ਹੁਸ਼ਿਆਰਪੁਰ ਬਣੇਗਾ ਸੋਲਰ ਮਾਡਲ ਜ਼ਿਲ੍ਹਾ, 600 ਹੋਣਹਾਰ ਵਿਦਿਆਰਥੀਆਂ ਦੇ ਘਰਾਂ ‘ਚ ਲੱਗਣਗੇ ਮੁਫ਼ਤ ਸੋਲਰ ਸਿਸਟਮ
ਹੁਸ਼ਿਆਰਪੁਰ, 19 ਦਸੰਬਰ : ਜ਼ਿਲ੍ਹੇ ਦੇ ਭਵਿੱਖ ਨੂੰ ਊਰਜਾ, ਸਿੱਖਿਆ ਤੇ ਆਤਮ ਨਿਰਭਰਤਾ ਦੇ ਮਜ਼ਬੂਤ ਥੰਮਾਂ ‘ਤੇ ਖੜ੍ਹਾ ਕਰਨ ਦੀ ਦਿਸ਼ਾ ਵਿਚ ਜ਼ਿਲ੍ਹਾ ਪ੍ਰਸ਼ਾਸਨ ਨੇ ਚੜ੍ਹਦਾ ਸੂਰਜ ਮੁਹਿੰਮ ਦੇ ਤਹਿਤ ਇਕ ਪ੍ਰੇਰਿਕ ਅਤੇ ਦੂਰਦਰਸ਼ੀ ਪਹਿਲ ਕੀਤੀ ਹੈ। ਇਸ ਮੁਹਿੰਮ ਦੇ ਕੇਂਦਰ ਵਿਚ ਜਿਥੇ 600 ਟਾਪਰ ਵਿਦਿਆਰਥੀਆਂ ਦੇ ਘਰਾਂ ‘ਤੇ 1-1 ਕਿਲੋਵਾਟ ਦਾ ਮੁਫ਼ਤ ਰੂਫ ਟਾਪ ਸੋਲਰ ਸਿਸਟਮ ਹੈ, ਉਥੇ ਇਸ ਦੇ ਨਾਲ-ਨਾਲ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਰੋਜ਼ਗਾਰ ਅਤੇ ਪੇਂਡੂ ਮਹਿਲਾਵਾਂ ਲਈ ਰੋਜ਼ਗਾਰ ਨਾਲ ਜੁੜੇ ਦੋ ਹੋਰ ਪ੍ਰੋਜੈਕਟ ਵੀ ਸਮਾਜ ਨੂੰ ਨਵੀਂ ਦਿਸ਼ਾ ਦੇਣ ਦਾ ਕੰਮ ਕਰ ਰਹੇ ਹਨ।
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਪ੍ਰਧਾਨਗੀ ਵਿਚ ਜ਼ਿਲ੍ਹੇ ਵਿਚ ਕੰਮ ਕਰ ਰਹੀਆਂ ਵੱਖ-ਵੱਖ ਸਵੈ-ਸੇਵੀ ਸੰਸਥਾਵਾਂ ਨਾਲ ਹੋਈ ਮੀਟਿੰਗ ਵਿਚ ਇਹ ਸਪੱਸ਼ਟ ਸੰਦੇਸ਼ ਦਿੱਤਾ ਗਿਆ ਹੈ ਕਿ ਵਿਕਾਸ ਤਾਂ ਹੀ ਟਿਕਾਊ ਹੋਵੇਗਾ, ਜਦੋਂ ਪ੍ਰਸ਼ਾਸਨ ਅਤੇ ਸਮਾਜ ਮਿਲ ਕੇ ਅੱਗੇ ਵਧੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਪੂਰੀ ਮੁਹਿੰਮ ਜ਼ਿਲ੍ਹਾ ਪ੍ਰਸ਼ਾਸਨ ਵਲੋ...








