Sunday, August 2
Shadow

Tag: punjabi news

ਸਾਲ 2025 ਦੌਰਾਨ ਵਿੱਤੀ ਸੂਝ-ਬੂਝ ਅਤੇ ਡਿਜੀਟਲ ਇਨੋਵੇਸ਼ਨ ਨਾਲ  ‘ਰੰਗਲਾ ਪੰਜਾਬ’ ਵਿਜ਼ਨ ਨੂੰ ਮਿਲਿਆ ਹੁਲਾਰਾ : ਹਰਪਾਲ ਸਿੰਘ ਚੀਮਾ

ਸਾਲ 2025 ਦੌਰਾਨ ਵਿੱਤੀ ਸੂਝ-ਬੂਝ ਅਤੇ ਡਿਜੀਟਲ ਇਨੋਵੇਸ਼ਨ ਨਾਲ  ‘ਰੰਗਲਾ ਪੰਜਾਬ’ ਵਿਜ਼ਨ ਨੂੰ ਮਿਲਿਆ ਹੁਲਾਰਾ : ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 20 ਦਸੰਬਰ ਵਿੱਤ ਵਿਭਾਗ ਦੀ ਸਾਲਾਨਾ ਰਿਪੋਰਟ ਪੇਸ਼ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਸਾਲ 2025 ਮਜ਼ਬੂਤ ਵਿੱਤੀ ਪ੍ਰਬੰਧਨ, ਮਜ਼ਬੂਤ ਬੁਨਿਆਦੀ ਢਾਂਚਾ ਨਿਵੇਸ਼ ਅਤੇ ਕ੍ਰਾਂਤੀਕਾਰੀ ਡਿਜੀਟਲ ਸੁਧਾਰਾਂ ਵਾਲਾ ਸਾਲ ਰਿਹਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਿੱਤ ਵਿਭਾਗ ਹੁਣ ਸਿਰਫ਼ "ਫੰਡ ਵੰਡਣ ਵਾਲਾ" ਵਿਭਾਗ ਨਹੀਂ ਰਿਹਾ, ਸਗੋਂ "ਨਵੀਨਤਾ (ਇਨੋਵੇਸ਼ਨ) ਦਾ ਸੰਚਾਲਕ" ਬਣ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ "ਲੋਕ-ਪੱਖੀ" ਪਹੁੰਚ 'ਤੇ ਚਾਨਣਾ ਪਾਉਂਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਸਾਡੀ ਤਰਜੀਹ ਇਹ ਯਕੀਨੀ ਬਣਾਉਣਾ ਹੈ ਕਿ ਸਰਕਾਰੀ ਖਜ਼ਾਨੇ ਦੀ ਵਰਤੋਂ ਹਮੇਸ਼ਾ ਆਮ ਲੋਕਾਂ ਦੀ ਸੇਵਾ ਤੇ ਭਲਾਈ ਲਈ ਹੋਵੇ। ਉਨ੍ਹਾਂ ਕਿਹਾ ਕਿ ਚਾਹੇ ਹੜ੍ਹਾਂ ਕਾਰਨ ਫ਼ਸਲਾਂ ਦੇ ਖ਼ਰਾਬੇ ਲਈ ਕਿਸਾਨਾਂ ਨੂੰ ਦਿੱਤੇ ਗਏ 968 ਕਰੋੜ ਰੁਪਏ ਦਾ ਸਵਾਲ ਹੋਵੇ ਜਾਂ ਫਿਰ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ (ਪੀ.ਐਸ.ਸੀ.ਐਫ.ਸੀ) ਦੇ ਕਰਜ਼ਾ ਮੁਆਫੀ ਪ੍ਰੋਗਰਾਮ ਅਧੀਨ 4,650 ਲਾਭਪਾਤਰੀਆਂ ਦੀ ਕਰਜ਼ਾ ਮ...
ਬਾਲ ਭਿੱਖਿਆ ਮੁਕਤ ਪੰਜਾਬ ਵੱਲ ਮਾਨ ਸਰਕਾਰ ਦੇ ਕਦਮ ਹੋਰ ਤੇਜ਼: ਡਾ. ਬਲਜੀਤ ਕੌਰ

ਬਾਲ ਭਿੱਖਿਆ ਮੁਕਤ ਪੰਜਾਬ ਵੱਲ ਮਾਨ ਸਰਕਾਰ ਦੇ ਕਦਮ ਹੋਰ ਤੇਜ਼: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 21 ਦਸੰਬਰ:- ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਬਾਲ ਭਿੱਖਿਆ ਵਰਗੀ ਗੰਭੀਰ ਸਮਾਜਿਕ ਬੁਰਾਈ ਨੂੰ ਜੜੋਂ ਖ਼ਤਮ ਕਰਨ ਲਈ ਲਗਾਤਾਰ ਦ੍ਰਿੜ੍ਹ ਅਤੇ ਪ੍ਰਭਾਵਸ਼ਾਲੀ ਕਦਮ ਚੁੱਕ ਰਹੀ ਹੈ। ਇਸ ਸਬੰਧੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਮੋਹਾਲੀ ਵਿੱਚ ਖੇਤਰੀ ਸਮਾਜਿਕ ਸੁਰੱਖਿਆ ਟੀਮ ਵੱਲੋਂ ਬੀਤੇ ਤਿੰਨ ਦਿਨਾਂ ਦੌਰਾਨ 31 ਭੀਖ ਮੰਗਦੇ ਬੱਚਿਆਂ ਨੂੰ ਰੈਸਕਿਓ ਕੀਤਾ ਗਿਆ ਹੈ, ਜੋ ਜੀਵਨਜੋਤ ਮੁਹਿੰਮ ਦੀ ਵੱਡੀ ਸਫ਼ਲਤਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ 17 ਅਗਸਤ ਤੋਂ ਲੈ ਕੇ ਹੁਣ ਤੱਕ ਜ਼ਿਲ੍ਹਾ ਮੋਹਾਲੀ ਵਿੱਚੋਂ ਕੁੱਲ 68 ਭੀਖ ਮੰਗਦੇ ਬੱਚਿਆਂ ਨੂੰ ਬਚਾਇਆ ਗਿਆ ਹੈ, ਜਿਸ ਨਾਲ ਮੋਹਾਲੀ ਸੂਬੇ ਭਰ ਵਿੱਚੋਂ ਸਭ ਤੋਂ ਵੱਧ ਭੀਖ ਮੰਗਦੇ ਬੱਚਿਆਂ ਨੂੰ ਰੈਸਕਿਓ ਕਰਨ ਵਾਲਾ ਜ਼ਿਲ੍ਹਾ ਬਣ ਕੇ ਸਾਹਮਣੇ ਆਇਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਜ਼ਿਲ੍ਹਾ ਬਾਲ ਭਲਾਈ ਕਮੇਟੀ ਵੱਲੋਂ ਦਸਤਾਵੇਜ਼ਾਂ ਦੀ ਜਾਂਚ ਉ...
ਅਸੀਂ ਨੌਜਵਾਨਾਂ ਨੂੰ ਭਵਿੱਖੀ ਜ਼ਰੂਰਤਾਂ ਲਈ ਤਿਆਰ ਕਰ ਰਹੇ ਹਾਂ, ਜਦੋਂ ਕਿ ਅਕਾਲੀ ਨੌਜਵਾਨਾਂ ਨੂੰ ਡਾਇਨਾਸੌਰ ਯੁੱਗ ਵਿੱਚ ਖਿੱਚਣਾ ਚਾਹੁੰਦੇ ਹਨ: ਮੁੱਖ ਮੰਤਰੀ

ਅਸੀਂ ਨੌਜਵਾਨਾਂ ਨੂੰ ਭਵਿੱਖੀ ਜ਼ਰੂਰਤਾਂ ਲਈ ਤਿਆਰ ਕਰ ਰਹੇ ਹਾਂ, ਜਦੋਂ ਕਿ ਅਕਾਲੀ ਨੌਜਵਾਨਾਂ ਨੂੰ ਡਾਇਨਾਸੌਰ ਯੁੱਗ ਵਿੱਚ ਖਿੱਚਣਾ ਚਾਹੁੰਦੇ ਹਨ: ਮੁੱਖ ਮੰਤਰੀ

Breaking News
ਧੂਰੀ, 21 ਦਸੰਬਰ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਜਿੱਥੇ ਸੂਬਾ ਸਰਕਾਰ ਪੰਜਾਬੀ ਨੌਜਵਾਨਾਂ ਨੂੰ ਡਾਕਟਰ ਅਤੇ ਇੰਜਨੀਅਰ ਬਣਾ ਕੇ ਭਵਿੱਖੀ ਜ਼ਰੂਰਤਾਂ ਲਈ ਤਿਆਰ ਕਰਨ ਲਈ ਸਖ਼ਤ ਯਤਨ ਕਰ ਰਹੀ ਹੈ, ਉੱਥੇ ਅਕਾਲੀ ਦਲ ਸੂਬੇ ਨੂੰ ਡਾਇਨਾਸੌਰ ਯੁੱਗ ਵਿੱਚ ਵਾਪਸ ਖਿੱਚਣ 'ਤੇ ਤੁਲਿਆ ਹੋਇਆ ਹੈ। ਇੱਥੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 'ਆਪ' ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਡਾਕਟਰ ਅਤੇ ਇੰਜਨੀਅਰ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ ਤਾਂ ਜੋ ਉਹ ਜ਼ਿੰਦਗੀ ਵਿੱਚ ਸਫ਼ਲ ਹੋ ਸਕਣ। ਉਨ੍ਹਾਂ ਕਿਹਾ ਕਿ ਅਕਾਲੀ ਦਲ, ਜਿਸ ਨੇ ਸੂਬੇ ਵਿੱਚ ਨਸ਼ੇ ਲਿਆ ਕੇ ਨੌਜਵਾਨਾਂ ਨੂੰ ਬਰਬਾਦ ਕੀਤਾ ਸੀ, ਸੂਬੇ ਨੂੰ ਡਾਇਨਾਸੌਰ ਯੁੱਗ ਵਿੱਚ ਵਾਪਸ ਲੈ ਜਾਣਾ ਚਾਹੁੰਦਾ ਹੈ। ਵਿਅੰਗ ਭਰੇ ਲਹਿਜ਼ੇ ਵਿੱਚ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀਆਂ ਦਾ 'ਡਾਇਨਾਸੌਰ' ਅਸਲ ਵਿੱਚ ਹਵਾ ਨਾਲ ਭਰਿਆ ਇੱਕ ਪਲਾਸਟਿਕ ਦਾ ਖਿਡੌਣਾ ਹੈ, ਜਿਸ ਨੂੰ ਲੋਕ ਜਲਦੀ ਉਡਾ ਦੇਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਹਾਲ ਹੀ ਵਿੱਚ ਹੋਈਆਂ ਮੈਗਾ ਅਧਿਆਪਕ-ਮਾਪੇ ਮਿਲਣੀਆਂ ਵ...
ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ, ਸ੍ਰੀ ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਪਵਿੱਤਰ ਸ਼ਹਿਰਾਂ ਵਜੋਂ ਨੋਟੀਫ਼ਾਈ

ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ, ਸ੍ਰੀ ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਪਵਿੱਤਰ ਸ਼ਹਿਰਾਂ ਵਜੋਂ ਨੋਟੀਫ਼ਾਈ

Breaking News
ਚੰਡੀਗੜ੍ਹ, 21 ਦਸੰਬਰ, 2025:-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਾਂ ਲਈ ਧਾਰਮਿਕ ਮਹੱਤਤਾ ਵਾਲੇ ਤਿੰਨ ਸ਼ਹਿਰਾਂ ਨੂੰ ਪਵਿੱਤਰ ਸ਼ਹਿਰਾਂ ਦਾ ਦਰਜਾ ਦੇਣ ਸੰਬੰਧੀ ਨੋਟੀਫਿਕੇਸ਼ਨ ਜਾਰੀ ਕਰਕੇ ਇੱਕ ਇਤਿਹਾਸਕ ਫੈਸਲਾ ਲਿਆ ਹੈ। ਉਨ੍ਹਾਂ ਨੇ ਇਸ ਪਲ ਨੂੰ ਸੂਬੇ ਲਈ ਪਰਮਾਤਮਾ ਪ੍ਰਤੀ ਸ਼ੁਕਰਗੁਜ਼ਾਰੀ, ਨਿਮਰਤਾ ਅਤੇ ਜ਼ਿੰਮੇਵਾਰੀ ਵਾਲਾ ਅਵਸਰ ਦੱਸਿਆ। ਇੱਕ ਵੀਡੀਓ ਸੰਦੇਸ਼ ਵਿੱਚ ਪੰਜਾਬ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਆਰੇ ਪੰਜਾਬੀਓ, ਤੁਹਾਡੀ ਆਪਣੀ ਪੰਜਾਬ ਸਰਕਾਰ ਨੇ ਸਿੱਖ ਲਈ ਧਾਰਮਿਕ ਮਹੱਤਤਾ ਵਾਲੇ ਸ਼ਹਿਰਾਂ ਨੂੰ ਪਵਿੱਤਰ ਸ਼ਹਿਰਾਂ ਦਾ ਦਰਜਾ ਦੇਣ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਕੇ ਇੱਕ ਇਤਿਹਾਸਕ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਇਹ ਐਲਾਨ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ 'ਸ਼ਹੀਦੀ ਦਿਵਸ' (ਸ਼ਹੀਦੀ ਦਿਹਾੜੇ) ਨੂੰ ਮਨਾਉਣ ਲਈ ਰਾਜ ਪੱਧਰੀ ਸਮਾਗਮ ਮੌਕੇ ਸ੍ਰੀ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਤੋਂ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਮੈਂ ਪਰਮਾਤਮਾ ਦਾ ਸ਼ੁਕਰਗੁਜ਼ਾਰ ਹਾਂ, ਜਿਸਨੇ ...
ਵੱਡੇ ਪੱਧਰ ‘ਤੇ ਸੜਕਾਂ ਤੇ ਪੁਲਾਂ ਦਾ ਨਿਰਮਾਣ ਕਰਵਾਇਆ ਗਿਆ

ਵੱਡੇ ਪੱਧਰ ‘ਤੇ ਸੜਕਾਂ ਤੇ ਪੁਲਾਂ ਦਾ ਨਿਰਮਾਣ ਕਰਵਾਇਆ ਗਿਆ

Punjab News
ਚੰਡੀਗੜ੍ਹ, 21 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੀ ਦਿਸ਼ਾ ਵਿੱਚ ਅਤੇ ਇਸ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਪੰਜਾਬ ਸਰਕਾਰ ਦੇ ਲੋਕ ਨਿਰਮਾਣ ਵਿਭਾਗ ਵੱਲੋਂ ਸੂਬੇ ਦੇ ਬਾਸ਼ਿੰਦਿਆਂ ਲਈ ਬਿਹਤਰੀਨ ਸੜਕੀ ਨੈਟਵਰਕ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਵਿੱਤੀ ਸਾਲ 2025-26 ਦੌਰਾਨ 840 ਕਿਲੋਮੀਟਰ ਲੰਬਾਈ ਦੀ ਸੜਕਾਂ ਦੀ ਉਸਾਰੀ ‘ਤੇ 663 ਕਰੋੜ ਰੁਪਏ ਖਰਚ ਕਰਨ ਦੀ ਯੋਜਨਾ ਹੈ, ਜਿਸ ਵਿਚੋਂ 501.76 ਕਿਲੋਮੀਟਰ ਦੀ ਉਸਾਰੀ ਦਾ ਕੰਮ ਪੂਰਾ ਹੋ ਚੁੱਕਾ ਹੈ। ਇਸ ਸਕੀਮ ਅਧੀਨ 334.31 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ।  ਉਨ੍ਹਾਂ ਦੱਸਿਆ ਕਿ ਵਿੱਤੀ ਸਾਲ 2025-26 ਦੌਰਾਨ 31 ਪੁਲਾਂ ਦੀ ਉਸਾਰੀ ‘ਤੇ 155 ਕਰੋੜ ਰੁਪਏ ਖਰਚ ਕਰਨ ਦੀ ਯੋਜਨਾ ਹੈ ਜਿਸ ਵਿਚੋਂ 29 ਪੁਲਾਂ ਦੀ ਉਸਾਰੀ ਦਾ ਕੰਮ ਪ੍ਰਗਤੀ ਅਧੀਨ ਜਿਨ੍ਹਾਂ ਵਿੱਚੋਂ 2 ਦਾ ਕੰਮ ਮੁਕੰਮਲ ...
ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ: ਸਾਲ 2025 ਦਾ ਲੇਖਾ-ਜੋਖਾ

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ: ਸਾਲ 2025 ਦਾ ਲੇਖਾ-ਜੋਖਾ

Punjab News
ਚੰਡੀਗੜ੍ਹ, 21 ਦਸੰਬਰ:- ਸੂਬੇ ਭਰ ਵਿੱਚ ਜੰਗਲਾਤ ਹੇਠ ਰਕਬੇ ਵਿੱਚ ਵਾਧੇ ਦੇ ਨਾਲ-ਨਾਲ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਸਾਫ਼ ਅਤੇ ਹਰਿਆ-ਭਰਿਆ ਵਾਤਾਵਰਣ ਯਕੀਨੀ ਬਣਾਉਣ ਉਦੇਸ਼ ਨਾਲ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਸਾਲ 2025 ਦੌਰਾਨ ਕਈ ਮਹੱਤਵਪੂਰਨ ਪਹਿਲਕਦਮੀਆਂ ਸ਼ੁਰੂ ਕੀਤੀਆਂ। ਇਨ੍ਹਾਂ ਨਿਵੇਕਲੀਆਂ ਪਹਿਲਕਦਮੀਆਂ ਵਿੱਚ 8 ਜੰਗਲਾਤ ਅਤੇ ਕੁਦਰਤ ਜਾਗਰੂਕਤਾ ਪਾਰਕ ਵਿਕਸਿਤ ਕਰਨਾ ਸ਼ਾਮਲ ਹੈ। ਇਨ੍ਹਾਂ ਵਿੱਚੋਂ ਗ੍ਰੀਨਿੰਗ ਪੰਜਾਬ ਮਿਸ਼ਨ ਤਹਿਤ ਚਾਰ ਪਾਰਕ ਪਠਾਨਕੋਟ ਵਿੱਚ, 2 ਪਟਿਆਲਾ ਵਿੱਚ ਅਤੇ 1-1 ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਵਿੱਚ ਵਿਕਸਿਤ ਕੀਤੇ ਜਾ ਰਹੇ ਹਨ। ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਇਨ੍ਹਾਂ ਪ੍ਰੋਜੈਕਟਾਂ ਨੂੰ ਪੂਰਾ ਕਰਨ ਲਈ ਜੰਗੀ ਪੱਧਰ 'ਤੇ ਕੰਮ ਕਰ ਰਿਹਾ ਹੈ। ਦੱਸਣਯੋਗ ਹੈ ਕਿ ਪਠਾਨਕੋਟ ਵਿੱਚ ਪਿੰਡ ਘਰੋਟਾ ਵਿਖੇ 0.50 ਹੈਕਟੇਅਰ ‘ਚ, ਪਿੰਡ ਕਟਾਰੂਚੱਕ ਵਿਖੇ 0.75 ਹੈਕਟੇਅਰ ਰਕਬੇ ‘ਚ, ਹੈਬਤ ਪਿੰਡੀ ਵਿਖੇ 0.60 ਹੈਕਟੇਅਰ ਵਿੱਚ ਪੰ...
ਕੁਲਰੀਆਂ ਦੀ ਅਮਨਜੀਤ ਕੌਰ ਨੌਜਵਾਨਾਂ ਲਈ ਬਣੀ ਮਿਸਾਲ, ਫੁੱਲਾਂ ਦੀ ਖੇਤੀ ਨੇ ਮਹਿਕਾਈ ਆਰਥਿਕਤਾ

ਕੁਲਰੀਆਂ ਦੀ ਅਮਨਜੀਤ ਕੌਰ ਨੌਜਵਾਨਾਂ ਲਈ ਬਣੀ ਮਿਸਾਲ, ਫੁੱਲਾਂ ਦੀ ਖੇਤੀ ਨੇ ਮਹਿਕਾਈ ਆਰਥਿਕਤਾ

Punjab News
ਮਾਨਸਾ/ਬਰੇਟਾ, 21 ਦਸੰਬਰ-      ਜ਼ਿਲ੍ਹਾ ਮਾਨਸਾ ਦੇ ਪਿੰਡ ਕੁਲਰੀਆਂ ਦੀ ਅਮਨਜੀਤ ਕੌਰ ਫੁੱਲਾਂ ਦੀ ਕਾਸ਼ਤ ਨਾਲ ਜਿੱਥੇ ਨੌਜਵਾਨਾਂ ਲਈ ਉਦਾਹਰਨ ਬਣੀ ਹੈ, ਓਥੇ ਆਪਣੇ ਪਰਿਵਾਰਾਂ ਦਾ ਵੀ ਸਹਾਰਾ ਬਣੀ ਹੈ।         ਪਿੰਡ ਕੁਲਰੀਆਂ ਦੀ ਅਮਨਜੀਤ ਕੌਰ (25 ਸਾਲ) ਪੁੱਤਰੀ ਜੀਤਾ ਸਿੰਘ ਨੇ ਦੱਸਿਆ ਕਿ ਉਸਦੇ ਪਿਤਾ ਜੀ ਸਵਾ 2 ਕਿੱਲੇ ਜ਼ਮੀਨ ਦੀ ਵਾਹੀ ਕਰਦੇ ਹਨ ਤੇ ਉਸ ਦੇ ਪਰਿਵਾਰ ਵਿਚ ਮਾਤਾ- ਪਿਤਾ ਅਤੇ ਉਸਦੇ ਦੋ ਭਰਾ ਹਨ ਤੇ ਇੰਨੇ ਘੱਟ ਰਕਬੇ ਦੀ ਵਾਹੀ ਨਾਲ ਗੁਜ਼ਾਰਾ ਬਹੁਤ ਮੁਸ਼ਕਿਲ ਨਾਲ ਹੁੰਦਾ ਸੀ। ਉਸ ਨੇ ਪੀਜੀਡੀਸੀਏ ਦੀ ਫੀਸ ਵੀ ਮੁਸ਼ਕਿਲ ਨਾਲ ਸਵੈ ਸੇਵੀ ਸੰਸਥਾ ਅਤੇ ਪਰਿਵਾਰ ਦੀ ਮਦਦ ਨਾਲ ਭਰੀ ਸੀ। ਵਿੱਤੀ ਹਾਲਾਤ ਮਾੜੇ ਹੋਣ ਕਾਰਨ ਅਗਲੀ ਪੜ੍ਹਾਈ ਦਾ ਕੋਈ ਰਾਹ ਨਹੀਂ ਸੀ। ਉਸਨੇ ਦੱਸਿਆ ਕਿ ਉਸਨੇ ਵਿਦੇਸ਼ ਜਾਣ ਲਈ ਆਈਲੈਟਸ ਵੀ ਕੀਤੀ ਸੀ ਪਰ ਵਿਆਹ ਕਰਵਾ ਦੇ ਵਿਦੇਸ਼ ਜਾਣ ਦੀ ਬਜਾਏ ਉਹ ਆਪਣੇ ਦੇਸ਼ ਵਿਚ ਹੀ ਆਪਣੇ ਪੈਰਾਂ 'ਤੇ ਖੜੀ ਹੋਣਾ ਚਾਹੁੰਦੀ ਸੀ।  ਓਸਨੇ ਦੱਸਿਆ ਕਿ ਉਹ ਪਿੰਡ ਗੁਰਦੁਆਰਾ ਸਾਹਿਬ ਵਿਚ ਫੁੱਲਾਂ ਦੀ ਸਜਾਵਟ ਦੀ ਸੇਵਾ ਕਰਦੀ ਸੀ ਤਾਂ ਉਸ ਦੇ...
ਸਪੀਕਰ ਸੰਧਵਾਂ ਨੇ ਸਮਾਜਿਕ ਅਤੇ ਧਾਰਮਿਕ ਸਮਾਗਮਾਂ ਵਿਚ ਕੀਤੀ ਸ਼ਿਰਕਤ

ਸਪੀਕਰ ਸੰਧਵਾਂ ਨੇ ਸਮਾਜਿਕ ਅਤੇ ਧਾਰਮਿਕ ਸਮਾਗਮਾਂ ਵਿਚ ਕੀਤੀ ਸ਼ਿਰਕਤ

Punjab News
ਕੋਟਕਪੂਰਾ,ਫਰੀਦਕੋਟ 21 ਦਸੰਬਰ  (  )ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਆਪਣੇ ਹਲਕਾ ਕੋਟਕਪੂਰਾ ਵਿਖੇ ਬਾਬਾ ਜੈਮਲ ਸਿੰਘ ਸਾਕਾ ਗੰਗਾਸਰ ਜੈਤੋ ਮੋਰਚਾ ਸ਼ਹੀਦ ਸਮਾਜ ਸੇਵਾ ਟਰੱਸਟ ਦੇ ਸਹਿਯੋਗ ਨਾਲ ਸ਼੍ਰੀ ਗੁਰਦੁਆਰਾ ਸਾਹਿਬ ਮਾਤਾ ਗੁੱਜਰ ਕੌਰ ਮਹਾਰਾਜਾ ਰਣਜੀਤ ਸਿੰਘ ਨਗਰ ਵੱਲੋਂ ਚਾਰ ਸਾਹਿਬਜਾਦੇ ਅਤੇ ਮਾਤਾ ਗੁਜਰ ਕੌਰ ਅਤੇ ਚਮਕੌਰ ਦੀ ਗੜ੍ਹੀ ਦੇ ਸ਼ਹੀਦਾਂ ਦੀ ਯਾਦ ਵਿਚ ਉਲੀਕੇ ਗਏ ਵਿਸ਼ਾਲ ਨਗਰ ਕੀਰਤਨ ਵਿਚ ਸ਼ਾਮਿਲ ਹੋਏ। ਇਸੇ ਤਰ੍ਹਾਂ ਉਨ੍ਹਾਂ ਨੇ ਪਿੰਡ ਹਰੀ ਨੌਂ ਜਿਲ੍ਹਾ ਫਰੀਦਕੋਟ ਵਿਖੇ ਚਾਰ ਸਾਹਿਬਜਾਦੇ ਅਤੇ ਮਾਤਾ ਗੁਜਰ ਕੌਰ ਅਤੇ ਚਮਕੌਰ ਦੀ ਗੜ੍ਹੀ ਦੇ ਸ਼ਹੀਦਾਂ ਦੀ ਯਾਦ ਵਿਚ ਉਲੀਕੇ ਗਏ ਵਿਸ਼ਾਲ ਨਗਰ ਕੀਰਤਨ ਸਮਾਗਮ ਵਿੱਚ ਵੀ ਸ਼ਮੂਲੀਅਤ ਕੀਤੀ ਅਤੇ ਗੁਰੂ ਮਹਾਰਾਜ ਅੱਗੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ।  ਇਸ ਉਪਰੰਤ ਸ. ਸੰਧਵਾ ਆਮ ਲੋਕਾਂ ਦੇ ਦੁੱਖ ਸੁੱਖ ਵਿੱਚ ਸ਼ਰੀਕ ਹੁੰਦੇ ਹੋਏ ਪਿੰਡ ਸਿਰਸੜੀ ਦੇ ਗੁਰਦੁਆਰਾ ਸਾਹਿਬ ਫਰੀਦਕੋਟ ਵਿਖੇ ਸ਼੍ਰੀ ਅਰਸ਼ਦੀਪ ਸਿੰਘ ਗਿੱਲ, ਵਿਸ਼ਵਕਰਮਾ ਧਰਮਸ਼ਾਲਾ ਕੋਟਕਪੂਰਾ ਵਿਖੇ ਸ. ਗੁਰਪਿਆਰ ਸਿੰਘ ਨੰਬਰਦਾਰ ਅਤੇ ਗੁਰਦੁਆਰਾ ਸਾਹਿਬ (ਵੱਡਾ) ਨੇੜੇ ...
ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ, ਫਰੀਦਕੋਟ ਵਲੋਂ ਵਿਸ਼ਵ ਖੂਨ ਦਾਨ ਦਿਵਸ ਮਨਾਇਆ ਗਿਆ

ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ, ਫਰੀਦਕੋਟ ਵਲੋਂ ਵਿਸ਼ਵ ਖੂਨ ਦਾਨ ਦਿਵਸ ਮਨਾਇਆ ਗਿਆ

Punjab News
ਫ਼ਰੀਦਕੋਟ, 21 ਦਸੰਬਰ (  )- ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ (ਜੀ.ਜੀ.ਐਸ.ਐੱਮ.ਸੀ.ਐਚ.), ਫ਼ਰੀਦਕੋਟ ਵਿੱਚ  ਦੇ ਆਈ.ਐਚ.ਬੀ.ਟੀ. ਬਲੱਡ ਸੈਂਟਰ ਵੱਲੋਂ ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ (ਪੀ.ਐੱਸ.ਏ.ਸੀ.ਐੱਸ.) ਦੇ ਸਹਿਯੋਗ ਨਾਲ ਬਾਬਾ ਫਰੀਦ ਯੂਨੀਚਰਸਿਟੀ ਦਟ ਸੈਨੇਟ ਹਾਲ ਵਿਚ ਵਿਸ਼ਵ ਖੂਨ ਦਾਨ ਦਿਵਸ ਨੂੰ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ।ਇਹ ਸਮਾਗਮ ਪ੍ਰੋ. (ਡਾ.) ਰਾਜੀਵ ਸੂਦ, ਵਾਈਸ ਚਾਂਸਲਰ, ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ (ਬੀ.ਐਫ਼.ਯੂ.ਐਚ.ਐੱਸ.), ਫ਼ਰੀਦਕੋਟ ਦੀ ਯੋਗ ਅਗਵਾਈ ਅਤੇ ਮਾਰਗਦਰਸ਼ਨ ਹੇਠ ਆਯੋਜਿਤ ਕੀਤਾ ਗਿਆ, ਜਿਨ੍ਹਾਂ ਦੇ ਲਗਾਤਾਰ ਸਹਿਯੋਗ ਨਾਲ ਸੰਸਥਾ ਵਿੱਚ ਸਵੈਛਿਕ ਖੂਨ ਦਾਨ ਸੇਵਾਵਾਂ ਨੂੰ ਮਜ਼ਬੂਤੀ ਮਿਲੀ ਹੈ।ਇਸ ਮੌਕੇ ਸ. ਗੁਰਦਿੱਤ ਸਿੰਘ ਸੇਖੋਂ, ਐਮ.ਐੱਲ.ਏ. ਫ਼ਰੀਦਕੋਟ, ਅਤੇ ਡਾ. ਸੁਨੀਤਾ ਭਗਤ, ਜੁਆਇੰਟ ਡਾਇਰੈਕਟਰ, ਪੀ.ਐੱਸ.ਏ.ਸੀ.ਐੱਸ. ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਨੀਤੂ ਕੁੱਕਰ, ਪ੍ਰੋਫੈਸਰ ਅਤੇ ਮੁਖੀ, ਆਈ.ਐਚ.ਬੀ.ਟੀ. ਵਿਭਾਗ, ਨੇ ਬਲੱਡ ਸੈਂਟਰ ਵਿੱਚ ਉਪਲਬਧ ਅਧੁਨਿਕ ਸਹੂਲਤਾਂ ਬਾਰੇ ਜਾਣਕਾਰੀ ਦਿ...
ਨਸ਼ਾ ਮੁਕਤੀ ਮੁੜ-ਵਸੇਬਾ ਕੇੰਦਰ ਵਿਖੇ ‘ਯੂਥ ਅਗੇਂਸਟ ਡਰੱਗਸ’ ਵਿਸ਼ੇ ’ਤੇ ਜਾਗਰੂਕਤਾ ਸੈਮੀਨਾਰ

ਨਸ਼ਾ ਮੁਕਤੀ ਮੁੜ-ਵਸੇਬਾ ਕੇੰਦਰ ਵਿਖੇ ‘ਯੂਥ ਅਗੇਂਸਟ ਡਰੱਗਸ’ ਵਿਸ਼ੇ ’ਤੇ ਜਾਗਰੂਕਤਾ ਸੈਮੀਨਾਰ

Punjab News
ਹੁਸ਼ਿਆਰਪੁਰ, 21 ਦਸੰਬਰ :-     ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਰਾਜਿੰਦਰ ਅਗਰਵਾਲ ਅਤੇ ਚੀਫ ਜੁਡੀਸ਼ੀਅਲ ਮੈਜਿਸਟ੍ਰੈਟ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਨੀਰਜ ਗੋਇਲ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਹੁਕਮਾਂ ਅਨੁਸਾਰ 'ਯੁੱਧ ਅਗੇਂਸਟ ਡਰੱਗਜ਼' ਤਹਿਤ ਅੱਜ ਜ਼ਿਲ੍ਹਾ ਨਸ਼ਾ ਮੁਕਤੀ ਮੁੜ-ਵਸੇਬਾ ਕੇੰਦਰ ਹੁਸ਼ਿਆਰਪੁਰ ਵਿਖ਼ੇ ਕੇਂਦਰ ਦੇ ਕਾਊਂਸਲਰ ਪ੍ਰਸ਼ਾਂਤ ਆਦਿਆ ਦੀ ਹਾਜ਼ਰੀ ਵਿੱਚ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਤੋਂ ਐਡਵੋਕੇਟ ਰੁਪਿਕਾ ਠਾਕੁਰ ਅਸਿਸਟੈਂਟ ਲੀਗਲ ਏਡ ਡਿਫੈਂਸ ਕਾਉੰਸਿਲ,ਐਡਵੋਕੇਟ ਨਿਹਾਰਿਕਾ ਅਸਿਸਟੈਂਟ ਲੀਗਲ ਡਿਫੈਂਸ ਕਾਉੰਸਿਲ ਵੱਲੋਂ ਮਰੀਜ਼ਾਂ ਨੂੰ ਨਸ਼ਾਖ਼ੋਰੀ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ।     ਇਸ ਮੌਕੇ ਐਡਵੋਕੇਟ ਰੁਪਿਕਾ ਠਾਕੁਰ ਨੇ ਕਿਹਾ ਕਿ ਨਸ਼ਾਖ਼ੋਰੀ ਨਾਲ ਗ੍ਰਹਿਸਥੀ ਵਿਅਕਤੀ ਆਪਣੀ ਸਰੀਰਕ, ਮਾਨਸਿਕ, ਆਰਥਿਕ, ਸਮਾਜਿਕ ਸ਼ਕਤੀ ਗੁਆ ਬੈਠਦਾ ਹੈ। ਇਸ ਲਈ ਪੰਜਾਬ ਅਤੇ ਪੰਜਾਬੀਅਤ ਨੂੰ ਬਚਾਉਣ ਲਈ ਸਾਨੂੰ ਜਾਗਰੂਕ ਹੋਣ ਦੀ ਲੋੜ ਹੈ।    ...