Sunday, August 2
Shadow

Tag: punjabi news

ਮਾਨ ਸਰਕਾਰ ਨੇ ਸਾਲ 2025 ਵਿੱਚ ਕਿਸਾਨਾਂ ਦੀ ਖੁਸ਼ਹਾਲੀ ਲਈ ਕੀਤੀਆਂ ਅਹਿਮ ਪਹਿਲਕਦਮੀਆਂ

ਮਾਨ ਸਰਕਾਰ ਨੇ ਸਾਲ 2025 ਵਿੱਚ ਕਿਸਾਨਾਂ ਦੀ ਖੁਸ਼ਹਾਲੀ ਲਈ ਕੀਤੀਆਂ ਅਹਿਮ ਪਹਿਲਕਦਮੀਆਂ

Punjab News
*ਚੰਡੀਗੜ੍ਹ, 24 ਦਸੰਬਰ:*- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਸਦਕਾ ਸਾਲ 2025 ਵਿੱਚ ਪੰਜਾਬ ਦੇ ਖੇਤੀਬਾੜੀ ਖੇਤਰ ਵਿੱਚ ਸਕਾਰਾਤਮਕ ਬਦਲਾਅ ਆਏ ਹਨ। ਇਸ ਸਾਲ ਸੂਬਾ ਸਰਕਾਰ ਵੱਲੋਂ ਗੰਨੇ ਦੀ ਫ਼ਸਲ ਦੇ ਭਾਅ ਵਿੱਚ ਕੀਤੇ ਰਿਕਾਰਡ ਵਾਧੇ, ਫਸਲੀ ਵਿਭਿੰਨਤਾ ਮੁਹਿੰਮ ਅਤੇ ਟਿਕਾਊ ਅਭਿਆਸਾਂ ਪ੍ਰਤੀ ਦ੍ਰਿੜ੍ਹ ਵਚਨਬੱਧਤਾ ਸਦਕਾ ਸੂਬੇ ਵਿੱਚ ਖੇਤੀ ਖੁਸ਼ਹਾਲੀ ਲਈ ਇੱਕ ਨਵਾਂ ਮੀਲ ਪੱਥਰ ਸਥਾਪਤ ਕੀਤਾ ਗਿਆ ਹੈ। ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਇਸ ਸਾਲ ਦੀਆਂ ਅਹਿਮ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਸੂਬਾ ਸਰਕਾਰ ਦਾ ਉਦੇਸ਼ ਕਿਸਾਨਾਂ ਨੂੰ ਸਸ਼ਕਤ ਬਣਾਉਣ ਦੇ ਨਾਲ ਨਾਲ ਵਾਤਾਵਰਣਕ ਸਥਿਰਤਾ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸਾਡੀਆਂ ਯੋਜਨਾਵਾਂ ਨੇ ਮਿਸਾਲੀ ਤਬਦੀਲੀ ਲਿਆਂਦੀ ਹੈ ਅਤੇ ਗੰਨੇ ਦੀ ਕੀਮਤ ਵਿੱਚ ਕੀਤਾ ਰਿਕਾਰਡ ਵਾਧਾ ਕਿਸਾਨਾਂ ਦੀ ਸਖ਼ਤ ਮਿਹਨਤ ਦੇ ਸਨਮਾਨ ਪ੍ਰਤੀ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਦੇਸ਼ ਵਿੱਚ ਗੰਨੇ ਲਈ ਸਭ ਤੋਂ ਵੱਧ ...
ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ: ਸਾਲ 2025 ਦਾ ਲੇਖਾ-ਜੋਖਾ

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ: ਸਾਲ 2025 ਦਾ ਲੇਖਾ-ਜੋਖਾ

Punjab News
*ਚੰਡੀਗੜ੍ਹ, 24 ਦਸੰਬਰ:*- ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਕਿਹਾ ਕਿ ਜਿਹੜੇ ਪਲਾਟ ਧਾਰਕ ਆਪਣੀਆਂ ਬਕਾਇਆ ਕਿਸ਼ਤਾਂ ਜਮ੍ਹਾਂ ਨਹੀਂ ਕਰਵਾ ਸਕੇ ਜਾਂ ਨਿਰਧਾਰਤ ਸਮਾਂ-ਸੀਮਾ ਅੰਦਰ ਉਸਾਰੀ ਮੁਕੰਮਲ ਨਹੀਂ ਕਰ ਸਕੇ ਜਾਂ ਨਾਨ ਕੰਸਟ੍ਰਕਸ਼ਨ ਫੀਸ ਜਮ੍ਹਾਂ ਨਹੀਂ ਕਰਵਾ ਸਕੇ, ਉਨ੍ਹਾਂ ਲਈ ਵਿਭਾਗ ਨੇ ਸਾਲ 2025 ਦੌਰਾਨ ਐਮਨੈਸਟੀ ਸਕੀਮ ਲਿਆਂਦੀ ਜਿਸ ਦਾ ਉਦੇਸ਼ ਯੋਜਨਾਬੱਧ ਸ਼ਹਿਰੀ ਵਿਕਾਸ ਨੂੰ ਕਾਇਮ ਰੱਖਦਿਆਂ ਪੁਰਾਣੇ ਮੁੱਦਿਆਂ ਨੂੰ ਸੁਲਝਾਉਣਾ ਅਤੇ ਲੋਕਾਂ ਦੇ ਵਿਸ਼ਵਾਸ ਨੂੰ ਮਜ਼ਬੂਤ ਕਰਨਾ ਹੈ। ਇੱਕ ਅਹਿਮ ਨਾਗਰਿਕ-ਕੇਂਦਰਿਤ ਸੋਧ ਬਾਰੇ ਦੱਸਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਅਣ-ਅਧਿਕਾਰਤ ਕਾਲੋਨੀਆਂ ਵਿੱਚ ਪਲਾਟ ਖਰੀਦਣ ਵਾਲੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਅਪਾਰਟਮੈਂਟ ਅਤੇ ਪ੍ਰਾਪਰਟੀ ਰੈਗੂਲੇਸ਼ਨ ਐਕਟ ਵਿੱਚ ਸੋਧ ਕੀਤੀ ਗਈ, ਜਿਸ ਨਾਲ ਉਹ ਬਿਨਾਂ ਐਨ.ਓ.ਸੀ ਪ੍ਰਾਪਤ ਕੀਤੇ ਆਪਣੇ ਪਲਾਟ ਨੂੰ ਰਜਿਸਟਰ ਕਰਵਾ ਸਕਦੇ ਹਨ। ਇਸ ਦੇ ਨਾਲ ਹੀ ਅਣਅਧਿਕਾਰਤ ਵਿਕਾਸ ਨੂੰ ਰੋਕਣ ਲਈ ਅਣਅਧਿਕਾਰਤ ਕਾਲੋਨੀਆਂ ਵਿਕਸਤ ਕਰਨ ਵਾਲੇ ਪ੍ਰਮੋਟਰਾਂ ਲਈ ਸਜ਼ਾ ਅਤੇ ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੈਂਕਾਂ ਲਈ ਪੈਨਸ਼ਨਰ ਸੇਵਾ ਪੋਰਟਲ ਰਜਿਸਟ੍ਰੇਸ਼ਨ ਨੂੰ ਪੂਰਾ ਕਰਨ ਲਈ ਸਮਾਂ-ਸੀਮਾ ਕੀਤੀ ਨਿਰਧਾਰਤ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੈਂਕਾਂ ਲਈ ਪੈਨਸ਼ਨਰ ਸੇਵਾ ਪੋਰਟਲ ਰਜਿਸਟ੍ਰੇਸ਼ਨ ਨੂੰ ਪੂਰਾ ਕਰਨ ਲਈ ਸਮਾਂ-ਸੀਮਾ ਕੀਤੀ ਨਿਰਧਾਰਤ

Breaking News
ਚੰਡੀਗੜ੍ਹ, 24 ਦਸੰਬਰ- ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੈਨਸ਼ਨਰ ਸੇਵਾ ਪੋਰਟਲ 'ਤੇ ਰਾਜ ਦੇ ਪੈਨਸ਼ਨਰਾਂ ਦੀ 100% ਰਜਿਸਟ੍ਰੇਸ਼ਨ ਨੂੰ ਤੇਜ਼ ਕਰਨ ਦੇ ਉਦੇਸ਼ ਨਾਲ ਅੱਜ ਇਥੇ ਪੈਨਸ਼ਨ ਵੰਡਣ ਵਾਲੇ ਬੈਂਕਾਂ ਨਾਲ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਹਰੇਕ ਬੈਂਕ ਦੇ ਕੇਸ ਲੋਡ ਦੇ ਅਨੁਸਾਰ ਇਸ ਕਾਰਜ਼ ਨੂੰ ਪੂਰਾ ਕਰਨ ਲਈ ਸਮਾਂ-ਸੀਮਾਵਾਂ ਜਾਰੀ ਕੀਤੀਆਂ। ਵਿੱਤ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਡਿਜੀਟਲ ਤਬਦੀਲੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲਈ ਇੱਕ ਪ੍ਰਮੁੱਖ ਤਰਜੀਹ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪੰਜਾਬ ਸਰਕਾਰ ਦੇ ਪੈਨਸ਼ਨਰ ਸਰਕਾਰੀ ਦਫਤਰਾਂ ਵਿੱਚ ਜਾਏ ਬਿਨਾਂ ਆਪਣੇ ਘਰਾਂ ਤੋਂ ਹੀ ਜ਼ਰੂਰੀ ਸੇਵਾਵਾਂ ਤੱਕ ਪਹੁੰਚ ਕਰ ਸਕਣ। ਇਸ ਵਿਆਪਕ ਪ੍ਰਗਤੀ ਸਮੀਖਿਆ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੋਰਟਲ ਦੀ ਸ਼ੁਰੂਆਤ ਅਤੇ ਉਸ ਤੋਂ ਬਾਅਦ ਜ਼ਿਲ੍ਹਾ ਪੱਧਰੀ 'ਸੇਵਾ ਮੇਲਿਆਂ' ਤੋਂ ਬਾਅਦ 1,11,233 ਪੈਨਸ਼ਨਰਾਂ ਪਹਿਲਾਂ ਹੀ ਆਪਣਾ ਈ-ਕੇਵਾਈਸੀ ਸਫਲਤਾਪੂਰਵਕ ਪੂਰਾ ਕਰ ਚੁੱਕੇ ਹਨ ਅਤੇ ਇਸ ਰਫ਼...

ਆਮ ਆਦਮੀ ਦੀ ਭਲਾਈ ਲਈ ਹਰ ਸੰਭਵ ਕੋਸ਼ਿਸ਼ ਕਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਲ ਇੰਡੀਆ ਤੇ ਕੇਂਦਰੀ ਸੇਵਾਵਾਂ ਦੇ ਅਧਿਕਾਰੀਆਂ ਨੂੰ ਅਪੀਲ

Punjab News
ਚੰਡੀਗੜ੍ਹ, 24 ਦਸੰਬਰ- ਸ਼ਾਸਨ ਵਿੱਚ ਲੋਕਾਂ ਨੂੰ ਪਹਿਲ ਦੇਣ ਦਾ ਸਪੱਸ਼ਟ ਮਾਪਦੰਡ ਸਥਾਪਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਲ ਇੰਡੀਆ ਤੇ ਕੇਂਦਰੀ ਸੇਵਾਵਾਂ ਦੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਉਨ੍ਹਾਂ ਦਾ ਹਰੇਕ ਪ੍ਰਸ਼ਾਸਕੀ ਫੈਸਲਾ ਆਮ ਆਦਮੀ ਦੀ ਭਲਾਈ ਤੇ ਰਾਹਤ ਲਈ ਹੋਵੇ। ਇੱਥੇ ਵਿਸ਼ੇਸ਼ ਫਾਉਂਡੇਸ਼ਨ ਕੋਰਸ (ਐਸ.ਐਫ.ਸੀ.) ਲਈ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟ੍ਰੇਸ਼ਨ (ਮਗਸੀਪਾ) ਵਿੱਚ ਪੁੱਜੇ 32 ਆਈ.ਪੀ.ਐਸ., ਆਈ.ਆਰ.ਐਸ. ਤੇ ਹੋਰ ਸੇਵਾਵਾਂ ਦੇ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਮੁੱਖ ਮੰਤਰੀ ਨੇ ਇਸ ਗੱਲ ਉੱਤੇ ਜ਼ੋਰ ਦਿੱਤਾ ਕਿ ਅਹੁਦੇ ਨਾਲ ਜ਼ਿੰਮੇਵਾਰੀ ਵੀ ਆਉਂਦੀ ਹੈ ਅਤੇ ਸ਼ਾਸਨ ਦਾ ਮੁਲਾਂਕਣ ਨਾਗਰਿਕਾਂ ਦੇ ਜੀਵਨ ਉੱਤੇ ਇਸ ਦੇ ਪ੍ਰਭਾਵ ਰਾਹੀਂ ਮਾਪਿਆ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਅਜਿਹੇ ਪ੍ਰੋਗਰਾਮ ਦੀ ਮੇਜ਼ਬਾਨੀ ਕਰਕੇ ਦੇਸ਼ ਦੀਆਂ ਪੰਜ ਚੋਟੀ ਦੀਆਂ ਸੂਬਾਈ ਪ੍ਰਸ਼ਾਸਕੀ ਸਿਖਲਾਈ ਸੰਸਥਾਵਾਂ ਵਿੱਚ ਸਥਾਨ ਪ੍ਰਾਪਤ ਕਰਨ ਲਈ ਮਗਸੀਪਾ ਨੂੰ ਵਧਾਈ ਦਿੱਤੀ, ਜੋ ਪੰਜਾਬ ਦੀ ਪੇਸ਼ੇਵਰ ਪਹੁੰਚ ਅਤੇ ਜਵਾਬਦੇਹ ਪ੍ਰਸ਼ਾਸਨ...
‘ਯੁੱਧ ਨਸ਼ਿਆਂ ਵਿਰੁੱਧ’ ਦੇ 298ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.7 ਕਿਲੋ ਹੈਰੋਇਨ ਸਮੇਤ 122 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 298ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.7 ਕਿਲੋ ਹੈਰੋਇਨ ਸਮੇਤ 122 ਨਸ਼ਾ ਤਸਕਰ ਕਾਬੂ

Punjab News
ਚੰਡੀਗੜ੍ਹ, 24 ਦਸੰਬਰ:- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 298ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 334 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 85 ਐਫਆਈਆਰਜ਼ ਦਰਜ ਕਰਕੇ 122 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 298 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 41,639 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਫੜੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ 'ਚੋਂ 3.7 ਕਿਲੋ ਹੈਰੋਇਨ, 1 ਕਿਲੋ ਅਫੀਮ, 467 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 31,670 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ 1,350 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਭਰ ਵਿੱਚ 3,100 ਸਟੇਡੀਅਮਾਂ ਦਾ ਕੰਮ ਜੂਨ 2026 ਤੱਕ ਮੁਕੰਮਲ ਕਰਨ ਦੇ ਨਿਰਦੇਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ 1,350 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਭਰ ਵਿੱਚ 3,100 ਸਟੇਡੀਅਮਾਂ ਦਾ ਕੰਮ ਜੂਨ 2026 ਤੱਕ ਮੁਕੰਮਲ ਕਰਨ ਦੇ ਨਿਰਦੇਸ਼

Breaking News
ਚੰਡੀਗੜ੍ਹ, 24 ਦਸੰਬਰ:- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਅੱਜ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਨਾਲ ਉੱਚ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਪੰਜਾਬ ਦੇ ਖੇਡ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਲਈ ਸਪੱਸ਼ਟ, ਸਮਾਂਬੱਧ ਨਿਰਦੇਸ਼ ਜਾਰੀ ਕਰਦਿਆਂ ਅਧਿਕਾਰੀਆਂ ਨੂੰ ਸੂਬੇ ਭਰ ਵਿੱਚ 1,350 ਕਰੋੜ ਦੀ ਲਾਗਤ ਨਾਲ ਬਣਾਏ ਜਾ ਰਹੇ 3,100 ਸਟੇਡੀਅਮਾਂ ਦਾ ਕੰਮ ਜੂਨ 2026 ਤੱਕ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਦੌਰਾਨ ਮੁੱਖ ਮੰਤਰੀ ਵੱਲੋਂ ਇੱਕ ਵਿਆਪਕ ਪੈਕੇਜ ਦੀ ਵੀ ਸ਼ੁਰੂਆਤ ਕੀਤੀ ਗਈ ਜਿਸ ਵਿੱਚ ਲਗਭਗ 3,000 ਥਾਵਾਂ 'ਤੇ ਅਤਿ-ਆਧੁਨਿਕ ਜਿੰਮ ਸਥਾਪਤ ਕਰਨਾ, 50 ਕਰੋੜ ਰੁਪਏ ਦੀ ਲਾਗਤ ਨਾਲ 17,000 ਖੇਡ ਕਿੱਟਾਂ ਦੀ ਵੰਡ, ਇੱਕ ਵਿਆਪਕ ਖੇਡ ਪੋਰਟਲ ਦੀ ਸ਼ੁਰੂਆਤ ਅਤੇ 43 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਨਵਾਂ ਯੁਵਾ ਭਵਨ ਦੀ ਉਸਾਰੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਪੰਜਾਬ ਦੇ ਨੌਜਵਾਨਾਂ ਦੀ ਅਥਾਹ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਗਾਉਣਾ ਅਤੇ ਉਨ੍ਹਾਂ ਨੂੰ ਨਸ਼ਿਆਂ ਦੇ ਖ਼ਤਰੇ ਤੋਂ ਦੂਰ ਰੱਖਣਾ ਹੈ। ਅੱਜ ਇੱਥੇ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਦੀ ਸਮੀਖਿ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ 1,350 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਭਰ ਵਿੱਚ 3,100 ਸਟੇਡੀਅਮਾਂ ਦਾ ਕੰਮ ਜੂਨ 2026 ਤੱਕ ਮੁਕੰਮਲ ਕਰਨ ਦੇ ਨਿਰਦੇਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ 1,350 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਭਰ ਵਿੱਚ 3,100 ਸਟੇਡੀਅਮਾਂ ਦਾ ਕੰਮ ਜੂਨ 2026 ਤੱਕ ਮੁਕੰਮਲ ਕਰਨ ਦੇ ਨਿਰਦੇਸ਼

Breaking News, Punjab News
ਚੰਡੀਗੜ੍ਹ, 24 ਦਸੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਅੱਜ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਨਾਲ ਉੱਚ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਪੰਜਾਬ ਦੇ ਖੇਡ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਲਈ ਸਪੱਸ਼ਟ, ਸਮਾਂਬੱਧ ਨਿਰਦੇਸ਼ ਜਾਰੀ ਕਰਦਿਆਂ ਅਧਿਕਾਰੀਆਂ ਨੂੰ ਸੂਬੇ ਭਰ ਵਿੱਚ 1,350 ਕਰੋੜ ਦੀ ਲਾਗਤ ਨਾਲ ਬਣਾਏ ਜਾ ਰਹੇ 3,100 ਸਟੇਡੀਅਮਾਂ ਦਾ ਕੰਮ ਜੂਨ 2026 ਤੱਕ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਦੌਰਾਨ ਮੁੱਖ ਮੰਤਰੀ ਵੱਲੋਂ ਇੱਕ ਵਿਆਪਕ ਪੈਕੇਜ ਦੀ ਵੀ ਸ਼ੁਰੂਆਤ ਕੀਤੀ ਗਈ ਜਿਸ ਵਿੱਚ ਲਗਭਗ 3,000 ਥਾਵਾਂ 'ਤੇ ਅਤਿ-ਆਧੁਨਿਕ ਜਿੰਮ ਸਥਾਪਤ ਕਰਨਾ, 50 ਕਰੋੜ ਰੁਪਏ ਦੀ ਲਾਗਤ ਨਾਲ 17,000 ਖੇਡ ਕਿੱਟਾਂ ਦੀ ਵੰਡ, ਇੱਕ ਵਿਆਪਕ ਖੇਡ ਪੋਰਟਲ ਦੀ ਸ਼ੁਰੂਆਤ ਅਤੇ 43 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਨਵਾਂ ਯੁਵਾ ਭਵਨ ਦੀ ਉਸਾਰੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਪੰਜਾਬ ਦੇ ਨੌਜਵਾਨਾਂ ਦੀ ਅਥਾਹ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਗਾਉਣਾ ਅਤੇ ਉਨ੍ਹਾਂ ਨੂੰ ਨਸ਼ਿਆਂ ਦੇ ਖ਼ਤਰੇ ਤੋਂ ਦੂਰ ਰੱਖਣਾ ਹੈ। ਅੱਜ ਇੱਥੇ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਦੀ ਸਮੀਖਿਆ ਮੀਟਿ...
ਪੰਜਾਬ ਸਰਕਾਰ ਦੀ ਸਿਹਤ ਜਾਗਰੂਕਤਾ ਮੁਹਿੰਮ ਤਹਿਤ ਵਿਦਿਆਰਥੀਆਂ ਨੇ ਕੀਤਾ ਪੀ.ਐੱਚ.ਸੀ ਕੀਰਤਪੁਰ ਸਾਹਿਬ ਦਾ ਦੌਰਾ

ਪੰਜਾਬ ਸਰਕਾਰ ਦੀ ਸਿਹਤ ਜਾਗਰੂਕਤਾ ਮੁਹਿੰਮ ਤਹਿਤ ਵਿਦਿਆਰਥੀਆਂ ਨੇ ਕੀਤਾ ਪੀ.ਐੱਚ.ਸੀ ਕੀਰਤਪੁਰ ਸਾਹਿਬ ਦਾ ਦੌਰਾ

Local news
ਕੀਰਤਪੁਰ ਸਾਹਿਬ 23 ਦਸੰਬਰ : ਪੰਜਾਬ ਸਰਕਾਰ ਵੱਲੋਂ ਲੋਕਾਂ ਤੱਕ ਮਿਆਰੀ ਸਿਹਤ ਸਹੂਲਤਾਂ ਪਹੁੰਚਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਉੱਥੇ ਹੀ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਲੋਕਾਂ ਖ਼ਾਸਕਰ ਵਿਦਿਆਰਥੀਆਂ ਨੂੰ ਸਿਹਤ ਪ੍ਰਣਾਲੀ ਨਾਲ ਜੋੜਨ ਲਈ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।     ਇਸੇ ਮੁਹਿੰਮ ਤਹਿਤ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਲਾਣ ਦੇ ਵਿਦਿਆਰਥੀਆਂ ਨੂੰ ਕੀਰਤਪੁਰ ਸਾਹਿਬ ਸਥਿਤ ਮੁੱਢਲੇ ਸਿਹਤ ਕੇਂਦਰ ਦਾ ਸਿੱਖਿਆਤਮਕ ਦੌਰਾ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਸਿਹਤ ਕੇਂਦਰ ਦੀ ਕਾਰਜ ਪ੍ਰਣਾਲੀ ਅਤੇ ਵੱਖ-ਵੱਖ ਸਰਕਾਰੀ ਸਿਹਤ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਸੁਰਜੀਤ ਸਿੰਘ ਨੇ ਦੱਸਿਆ ਕਿ ਅੱਜ ਦੇ ਦੌਰੇ ਦੌਰਾਨ ਵਿਦਿਆਰਥੀਆਂ ਨੂੰ ਮੁੱਢਲੇ ਸਹਿਤ ਕੇਂਦਰ ਦੀਆਂ ਵੱਖ ਵੱਖ ਯੂਨਿਟਾਂ — ਐਮਰਜੈਂਸੀ, ਲੇਬਰ ਰੂਮ, ਫ਼ਾਰਮੇਸੀ ਅਤੇ ਲੈਬ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਨੂੰ ਸਿਹਤ ਕੇਂਦਰ ਦੀ ਕਾਰਜ ਪ੍ਰਣਾਲੀ ਅਤੇ ਵੱਖ-ਵੱਖ ਸਰ...
ਹਲਕਾ ਵਿਧਾਇਕ ਅਤੇ ਚੇਅਰਮੈਨ ਵੱਲੋਂ ਥਾਂਦੇਵਾਲਾ ਦੇ ਸਰਕਾਰੀ ਸਕੂਲ ਵਿਖੇ ਬਹੁਮੰਤਵੀ ਸ਼ੈੱਡ ਦਾ ਉਦਘਾਟਨ

ਹਲਕਾ ਵਿਧਾਇਕ ਅਤੇ ਚੇਅਰਮੈਨ ਵੱਲੋਂ ਥਾਂਦੇਵਾਲਾ ਦੇ ਸਰਕਾਰੀ ਸਕੂਲ ਵਿਖੇ ਬਹੁਮੰਤਵੀ ਸ਼ੈੱਡ ਦਾ ਉਦਘਾਟਨ

Local news
ਥਾਂਦੇਵਾਲਾ (ਸ੍ਰੀ ਮੁਕਤਸਰ ਸਾਹਿਬ), 23 ਦਸੰਬਰ:- ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਪਿੰਡ ਥਾਂਦੇਵਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਨਵੇਂ ਤਿਆਰ ਹੋਏ ਬਹੁਮੰਤਵੀ ਪਾਰਕਿੰਗ ਸ਼ੈੱਡ ਦਾ ਉਦਘਾਟਨ ਕੀਤਾ ਗਿਆ, ਇਸ ਮੌਕੇ ਹਲਕਾ ਵਿਧਾਇਕ ਸ੍ਰੀ ਮੁਕਤਸਰ ਸਾਹਿਬ ਸ. ਜਗਦੀਪ ਸਿੰਘ ਕਾਕਾ ਬਰਾੜ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ. ਸੁਖਜਿੰਦਰ ਸਿੰਘ ਕਾਉਣੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਹਲਕਾ ਵਿਧਾਇਕ ਸ. ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ ਕਿ ਇਹ ਸ਼ੈੱਡ ਕਰੀਬ 5 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ, ਜੋ ਕਿ ਸਕੂਲ ਦੀ ਬੁਨਿਆਦੀ ਢਾਂਚਾਗਤ ਸੁਵਿਧਾਵਾਂ ਵਿੱਚ ਇਕ ਮਹੱਤਵਪੂਰਨ ਵਾਧਾ ਹੈ। ਨਵੇਂ ਤਿਆਰ ਕੀਤੇ ਗਏ ਇਸ ਸ਼ੈੱਡ ਨਾਲ ਸਕੂਲ ਦੇ ਵਿਦਿਆਰਥੀਆਂ ਨੂੰ ਸਵੇਰ ਦੀ ਸਭਾ (ਮਾਰਨਿੰਗ ਅਸੈਂਬਲੀ) ਦੌਰਾਨ ਧੁੱਪ, ਮੀਂਹ ਅਤੇ ਠੰਢ ਵਰਗੀਆਂ ਮੌਸਮੀ ਸਮੱਸਿਆਵਾਂ ਤੋਂ ਬਚਾਅ ਹੋਵੇਗਾ। ਇਸ ਨਾਲ ਬੱਚੇ ਹੁਣ ਇੱਕ ਸੁਚੱਜੇ, ਸੁਰੱਖਿਅਤ ਅਤੇ ਅਨੁਸ਼ਾਸਿਤ ਮਾਹੌਲ ਵਿੱਚ ਸਭਾ ਵਿੱਚ ਭਾਗ ਲੈ ਸਕਣਗੇ, ...
ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮੀਟਿੰਗ

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮੀਟਿੰਗ

Local news
ਬਟਾਲਾ, 23 ਦਸੰਬਰ  (    ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਨੋਜਵਾਨ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਮੀਟਿੰਗ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੇਅਰਮੈਨ ਮਾਨਿਕ ਮਹਿਤਾ, ਜਿਲ੍ਹਾ ਕੁਆਰਡੀਨੇਟਰ 'ਨਸ਼ਾ ਮੁਕਤੀ ਮੋਰਚਾ' ਗੁਰਦਾਸਪੁਰ ਨੇ ਦੱਸਿਆ ਕਿ ਬਟਾਲਾ ਵਿਖੇ ਹਲਕਾ ਕੁਆਰਡੀਨੇਟਰ, ਵਾਇਸ ਅਤੇ ਬਲਾਕ ਕੋਆਰਡੀਨੇਟਰਾਂ ਨਾਲ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਸਬੰਧੀ ਅਹਿਮ ਵਿਚਾਰਾਂ ਕੀਤੀਆਂ ਗਈਆਂ। ਚੇਅਰਮੈਨ ਮਾਨਿਕ ਮਹਿਤਾ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਿੱਢਿਆ ‘ਯੁੱਧ ਨਸ਼ਿਆਂ ਵਿਰੁੱਧ’ ਫੈਸਲਾਕੁੰਨ ਦੌਰ ‘ਚ ਪੁੱਜ ਚੁੱਕਾ ਹੈ। ਉਨਾਂ ਕਿਹਾ ਕਿ ਮਾਨ ਸਰਕਾਰ ਵਲੋਂ ਨਿਸ਼ਾਨਾ ਮਿੱਥ ਕੇ ਨਸ਼ਿਆਂ ਦੇ ਖਾਤਮੇ ਲਈ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਮਿਲ ਰਹੇ ਸਾਰਥਿਕ ਨਤੀਜਿਆਂ ਤੋਂ ਮਾਵਾਂ ਨੂੰ ਆਪਣੇ ਪੁੱਤ, ਭੈਣਾਂ ...