Saturday, August 1
Shadow

Tag: punjabi news

‘ਯੁੱਧ ਨਸ਼ਿਆਂ ਵਿਰੁੱਧ’ ਦੇ 285ਵੇਂ ਦਿਨ ਪੰਜਾਬ ਪੁਲਿਸ ਵੱਲੋਂ 2 ਕਿਲੋ ਹੈਰੋਇਨ ਸਮੇਤ 85 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 285ਵੇਂ ਦਿਨ ਪੰਜਾਬ ਪੁਲਿਸ ਵੱਲੋਂ 2 ਕਿਲੋ ਹੈਰੋਇਨ ਸਮੇਤ 85 ਨਸ਼ਾ ਤਸਕਰ ਕਾਬੂ

Breaking News
ਚੰਡੀਗੜ੍ਹ, 11 ਦਸੰਬਰ:- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 285ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 338 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 74 ਐਫਆਈਆਰਜ਼ ਦਰਜ ਕਰਕੇ 85 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 285 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 40,109 ਹੋ ਗਈ ਹੈ। ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਤੋਂ 2 ਕਿਲੋ ਹੈਰੋਇਨ, 335 ਨਸ਼ੀਲੀਆਂ ਗੋਲੀਆਂ ਅਤੇ 800 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ। ਇਸ ਆਪ੍ਰੇਸ਼ਨ ਦੌਰਾਨ 75 ਗਜ਼ਟਿਡ ਅ...
ਮੁੱਖ ਮੰਤਰੀ ਵੱਲੋਂ ਨਿਰਮਾਣ ਅਧੀਨ ਸੜਕਾਂ ਦੀ ਅਚਨਚੇਤ ਜਾਂਚ, ਸੜਕ ਵਿੱਚ ਖਾਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਅਤੇ ਅਦਾਇਗੀ ਰੋਕਣ ਦੇ ਹੁਕਮ

ਮੁੱਖ ਮੰਤਰੀ ਵੱਲੋਂ ਨਿਰਮਾਣ ਅਧੀਨ ਸੜਕਾਂ ਦੀ ਅਚਨਚੇਤ ਜਾਂਚ, ਸੜਕ ਵਿੱਚ ਖਾਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਅਤੇ ਅਦਾਇਗੀ ਰੋਕਣ ਦੇ ਹੁਕਮ

Breaking News
ਪਟਿਆਲਾ/ਫਤਿਹਗੜ੍ਹ ਸਾਹਿਬ, 11 ਦਸੰਬਰ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ। ਨਿਰਮਾਣ ਅਧੀਨ ਸੜਕ ਦਾ ਅਚਨਚੇਤ ਨਿਰੀਖਣ ਕਰਨ ਪੁੱਜੇ ਮੁੱਖ ਮੰਤਰੀ ਨੇ ਸੜਕ ਦੇ ਨਮੂਨੇ ਲੈਣ ਤੋਂ ਬਾਅਦ ਸੜਕ ਦੇ ਨਿਰਮਾਣ ਵਿੱਚ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਨਾ ਕਰਨ 'ਤੇ ਨਾਰਾਜ਼ਗੀ ਜ਼ਾਹਰ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਸੜਕ ਬਣਾਉਣ ਵਾਲੇ ਠੇਕੇਦਾਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਤੁਰੰਤ ਰੋਕਣ ਲਈ ਕਿਹਾ। ਭਗਵੰਤ ਸਿੰਘ ਮਾਨ ਨੇ ਪਟਿਆਲਾ ਜ਼ਿਲ੍ਹੇ ਵਿੱਚ ਨਿਰਮਾਣ ਅਧੀਨ ਪਟਿਆਲਾ ਸਰਹਿੰਦ ਸੜਕ ਦਾ ਵੀ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਨੂੰ ਸੜਕ ਦੇ ਨਮੂਨ...
ਭਾਰਤ ਆਰਥਕ ਖੇਤਰ ਵਿਚ ਛੋਟੇ ਦੇਸ਼ਾਂ ਤੋਂ ਵੀ ਪਿੱਛੇ ਜਾ ਰਿਹਾ ਹੈ ਜਾਂ…?

ਭਾਰਤ ਆਰਥਕ ਖੇਤਰ ਵਿਚ ਛੋਟੇ ਦੇਸ਼ਾਂ ਤੋਂ ਵੀ ਪਿੱਛੇ ਜਾ ਰਿਹਾ ਹੈ ਜਾਂ…?

National
ਨਵੀਂ ਦਿੱਲੀ: ਆਈ.ਐਮ.ਐਫ਼ ਦੀ ਰੀਪੋਰਟ ਨੇ ਭਾਰਤ ਦੀ ਆਰਥਕ ਹਾਲਤ ਨੂੰ ਬੰਗਲਾਦੇਸ਼ ਤੋਂ ਵੀ ਥੱਲੇ ਵਿਖਾ ਕੇ ਭਾਰਤ ਨੂੰ ਆਉਂਦੇ ਸੰਕਟ ਦਾ ਅਹਿਸਾਸ ਕਰਵਾਇਆ ਸੀ ਤੇ ਹੁਣ ਵਰਲਡ ਇਕੋਨਾਮਿਕਸ ਲੀਗ ਟੇਬਲ 2021 ਦੀ ਰੀਪੋਰਟ ਆਖਦੀ ਹੈ ਕਿ 2030 ਤਕ ਭਾਰਤ ਦੁਨੀਆਂ ਦੀ ਸੱਭ ਤੋਂ ਵੱਡੀ ਆਰਥਕ ਸ਼ਕਤੀ ਬਣ ਜਾਵੇਗਾ ਜੋ ਇੰਗਲੈਂਡ ਤੇ ਜਾਪਾਨ ਨੂੰ ਵੀ ਪਿਛੇ ਛੱਡ ਜਾਵੇਗੀ। Nirmala Sitharaman ਦੋਵਾਂ ਹੀ ਰੀਪੋਰਟਾਂ ਵਿਚ ਅੰਤਰ ਬਹੁਤ ਜ਼ਿਆਦਾ ਹੈ ਪਰ ਇਹ ਆਈ.ਐਮ.ਐਫ਼ ਦੀ ਰੀਪੋਰਟ ਅਕਤੂਬਰ ਵਿਚ ਆਈ ਸੀ। ਸੋ ਹੋ ਸਕਦਾ ਹੈ ਕਿ ਭਾਰਤ ਸਰਕਾਰ ਨੇ ਅਪਣੇ ਤੌਰ ਤਰੀਕੇ ਬਦਲ ਲਏ ਹੋਣ ਜਿਸ ਨਾਲ ਭਾਰਤ ਦੀ ਆਰਥਕ ਸਥਿਤੀ ਵਿਚ ਫ਼ਰਕ ਪੈ ਗਿਆ ਹੋਵੇ। ਆਰ.ਬੀ.ਆਈ. ਵਲੋਂ ਵੀ ਰੀਪੋਰਟ ਮਿਲ ਰਹੀ ਹੈ ਕਿ ਹੁਣ ਜੀ.ਐਸ.ਟੀ. ਤੋਂ ਆਮਦਨ ਪਹਿਲਾਂ ਵਰਗੀ ਹੋ ਰਹੀ ਹੈ। ਸੋ ਸ਼ਾਇਦ ਦੋ ਮਹੀਨਿਆਂ ਵਿਚ ਸਰਕਾਰ ਦੀਆਂ ਨੀਤੀਆਂ ਨੇ ਭਾਰਤ ਦਾ ਚਿਹਰਾ ਮੋਹਰਾ ਹੀ ਬਦਲ ਦਿਤਾ ਹੈ। ਜੇ ਆਈ.ਐਮ.ਐਫ਼ ਦੀ ਰੀਪੋਰਟ ਵਲ ਵੇਖੀਏ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਭਾਰਤ ਵਿਚ ਜੀ.ਡੀ.ਪੀ. 10 ਫ਼ੀ ਸਦੀ ਹੇਠਾਂ ਡਿੱਗੀ ਹੈ ਜਿਸ ਨਾਲ ਆਉਣ ਵਾਲੇ ...
ਟੀਕਾਕਰਨ ਤੋਂ ਵਾਂਝੇ ਬੱਚਿਆਂ ਲਈ ਖਾਸ ਹਫ਼ਤਾ 15 ਤੋਂ 22 ਦਸੰਬਰ ਤੱਕ : ਸਿਵਲ ਸਰਜਨ

ਟੀਕਾਕਰਨ ਤੋਂ ਵਾਂਝੇ ਬੱਚਿਆਂ ਲਈ ਖਾਸ ਹਫ਼ਤਾ 15 ਤੋਂ 22 ਦਸੰਬਰ ਤੱਕ : ਸਿਵਲ ਸਰਜਨ

Breaking News
ਬਰਨਾਲਾ, 11 ਦਸੰਬਰ  - ਟੀਕਾਕਰਨ ਤੋਂ ਵਾਂਝੇ ਰਹਿ ਗਏ ਬੱਚਿਆਂ ਅਤੇ ਗਰਭਵਤੀ ਔਰਤਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਸਿਹਤ ਵਿਭਾਗ ਵੱਲੋਂ ਟੀਕਾਕਰਨ ਸਪੈਸ਼ਲ ਕੈਂਪਾਂ ਰਾਹੀਂ 15 ਤੋਂ 22 ਦਸੰਬਰ 2025 ਤੱਕ ਸਪੈਸ਼ਲ ਟੀਕਾਕਰਨ ਹਫ਼ਤਾ ਮਨਾਇਆ ਜਾ ਰਿਹਾ ਹੈ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਇੰਚਾ. ਸਿਵਲ ਸਰਜਨ ਬਰਨਾਲਾ ਡਾ. ਗੁਰਮਿੰਦਰ ਕੌਰ ਔਜਲਾ ਡਿਪਟੀ ਮੈਡੀਕਲ ਕਮਿਸ਼ਨਰ ਵੱਲੋਂ ਕੀਤਾ ਗਿਆ ।ਇਹ ਮੁਹਿੰਮ ਬਰਨਾਲਾ ਜ਼ਿਲ੍ਹੇ ਦੇ ਝੁੱਗੀ ਝੌਂਪੜੀ, ਸਲੱਮ ਅਤੇ ਅਰਬਨ ਏਰੀਏ ਵਿੱਚ ਚਲਾਈ ਜਾ ਰਹੀ ਹੈ।                                                    ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਜੀਤ ਸਿੰਘ ਨੇ ਦੱਸਿਆ ਕਿ ਟੀਕਾਕਰਨ ਨਾਲ ਬਹੁਤ ਸਾਰੀਆਂ ਬਿਮਾਰੀਆਂ ਜਿਵੇਂ ਕਿ ਪੋਲਿਓ ਆਦਿ ਤੋਂ ਮੁਕਤੀ ਪਾਈ ਗਈ ਹੈ। ਟੀਕਾਕਰਨ ਨਾਲ ਹੀ ਬੱਚਿਆਂ ਦੀਆਂ ਮਾਰੂ ਬਿਮਾਰੀਆਂ ਦੀ ਰੋਕਥਾਮ ਕੀਤੀ ਜਾ ਸਕਦੀ ਹੈ। ਵਿਸ਼ੇਸ਼ ਟੀਕਾਕਰਨ ਹਫ਼ਤੇ ਦੌਰਾਨ ਉਨ੍ਹਾਂ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕੀਤਾ ਜਾਵੇਗਾ ਜੋ ਕਿਸੇ ਕਾਰਨ ਟੀਕਾਕਰਨ ਤੋ ਵਾਂਝੇ ਰਹਿ ਗਏ ਸਨ। ਇਸ ਤੋਂ ਇਲਾਵਾ ਪ੍ਰਵਾਸੀ ਅਬਾਦੀ ਦੇ ਵਾਂਝੇ ਰਹਿ ...
ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੇ ਲੋੜੀਂਦੇ ਪ੍ਰਬੰਧਾਂ ਹਿਤ 13 ਦਸੰਬਰ ਨੂੰ 7 ਪਬਲਿਕ ਸਕੂਲਾਂ ਵਿੱਚ ਛੁੱਟੀ

ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੇ ਲੋੜੀਂਦੇ ਪ੍ਰਬੰਧਾਂ ਹਿਤ 13 ਦਸੰਬਰ ਨੂੰ 7 ਪਬਲਿਕ ਸਕੂਲਾਂ ਵਿੱਚ ਛੁੱਟੀ

Punjab News
ਮਾਲੇਰਕੋਟਲਾ, 11 ਦਸੰਬਰ -                               ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਨੇ ਦੱਸਿਆ ਕਿ ਮੁੱਖ ਚੋਣ ਅਫਸਰ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ 14 ਦਸੰਬਰ ਕਰਵਾਈਆਂ ਜਾਣੀਆਂ ਹਨ ਇਸ ਲਈ ਜ਼ਿਲ੍ਹੇ ਵਿੱਚ ਚੋਣ ਪ੍ਰਕਿਰਿਆ ਦੇ ਲੋੜੀਂਦੇ ਪ੍ਰਬੰਧਾਂ ਹਿਤ 13 ਦਸੰਬਰ (ਦਿਨ ਸ਼ਨੀਵਾਰ) ਨੂੰ 7 ਪਬਲਿਕ ਸਕੂਲਾਂ ਵਿੱਚ ਛੁੱਟੀ ਘੋਸ਼ਿਤ ਕੀਤੀ ਗਈ ਹੈ। ਉਨਾਂ ਦੱਸਿਆ ਕਿ ਚੋਣਾਂ ਦੇ ਅਗੇਤੇ ਪ੍ਰਬੰਧਾਂ ਨੂੰ ਮੁੱਖ ਰੱਖਦਿਆਂ ਮਾਡਰਨ ਸੈਕੁਲਰ ਪਬਲਿਕ ਸਕੂਲ ਸ਼ੇਰਗੜ੍ਹ ਚੀਮਾਂ, ਗੋਲਡਨ ਇਰਾ ਮਲੇਨੀਅਮ ਸਕੂਲ ਸੁਲਤਾਨਪੁਰ ਬਧਰਾਵਾਂ, ਅਲਫਲਾ ਸਕੂਲ ਮਾਲੇਰਕੋਟਲਾ, ਭੁਪਿੰਦਰਾ ਪਬਲਿਕ ਸਕੂਲ ਮਾਹੋਰਾਣਾ, ਸ੍ਰੀ ਨਨਕਾਣਾ ਪਬਲਿਕ ਸਕੂਲ ਰਾਮਪੁਰ ਛੰਨਾਂ, ਬਾਬਾ ਗੰਡਾ ਸਿੰਘ ਪਬਲਿਕ ਸਕੂਲ ਲਾਂਗੜੀਆਂ ਅਤੇ ਸੋਹਰਾਬ ਪਬਲਿਕ ਸਕੂਲ ਮਾਲੇਰਕੋਟਲਾ ਵਿਖੇ 13 ਦਸਬੰਰ (ਦਿਨ ਸ਼ਨੀਵਾਰ) ਨੂੰ ਛੁੱਟੀ ਰਹੇਗੀ।...
ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਪਿੰਡ ਕੋਟੜਾ ਕਲਾਂ, ਭੀਖੀ, ਢੈਪਈ ਤੇ ਜੱਸੜਵਾਲ ਵਿਚ ਕਣਕ ਦੀ ਫ਼ਸਲ ਦਾ ਨਿਰੀਖਣ

ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਪਿੰਡ ਕੋਟੜਾ ਕਲਾਂ, ਭੀਖੀ, ਢੈਪਈ ਤੇ ਜੱਸੜਵਾਲ ਵਿਚ ਕਣਕ ਦੀ ਫ਼ਸਲ ਦਾ ਨਿਰੀਖਣ

Health
ਮਾਨਸਾ, 11 ਦਸੰਬਰ:- ਮੁੱਖ ਖੇਤੀਬਾੜੀ ਅਫ਼ਸਰ, ਹਰਵਿੰਦਰ ਸਿੰਘ ਵੱਲੋਂ ਕਣਕ ਦੀ ਫਸਲ ਦੇ ਨਿਰੀਖਣ ਲਈ ਪਿੰਡ ਕੋਟੜਾ ਕਲਾਂ, ਭੀਖੀ, ਢੈਪਈ ਅਤੇ ਜੱਸੜਵਾਲ ਦਾ ਦੌਰਾ ਕੀਤਾ ਗਿਆ।ਉਨ੍ਹਾਂ ਦੱਸਿਆ ਕਿ ਕਣਕ ਦੀ ਫਸਲ ਦੀ ਸਥਿਤੀ ਇਸ ਸਮੇਂ ਬਿਲਕੁਲ ਠੀਕ ਹੈ ਅਤੇ ਕਣਕ ਵਿਚ ਕਿਸੇ ਬਿਮਾਰੀ ਜਾਂ ਕੀੜੇ ਮਕੌੜੇ ਜਿਵੇਂ ਕਿ ਤਣੇ ਦੀ ਗੁਲਾਬੀ ਸੁੰਡੀ ਜਾਂ ਪੀਲੀ ਕੁੰਗੀ ਆਦਿ ਦਾ ਹਮਲਾ ਨਹੀਂ ਵੇਖਿਆ ਗਿਆ। ਉਨ੍ਹਾਂ ਦੱਸਿਆ ਕਿ ਕਣਕ ਦੀ ਫਸਲ ਵਿਚ ਕਿਤੇ ਕਿਤੇ ਮੈਗਜ਼ੀਨ ਤੱਤ ਦੀ ਘਾਟ ਵੇਖੀ ਗਈ ਹੈ। ਮੈਗਜ਼ੀਨ ਦੀ ਘਾਟ ਕਾਰਨ ਫਸਲ ਵਿਚ ਪੀਲਾਪਣ ਆਮ ਤੌਰ 'ਤੇ ਪੌਦੇ ਦੇ ਵਿਚਕਾਰਲੇ ਪੱਤਿਆਂ 'ਤੇ ਦਿਖਦਾ ਹੈ। ਪੱਤੇ ਦੀਆਂ ਨਾੜੀਆਂ ਦਾ ਰੰਗ ਹਰਾ ਹੀ ਰਹਿੰਦਾ ਹੈ ਪਰ ਨਾੜੀਆਂ ਦੇ ਵਿਚਲਾ ਹਿੱਸਾ ਪੀਲਾ ਪੈ ਜਾਂਦਾ ਹੈ। ਕਈ ਵਾਰ ਇਹ ਪੀਲੇ ਹਿੱਸੇ 'ਤੇ ਹਲਕੇ ਸਲੇਟੀ ਜਾਂ ਗੁਲਾਬੀ-ਭੂਰੇ ਧੱਬੇ ਵੀ ਬਣ ਜਾਂਦੇ ਹਨ, ਜੋ ਬਾਅਦ ਵਿਚ ਮਿਲ ਕੇ ਧਾਰੀਆਂ ਵਰਗਾ ਰੂਪ ਧਾਰ ਲੈਂਦੇ ਹਨ।ਉਨ੍ਹਾਂ ਦੱਸਿਆ ਕਿ ਇਹ ਸਮੱਸਿਆ ਜ਼ਿਆਦਾਤਰ ਹਲਕੀਆਂ ਜ਼ਮੀਨਾਂ ਵਾਲੇ ਖੇਤਾਂ ਵਿਚ ਹੁੰਦੀ ਹੈ ਜਿੱਥੇ ਲੰਮੇ ਸਮੇਂ ਤੋਂ ਕਣਕ-ਝੋਨੇ ਦਾ ਫ਼ਸਲੀ ਚੱਕਰ ਚੱਲ ਰਿਹਾ ਹੋਵ...
12 ਦਸੰਬਰ ਸ਼ਾਮ 4:00 ਵਜੇ ਤੋਂ ਪੋਲਿੰਗ ਇਲਾਕੇ ਵਿੱਚ ਕੋਈ ਵੀ ਜਨਤਕ ਮੀਟਿੰਗ ਕਰਨ ਆਯੋਜਿਤ ਕਰਨ ਜਾਂ ਸ਼ਾਮਿਲ ਹੋਣ `ਤੇ ਪਾਬੰਦੀ ਲਗਾਈ

12 ਦਸੰਬਰ ਸ਼ਾਮ 4:00 ਵਜੇ ਤੋਂ ਪੋਲਿੰਗ ਇਲਾਕੇ ਵਿੱਚ ਕੋਈ ਵੀ ਜਨਤਕ ਮੀਟਿੰਗ ਕਰਨ ਆਯੋਜਿਤ ਕਰਨ ਜਾਂ ਸ਼ਾਮਿਲ ਹੋਣ `ਤੇ ਪਾਬੰਦੀ ਲਗਾਈ

Breaking News
ਤਰਨ ਤਾਰਨ, 11 ਦਸੰਬਰ (         ) - ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਸੂਬੇ ਵਿੱਚ 14 ਦਸੰਬਰ 2025 ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਆਮ ਚੋਣਾਂ ਕਰਵਾਈਆਂ ਜਾ ਰਹੀਆਂ ਹਨ ਅਤੇ ਇਹਨਾਂ ਚੋਣਾਂ ਦਾ ਨਤੀਜਾ 17 ਦਸੰਬਰ 2025 ਨੂੰ ਘੋਸ਼ਿਤ ਕੀਤਾ ਜਾਵੇਗਾ।  ਇਹਨਾਂ ਚੋਣਾਂ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਬਣਾਏ ਰੱਖਣ, ਲੋਕ ਸ਼ਾਂਤੀ ਬਰਕਰਾਰ ਰੱਖਣ ਅਤੇ ਚੋਣਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਣ ਲਈ ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਰਾਜ ਚੋਣ ਕਮਿਸ਼ਨ ਐਕਟ 1994 ਦੀ ਧਾਰਾ 110 ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਪ੍ਰਾਪਤ ਹੋਏ ਹਨ। ਇਹਨਾਂ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸ੍ਰੀ ਰਾਹੁਲ, ਆਈ.ਏ.ਐੱਸ, ਜ਼ਿਲ੍ਹਾ ਮੈਜਿਸਟਰੇਟ, ਤਰਨ ਤਾਰਨ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਹਨਾਂ ਚੋਣਾਂ ਦੇ ਸੁਤੰਤਰ, ਨਿਰਪੱਖ, ਸ਼ਾਂਤੀਪੂਰਨ ਅਤੇ ਰਾਜ ਚੋਣ ਕਮਿਸ਼ਨ ਪੰਜਾਬ ਦੇ ਨਿਰਦੇਸ਼ਾਂ ਅਤੇ ਨਿਯਮਾਂ ਦੀ ਸਖਤੀ ਨਾਲ ਪਾਲਣਾ...
ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ: ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ  ਯਕੀਨੀ ਬਣਾਉਣ ਲਈ 44 ਹਜ਼ਾਰ ਤੋਂ ਵੱਧ ਪੁਲਿਸ ਕਰਮਚਾਰੀ ਤਾਇਨਾਤ

ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ: ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ  ਯਕੀਨੀ ਬਣਾਉਣ ਲਈ 44 ਹਜ਼ਾਰ ਤੋਂ ਵੱਧ ਪੁਲਿਸ ਕਰਮਚਾਰੀ ਤਾਇਨਾਤ

Breaking News
ਚੰਡੀਗੜ੍ਹ, 10 ਦਸੰਬਰ:- ਸੂਬੇ ਵਿੱਚ ਆਉਣ ਵਾਲੇ ਦਿਨਾਂ ’ਚ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ, ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਅੱਜ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿੱਚ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ 14 ਦਸੰਬਰ ਨੂੰ ਹੋਣਗੀਆਂ ਅਤੇ 17 ਦਸੰਬਰ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜੇ ਐਲਾਨੇ ਜਾਣਗੇ। ਸੂਬੇ ਵਿੱਚ ਸਕਾਰਾਤਮਕ ਮਾਹੌਲ ਬਣਾਉਣ ਦੀ ਲੋੜ ’ਤੇ ਜ਼ੋਰ ਦਿੰਦੇ ਹੋਏ, ਡੀਜੀਪੀ ਗੌਰਵ ਯਾਦਵ ਨੇ ਸਾਰੇ ਪੁਲਿਸ ਅਧਿਕਾਰੀਆਂ ਨੂੰ ਪੇਸ਼ੇਵਰ ਪੁਲਿਸਿੰਗ ਅਤੇ ਆਦਰਸ਼ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ। ਇਸ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਸੂਬੇ ਦੇ ਸੀ.ਪੀਜ਼/ਐਸ.ਐਸ.ਪੀਜ਼. ਅਤੇ ਰੇਂਜ ਡੀ.ਆਈ.ਜੀਜ਼. ਨਾਲ ਵਰਚੁਅਲ ਮੀਟਿੰਗ ਦੀ ਪ੍ਰਧਾਨਗੀ ਕਰਨ ਉਪਰੰਤ ਕਿਹਾ ਕਿ ਸੂਬੇ ਭਰ ...
‘ਯੁੱਧ ਨਸ਼ਿਆਂ ਵਿਰੁੱਧ’ ਦੇ 284ਵੇਂ ਦਿਨ ਪੰਜਾਬ ਪੁਲਿਸ ਵੱਲੋਂ 4 ਕਿਲੋ ਆਈਸੀਈ ਅਤੇ 1.7 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 284ਵੇਂ ਦਿਨ ਪੰਜਾਬ ਪੁਲਿਸ ਵੱਲੋਂ 4 ਕਿਲੋ ਆਈਸੀਈ ਅਤੇ 1.7 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

Punjab News
ਚੰਡੀਗੜ੍ਹ, 10 ਦਸੰਬਰ:- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 284ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 339 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 70 ਐਫਆਈਆਰਜ਼ ਦਰਜ ਕਰਕੇ 84 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 284 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 39,984 ਹੋ ਗਈ ਹੈ। ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਤੋਂ 4 ਕਿਲੋ ਆਈਸੀਈ, 1.7 ਕਿਲੋ ਹੈਰੋਇਨ, 50 ਗ੍ਰਾਮ ਅਫੀਮ, 33 ਕਿਲੋ ਭੁੱਕੀ, 965 ਨਸ਼ੀਲੀਆਂ ਗੋਲੀਆਂ ਅਤੇ 2910 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ...
ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਸਰਹੱਦ ਪਾਰ ਦੇ ਡਰੱਗ ਕਾਰਟੈਲਾਂ ਦਾ ਅੰਮ੍ਰਿਤਸਰ ਵਿੱਚ ਪਰਦਾਫਾਸ਼; 4 ਕਿਲੋਗ੍ਰਾਮ ਆਈ.ਸੀ.ਈ., 1 ਕਿਲੋਗ੍ਰਾਮ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ

ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਸਰਹੱਦ ਪਾਰ ਦੇ ਡਰੱਗ ਕਾਰਟੈਲਾਂ ਦਾ ਅੰਮ੍ਰਿਤਸਰ ਵਿੱਚ ਪਰਦਾਫਾਸ਼; 4 ਕਿਲੋਗ੍ਰਾਮ ਆਈ.ਸੀ.ਈ., 1 ਕਿਲੋਗ੍ਰਾਮ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ

Breaking News
ਚੰਡੀਗੜ੍ਹ/ਅੰਮ੍ਰਿਤਸਰ, 10 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਬਹੁ-ਪੱਧਰੀ ਕਾਰਵਾਈ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵਿਦੇਸ਼ੀ ਹੈਂਡਲਰਾਂ ਨਾਲ ਜੁੜੇ, ਸਰਹੱਦ ਪਾਰ ਦੇ ਸੰਗਠਿਤ ਡਰੱਗ ਕਾਰਟੈਲਾਂ ਦੇ ਤਿੰਨ ਕਾਰਕੁਨਾਂ ਨੂੰ, 4.083 ਕਿਲੋਗ੍ਰਾਮ ਮੈਥਾਮਫੇਟਾਮਾਈਨ (ਆਈਸੀਈ),  ਅਤੇ 1.032 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਇਨ੍ਹਾਂ ਗਿਰੋਹਾਂ ਨੂੰ ਬੇਅਸਰ ਕਰ ਦਿੱਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬਲਵਿੰਦਰ ਸਿੰਘ ਉਰਫ਼ ਬਿੰਦਰ (25) ਵਾਸੀ ਪਿੰਡ ਦਾਓਕੇ (ਅੰਮ੍ਰਿਤਸਰ), ਨਵਤੇਜ ਸਿੰਘ (33) ਵਾਸੀ ਪਿੰਡ ਮਾਹਵਾ (ਅੰਮ੍ਰਿਤਸਰ) ਜੋ ਮੌਜੂਦਾ ਸਮੇਂ ਤਰਨਤਾਰਨ ਦੇ ਪਿੰਡ ਵਿਖੇ ਰਹਿ ਰਿਹਾ ਹੈ ਅਤੇ ਮਹਾਂਬੀਰ ਸਿੰਘ (32) ਵਾਸੀ ਪਿੰਡ ਕਾਲੀਆ ਸਕਾਤਰਾਂ (ਤਰਨਤਾਰਨ) ਵਜੋਂ ਹੋਈ ਹੈ। ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਟੀਮਾਂ ਨੇ ਦੋਸ਼ੀਆਂ ਤੋਂ 2500 ਰੁਪਏ...