Thursday, July 30
Shadow

Tag: punjabi news

ਮਾਨਸਿਕ ਰੋਗੀ ਦਾ ਹੁਣ ਨਹੀਂ ਚੱਲੇਗਾ ਬਹਾਨਾ, ਬੇਅਦਬੀ ਕਰਨ ‘ਤੇ ਹੋਵੇਗੀ ਸਖ਼ਤ ਸਜ਼ਾ- ਭਗਵੰਤ ਸਿੰਘ ਮਾਨ

ਮਾਨਸਿਕ ਰੋਗੀ ਦਾ ਹੁਣ ਨਹੀਂ ਚੱਲੇਗਾ ਬਹਾਨਾ, ਬੇਅਦਬੀ ਕਰਨ ‘ਤੇ ਹੋਵੇਗੀ ਸਖ਼ਤ ਸਜ਼ਾ- ਭਗਵੰਤ ਸਿੰਘ ਮਾਨ

Breaking News
ਸਮਾਣਾ/ਚੰਡੀਗੜ੍ਹ, 16 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਪਟਿਆਲਾ ਜ਼ਿਲ੍ਹੇ ਦੇ ਸਮਾਣਾ ਵਿਖੇ ਇੱਕ ਵਿਸ਼ਾਲ ਜਨਸਭਾ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਨਵੇਂ ਬਣੇ ਬੇਅਦਬੀ ਵਿਰੋਧੀ ਕਾਨੂੰਨ, ਪੰਜਾਬ ਦੇ ਵਿਕਾਸ ਕਾਰਜਾਂ, ਬਿਜਲੀ ਸੁਧਾਰਾਂ, ਸਿੰਚਾਈ ਪ੍ਰੋਜੈਕਟਾਂ, ਰੁਜ਼ਗਾਰ ਦੇ ਮੌਕਿਆਂ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਬਾਰੇ ਵਿਸਥਾਰਪੂਰਵਕ ਗੱਲ ਕੀਤੀ। ਬੇਅਦਬੀ ਦੇ ਮੁੱਦੇ 'ਤੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੀਆਂ ਲਗਾਤਾਰ ਘਟਨਾਵਾਂ ਕਾਰਨ ਕਈ ਸਾਲਾਂ ਤੋਂ ਲੋਕਾਂ ਦੇ ਮਨਾਂ ਨੂੰ ਡੂੰਘੀ ਠੇਸ ਪਹੁੰਚੀ ਸੀ। ਉਨ੍ਹਾਂ ਕਿਹਾ ਕਿ ਕਮਜ਼ੋਰ ਕਾਨੂੰਨੀ ਪ੍ਰਬੰਧਾਂ ਕਾਰਨ ਦੋਸ਼ੀ ਲੋਕ ਮਾਨਸਿਕ ਬੀਮਾਰੀ ਜਾਂ ਕਾਨੂੰਨੀ ਖਾਮੀਆਂ ਦਾ ਹਵਾਲਾ ਦੇ ਕੇ ਸਜ਼ਾ ਤੋਂ ਬਚ ਨਿਕਲਦੇ ਸਨ। ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਾਸ ਕੀਤਾ ਗਿਆ ਨਵਾਂ ਕਾਨੂੰਨ ਬੇਅਦਬੀ ਲਈ ਸਖ਼ਤ ਸਜ਼ਾ ਯਕੀਨੀ ਬਣਾਉਂਦਾ ਹੈ ਅਤੇ ਪੁਰਾਣੀਆਂ ਖਾਮੀਆਂ ਨੂੰ ਖ਼ਤਮ ਕਰਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਹੁਣ ਬ...
ਬੀਬੀਐਮਬੀ ਦੇ ਫੈਸਲਿਆਂ ਵਿੱਚ ਪੰਜਾਬ ਨੂੰ ਮਿਲੇ ਯੋਗ ਸਥਾਨ, ਤਾਨਾਸ਼ਾਹੀ ਅਤੇ ਗਲਤ ਫੈਸਲਿਆਂ ਨੂੰ ਬਿਲਕੁਲ ਨਹੀਂ ਕਰਾਂਗੇ ਬਰਦਾਸ਼ਤ: ਬਰਿੰਦਰ ਗੋਇਲ

ਬੀਬੀਐਮਬੀ ਦੇ ਫੈਸਲਿਆਂ ਵਿੱਚ ਪੰਜਾਬ ਨੂੰ ਮਿਲੇ ਯੋਗ ਸਥਾਨ, ਤਾਨਾਸ਼ਾਹੀ ਅਤੇ ਗਲਤ ਫੈਸਲਿਆਂ ਨੂੰ ਬਿਲਕੁਲ ਨਹੀਂ ਕਰਾਂਗੇ ਬਰਦਾਸ਼ਤ: ਬਰਿੰਦਰ ਗੋਇਲ

Breaking News
ਚੰਡੀਗੜ੍ਹ, 16 ਮਈ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਦੀ ਸਥਾਪਨਾ ਦੇ 50 ਸਾਲ ਪੂਰੇ ਹੋਣ 'ਤੇ ਪੰਚਕੂਲਾ ਵਿਖੇ ਆਯੋਜਿਤ ਮੀਟਿੰਗ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਸੂਬੇ ਦੇ ਹਿੱਤਾਂ ਅਤੇ ਅਧਿਕਾਰਾਂ ਨੂੰ ਲੈ ਕੇ ਕੇਂਦਰ ਸਰਕਾਰ ਦੇ ਸਾਹਮਣੇ ਬਹੁਤ ਹੀ ਸੰਜੀਦਗੀ ਅਤੇ ਦ੍ਰਿੜਤਾ ਨਾਲ ਪੰਜਾਬ ਦਾ ਪੱਖ ਰੱਖਿਆ। ਮੀਟਿੰਗ ਤੋਂ ਬਾਅਦ ਜਾਰੀ ਇੱਕ ਬਿਆਨ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਮੀਟਿੰਗ ਵਿੱਚ ਬਹੁਤ ਹੀ ਨਿਮਰਤਾ ਅਤੇ ਸਤਿਕਾਰ ਨਾਲ ਪੰਜਾਬ ਦੀਆਂ ਚਿੰਤਾਵਾਂ ਸਾਂਝੀਆਂ ਕੀਤੀਆਂ, ਪਰ ਨਾਲ ਹੀ ਇਹ ਵੀ ਸਪੱਸ਼ਟ ਕਰ ਦਿੱਤਾ ਕਿ ਪੰਜਾਬ ਆਪਣੇ ਅਧਿਕਾਰਾਂ 'ਤੇ ਕਿਸੇ ਵੀ ਤਰ੍ਹਾਂ ਦਾ ਡਾਕਾ ਨਹੀਂ ਪੈਣ ਦੇਵੇਗਾ। ਮੀਟਿੰਗ ਦੌਰਾਨ ਆਪਣੀ ਪਹਿਲੀ ਅਤੇ ਮੁੱਖ ਚਿੰਤਾ ਜ਼ਾਹਰ ਕਰਦਿਆਂ ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਕਿ ਬੀਬੀਐਮਬੀ ਦੀ ਸਥਾਪਨਾ ਦੇ ਸਮੇਂ ਤੋਂ ਹੀ ਇਹ ਵਿਵਸਥਾ ਰਹੀ ਹੈ ਕਿ ਇਸ ਵਿੱਚ ਪਾਵਰ (ਬਿਜਲੀ) ਦਾ ਮੈਂਬਰ ਪੰਜਾਬ ਤੋਂ ਅਤੇ ਇਰੀਗੇਸ਼ਨ (ਸਿੰਚਾਈ) ਦਾ ਮੈਂਬਰ ਹਰਿਆਣਾ ਤੋਂ ਨਿਯੁਕਤ ਹੁੰਦਾ ਆਇਆ ਹੈ। ਇਹ 50&n...
ਪੰਜਾਬ ਦੇ ਸਰਕਾਰੀ ਸਕੂਲਾਂ ਦੇ 72 ਅਧਿਆਪਕਾਂ ਦਾ ਵਫ਼ਦ ਸਿਖਲਾਈ ਲਈ ਫਿਨਲੈਂਡ ਰਵਾਨਾ, ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੂੰ ਹੋਰ ਮਜ਼ਬੂਤੀ ਮਿਲੇਗੀ

ਪੰਜਾਬ ਦੇ ਸਰਕਾਰੀ ਸਕੂਲਾਂ ਦੇ 72 ਅਧਿਆਪਕਾਂ ਦਾ ਵਫ਼ਦ ਸਿਖਲਾਈ ਲਈ ਫਿਨਲੈਂਡ ਰਵਾਨਾ, ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੂੰ ਹੋਰ ਮਜ਼ਬੂਤੀ ਮਿਲੇਗੀ

Punjab News
ਚੰਡੀਗੜ੍ਹ, 16 ਮਈ* ਪੰਜਾਬ ਵਿੱਚ ‘ਸਿੱਖਿਆ ਕ੍ਰਾਂਤੀ’ ਨੂੰ ਹੋਰ ਵੱਡਾ ਹੁਲਾਰਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਖਲਾਈ ਹਾਸਲ ਕਰਨ ਲਈ ਫਿਨਲੈਂਡ ਜਾ ਰਹੇ ਸਰਕਾਰੀ ਸਕੂਲਾਂ ਦੇ 72 ਅਧਿਆਪਕਾਂ ਦੇ ਸਭ ਤੋਂ ਵੱਡੇ ਬੈਚ ਨੂੰ ਰਵਾਨਾ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਨੂੰ ਸਿਖਲਾਈ ਦੇਣ, ਆਧੁਨਿਕ ਕਲਾਸ ਰੂਮ ਅਤੇ ਵਿਦਿਅਕ ਸੁਧਾਰਾਂ ਨਾਲ ਪੰਜਾਬ ਦੇ ਸਿੱਖਿਆ ਖੇਤਰ ਵਿੱਚ ਵੱਡਾ ਬਦਲਾਅ ਆਇਆ ਹੈ ਜਿਸ ਨਾਲ ਦੇਸ਼ ਭਰ ਵਿੱਚੋਂ ਸੂਬਾ ਮੋਹਰੀ ਸੂਬਾ ਬਣ ਕੇ ਉੱਭਰਿਆ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿਛਲੀਆਂ ਸਰਕਾਰਾਂ ਨੇ ਸਰਕਾਰੀ ਸੰਸਥਾਵਾਂ ਵਿੱਚ ਸਿੱਖਿਆ ਨੂੰ ਦਹਾਕਿਆਂ ਤੱਕ ਨਕਾਰਿਆ ਜਦਕਿ ਹੁਣ ਪੰਜਾਬ ਦੇ ਸਰਕਾਰੀ ਸਕੂਲਾਂ ਨੇ ਬੋਰਡ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਵਿੱਚ ਪ੍ਰਾਈਵੇਟ ਸਕੂਲਾਂ ਨੂੰ ਪਛਾੜ ਦਿੱਤਾ ਹੈ। ਪਹਿਲੀ ਵਾਰ ਸਰਕਾਰੀ ਸਕੂਲਾਂ ਵਿੱਚ ਸ਼ੁਰੂ ਕੀਤੀ ਅਧਿਆਪਕ-ਮਾਪੇ ਮਿਲਣੀ ਵਿੱਚ ਲੱਖਾਂ ਮਾਪਿਆਂ ਨੇ ਖੁਦ ਵਧ-ਚੜ੍ਹ ਕੇ ਸ਼ਿਰਕਤ ਕੀਤੀ ਹੈ। ਉਨ੍ਹਾਂ ਕਿਹਾ ਕਿ ਵਿਸ਼ਵ ਪੱਧਰੀ ਸਿੱਖਿਆ ਪ੍ਰਣਾਲੀਆਂ ਕਲਾਸਰੂਮਾਂ ਦੇ ਅੰਦਰ ਇਨਕਲਾਬ...
ਸਿਹਤ ਵਿਭਾਗ ਨੇ ਸਿਹਤ ਕੇਂਦਰਾਂ ਤੇ ਸਕੂਲਾਂ ਵਿੱਚ ਮਨਾਇਆ ਰਾਸ਼ਟਰੀ ਡੇਂਗੂ ਦਿਵਸ: ਸਿਵਲ ਸਰਜਨ

ਸਿਹਤ ਵਿਭਾਗ ਨੇ ਸਿਹਤ ਕੇਂਦਰਾਂ ਤੇ ਸਕੂਲਾਂ ਵਿੱਚ ਮਨਾਇਆ ਰਾਸ਼ਟਰੀ ਡੇਂਗੂ ਦਿਵਸ: ਸਿਵਲ ਸਰਜਨ

Local news
ਬਰਨਾਲਾ, 16 ਮਈ ਸਿਹਤ ਵਿਭਾਗ ਬਰਨਾਲਾ ਵੱਲੋਂ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਸਿਹਤ ਕੇਂਦਰਾਂ ਅਤੇ ਸਕੂਲਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਸਬੰਧੀ ਜਾਗਰੂਕਤਾ ਗਤੀਵਿਧੀਆਂ ਕਰ ਕੇ ਮਨਾਇਆ ਗਿਆ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਬਰਨਾਲਾ ਡਾ.ਹਰੀਪਾਲ ਸਿੰਘ ਸਿੱਧੂ ਵੱਲੋਂ ਕੀਤਾ ਗਿਆ। ਡਾ. ਸਿੱਧੂ ਨੇ ਦੱਸਿਆ ਕਿ ਡੇਂਗੂ ਦਾ ਇਲਾਜ ਅਤੇ ਟੈਸਟ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ।      ਜ਼ਿਲ੍ਹਾ ਐਪੀਡਿਮਾਲੋਜਿਸਟ ਡਾ. ਸਾਕਸ਼ੀ ਸੋਨੀ ਅਤੇ ਡਾ. ਮੁਨੀਸ਼ ਕੁਮਾਰ ਨੇ ਦੱਸਿਆ ਕਿ ਇਸ ਸਾਲ ਰਾਸ਼ਟਰੀ ਡੇਂਗੂ ਦਿਵਸ “ਡੇਂਗੂ ਕੰਟਰੋਲ : ਕਲੀਨ,ਚੈੱਕ ਅਤੇ ਕਵਰ “ ਵਿਸ਼ੇ ਦੇ ਤਹਿਤ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਜਾਗਰੂਕ ਕਰਕੇ ਮਨਾਇਆ ਗਿਆ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਦੱਸਿਆ ਗਿਆ ਕਿ ਤੇਜ਼ ਬੁਖਾਰ, ਸਿਰ ਦਰਦ, ਮਾਸ ਪੇਸ਼ੀਆਂ 'ਚ ਦਰਦ, ਚਮੜੀ ਤੇ ਦਾਣੇ, ਅੱਖਾਂ ਦੇ ਪਿਛਲੇ ਹਿੱਸੇ 'ਚ ਦਰਦ ਅਤੇ ਨੱਕ ਜਾਂ ਮਸੂੜਿਆਂ ਚੋਂ ਖੂਨ ਵਗਣਾ ਆਦਿ ਲੱਛਣ ਹੋਣ ਤਾਂ ਨੇੜੇ ਦੇ ਸਿਹਤ ਕੇਂਦਰ ਜਾਂ ਸਰਕਾਰੀ ਹਸਪਤਾਲ ਚ ਚੈੱਕਅ...
ਰਾਸ਼ਟਰੀ ਡੇਂਗੂ ਦਿਵਸ ਮੌਕੇ ਸਿਹਤ ਬਲਾਕ ਮਹਿਲਕਲਾਂ ਵਿਖੇ ਲਗਾਏ ਗਏ ਜਾਗਰੂਕਤਾ ਕੈਂਪ 

ਰਾਸ਼ਟਰੀ ਡੇਂਗੂ ਦਿਵਸ ਮੌਕੇ ਸਿਹਤ ਬਲਾਕ ਮਹਿਲਕਲਾਂ ਵਿਖੇ ਲਗਾਏ ਗਏ ਜਾਗਰੂਕਤਾ ਕੈਂਪ 

Local news
ਮਹਿਲਕਲਾਂ, 16 ਮਈ  ਸਿਵਲ ਸਰਜਨ ਬਰਨਾਲਾ ਡਾ. ਹਰੀਪਾਲ ਸਿੰਘ ਦੇ ਨਿਰਦੇਸ਼ਾਂ ਅਤੇ ਸੀਐਚਸੀ ਮਹਿਲਕਲਾਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਗੁਰਤੇਜਿੰਦਰ ਕੌਰ ਦੀ ਅਗਵਾਈ ਹੇਠ ਅੱਜ ਰਾਸ਼ਟਰੀ ਡੇਂਗੂ ਦਿਵਸ ਦੇ ਮੌਕੇ ‘ਤੇ ਬਲਾਕ ਮਹਿਲਕਲਾਂ ਦੇ ਪਿੰਡਾਂ ਵਿਖੇ ਸਿਹਤ ਸਟਾਫ ਵੱਲੋਂ ਵੱਖ ਵੱਖ ਥਾਂਵਾਂ ਜਿਵੇਂ ਕਿ ਸਕੂਲਾਂ, ਜਨਤਕ ਥਾਂਵਾਂ, ਸਿਹਤ ਕੇਂਦਰਾਂ ਵਿਖੇ  ਜਾਗਰੂਕਤਾ ਕੈਂਪਾਂ ਦਾ ਆਯੋਜਨ ਕੀਤਾ ਗਿਆ।  ਇਸ ਮੌਕੇ ਸੀ ਐਚ ਸੀ ਚੰਨਣਵਾਲ ਵਿਖੇ ਲਗਾਏ ਗਏ ਕੈਂਪ ਦੌਰਾਨ ਆਪਣੇ ਸੰਬੋਧਨ ਵਿੱਚ ਡਾ. ਜਸਪਿੰਦਰ ਵਾਲਿਆ ਨੇ ਡੇਂਗੂ ਅਤੇ ਮਲੇਰੀਆ ਬੁਖਾਰ ਦੇ ਕਾਰਣ, ਲੱਛਣ ਅਤੇ ਇਲਾਜ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ  ਡੇਂਗੂ ਦਾ ਮੱਛਰ ਖੜੇ ਪਾਣੀ ਦੇ ਸੋਮਿਆਂ ਵਿੱਚ ਪੈਦਾ ਹੂੰਦਾ ਹੈ ਇਸ ਲਈ ਕੂਲਰਾਂ, ਗਮਲਿਆਂ, ਫਰਿਜਾਂ ਦੀਆਂ ਟਰੇਆਂ ਆਦਿ ਨੂੰ ਹਫਤੇ ਵਿੱਚ ਇੱਕ ਵਾਰ ਖਾਲੀ ਕਰਕੇ ਜਰੂਰ ਸੁਕਾਉਣਾ ਚਾਹੀਦਾ ਹੈ। ਸ਼ਰੀਰ ਨੂੰ ਢੱਕ ਕੇ ਰੱਖਣ, ਸੌਣ ਵੇਲੇ ਮੱਛਰ ਦਾਨੀ ਦਾ ਇਸਤੇਮਾਲ ਕਰਨ ਆਦਿ ਤਰੀਕੇ ਵਰਤ ਕੇ ਡੇਂਗੂ ਬੁਖਾਰ ਤੋਂ ਬਚਿਆ ਜਾ ਸਕਦਾ ਹੈ।   ਇਸ...
ਡੈਂਗੂ ਤੋਂ ਬਚਾਅ ਲਈ ਸਤਰਕਤਾ ਲਾਜ਼ਮੀ- ਡਾ. ਹਰਿੰਦਰ ਸਿੰਘ

ਡੈਂਗੂ ਤੋਂ ਬਚਾਅ ਲਈ ਸਤਰਕਤਾ ਲਾਜ਼ਮੀ- ਡਾ. ਹਰਿੰਦਰ ਸਿੰਘ

Local news
ਸ਼੍ਰੀ ਅਨੰਦਪੁਰ ਸਾਹਿਬ 16 ਮਈ : ਮੌਸਮ ਵਿੱਚ ਤਬਦੀਲੀ ਦੇ ਨਾਲ ਹੀ ਡੈਂਗੂ ਦੇ ਮਾਮਲਿਆਂ ਵਿੱਚ ਵਾਧਾ ਹੋਣ ਦਾ ਖਤਰਾ ਬਣ ਜਾਂਦਾ ਹੈ। ਇਸ ਸਬੰਧੀ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਸੁਚੇਤ ਕਰਨ ਲਈ ਰਾਸ਼ਟਰੀ ਡੈਂਗੂ ਦਿਵਸ ਮੌਕੇ ਵੱਖ-ਵੱਖ ਥਾਵਾਂ ‘ਤੇ ਜਾਗਰੂਕਤਾ ਮੁਹਿੰਮ ਚਲਾਈ ਗਈ। ਹੈਲਥ ਇੰਸਪੈਕਟਰ ਬਲਵੰਤ ਰਾਏ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਵਲ ਸਰਜਨ ਰੂਪਨਗਰ ਡਾ. ਰਮਨ ਗੁਪਤਾ, ਸੀਨੀਅਰ ਮੈਡੀਕਲ ਅਫਸਰ ਡਾ. ਹਰਿੰਦਰ ਸਿੰਘ ਅਤੇ ਐਸ.ਐਮ.ਓ ਡਾ. ਸੁਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਇਹ ਅਭਿਆਨ ਸ਼ੁਰੂ ਕੀਤਾ ਗਿਆ ਹੈ।     ਉਨ੍ਹਾਂ ਦੱਸਿਆ ਕਿ ਡੈਂਗੂ ਏਡੀਜ਼ ਮੱਛਰ ਦੇ ਕੱਟਣ ਨਾਲ ਫੈਲਦਾ ਹੈ, ਜਿਸ ਦੇ ਲੱਛਣ ਮੱਛਰ ਦੇ ਕੱਟਣ ਤੋਂ 3-4 ਦਿਨਾਂ ਬਾਅਦ ਸਾਹਮਣੇ ਆਉਂਦੇ ਹਨ। ਇਸ ਵਿੱਚ ਤੇਜ਼ ਬੁਖਾਰ, ਸਿਰ ਦਰਦ, ਅੱਖਾਂ ਵਿੱਚ ਦਰਦ, ਜੋੜਾਂ ਦਾ ਦਰਦ, ਉਲਟੀਆਂ ਅਤੇ ਕਮਜ਼ੋਰੀ ਆਦਿ ਸ਼ਾਮਲ ਹਨ। ਸਮੇਂ ਸਿਰ ਇਲਾਜ ਨਾ ਹੋਣ ਦੀ ਸੂਰਤ ਵਿੱਚ ਇਹ ਬਿਮਾਰੀ ਗੰਭੀਰ ਰੂਪ ਧਾਰ ਸਕਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਆਲੇ-ਦੁਆਲੇ ਪਾਣੀ ਇਕੱਠਾ ਨਾ ਹੋਣ ਦੇਣ ਅਤੇ ਸਫਾਈ ਦਾ ਖ...
ਅਗਸਤ 2026 ‘ਚ ਸੁਪਰੀਮ ਕੋਰਟ ਵਿਖੇ ਹੋਣ ਵਾਲੀ ਵਿਸ਼ੇਸ਼ ਲੋਕ ਅਦਾਲਤ ਲਈ ਪ੍ਰੀ-ਲੋਕ ਅਦਾਲਤਾਂ ਸ਼ੁਰੂ

ਅਗਸਤ 2026 ‘ਚ ਸੁਪਰੀਮ ਕੋਰਟ ਵਿਖੇ ਹੋਣ ਵਾਲੀ ਵਿਸ਼ੇਸ਼ ਲੋਕ ਅਦਾਲਤ ਲਈ ਪ੍ਰੀ-ਲੋਕ ਅਦਾਲਤਾਂ ਸ਼ੁਰੂ

Local news
ਹੁਸ਼ਿਆਰਪੁਰ, 16 ਮਈ: ਭਾਰਤ ਦੀ ਸੁਪਰੀਮ ਕੋਰਟ ਵਿਖੇ 21, 22 ਅਤੇ 23 ਅਗਸਤ, 2026 ਨੂੰ ਹੋਣ ਵਾਲੀ ਵਿਸ਼ੇਸ਼ ਲੋਕ ਅਦਾਲਤ ਦੇ ਮੱਦੇਨਜ਼ਰ ਜ਼ਿਲ੍ਹਾ ਅਤੇ ਸਬ-ਡਿਵੀਜ਼ਨ ਪੱਧਰ 'ਤੇ ਪ੍ਰੀ-ਲੋਕ ਅਦਾਲਤਾਂ ਸ਼ੁਰੂ ਹੋ ਗਈਆਂ ਹਨ। ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੀਰਜ ਗੋਇਲ ਨੇ ਦੱਸਿਆ ਕਿ ਇਹ ਪ੍ਰੀ-ਲੋਕ ਅਦਾਲਤਾਂ ਜ਼ਿਲ੍ਹਾ ਅਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਲਗਾਈਆਂ ਜਾ ਰਹੀਆਂ ਹਨ। ਜਾਣਕਾਰੀ ਅਨੁਸਾਰ ਭਾਰਤ ਦੀ ਸੁਪਰੀਮ ਕੋਰਟ ਨੇ 21 ਅਪ੍ਰੈਲ, 2026 ਤੋਂ "ਸਮਾਧਾਨ ਸਮਾਰੋਹ" ਸ਼ੁਰੂ ਕੀਤਾ ਹੈ, ਜੋ ਅਗਸਤ 2026 ਵਿੱਚ ਇੱਕ ਵਿਸ਼ੇਸ਼ ਲੋਕ ਅਦਾਲਤ ਵਿੱਚ ਸਮਾਪਤ ਹੋਵੇਗਾ। ਇਸ ਸਬੰਧ ਵਿੱਚ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਦੇ ਨਿਰਦੇਸ਼ਾਂ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਆਂ ਨੂੰ ਸੁਪਰੀਮ ਕੋਰਟ ਵਿੱਚ ਲੰਬਿਤ ਮਾਮਲਿਆਂ ਨੂੰ ਆਪਸੀ ਸਮਝੌਤੇ ਰਾਹੀਂ ਹੱਲ ਕਰਨ ਲਈ ਪ੍ਰੀ-ਲੋਕ ਅਦਾਲਤਾਂ ਲਗਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ ਐਸ.ਏ.ਐਸ ਨਗਰ ਸਥਿਤ ਆਪਣੇ ਮੁੱਖ ਦਫ...
ਚੋਣ ਆਬਜ਼ਰਵਰ ਵਿਕਾਸ ਹੀਰਾ ਨੇ ਪੱਟੀ ਅਤੇ ਭਿੱਖੀਵਿੰਡ ਵਿਖੇ ਨਾਮਜ਼ਦਗੀ ਪ੍ਰਕਿਰਿਆ ਦਾ ਲਿਆ ਜਾਇਜ਼ਾ

ਚੋਣ ਆਬਜ਼ਰਵਰ ਵਿਕਾਸ ਹੀਰਾ ਨੇ ਪੱਟੀ ਅਤੇ ਭਿੱਖੀਵਿੰਡ ਵਿਖੇ ਨਾਮਜ਼ਦਗੀ ਪ੍ਰਕਿਰਿਆ ਦਾ ਲਿਆ ਜਾਇਜ਼ਾ

Punjab News
ਤਰਨ ਤਾਰਨ/ਪੱਟੀ/ਭਿੱਖੀਵਿੰਡ, 16 ਮਈ :       ਨਗਰ  ਕੌਂਸਲ ਪੱਟੀ ਅਤੇ ਨਗਰ ਪੰਚਾਇਤ ਭਿੱਖੀਵਿੰਡ ਦੀਆਂ 26 ਮਈ ਨੂੰ  ਹੋ ਰਹੀਆਂ ਆਮ ਚੋਣਾਂ ਲਈ ਰਾਜ ਚੋਣ ਕਮਿਸ਼ਨ ਦੁਆਰਾ ਨਿਯੁਕਤ ਚੋਣ ਆਬਜ਼ਰਵਰ ਵਿਕਾਸ ਹੀਰਾ (ਪੀ.ਸੀ. ਐਸ) ਨੇ ਅੱਜ ਇਥੇ ਪਹੁੰਚ ਕੇ ਆਪਣਾ ਕੰਮਕਾਜ ਸ਼ੁਰੂ ਕਰ ਦਿੱਤਾ। ਇਨ੍ਹਾਂ ਚੋਣਾਂ ਦੀ ਸਮੁੱਚੀ ਪ੍ਰਕਿਰਿਆ ਦੀ ਨਿਗਰਾਨੀ ਕਰਨ ਹਿੱਤ ਇਥੇ ਪਹੁੰਚੇ ਪੁੱਡਾ ਦੇ ਵਧੀਕ ਮੁੱਖ ਪ੍ਰਸ਼ਾਸਕ (ਪਾਲਿਸੀ) ਵਿਕਾਸ ਹੀਰਾ ਨੇ ਨਾਮਜਦਗੀਆਂ ਦਾਖ਼ਲ ਕਰਨ ਦੇ ਅੱਜ ਅੰਤਿਮ ਦਿਨ ਪੱਟੀ ਅਤੇ ਭਿੱਖੀਵਿੰਡ ਵਿਖੇ ਚੱਲ ਰਹੀ ਨਾਮਜ਼ਦਗੀ ਪ੍ਰਕਿਰਿਆ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਸੰਤੁਸ਼ਟੀ ਪ੍ਰਗਟ ਕਰਦਿਆਂ ਅਧਿਕਾਰੀਆਂ ਨੂੰ 18 ਮਈ ਨੂੰ ਹੋਣ ਵਾਲੀ ਨਾਮਜ਼ਦਗੀ ਪੱਤਰਾਂ ਦੀ ਜਾਂਚ ਪ੍ਰਕਿਰਿਆ ਨੂੰ ਵੀ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਪੂਰੀ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਹਰੇਕ ਉਮੀਦਵਾਰ ਦੀ ਨਾਮਜ਼ਦਗੀ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਏ ਤਾਂ ਜੋ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੀ ਵਿਵਾਦਪੂਰਨ ਸਥਿਤੀ ਪੈਦਾ ਨਾ ਹੋਵੇ। ਇਸ ਦੌਰਾਨ ਉਨ੍ਹਾਂ ਨੇ ਅਧਿਕਾਰ...
ਜੇਲ ਮੰਤਰੀ ਡਾ. ਰਵਜੋਤ ਸਿੰਘ ਨੇ ਸਿਵਲ ਹਸਪਤਾਲ ਪਹੁੰਚ ਕੇ ਬੱਚੇ ਗੁਰਕਰਨ ਸਿੰਘ ਦਾ ਜਾਣਿਆ ਹਾਲਚਾਲ

ਜੇਲ ਮੰਤਰੀ ਡਾ. ਰਵਜੋਤ ਸਿੰਘ ਨੇ ਸਿਵਲ ਹਸਪਤਾਲ ਪਹੁੰਚ ਕੇ ਬੱਚੇ ਗੁਰਕਰਨ ਸਿੰਘ ਦਾ ਜਾਣਿਆ ਹਾਲਚਾਲ

Punjab News
ਹੁਸ਼ਿਆਰਪੁਰ, 16 ਮਈ :   ਪੰਜਾਬ ਦੇ ਜੇਲ੍ਹਾਂ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਬੀਤੀ ਰਾਤ ਨੇੜਲੇ ਪਿੰਡ ਚੱਕ ਸਮਾਣਾ ਵਿਚ ਬੋਰਵੇਲ ਵਿਚੋਂ ਸੁਰੱਖਿਅਤ ਕੱਢੇ ਗਏ ਬੱਚੇ ਗੁਰਕਰਨ ਸਿੰਘ ਦੀ ਸਿਹਤ ਦੀ ਮੌਜੂਦਾ ਸਥਿਤੀ ਬਾਰੇ ਸਿਵਲ ਹਸਪਤਾਲ ਪਹੁੰਚ ਕੇ ਜਾਣਕਾਰੀ ਲਈ । ਇਸ ਦੌਰਾਨ ਉਨ੍ਹਾਂ ਨੇ ਬੱਚੇ ਦਾ ਇਲਾਜ ਕਰ ਰਹੇ ਡਾਕਟਰਾਂ  ਨਾਲ ਗੱਲਬਾਤ ਕੀਤੀ ਅਤੇ ਖੁਦ ਵੀ ਬੱਚੇ ਦਾ ਚੈੱਕਅਪ ਕੀਤਾ।ਡਾ. ਰਵਜੋਤ ਸਿੰਘ ਨੇ ਬੱਚੇ ਨੂੰ ਫ਼ਲ ਅਤੇ ਖਿਡੌਣੇ ਦਿੰਦਿਆਂ ਬੱਚੇ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕੀਤੀ। ਪਰਿਵਾਰ ਨੇ ਬੱਚੇ ਦੀ ਸਿਹਤ ਵਿਚ ਲਗਾਤਾਰ ਹੋ ਰਹੇ ਸੁਧਾਰ ’ਤੇ ਤਸੱਲੀ ਪ੍ਰਗਟ ਕਰਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ।ਕੈਬਨਿਟ ਮੰਤਰੀ ਨੇ ਕਿਹਾ ਕਿ ਗੁਰਕਰਨ ਸਿੰਘ ਦੀ ਹਾਲਤ ਪਹਿਲੇ ਤੋਂ ਕਾਫ਼ੀ ਬਿਹਤਰ ਹੈ ਅਤੇ ਡਾਕਟਰਾਂ ਦੀ ਟੀਮ ਲਗਾਤਾਰ ਉਸ ਦੀ ਨਿਗਰਾਨੀ ਅਤੇ ਇਲਾਜ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਬੱਚੇ ਨੂੰ ਸਵੇਰੇ ਤਰਲ ਪਦਾਰਥ ਵੀ ਦਿੱਤੇ ਗਏ ਅਤੇ ਉਸ ਦੀ ਸਿਹਤ ਤੇਜ਼ੀ ਨਾਲ ਸੁਧਰ ਰਹੀ ਹੈ।ਡਾ. ਰਵਜੋਤ ਸਿੰਘ ਨੇ ਇਸ ਸਫ਼ਲ ਰੈਸਕਿਊ ਓਪਰੇਸ਼ਨ ਵਿਚ ਯੋਗਦਾਨ ਦ...
ਪਰਨੀਤ ਸ਼ੇਰਗਿੱਲ ਆਈਏਐੱਸ ਨਗਰ ਨਿਗਮ/ਨਗਰ ਕੌਂਸਲ ਚੋਣਾਂ ਲਈ ਆਬਜ਼ਰਵਰ ਨਿਯੁਕਤ

ਪਰਨੀਤ ਸ਼ੇਰਗਿੱਲ ਆਈਏਐੱਸ ਨਗਰ ਨਿਗਮ/ਨਗਰ ਕੌਂਸਲ ਚੋਣਾਂ ਲਈ ਆਬਜ਼ਰਵਰ ਨਿਯੁਕਤ

Punjab News
ਬਰਨਾਲਾ, 16 ਮਈ-         ਜ਼ਿਲ੍ਹਾ ਬਰਨਾਲਾ ਵਿੱਚ ਨਗਰ ਨਿਗਮ ਬਰਨਾਲਾ ਅਤੇ ਨਗਰ ਕੌਂਸਲ ਤਪਾ, ਭਦੌੜ ਤੇ ਧਨੌਲਾ ਲਈ 26 ਮਈ ਨੂੰ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਆਈ ਏ ਐੱਸ ਅਧਿਕਾਰੀ ਮੈਡਮ ਪਰਨੀਤ ਸ਼ੇਰਗਿੱਲ ਨੂੰ ਚੋਣ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ।       ਚੋਣ ਆਬਜ਼ਰਵਰ ਪਰਨੀਤ ਸ਼ੇਰਗਿੱਲ ਆਈ ਏ ਐੱਸ ਵਲੋਂ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸਹਿਤ ਜ਼ਿਲ੍ਹਾ ਚੋਣ ਅਫ਼ਸਰ ਹਰਪ੍ਰੀਤ ਸਿੰਘ ਆਈਏਐੱਸ, ਜ਼ਿਲ੍ਹਾ ਪੁਲੀਸ ਮੁਖੀ ਮੁਹੰਮਦ ਸਰਫਰਾਜ਼ ਆਲਮ ਆਈ ਪੀ ਐੱਸ ਸਮੇਤ ਹੋਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ ਢੰਗ ਅਤੇ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ ਤਿਆਰੀਆਂ ਦਾ ਜਾਇਜ਼ਾ ਲਿਆ।    ਇਸ ਮੌਕੇ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੌਰਾਨ ਪੰਜਾਬ ਰਾਜ ਚੋਣ ਕਮਿਸ਼ਨ ਦੀ ਹਦਾਇਤਾ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇਗੀ ਅਤੇ ਚੋਣਾਂ ਪਾਰਦਰਸ਼ੀ ਢੰਗ ਨਾਲ ਕਾਰਵਾਈਆਂ ਜਾਣਗੀਆਂ। ਉਹਨਾਂ ਕਿਹਾ ਕਿ ਇਹ...