Monday, August 3
Shadow

Tag: punjabi news

ਸ਼੍ਰੀਮਤੀ ਤ੍ਰਿਸ਼ਲਾ ਜੈਨ ਪਤਨੀ ਸ਼੍ਰੀ ਅਸ਼ੋਕ ਕੁਮਾਰ ਜੈਨ ਅਤੇ ਸ਼੍ਰੀ ਰਮਨ ਵਾਲੀਆ  ਨੇ ਸਾਂਝੀ ਰਸੋਈ ‘ਚ ਪਾਇਆ 10,200/- ਰੁਪਏ ਦਾ ਯੋਗਦਾਨ

ਸ਼੍ਰੀਮਤੀ ਤ੍ਰਿਸ਼ਲਾ ਜੈਨ ਪਤਨੀ ਸ਼੍ਰੀ ਅਸ਼ੋਕ ਕੁਮਾਰ ਜੈਨ ਅਤੇ ਸ਼੍ਰੀ ਰਮਨ ਵਾਲੀਆ  ਨੇ ਸਾਂਝੀ ਰਸੋਈ ‘ਚ ਪਾਇਆ 10,200/- ਰੁਪਏ ਦਾ ਯੋਗਦਾਨ

Local news
ਹੁਸ਼ਿਆਰਪੁਰ, 01 ਜਨਵਰੀ:-              ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੁਹੱਲਾ ਈਸ਼ ਨਗਰ, ਹੁਸ਼ਿਆਰਪੁਰ ਵਿਖੇ ਚਲਾਇਆ ਜਾ ਰਿਹਾ ‘ਸਾਂਝੀ ਰਸੋਈ’ ਪ੍ਰੋਜੈਕਟ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਬਹੁਤ ਹੀ ਸਫਲਤਾ ਪੂਰਵਕ ਚੱਲ ਰਿਹਾ ਹੈ, ਜਿਸ ਦਾ ਰੋਜ਼ਾਨਾ 450 ਤੋਂ 500 ਗ਼ਰੀਬ ਅਤੇ ਲੋੜਵੰਦ ਵਿਅਕਤੀ ਲਾਭ ਪ੍ਰਾਪਤ ਕਰ ਰਹੇ ਹਨ।              ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ, ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮੰਗੇਸ਼ ਸੂਦ  ਨੇ ਦੱਸਿਆ ਕਿ ਇਸ ਪ੍ਰੋਜੈਕਟ ਦੀ ਸਫਲਤਾ ਲਈ  ਸ਼੍ਰੀਮਤੀ ਤ੍ਰਿਸ਼ਲਾ ਜੈਨ ਪਤਨੀ ਸ਼੍ਰੀ ਅਸ਼ੋਕ ਕੁਮਾਰ ਜੈਨ ਜੀ ਦੁਆਰਾ ਆਪਣੇ ਪੱਤਰ ਲੇਟ ਸ਼੍ਰੀ ਅਜੀਤ ਕੁਮਾਰ ਜੈਨ ਦੀ ਯਾਦ ਵਿੱਚ ਰਕਮ 5100/- ਰੁਪਏ ਦੀ ਰਾਸ਼ੀ ਅਤੇ ਸ਼੍ਰੀ ਰਮਨ ਵਾਲੀਆ ਜੀ ਵੱਲੋਂ ਆਪਣੀ ਮਾਤਾ ਲੇਟ ਸ਼੍ਰੀਮਤੀ ਕਾਂਤਾ ਦੇਵੀ ਜੀ ਦੀ ਯਾਦ ਵਿੱਚ ਰਕਮ 5100/- ਰੁਪਏ ਦੀ ਰਾਸ਼ੀ ਸਾਂਝੀ ਰਸੋਈ ਵਿਖੇ ਦਿੱਤੀ ਗਈ ਹੈ। ਇਸ ਮੌਕੇ ਤੇ ਅਮੀਸ਼ ਵਾਲੀਆ, ਰਮਨ ਵਾਲੀਆ, ਭੁਮਿਕਾ ਵਾਲੀਆ, ਵੰਦਨਾ ਵਾਲਈਆ,ਨਵਯਾ ਵਾਲੀਆ, ਜਸਦੀਪ ਕੋਰ, ...
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਅਜੀਤ ਅਖ਼ਬਾਰ ਸਮੂਹ ਦੇ ਮੁੱਖ ਸੰਪਾਦਕ ਸ. ਬਰਜਿੰਦਰ ਸਿੰਘ ਹਮਦਰਦ ਦੀ ਮਾਤਾ ਬੀਬੀ ਪ੍ਰਕਾਸ਼ ਕੌਰ ਹਮਦਰਦ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਅਜੀਤ ਅਖ਼ਬਾਰ ਸਮੂਹ ਦੇ ਮੁੱਖ ਸੰਪਾਦਕ ਸ. ਬਰਜਿੰਦਰ ਸਿੰਘ ਹਮਦਰਦ ਦੀ ਮਾਤਾ ਬੀਬੀ ਪ੍ਰਕਾਸ਼ ਕੌਰ ਹਮਦਰਦ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

Punjab News
ਚੰਡੀਗੜ੍ਹ, 1 ਜਨਵਰੀ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅਜੀਤ ਅਖ਼ਬਾਰ ਸਮੂਹ ਦੇ ਮੁੱਖ ਸੰਪਾਦਕ ਸ. ਬਰਜਿੰਦਰ ਸਿੰਘ ਹਮਦਰਦ ਦੀ ਮਾਤਾ ਬੀਬੀ ਪ੍ਰਕਾਸ਼ ਕੌਰ ਹਮਦਰਦ ਦੇ ਦੇਹਾਂਤ ’ਤੇ ਦੁੱਖ ਦਾ ਇਜ਼ਹਾਰ ਕੀਤਾ। ਸਪੀਕਰ ਸੰਧਵਾਂ ਨੂੰ ਬੀਬੀ ਪ੍ਰਕਾਸ਼ ਕੌਰ ਦੇ ਦੇਹਾਂਤ ਦੀ ਖ਼ਬਰ ਨਾਲ  ਬਹੁਤ ਦੁੱਖ ਲੱਗਿਆ। ਉਨ੍ਹਾਂ ਨੇ  ਵਿਛੜੀ ਰੂਹ ਦੀ ਸ਼ਾਂਤੀ  ਅਤੇ ਦੁਖੀ ਪਰਿਵਾਰ ਨੂੰ ਇਸ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਝੱਲਣ ਦਾ ਬਲ ਬਖ਼ਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।...
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪਿੰਡ ਧਰਮਗੜ੍ਹ ਨੂੰ ਨਹਿਰੀ ਪਾਣੀ ਦੀ ਸਹੂਲਤ ਨਾਲ ਜੋੜਨ ਦੇ ਕੰਮ ਦੀ ਸ਼ੁਰੂਆਤ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪਿੰਡ ਧਰਮਗੜ੍ਹ ਨੂੰ ਨਹਿਰੀ ਪਾਣੀ ਦੀ ਸਹੂਲਤ ਨਾਲ ਜੋੜਨ ਦੇ ਕੰਮ ਦੀ ਸ਼ੁਰੂਆਤ

Punjab News
ਧਰਮਗੜ੍ਹ/ਦਿੜ੍ਹਬਾ, 1 ਜਨਵਰੀ:- ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰੇਕ ਖੇਤ ਨੂੰ ਨਹਿਰੀ ਪਾਣੀ ਦੀ ਸਹੂਲਤ ਨਾਲ ਜੋੜਨ ਦੀ ਚਲਾਈ ਜਾ ਰਹੀ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਦਿੜ੍ਹਬਾ ਦੇ 400 ਏਕੜ ਤੋਂ ਵਧੇਰੇ ਰਕਬੇ ਨੂੰ ਨਹਿਰੀ ਪਾਣੀ ਮਿਲਣ ਜਾ ਰਿਹਾ ਹੈ। ਪਿੰਡ ਧਰਮਗੜ੍ਹ ਵਿੱਚ ਖਾਲ ਨੂੰ ਪੱਕਾ ਕਰਨ ਦੇ ਕੰਮ ਦੀ ਸ਼ੁਰੂਆਤ ਅੱਜ ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਰਵਾਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਸ ਪ੍ਰੋਜੈਕਟ (ਮੋਘਾ ਬੁਰਜੀ 23185 ਸੱਜਾ ਆਫ ਬੁਢਲਾਡਾ ਬਰਾਂਚ) ਨਾਲ ਇਲਾਕੇ ਦੇ ਕਈ ਕਿਸਾਨਾਂ ਦੇ 400 ਏਕੜ ਰਕਬੇ ਨੂੰ ਨਹਿਰੀ ਪਾਣੀ ਦੀ ਸਹੂਲਤ ਮਿਲਣ ਲੱਗ ਜਾਵੇਗੀ। ਕੁੱਲ 1.61 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਪ੍ਰੋਜੈਕਟ ਦੇ ਸ਼ੁਰੂ ਹੋਣ ਨਾਲ ਇਲਾਕੇ ਦੇ ਕਿਸਾਨਾਂ ਦੀ ਆਰਥਿਕਤਾ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਅਥਾਹ ਵਾਧਾ ਹੋਵੇਗਾ। ਉਹਨਾਂ ਕਿਹਾ ਕਿ ਇਹ ਕੰਮ ਜਲਦ ਤੋਂ ਜਲਦ ਮੁਕੰਮਲ ਕਰਨ ਦਾ ਟੀਚਾ ਹੈ। ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਫ਼ਸਲਾਂ ਨੂੰ ਪਾਣੀ...
ਹਲਕਾ ਲਹਿਰਾਗਾਗਾ ਵਿੱਚ ਨਹਿਰੀ ਪਾਣੀ ਦੀ ਖੇਤਾਂ ਨੂੰ ਸਪਲਾਈ ਸਬੰਧੀ ਨਹੀਂ ਛੱਡੀ ਜਾਵੇਗੀ ਕੋਈ ਕਸਰ: ਬਰਿੰਦਰ ਕੁਮਾਰ ਗੋਇਲ

ਹਲਕਾ ਲਹਿਰਾਗਾਗਾ ਵਿੱਚ ਨਹਿਰੀ ਪਾਣੀ ਦੀ ਖੇਤਾਂ ਨੂੰ ਸਪਲਾਈ ਸਬੰਧੀ ਨਹੀਂ ਛੱਡੀ ਜਾਵੇਗੀ ਕੋਈ ਕਸਰ: ਬਰਿੰਦਰ ਕੁਮਾਰ ਗੋਇਲ

Punjab News
ਲਹਿਰਾਗਾਗਾ, 01 ਜਨਵਰੀ- ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਲਹਿਰਾਗਾਗਾ ਵਿਖੇ ਆਪਣੇ ਦਫ਼ਤਰ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ, ਵਿਸ਼ੇਸ਼ ਤੌਰ ਉੱਤੇ ਨਹਿਰੀ ਤੇ ਡ੍ਰੇਨੇਜ ਵਿਭਾਗ ਅਤੇ ਭੂਮੀ ਰੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮਹੱਤਵਪੂਰਨ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਹਨਾਂ ਨੇ ਵਿਧਾਨ ਸਭਾ ਹਲਕਾ ਲਹਿਰਾਗਾਗਾ ਵਿੱਚ ਨਹਿਰੀ ਪਾਣੀ ਦੀ ਸਪਲਾਈ ਲਈ ਜ਼ਮੀਨਦੋਜ ਪਾਈਪਾਂ, ਸੂਏ ਅਤੇ ਖਾਲਿਆਂ ਦੀ ਕਾਇਆ ਕਲਪ ਸਬੰਧੀ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਸਬੰਧੀ ਜਿੰਨੇ ਵੀ ਪ੍ਰੋਜੈਕਟ ਚੱਲ ਰਹੇ ਹਨ, ਉਹ ਜਲਦ ਤੋਂ ਜਲਦ ਪੂਰੇ ਕੀਤੇ ਜਾਣ ਅਤੇ ਜਿਹੜੇ ਪ੍ਰੋਜੈਕਟ ਸ਼ੁਰੂ ਹੋਣੇ ਹਨ, ਉਹ ਫੌਰੀ ਸ਼ੁਰੂ ਕੀਤੇ ਜਾਣ। ਉਹਨਾਂ ਕਿਹਾ ਕਿ ਹਲਕਾ ਲਹਿਰਾਗਾਗਾ ਵਿੱਚ ਨਹਿਰੀ ਪਾਣੀ ਦੀ ਸਪਲਾਈ ਸਬੰਧੀ ਕੋਈ ਕਸਰ ਨਹੀਂ ਛੱਡੀ ਜਾਵੇਗੀ, ਜਿਸ ਨਾਲ ਧਰਤੀ ਹੇਠਲੇ ਪਾਣੀ ਦੀ ਵੱਡੇ ਪੱਧਰ ਉੱਤੇ ਬੱਚਤ ਹੋਵੇਗੀ। ਇਸ ਮੌਕੇ ਸ਼੍ਰੀ ਗੋਇਲ ਨੇ ਹਲਕੇ ਵਿੱਚ ਚੱਲ ਰਹੇ ਹੋਰ ਵਿਕਾਸ ਪ੍ਰੋਜੈਕਟਾਂ ਦੀ ਮੌਜੂਦਾ ਸਥਿਤੀ ਬਾਰੇ ਵੀ ਵਿਸਥਾਰ ਨਾਲ ਜਾਣ...
ਬਾਲ ਵਿਆਹ ਰੋਕਥਾਮ ਲਈ ਲਗਾਇਆ ਜਾਗਰੂਕਤਾ ਕੈਂਪ

ਬਾਲ ਵਿਆਹ ਰੋਕਥਾਮ ਲਈ ਲਗਾਇਆ ਜਾਗਰੂਕਤਾ ਕੈਂਪ

Local news
ਹੁਸ਼ਿਆਰਪੁਰ, 1 ਜਨਵਰੀ :-       ਬਾਲ ਵਿਆਹ ਵਰਗੀ ਗੰਭੀਰ ਸਮਾਜਿਕ ਬੁਰਾਈ ਨੂੰ ਜੜ੍ਹ ਤੋਂ ਖ਼ਤਮ ਕਰਨ ਅਤੇ ਸਮਾਜ ਵਿਚ ਵਿਆਪਕ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਵਿਸ਼ੇਸ਼ ਬਾਲ ਵਿਆਹ ਜਾਗਰੂਕਤਾ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਮੁਹਿੰਮ 27 ਨਵੰਬਰ 2025 ਤੋਂ ਸ਼ੁਰੂ ਕੀਤੀ ਗਈ ਹੈ, ਜੋ ਜ਼ਿਲ੍ਹੇ ਦੇ ਵੱਖ-ਵੱਖ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿਚ ਲਗਾਤਾਰ ਚਲਾਈ ਜਾ ਰਹੀ ਹੈ।      ਇਸੇ ਲੜੀ ਵਿੱਚ ਅੱਜ ਜ਼ਿਲ੍ਹੇ ਦੇ ਬਲਾਕ ਮੁਕੇਰੀਆਂ ਵਿੱਚ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ ਦੀ ਅਗਵਾਈ ਹੇਠ ਬਾਲ ਵਿਆਹ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਵੱਡੀ ਗਿਣਤੀ ਵਿੱਚ ਸਥਾਨਕ ਨਾਗਰਿਕਾਂ, ਮਾਪਿਆਂ, ਨੌਜਵਾਨਾਂ ਅਤੇ ਵਿਦਿਆਰਥੀਆਂ ਨੇ ਹਿੱਸਾ ਲਿਆ।      ਕੈਂਪ ਦਾ ਮੁੱਖ ਉਦੇਸ਼ ਮਾਪਿਆਂ, ਨੌਜਵਾਨਾਂ, ਸਕੂਲੀ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਬਾਲ ਵਿਆਹ ਦੇ ਮਾੜੇ ਪ੍ਰਭਾਵਾਂ, ਬੱਚਿਆਂ ਦੇ ਅਧਿਕਾਰਾਂ ਅਤੇ ਇਸ ਨਾਲ ਸਬੰਧਤ ਕਾਨੂੰਨੀ ਪ੍ਰਬੰਧਾਂ ਬਾਰੇ ਜਾਗਰੂਕ ਕਰਨਾ ਹੈ। ਮੌਜੂਦ ਲੋਕਾਂ ਨੂੰ ਦੱਸਿਆ ਗਿਆ ਕਿ ਬਾਲ ਵਿਆਹ ਬੱਚਿਆਂ ਦੀ ਸਿੱਖਿਆ...
ਮਾਨ ਸਰਕਾਰ ਸਾਰੇ ਵਰਗਾਂ ਦੇ ਵਿਦਿਆਰਥੀਆਂ ਨੂੰ ਬਰਾਬਰ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ: ਹਰਜੋਤ ਸਿੰਘ ਬੈਂਸ

ਮਾਨ ਸਰਕਾਰ ਸਾਰੇ ਵਰਗਾਂ ਦੇ ਵਿਦਿਆਰਥੀਆਂ ਨੂੰ ਬਰਾਬਰ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ: ਹਰਜੋਤ ਸਿੰਘ ਬੈਂਸ

Punjab News
*ਚੰਡੀਗੜ੍ਹ, 1 ਜਨਵਰੀ:* ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਅਕਾਦਮਿਕ ਕੋਚਿੰਗ ਫਾਰ ਐਕਸੀਲੈਂਸ (ਪੇਸ) ਪ੍ਰੋਗਰਾਮ ਅਧੀਨ ਲਗਾਏ ਗਏ ਵਿੰਟਰ ਰੈਜ਼ੀਡੈਂਸ਼ੀਅਲ ਕੋਚਿੰਗ ਕੈਂਪਾਂ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਨੇ ਉੱਚ ਗੁਣਵੱਤਾ ਵਾਲੀ ਸਿਖਲਾਈ ਹਾਸਲ ਕੀਤੀ ਹੈ । 1700 ਤੋਂ ਵੱਧ ਵਿਦਿਆਰਥੀਆਂ ਨੇ ਇਸ ਪ੍ਰੋਗਰਾਮ ਦਾ ਲਾਭ ਉਠਾਇਆ ਜਿਸ ਨੂੰ ਅਜਿਹੇ ਢੰਗ ਨਾਲ ਤਿਆਰ ਕੀਤਾ ਗਿਆ ਹੈ ਕਿ ਹਰ ਵਿਦਿਆਰਥੀ ਦੀ ਪਹੁੰਚ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਉੱਚ-ਮਿਆਰੀ ਕੋਚਿੰਗ ਤੱਕ ਯਕੀਨੀ ਬਣਾਈ ਜਾ ਸਕੇ। ਸ. ਬੈਂਸ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਭਾਰਤ ਦੀਆਂ ਚੋਟੀ ਦੀਆਂ ਪੇਸ਼ੇਵਰ ਸਿੱਖਿਆ ਸੰਸਥਾਵਾਂ ਜਿਵੇਂ ਆਈਆਈਟੀ, ਐਨਆਈਟੀ ਅਤੇ ਏਮਜ਼ ਲਈ ਤਿਆਰ ਕਰਨ ਦੇ ਉਦੇਸ਼ ਨਾਲ ਉਲੀਕੇ ਗਏ ਇਨ੍ਹਾਂ ਕੈਂਪਾਂ ਨਾਲ ਸਬੰਧਤ ਤਿੰਨ ਕੇਂਦਰਾਂ ਵਿੱਚ 1728 ਵਿਦਿਆਰਥੀਆਂ ਨੇ ਹਿੱਸਾ ਲਿਆ, ਜਿਸ ਵਿੱਚ ਬਠਿੰਡਾ ‘ਚ 601 ਵਿਦਿਆਰਥੀਆਂ (359 ਲੜਕੀਆਂ, 242 ਲੜਕਿਆਂ), ਲੁਧਿਆਣਾ ‘ਚ 573 ਵਿਦਿਆਰਥੀਆਂ (327 ਲੜਕੀਆਂ, 246 ਲੜਕਿਆਂ) ਅਤੇ ਐ...
 30,000 ਰੁਪਏ  ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

 30,000 ਰੁਪਏ  ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Breaking News
ਚੰਡੀਗੜ੍ਹ, 1 ਜਨਵਰੀ:- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਤਹਿਸੀਲਦਾਰ ਜਗਤਾਰ ਸਿੰਘ ਨੂੰ 30,000 ਰੁਪਏ  ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਉਸਦੇ ਸਹਿ-ਦੋਸ਼ੀ ਨੂੰ ਵੀ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਦੋਸ਼ੀ ਤਹਿਸੀਲਦਾਰ ਦੇ ਘਰ ਦੀ ਤਲਾਸ਼ੀ ਦੌਰਾਨ 1,45,000 ਰੁਪਏ ਦੀ ਰਕਮ ਬਰਾਮਦ ਕੀਤੀ ਗਈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਜ਼ਿਲ੍ਹਾ ਸੰਗਰੂਰ ਦੇ ਪਿੰਡ ਮਹਿਲਾਂ ਦੇ ਇੱਕ ਵਸਨੀਕ ਵੱਲੋਂ ਤਹਿਸੀਲ ਦਫ਼ਤਰ ਸੰਗਰੂਰ ਵਿਖੇ ਤਾਇਨਾਤ ਜਗਤਾਰ ਸਿੰਘ ਤਹਿਸੀਲਦਾਰ ਅਤੇ ਮਾਲਵਿੰਦਰ ਸਿੰਘ ਕਲਰਕ ਵਿਰੁੱਧ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਉਸਨੇ ਖਰੀਦੀ ਗਈ ਜ਼ਮੀਨ ਦੀ ਰਜਿਸਟਰੀ ਕਰਵਾਉਣ ਲਈ ਮੁਲਜ਼ਮ ਕੋਲ ਪਹੁੰਚ ਕੀਤੀ ਸੀ। ਦੋਵਾਂ ਮੁਲਜ਼ਮਾਂ ਨੇ ਜ਼ਮੀਨ ਦੀ ਰਜਿਸਟਰੀ ਕ...
ਖੇਤੀਬਾੜੀ ਨੂੰ ਹੁਲਾਰਾ ਦੇਣ ਲਈ ਏ.ਆਈ. ਦੀ ਵਰਤੋਂ ਕਰੇਗਾ ਪੰਜਾਬ

ਖੇਤੀਬਾੜੀ ਨੂੰ ਹੁਲਾਰਾ ਦੇਣ ਲਈ ਏ.ਆਈ. ਦੀ ਵਰਤੋਂ ਕਰੇਗਾ ਪੰਜਾਬ

Breaking News
ਚੰਡੀਗੜ੍ਹ, 1 ਜਨਵਰੀ:- ਆਧੁਨਿਕ ਤਕਨਾਲੋਜੀਆਂ ਦੀ ਵਰਤੋਂ ਜ਼ਰੀਏ ਖੇਤੀਬਾੜੀ ਉਤਪਾਦਨ ਅਤੇ ਟਿਕਾਊ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਆਈ.ਆਈ.ਟੀ. ਰੋਪੜ ਵਿਖੇ ਸਥਾਪਿਤ ਸੈਂਟਰ ਆਫ਼ ਐਕਸੀਲੈਂਸ (ਸੀਓਈ) ਦੀ ਸਹਾਇਤਾ ਨਾਲ ਖੇਤੀਬਾੜੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਨੂੰ ਅਪਨਾਉਣ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ। ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਇੱਥੇ ਪੰਜਾਬ ਭਵਨ ਵਿਖੇ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਸ ਵਿੱਚ ਖੇਤੀਬਾੜੀ ਸੈਕਟਰ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਖੇਤੀਬਾੜੀ ਉਤਪਾਦਨ ਅਤੇ ਟਿਕਾਊ ਵਿਕਾਸ ‘ਚ ਵਾਧੇ ਅਤੇ ਰਾਜ ਦੇ ਕਿਸਾਨਾਂ ਦੀ ਆਮਦਨ ਨੂੰ ਵਧਾਉਣ ਲਈ ਏਆਈ-ਅਧਾਰਤ ਹੱਲਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅਪਨਾਉਣ ਬਾਰੇ ਰੋਡਮੈਪ ਉਲੀਕਣ ਸਬੰਧੀ ਚਰਚਾ ਕੀਤੀ ਗਈ। ਸ. ਖੁੱਡੀਆਂ ਨੇ ਜ਼ੋਰ ਦੇ ਕੇ ਕਿਹਾ ਕਿ ਜ਼ਮੀਨੀ ਪੱਧਰ 'ਤੇ ਕਿਸਾਨਾਂ ਨੂੰ ਠੋਸ ਸਹਾਇਤਾ ਅਤੇ ਢੁਕਵੇਂ ਲਾਭ ਪ੍ਰਦਾਨ ਕਰਨਾ ਯਕੀਨੀ ਬਣਾਉਣ ਲਈ ਉੱਨਤ ਤਕਨਾਲੋਜੀਆਂ ਦੀ ਵਰਤੋਂ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ...
ਪੰਜਾਬ ਸਰਕਾਰ ਵੱਲੋਂ ਲੰਬੇ ਸਮੇਂ ਤੋਂ ਅਣਅਧਿਕਾਰਤ ਗੈਰਹਾਜ਼ਰੀ ਲਈ ਆਬਕਾਰੀ ਅਤੇ ਕਰ ਵਿਭਾਗ ਦੇ 4 ਮੁਲਾਜ਼ਮਾਂ ਦੀਆਂ ਸੇਵਾਵਾਂ ਸਮਾਪਤ

ਪੰਜਾਬ ਸਰਕਾਰ ਵੱਲੋਂ ਲੰਬੇ ਸਮੇਂ ਤੋਂ ਅਣਅਧਿਕਾਰਤ ਗੈਰਹਾਜ਼ਰੀ ਲਈ ਆਬਕਾਰੀ ਅਤੇ ਕਰ ਵਿਭਾਗ ਦੇ 4 ਮੁਲਾਜ਼ਮਾਂ ਦੀਆਂ ਸੇਵਾਵਾਂ ਸਮਾਪਤ

Breaking News
ਚੰਡੀਗੜ੍ਹ, 1 ਜਨਵਰੀ- ਸਖਤ ਅਨੁਸ਼ਾਸਨ ਅਤੇ ਜਵਾਬਦੇਹੀ ਲਾਗੂ ਕਰਨ ਲਈ ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ, ਸਟੇਟ ਟੈਕਸ ਕਮਿਸ਼ਨਰ, ਪੰਜਾਬ ਨੇ ਇੱਕ ਸਾਲ ਤੋਂ ਵੱਧ ਸਮੇਂ ਤੋਂ ਅਣਅਧਿਕਾਰਤ ਛੁੱਟੀ 'ਤੇ ਪਾਏ ਗਏ ਚਾਰ ਵਿਭਾਗ ਕਰਮਚਾਰੀਆਂ ਦੇ "ਡੀਮਡ ਅਸਤੀਫ਼ੇ" ਦੇ ਹੁਕਮ ਜਾਰੀ ਕੀਤੇ ਹਨ। ਸਟੇਟ ਟੈਕਸ ਕਮਿਸ਼ਨਰ ਜਤਿੰਦਰ ਜੋਰਵਾਲ ਦੁਆਰਾ ਜਾਰੀ ਕੀਤੇ ਗਏ ਇਹ ਹੁਕਮ ਤਿੰਨ ਆਬਕਾਰੀ ਅਤੇ ਕਰ ਇੰਸਪੈਕਟਰਾਂ ਅਤੇ ਇੱਕ ਕਲਰਕ 'ਤੇ ਲਾਗੂ ਹੁੰਦੇ ਹਨ ਜੋ ਕਈ ਕਾਨੂੰਨੀ ਨੋਟਿਸਾਂ ਅਤੇ ਆਪਣੇ ਸਬੰਧਤ ਦਫਤਰਾਂ ਵਿੱਚ ਦੁਬਾਰਾ ਹਾਜਰ ਹੋਣ ਦਾ ਮੌਕਾ ਦਿੱਤੇ ਜਾਣ ਦੇ ਬਾਵਜੂਦ ਆਪਣੀਆਂ ਡਿਊਟੀਆਂ ਤੋਂ ਗੈਰਹਾਜ਼ਰ ਰਹੇ। ਇਸ ਅਨੁਸ਼ਾਸਨੀ ਕਾਰਵਾਈ 'ਤੇ ਟਿੱਪਣੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਸਾਡੀ ਸਰਕਾਰ ਅਨੁਸ਼ਾਸਨਹੀਣਤਾ ਅਤੇ ਡਿਊਟੀ ਵਿੱਚ ਅਣਗਹਿਲੀ ਪ੍ਰਤੀ ਜ਼ੀਰੋ-ਟੌਲਰੈਂਸ ਨੀਤੀ ਰੱਖਦੀ ਹੈ। ਜਨਤਕ ਸੇਵਾ ਲਈ ਸਮਰਪਣ ਅਤੇ ਹਾਜ਼ਰੀ ਦੀ ਲੋੜ ਹੁੰਦੀ ਹੈ। ਇਸ ਲਈ, ਉਹ ਮੁਲਾਜ਼ਮ ਜਿੰਨ੍ਹਾਂ ਨੂੰ ਵਾਰ-ਵਾਰ ਆਪਣੀ ਸਥਿਤੀ ਸਪਸ਼ਟ ਕਰਨ ਦੇ ਮੌ...
ਸਾਡੇ ਬਜ਼ੁਰਗ ਸਾਡਾ ਮਾਣ” ਰਾਜ-ਪੱਧਰੀ ਮੁਹਿੰਮ 16 ਜਨਵਰੀ ਤੋਂ ਸ਼ੁਰੂ — ਡਾ. ਬਲਜੀਤ ਕੌਰ

ਸਾਡੇ ਬਜ਼ੁਰਗ ਸਾਡਾ ਮਾਣ” ਰਾਜ-ਪੱਧਰੀ ਮੁਹਿੰਮ 16 ਜਨਵਰੀ ਤੋਂ ਸ਼ੁਰੂ — ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 1 ਜਨਵਰੀ:- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ, ਸੁਰੱਖਿਆ ਅਤੇ ਇੱਜ਼ਤ ਭਰੀ ਜ਼ਿੰਦਗੀ ਯਕੀਨੀ ਬਣਾਉਣ ਲਈ ਲਗਾਤਾਰ ਸੰਵੇਦਨਸ਼ੀਲ ਅਤੇ ਕਾਰਜਸ਼ੀਲ ਹੈ। ਇਸੇ ਕੜੀ ਤਹਿਤ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਵਨ, ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਐਲਾਨ ਕੀਤਾ ਕਿ ਬਜ਼ੁਰਗਾਂ ਲਈ ਰਾਜ-ਪੱਧਰੀ ਮੁਹਿੰਮ “ਸਾਡੇ ਬਜ਼ੁਰਗ ਸਾਡਾ ਮਾਣ” ਦੀ ਸ਼ੁਰੂਆਤ 16 ਜਨਵਰੀ ਤੋਂ ਜ਼ਿਲ੍ਹਾ ਐਸ.ਏ.ਐਸ ਨਗਰ (ਮੋਹਾਲੀ) ਤੋਂ ਕੀਤੀ ਜਾਵੇਗੀ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਹਰ ਸਾਲ 1 ਅਕਤੂਬਰ ਨੂੰ ਬਜ਼ੁਰਗਾਂ ਦਾ ਅੰਤਰਰਾਸ਼ਟਰੀ ਦਿਵਸ ਮਨਾਇਆ ਜਾਂਦਾ ਹੈ ਅਤੇ ਇਸ ਸੰਦਰਭ ਵਿੱਚ ਪੰਜਾਬ ਸਰਕਾਰ ਵੱਲੋਂ ਸਾਲ 2023 ਤੋਂ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਚਲਾਈ ਜਾ ਰਹੀ ਹੈ। ਸਾਲ 2023 ਦੌਰਾਨ ਲਗਾਏ ਗਏ ਕੈਂਪਾਂ ਵਿੱਚ 20,110 ਰਜਿਸਟ੍ਰੇਸ਼ਨ ਹੋਈਆਂ, ਜਿਨ੍ਹਾਂ ਤਹਿਤ ਅੱਖਾਂ, ਕੰਨ-ਨੱਕ-ਗਲਾ (ENT), ਮੋਤੀਆ ਸਰਜਰੀ ਦੀ ਜਾਂਚ, ਐਨਕਾਂ ਦੀ ਵੰਡ, ਪੈਨਸ਼ਨ ਫਾਰਮ, ਸੀਨੀਅਰ ਸਿਟੀਜ਼ਨ ਕਾਰਡ ਅਤੇ...