Thursday, October 29
Shadow

Tag: punjabi news

ਵਿਦਿਆਰਥੀਆਂ ਨੂੰ ਰੋਜ਼ਗਾਰ ਦੇ ਸਮਰੱਥ ਬਣਾਉਣ ਲਈ 40 ਸਕੂਲਾਂ ਵਿੱਚ “ਹੁਨਰ ਸਿੱਖਿਆ ਸਕੂਲ” ਪ੍ਰੋਗਰਾਮ ਲਾਗੂ: ਬੈਂਸ

Breaking News
ਚੰਡੀਗੜ੍ਹ, 19 ਦਸੰਬਰ:- ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ 'ਆਪ' ਪੰਜਾਬ ਦੇ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਵੱਲੋਂ ਅੱਜ 'ਹੁਨਰ ਸਿੱਖਿਆ ਸਕੂਲ' ਹੈਂਡਬੁੱਕ ਲਾਂਚ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਅਕਾਦਮਿਕ ਸਾਲ 2025-26 ਲਈ 40 ਸਕੂਲਾਂ ਵਿੱਚ ਸ਼ੁਰੂ ਕੀਤੇ ਗਏ "ਹੁਨਰ ਸਿੱਖਿਆ ਸਕੂਲ" ਪ੍ਰੋਗਰਾਮ, ਜਿਸਦਾ ਉਦੇਸ਼ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਨਵੇਂ ਯੁੱਗ ਦੀਆਂ ਲੋੜਾਂ ਅਨੁਸਾਰ ਅਤਿ-ਆਧੁਨਿਕ ਹੁਨਰਾਂ ਨਾਲ ਲੈੱਸ ਕਰਨਾ ਹੈ, ਵਾਸਤੇ ਉਦਯੋਗ-ਕੇਂਦ੍ਰਿਤ ਪਾਠਕ੍ਰਮ ਤਿਆਰ ਕਰਨ ਵਿੱਚ ਸਹਿਯੋਗ ਦੇਣ ਵਾਲੇ ਅਧਿਆਪਕਾਂ, ਵਿਸ਼ਾ ਮਾਹਿਰਾਂ ਅਤੇ ਤਕਨੀਕੀ ਭਾਈਵਾਲਾਂ ਦਾ ਸਨਮਾਨ ਵੀ ਕੀਤਾ ਗਿਆ। ਇੱਥੇ ਐਮ.ਸੀ. ਭਵਨ ਵਿਖੇ ਕਰਵਾਏ ਗਏ ਸਮਾਰੋਹ ਦੌਰਾਨ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਿੱਖਿਆ ਪ੍ਰਣਾਲੀ ਲੰਬੇ ਸਮੇਂ ਤੋਂ ਉਦਯੋਗ ਦੀਆਂ ਲੋੜਾਂ ਨੂੰ ਅੱਖੋਂ ਪਰੋਖੇ ਕਰਕੇ ਚੱਲੀ ਜਾ ਰਹੀ ਸੀ। ਉਨ੍ਹਾਂ ਦੱਸਿਆ ਕਿ 2.8 ਲੱਖ ਵਿਦਿਆਰਥੀਆਂ ਨੂੰ ਲੈ ਕੇ ਸਾਡੇ ਵੱਲੋਂ ਕੀਤੇ ਗਏ ਸਰਵੇਖਣ ਅਤੇ ਰਾਸ਼ਟਰੀ ਅੰਕੜਿਆਂ ਨੇ ਇੱਕ ਕੌੜੀ ਹਕੀਕਤ ਪੇਸ਼ ਕੀਤੀ ਹੈ ਕਿ ਸਕੂਲੀ ਪੜ੍...

ਪੰਜਾਬ ਸਰਕਾਰ ਵੱਲੋਂ ਸਹਿਕਾਰੀ ਖੇਤਰ ਨੂੰ ਵੱਡਾ ਹੁਲਾਰਾ

Punjab News
ਚੰਡੀਗੜ੍ਹ, 19 ਦਸੰਬਰ - ਸਹਿਕਾਰੀ ਖੇਤਰ ਦੀ ਮਜ਼ਬੂਤੀ ਵੱਲ ਮਹੱਤਵਪੂਰਨ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਵੀਆਂ ਖੇਤੀਬਾੜੀ, ਡੇਅਰੀ ਅਤੇ ਮੱਛੀ ਪਾਲਣ ਸਹਿਕਾਰੀ ਸਭਾਵਾਂ ਲਈ ਰਜਿਸਟ੍ਰੇਸ਼ਨ ਫੀਸ ਵਿੱਚ ਵੱਡੀ ਕਟੌਤੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਖੇਤੀਬਾੜੀ, ਡੇਅਰੀ ਅਤੇ ਮੱਛੀ ਪਾਲਣ ਸਹਿਕਾਰੀ ਸਭਾਵਾਂ ਲਈ ਰਜਿਸਟ੍ਰੇਸ਼ਨ ਫੀਸ, ਜੋ ਪਹਿਲਾਂ 10,000/- ਰੁਪਏ ਨਿਰਧਾਰਿਤ ਸੀ, ਨੂੰ ਘਟਾ ਕੇ ਹੁਣ ਸਿਰਫ਼ 1,000 ਰੁਪਏ ਕਰ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਪਹਿਲਕਦਮੀ ਨਾਲ ਰਾਜ ਭਰ ਦੇ ਉਤਪਾਦਕਾਂ ਲਈ ਸਹਿਕਾਰੀ ਸਭਾਵਾਂ ਦਾ ਗਠਨ ਕਰਨਾ ਕਾਫ਼ੀ ਆਸਾਨ ਹੋ ਜਾਵੇਗਾ। ਉਮੀਦ ਕੀਤੀ ਜਾ ਰਹੀ ਹੈ ਕਿ ਇਸ ਕਿਸਾਨ-ਪੱਖੀ ਫੈਸਲੇ ਨਾਲ ਛੋਟੇ ਅਤੇ ਸੀਮਾਂਤ ਕਿਸਾਨਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਵਿੱਚ ਮਦਦ ਮਿਲੇਗੀ, ਜਿਸ ਨਾਲ ਉਹ ਇਕੱਠੇ ਹੋ ਕੇ ਉੱਚ ਸ਼ੁਰੂਆਤੀ ਲਾਗਤਾਂ ਦੇ ਬੋਝ ਦਾ ਸਾਹਮਣਾ ਕੀਤੇ ਬਿਨਾਂ ਸਹਿਕਾਰੀ ਸਭਾਵਾਂ ਦਾ ਗਠਨ ਕਰ ਸਕਣਗੇ। ਸਹਿਕਾਰੀ ਖੇਤਰ ਦਾ ਵਿਸਥਾਰ ਕਰਨ ਵਾਲਾ ਇਹ ਨ...

ਹਰਿਆਣਾ ਵਿਧਾਨ ਸਭਾ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ‘ਤੇ ਸਰਬਸੰਮਤੀ ਨਾਲ ਮਤਾ ਪਾਸ ਕੀਤਾ

Haryana
ਚੰਡੀਗੜ੍ਹ, 18 ਦਸੰਬਰ – ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ਦੇ ਪਹਿਲੇ ਦਿਨ, ਸਦਨ ਨੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੀ ਗੁਰੂ ਤੇਗ ਬਹਾਦਰ ਸ਼ਹੀਦੀ ਦਿਵਸ ਆਯੋਜਨ ਕਮੇਟੀ, ਸਾਰੇ ਜਨਤਕ ਪ੍ਰਤੀਨਿਧੀਆਂ, ਸਮਾਜਿਕ ਸੰਗਠਨਾਂ ਅਤੇ ਸਿਵਲ ਸੁਸਾਇਟੀ ਸੰਗਠਨਾਂ ਦਾ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਪੁਰਬ ਮਨਾਉਣ ਲਈ ਰਾਜ ਭਰ ਵਿੱਚ ਪ੍ਰੋਗਰਾਮਾਂ ਦੇ ਸਫਲ ਆਯੋਜਨ ਲਈ ਧੰਨਵਾਦ ਕੀਤਾ। ਇਸ ਸਬੰਧ ਵਿੱਚ ਇੱਕ ਮਤਾ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਇਸ ਤੋਂ ਇਲਾਵਾ, ਸਦਨ ਨੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ 25 ਨਵੰਬਰ ਨੂੰ ਕੁਰੂਕਸ਼ੇਤਰ ਦੇ ਜੋਤੀਸਰ ਵਿੱਚ ਆਯੋਜਿਤ ਇੱਕ ਵਿਸ਼ਾਲ ਇਕੱਠ ਵਿੱਚ ਗੁਰੂ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਅੰਤਰਰਾਸ਼ਟਰੀ ਗੀਤਾ ਮਹੋਤਸਵ ਵਿੱਚ ਵੀ ਹਿੱਸਾ ਲਿਆ। ਮੁੱਖ ਮੰਤਰੀ ਸੰਸਦੀ ਮਾਮਲਿਆਂ ਦੇ ਮੰਤਰੀ ਸ਼੍ਰੀ ਮਹੀਪਾਲ ਢਾਂਡਾ ਵੱਲੋਂ ਸਰਦ ਰੁੱਤ ਸੈਸ਼ਨ ਦੇ ਪਹਿਲੇ ਦਿਨ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਪੁਰਬ ਮਨਾਉਣ ਲਈ ਪ੍ਰੋਗਰਾਮਾਂ ਦੇ ਆਯੋਜਨ ਲਈ ਸਰਕਾਰੀ ਪ੍ਰਸਤਾਵ ਪੇਸ਼ ਕਰਨ ਤ...

ਲਾਲਜੀਤ ਸਿੰਘ ਭੁੱਲਰ ਦੀ ਪ੍ਰਧਾਨਗੀ ‘ਚ ਪੰਜਾਬ ਸਟੇਟ ਰੋਡ ਸੇਫਟੀ ਕੌਂਸਲ ਦੀ 16ਵੀ ਮੀਟਿੰਗ ਹੋਈ

Punjab News
ਚੰਡੀਗੜ੍ਹ, 18 ਦਸੰਬਰ:- ਪੰਜਾਬ ਸਟੇਟ ਰੋਡ ਸੇਫਟੀ ਕੌਂਸਿਲ ਦੀ 16ਵੀ ਮੀਟਿੰਗ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਪ੍ਰਧਾਨਗੀ ‘ਚ ਹੋਈ। ਇਸ ਮੀਟਿੰਗ ਦੌਰਾਨ ਕੌਂਸਲ ਵੱਲੋਂ 5 ਟਰਾਂਮਾ ਕੇਅਰ ਸੈਂਟਰਾਂ ਦੇ ਆਧੁਨੀਕਰਨ ਲਈ 66 ਲੱਖ ਰੁਪਏ ਦੇ ਫੰਡਜ਼ ਜਾਰੀ ਕਰਨ ਦਾ ਫੈਸਲਾ ਕੀਤਾ ਗਿਆ। ਇਸ ਮੌਕੇ ਈ-ਡਾਰ ਪ੍ਰੋਜੈਕਟ ਨੂੰ ਇਫੈਕਟਿਵਲੀ ਲਾਗੂ ਕਰਨ ਲਈ 415 ਸਮਾਰਟ ਫੋਨ ਪੁਲਿਸ ਵਿਭਾਗ ਵਿੱਚ ਆਈ ਓਜ ਨੂੰ ਦੇਣ ਦਾ ਫੈਸਲਾ ਵੀ ਕੀਤਾ ਗਿਆ। ਇਸ ਤੋਂ ਇਲਾਵਾ 35 ਏ. ਐਲ. ਐਸ. ਐਬੂਲੈਂਸਜ਼ ਲਈ 14 ਕਰੋੜ ਰੁਪਏ 31 ਮਾਰਚ, 2026 ਤੱਕ ਜਾਰੀ ਕਰਨ ਦਾ ਫੈਸਲਾ ਵੀ ਕੌਂਸਲ ਵਲੋਂ ਲਿਆ ਗਿਆ। ਅੱਜ ਇੱਥੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਈ ਇਸ ਮੀਟਿੰਗ ਵਿਚ ਵਿਸਥਾਰ ਸਹਿਤ ਈ-ਡਾਰ ਪ੍ਰੋਜੈਕਟ ਸਬੰਧੀ, ਬਲੈਕ ਸਪਾਟ ਦੀ ਰੈਕਟੀਫਿਕੇਸ਼ਨ ਸਬੰਧੀ ਮੁੱਦਿਆ ਤੇ ਚਰਚਾ ਕੀਤੀ ਗਈ। ਇਸ ਮੌਕੇ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਦੀਆਂ ਸਕੀਮਾ ਗੁਡ ਸਮਾਰਟੀਅਨ ਨੂੰ ਅਵਾਰਡ ਦੇਣ ਸਬੰਧੀ, ਹਿਟ ਐਂਡ ਰੰਨ ਦੇ ਪ੍ਰਭਾਵਿਤ ਵਿਅਕਤੀਆਂ ਨੂੰ ਲਾਭ ਦੇਣ ਸਬੰਧੀ, ਰੋਡ ਐਕਸਡੈਂਟ ਦੇ ਪ੍ਰਭਾਵਿਤ ਵਿਅਕਤੀਆਂ ਮੁਫਤ ਇਲਾਜ, ਫਰਿਸ਼ਤੇ ...

‘ਯੁੱਧ ਨਸ਼ਿਆਂ ਵਿਰੁੱਧ’: 292ਵੇਂ ਦਿਨ, ਪੰਜਾਬ ਪੁਲਿਸ ਨੇ 51 ਨਸ਼ਾ ਤਸਕਰਾਂ ਨੂੰ 3.9 ਕਿਲੋਗ੍ਰਾਮ ਹੈਰੋਇਨ, 500 ਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ 

Punjab News
ਚੰਡੀਗੜ੍ਹ, 18 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 292ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 268 ਥਾਵਾਂ ’ਤੇ ਛਾਪੇਮਾਰੀ ਕੀਤੀ ਜਿਸ ਨਾਲ ਸੂਬੇ ਭਰ ਵਿੱਚ 51 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 40 ਐਫਆਈਆਰਜ਼ ਦਰਜ ਕੀਤੀਆਂ । ਇਸ ਦੇ ਨਾਲ, 292 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 40,623 ਹੋ ਗਈ ਹੈ। ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 3.9 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 165 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 8190 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈ...

ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਨਤੀਜੇ ਐਲਾਨੇ

Punjab News
ਚੰਡੀਗੜ੍ਹ, 18 ਦਸੰਬਰ 2025:- ਰਾਜ ਚੋਣ ਕਮਿਸ਼ਨ, ਪੰਜਾਬ ਨੇ ਅੱਜ 22 ਜ਼ਿਲ੍ਹਾ ਪ੍ਰੀਸ਼ਦਾਂ ਦੇ 346 ਜ਼ੋਨਾਂ ਅਤੇ 153 ਪੰਚਾਇਤ ਸੰਮਤੀਆਂ ਦੇ 2838 ਜ਼ੋਨਾਂ ਤੋਂ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਦੇ ਨਤੀਜੇ ਐਲਾਨ ਦਿੱਤੇ ਹਨ। ਇਸ ਸਬੰਧ ਵਿੱਚ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਆਪ ਨੇ 218 ਜ਼ੋਨਾਂ, ਕਾਂਗਰਸ ਨੇ 62 ਜ਼ੋਨਾਂ, ਸ਼੍ਰੋਮਣੀ ਅਕਾਲੀ ਦਲ ਨੇ 46 ਜ਼ੋਨਾਂ, ਬੀਜੇਪੀ ਨੇ 7 ਜ਼ੋਨਾਂ, ਬੀਐਸਪੀ ਨੇ 3 ਜ਼ੋਨ ਅਤੇ ਆਈਐਨਡੀ ਨੇ 10 ਜ਼ੋਨਾਂ ਤੋਂ ਜਿੱਤ ਪ੍ਰਾਪਤ ਕੀਤੀ ਹੈ। ਇਸੇ ਤਰ੍ਹਾਂ, ਪੰਚਾਇਤ ਸੰਮਤੀ ਚੋਣਾਂ ਵਿੱਚ ‘ਆਪ’ ਨੇ 1531 ਜ਼ੋਨਾਂ, ਆਈਐਨਸੀ ਨੇ 612 ਜ਼ੋਨ, ਸ੍ਰੋਮਣੀ ਅਕਾਲੀ ਦਲ ਨੇ 445 ਜ਼ੋਨ, ਬੀਜੇਪੀ ਨੇ 73 ਜ਼ੋਨ, ਬੀਐਸਪੀ ਨੇ 28 ਜ਼ੋਨ ਅਤੇ ਆਈਐਨਡੀ ਨੇ 144 ਜ਼ੋਨ ਤੋਂ ਜਿੱਤ ਹਾਸਲ ਕੀਤੀ ਹੈ। ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਜ਼ਿਲ੍ਹਾਵਾਰ ਨਤੀਜੇ ਨੱਥੀ ਹਨ।...

ਸਦੀਵੀ ਯਾਦਗਾਰ ਵੱਜੋਂ ਚੇਤਿਆਂ ‘ਚ ਵਸਿਆ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਸੌਂਦ

Breaking News
ਚੰਡੀਗੜ੍ਹ, 18 ਦਸੰਬਰ:- ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਸਾਲ 2025 ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਨੂੰ ਮਨਾਉਣ ਲਈ ਨੋਡਲ ਵਿਭਾਗ ਵੱਜੋਂ ਜ਼ਿੰਮੇਵਾਰੀ ਸੌਂਪੀ ਗਈ ਸੀ। ਵਿਭਾਗ ਦੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਕਰਵਾਏ ਸਮਾਗਮ ਸੰਗਤਾਂ ਦੇ ਚੇਤਿਆਂ ਵਿੱਚ ਸਦੀਵੀ ਵਸੇ ਰਹਿਣਗੇ। ਉਨ੍ਹਾਂ ਕਿਹਾ ਕਿ ਸਾਲ 2025 ਦੌਰਾਨ ਗੁਰੂ ਸਾਹਿਬ ਦੇ ਆਸ਼ੀਰਵਾਦ ਸਦਕਾ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਸਫਲ ਸਮਾਗਮਾਂ ਦੀ ਦੁਨੀਆਂ ਭਰ ਦੀ ਸੰਗਤ ਨੇ ਪ੍ਰਸੰਸ਼ਾ ਕੀਤੀ ਹੈ। ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਦੇ ਜੀਵਨ ਨੂੰ ਦਰਸਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਸਾਰੇ ਜ਼ਿਲ੍ਹਿਆਂ ਵਿੱਚ ਕਰਵਾਏ ਗਏ। ਇਸ ਤੋਂ ਇਲਾਵਾ ਸ੍ਰੀ ਅਨੰਦਪੁਰ ਸਾਹਿਬ ਵਿਖੇ 20 ਤੋਂ 29 ਨਵੰਬਰ ਤੱਕ ਡਰੋਨ ਸ਼ੋਅ ਨੇ ਦੁਨੀਆਂ ਭਰ ਦੀ ਸੰਗਤ ਦਾ ਧਿਆਨ ਖਿੱਚਿਆ। 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਉ...

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਕਾਰਟੈਲ ਦਾ ਅੰਮ੍ਰਿਤਸਰ ਵਿੱਚ ਪਰਦਾਫਾਸ਼; 4.5 ਕਿਲੋ ਹੈਰੋਇਨ, ਇੱਕ ਪਿਸਤੌਲ ਸਮੇਤ ਤਿੰਨ ਗ੍ਰਿਫ਼ਤਾਰ

Breaking News
ਚੰਡੀਗੜ੍ਹ/ਅੰਮ੍ਰਿਤਸਰ, 18 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਹੈਰੋਇਨ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਵਿੱਚ ਸ਼ਾਮਲ ਤਿੰਨ ਨਸ਼ਾ ਤਸਕਰਾਂ ਨੂੰ 4.5 ਕਿਲੋ ਹੈਰੋਇਨ ਅਤੇ ਇੱਕ .30 ਬੋਰ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਕਾਰਟੇਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ  ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਵਿੰਦਰ ਸਿੰਘ ਉਰਫ਼ ਗੋਪੀ (23) ਵਾਸੀ ਪਿੰਡ ਸ਼ਾਹਵਾਲਾ (ਫਿਰੋਜ਼ਪੁਰ) , ਤਿਲਕ ਉਰਫ਼ ਸ਼ਿਬੂ (18) ਜੋ ਕਿ ਰਾਜੀਵ ਗਾਂਧੀ ਵਿਹਾਰ, ਜਲੰਧਰ ਦਾ ਵਸਨੀਕ ਹੈ ਪਰ ਮੌਜੂਦਾ ਸਮੇਂ ਦੌਰਾਨ ਅੰਮ੍ਰਿਤਸਰ ਦੇ ਮੁਸਤਫਾਬਾਦ ਵਿੱਚ ਰਹਿੰਦਾ ਹੈ ਅਤੇ ਦਲਜੀਤ ਸਿੰਘ ਉਰਫ਼ ਲਾਲਾ (20), ਜੋ ਕਿ ਪਿੰਡ ਨੌਸ਼ਹਿਰਾ ਢੱਲਾ ਦਾ ਰਹਿਣ ਵਾਲਾ ਹੈ ਅਤੇ ਮੌਜੂਦਾ ਸਮੇਂ ਦੌਰਾਨ ਅੰਮ੍ਰਿਤਸਰ ਦੇ ਪਿੰਡ ਮੁਸਤਫਾਬਾਦ ਵਿੱਚ ਰਹਿੰਦਾ ਹੈ, ਵਜੋਂ ਹ...

8000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Breaking News
ਚੰਡੀਗੜ੍ਹ, 18 ਦਸੰਬਰ 2025: ਭ੍ਰਿਸ਼ਟਾਚਾਰ ਵਿਰੁੱਧ ਆਪਣੀ ਅਣਥੱਕ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਟਵਾਰ ਸਰਕਲ ਬਡਾਲਾ, ਤਹਿਸੀਲ ਦਸੂਹਾ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਰਾਮ ਸਿੰਘ ਪਟਵਾਰੀ ਨੂੰ ਸ਼ਿਕਾਇਤਕਰਤਾ ਤੋਂ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਮੁਲਜ਼ਮ ਵੱਲੋ ਇਹ ਰਿਸ਼ਵਤ ਬਡਾਲਾ ਪਿੰਡ ਵਿਖੇ ਸ਼ਿਕਾਇਤਕਰਤਾ ਦੀ ਜੱਦੀ ਜ਼ਮੀਨ ਦਾ ਇੰਤਕਾਲ ਕਰਨ ਬਦਲੇ ਮੰਗੀ ਗਈ ਸੀ। ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਵਾਸੀ ਚਿੰਤਪੁਰਨੀ ਰੋਡ ਹੁਸ਼ਿਆਰਪੁਰ ਦਾ ਵਸਨੀਕ ਹੈ ਤੇ ਉਸ ਵੱਲੋਂ ਉਸਦੇ ਪਿਤਾ ਦੀ ਮੌਤ ਤੋਂ ਬਾਅਦ, ਪਿੰਡ ਬਡਾਲਾ, ਤਹਿਸੀਲ ਦਸੂਹਾ ਵਿਖੇ ਸਥਿਤ ਜੱਦੀ ਜਾਇਦਾਦ ਦੇ ਇੰਤਕਾਲ ਸਬੰਧੀ ਅਰਜ਼ੀ ਸੇਵਾ ਕੇਂਦਰ, ਦਸੂਹਾ ਵਿਖੇ ਜਮ੍ਹਾਂ ਕਰਵਾਈ ਗਈ ਸੀ।ਉਨ੍ਹਾਂ ਅੱਗੇ ਕਿਹਾ ਕਿ ਮੁਲਜ਼ਮ ਪਟਵਾਰੀ ਨੇ ਸ਼ਿਕਾਇਤਕਰਤਾ ਨੂੰ ਦੱਸਿਆ ਕਿ ਸਰਕਾਰੀ ਫੀਸ 1,200/- ਰੁਪਏ ਹੈ, ਜਿਸਦੇ ਬਾਵਜੂਦ ਵੀ ਉਸਨੇ ਸ਼ਿਕਾਇਤਕਰਤਾ ਦੀ ਜ਼ਮੀਨ ਦਾ ਇ...

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਲਾਭਪਾਤਰੀਆਂ ਲਈ 12.44 ਕਰੋੜ ਦੀ ਰਾਸ਼ੀ ਜਾਰੀ ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 18 ਦਸੰਬਰ:- ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ 2440 ਲਾਭਪਾਤਰੀਆਂ ਨੂੰ 12.44 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਲਈ ਅਸ਼ੀਰਵਾਦ ਸਕੀਮ ਅਧੀਨ ਜਿਲਾ ਅੰਮ੍ਰਿਤਸਰ, ਬਰਨਾਲਾ, ਬਠਿੰਡਾ, ਫਿਰੋਜਪੁਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਮਾਨਸਾ, ਸ੍ਰੀ ਮੁਕਤਸਰ ਸਾਹਿਬ ਪਟਿਆਲਾ ਰੂਪਨਗਰ, ਐਸ.ਏ.ਐਸ.ਨਗਰ, ਸੰਗਰੂਰ ਅਤੇ ਮਾਲੇਰਕੋਟਲਾ ਦੇ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਕੁੱਲ 2440 ਲਾਭਪਾਤਰੀਆਂ ਦੀਆਂ ਦਰਖਾਸਤਾਂ ਚਾਲੂ ਸਾਲ ਦੌਰਾਨ ਅਸ਼ੀਰਵਾਦ ਪੋਰਟਲ 'ਤੇ ਪ੍ਰਾਪਤ ਹੋਈਆਂ ਸਨ। ਇਹਨਾਂ 2440 ਲਾਭਪਾਤਰੀਆਂ ਨੂੰ ਕਵਰ ਕਰਨ ਲਈ 12.44 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਸ...