ਗੁੰਮ ਹੋਏ 328 ਪਾਵਨ ਸਰੂਪਾਂ ਦਾ ਮਾਮਲਾ: ਵਿਸ਼ੇਸ਼ ਜਾਂਚ ਟੀਮ ਵੱਲੋਂ ਛਾਪੇਮਾਰੀ, 2 ਵਿਅਕਤੀ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 4 ਜਨਵਰੀ:- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਕਾਰਵਾਈ ਦੌਰਾਨ 14 ਥਾਵਾਂ ’ਤੇ ਤਲਾਸ਼ੀ ਮੁਹਿੰਮ ਚਲਾਈ ਗਈ ਅਤੇ ਮੋਬਾਈਲ ਡਿਵਾਈਸਾਂ, ਟੈਬਲੇਟਜ਼, ਕੰਪਿਊਟਰ ਅਤੇ ਅਸੈਸਰੀਜ਼, ਸਟੋਰੇਜ ਡਿਵਾਈਸਾਂ ਸਮੇਤ ਦੋਸ਼ਪੂਰਨ ਵਿੱਤੀ ਰਿਕਾਰਡ ਅਤੇ ਦਸਤਾਵੇਜ਼ ਜ਼ਬਤ ਕੀਤੇ ਗਏ ਹਨ।
ਐਸ.ਆਈ.ਟੀ. ਦੇ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਅਧੀਨ ਥਾਣਾ ਸੀ-ਡਵੀਜ਼ਨ ਵਿੱਚ ਦਰਜ ਕੀਤੀ ਗਈ ਐਫ.ਆਈ.ਆਰ. ਵਿੱਚ ਕੁੱਲ 16 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ। ਜਿਨ੍ਹਾਂ ਵਿਚੋਂ ਦੋ ਮੁਲਜ਼ਮਾਂ ਦੀ ਕਥਿਤ ਤੌਰ ’ਤੇ ਮੌਤ ਹੋ ਚੁੱਕੀ ਹੈ ਅਤੇ 14 ਵਿਅਕਤੀਆਂ ਦੀ ਜਾਂਚ ਚੱਲ ਰਹੀ ਹੈ। ਇਸ ਮਾਮਲੇ ਵਿੱਚ ਹੁਣ ਤੱਕ ਸਤਿੰਦਰ ਸਿੰਘ ਕੋਹਲੀ ਅਤੇ ਕੰਵਲਜੀਤ ਸਿੰਘ ਉਰਫ਼ ਕਵਲਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਕੰਵਲਜੀਤ ਸਿੰਘ ਉਰਫ਼ ਕਵਲਜੀਤ ਸਿੰਘ ਨੂੰ 03-01-2026 ਨੂੰ ਗ੍ਰਿਫ਼ਤਾਰ ਕੀਤਾ ਗਿਆ...








