Sunday, August 2
Shadow

Tag: punjabi news

ਔਰਤਾਂ ਲਈ ਸਿਹਤ ਤੇ ਰੋਜ਼ਗਾਰ ਕੈਂਪ 19 ਦਸੰਬਰ ਨੂੰ: ਰੋਜ਼ਗਾਰ ਅਫ਼ਸਰ

ਔਰਤਾਂ ਲਈ ਸਿਹਤ ਤੇ ਰੋਜ਼ਗਾਰ ਕੈਂਪ 19 ਦਸੰਬਰ ਨੂੰ: ਰੋਜ਼ਗਾਰ ਅਫ਼ਸਰ

Punjab News
ਸ੍ਰੀ ਮੁਕਤਸਰ ਸਾਹਿਬ, 17 ਦਸੰਬਰ:- ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ  ਬੇਟੀ ਬਚਾਓ, ਬੇਟੀ ਪੜ੍ਹਾਓ ਸਕੀਮ ਅਧੀਨ ਔਰਤਾਂ ਲਈ ਸਿਹਤ ਅਤੇ ਰੋਜ਼ਗਾਰ ਕੈਂਪ  19 ਦਸੰਬਰ 2025 ਦਿਨ ਸ਼ੁਕਰਵਾਰ ਨੂੰ  ਤਾਜ ਪੈਲੇਸ, ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ, ਜਿਸ ਵਿੱਚ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵੱਲੋਂ  ਪ੍ਰਾਪਤ ਹਦਾਇਤਾਂ ਅਨੁਸਾਰ ਲੜਕੀਆਂ ਲਈ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ, ਇਹ ਜਾਣਕਾਰੀ ਸ੍ਰੀ ਦਿਲਬਾਗ ਸਿੰਘ, ਜ਼ਿਲ੍ਹਾ ਰੋਜਗਾਰ ਅਫਸਰ ਵੱਲੋਂ ਸਾਂਝੀ ਕੀਤੀ ਗਈ। ਉਨ੍ਹਾਂ ਵੱਲੋਂ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਬੇਟੀ ਬਚਾਓ, ਬੇਟੀ ਪੜ੍ਹਾਓ ਸਕੀਮ ਅਧੀਨ ਲਗਾਏ ਜਾ ਰਹੇ ਇਸ ਸਿਹਤ ਅਤੇ ਰੋਜ਼ਗਾਰ ਕੈਂਪ ਵਿੱਚ ਇਸ ਦਫਤਰ ਵੱਲੋਂ  19 ਦਸੰਬਰ 2025 ਨੂੰ ਤਾਜ ਪੈਲੇਸ, ਸ੍ਰੀ ਮੁਕਤਸਰ ਸਾਹਿਬ ਵਿਖੇ ਰੋਜ਼ਗਾਰ ਮੇਲਾ ਆਯੋਜਿਤ ਕੀਤਾ ਜਾ ਰਿਹਾ ਹੈ,&nbs...
ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ, ਚੇਅਰਮੈਨ ਦਲਵੀਰ ਸਿੰਘ ਢਿੱਲੋਂ ਤੇ ਰਾਜਵੰਤ ਸਿੰਘ ਘੁੱਲੀ ਨੇ ਧੂਰੀ ਹਲਕੇ ਦੇ ਜੇਤੂ ਉਮੀਦਵਾਰਾਂ ਦਾ ਕੀਤਾ ਸਨਮਾਨ

ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ, ਚੇਅਰਮੈਨ ਦਲਵੀਰ ਸਿੰਘ ਢਿੱਲੋਂ ਤੇ ਰਾਜਵੰਤ ਸਿੰਘ ਘੁੱਲੀ ਨੇ ਧੂਰੀ ਹਲਕੇ ਦੇ ਜੇਤੂ ਉਮੀਦਵਾਰਾਂ ਦਾ ਕੀਤਾ ਸਨਮਾਨ

Punjab News
ਧੂਰੀ/ਸੰਗਰੂਰ, 17 ਦਸੰਬਰ:- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ, ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਅਤੇ ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਅੱਜ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਐਲਾਨੇ ਨਤੀਜਿਆਂ ਵਿੱਚ ਧੂਰੀ ਹਲਕੇ ਵਿੱਚ ਜੇਤੂ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਤੇ ਜਿੱਤ ਲਈ ਮੁਬਾਰਕਬਾਦ ਦਿੱਤੀ। ਇਸ ਮੌਕੇ ਵਕਫ਼ ਬੋਰਡ ਦੇ ਮੈਂਬਰ ਅਨਵਰ ਭਸੌੜ, ਪੁਸ਼ਪਿੰਦਰ ਸ਼ਰਮਾ, ਨਰੇਸ਼ ਸਿੰਗਲਾ ਤੇ ਅਨਿਲ ਮਿੱਤਲ ਵੀ ਮੌਜੂਦ ਸਨ। ਓ.ਐਸ.ਡੀ. ਸੁਖਵੀਰ ਸਿੰਘ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਇਨ੍ਹਾਂ ਚੋਣਾਂ 'ਚ ਧੂਰੀ ਹਲਕੇ ਵਿੱਚ ਪਾਰਟੀ ਦੀ ਇਹ ਸ਼ਾਨਦਾਰ ਜਿੱਤ ਜਿਥੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਲੋਕ ਪੱਖੀ ਨੀਤੀਆਂ ਦਾ ਨਤੀਜਾ ਹੈ, ਉਥੇ ਹੀ ਇਹ ਜਿੱਤ ਆਪ ਵਲੰਟੀਅਰਾਂ ਵੱਲੋਂ ਕੀਤੀ ਗਈ ਮਿਹਨਤ ਦਾ ਵੀ ਸਿੱਟਾ ਹੈ। ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿ...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਰੈੱਡ ਕਰਾਸ ਨਾਲ ਮਿਲਕੇ ਲਗਾਇਆ ਗਿਆ ਖੂਨਦਾਨ ਕੈਂਪ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਰੈੱਡ ਕਰਾਸ ਨਾਲ ਮਿਲਕੇ ਲਗਾਇਆ ਗਿਆ ਖੂਨਦਾਨ ਕੈਂਪ

Punjab News
ਰੂਪਨਗਰ, 17 ਦਸੰਬਰ: ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਨਿਰਦੇਸ਼ਾਂ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ ਮਨਜੋਤ ਕੌਰ ਦੀ ਅਗਵਾਈ ਹੇਠ ਅੱਜ ਸ਼ਹੀਦੀ ਜ਼ੋੜ ਮੇਲਾ ਸ਼੍ਰੀ ਭੱਠਾ ਸਾਹਿਬ ਵਿੱਚ ਰੈੱਡ ਕਰਾਸ ਰੂਪਨਗਰ ਦੀ ਸਹਾਇਤਾ ਨਾਲ ਖੂਨਦਾਨ ਕੈਂਪ ਲਗਾਇਆ ਗਿਆ। ਇਸ ਸਬੰਧੀ ਗੱਲਬਾਤ ਕਰਦਿਆਂ ਸੀ.ਜੇ.ਐਮ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ ਅਮਦਨਦੀਪ ਕੌਰ ਵੱਲੋਂ ਦੱਸਿਆ ਗਿਆ ਕਿ ਇਸ ਮੌਕੇ ਸੰਗਤ ਵੱਲੋਂ ਤਾਂ ਖੂਨਦਾਨ ਕੀਤਾ ਹੀ ਗਿਆ, ਇਸਦੇ ਨਾਲ ਹੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੈਰਾ ਲੀਗਲ ਵਲੰਟੀਅਰ ਭੁਪਿੰਦਰ ਸਿੰਘ ਵੱਲੋਂ ਵੀ ਖੂਨਦਾਨ ਕੀਤਾ ਗਿਆ। ਇਸ ਮੌਕੇ ਤੇ ਚੀਫ ਲੀਗਲ ਏਡ ਡਿਫੈਂਸ ਕਾਉਂਸਲ ਰੂਪਨਗਰ ਸ਼੍ਰੀ ਰਾਜਵੀਰ ਸਿੰਘ ਰਾਏ, ਸ਼੍ਰੀ ਜੇ ਪੀ.ਐਸ ਢੇਰ ਸੀਨੀਅਰ ਵਕੀਲ ਰੂਪਨਗਰ ਵੱਲੋਂ ਵੀ ਇਸ ਕੈਂਪ ਵਿੱਚ ਭਾਗ ਲਿਆ।...
ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਨੇ ਆਪ ਸਰਕਾਰ ਦੀਆਂ ਨੀਤੀਆਂ ਤੇ ਕਾਰਗੁਜ਼ਾਰੀ ਉੱਤੇ ਲਾਈ ਮੋਹਰ: ਬਰਿੰਦਰ ਕੁਮਾਰ ਗੋਇਲ

ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਨੇ ਆਪ ਸਰਕਾਰ ਦੀਆਂ ਨੀਤੀਆਂ ਤੇ ਕਾਰਗੁਜ਼ਾਰੀ ਉੱਤੇ ਲਾਈ ਮੋਹਰ: ਬਰਿੰਦਰ ਕੁਮਾਰ ਗੋਇਲ

Punjab News
ਲਹਿਰਾਗਾਗਾ, 17 ਦਸੰਬਰ- ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਜਿੱਤ ‘ਤੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਨਤੀਜੇ ਲੋਕਾਂ ਦੇ ਭਰੋਸੇ ਅਤੇ ਸਰਕਾਰ ਦੀ ਕਾਰਗੁਜ਼ਾਰੀ ਦਾ ਸਪਸ਼ਟ ਪ੍ਰਮਾਣ ਹਨ। ਉਨ੍ਹਾਂ ਦੱਸਿਆ ਕਿ ਪੰਚਾਇਤ ਸੰਮਤੀ ਦੀਆਂ ਕੁੱਲ 15 ਵਿੱਚੋਂ 12 ਸੀਟਾਂ ‘ਤੇ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ, ਜਿਨ੍ਹਾਂ ਵਿੱਚੋਂ 02 ਸੀਟਾਂ ‘ਤੇ ਉਮੀਦਵਾਰ ਨਿਰਵਿਰੋਧ ਚੁਣੇ ਗਏ। ਉਨ੍ਹਾਂ ਨੇ ਕਿਹਾ ਕਿ ਇਸ ਦੇ ਨਾਲ ਨਾਲ ਜ਼ਿਲ੍ਹਾ ਪ੍ਰੀਸ਼ਦ ਦੀਆਂ ਸੀਟਾਂ ‘ਤੇ ਆਮ ਆਦਮੀ ਪਾਰਟੀ ਵੱਲੋਂ ਜਿੱਤ ਹਾਸਲ ਕਰਨਾ ਇਸ ਗੱਲ ਦਾ ਸਬੂਤ ਹੈ ਕਿ ਲੋਕਾਂ ਨੇ ਵਿਕਾਸ, ਇਮਾਨਦਾਰ ਪ੍ਰਸ਼ਾਸਨ ਅਤੇ ਲੋਕ-ਹਿਤੈਸ਼ੀ ਨੀਤੀਆਂ ਨੂੰ ਤਰਜੀਹ ਦਿੱਤੀ ਹੈ। ਇਸ ਇਤਿਹਾਸਕ ਜਿੱਤ ਤੋਂ ਬਾਅਦ ਇਲਾਕੇ ਭਰ ਵਿੱਚ ਲੋਕਾਂ ਵੱਲੋਂ ਵੱਡੇ ਪੱਧਰ ਉੱਤੇ ਜਸ਼ਨ ਮਨਾਏ ਜਾ ਰਹੇ ਹਨ ਅਤੇ ਪਾਰਟੀ ਵਰਕਰਾਂ ਸਮੇਤ ਆਮ ਨਾਗਰਿਕ ਵੀ ਖੁਸ਼ੀ ਦਾ ਇਜ਼ਹਾਰ ਕਰ ਰਹੇ ਹਨ। ਸ਼੍ਰੀ ਗੋਇਲ ਨੇ ਕਿਹਾ ਕਿ ਹਲਕੇ ਵਿਚ ਕਾਂਗਰਸ, ਅਕਾਲੀ ...
ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸੈਕਟਰ-32 ਵਿਖੇ ਸਕੂਲੀ ਬੱਸਾਂ ਦੀ ਕੀਤੀ ਚੈਕਿੰਗ

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸੈਕਟਰ-32 ਵਿਖੇ ਸਕੂਲੀ ਬੱਸਾਂ ਦੀ ਕੀਤੀ ਚੈਕਿੰਗ

Punjab News
ਲੁਧਿਆਣਾ, 17 ਦਸੰਬਰ (000) - ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋ ਜਾਰੀ ਹੁਕਮਾਂ ਅਤੇ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਲੁਧਿਆਣਾ ਰਸ਼ਮੀ ਦੀ ਅਗਵਾਈ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲ ਬੱਸਾਂ ਦੀ ਚੈਕਿੰਗ ਕੀਤੀ ਗਈ। ਜ਼ਿਲ੍ਹਾ ਬਾਲ ਸੁਰੱਖਿਆ ਯੁਨਿਟ, ਸਿੱਖਿਆ ਵਿਭਾਗ, ਟ੍ਰੈਫਿਕ ਪੁਲਿਸ ਦੇ ਮੁਲਾਜਮਾਂ ਦੀ ਟੀਮ ਵੱਲੋ ਸਾਂਝੇ ਤੌਰ 'ਤੇ ਸਥਾਨਕ ਸੈਕਟਰ-32 ਵਿਖੇ ਬੀ.ਸੀ.ਐਮ. ਸਕੂਲ ਅਤੇ ਬੀ.ਵੀ.ਐਮ. ਸਕੂਲ ਦੀਆਂ ਬੱਸਾਂ ਦੀ ਚੈਕਿੰਗ ਕੀਤੀ ਗਈ। ਟੀਮ ਵੱਲੋਂ ਚੈਕਿੰਗ ਦੌਰਾਨ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ ਸਕੂਲੀ ਵਾਹਨਾਂ ਨੂੰ ਇਕ ਹਫਤੇ ਵਿੱਚ ਆਪਣੀ ਖਾਮੀਆਂ ਪੂਰੀਆਂ ਕਰਨ ਦੀ ਤਾਕੀਦ ਕੀਤੀ ਗਈ। ਇਸ ਮੌਕੇ ਸਕੂਲੀ ਵਾਹਨਾਂ ਦੇ ਡਰਾਈਵਰਾਂ ਨੂੰ ਇਹ ਗੱਲ ਸਪੱਸ਼ਟ ਕੀਤੀ ਗਈ ਕਿ ਸੇਫ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ 'ਤੇ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਲੁਧਿਆਣਾ ਰਸ਼ਮੀ ਨੇ ਕਿਹਾ ਕਿ ਆਉ...
ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

Breaking News
ਚੰਡੀਗੜ੍ਹ, ਦਸੰਬਰ 16 :ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ਼੍ਰੀ ਮੋਹਿੰਦਰ ਭਗਤ ਨੇ ਅੱਜ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਸਬੰਧੀ ਮਸਲਿਆਂ ਬਾਰੇ ਪੰਜਾਬ ਸਿਵਲ ਸਕੱਤਰੇਤ ਵਿਖੇ ਵਿਸਥਾਰ ਪੂਰਵਕ ਸਮੀਖਿਆ ਮੀਟਿੰਗ ਕੀਤੀ। ਇਸ ਵਿਸ਼ੇਸ਼ ਮੀਟਿੰਗ ਦੌਰਾਨ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ਼੍ਰੀ ਜੇ.ਐਮ. ਬਾਲਾਮੁਰੂਗਨ ਨੇ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਪ੍ਰੋਗਰਾਮਾਂ ਅਤੇ ਕੰਮਾਂ ਦੀ ਪ੍ਰਗਤੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਮੰਤਰੀ ਨਾਲ ਸਾਂਝੀ ਕੀਤੀ।  ਸਮੀਖਿਆ ਮੀਟਿੰਗ ਵਿੱਚ ਜੰਗੀ ਯਾਦਗਾਰਾਂ ਦੀ ਉਸਾਰੀ ਅਤੇ ਵਿਕਾਸ, ਸੈਨਿਕ ਸਕੂਲਾਂ ਦੀ ਕਾਰਗੁਜ਼ਾਰੀ, ਵਿਭਾਗੀ ਬਜਟ ਉਪਬੰਧ, ਸਾਬਕਾ ਸੈਨਿਕਾਂ ਦੀ ਪੈਨਸ਼ਨ ਨਾਲ ਜੁੜੇ ਮਾਮਲੇ ਅਤੇ ਰੈਸਟ ਹਾਊਸਾਂ ਦੀਆਂ ਸੁਵਿਧਾਵਾਂ ਬਾਰੇ ਵਿਸਤ੍ਰਿਤ ਚਰਚਾ ਕੀਤੀ ਗਈ। ਇਸ ਮੌਕੇ ਮੰਤਰੀ ਸ੍ਰੀ ਭਗਤ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਬਕਾ ਸੈਨਿਕਾਂ ਦੇ ਲੰਬਿਤ ਮਸਲਿਆਂ ਦਾ ਨਿਪਟਾਰਾ ਪਹਿਲ ਦੇ ਆਧਾਰ ’ਤੇ ਕੀਤਾ ਜਾਵੇ। ਉਨ੍ਹਾ ਕਿਹਾ ਕਿ ਮੁੱਖ...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਨਸ਼ਾ ਤੇ ਬਾਲ ਵਿਆਹ ਮੁਕਤ ਭਾਰਤ ਸਿਰਜਣ ਦਾ ਦਿੱਤਾ ਸੱਦਾ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਨਸ਼ਾ ਤੇ ਬਾਲ ਵਿਆਹ ਮੁਕਤ ਭਾਰਤ ਸਿਰਜਣ ਦਾ ਦਿੱਤਾ ਸੱਦਾ

Punjab News
ਹੁਸ਼ਿਆਰਪੁਰ, 16 ਦਸੰਬਰ :        ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਨੀਰਜ ਗੋਇਲ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਸਬ-ਡਵੀਜ਼ਨਾਂ ਦੇ ਵੱਖ-ਵੱਖ ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।ਇਸੇ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋ ਦੂਰ ਰੱਖਣ , ਜਾਗਰੂਕ ਕਰਨ ਲਈ ਵੱਖ-ਵੱਖ ਪਿੰਡਾਂ, ਸਕੂਲਾਂ, ਸਿਵਲ ਹਸਪਤਾਲ, ਨਸ਼ਾ ਛੁਡਾਊ ਕੇਂਦਰ, ਮੁੜ-ਵਸੇਬਾ ਕੇਂਦਰ, ਕੇਂਦਰੀ ਜੇਲ੍ਹ ਹੁਸ਼ਿਆਰਪੁਰ, ਆਬਜ਼ਰਵੇਸ਼ਨ ਹੋਮ, ਹੁਸ਼ਿਆਰਪੁਰ ਅਤੇ ਸਾਂਝ ਕੇਂਦਰ ਵਿੱਚ ਖੋਲ੍ਹੇ ਗਏ ਲੀਗਲ ਏਡ ਕਲੀਨਿਕਾਂ ਵਿੱਚ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਸ ਮੌਕੇ ਪੈਨਲ ਐਡਵੋਕੇਟਾਂ ਵੱਲੋਂ ਨੌਜਵਾਨ ਪੀੜ੍ਹੀ ਨੂੰ ਭਵਿੱਖ ਵਿਚ ਨਸ਼ੇ ਨੂੰ ਤਿਆਗ ਕੇ, ਚੰਗੇ ਕੰਮ ਕਰਨ ਲਈ ਪ੍ਰੇਰਿਤ ਕਰਨਾ ਹੈ, ਤਾਂ ਜੋ ਚੰਗੇ ਸਮਾਜ ਦੀ ਰਚਨਾ ਕੀਤੀ ਜਾ ਸਕੇ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਨਸ਼...
ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੇ ਮਨਾਇਆ ਅਰਲੀ ਚਾਈਲਡ ਕੇਅਰ ਅਤੇ ਐਜੂਕੇਸ਼ਨ ਦਿਵਸ

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੇ ਮਨਾਇਆ ਅਰਲੀ ਚਾਈਲਡ ਕੇਅਰ ਅਤੇ ਐਜੂਕੇਸ਼ਨ ਦਿਵਸ

Punjab News
ਫਿਰੋਜ਼ਪੁਰ 15 ਦੰਸਬਰ ( ) ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਅਰਲੀ ਚਾਈਲਡ ਕੇਅਰ ਅਤੇ ਐਜੂਕੇਸ਼ਨ (ECCE) ਨੂੰ ਮਜ਼ਬੂਤ ਕਰਨ ਲਈ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ ਹਰ ਮਹੀਨੇ ਦੇ ਦੂਜੇ ਸ਼ੁਕਰਵਾਰ ਅਰਲੀ ਚਾਈਲਡ ਕੇਅਰ ਅਤੇ ਐਜੂਕੈਸਨ ਦਿਵਸ ਮਨਾਇਆ ਜਾਂਦਾ ਹੈ । ਸਾਰੇ ਆਂਗਣਵਾੜੀ ਸੈਂਟਰਾਂ ਵਿੱਚ ਨਵੰਬਰ ਮਹੀਨੇ ਦਾ ਇਹ ਦਿਵਸ ਬੜੇ ਉਤਸ਼ਾਰ ਪੂਰਵਕ ਢੰਗ ਨਾਲ ਮਨਾਇਆ ਗਿਆ। ਇਹ ਜਾਣਕਾਰੀ ਜ਼ਿਲ੍ਹਾ ਪ੍ਰੋਗਰਾਮ ਅਫਸਰ ਰਿਚਿਕਾ ਨੰਦਾ ਨੇ ਦਿੱਤੀ।             ਉਨ੍ਹਾਂ ਦੱਸਿਆ ਕਿ ਇਸ ਮਹੀਨੇ ਦਾ ਮੁੱਖ ਉਦੇਸ਼ ਮਾਪਿਆਂ ਨੂੰ ਬੱਚਿਆਂ ਲਈ ਬੋਧਾਤਮਕ ਵਿਕਾਸ ਅਤੇ ਸਿੱਖਣ-ਸਮਰੱਥਾ ਵਧਾਉਣ ਵਾਲੀਆ ਗਤੀਵਿਧੀਆਂ ਬਾਰੇ ਜਾਗਰੂਕ ਕਰਨਾ ਸੀ, ਤਾਂ ਜੋ ਬੱਚਿਆਂ ਨੂੰ ਸਿੱਖਣ ਤੇ ਯਾਦ ਰੱਖਣ ਅਤੇ ਸਮੱਸਿਆਵਾਂ ਨੂੰ ਹੱਲ ਕਰਨ ਦੀ ਸਮਰੱਥਾ ਵੱਧ ਸਕੇ । ਇਸ ਵਿੱਚ ਬੱਚੇ,...
ਬੱਚਿਆਂ ਦੀ ਭਲਾਈ ਲਈ ਕੰਮ ਕਰਨ ਵਾਲੀਆਂ ਸੰਸਥਾਵਾਂ ਦੀ ਰਜਿਸਟਰੇਸ਼ਨ ਲਾਜਮੀ – ਡਿਪਟੀ ਕਮਿਸ਼ਨਰ

ਬੱਚਿਆਂ ਦੀ ਭਲਾਈ ਲਈ ਕੰਮ ਕਰਨ ਵਾਲੀਆਂ ਸੰਸਥਾਵਾਂ ਦੀ ਰਜਿਸਟਰੇਸ਼ਨ ਲਾਜਮੀ – ਡਿਪਟੀ ਕਮਿਸ਼ਨਰ

Punjab News
ਮਾਲੇਰਕੋਟਲਾ, 15 ਦਸੰਬਰ -                     ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਭਲਾਈ ਕਰ ਰਹੀਆਂ ਸਰਕਾਰੀ ਜਾਂ ਗੈਰ ਸਰਕਾਰੀ ਸੰਸਥਾਵਾਂ ਦਾ ਜੁਵੇਨਾਇਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ 2015 ਦੀ ਧਾਰਾ 41 (1) ਤਹਿਤ ਰਜਿਸਟਰਡ ਹੋਣਾ ਲਾਜਮੀ ਹੈ।                     ਉਨ੍ਹਾਂ ਦੱਸਿਆ ਕਿ ਜੇਕਰ ਜਿਲ੍ਹੇ ਅੰਦਰ ਕੋਈ ਵੀ ਸੰਸਥਾ ਜੋ ਬੱਚਿਆਂ ਦੀ ਭਲਾਈ ਦੇ ਖੇਤਰ ਵਿੱਚ ਕੰਮ ਕਰਦੀਆਂ ਹਨ ਜਾਂ ਫਿਰ ਬੱਚਿਆਂ ਦੀ ਭਲਾਈ ਖੇਤਰ ਵਿੱਚ ਕੰਮ ਕਰਨ ਲਈ ਚਾਹਵਾਨ ਹੋਣ, ਪ੍ਰੰਤੂ ਉਨ੍ਹਾਂ ਵੱਲੋਂ ਅਜੇ ਤੱਕ ਜੁਵੇਨਾਇਲ ਜਸਟਿਸ (ਕੇਅਰ ਐਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ 2015 ਦੀ ਧਾਰਾ 41 (1) ਤਹਿਤ ਰਜਿਸਟਰੇਸ਼ਨ ਨਹੀਂ ਕਰਵਾਈ ਹੈ, ਅਜਿਹੀਆਂ ਸੰਸਥਾਵਾਂ ਦੇ ਪ੍ਰਬੰਧਕ ਜਲਦ ਤ...
ਨੰਦੀਸ਼ਾਲਾ ਗਊਸ਼ਾਲਾ ਵਿਖੇ ਗਊ ਭਲਾਈ ਕੈਂਪ ਲਗਾਇਆ ਗਿਆ

ਨੰਦੀਸ਼ਾਲਾ ਗਊਸ਼ਾਲਾ ਵਿਖੇ ਗਊ ਭਲਾਈ ਕੈਂਪ ਲਗਾਇਆ ਗਿਆ

Punjab News
ਸ੍ਰੀ ਮੁਕਤਸਰ ਸਾਹਿਬ, 15 ਦਸੰਬਰ: ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾ ਅਨੁਸਾਰ ਇੱਕ ਗਊ ਭਲਾਈ ਕੈਂਪ ਨੰਦੀ ਨਸਲ ਸੁਧਾਰ ਗਊਸ਼ਾਲਾ ਕਮੇਟੀ ਗੁਰੂਹਰਸਾਏ ਰੋਡ, ਸਾਹਮਣੇ ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਲਗਾਇਆ ਗਿਆ । ਇਸ ਕੈਂਪ ਦੌਰਾਨ ਗਊਆਂ ਦੇ ਇਲਾਜ ਲਈ ਗਊਸ਼ਾਲਾ ਨੂੰ 25000/- ਰੁਪਏ ਦੀਆਂ ਦਵਾਈਆਂ  ਮੁਫਤ ਦਿੱਤੀਆ ਗਈਆ । ਇਸ ਮੌਕੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਗਰੁਦਿੱਤ ਸਿੰਘ ਅਲੌਖ ਨੇ ਦੱਸਿਆ ਕਿ ਪਸ਼ੂਆ ਨੂੰ ਨਿਰੋਗ ਰੱਖਣ ਲਈ ਪਸ਼ੂ ਪਾਲਣ ਵਿਭਾਗ ਵੱਲੋ ਮੁਫਤ ਡੀਵਾਰਮਿੰਗ ਕੀਤੀ ਜਾਂਦੀ ਹੈ ਅਤੇ ਸਮੇਂ ਸਮੇਂ ਤੇ ਬਿਮਾਰੀਆਂ ਤੋ ਬਚਾਅ ਲਈ ਵੈਕਸੀਨ ਕੀਤੀ ਜਾਂਦੀ ਹੈ। ਉਨ੍ਹਾਂ ਗਊਸ਼ਾਲਾ ਦੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਸਾਰੇ ਪਸ਼ੂਆ ਨੂੰ ਸਮੇਂ ਸਿਰ ਡੀਵਾਰਮਿੰਗ ਅਤੇ ਵੈਕਸ਼ੀਨੇਸਨ ਕਰਵਾਈ ਜਾਵੇ । ਸੀਨੀਅਰ ਵੈਟਰਨਰੀ ਅਫਸਰ ਡਾ. ਕੇਵਲ ਸਿੰਘ ਨੇ ਸਰਦੀ ਰੁੱਤ ਵਿੱਚ ਪਸ਼ੂਆ ਨੂੰ ਲੱਗਣ ਵਾਲੀਆਂ ਬਿਮਾਰੀਆਂ ਅਤੇ ਉਨ੍ਹਾਂ ਦੀ ਰੋਕਥਾਮ ਸਬੰਧੀ ਜਾਣੂ ਕਰਵਾਇਆ । ਡਾ. ਅਮਰਿੰਦਰਜੀਤ ਸਿੰਘ ਬਰਾੜ ਅਤੇ ਡਾ. ਅਮਨਦੀਪ ਸੇਠੀ ਤੇ ਅਧਾਰਿਤ ਵੈਟਰਨਰੀ ...