Sunday, August 2
Shadow

Tag: punjabi news

ਸ਼੍ਰੀ ਕਲਗੀਧਰ ਕਨਿੰਆ ਪਾਠਸ਼ਾਲਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਲਾਕ ਪੱਧਰ ਤੇ ਖੇਡ ਟੂਰਨਾਮੈਂਟ ਕਰਵਾਇਆ

ਸ਼੍ਰੀ ਕਲਗੀਧਰ ਕਨਿੰਆ ਪਾਠਸ਼ਾਲਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਲਾਕ ਪੱਧਰ ਤੇ ਖੇਡ ਟੂਰਨਾਮੈਂਟ ਕਰਵਾਇਆ

Punjab News
ਰੂਪਨਗਰ, 13 ਦਸੰਬਰ: ਬਲਾਕ ਪੱਧਰ ਤੇ ਖੇਡ ਟੂਰਨਾਮੈਂਟ 2025 ਦਾ ਸਫਲ ਆਯੋਜਨ ਸ਼੍ਰੀ ਕਲਗੀਧਰ ਕਨਿੰਆ ਪਾਠਸ਼ਾਲਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਕੀਤਾ ਗਿਆ।  ਇਸ ਟੂਰਨਾਮੈਂਟ ਦੌਰਾਨ ਲੜਕੀਆਂ ਲਈ ਖੋ-ਖੋ, ਲੜਕਿਆਂ ਲਈ ਰੱਸਾ-ਕੱਸੀ ਅਤੇ ਲੜਕੇ-ਲੜਕੀਆਂ ਲਈ 100 ਮੀਟਰ ਅਤੇ 200 ਮੀਟਰ ਦੌੜਾਂ ਕਰਵਾਈਆਂ ਗਈਆਂ । ਵਿਦਿਆਰਥੀਆਂ ਨੇ ਭਰਪੂਰ ਜੋਸ਼ ਅਤੇ ਖੇਡ-ਭਾਵਨਾ ਨਾਲ ਹਿੱਸਾ ਲਿਆ। ਇਸ ਮੌਕੇ ਸ਼੍ਰੀ ਕਲਗੀਧਰ ਕੰਆ ਪਾਠਸ਼ਾਲਾ ਵੱਲੋਂ ਸ. ਮਨਿੰਦਰ ਪਾਲ ਸਿੰਘ ਸਾਹਨੀ (ਪ੍ਰਧਾਨ), ਪ੍ਰਿੰ. ਮਲਕੀਤ ਕੌਰ, ਮੈਨੇਜਰ ਸੁਖਪ੍ਰੀਤ ਕੌਰ, ਵਾਈਸ ਪ੍ਰਿੰਸੀਪਲ ਰਮਤਾ ਸ਼ਰਮਾ ਅਤੇ ਪੂਰੀ ਸਕੂਲ ਟੀਮ ਨੇ ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਆਯੋਜਿਤ ਕੀਤਾ ਤੇ ਸਫਲ ਬਣਾਉਣ ਵਿੱਚ ਮਹੱਤਵਪੂਰਣ ਯੋਗਦਾਨ ਪਾਇਆ। ਇਸ ਤੋਂ ਇਲਾਵਾ ਐਡਵੋਕੇਟ ਅਮਨਪ੍ਰੀਤ ਸਿੰਘ ਕਬੜਵਾਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਦੇ ਨਾਲ ਹੀ ਸਰਪੰਚ ਪਿੰਡ ਲੋਧੀ ਮਾਜਰਾ, ਰੋਟੇਰੀਅਨ ਸ. ਅਜਮੇਰ ਸਿੰਘ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਮੇਰਾ ਯੂਵਾ ਭਾਰਤ ਰੂਪਨਗਰ ਵੱਲੋਂ ਸਾਹਿਲ ਵਲੇਚਾ ਅਕਾਊਂਟਸ ਅਤੇ ਪ੍ਰੋਗਰਾਮ ਅਫਸਰ ਨਾਲੇ ਯੂਥ ਲੀਡਰ ਪਾਰਸ਼ਵ...
ਆਂਗਣਵਾੜੀ ਕੇਂਦਰਾਂ ਵਿਖੇ ਬੱਚਿਆਂ ਦੀ ਮੁੱਢਲੀ ਸਿੱਖਿਆ ਅਤੇ ਦੇਖਭਾਲ ਦਿਵਸ ਮਨਾਇਆ ਗਿਆ 

ਆਂਗਣਵਾੜੀ ਕੇਂਦਰਾਂ ਵਿਖੇ ਬੱਚਿਆਂ ਦੀ ਮੁੱਢਲੀ ਸਿੱਖਿਆ ਅਤੇ ਦੇਖਭਾਲ ਦਿਵਸ ਮਨਾਇਆ ਗਿਆ 

Punjab News
ਮਾਲੇਰਕੋਟਲਾ, 13 ਦਸੰਬਰ -  ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੱਚਿਆਂ ਵਿੱਚ ਸ਼ੁਰੂਆਤੀ ਸਿੱਖਿਆ ਅਤੇ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਰਾਜ ਭਰ ਦੇ ਸਾਰੇ ਆਂਗਣਵਾੜੀ ਕੇਂਦਰਾਂ ਵਿੱਚ ਹਰ ਮਹੀਨੇ ਦੇ ਦੂਜੇ ਸ਼ੁਕਰਵਾਰ ਨੂੰ ਅਰਲੀ ਚਾਈਲਡ ਕੇਅਰ ਐਂਡ ਐਜੂਕੇਸ਼ਨ (ECCE) ਦਿਵਸ ਮਨਾਇਆ ਜਾਂਦਾ ਹੈ। ਇਸੇ ਕੜੀ ਤਹਿਤ ਜ਼ਿਲ੍ਹਾ ਮਲੇਰਕੋਟਲਾ ਦੇ ਸਮੂਹ 545 ਆਂਗਣਵਾੜੀ ਕੇਂਦਰਾਂ ਵਿੱਚ ਮੁੱਢਲੀ ਬਾਲ ਸਿੱਖਿਆ ਅਤੇ ਦੇਖਭਾਲ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮਹੀਨੇ ਦੇ ECCE ਦਿਵਸ ਦਾ ਮੁੱਖ ਉਦੇਸ਼ ਮਾਪਿਆਂ ਨੂੰ ਬੱਚਿਆਂ ਦੇ ਬੌਧਿਕ ਵਿਕਾਸ ਅਤੇ ਸਿੱਖਣ-ਸਮਰੱਥਾ ਵਧਾਉਣ ਵਾਲੀਆਂ ਗਤੀਵਿਧੀਆਂ ਬਾਰੇ ਜਾਗਰੂਕ ਕਰਨਾ ਸੀ, ਤਾਂ ਜੋ ਬੱਚਿਆਂ ਦੀ ਯਾਦਸ਼ਕਤੀ, ਸਮਝ ਅਤੇ ਸਮੱਸਿਆ ਹੱਲ ਕਰਨ ਦੀ ਸਮਰੱਥਾ ਵਿੱਚ ਵਾਧਾ ਹੋ ਸਕੇ। ਇਸ ਪ੍ਰੋਗਰਾਮ ਦੌਰਾਨ ਬੱਚਿਆਂ ਦੇ ਮਾਪਿਆਂ ਨੂੰ ਬੱਚਿਆ ਦੀ ਮੁੱਢਲੀ ਸਿੱਖਿਆ ਅਤੇ ਸੁਰੱਖਿਆ ਲਈ ਇਸ ਦਿਵਸ ਦਾ ਉਦੇਸ਼ ਦੱਸਿਆ ਗਿਆ। ਇਸ ਉਪਰੰਤ ਮਾਪਿਆਂ ਦੁਆਰਾ ਆਪਣੇ ਬੱਚਿਆਂ ਦੀਆਂ ਆਦਤਾਂ, ਖਾਣ- ਪੀਣ ਅਤੇ ਸਾਫ ਸਫਾਈ ...
ਅੰਮ੍ਰਿਤਸਰ ਵਿੱਚ ਕੌਮੀ ਲੋਕ ਅਦਾਲਤ ਦੌਰਾਨ 30,298 ਕੇਸ ਨਿਪਟਾਏ

ਅੰਮ੍ਰਿਤਸਰ ਵਿੱਚ ਕੌਮੀ ਲੋਕ ਅਦਾਲਤ ਦੌਰਾਨ 30,298 ਕੇਸ ਨਿਪਟਾਏ

Punjab News
ਅੰਮ੍ਰਿਤਸਰ 13 ਦਸੰਬਰ 2025-- ਮਾਣਯੋਗ ਜੱਜ ਸ਼੍ਰੀ ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ–ਕਮ–ਕਾਰਜਕਾਰੀ ਚੇਅਰਪਰਸਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਮਾਰਗਦਰਸ਼ਨ ਹੇਠ ਅੱਜ ਲਗਾਈ ਗਈ ਕੌਮੀ ਲੋਕ ਅਦਾਲਤ ਨੂੰ ਵੱਖ-ਵੱਖ ਅਦਾਲਤਾਂ ਵਿੱਚ ਭਰਪੂਰ ਸਹਿਯੋਗ ਪ੍ਰਾਪਤ ਹੋਇਆ। ਦੱਸਣਯੋਗ ਹੈ ਕਿ ਲੋਕ ਅਦਾਲਤਾਂ ਨੇ ਵਿਵਾਦਾਂ ਦੇ ਛੇਤੀ ਨਿਪਟਾਰੇ ਅਤੇ ਕੇਸਾਂ ਦੇ ਤੁਰੰਤ ਹੱਲ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ, ਜਿਸ ਨਾਲ ਲੰਬਿਤ ਕੇਸਾਂ ਵਿੱਚ ਕਮੀ ਆਈ ਹੈ ਅਤੇ ਨਿਆਂ ਤੱਕ ਪਹੁੰਚ ਛੇਤੀ ਬਣੀ ਹੈ।  ਅੱਜ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਕੌਮੀ ਲੋਕ ਅਦਾਲਤ ਦੌਰਾਨ ਕੁੱਲ 33,181 ਕੇਸ ਸੁਣਵਾਈ ਲਈ ਲਏ ਗਏ, ਜਿਨ੍ਹਾਂ ਵਿੱਚੋਂ 30,298 ਕੇਸ ਨਿਪਟਾਏ ਗਏ। ਨਿਪਟਾਏ ਗਏ ਕੇਸਾਂ ਦੀ ਕੁੱਲ ਰਕਮ ₹59,09,14,425/- ਰਹੀ, ਜੋ ਕਿ ਵਿਵਾਦ ਨਿਪਟਾਰੇ ਅਤੇ&...
ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਅੱਜ, ਤਿਆਰੀਆਂ ਮੁਕੰਮਲ – ਜ਼ਿਲ੍ਹਾ ਚੋਣ ਅਫ਼ਸਰ

ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਅੱਜ, ਤਿਆਰੀਆਂ ਮੁਕੰਮਲ – ਜ਼ਿਲ੍ਹਾ ਚੋਣ ਅਫ਼ਸਰ

Punjab News
ਬਰਨਾਲਾ, 13 ਦਸੰਬਰ -  ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਜ਼ਿਲ੍ਹਾ ਪਰਿਸ਼ਦ ਦੇ 10 ਜ਼ੋਨਾਂ ਅਤੇ ਬਲਾਕ ਸੰਮਤੀ ਦੇ 65 ਹਲਕਿਆਂ ਦੀਆਂ ਚੋਣਾਂ ਦੇ ਮੱਦੇਨਜ਼ਰ 14 ਦਸੰਬਰ ਨੂੰ ਵੋਟਾਂ ਪੁਆਉਣ ਲਈ ਡਿਪਟੀ ਕਮਿਸ਼ਨਰ ਕਮ ਜ਼ਿਲਾ ਚੋਣ ਅਫ਼ਸਰ ਸ੍ਰੀ ਟੀ ਬੈਨਿਥ ਦੀ ਅਗਵਾਈ ਹੇਠ ਸਮੂਹ ਰਿਟਰਨਿੰਗ ਅਧਿਕਾਰੀਆਂ ਵੱਲੋਂ ਅੱਜ ਵੱਖ-ਵੱਖ ਥਾਵਾਂ ਤੋਂ ਵੋਟ ਬਕਸਿਆਂ ਸਮੇਤ ਚੋਣ ਸਮੱਗਰੀ ਦੇ ਕੇ ਰਵਾਨਾ ਕੀਤੀਆਂ ਗਈਆਂ ਚੋਣ ਅਮਲੇ ਦੀਆਂ ਪੋਲਿੰਗ ਪਾਰਟੀਆਂ ਦੇਰ ਸ਼ਾਮ ਆਪਣੇ ਪੋਲਿੰਗ ਸਟੇਸ਼ਨਾਂ ਵਿਖੇ ਪੁੱਜੀਆਂ। ਇਹ ਵੋਟਾਂ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪੁਆਈਆਂ ਜਾਣਗੀਆਂ। ਇਸ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣਾਂ ਲਈ ਕੁੱਲ 3,14,554 ਮਤਦਾਤਾ 14 ਦਸੰਬਰ ਨੂੰ ਵੋਟਾਂ ਪਾਉਣਗੇ। ਇਨ੍ਹਾਂ ਵਿੱਚ 1,66,681 ਪੁਰਸ਼ ਮਤਦਾਤਾ, 1,47,872 ਮਹਿਲਾ ਮਤਦਾਤਾ ਅਤੇ ਇੱਕ ਟ੍ਰਾਂਸਜੈਂਡਰ ਮਤਦਾਤਾ ਸ਼ਾਮਲ ਹਨ। ਮਤਦਾਤਾ ਆਪਣੀ ਵੋਟ 369 ਪੋਲਿੰਗ ਬੂਥਾਂ ‘ਤੇ ਪਾਓਣਗੇ।   ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾ...
ਚੋਣ ਅਬਜ਼ਰਵਰ ਵੱਲੋਂ ਨਿਰਪੱਖ ਚੋਣਾਂ ਕਰਵਾਉਣ ਲਈ ਆਦੇਸ਼ ਜਾਰੀ

ਚੋਣ ਅਬਜ਼ਰਵਰ ਵੱਲੋਂ ਨਿਰਪੱਖ ਚੋਣਾਂ ਕਰਵਾਉਣ ਲਈ ਆਦੇਸ਼ ਜਾਰੀ

Punjab News
ਸ੍ਰੀ ਮੁਕਤਸਰ ਸਾਹਿਬ, 12 ਦਸੰਬਰ: ਡਾ: ਦੀਪਕ ਭਾਟੀਆ, ਪੀ.ਸੀ.ਐਸ. (2016), ਸਹਾਇਕ ਕਮਿਸ਼ਨਰ ਸਟੇਟ ਟੈਕਸਜ ਲੁਧਿਆਣਾ-1-ਕਮ-ਚੋਣ ਅਬਜ਼ਰਵਰ ਜ਼ਿਲ੍ਹਾ ਪ੍ਰੀਸ਼ਦ/ਪੰਚਾਇਤ ਸੰਮਤੀਜ਼ ਚੋਣਾਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਜ਼ਿਲ੍ਹੇ ਵਿੱਚ ਜ਼ਿਲ੍ਹਾ ਪ੍ਰੀਸ਼ਦ/ਪੰਚਾਇਤ ਸੰਮਤੀਜ਼ ਦੀਆਂ ਚੋਣਾਂ ਸਬੰਧੀ ਸ੍ਰੀ ਮੁਕਤਸਰ ਸਾਹਿਬ ਲਈ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ, ਗਿੱਦੜਬਾਹਾ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਗਿੱਦੜਬਾਹਾ, ਲੰਬੀ ਲਈ ਮਿਮਿਟ ਕਾਲਜ ਮਲੋਟ ਅਤੇ ਮਲੋਟ ਲਈ ਸੀ.ਆਰ.ਸੀ. ਬਿਲਡਿੰਗ ਪੁੱਡਾ ਕਲੌਨੀ, ਮਲੋਟ ਵਿੱਚ ਸਥਾਪਿਤ ਕੀਤੇ ਗਏ ਕਾਊਂਟਿੰਗ/ਡਿਸਪੈਚ ਸੈਂਟਰਾਂ ਦਾ ਮੌਕੇ ’ਤੇ ਮੁਆਇਨਾ ਕੀਤਾ ਗਿਆ। ਉਹਨਾਂ ਵੱਲੋਂ ਮੌਕੇ ’ਤੇ ਹਾਜ਼ਰ ਅਧਿਕਾਰੀਆਂ ਨੂੰ ਚੋਣਾਂ ਦਾ ਕੰਮ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜਾਉਣ ਲਈ ਆਦੇਸ਼ ਦਿੱਤੇ ਗਏ। ਇਸ ਤੋਂ ਇਲਾਵਾ ਉਹਨਾਂ ਵੱਲੋਂ ਜ਼ਿਲ੍ਹੇ ਵਿੱਚ ਵੋਟਾਂ ਪਾਉਣ ਲਈ ਸਥਾਪਿਤ ਕੀਤੇ ਗਏ ਪੋਲਿੰਗ ਬੂਥਾਂ ਦੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ ਅਤੇ ਪਿੰਡ ਸ਼ੇਖੂ, ਭਾਰੂ, ਛੱਤੇਆਣ...
ਜ਼ਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਟੀਮ ਵੱਲੋ ਅਬੋਹਰ ਵਿਖੇ ਸਕੂਲੀ ਵੈਨਾਂ ਦੀ ਚੈਕਿੰਗ, ਚੈਕਿੰਗ ਦੌਰਾਨ 05 ਚਲਾਨ ਕੀਤੇ

ਜ਼ਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਟੀਮ ਵੱਲੋ ਅਬੋਹਰ ਵਿਖੇ ਸਕੂਲੀ ਵੈਨਾਂ ਦੀ ਚੈਕਿੰਗ, ਚੈਕਿੰਗ ਦੌਰਾਨ 05 ਚਲਾਨ ਕੀਤੇ

Punjab News
ਫਾਜ਼ਿਲਕਾ 12 ਦਸੰਬਰ- ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖਤੀ ਨਾਲ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਦੇ ਹੁਕਮਾਂ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫਸ਼ਰ ਫਾਜ਼ਿਲਕਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਅਤੇ ਸੇਫ ਸਕੂਲ ਵਾਹਨ ਦੀ ਟੀਮ ਵੱਲੋਂ ਲਗਾਤਾਰ ਜ਼ਿਲ੍ਹੇ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਨਿਯਮ ਦੀ ਉਲੰਘਣਾ ਕਰਨ ਵਾਲੀਆਂ ਸਕੂਲ ਬੱਸਾਂ ਦੇ ਲਗਾਤਾਰ ਚਲਾਨ ਕਟੇ ਜਾ ਰਹੇ ਹਨ ਅਤੇ ਖਰਾਬ ਬੱਸਾਂ ਨੂੰ ਜਬਤ ਕੀਤਾ ਜਾ ਰਿਹਾ ਹੈ।ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰੀਤੂ ਬਾਲਾ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਟੀਮ ਵੱਲੋ ਅਬੋਹਰ ਵਿਖੇ ਸਕੂਲੀ ਵੈਨਾਂ ਦੀ ਚੈਕਿੰਗ ਕੀਤੀ ਗਈ ਅਤੇ ਚੈਕਿੰਗ ਦੌਰਾਨ ਅਬੋਹਰ 05 ਚਲਾਨ ਕੀਤੇ ਗਏ। ਉਹਨਾਂ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਅਧੀਨ ਵੈਨ ਡਰਾਈਵਰਾਂ ਨੂੰ ਜਾਗਰੂਕ ਕੀਤਾ ਗਿਆ, ਜਿਸ ਵਿੱਚ ਮਾਨਯੋਗ ਸੁਪਰੀਮ ਕੋਰਟ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ ਦੀ ਪਾਲਣਾ ਸਖਤੀ ਨਾਲ ਲਾਗੂ ਹੋ ਰਹੀ ਹੈ ਅਤੇ ਇਸ ਸਬੰਧੀ ਕੋਈ ਵੀ ਅਣਗਹਿਲੀ ਸਬੰਧੀ ਛੂਟ ਦੇਣ ਯੋਗ ਨਹੀਂ ਹੋਵੇਗੀ।ਬੱਚਿਆਂ ਦੇ ਪਰਿਵਾਰਾਂ ਅਤੇ ਸਕੂ...
14 ਤੋਂ 15 ਦਸੰਬਰ ਸਵੇਰੇ 10 ਵਜੇ ਤੱਕ ਬੰਦ ਰਹਿਣਗੇ ਸ਼ਰਾਬ ਦੇ ਠੇਕੇ

14 ਤੋਂ 15 ਦਸੰਬਰ ਸਵੇਰੇ 10 ਵਜੇ ਤੱਕ ਬੰਦ ਰਹਿਣਗੇ ਸ਼ਰਾਬ ਦੇ ਠੇਕੇ

Punjab News
ਹੁਸ਼ਿਆਰਪੁਰ, 12 ਦਸੰਬਰ :- ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਵਾਲੇ ਦਿਨ 14 ਦਸੰਬਰ ਤੋਂ ਮਿਤੀ 15 ਦਸੰਬਰ ਸਵੇਰੇ 10 ਵਜੇ ਤੱਕ ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਇਹ ਹੁਕਮ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਤੇ ਲੋਕ ਪ੍ਰਤੀਨਿਧਤਾ ਐਕਟ 1951 ਦੇ ਸੈਕਸ਼ਨ 135 (ਸੀ) ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਾਰੀ ਕੀਤੇ ਹਨ। ਹੁਕਮ ਅਨੁਸਾਰ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਪੈਂਦੇ ਪਿੰਡਾਂ, ਜਿਥੇ ਵੀ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਕਰਵਾਈਆਂ ਜਾ ਰਹੀਆਂ ਹਨ, ਵਿਚ ਆਉਂਦੇ ਸ਼ਰਾਬ ਦੇ ਠੇਕੇ ਚੋਣਾਂ ਵਾਲੇ ਦਿਨ 14 ਦਸੰਬਰ ਤੋਂ ਮਿਤੀ 15-12-2025 ਸਵੇਰੇ 10 ਵਜੇ ਤੱਕ ਬੰਦ ਰਹਿਣਗੇ। ਜਾਰੀ ਹੁਕਮ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਚੋਣਾਂ ਵਾਲੇ ਪਿੰਡਾਂ ਵਿੱਚ ਸ਼ਰਾਬ ਦੇ ਠੇਕੇ ਨਹੀਂ ਖੁੱਲ੍ਹਣਗੇ ਅਤੇ ਨਾ ਹੀ ਇਨ੍ਹਾਂ ਪਿੰਡਾਂ ਵਿੱਚ ਪੈਂਦੇ ਹੋਟਲਾਂ, ਰੈਸਟੋਰੈਂਟਾਂ ਜਾਂ ਕਲੱਬਾਂ ਵਿੱਚ ਸ਼ਰਾਬ ਵਰਤਾਈ ਜਾਵੇਗੀ ਅਤੇ ਨਾ ਹੀ ਕੋਈ ਵਿਅਕਤੀ ਸ਼ਰਾਬ ...
ਨਾਗਰਿਕਾਂ ਨੂੰ ਸਿਹਤ ਸਬੰਧੀ ਅਧਿਕਾਰਾਂ ਅਤੇ ਹੱਕਾਂ ਤੋਂ ਕਰਵਾਇਆ ਜਾਣੂ

ਨਾਗਰਿਕਾਂ ਨੂੰ ਸਿਹਤ ਸਬੰਧੀ ਅਧਿਕਾਰਾਂ ਅਤੇ ਹੱਕਾਂ ਤੋਂ ਕਰਵਾਇਆ ਜਾਣੂ

Punjab News
ਹੁਸ਼ਿਆਰਪੁਰ, 12 ਦਸੰਬਰ :- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ  ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਹੁਸ਼ਿਆਰਪੁਰ ਰਜਿੰਦਰ ਅਗਰਵਾਲ ਦੇ ਹੁਕਮਾ ਦੀ ਪਾਲਣਾ ਕਰਦੇ ਹੋਏ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਨੀਰਜ ਗੋਇਲ ਵੱਲੋ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਸਬ-ਡਿਵੀਜ਼ਨਾਂ ਦੇ ਵੱਖ-ਵੱਖ ਪਿੰਡਾਂ ਵਿੱਚ ਅੱਜ ਯੂਨੀਵਰਸਲ ਸਿਹਤ ਕਵਰੇਜ ਦਿਵਸ ਦੇ ਮੌਕੇ ‘ਤੇ ਨਾਗਰਿਕਾਂ ਨੂੰ ਸਿਹਤ ਸਬੰਧੀ ਅਧਿਕਾਰਾਂ ਅਤੇ ਹੱਕਾਂ ਨੂੰ ਪ੍ਰਾਪਤ ਕਰਨ ਲਈ ਸਸ਼ਕਤ ਬਨਾਉਣ ਬਾਰੇ ਵੱਖ-ਵੱਖ ਪਿੰਡਾ ਅਤੇ ਸਕੂਲਾ ਵਿੱਚ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ ਅਤੇ ਓ.ਓ.ਏ.ਟੀ ਕੇਂਦਰ, ਚੱਬੇਵਾਲ ਅਤੇ ਸਿਵਲ ਹਸਪਤਾਲ, ਹੁਸ਼ਿਆਰਪੁਰ ਵਿਖੇ ਹੈਲਪ ਡੈਸਕ ਲਗਾਏ ਗਏ। ਇਨ੍ਹਾਂ ਪ੍ਰੋਗਰਾਮਾ ਦੇ ਮੌਕੇ ‘ਤੇ ਪੈਨਲ ਐਡਵੋਕੇਟ ਅਤੇ ਲੀਗਲ ਏਡ ਡਿਫੈਂਸ ਕੌਂਸਲ ਵੱਲੋ ਪ੍ਰਧਾਨਗੀ ਕੀਤੀ ਗਈ। ਇਨ੍ਹਾਂ ਤੋਂ ਇਲਾਵਾ ਓ.ਓ.ਏ.ਟੀ ਕੇਂਦਰ ਚੱਬੇਵਾਲ ਅਤੇ ਸਿਵਲ ਹਸਪਤਾਲ, ਹੁਸ਼ਿਆਰਪੁਰ ਵਿਖੇ ਡਾਕਟਰ ਅਤੇ ਕਾਊਂਸਲਰਾਂ ਵੱਲੋ ਵਿਸਥਾਰਪੂਰਵਕ ਜਾਣਕਾਰੀ ਦਿੰਦੇ ਹੋਏ ਦ...
‘ਯੁੱਧ ਨਸ਼ਿਆਂ ਵਿਰੁੱਧ’ ਦੇ 286ਵੇਂ ਦਿਨ ਪੰਜਾਬ ਪੁਲਿਸ ਵੱਲੋਂ 863 ਗ੍ਰਾਮ ਹੈਰੋਇਨ ਸਮੇਤ 68 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 286ਵੇਂ ਦਿਨ ਪੰਜਾਬ ਪੁਲਿਸ ਵੱਲੋਂ 863 ਗ੍ਰਾਮ ਹੈਰੋਇਨ ਸਮੇਤ 68 ਨਸ਼ਾ ਤਸਕਰ ਕਾਬੂ

Breaking News
ਚੰਡੀਗੜ੍ਹ, 12 ਦਸੰਬਰ:- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 286ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 305 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 53 ਐਫਆਈਆਰਜ਼ ਦਰਜ ਕਰਕੇ 68 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 286 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 40,187 ਹੋ ਗਈ ਹੈ। ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 863 ਗ੍ਰਾਮ ਹੈਰੋਇਨ, 352 ਨਸ਼ੀਲੀਆਂ ਗੋਲੀਆਂ ਅਤੇ 810 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ। ...
ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

Breaking News
ਚੰਡੀਗੜ੍ਹ, 12 ਦਸੰਬਰ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਨੂੰ ਨਿਵੇਸ਼ ਅਤੇ ਨਿਰਮਾਣ ਦੇ ਕੇਂਦਰ ਵਜੋਂ ਵਿਕਸਤ ਕਰਨ ਲਈ ਅੱਜ ਪੰਜਾਬ ਅਤੇ ਬਰਤਾਨੀਆ (ਯੂ.ਕੇ.) ਦਰਮਿਆਨ ਰਣਨੀਤਕ ਗੱਠਜੋੜ ਦੀ ਵਕਾਲਤ ਕੀਤੀ। ਚੰਡੀਗੜ੍ਹ ਵਿਖੇ ਯੂ.ਕੇ. ਹਾਈ ਕਮਿਸ਼ਨ ਦੇ ਡਿਪਟੀ ਹਾਈ ਕਮਿਸ਼ਨਰ ਐਲਬਾ ਸਮੈਰੀਗਲੀਓ ਦੀ ਅਗਵਾਈ ਹੇਠ ਉੱਚ ਪੱਧਰੀ ਵਫ਼ਦ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਵਪਾਰਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ ਅਤੇ ਇਸ ਦੌਰਾਨ ਦੋਵਾਂ ਧਿਰਾਂ ਨੇ ਆਪਸੀ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਦ੍ਰਿੜ੍ਹ ਵਚਨਬੱਧਤਾ ਪ੍ਰਗਟਾਈ। ਭਗਵੰਤ ਸਿੰਘ ਮਾਨ ਨੇ ਮੋਹਾਲੀ ਨੂੰ ਵਿਸ਼ਵ ਪੱਧਰ 'ਤੇ ਬਿਹਤਰ ਢੰਗ ਨਾਲ ਸੰਗਠਿਤ ਸ਼ਹਿਰਾਂ ਵਿੱਚੋਂ ਇੱਕ ਦੱਸਿਆ ਅਤੇ ਨਿਰਮਾਣ ਖੇਤਰ ਵਿੱਚ ਇੱਕ ਪਾਵਰਹਾਊਸ ਵਜੋਂ ਉਭਰਨ ਪ੍ਰਤੀ ਪੰਜਾਬ ਦੀ ਅਥਾਹ ਸੰਭਾਵਨਾ 'ਤੇ ਜ਼ੋਰ ਦਿੱਤਾ। ਪੰਜਾਬ ਦੇ ਵਿਦਿਆਰਥੀਆਂ ਦੀ ਕਾਨੂੰਨੀ ਅਤੇ ਸੁਰੱਖਿਅਤ ਤਰੀਕਿਆਂ ਰਾਹੀਂ ਯੂ.ਕੇ. ਵਿੱਚ ਮੌਕੇ ਤਲਾਸ਼ਣ ਦੀ ਉਤਸੁਕਤਾ ਨੂੰ ਵੇਖਦਿਆਂ ਉਨ੍ਹਾਂ ਨੇ ਇਸ ਸਬੰਧੀ ਸੂਬਾ ਸਰਕਾਰ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ...