Sunday, August 2
Shadow

Tag: punjabi news

ਅਰੋੜਾ–ਮਾਂਝੀ ਮੀਟਿੰਗ ਤੋਂ ਬਾਅਦ ਐਮਐੱਸਐੱਮਈ ਮੰਤਰਾਲੇ ਵੱਲੋਂ ਜਲੰਧਰ ਵਿੱਚ ਖੇਡ ਤਕਨਾਲੋਜੀ ਵਿਸਤਾਰ ਕੇਂਦਰ ਨੂੰ ਮਨਜ਼ੂਰੀ

ਅਰੋੜਾ–ਮਾਂਝੀ ਮੀਟਿੰਗ ਤੋਂ ਬਾਅਦ ਐਮਐੱਸਐੱਮਈ ਮੰਤਰਾਲੇ ਵੱਲੋਂ ਜਲੰਧਰ ਵਿੱਚ ਖੇਡ ਤਕਨਾਲੋਜੀ ਵਿਸਤਾਰ ਕੇਂਦਰ ਨੂੰ ਮਨਜ਼ੂਰੀ

Breaking News
ਚੰਡੀਗੜ੍ਹ 25 ਦਸੰਬਰ 2025:- ਪੰਜਾਬ ਸਰਕਾਰ ਦੇ ਉਦਯੋਗ ਅਤੇ ਵਪਾਰ, ਨਿਵੇਸ਼ ਪ੍ਰੋਤਸਾਹਨ ਅਤੇ ਐਨਆਰਆਈ ਮਾਮਲਿਆਂ ਦੇ ਮਾਨਯੋਗ ਕੈਬਿਨੇਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ 21 ਜੁਲਾਈ, 2025 ਨੂੰ ਨਵੀਂ ਦਿੱਲੀ ਵਿੱਚ ਕੇਂਦਰੀ ਸੂਖਮ, ਛੋਟੇ ਅਤੇ ਦਰਮਿਆਨੇ ਉਦਯੋਗ (ਐਮਐੱਸਐੱਮਈ) ਮੰਤਰੀ ਸ਼੍ਰੀ ਜੀਤਨ ਰਾਮ ਮਾਂਝੀ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਐਮਐੱਸਐੱਮਈ ਇਕੋਸਿਸਟਮ ਨੂੰ ਮਜ਼ਬੂਤ ਕਰਨ ਲਈ ਤੁਰੰਤ ਸਹਿਯੋਗ ਦੀ ਮੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਵਿਸ਼ੇਸ਼ ਤੌਰ ’ਤੇ ਜਲੰਧਰ ਵਿੱਚ ਕੇਂਦ੍ਰਿਤ ਖੇਡ ਸਾਮਾਨ ਉਦਯੋਗ ’ਤੇ ਜ਼ੋਰ ਦਿੱਤਾ। ਮੀਟਿੰਗ ਦੌਰਾਨ ਸ਼੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਪੰਜਾਬ ਦਾ ਖੇਡ ਸਾਮਾਨ ਉਦਯੋਗ ਨਿਰਯਾਤ ਦੀਆਂ ਵੱਡੀਆਂ ਸੰਭਾਵਨਾਵਾਂ ਰੱਖਦਾ ਹੈ, ਪਰ ਇਸ ਖੇਤਰ ਨੂੰ ਤਕਨਾਲੋਜੀ ਅੱਪਗ੍ਰੇਡੇਸ਼ਨ, ਉਤਪਾਦ ਵਿਕਾਸ, ਟੈਸਟਿੰਗ ਸੁਵਿਧਾਵਾਂ ਅਤੇ ਅੰਤਰਰਾਸ਼ਟਰੀ ਗੁਣਵੱਤਾ ਮਿਆਰਾਂ ਦੀ ਪਾਲਣਾ ਵਰਗੀਆਂ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਨੇ ਜਲੰਧਰ ਵਿੱਚ ਪ੍ਰੋਸੈਸ ਕਮ ਪ੍ਰੋਡਕਟ ਡਿਵੈਲਪਮੈਂਟ ਸੈਂਟਰ (PPDC), ਮੇਰਠ ਦੇ ਅਧੀਨ ਇੱਕ ਟੈਕਨੋਲੋਜੀ ਐਕਸਟੈਂਸ਼ਨ ਸੈਂਟਰ (T...
ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

Punjab News
ਚੰਡੀਗੜ੍ਹ/ਫ਼ਤਹਿਗੜ੍ਹ ਸਾਹਿਬ, 25 ਦਸੰਬਰ:- ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਯਾਦ ਵਿੱਚ ਸਾਲਾਨਾ ਸ਼ਹੀਦੀ ਸਭਾ ਸ਼ੁਰੂ ਹੋਣ ਦੇ ਮੱਦੇਨਜ਼ਰ, ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਅੱਜ ਇਸ ਪਵਿੱਤਰ ਸਥਾਨ 'ਤੇ ਨਤਮਸਤਕ ਹੋਏ ਅਤੇ ਧਾਰਮਿਕ ਸਮਾਗਮ ਦੇ ਸੁਚਾਰੂ, ਸੁਰੱਖਿਅਤ ਅਤੇ ਵਿਵਸਥਿਤ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਬਹੁ-ਪੱਧਰੀ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਨ ਯੋਜਨਾ ਦਾ ਨਿੱਜੀ ਤੌਰ 'ਤੇ ਜਾਇਜ਼ਾ ਲਿਆ। ਦਸਵੇਂ ਗੁਰੂ ਸਾਹਿਬ, ਸ੍ਰੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਦੀ ਸ਼ਹਾਦਤ ਨੂੰ ਸਮਰਪਿਤ ਤਿੰਨ ਰੋਜ਼ਾ ਸਾਲਾਨਾ ਸ਼ਹੀਦੀ ਸਭਾ ਅੱਜ ਤੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ਼ੁਰੂ ਹੋ ਗਈ ਹੈ। ਇਸ ਮੌਕੇ ਡੀਜੀਪੀ ਨੇ ਡੀਆਈਜੀ ਰੋਪੜ ਰੇਂਜ ਨਾਨਕ ਸਿੰਘ ਅਤੇ ਐਸਐਸਪੀ ਸ੍ਰੀ ਫ਼ਤਹਿਗੜ੍ਹ ਸਾਹਿਬ ਸ਼ੁਭਮ ਅਗਰਵਾਲ ਦੇ ਨਾਲ ਧਾਰਮਿਕ ਸਮਾਗਮ ਨੂੰ ਸ਼ਾਂਤੀਪੂਰਨ ਢੰਗ ਨਾਲ ਯਕੀਨੀ ਬਣਾਉਣ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਮੀਡੀਆ ਨਾਲ ਗੱਲਬਾਤ ਕਰਦਿਆਂ, ਡੀਜੀਪੀ ਗੌਰਵ ...
ਨੌਜਵਾਨ ਪੀੜ੍ਹੀ ਨੂੰ ਨਸ਼ੇ ਤਿਆਗ ਕੇ ਚੰਗੇ ਕੰਮ ਕਰਨ ਲਈ ਕੀਤਾ ਪ੍ਰੇਰਿਤ

ਨੌਜਵਾਨ ਪੀੜ੍ਹੀ ਨੂੰ ਨਸ਼ੇ ਤਿਆਗ ਕੇ ਚੰਗੇ ਕੰਮ ਕਰਨ ਲਈ ਕੀਤਾ ਪ੍ਰੇਰਿਤ

Local news
ਹੁਸ਼ਿਆਰਪੁਰ, 24 ਦਸੰਬਰ :-         ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੀਰਜ ਗੋਇਲ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਸਬ-ਡਵੀਜ਼ਨਾਂ ਦੇ ਵੱਖ-ਵੱਖ ਪਿੰਡਾਂ ਵਿੱਚ  ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।    ਇਸੇ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋ ਦੂਰ ਰੱਖਣ ਅਤੇ ਹੋਰਨਾਂ ਸਕੀਮਾਂ ਸਬੰਧੀ ਜਾਗਰੂਕ ਕਰਨ ਲਈ ਵੱਖ-ਵੱਖ ਪਿੰਡਾਂ ਅਤੇ ਸਕੂਲਾਂ, ਜਿਵੇਂ ਕਿ ਗ੍ਰਾਮ ਪੰਚਾਇਤ ਢੋਲਣਵਾਲ, ਗ੍ਰਾਮ ਪੰਚਾਇਤ ਦੌਲੋਵਾਲ, ਗ੍ਰਾਮ ਪੰਚਾਇਤ ਅਜੜਾਮ, ਗ੍ਰਾਮ ਪੰਚਾਇਤ ਵਿਸ਼ੋ ਚੱਕ ਦਸੂਹਾ, ਗ੍ਰਾਮ ਪੰਚਾਇਤ ਬਿਹਰਾ ਗੜ੍ਹਸ਼ੰਕਰ, ਗ੍ਰਾਮ ਪੰਚਾਇਤ ਚੱਕ ਸਿੰਘਾਂ ਗੜ੍ਹਸ਼ੰਕਰ, ਗ੍ਰਾਮ ਪੰਚਾਇਤ ਬਾਰੀ ਤਲਵਾਰਾ, ਗ੍ਰਾਮ ਪੰਚਾਇਤ ਸੂਸਾ ਬਲਾਕ ਹੁਸ਼ਿਆਰਪੁਰ, ਗ੍ਰਾਮ ਪੰਚਾਇਤ ਕਕੋਆ ਦਸੂਹਾ, ਗ੍ਰਾਮ ਪੰਚਾਇਤ ਨੂਰਪੁਰ ਜੱਟਾਂ, ਹੁਸ਼ਿਆਰਪੁਰ ਅਤੇ ਵਰਧਮਾਨ ਮਿਲ ਫਗਵਾੜਾ ਰੋਡ ਹੁਸ਼ਿਆਰਪੁਰ ਪ੍ਰੈਸ਼...
ਕਣਕ ਤੋਂ ਵੱਧ ਝਾੜ ਲੈਣ ਦੇ ਨੁਕਤਿਆਂ ਸਬੰਧੀ ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਨੇ ਪਿੰਡ ਖੇੜੀ ਚੰਦਵਾਂ ਵਿਖੇ ਲਗਾਇਆ ਕਿਸਾਨ ਜਾਗਰੂਕਤਾ ਕੈਂਪ

ਕਣਕ ਤੋਂ ਵੱਧ ਝਾੜ ਲੈਣ ਦੇ ਨੁਕਤਿਆਂ ਸਬੰਧੀ ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਨੇ ਪਿੰਡ ਖੇੜੀ ਚੰਦਵਾਂ ਵਿਖੇ ਲਗਾਇਆ ਕਿਸਾਨ ਜਾਗਰੂਕਤਾ ਕੈਂਪ

Local news
ਸੰਗਰੂਰ, 24 ਦਸੰਬਰ (000) - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ-ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਨੇ ਪਿੰਡ ਖੇੜੀ ਚੰਦਵਾਂ ਵਿਖੇ “ਕਣਕ ਤੋਂ ਵੱਧ ਝਾੜ ਲੈਣ ਲਈ ਖੁਰਾਕੀ ਤੱਤਾਂ ਅਤੇ ਨਦੀਨਾਂ ਦੇ ਪ੍ਰਬੰਧਨ” 'ਤੇ ਕੇਂਦ੍ਰਿਤ ਇੱਕ ਕਿਸਾਨ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ 30 ਤੋਂ ਵੱਧ ਕਿਸਾਨਾਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਕੈਂਪ ਦੀ ਪ੍ਰਧਾਨਗੀ ਕਰਦੇ ਹੋਏ ਡਾ. ਅਸ਼ੋਕ ਕੁਮਾਰ, ਜ਼ਿਲ੍ਹਾ ਪਸਾਰ ਵਿਗਿਆਨੀ ਅਤੇ ਇੰਚਾਰਜ, ਸੰਗਰੂਰ ਨੇ ਕਿਸਾਨਾਂ ਨੂੰ ਕਣਕ ਵਿੱਚ ਨਦੀਨਾਂ ਖਾਸ ਕਰਕੇ ਗੁੱਲੀ ਡੰਡਾ ਦੇ ਪ੍ਰਬੰਧਨ ਬਾਰੇ ਮਾਰਗਦਰਸ਼ਨ ਪ੍ਰਦਾਨ ਕੀਤਾ। ਪਹਿਲੇ ਪਾਣੀ ਤੋਂ ਬਾਅਦ ਸਿਫਾਰਸ਼ ਵੱਖ-ਵੱਖ ਨਦੀਨਨਾਸ਼ਕਾਂ ਜਿਵੇਂ ਕਿ ਆਈਸੋਪ੍ਰੋਟਿਊਰੋਨ 75 ਡਬਲਯੂਪੀ, ਟੋਪਿਕ, ਐਕਸੀਅਲ 5 ਈਸੀ (ਪਿਨੋਕਸੈਡੇਨ) ਅਤੇ ਲੋੜੀਂਦੀ ਮਾਤਰਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਕਣਕ ਵਿੱਚ ਮੈਂਗਨੀਜ਼ ਦੀ ਘਾਟ ਨੂੰ ਪੂਰਾ ਕਰਨ 'ਤੇ ਜ਼ੋਰ ਦਿੱਤਾ। ਇਸ ਤੋਂ ਇਲਾਵਾ, ਮਿੱਟੀ ਪਰਖ ਦੇ ਨਤੀਜਿਆਂ ਦੇ ਆਧਾਰ 'ਤੇ ਪਹਿਲੀ ਸਿੰਚਾਈ ਤੋਂ ਬਾਅਦ ਲੋੜੀਂਦੀ ਯੂਰੀਆ ਦੀਆਂ ਸਿਫ਼ਾਰਸ਼ ਕੀਤੀ ਮਾਤਰਾ '...
ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਵਚਨਬੱਧ: ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ

ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਵਚਨਬੱਧ: ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ

Local news
ਮਾਨਸਾ, 24 ਦਸੰਬਰ-             ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਪੂਰੀ ਤਰ੍ਹਾਂ ਵਚਨਵੱਧ ਹੈ। ਇਹ ਪ੍ਰਗਟਾਵਾ ਪੰਜਾਬ ਰਾਜ ਅਤੇ ਕੇਂਦਰ ਸਾਸ਼ਤ ਪ੍ਰਦੇਸ਼ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਸਥਾਨਕ ਬੱਚਤ ਭਵਨ ਵਿੱਚ "ਵੁਆਇਸ ਆਫ ਮਾਨਸਾ" ਵਲੋਂ ਕਰਵਾਏ ਮਨੁੱਖੀ ਅਧਿਕਾਰ ਜਾਗਰੂਕਤਾ ਸੈਮੀਨਾਰ ਦੌਰਾਨ ਕੀਤਾ।  "ਵੁਆਇਸ ਆਫ ਮਾਨਸਾ" ਵਲੋਂ ਕਰਵਾਏ ਸੈਮੀਨਾਰ ਦੌਰਾਨ ਸੰਬੋਧਨ ਕਰਦੇ ਹੋਏ ਕਮਿਸ਼ਨ ਮੈਂਬਰ ਸ੍ਰੀ ਜਤਿੰਦਰ ਸਿੰਘ ਸ਼ੰਟੀ ਨੇ ਕਿਹਾ ਕਿ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਰਾਜ ਅੰਦਰ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਉਲੰਘਣਾ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਨਿਰੰਤਰ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਦਾ ਮੁੱਖ ਉਦੇਸ਼ ਹੈ ਕਿ ਹਰ ਨਾਗਰਿਕ ਨੂੰ ਸੰਵਿਧਾਨ ਅਨੁਸਾਰ ਪ੍ਰਾਪਤ ਮੂਲ ਅਧਿਕਾਰਾਂ ਦੀ ਪੂਰੀ ਸੁਰੱਖਿਆ ਮਿਲੇ ਅਤੇ ਕਿਸੇ ਵੀ ਤਰ੍ਹਾਂ ਦੀ ਬੇਇਨਸਾਫੀ ਨਾ ਹੋਵੇ। ਓਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਉ...
ਮਾਨਸਾ, ਬੁਢਲਾਡਾ ਤੇ ਸਰਦੂਲਗੜ੍ਹ ਵਿਖੇ ਬਾਲ ਭੀਖਿਆ ਸਬੰਧੀ ਚੈਕਿੰਗ, 09 ਬੱਚੇ ਬਾਲ ਭਲਾਈ ਕਮੇਟੀ ਅੱਗੇ ਪੇਸ਼

ਮਾਨਸਾ, ਬੁਢਲਾਡਾ ਤੇ ਸਰਦੂਲਗੜ੍ਹ ਵਿਖੇ ਬਾਲ ਭੀਖਿਆ ਸਬੰਧੀ ਚੈਕਿੰਗ, 09 ਬੱਚੇ ਬਾਲ ਭਲਾਈ ਕਮੇਟੀ ਅੱਗੇ ਪੇਸ਼

Local news
ਬੁਢਲਾਡਾ/ਸਰਦੂਲਗੜ੍ਹ/ਮਾਨਸਾ, 24 ਦਸੰਬਰ:- ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਆਈ.ਏ.ਐੱਸ ਦੇ ਆਦੇਸ਼ਾਂ 'ਤੇ ਬਾਲ ਸੁਰੱਖਿਆ ਵਿਭਾਗ ਬੱਚਿਆਂ ਦੀ ਭਲਾਈ ਅਤੇ ਸੁਰੱਖਿਆ ਲਈ ਸਰਗਰਮ ਹੈ ਜਿਸ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਖੁਸ਼ਵੀਰ ਕੌਰ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਜਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵੱਲੋਂ ਮਾਨਸਾ, ਬੁਢਲਾਡਾ ਅਤੇ ਸਰਦੂਲਗੜ੍ਹ ਵਿਖੇ ਬਾਲ ਭੀਖਿਆ ਅਤੇ ਬਾਲ ਮਜ਼ਦੂਰੀ ਰੋਕਣ ਸਬੰਧੀ ਚੈਕਿੰਗ ਕੀਤੀ ਗਈ। ਇਸ ਦੌਰਾਨ 09 ਬੱਚੇ ਭੀਖ ਮੰਗਦੇ ਪਾਏ ਗਏ ਜਿੰਨ੍ਹਾਂ ਨੂੰ ਬਾਲ ਭਲਾਈ ਕਮੇਟੀ ਅੱਗੇ ਪੇਸ਼ ਕਰਕੇ ਬੱਚਿਆਂ ਅਤੇ ਮਾਪਿਆਂ ਦੀ ਕਾਊਂਸਲਿੰਗ ਕਰਨ ਉਪਰੰਤ ਬੱਚਿਆਂ ਨੂੰ ਮਾਪਿਆਂ ਦੇ ਹਵਾਲੇ ਕੀਤਾ ਗਿਆ ਅਤੇ ਉਨ੍ਹਾਂ ਨੂੰ ਸਕੂਲ ਭੇਜਣ ਦੀ ਹਦਾਇਤ ਕੀਤੀ ਗਈ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਜਿੰਦਰ ਕੌਰ ਨੇ ਦੱਸਿਆ ਕਿ ਬੱਚਿਆਂ ਤੋਂ ਭੀਖ ਮੰਗਵਾਉਣਾ ਇੱਕ ਗੰਭੀਰ ਸਮਾਜਿਕ ਅਪਰਾਧ ਹੈ। ਸਾਡੇ ਸਮਾਜ ਵਿੱਚ ਬੱਚਿਆਂ ਤੋਂ ਭੀਖ ਮੰਗਵਾਉਣ ਦੀ ਪ੍ਰਥਾ ਤੇਜ਼ੀ ਨਾਲ ਵਧ ਰਹੀ ਹੈ, ਜੋ ਕਿ ਇੱਕ ਬਹੁਤ ਹੀ ਚਿੰਤਾਜਨਕ ਅਤੇ ਸ਼ਰਮਨਾਕ ਸਥਿਤੀ ਹੈ। ਨਿ...
 ਸਮਾਜਿਕ ਨਿਆਂ ਵੱਲ ਮਾਨ ਸਰਕਾਰ ਦਾ ਫੈਸਲਾ ਕੁੰਨ ਅਤੇ ਇਤਿਹਾਸਕ ਸਾਲ — ਮੰਤਰੀ ਡਾ. ਬਲਜੀਤ ਕੌਰ

 ਸਮਾਜਿਕ ਨਿਆਂ ਵੱਲ ਮਾਨ ਸਰਕਾਰ ਦਾ ਫੈਸਲਾ ਕੁੰਨ ਅਤੇ ਇਤਿਹਾਸਕ ਸਾਲ — ਮੰਤਰੀ ਡਾ. ਬਲਜੀਤ ਕੌਰ

Punjab News
ਚੰਡੀਗੜ੍ਹ, 24 ਦਸੰਬਰ:- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲਈ ਸਾਲ 2025 ਸਮਾਜਿਕ ਨਿਆਂ, ਸਮਾਨਤਾ ਅਤੇ ਅਧਿਕਾਰਤਾ ਨੂੰ ਮਜ਼ਬੂਤ ਕਰਨ ਵਾਲਾ ਇੱਕ ਇਤਿਹਾਸਕ ਸਾਲ ਰਿਹਾ। ਇਹ ਗੱਲ ਕਹਿੰਦੀਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਸਾਲ ਦੌਰਾਨ ਸਰਕਾਰ ਨੇ ਅਜਿਹੇ ਠੋਸ ਅਤੇ ਲੋਕ-ਪੱਖੀ ਕਦਮ ਚੁੱਕੇ, ਜਿਨ੍ਹਾਂ ਨਾਲ ਸਮਾਜਿਕ ਤੌਰ ਅਤੇ ਆਰਥਿਕ ਤੌਰ ਤੇ ਪੱਛੜੇ ਵਰਗਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਦੀ ਪ੍ਰਕਿਰਿਆ ਨੂੰ ਨਵੀਂ ਦਿਸ਼ਾ ਮਿਲੀ। ਉਨ੍ਹਾਂ ਕਿਹਾ ਕਿ ਸਾਲ 2025 ਦੌਰਾਨ ਪੰਜਾਬ ਸਰਕਾਰ ਦੀ ਸੋਚ ਸਪਸ਼ਟ ਰਹੀ ਕਿ ਸਮਾਜਿਕ ਨਿਆਂ ਕੋਈ ਕਾਗਜ਼ੀ ਏਜੰਡਾ ਨਹੀਂ, ਬਲਕਿ ਇੱਕ ਨੈਤਿਕ ਫ਼ਰਜ਼ ਹੈ। ਸਰਕਾਰ ਨੇ ਇਹ ਯਕੀਨੀ ਬਣਾਉਣ ਵੱਲ ਕਦਮ ਵਧਾਏ ਕਿ ਕੋਈ ਵੀ ਬੱਚਾ, ਨੌਜਵਾਨ ਜਾਂ ਪਰਿਵਾਰ ਗਰੀਬੀ, ਜਾਤੀ ਜਾਂ ਸਮਾਜਿਕ ਪਿਛੜੇਪਣ ਕਾਰਨ ਮੌਕਿਆਂ ਤੋਂ ਵੰਚਿਤ ਨਾ ਰਹੇ। ਸਾਲ 2025 ਵਿੱਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਸਮਾਜਿਕ ਨਿਆਂ ਦਾ ਸਭ ਤੋਂ ਮਜ਼ਬੂਤ ਹਥਿਆਰ ਬਣੀ। ਐਸ.ਸੀ. ਵਰਗ ਦੇ 2.62 ਲੱਖ ਤੋਂ ਵੱਧ ਵਿਦਿਆਰਥੀਆਂ...
ਬਾਗਬਾਨੀ ਵਿਭਾਗ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਭਾਰਤ ਦੇ ਸਾਰੇ ਰਾਜਾਂ ਤੋਂ ਅੱਗੇ ਰਿਹਾ : ਮੋਹਿੰਦਰ ਭਗਤ

ਬਾਗਬਾਨੀ ਵਿਭਾਗ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਭਾਰਤ ਦੇ ਸਾਰੇ ਰਾਜਾਂ ਤੋਂ ਅੱਗੇ ਰਿਹਾ : ਮੋਹਿੰਦਰ ਭਗਤ

Breaking News
ਚੰਡੀਗੜ, ਦਸੰਬਰ 24- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗਬਾਨੀ ਖੇਤਰ ਦਾ ਵਿਸਥਾਰ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।  ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਨਿਰਦੇਸ਼ਾਂ ਹੇਠ ਬਾਗਬਾਨੀ ਵਿਭਾਗ ਕਿਸਾਨਾਂ ਨੂੰ ਰਿਵਾਇਤੀ ਫਸਲਾਂ ਤੋਂ ਇਲਾਵਾ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਪੂਰੀ ਸਹਾਇਤਾ ਪ੍ਰਦਾਨ ਕਰ ਰਿਹਾ ਹੈ। ਬਾਗਬਾਨੀ ਖੇਤਰ ਨੂੰ ਪ੍ਰਫੁੱਲਿਤ ਕਰਨ ਲਈ ਵੱਖ ਵੱਖ ਸਕੀਮਾਂ ਤਹਿਤ ਕਿਸਾਨਾ ਨੂੰ ਸਬਸਿਡੀਆਂ ਦਿੱਤੀਆ ਜਾ ਰਹੀਆਂ ਹਨ। ਬਾਗਬਾਨੀ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਕਿਸਾਨਾ ਨੂੰ ਅਤਿ-ਆਧੁਨਿਕ ਤਕਨਾਲੋਜੀ ਬਾਰੇ ਪੂਰੀ ਜਾਣਕਾਰੀ ਪ੍ਰਦਾਨ ਕਰਵਾਈ ਜਾ ਰਹੀ ਹੈ। ਬਾਗਬਾਨੀ ਵਿਭਾਗ ਨੇ ਸਾਲ 2025 ਦੌਰਾਨ ਵੱਖ-ਵੱਖ ਪਹਿਲਕਦਮੀਆਂ ਕੀਤੀਆਂ ਅਤੇ ਨਵੀਆਂ ਬੁਲੰਦੀਆਂ ਨੂੰ ਛੂਹਿਆ ਹੈ। ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬਾਗਬਾਨੀ ਵਿਭਾਗ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪਿਛਲੇ ਸਾਲ ਦੀ ਤਰ੍ਹਾਂ ਇਸ ਵਰ੍ਹੇ ਵੀ ਭਾਰਤ ਦੇ ਸਾਰੇ ਰਾਜਾਂ ਤੋਂ ਅੱਗ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜੇਲ੍ਹ ਵਿਭਾਗ ਵਿੱਚ 532 ਅਸਾਮੀਆਂ ਲਈ ਭਰਤੀ ਨੂੰ ਦਿੱਤੀ ਮਨਜ਼ੂਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜੇਲ੍ਹ ਵਿਭਾਗ ਵਿੱਚ 532 ਅਸਾਮੀਆਂ ਲਈ ਭਰਤੀ ਨੂੰ ਦਿੱਤੀ ਮਨਜ਼ੂਰੀ

Breaking News
ਚੰਡੀਗੜ੍ਹ, 24 ਦਸੰਬਰ- ਜੇਲ੍ਹ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਪ੍ਰਸ਼ਾਸਨਿਕ ਕੁਸ਼ਲਤਾ ਵਿੱਚ ਸੁਧਾਰ ਕਰਨ ਲਈ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਜੇਲ੍ਹ ਵਿਭਾਗ ਲਈ 532 ਕਰਮਚਾਰੀਆਂ ਦੀ ਸਿੱਧੀ ਭਰਤੀ ਨੂੰ ਅਧਿਕਾਰਤ ਤੌਰ 'ਤੇ ਮਨਜ਼ੂਰੀ ਦੇ ਦਿੱਤੀ। ਇਸ ਭਰਤੀ ਮੁਹਿੰਮ ਤਹਿਤ 475 ਵਾਰਡਰ ਅਤੇ 57 ਮੈਟਰਨ ਭਰਤੀ ਕੀਤੇ ਜਾਣਗੇI ਇਹ ਜਾਣਕਾਰੀ ਦਿੰਦਿਆਂ ਦੱਸਿਆ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੱਸਿਆ ਕਿ ਇਹ 532 ਅਸਾਮੀਆਂ ਅਧੀਨ ਸੇਵਾਵਾਂ ਚੋਣ (ਐਸਐਸਐਸ) ਬੋਰਡ ਰਾਹੀਂ ਭਰੀਆਂ ਜਾਣਗੀਆਂI ਉਨ੍ਹਾਂ ਕਿਹਾ ਕਿ ਇਹ ਪ੍ਰਕਿਰਿਆ 451 ਵਾਰਡਰ ਅਤੇ 20 ਮੈਟਰਨਾ ਦੀ ਚੱਲ ਰਹੀ ਭਰਤੀ ਦੇ ਨਾਲ-ਨਾਲ ਹੀ ਚੱਲੇਗੀ, ਜੋ ਕਿ ਪਹਿਲਾਂ ਹੀ ਬੋਰਡ ਵੱਲੋਂ ਪ੍ਰਕ੍ਰਿਆ ਅਧੀਨ ਹੈ।  ਉਨ੍ਹਾਂ ਕਿਹਾ ਕਿ ਪ੍ਰਵਾਨਿਤ ਭਰਤੀ ਵਿੱਚ ਸੱਤ ਵਾਰਡਰ ਅਸਾਮੀਆਂ ਵੀ ਸ਼ਾਮਲ ਹਨ ਜੋ 31 ਦਸੰਬਰ, 2026 ਤੱਕ ਸੇਵਾਮੁਕਤੀ ਕਾਰਨ ਖਾਲੀ ਹੋਣ ਦੀ ਉਮੀਦ ਹੈ। ਵਿੱਤ ਮੰਤਰੀ ਨੇ ਕਿਹਾ ਕਿ ਜਦੋਂ ਕਿ ਜੇਲ੍ਹ ਵਿਭਾਗ ਦਾ ਵਿਆਪਕ ਪੁਨਰਗਠਨ ਪ੍ਰਕਿਰਿਆ ਅਧੀਨ ਅਤੇ ਵਿਭਾਗ ਦੀ ਕਾਰਜਸ਼ੀਲਤਾ ਲਈ ਇਨ੍ਹਾਂ 532 ਅਸ...
ਗੁਲਜ਼ਾਰਇੰਦਰ ਸਿੰਘ ਚਾਹਲ ਨੇ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦੇ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਗੁਲਜ਼ਾਰਇੰਦਰ ਸਿੰਘ ਚਾਹਲ ਨੇ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦੇ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

Punjab News
ਚੰਡੀਗੜ੍ਹ, 24 ਦਸੰਬਰ- ਆਰਥਿਕ ਨੀਤੀ ਅਤੇ ਯੋਜਨਾਬੰਦੀ ਬੋਰਡ, ਪੰਜਾਬ ਦੇ ਨਵ-ਨਿਯੁਕਤ ਉਪ ਚੇਅਰਮੈਨ (ਕੈਬਨਿਟ ਰੈਂਕ) ਗੁਲਜ਼ਾਰਇੰਦਰ ਸਿੰਘ ਚਾਹਲ ਨੇ ਅੱਜ ਵਧੀਕ ਮੁੱਖ ਸਕੱਤਰ ਯੋਜਨਾਬੰਦੀ ਜਸਪ੍ਰੀਤ ਤਲਵਾੜ, ਵਧੀਕ ਸਕੱਤਰ ਯੋਜਨਾਬੰਦੀ ਜਗਜੀਤ ਸਿੰਘ ਅਤੇ ਡਾਇਰੈਕਟਰ ਯੋਜਨਾਬੰਦੀ ਅਨੁਪਮ ਦੀ ਮੌਜੂਦਗੀ ਵਿੱਚ ਵਜੋਂ ਰਸਮੀ ਤੌਰ 'ਤੇ ਅਹੁਦਾ ਸੰਭਾਲਿਆ। ਇਸ ਮੌਕੇ ਉਨ੍ਹਾਂ ਸੂਬੇ ਪ੍ਰਤੀ ਸੇਵਾਵਾਂ ਦਾ ਮੌਕਾ ਦੇਣ ਲਈ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ। ਆਪਣਾ ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਵਾਈਸ ਚੇਅਰਮੈਨ ਚਾਹਲ ਨੇ ਯੋਜਨਾਬੰਦੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਸੁਚਾਰੂ ਢੰਗ ਨਾਲ ਲੋਕ-ਪੱਖੀ ਨੀਤੀਆਂ ਲਾਗੂ ਕਰ ਰਹੀ ਹੈ ਜਿਸ ਦੇ ਜ਼ਮੀਨੀ ਪੱਧਰ 'ਤੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਪੂਰੀ ਸੂਝ-ਬੂਝ ਨਾਲ ਬਣਾਈਆਂ ਇਨ੍ਹਾਂ ਨੀਤੀਆਂ ਰਾਹੀਂ ਪੰਜਾਬ ਸੂਬਾ ਇਨਕਲਾਬੀ ਸੁਧਾਰਾਂ ਦੇ ਲਾਗੂਕਰਨ ਵਿੱਚ ਦੇਸ਼ ਭਰ ‘ਚੋ ਮੋਹਰੀ ਬਣ ਕੇ ਉੱਭਰਿਆ ਹੈ। ਸੀਨੀਅਰ ਅਧਿਕਾਰ...