ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧਾ ਕੇ ਭਾਜਪਾ ਨੇ ਦੇਸ਼ ਦੀ ਜਨਤਾ ਨੂੰ ਫਿਰ ਦਿੱਤਾ ਮਹਿੰਗਾਈ ਦਾ ਤੋਹਫ਼ਾ: ਬਲਤੇਜ ਪੰਨੂ
ਚੰਡੀਗੜ੍ਹ, 25 ਮਈ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਪੈਟਰੋਲ-ਡੀਜ਼ਲ ਦੀਆਂ ਅਸਮਾਨ ਛੂਹ ਰਹੀਆਂ ਕੀਮਤਾਂ ਨੂੰ ਲੈ ਕੇ ਭਾਜਪਾ 'ਤੇ ਤਿੱਖਾ ਹਮਲਾ ਬੋਲਿਆ ਹੈ। ਪੰਨੂ ਨੇ ਕਿਹਾ ਕਿ ਦੇਸ਼ ਦੇ ਲੋਕਾਂ ਨੂੰ ਭਾਜਪਾ ਨੇ ਅੱਜ ਫਿਰ ਮਹਿੰਗਾਈ ਦਾ ਇੱਕ ਬੇਰਹਿਮ ਤੋਹਫ਼ਾ ਦੇ ਦਿੱਤਾ ਹੈ। ਕੇਂਦਰ ਸਰਕਾਰ ਨੇ ਇੱਕ ਵਾਰ ਫਿਰ ਡੀਜ਼ਲ ਦੀਆਂ ਕੀਮਤਾਂ ਵਿੱਚ 2.71 ਰੁਪਏ ਅਤੇ ਪੈਟਰੋਲ ਵਿੱਚ 2.61 ਰੁਪਏ ਪ੍ਰਤੀ ਲੀਟਰ ਦਾ ਵੱਡਾ ਵਾਧਾ ਕਰ ਦਿੱਤਾ ਹੈ।
ਉਨ੍ਹਾਂ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਪਿਛਲੇ ਮਹਿਜ਼ 10 ਦਿਨਾਂ ਦੇ ਅੰਦਰ ਹੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 7.50 ਰੁਪਏ ਪ੍ਰਤੀ ਲੀਟਰ ਦਾ ਵੱਡਾ ਵਾਧਾ ਕੀਤਾ ਜਾ ਚੁੱਕਾ ਹੈ। ਭਾਜਪਾ ਦੀਆਂ ਇਹ ਲੋਕ-ਵਿਰੋਧੀ ਨੀਤੀਆਂ ਨਾ ਸਿਰਫ਼ ਸਾਡੀ ਕਿਸਾਨੀ ਲਈ ਘਾਤਕ ਹਨ, ਬਲਕਿ ਵਪਾਰ ਜਗਤ ਦਾ ਵੀ ਲੱਕ ਤੋੜ ਰਹੀਆਂ ਹਨ। ਅੱਜ ਦੇਸ਼ ਦਾ ਹਰ ਆਮ ਆਦਮੀ ਇਸ ਲੱਕ-ਤੋੜ ਮਹਿੰਗਾਈ ਦੇ ਬੋਝ ਹੇਠ ਦੱਬਿਆ ਗਿਆ ਹੈ।
ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ 'ਤੇ ਨਿਸ਼ਾਨਾ ਸਾਧਦਿਆਂ ਬਲਤੇਜ ਪੰਨੂ ਨੇ ਸਵਾਲ ਕੀਤਾ ਕਿ ਜਾਖੜ ਸਾਹਿਬ ਆਖਰ...








