Friday, October 30
Shadow

Tag: punjabi news

ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 5.11 ਕਿਲੋ ਹੈਰੋਇਨ ਸਮੇਤ ਇੱਕ ਕਾਬੂ

Breaking News
ਚੰਡੀਗੜ੍ਹ/ਫਾਜ਼ਿਲਕਾ, 27 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਫਾਜ਼ਿਲਕਾ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਇੱਕ ਨਸ਼ਾ ਤਸਕਰ ਨੂੰ 5.11 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਬਲਜੀਤ ਸਿੰਘ ਵਾਸੀ ਪਿੰਡ ਢਾਂਡੀ ਕਦੀਮ, ਜਲਾਲਾਬਾਦ, ਫਾਜ਼ਿਲਕਾ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਕੀਤੀ ਗਈ ਹੈਰੋਇਨ ਦੀ ਖੇਪ ਪਾਕਿਸਤਾਨ ਅਧਾਰਤ ਤਸਕਰਾਂ ਵੱਲੋਂ ਡਰੋਨ ਰਾਹੀਂ ਭੇਜੀ ਗਈ ਸੀ। ਡੀਜੀਪੀ ਨੇ ਕਿਹਾ ਕਿ ਇਹ ਖੇਪ ਅੱਗੇ ਸੂਬੇ ਭਰ ਵਿੱਚ ਡਿਲੀਵਰ ਕੀਤੀ ਜਾਣੀ ਸੀ। ਉਨ੍ਹਾਂ ਕਿਹਾ ਕਿ ਇਸ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ। ਇਸ ਆਪਰੇਸ਼ਨ ਬਾਰੇ...

ਪੰਜਾਬ ਨੇ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਸਿਖਰਲਾ ਸਥਾਨ ਰੱਖਿਆ ਬਰਕਰਾਰ: ਹਰਜੋਤ ਸਿੰਘ ਬੈਂਸ

Punjab News
ਚੰਡੀਗੜ੍ਹ, 27 ਦਸੰਬਰ:- ਪੰਜਾਬ ਸਰਕਾਰ ਵੱਲੋਂ ਸਾਲ 2025 ਵਿੱਚ ਕੀਤੀਆਂ ਅਹਿਮ ਪਹਿਲਕਦਮੀਆਂ ਸਦਕਾ ਪੰਜਾਬ ਵਿੱਚ ਸਰਕਾਰੀ ਸਕੂਲ ਸਿੱਖਿਆ ਪ੍ਰਣਾਲੀ ਨੂੰ ਨਵਾਂ ਰੂਪ ਮਿਲਿਆ ਹੈ। ਸਿੱਖਿਆ ਪ੍ਰਣਾਲੀ ਦੇ ਇਸ ਨਵੇਂ ਰੂਪ ਨੇ ਠੋਸ, ਸਕਾਰਾਤਮਕ ਤੇ ਪਰਿਵਰਤਨਸ਼ੀਲ ਨਤੀਜੇ ਪ੍ਰਦਾਨ ਕਰਦਿਆਂ ਅਕਾਦਮਿਕ ਉੱਤਮਤਾ ਲਈ ਕੌਮੀ ਪੱਧਰ ਉੱਤੇ ਨਵੇਂ ਮਾਪਦੰਡ ਕਾਇਮ ਕੀਤੇ ਹਨ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਜਿਹੇ ਕਲਾਸਰੂਮ ਸਿਰਜੇ ਜਾ ਰਹੇ ਹਨ ਜਿੱਥੇ ਆਤਮਵਿਸ਼ਵਾਸ ਤੇ ਨਵੀਨਤਾ ਰਾਹੀਂ ਸੂਬੇ ਦੇ ਨੌਜਵਾਨਾਂ ਦੇ ਭਵਿੱਖ ਨੂੰ ਨਵਾਂ ਰੂਪ ਦਿੱਤਾ ਜਾ ਰਿਹਾ ਹੈ। ਸਕੂਲ ਸਿੱਖਿਆ ਵਿਭਾਗ ਦੀਆਂ ਇਸ ਸਾਲ ਦੀ ਮਹੱਤਵਪੂਰਨ ਪ੍ਰਾਪਤੀਆਂ 'ਤੇ ਚਾਨਣਾ ਪਾਉਂਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਰਕਾਰ ਦਾ ਉਦੇਸ਼ ਵਿਦਿਆਰਥੀਆਂ ਨੂੰ ਸਸ਼ਕਤ ਬਣਾਉਣਾ ਹੈ ਜੋ ਸੂਬਾ ਸਰਕਾਰ ਦੀ ਵਿਦਿਆਰਥੀਆਂ ਨੂੰ ਭਵਿੱਖ ਲਈ ਤਿਆਰ ਕਰਨ ਵਾਲੀ ਸੰਪੂਰਨ ਸਿੱਖਿਆ ਪ੍ਰਦਾਨ ਕਰਨ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ, "ਸਾਡੀਆਂ ਪਹਿਲਕਦਮੀਆਂ ਨੇ ਸਿੱਖਿਆ ਖੇਤਰ ਵਿੱਚ ਅਹਿਮ ਸਕਾਰਾਤਮਕ ਬਦਲ...

ਗਾਂ ਲੋੜਵੰਦ ਪਰਿਵਾਰਾਂ ਲਈ ਬਣੇਗੀ ਰੁਜ਼ਗਾਰ ਦਾ ਸਾਧਨ -ਧਾਲੀਵਾਲ

Local news
ਅੰਮ੍ਰਿਤਸਰ,27 ਦਸੰਬਰ ()- ਅੱਜ ਅਜਨਾਲਾ ਖੇਤਰ ‘ਚ ਭਿਅੰਕਰ ਹੜ੍ਹਾਂ ਦੌਰਾਨ ਪਸ਼ੂ ਧਨ ਦੇ ਨੁਕਸਾਨ ਤੋਂ ਪ੍ਰਭਾਵਿਤ ਕਿਸਾਨਾਂ/ਪਸ਼ੂ ਪਾਲਕਾਂ ਨੂੰ ਰਾਹਤ ਦੇਣ ਲਈ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸ਼ਨ ਨੇ ਮਿਸ਼ਨ ਚੜ੍ਹਦੀ ਕਲਾ ਅਤੇ ਮਿਸ਼ਨ ਸਾਂਝਾ ਉਪਰਾਲਾ ਤਹਿਤ ਕੰਮ ਕਰਦੇ ਹੋਏ ਸ੍ਰੀ ਰਾਕੇਸ਼ ਹਾਂਡਾ ਦੀ ਮਦਦ ਨਾਲ 23 ਹੋਰ ਪਸ਼ੂ ਪਾਲਕਾਂ, ਜਿਨ੍ਹਾਂ ਦੇ ਪਸ਼ੂ ਹੜਾਂ ਦੀ ਭੇਟ ਚੜ ਗਏ ਸਨ, ਨੂੰ ਸਾਹੀਵਾਲ ਗਾਵਾਂ ਮੁਹੱਈਆ ਕਰਵਾਈਆਂ। ਦੱਸਣ ਯੋਗ ਹੈ ਕਿ ਇਸ ਤੋਂ ਪਹਿਲਾਂ ਵੀ 16 ਪਰਿਵਾ...

ਪੋਸਟ ਮੈਟ੍ਰਿਕ ਸਕਾਲਰਸ਼ਿਪ ਹੇਠ 4.77 ਕਰੋੜ ਰੁਪਏ ਜਾਰੀ, ਵੰਚਿਤ ਪਿਛੋਕੜ ਤੋਂ ਆਉਣ ਵਾਲੇ ਵਿਦਿਆਰਥੀਆਂ ਲਈ ਵੱਡੀ ਸਹਾਇਤਾ — ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 27 ਦਸੰਬਰ:- ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵੰਚਿਤ ਅਤੇ ਪਿੱਛੜੇ ਵਰਗਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਅਤੇ ਉਨ੍ਹਾਂ ਨੂੰ ਸਿੱਖਿਆ ਦੇ ਰਾਹੀਂ ਆਤਮ-ਨਿਰਭਰ ਬਣਾਉਣ ਲਈ ਲਗਾਤਾਰ ਇਤਿਹਾਸਕ ਕਦਮ ਚੁੱਕ ਰਹੀ ਹੈ। ਇਹ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਚਲ ਰਹੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਹੁਣ ਤੱਕ 4.77 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ, ਤਾਂ ਜੋ ਕੋਈ ਵੀ ਵਿਦਿਆਰਥੀ ਕੇਵਲ ਆਰਥਿਕ ਤੰਗੀ ਕਾਰਨ ਆਪਣੀ ਪੜ੍ਹਾਈ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ 2 ਲੱਖ 62 ਹਜ਼ਾਰ 373 ਵਿਦਿਆਰਥੀਆਂ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ  ਅਰਜ਼ੀਆਂ ਦਿੱਤੀਆਂ ਗਈਆਂ ਹਨ, ਜੋ ਇਸ ਗੱਲ ਦਾ ਪ੍ਰਮਾਣ ਹੈ ਕਿ ਸਰਕਾਰ ਦੀਆਂ ਸਿੱਖਿਆ ਕਲਿਆਣ ਯੋਜਨਾਵਾਂ ਵਿਦਿਆਰਥੀਆਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ...

ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਛੱਤਬੀੜ ਚਿੜੀਆਘਰ ਵਿਖੇ ਜਾਨਵਰਾਂ ਨੂੰ ਠੰਢ ਤੋਂ ਬਚਾਉਣ ਲਈ ਕੀਤੇ ਵਿਸ਼ੇਸ਼ ਪ੍ਰਬੰਧ

Chandigarh
ਚੰਡੀਗੜ੍ਹ, 27 ਦਸੰਬਰ:- ਸਰਦੀਆਂ ਦੀ ਆਮਦ ਅਤੇ ਖ਼ਰਾਬ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ, ਪੰਜਾਬ ਨੇ ਛੱਤਬੀੜ ਦੇ ਮਹਿੰਦਰ ਚੌਧਰੀ ਜ਼ੂਆਲੋਜੀਕਲ ਪਾਰਕ ਵਿੱਚ ਜਾਨਵਰਾਂ ਲਈ ਸਾਫ਼-ਸੁਥਰੇ ਅਤੇ ਸੁਰੱਖਿਆਤਮਕ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਹਨ। ਮਾਸਾਹਾਰੀ ਜਾਨਵਰਾਂ ਬਾਘ, ਚੀਤੇ, ਸ਼ੇਰ ਅਤੇ ਹੋਰਨਾਂ ਬਿੱਲੀ ਪ੍ਰਜਾਤੀਆਂ ਲਈ ਰਾਤ ਦੇ ਆਸਰਾ ਸਥਾਨਾਂ ਵਿੱਚ ਰੂਮ ਹੀਟਰ ਅਤੇ ਹੀਟ ਕੰਵੈਕਟਰਾਂ ਦੀ ਵਿਵਸਥਾ ਕੀਤੀ ਗਈ ਹੈ। ਸਾਰੀਆਂ ਖਿੜਕੀਆਂ ਅਤੇ ਖੁੱਲ੍ਹਿਆਂ ਥਾਵਾਂ ਨੂੰ ਪੌਲੀਥੀਨ ਸ਼ੀਟ ਜਾਂ ਫਾਈਬਰ ਸ਼ੀਟ ਅਤੇ ਸਰਕੰਡੇ ਘਾਹ ਦੀ ਛੱਤ ਨਾਲ ਢੱਕਿਆ ਗਿਆ ਹੈ। ਸਾਰੇ ਵਧੇਰੀ ਉਮਰ ਅਤੇ ਛੋਟੀ ਉਮਰ ਦੇ ਜਾਨਵਰਾਂ ਲਈ ਵਿਸ਼ੇਸ਼ ਤਾਪਮਾਨ ਨਿਯੰਤਰਣ ਪ੍ਰਬੰਧ ਕੀਤੇ ਗਏ ਹਨ। ਸ਼ਾਕਾਹਾਰੀ ਜਾਨਵਰਾਂ ਲਈ ਬੰਨ੍ਹਣ ਵਾਲੀਆਂ ਤਾਰਾਂ ਅਤੇ ਰੱਸੀਆਂ ਦੀ ਮਦਦ ਨਾਲ ਅਸਥਾਈ ਆਸਰਾ/ਝੌਂਪੜੀਆਂ ਬਣਾਈਆਂ ਗਈਆਂ ਹਨ, ਜਿਸ ਨਾਲ ਇਨ੍ਹਾਂ ਸ਼ਾਕਾਹਾਰੀ ਜਾਨਵਰਾਂ ਦੇ ਸਾਰੇ ਵਾੜਿਆਂ ਵਿੱਚ ਵਾਟਰ ਪਰੂਫ਼ ਪ੍ਰਬੰਧਾਂ (ਛੱ...

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ

Punjab News
ਮਾਲੇਰਕੋਟਲਾ, 27 ਦਸੰਬਰ –ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਹਰਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੇਫ ਸਕੂਲ ਵਾਹਨ ਪਾਲਿਸੀ ਅਨੁਸਾਰ ਵੱਖ-ਵੱਖ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਸਰਦੀ ਅਤੇ ਸੰਘਣੀ ਧੁੰਦ ਦੇ ਮੱਦੇਨਜ਼ਰ ਵੱਖ-ਵੱਖ ਸਕੂਲਾਂ ਦੀਆਂ 6 ਬੱਸਾਂ ਦੀ ਜਾਂਚ ਕੀਤੀ ਗਈ। ਇਸ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਬੱਸਾਂ ਦਾ ਚਲਾਨ ਕੀਤਾ ਗਿਆ। ਚੈਕਿੰਗ ਦੌਰਾਨ ਸਕੂਲੀ ਬੱਸਾਂ ਦੇ ਦਸਤਾਵੇਜ਼, ਡਰਾਈਵਰਾਂ ਦੇ ਲਾਇਸੈਂਸ, ਫਿਟਨੈਸ ਸਰਟੀਫਿਕੇਟ, ਬੀਮਾ ਅਤੇ ਪੀ.ਯੂ.ਸੀ. ਦੀ ਜਾਂਚ ਕੀਤੀ ਗਈ। ਇਸ ਤੋਂ ਇਲਾਵਾ ਬੱਸਾਂ ਵਿੱਚ ਫਸਟ ਏਡ ਬਾਕਸ, ਫਾਇਰ ਇਕਸਟਿੰਗਵਿਸ਼ਰ, ਐਮਰਜੈਂਸੀ ਏਗਜ਼ਿਟ, ਸਪੀਡ ਗਵਰਨਰ, ਰਿਫਲੈਕਟਰ, ਫਾਗ ਲਾਈਟਾਂ ਅਤੇ ਜੀ.ਪੀ.ਐਸ. ਸਿਸਟਮ ਦੀ ਮੌਜੂਦਗੀ ਵੀ ਜਾਂਚੀ ਗਈ। ਧੁੰਦ ਵਾਲੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਡਰਾਈਵਰਾਂ ਨੂੰ ਹੌਲੀ ਗਤੀ ਨਾਲ ਵਾਹਨ ਚਲਾਉਣ, ਹੈੱਡਲਾਈਟਾਂ ਅਤੇ ਇੰਡੀਕੇਟਰਾਂ ਦੀ ਸਹੀ ਵਰਤੋਂ ਕਰਨ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਹਦਾਇਤਾਂ ਦਿੱਤੀਆਂ ਗਈਆਂ। ਬਾਲ ਸੁਰੱਖਿਆ ਯੂਨਿਟ ਵੱਲੋਂ ਸਕੂ...

ਮਨਰੇਗਾ ਸਕੀਮ ਨੂੰ ਕਿਸੇ ਵੀ ਕੀਮਤ ’ਤੇ ਬੰਦ ਨਹੀਂ ਹੋਣ ਦਿੱਤਾ ਜਾਵੇਗਾ – ਜੈ ਕ੍ਰਿਸ਼ਨ ਸਿੰਘ ਰੌੜੀ

Punjab News
ਗੜ੍ਹਸ਼ੰਕਰ/ਹੁਸ਼ਿਆਰਪੁਰ, 27 ਦਸੰਬਰ :         ਮਨਰੇਗਾ ਸਕੀਮ ਨੂੰ ਲੈ ਕੇ ਹਲਕਾ ਵਿਧਾਇਕ ਗੜ੍ਹਸ਼ੰਕਰ ਅਤੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਇਕ ਅਹਿਮ ਮੀਟਿੰਗ ਕੀਤੀ ਗਈ, ਜਿਸ ਵਿੱਚ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ, ਬਲਾਕ ਪੱਧਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਸਾਫ਼ ਸ਼ਬਦਾਂ ਵਿੱਚ ਕਿਹਾ ਕਿ ਮਨਰੇਗਾ ਸਕੀਮ ਗ਼ਰੀਬ, ਮਜ਼ਦੂਰ ਅਤੇ ਪਿੰਡਾਂ ਦੇ ਵਾਸੀਆਂ ਲਈ ਜੀਵਨ ਰੇਖਾ ਹੈ ਅਤੇ ਇਸ ਨੂੰ ਕਿਸੇ ਵੀ ਕੀਮਤ ’ਤੇ ਬੰਦ ਨਹੀਂ ਹੋਣ ਦਿੱਤਾ ਜਾਵੇਗਾ। ਡਿਪਟੀ ਸਪੀਕਰ ਰੌੜੀ ਨੇ ਕਿਹਾ ਕਿ ਮਨਰੇਗਾ ਸਕੀਮ ਰਾਹੀਂ ਹਜ਼ਾਰਾਂ ਪਰਿਵਾਰਾਂ ਨੂੰ ਰੋਜ਼ਗਾਰ ਮਿਲਦਾ ਹੈ, ਜਿਸ ਨਾਲ ਪਿੰਡਾਂ ਦੀ ਆਰਥਿਕ ਸਥਿਤੀ ਮਜ਼ਬੂਤ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਇਹ ਸਕੀਮ ਸਿਰਫ਼ ਰੋਜ਼ਗਾਰ ਤੱਕ ਸੀਮਿਤ ਨਹੀਂ, ਸਗੋਂ ਪਿੰਡਾਂ ਦੇ ਵਿਕਾਸ ਲਈ ਵੀ ਬਹੁਤ ਮਹੱਤਵਪੂਰਨ ਹੈ। ਮਨਰੇਗਾ ਅਧੀਨ ਬਣ ਰਹੇ ਤਾਲਾਬ, ਪੱਕੀਆਂ ਪਗਡੰਡੀਆਂ, ਖਾਲੇ, ਸੜਕਾਂ ਅਤੇ ਹੋਰ ਵਿਕਾਸੀ ਕੰਮ ਪਿੰਡਾਂ ਦੀ ਤਸਵੀਰ ਬਦਲ ਰਹੇ ਹਨ। ਮੀ...

ਪੰਜਾਬ ਸਰਕਾਰ ਨੇ 314 ਕਰੋੜ ਦੀ ਸਹਾਇਤਾ ਨਾਲ ਅਨਾਥ ਤੇ ਆਸ਼ਰਿਤ ਬੱਚਿਆਂ ਦਾ ਭਵਿੱਖ ਮਜ਼ਬੂਤ ਕੀਤਾ : ਵਿਧਾਇਕ ਸਰਵਨ ਸਿੰਘ ਧੁੰਨ

Punjab News, Sports
ਖ਼ੇਮਕਰਨ/ਤਰਨ ਤਾਰਨ, 27 ਦਸੰਬਰ (             ) - ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਇਸੇ ਕੜੀ ਤਹਿਤ ਆਸ਼ਰਿਤ ਅਤੇ ਅਨਾਥ ਬੱਚਿਆਂ ਦੇ ਸੁਰੱਖਿਅਤ, ਸਨਮਾਨਤ ਅਤੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਲਗਾਤਾਰ ਢੁੱਕਵੇਂ ਕਦਮ ਚੁੱਕੇ ਜਾ ਰਹੇ ਹਨ। ਵਿਧਾਨ ਸਭਾ ਹਲਕਾ ਖੇਮਕਰਨ ਦੇ ਵਿਧਾਇਕ ਸ. ਸਰਵਨ ਸਿੰਘ ਧੁੰਨ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਸੂਬੇ ਦੇ ਆਸ਼ਰਿਤ ਅਤੇ ਅਨਾਥ ਬੱਚਿਆਂ ਲਈ 314.22 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਜਾ ਚੁੱਕੀ ਹੈ, ਜਿਸ ਨਾਲ ਹਜ਼ਾਰਾਂ ਬੱਚਿਆਂ ਦੇ ਜੀਵਨ ਵਿੱਚ ਸੁਰੱਖਿਆ ਅਤੇ ਸਥਿਰਤਾ ਆਈ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਸੂਬੇ ਦੇ 2 ਲੱਖ 37 ਹਜ਼ਾਰ 406 ਆਸ਼ਰਿਤ ਅਤੇ ਅਨਾਥ ਬੱਚਿਆਂ ਨੂੰ ਨਿਯਮਿਤ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ, ਤਾਂ ਜੋ ਇਹ ਬੱਚੇ ਆਰਥਿਕ ਸਹਾਰੇ ਨਾਲ ਪੜ੍ਹ-ਲਿਖ ਕੇ ਸਮਾਜ ਦੀ ਮੁੱਖ ਧਾਰਾ ਨਾਲ ਜੁੜ ਸਕਣ ਅਤੇ ਆਤਮ-ਨਿਰਭਰ ਜੀਵਨ ਵੱਲ ...

ਬਰਨਾਲਾ ਵਿੱਚ ਪਾਣੀ ਸਪਲਾਈ ਅਤੇ ਸੀਵਰੇਜ ਸ਼ਿਕਾਇਤਾਂ ਲਈ ਜਾਰੀ ਹੋਇਆ ਪਬਲਿਕ ਹੈਲਪਲਾਈਨ ਨੰਬਰ

Local news
ਬਰਨਾਲਾ, 26 ਦਸੰਬਰ- ਬਰਨਾਲਾ ਸ਼ਹਿਰ ਵਿੱਚ ਪਾਣੀ ਸਪਲਾਈ ਅਤੇ ਸੀਵਰੇਜ ਸਬੰਧੀ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਉਣ ਲਈ ਨਗਰ ਨਿਗਮ ਬਰਨਾਲਾ ਵੱਲੋਂ ਇੱਕ ਟੋਲ-ਫ਼੍ਰੀ ਸ਼ਿਕਾਇਤ ਨੰਬਰ 01679-292620 ਜਾਰੀ ਕੀਤਾ ਗਿਆ ਹੈ। ਬਰਨਾਲਾ ਵਾਸੀ ਇਸ ਨੰਬਰ 'ਤੇ ਕਿਸੇ ਵੀ ਸਮੇਂ ਆਪਣੀਆਂ ਪਾਣੀ ਸਪਲਾਈ ਜਾਂ ਸੀਵਰੇਜ ਸੰਬੰਧੀ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ। ਇਸ ਤੋਂ ਇਲਾਵਾ, ਸ਼ਿਕਾਇਤਕਰਤਾ ਸ਼੍ਰੀ ਮਨਜੀਤ ਸਿੰਘ (ਉਪ ਮੰਡਲ ਇੰਜੀਨੀਅਰ), ਸ਼੍ਰੀ ਅਜੇ ਕੁਮਾਰ (ਜੂਨੀਅਰ ਇੰਜੀਨੀਅਰ, ਸੀਵਰੇਜ) ਅਤੇ ਸ਼੍ਰੀ ਗੁਰਪ੍ਰੀਤ ਸਿੰਘ (ਜੂਨੀਅਰ ਇੰਜੀਨੀਅਰ, ਜਲ ਸਪਲਾਈ) ਨੂੰ ਦਫ਼ਤਰੀ ਸਮੇਂ ਦੌਰਾਨ ਮਿਲ ਕੇ ਵੀ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ। ਮਿਊਂਸਿਪਲ ਕਮਿਸ਼ਨਰ ਸ੍ਰੀ ਟੀ ਬੈਨਿਥ ਨੇ ਸਾਰੇ ਸਬੰਧਿਤ ਅਧਿਕਾਰੀਆਂ, ਜਿਵੇਂ ਕਿ ਐਕਸ.ਈ.ਐਨ., ਐਸ.ਡੀ.ਓ. ਅਤੇ ਜੇ.ਈ.ਜ਼, ਨੂੰ ਫੀਲਡ ਵਿੱਚ ਸਰਗਰਮ ਰਹਿ ਕੇ ਜਨਤਾ ਦੀਆਂ ਸ਼ਿਕਾਇਤਾਂ ਦਾ ਬਿਨਾਂ ਦੇਰੀ ਨਿਪਟਾਰਾ ਕਰਨ ਦੇ ਹੁਕਮ ਦਿੱਤੇ ਹਨ। ਕਮਿਸ਼ਨਰ ਨੇ ਕਿਹਾ ਕਿ ਜੇਕਰ ਸ਼ਿਕਾਇਤਾਂ ਦੇ ਨਿਪਟਾਰੇ ਵਿੱਚ ਕੋਈ ਲਾਪਰਵਾਹੀ ਮਿਲੀ ਤਾਂ ਜਿੰਮੇਵਾਰ ਅਧਿਕਾਰੀਆਂ ਖ਼...

ਅੰਮਰੁਤ-02 ਸਕੀਮ ਤਹਿਤ ਸੀਵਰੇਜ਼ ਪਾਉਣ ਦਾ ਕੰਮ ਮਿੱਥੇ ਸਮੇਂ ਵਿੱਚ ਕੀਤਾ ਜਾਵੇ ਮੁਕੰਮਲ: ਡਿਪਟੀ ਕਮਿਸ਼ਨਰ

Punjab News
ਸ੍ਰੀ ਮੁਕਤਸਰ ਸਾਹਿਬ, 26 ਦਸੰਬਰ:- ਸ਼ਹਿਰ ਦੀਆਂ ਵੱਖ-ਵੱਖ ਥਾਵਾਂ ’ਤੇ 138 ਕਰੋੜ ਦੇ ਸੀਵਰੇਜ ਦੀਆਂ ਪਾਈਪਾਂ ਪਾਉਣ ਵਾਲੇ ਅੰਮਰੁਤ-02 ਸਕੀਮ ਤਹਿਤ ਚੱਲ ਰਹੇ ਕੰਮਾਂ ਨੂੰ ਲੋਕਾਂ ਦੀ ਘੱਟ ਤੋਂ ਘੱਟ ਖੱਜਲ-ਖੁਆਰੀ ਨਾਲ ਮਿੱਥੇ ਸਮੇਂ ਵਿੱਚ ਪੂਰਾ ਕੀਤਾ ਜਾਵੇ, ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਸ੍ਰੀ ਅਭਿਜੀਤ ਕਪਲਿਸ਼ ਨੇ ਇਸ ਸਕੀਮ ਵਿੱਚ ਸ਼ਾਮਲ ਸਾਰੇ ਵਿਭਾਗਾਂ ਦੇ ਨੁਮਾਂਇੰਦਿਆਂ ਨੂੰ ਆਪਸ ਵਿੱਚ ਹੋਰ ਜਿਆਦਾ ਤਾਲਮੇਲ ਨਾਲ ਕੰਮ ਕਰਨ ਦੀ ਤਾਕੀਦ ਕਰਦਿਆਂ ਕਿਹਾ ਕਿ ਕੁਝ ਮੁਹੱਲਿਆਂ ਅਤੇ ਸੜਕਾਂ ’ਤੇ ਕੰਮ ਦੌਰਾਨ ਟ੍ਰੈਫਿਕ ਦੀ ਸਮੱਸਿਆ ਦਰਪੇਸ਼ ਆ ਰਹੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਭੀੜ-ਭਾੜ ਵਾਲੇ ਇਲਾਕਿਆਂ, ਸੰਘਣੀ ਆਬਾਦੀ ਵਾਲੇ ਮੁਹੱਲੇ ਅਤੇ ਬਾਜ਼ਾਰਾਂ ਵਿੱਚ ਪਾਈਪਾਂ ਪਾਉਣ ਵੇਲੇ ਲੋਕਾਂ ਦੀ ਸਹੂਲਤ ਦਾ ਖਾਸ ਖਿਆਲ ਰੱਖਿਆ ਜਾਵੇ ਅਤੇ ਡਾ. ਕੇਹਰ ਸਿੰਘ ਚੌਂਕ ਤੋਂ ਦੁਸ਼ਹਿਰਾ ਗਰਾਉਂਡ ਤੱਕ ਟ੍ਰੈਫਿਕ ਦੀ ਸਮੱਸਿਆ ਨੂੰ ਘਟਾਇਆ ਜਾਵੇ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਜਿਨ੍ਹਾਂ ਇਲਾਕਿਆਂ ਵਿੱਚ ਸੀਵਰੇਜ ਨਹੀਂ ਹੈ ਉੱਥੇ ਨਵੀਆਂ ਸੀਵਰੇਜ ਦੀਆਂ ਪਾਈਪਾਂ ਪ...