਤਰੀ ਨੇ ਇਨ੍ਹਾਂ ਚੋਣਾਂ ਨੂੰ ਸੂਬੇ ਵਿੱਚ ਹੁਣ ਤੱਕ ਦੀਆਂ ਸਭ ਤੋਂ ਸ਼ਾਂਤੀਪੂਰਨ, ਸੁਤੰਤਰ ਅਤੇ ਪਾਰਦਰਸ਼ੀ ਸਥਾਨਕ ਚੋਣਾਂ ਦੱਸਿਆ।ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਨੇ ਇਹ ਯਕੀਨੀ ਬਣਾਇਆ ਕਿ ਇਹ ਸਥਾਨਕ ਚੋਣਾਂ ਸੁਤੰਤਰ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਤਰੀਕੇ ਨਾਲ ਨੇਪਰੇ ਚੜ੍ਹਨ। ਸੂਬਾ ਸਰਕਾਰ ਦੇ ਉਹ ਕਰਮਚਾਰੀ ਸ਼ਲਾਘਾ ਦੇ ਹੱਕਦਾਰ ਹਨ ਜੋ ਇਨ੍ਹਾਂ ਚੋਣਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਉਂਦੇ ਰਹੇ। ਹਾਲਾਂਕਿ, ਵਿਰੋਧੀ ਧਿਰ ਆਪਣੀ ਸ਼ਰਮਨਾਕ ਹਾਰ ਨੂੰ ਹਜ਼ਮ ਨਹੀਂ ਕਰ ਪਾ ਰਹੀ ਹੈ ਅਤੇ ਹੁਣ ਨਤੀਜਿਆਂ 'ਤੇ ਬੇਲੋੜਾ ਹੋ-ਹੱਲਾ ਮਚਾ ਰਹੀ ਹੈ।”ਉਨ੍ਹਾਂ ਕਿਹਾ ਕਿ ਚੋਣਾਂ ਦੀ ਨਿਰਪੱਖਤਾ ਇਸ ਤੱਥ ਤੋਂ ਸਪੱਸ਼ਟ ਹੁੰਦੀ ਹੈ ਕਿ ਕਈ ਵਾਰਡਾਂ...
ਜੰਗਲਾਤ ਵਿਭਾਗ ਨੇ 45 ਪਵਿੱਤਰ ਵਣਾਂ ਅਤੇ 650 ਨਾਨਕ ਬਗੀਚੀਆਂ ਸਥਾਪਤ ਕਰਨ ਲਈ ਯੋਜਨਾ ਉਲੀਕੀ

ਜੰਗਲਾਤ ਵਿਭਾਗ ਨੇ 45 ਪਵਿੱਤਰ ਵਣਾਂ ਅਤੇ 650 ਨਾਨਕ ਬਗੀਚੀਆਂ ਸਥਾਪਤ ਕਰਨ ਲਈ ਯੋਜਨਾ ਉਲੀਕੀ

Punjab News
ਚੰਡੀਗੜ੍ਹ, 30 ਮਈ: ਸੂਬੇ ਨੂੰ ਹਰਿਆ-ਭਰਿਆ ਬਣਾਉਣ ਅਤੇ ਸਾਫ਼ ਤੇ ਸਵੱਛ ਪੰਜਾਬ ਯਕੀਨੀ ਬਣਾਉਣ ਦੇ ਉਦੇਸ਼ ਨਾਲ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਵਿਸਥਾਰਤ ਯੋਜਨਾ ਉਲੀਕੀ ਹੈ। ਆਗਾਮੀ ਮਾਨਸੂਨ ਸੀਜ਼ਨ ਦੌਰਾਨ ਵੱਖ-ਵੱਖ ਯੋਜਨਾਵਾਂ ਅਧੀਨ ਪੌਦੇ ਲਗਾਉਣ ਸਬੰਧੀ ਟੀਚਿਆਂ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ, ਜਿਸ ਵਿੱਚ ਕੈਂਪਾ ਸਕੀਮ ਅਧੀਨ 4117.49 ਹੈਕਟੇਅਰ ਰਕਬੇ ਵਿੱਚ ਪੌਦੇ ਲਗਾਉਣਾ, 584 ਹੈਕਟੇਅਰ ਰਕਬੇ ਵਿੱਚ ਪੌਦੇ ਲਗਾਉਣ ਦਾ ਟੀਚਾ, 45 ਪਵਿੱਤਰ ਵਣਾਂ ਦੀ ਸਥਾਪਨਾ ਅਤੇ ਗ੍ਰੀਨ ਪੰਜਾਬ ਮਿਸ਼ਨ ਸਕੀਮ ਅਧੀਨ 650 ਨਾਨਕ ਬਗੀਚੀਆਂ ਸਥਾਪਤ ਕਰਨਾ ਸ਼ਾਮਲ ਹੈ। ਇਸੇ ਤਰ੍ਹਾਂ ਵਿਭਾਗ ਦੀਆਂ ਯੋਜਨਾਵਾਂ ਵਿੱਚ ਵਿਭਾਗੀ ਨਰਸਰੀਆਂ ਵਿੱਚ ਬੂਟੇ ਲਗਾਉਣਾ, ਨਰਸਰੀ ਸਟਾਕ ਦੀ ਦੇਖਭਾਲ, ਪਾਣੀ ਦੇਣਾ, ਨਦੀਨ ਕੱਢਣ ਅਤੇ ਗਰੇਡਿੰਗ ਦੇ ਨਾਲ-ਨਾਲ ਪੌਲੀਬੈਗ ਅਤੇ ਰੂਟ ਟ੍ਰੇਨਰ ਤਿਆਰ ਕਰਨਾ ਸ਼ਾਮਲ ਹੈ। ----------...
ਆਟੋਮੇਟਿਡ ਈ-ਚਲਾਨ ਸਿਸਟਮ ਲਾਗੂ ਕਰਨ ਵਾਲਾ ਪੰਜਾਬ ਦਾ ਚੌਥਾ ਸ਼ਹਿਰ ਬਣਿਆ ਅੰਮ੍ਰਿਤਸਰ

ਆਟੋਮੇਟਿਡ ਈ-ਚਲਾਨ ਸਿਸਟਮ ਲਾਗੂ ਕਰਨ ਵਾਲਾ ਪੰਜਾਬ ਦਾ ਚੌਥਾ ਸ਼ਹਿਰ ਬਣਿਆ ਅੰਮ੍ਰਿਤਸਰ

Punjab News
ਚੰਡੀਗੜ੍ਹ/ਅੰਮ੍ਰਿਤਸਰ, 30 ਮਈ: ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਤਕਨਾਲੋਜੀ-ਅਧਾਰਤ ਪੁਲਿਸਿੰਗ ਪ੍ਰਤੀ ਪੰਜਾਬ ਪੁਲਿਸ ਦੀ ਵਚਨਬੱਧਤਾ ਤਹਿਤ ਅੰਮ੍ਰਿਤਸਰ, ਆਟੋਮੇਟਿਡ ਈ-ਚਲਾਨ ਸਿਸਟਮ ਲਾਗੂ ਕਰਨ ਵਾਲਾ ਸੂਬੇ ਦਾ ਚੌਥਾ ਸ਼ਹਿਰ ਬਣ ਗਿਆ ਹੈ। ਇਹ ਪ੍ਰਗਟਾਵਾ ਉਨ੍ਹਾਂ ਨੇ ਅੱਜ ਪਵਿੱਤਰ ਨਗਰੀ ਦੀ ਆਪਣੀ ਫੇਰੀ ਦੌਰਾਨ ਕੀਤਾ ਅਤੇ ਕਿਹਾ ਕਿ  ਇਸ ਪਹਿਲਕਦਮੀ ਨਾਲ ਅੰਮ੍ਰਿਤਸਰ ਆਟੋਮੇਟਿਡ ਟ੍ਰੈਫਿਕ ਇਨਫੋਰਸਮੈਂਟ ਨੂੰ ਅਪਣਾਉਣ ਵਿੱਚ ਐਸਏਐਸ ਨਗਰ, ਜਲੰਧਰ ਅਤੇ ਲੁਧਿਆਣਾ ਨਾਲ ਕਤਾਰ ਵਿੱਚ ਜੁੜ ਗਿਆ ਹੈ। ਉਨ੍ਹਾਂ ਕਿਹਾ "ਈ-ਚਲਾਨ ਸਿਸਟਮ ਦਾ ਉਦੇਸ਼ ਸ਼ਹਿਰ ਭਰ ਵਿੱਚ ਵਧੇਰੇ ਪਾਰਦਰਸ਼ਤਾ, ਕੁਸ਼ਲ ਟ੍ਰੈਫਿਕ ਇਨਫੋਰਸਮੈਂਟ ਅਤੇ ਬਿਹਤਰ ਸੜਕ ਸੁਰੱਖਿਆ ਨੂੰ ਉਤਸ਼ਾਹਿਤ ਕਰਨਾ ਹੈ." ਆਪਣੀ ਫੇਰੀ ਦੌਰਾਨ ਡੀਜੀਪੀ ਗੌਰਵ ਯਾਦਵ ਨੇ ਪੁਲਿਸ ਥਾਣਾ ਮੋਹਕਮਪੁਰਾ ਦੀ ਨਵੀਂ ਸਥਾਪਿਤ ਇਮਾਰਤ ਦਾ ਉਦਘਾਟਨ ਵੀ ਕੀਤਾ, ਜਿਸਨੂੰ ਸਮਾਰਟ ਸਿਟੀ ਪ੍ਰੋਜੈਕਟ ਤਹਿਤ ਵਿਕਸਤ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਪੁਲਿਸ ਕਰਮਚਾਰੀਆਂ ਲਈ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਅਤੇ ਨਾਗਰਿਕਾਂ ਲਈ ਬਿਹਤ...
ਗੈਂਗਸਟਰਾਂ ‘ਤੇ ਵਾਰ ਦਾ 130ਵਾਂ ਦਿਨ: ਪੰਜਾਬ ਪੁਲਿਸ ਵੱਲੋਂ 513 ਥਾਈਂ ਛਾਪੇਮਾਰੀ; 235 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 130ਵਾਂ ਦਿਨ: ਪੰਜਾਬ ਪੁਲਿਸ ਵੱਲੋਂ 513 ਥਾਈਂ ਛਾਪੇਮਾਰੀ; 235 ਗ੍ਰਿਫ਼ਤਾਰ

Crime News, Punjab News
ਚੰਡੀਗੜ੍ਹ, 30 ਮਈ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 130ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 513 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 130ਵੇਂ ਦਿਨ ਪੁਲਿਸ ਟੀਮਾਂ ਨੇ 235 ਵਿਅਕਤੀਆਂ ਨੂੰ 1 ਹਥਿਆਰ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 32,788 ਹੋ ਗਈਆਂ।   ਇਸ ਤੋਂ ਇਲਾਵਾ 64 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 16 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕ...