Sunday, August 2
Shadow

Tag: punjabi news

 ਸ਼੍ਰੀ ਕ੍ਰਿਸ਼ਨ ਭਗਵਾਨ ਗਊਸ਼ਾਲਾ ਮਲੋਟ ਵਿਖੇ ਲਗਾਇਆ ਗਿਆ ਗਊ ਭਲਾਈ ਕੈਂਪ

 ਸ਼੍ਰੀ ਕ੍ਰਿਸ਼ਨ ਭਗਵਾਨ ਗਊਸ਼ਾਲਾ ਮਲੋਟ ਵਿਖੇ ਲਗਾਇਆ ਗਿਆ ਗਊ ਭਲਾਈ ਕੈਂਪ

Local news
ਮਲੋਟ/ਸ੍ਰੀ ਮੁਕਤਸਰ ਸਾਹਿਬ, 23 ਦਸੰਬਰ- ਸ. ਗੁਰਮੀਤ ਸਿੰਘ ਖੁੱਡੀਆਂ ਮਾਨਯੋਗ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਸਰਕਾਰ ਦੀ ਯੋਗ ਰਹਿਨੁਮਾਈ ਹੇਠ, ਸ਼੍ਰੀ ਰਾਹੁਲ ਭੰਡਾਰੀ, ਪ੍ਰਮੁੱਖ ਸਕੱਤਰ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਸਰਕਾਰ ਦੀ ਯੋਗ ਅਗਵਾਈ,  ਡਾ. ਪਰਮਦੀਪ ਸਿੰਘ ਵਾਲੀਆ ਨਿਰਦੇਸ਼ਕ ਪਸ਼ੂ ਪਾਲਣ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾ. ਗੁਰਦਿੱਤ ਸਿੰਘ ਔਲਖ ਡਿਪਟੀ ਡਾਇਰੈਕਟਰ ਪਸ਼ੂ ਪਾਲਣ, ਸ਼੍ਰੀ ਮੁਕਤਸਰ ਸਾਹਿਬ ਦੀ ਦੇਖਰੇਖ ਹੇਠ ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਬੀਤੇ ਦਿਨੀਂ ਸ਼੍ਰੀ ਕ੍ਰਿਸ਼ਨ ਭਗਵਾਨ ਗਊਸ਼ਾਲਾ, ਮਲੋਟ ਸ਼ਹਿਰ ਵਿਖੇ ਗਊ ਭਲਾਈ ਕੈਂਪ ਲਗਾਇਆ ਗਿਆ ਅਤੇ ਇਸ ਕੈਂਪ ਦੌਰਾਨ 25000/- ਰੁਪਏ ਦੀ ਮੁਫ਼ਤ ਦਵਾਈਆਂ ਗਊਸ਼ਾਲਾ ਨੂੰ ਭੇਂਟ ਕੀਤੀਆਂ ਗਈਆਂ। ਇਸ ਮੌਕੇ ਡਾ. ਵਿਨੋਦ ਕੁਮਾਰ ਸੀਨੀਅਰ ਵੈਟਨਰੀ ਅਫ਼ਸਰ ਮਲੋਟ ਨੇ ਸਰਦੀ ਦੀ ਰੁੱਤ ਵਿੱਚ ਪਸ਼ੂਆਂ ਦੇ ਸਾਂਭ-ਸੰਭਾਲ ਬਾਰੇ ਜਾਣਕਾਰੀ ਦ...
ਸਪੀਕਰ ਸੰਧਵਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੰਮ੍ਰਿਤਸਰ ਲਈ ਬੱਸ ਰਵਾਨਾ ਕੀਤੀ

ਸਪੀਕਰ ਸੰਧਵਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੰਮ੍ਰਿਤਸਰ ਲਈ ਬੱਸ ਰਵਾਨਾ ਕੀਤੀ

Chandigarh
ਕੋਟਕਪੂਰਾ 23 ਦਸੰਬਰ (     ) ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਹਲਕੇ ਦੇ ਪਿੰਡ ਮੋਰਾਂਵਾਲੀ ਵਿਖੇ ਅੰਮ੍ਰਿਤਸਰ ਦੇ ਤੀਰਥ ਯਾਤਰਾ ਲਈ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਨੇ ਯਾਤਰੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਮਈ ਅਤੇ ਸੁਰੱਖਿਅਤ ਯਾਤਰਾ ਦੀ ਕਾਮਨਾ ਕੀਤੀ। ਸ. ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਪੰਜਾਬ ਸਰਕਾਰ ਦੀ ਇੱਕ ਮਹੱਤਵਪੂਰਨ ਲੋਕ-ਕਲਿਆਣ ਯੋਜਨਾ ਹੈ, ਜਿਸ ਦਾ ਮੁੱਖ ਉਦੇਸ਼ ਵੱਡੀ ਉਮਰ ਦੇ ਨਾਗਰਿਕਾਂ, ਔਰਤਾਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਨੂੰ ਮੁਫ਼ਤ ਤੀਰਥ ਯਾਤਰਾ ਦੀ ਸਹੂਲਤ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਰਾਜ ਦੇ ਵੱਖ-ਵੱਖ ਹਿੱਸਿਆਂ ਤੋਂ ਸ਼ਰਧਾਲੂਆਂ ਨੂੰ ਅੰਮ੍ਰਿਤਸਰ ਸਮੇਤ ਹੋਰ ਪ੍ਰਮੁੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯਾਤਰੀਆਂ ਦੀ ਆਵਾਜਾਈ, ਰਹਿਣ-ਸਹਿਣ, ਭੋਜ...
ਕਣਕ ਵਿੱਚ ਖੁਰਾਕੀ ਤੱਤਾਂ ਅਤੇ ਨਦੀਨਾਂ ਦੇ ਪ੍ਰਬੰਧਨ” ਬਾਰੇ ਦਿੱਤੀ ਜਾਣਕਾਰੀ

ਕਣਕ ਵਿੱਚ ਖੁਰਾਕੀ ਤੱਤਾਂ ਅਤੇ ਨਦੀਨਾਂ ਦੇ ਪ੍ਰਬੰਧਨ” ਬਾਰੇ ਦਿੱਤੀ ਜਾਣਕਾਰੀ

Punjab News
ਭਵਾਨੀਗੜ੍ਹ/ਸੰਗਰੂਰ, 23 ਦਸੰਬਰ (000) - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ-ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਨੇ ਭਵਾਨੀਗੜ੍ਹ ਸੰਗਰੂਰ ਦੇ ਨੇੜੇ ਪਿੰਡ ਤੁਰੀ ਵਿਖੇ “ਕਣਕ ਵਿੱਚ ਖੁਰਾਕੀ ਤੱਤਾਂ ਅਤੇ ਨਦੀਨਾਂ ਦੇ ਪ੍ਰਬੰਧਨ” 'ਤੇ ਕੇਂਦ੍ਰਿਤ ਇੱਕ ਕਿਸਾਨ ਗੋਸ਼ਟੀ ਦਾ ਆਯੋਜਨ ਕੀਤਾ। ਡਾ. ਅਸ਼ੋਕ ਕੁਮਾਰ, ਜ਼ਿਲ੍ਹਾ ਪਸਾਰ ਵਿਗਿਆਨੀ ਅਤੇ ਇੰਚਾਰਜ, ਸੰਗਰੂਰ ਨੇ ਕਿਸਾਨਾਂ ਨੂੰ ਕਣਕ ਵਿੱਚ ਨਦੀਨਾਂ ਖਾਸ ਕਰਕੇ ਗੁੱਲੀ ਡੰਡਾ ਦੇ ਪ੍ਰਬੰਧਨ ਬਾਰੇ ਮਾਰਗਦਰਸ਼ਨ ਪ੍ਰਦਾਨ ਕੀਤਾ। ਉਹਨਾਂ ਕਿਹਾ ਕਿ ਪਹਿਲੇ ਪਾਣੀ ਤੋਂ ਬਾਅਦ ਸਿਫਾਰਸ਼ ਵੱਖ-ਵੱਖ ਨਦੀਨਨਾਸ਼ਕਾਂ ਜਿਵੇਂ ਕਿ ਆਈਸੋਪ੍ਰੋਟਿਊਰੋਨ 75 ਡਬਲਯੂਪੀ, ਟੋਪਿਕ, ਐਕਸੀਅਲ 5 ਈਸੀ (ਪਿਨੋਕਸੈਡੇਨ) ਅਤੇ ਲੋੜੀਂਦੀ ਮਾਤਰਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਕਣਕ ਵਿੱਚ ਮੈਂਗਨੀਜ਼ ਦੀ ਘਾਟ ਨੂੰ ਪੂਰਾ ਕਰਨ 'ਤੇ ਜ਼ੋਰ ਦਿੱਤਾ। ਮੈਂਗਨੀਜ਼ ਦੀ ਘਾਟ ਖਾਸ ਕਰਕੇ ਹਲਕੀਆਂ ਜ਼ਮੀਨਾਂ ਵਿੱਚ ਦੇਖਣ ਨੂੰ ਮਿਲਦੀ ਹੈ। ਇਸ ਤੋਂ ਇਲਾਵਾ, ਮਿੱਟੀ ਪਰਖ ਦੇ ਨਤੀਜਿਆਂ ਦੇ ਆਧਾਰ 'ਤੇ ਪਹਿਲੀ ਸਿੰਚਾਈ ਤੋਂ ਬਾਅਦ ਲੋੜੀਂਦੀ ਯੂਰੀਆ ਦੀਆਂ ਸਿਫ਼ਾਰਸ਼ ਕੀਤੀ ਮਾਤਰਾ 'ਤੇ ...
ਤਕਨੀਕ-ਸੰਚਾਲਿਤ ਜਣੇਪਾ ਦੇਖਭਾਲ ਦਾ ਵਿਸਤਾਰ ਕਰੇਗਾ ਪੰਜਾਬ, ਜਣੇਪਾ ਮੌਤ ਦਰ ਨੂੰ ਘਟਾਉਣ ਲਈ ਟੀਚਾ ਕੀਤਾ ਨਿਰਧਾਰਤ 

ਤਕਨੀਕ-ਸੰਚਾਲਿਤ ਜਣੇਪਾ ਦੇਖਭਾਲ ਦਾ ਵਿਸਤਾਰ ਕਰੇਗਾ ਪੰਜਾਬ, ਜਣੇਪਾ ਮੌਤ ਦਰ ਨੂੰ ਘਟਾਉਣ ਲਈ ਟੀਚਾ ਕੀਤਾ ਨਿਰਧਾਰਤ 

Uncategorized
ਚੰਡੀਗੜ੍ਹ, 23 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਔਰਤਾਂ ਦੀ ਸਿਹਤ ਸੰਭਾਲ ਨੂੰ ਮਜ਼ਬੂਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਰਾਜ ਵਿੱਚ ਜਣੇਪੇ ਦੌਰਾਨ ਮਾਵਾਂ ਦੀ ਮੌਤ ਦਰ (ਐਮ.ਐਮ.ਆਰ.) ਨੂੰ ਘਟਾਉਣ ਲਈ ਸਰਕਾਰੀ ਸਿਹਤ ਸਹੂਲਤਾਂ ’ਤੇ ਪ੍ਰਮਾਣਿਤ ਤਕਨਾਲੋਜੀ-ਅਧਾਰਤ ਦਖਲ ਦੇ ਰਾਜ ਵਿਆਪੀ ਵਿਸਥਾਰ ਦਾ ਐਲਾਨ ਕੀਤਾ। ‘ਮਿਸ਼ਨ ਤੰਦਰੁਸਤ ਪੰਜਾਬ’ ਅਧੀਨ ਵਾਤਾਵਰਣ ਅਤੇ ਜਲਵਾਯੂ ਪਰਿਵਰਤਨ ਡਾਇਰੈਕਟੋਰੇਟ ਦੇ ਸਹਿਯੋਗ ਨਾਲ ‘ਜਣੇਪੇ ਦੌਰਾਨ ਮਾਵਾਂ ਦੀ ਮੌਤ ਦਰ (ਐਮ.ਐਮ.ਆਰ.) ਘਟਾਉਣ ਲਈ ਤਕਨੀਕੀ ਦਖਲਅੰਦਾਜ਼ੀ’ ਵਿਸ਼ੇ ’ਤੇ ਕਰਵਾਈ ਰਾਜ ਪੱਧਰੀ ਵਰਕਸ਼ਾਪ ਨੂੰ ਸੰਬੋਧਨ ਕਰਦੇ ਹੋਏ, ਸਿਹਤ ਮੰਤਰੀ ਨੇ ਕਿਹਾ ਕਿ ਸੂਬੇ ਵੱਲੋਂ ਮਾਵਾਂ ਦੀ ਮੌਤ, ਖਾਸ ਕਰਕੇ ਪੋਸਟ –ਪਾਰਟਮ ਹੈਮਰੇਜ(ਪੀ.ਪੀ.ਐਚ.) ਕਾਰਨ ਹੋਣ ਵਾਲੀਆਂ ਮੌਤਾਂ ਨੂੰ ਰੋਕਣ ਲਈ ਹਰ ਢੁਕਵੇਂ ਤਕਨੀਕੀ ਹੱਲ ਅਪਣਾਏ ਜਾਣਗੇ। ਪੰਜਾਬ ਵਿੱਚ ਇਸ ਵੇਲੇ ਪ੍ਰਤੀ ਇੱਕ ਲੱਖ ਜੀਵਤ ਜਣੇਪਿਆਂ ਵਿੱਚ 95 ਐਮ.ਐਮ.ਆਰ. ਦਰਜ ਹੈ, ਜਦੋਂ ਕਿ ਰਾਸ਼ਟਰੀ ਔਸਤ 88 ਹੈ...
‘ਯੁੱਧ ਨਸ਼ਿਆਂ ਵਿਰੁੱਧ’ ਦੇ 297ਵੇਂ ਦਿਨ ਪੰਜਾਬ ਪੁਲਿਸ ਵੱਲੋਂ 12.8 ਕਿਲੋ ਹੈਰੋਇਨ ਸਮੇਤ 97 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 297ਵੇਂ ਦਿਨ ਪੰਜਾਬ ਪੁਲਿਸ ਵੱਲੋਂ 12.8 ਕਿਲੋ ਹੈਰੋਇਨ ਸਮੇਤ 97 ਨਸ਼ਾ ਤਸਕਰ ਕਾਬੂ

Punjab News
ਚੰਡੀਗੜ੍ਹ, 23 ਦਸੰਬਰ:- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 297ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 321 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 74 ਐਫਆਈਆਰਜ਼ ਦਰਜ ਕਰਕੇ 97 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 297 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 41,449 ਹੋ ਗਈ ਹੈ। ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 12.8 ਕਿਲੋਗ੍ਰਾਮ ਹੈਰੋਇਨ, 3667 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 30,080 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ...
ਸਰਕਾਰੀ ਆਈ.ਟੀ.ਆਈ. ਬਾਬਾ ਬਕਾਲਾ ਸਾਹਿਬ ਦਾ ਨਾਮ ਭਾਈ ਜੈਤਾ ਜੀ ਦੇ ਨਾਂ ਤੇ ਰੱਖਿਆ ਜਾਵੇਗਾ – ਈ.ਟੀ.ਓ.

ਸਰਕਾਰੀ ਆਈ.ਟੀ.ਆਈ. ਬਾਬਾ ਬਕਾਲਾ ਸਾਹਿਬ ਦਾ ਨਾਮ ਭਾਈ ਜੈਤਾ ਜੀ ਦੇ ਨਾਂ ਤੇ ਰੱਖਿਆ ਜਾਵੇਗਾ – ਈ.ਟੀ.ਓ.

Punjab News
ਚੰਡੀਗੜ੍ਹ/ਅੰਮ੍ਰਿਤਸਰ 23 ਦਸੰਬਰ:- ਪੰਜਾਬ ਸਰਕਾਰ ਵਲੋਂ ਬਾਬਾ ਬਕਾਲਾ ਸਾਹਿਬ ਵਿਖੇ ਸ਼ਹੀਦ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ) ਦੇ  ਮਨਾਏ ਗਏ ਰਾਜ ਪੱਧਰੀ ਸਮਾਗਮ  ਦੇ ਮੁੱਖ ਮਹਿਮਾਨ ਸ: ਹਰਭਜਨ ਸਿੰਘ ਈ.ਟੀ.ਓ. ਕੈਬਨਿਟ ਮੰਤਰੀ ਪੰਜਾਬ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰੀ ਆਈ.ਟੀ.ਆਈ. ਬਾਬਾ ਬਕਾਲਾ ਸਾਹਿਬ ਦਾ ਨਾਮ ਭਾਈ ਜੈਤਾ ਜੀ ਦੇ ਨਾਂ ਤੇ ਰੱਖਿਆ ਜਾਵੇਗਾ। ਕੈਬਨਿਟ ਮੰਤਰੀ ਸ: ਈ.ਟੀ.ਓ. ਨੇ ਸਮਾਗਮ ਵਿੱਚ ਹਾਜ਼ਰ ਵੱਡੀ ਗਿਣਤੀ ਵਿੱਚ ਆਈਆਂ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਵਲੋਂ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਭਾਈ ਜੈਤਾ ਜੀ ਦੇ ਸਮਾਰਕ ਵਿਖੇ ਵਿਧਾਨ ਸਭਾ ਦਾ ਸ਼ੈਸ਼ਨ ਹੋਇਆ ਹੈ। ਉਨਾਂ ਕਿਹਾ ਕਿ ਬੜੇ ਮਾਨ ਵਾਲੀ ਗੱਲ ਹੈ ਕਿ ਮਾਨ ਸਰਕਾਰ ਵਲੋਂ 21 ਕਰੋੜ ਰੁਪਏ ਦੀ ਲਾਗਤ ਨਾਲ ਭਾਈ ਜੈਤਾ ਜੀ ਦਾ ਸਮਾਰਕ ਉਸਾਰਿਆ ਗਿਆ ਹੈ। ਉਨਾਂ ਕਿਹਾ ਕਿ ਭਾਈ ਜੈਤਾ ਜੀ ਇਕੋ ਇਕ ਸਿੱਖ ਸਨ ਜਿਨਾਂ ਦੇ ਦੋ ਨਾਮ ਦੋ ਗੁਰੂ ਸਾਹ...
ਸ਼ਹੀਦੀ ਸਭਾ: ਫਤਹਿਗੜ੍ਹ ਸਾਹਿਬ ਵਿੱਚ ਮੱਥਾ ਟੇਕਣ ਲਈ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ 3400 ਪੁਲਿਸ ਕਰਮੀਆਂ, 22 ਪਾਰਕਿੰਗ ਸਥਾਨ, ਸ਼ਟਲ ਬੱਸਾਂ

ਸ਼ਹੀਦੀ ਸਭਾ: ਫਤਹਿਗੜ੍ਹ ਸਾਹਿਬ ਵਿੱਚ ਮੱਥਾ ਟੇਕਣ ਲਈ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ 3400 ਪੁਲਿਸ ਕਰਮੀਆਂ, 22 ਪਾਰਕਿੰਗ ਸਥਾਨ, ਸ਼ਟਲ ਬੱਸਾਂ

Chandigarh
ਚੰਡੀਗੜ੍ਹ/ਫਤਹਿਗੜ੍ਹ ਸਾਹਿਬ, 23 ਦਸੰਬਰ:-ਸ਼ਹੀਦੀ ਸਭਾ ਦੇ ਮੱਦੇਨਜ਼ਰ ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਫਤਹਿਗੜ੍ਹ ਸਾਹਿਬ ਦਾ ਦੌਰਾ ਕੀਤਾ ਅਤੇ  ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਤਾਂ ਜੋ ਜ਼ਿਲ੍ਹੇ ਵਿੱਚ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਸਮਾਗਮ ਯਕੀਨੀ ਬਣਾਇਆ ਜਾ ਸਕੇ। ਦਸਵੇਂ ਸਿੱਖ ਗੁਰੂ, ਸ੍ਰੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ - ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ, ਦੀ ਲਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਦੇਣ ਲਈ ਤਿੰਨ ਦਿਨਾਂ ਸਾਲਾਨਾ ਸ਼ਹੀਦੀ ਸਭਾ 25 ਦਸੰਬਰ ਤੋਂ 27 ਦਸੰਬਰ, 2025 ਤੱਕ ਫਤਿਹਗੜ੍ਹ ਸਾਹਿਬ ਵਿਖੇ ਹੋਵੇਗੀ। ਜ਼ਿਕਰਯੋਗ ਹੈ ਕਿ ਪੂਰੇ ਖੇਤਰ ਨੂੰ ਯੋਜਨਾਬੱਧ ਢੰਗ ਨਾਲ ਛੇ ਸੈਕਟਰਾਂ ਵਿੱਚ ਵੰਡਿਆ ਗਿਆ ਹੈ ਅਤੇ ਦੁਨੀਆ ਭਰ ਤੋਂ ਆਉਣ ਵਾਲੀਆਂ ਲੱਖਾਂ ਸੰਗਤਾਂ ਦੀ ਸੁਰੱਖਿਆ, ਸੁਚੱਜੀ ਆਵਾਜਾਈ ਅਤੇ ਲੋੜੀਂਦੀਆਂ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਛੇ ਐਸ.ਪੀ. ਰੈਂਕ ਦੇ ਅਧਿਕਾਰੀਆਂ ਅਤੇ 24 ਡੀ.ਐਸ.ਪੀ. ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ 3400 ਤੋਂ ਵੱਧ ਪੁਲਿਸ ਕਰਮੀਆਂ ...
ਅੰਮ੍ਰਿਤਸਰ ਵਿੱਚ ਡਰੋਨ ਰਾਹੀਂ ਭੇਜੀ 12 ਕਿਲੋਗ੍ਰਾਮ ਹੈਰੋਇਨ ਦੀ ਖੇਪ ਬਰਾਮਦ

ਅੰਮ੍ਰਿਤਸਰ ਵਿੱਚ ਡਰੋਨ ਰਾਹੀਂ ਭੇਜੀ 12 ਕਿਲੋਗ੍ਰਾਮ ਹੈਰੋਇਨ ਦੀ ਖੇਪ ਬਰਾਮਦ

Breaking News
ਚੰਡੀਗੜ੍ਹ/ਅੰਮ੍ਰਿਤਸਰ, 23 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਬਾਰਡਰ ਰੇਂਜ ਵੱਲੋਂ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਤਾਲਮੇਲ ਨਾਲ, ਪਿੰਡ ਡਾਲੇਕੇ, ਲੋਪੋਕੇ, ਅੰਮ੍ਰਿਤਸਰ ਨੇੜਿਓਂ ਲਗਭਗ 12.050 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਡੀਜੀਪੀ ਨੇ ਕਿਹਾ ਕਿ ਪਛਾਣੇ ਗਏ ਸੰਵੇਦਨਸ਼ੀਲ ਸਥਾਨਾਂ ਦੀ ਨਿਯਮਤ ਗਸ਼ਤ ਦੌਰਾਨ, ਡਾਲੇਕੇ ਪਿੰਡ ਦੇ ਖੇਤਰ ਨੇੜੇ ਖੇਤਾਂ ਵਿੱਚ ਡਰੋਨ ਦੀ ਮੌਜੂਦਗੀ ਬਾਰੇ ਸੂਚਨਾ ਮਿਲੀ। ਉਨ੍ਹਾਂ ਦੱਸਿਆ ਕਿ ਇਸ ਸੂਚਨਾ 'ਤੇ ਤੁਰੰਤ ਕਾਰਵਾਈ ਕਰਦਿਆਂ, ਐਸਪੀ ਗੁਰਪ੍ਰੀਤ ਸਿੰਘ ਦੀ ਨਿਗਰਾਨੀ ਹੇਠ ਏਐਨਟੀਐਫ ਦੀਆਂ ਸਾਂਝੀਆਂ ਟੀਮਾਂ ਨੇ ਸ਼ੱਕੀ ਸਥਾਨ ਦੀ ਯੋਜਨਾਬੱਧ ਤਲਾਸ਼ੀ ਲਈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ, ਪਿੰਡ ਡਾਲੇਕੇ ਨੇੜਿਓਂ ਖੇਤਾਂ ਵਿੱਚੋਂ ਹੈਰੋਇਨ ਦੀ ਇੱਕ ਖੇਪ ਬਰਾਮਦ ਕੀਤੀ ਗਈ। ਬਰਾਮਦ ...
ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪੰਜਾਬ ਵਿੱਚ ਐਚ.ਐਮ.ਈ.ਐਲ. ਦੀਆਂ 2600 ਕਰੋੜ ਦੀਆਂ ਪ੍ਰਮੁੱਖ ਉਦਯੋਗਿਕ ਵਿਸਥਾਰ ਯੋਜਨਾਵਾਂ ਨੂੰ ਕੀਤਾ ਉਜਾਗਰ 

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪੰਜਾਬ ਵਿੱਚ ਐਚ.ਐਮ.ਈ.ਐਲ. ਦੀਆਂ 2600 ਕਰੋੜ ਦੀਆਂ ਪ੍ਰਮੁੱਖ ਉਦਯੋਗਿਕ ਵਿਸਥਾਰ ਯੋਜਨਾਵਾਂ ਨੂੰ ਕੀਤਾ ਉਜਾਗਰ 

Breaking News
ਚੰਡੀਗੜ੍ਹ 23 ਦਸੰਬਰ :- ਪੰਜਾਬ ਸਰਕਾਰ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਐਨਆਰਆਈ ਮਾਮਲਿਆਂ ਦੇ  ਮੰਤਰੀ, ਸ਼੍ਰੀ ਸੰਜੀਵ ਅਰੋੜਾ ਨੇ ।ਅੱਜ ਐਚ.ਪੀ.ਸੀ.ਐਲ.-ਮਿੱਤਲ ਐਨਰਜੀ ਲਿਮਟਿਡ (ਐਚ.ਐਮ.ਈ.ਐਲ.) ਦੇ ਮਹੱਤਵਪੂਰਨ ਉਦਯੋਗਿਕ ਯੋਗਦਾਨ ਅਤੇ ਭਵਿੱਖੀ ਵਿਸਥਾਰ ਯੋਜਨਾਵਾਂ ਨੂੰ ਉਜਾਗਰ ਕੀਤਾ ਤਾਂ ਜੋ ਰਾਸ਼ਟਰੀ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਐਸ. ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ ਰਾਜ ਸਰਕਾਰ ਦੀ ਵਚਨਬੱਧਤਾ ਤਹਿਤ ਵੱਡੇ ਪੱਧਰ ’ਤੇ ਨਿਵੇਸ਼ਾਂ ਦਾ ਸਮਰਥਨ  ਅਤੇ ਪੰਜਾਬ ਦੇ ਉਦਯੋਗਿਕ ਵਾਤਾਵਰਣ ਨੂੰ ਮਜ਼ਬੂਤ  ਕੀਤਾ ਜਾ ਸਕੇ।   ਐਚ.ਐਮ.ਈ.ਐਲ. ਦੇ ਮੈਨੇਜਿੰਗ ਡਾਇਰੈਕਟਰ ਅਤੇ ਸੀ.ਈ.ਓ. ਸ਼੍ਰੀ ਪ੍ਰਭ ਦਾਸ ਨੇ ਦੱਸਿਆ ਕਿ ਅਸੀਂ ਬਠਿੰਡਾ ਵਿੱਚ ਇੱਕ ਰਿਫਾਇਨਰੀ ਅਤੇ ਪੈਟਰੋਕੈਮੀਕਲ ਕੰਪਲੈਕਸ ਵਿੱਚ ਨਿਵੇਸ਼ ਕਰਨ ਜਾ ਰਹੇ ਹਾਂ। ਅਸੀਂ ਪੈਟਰੋਲ, ਡੀਜ਼ਲ, ਐਲਪੀਜੀ, ਏਟੀਐਫ ਵਰਗੇ ਬਾਲਣਾਂ ਦੇ ਨਾਲ-ਨਾਲ ਪੋਲੀਥਿਾਲੀਨ ਅਤੇ ਪੌਲੀਪ੍ਰੋਪਾਈਲੀਨ ਸਮੇਤ ਪੋਲੀਮਰ ਵੀ ਪੈਦਾ ਕਰਦੇ ਹਾਂ। ਇਸ ਵਿਸ਼ਾਲ ਕੰਪਲੈਕਸ ਦੇ ਨਿਰਮਾਣ ਅਤੇ ਸੰਚਾਲਨ ਦੌਰਾਨ ਸਾਨੂੰ ਪੰਜਾਬ...
ਵਿੱਤੀ ਸਾਲ 2025-26 ਦੌਰਾਨ ਜੀ.ਐੱਸ.ਟੀ. ਪ੍ਰਾਪਤੀ ਵਿੱਚ 16% ਦਾ ਵਾਧਾ ਅਤੇ ਆਬਕਾਰੀ ਮਾਲੀਆ 7,401 ਕਰੋੜ ਰੁਪਏ ਤੱਕ ਪਹੁੰਚਿਆ: ਹਰਪਾਲ ਸਿੰਘ ਚੀਮਾ

ਵਿੱਤੀ ਸਾਲ 2025-26 ਦੌਰਾਨ ਜੀ.ਐੱਸ.ਟੀ. ਪ੍ਰਾਪਤੀ ਵਿੱਚ 16% ਦਾ ਵਾਧਾ ਅਤੇ ਆਬਕਾਰੀ ਮਾਲੀਆ 7,401 ਕਰੋੜ ਰੁਪਏ ਤੱਕ ਪਹੁੰਚਿਆ: ਹਰਪਾਲ ਸਿੰਘ ਚੀਮਾ

Chandigarh
ਚੰਡੀਗੜ੍ਹ, 23 ਦਸੰਬਰ- ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਨੇ ਵਿੱਤੀ ਸਾਲ 2025-26 ਦੌਰਾਨ ਇੱਕ ਵੱਡੀ ਵਿੱਤੀ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਨਵੰਬਰ 2025 ਤੱਕ ਸੂਬੇ ਨੇ ਜੀ.ਐੱਸ.ਟੀ. ਪ੍ਰਾਪਤੀ ਵਿੱਚ 16.03% ਦਾ ਵਾਧਾ ਦਰਜ ਕਰਦਿਆਂ 17,860.09 ਕਰੋੜ ਰੁਪਏ ਪ੍ਰਾਪਤ ਕੀਤੇ, ਜਦਕਿ ਆਬਕਾਰੀ ਮਾਲੀਆ 7,401 ਕਰੋੜ ਰੁਪਏ ਰਿਹਾ। ਵਿੱਤ ਮੰਤਰੀ ਨੇ ਇਸ ਸਫਲਤਾ ਦਾ ਸਿਹਰਾ ਵਿਭਾਗ ਦੀ ਨਵੀਨਤਾ ਅਤੇ ਚੌਕਸੀ ਨੂੰ ਦਿੰਦਿਆਂ ਦੱਸਿਆ ਕਿ ਆਬਕਾਰੀ ਅਤੇ ਕਰ ਵਿਭਾਗ ਨੇ ਨਾ ਸਿਰਫ਼ ਪੁਰਾਣੇ ਰਿਕਾਰਡ ਤੋੜੇ ਹਨ, ਸਗੋਂ ਯਕਮੁਸ਼ਤ ਨਿਪਟਾਰਾ ਸਕੀਮ-2025 ਅਤੇ ਆਧੁਨਿਕ ਡਾਟਾ ਐਨਾਲਿਟਿਕਸ ਰਾਹੀਂ ਟੈਕਸ ਚੋਰੀ ਨੂੰ ਰੋਕਣ ਵਿੱਚ ਵੀ ਵੱਡੀ ਸਫਲਤਾ ਹਾਸਲ ਕੀਤੀ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੱਖ-ਵੱਖ ਖੇਤਰਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਜੀ.ਐੱਸ.ਟੀ. ਪ੍ਰਾਪਤੀ ਵਿੱਚ ਪਿਛਲੇ ਸਾਲ ਦੇ ਮੁਕਾਬਲੇ 2,467.30 ਕਰੋੜ ਰੁਪਏ ਦਾ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸਤੰਬਰ 2025 ਵਿੱਚ ਜੀ.ਐੱਸ.ਟੀ. ਦ...