Wednesday, October 28
Shadow

Tag: punjabi news

ਸਰਕਾਰੀ ਕਾਲਜ ਰੋਪੜ ਨੇ ਸਾਲਾਨਾ ਇਨਾਮ ਵੰਡ ਸਮਾਰੋਹ ਦੌਰਾਨ ਹੋਣਹਾਰ ਵਿਦਿਆਰਥੀਆਂ ਦਾ ਕੀਤਾ ਸਨਮਾਨ

ਸਰਕਾਰੀ ਕਾਲਜ ਰੋਪੜ ਨੇ ਸਾਲਾਨਾ ਇਨਾਮ ਵੰਡ ਸਮਾਰੋਹ ਦੌਰਾਨ ਹੋਣਹਾਰ ਵਿਦਿਆਰਥੀਆਂ ਦਾ ਕੀਤਾ ਸਨਮਾਨ

Local news
ਰੂਪਨਗਰ, 14 ਮਈ: ਸਰਕਾਰੀ ਕਾਲਜ ਰੋਪੜ ਦੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਅਤੇ ਰਜਿਸਟਰਾਰ ਪ੍ਰੋ. ਮੀਨਾ ਕੁਮਾਰੀ ਦੀ ਅਗਵਾਈ ਹੇਠ ਸੈਸ਼ਨ 2025-26 ਦਾ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਵਿੱਚ ਰਜਿਸਟਰਾਰ, ਲੈਮਰਿਨ ਟੈੱਕ ਸਕਿੱਲਜ਼ ਯੂਨੀਵਰਸਿਟੀ ਪੰਜਾਬ ਡਾ. ਬੀ.ਐੱਸ. ਸਤਿਆਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਰਕਾਰੀ ਸ਼ਿਵਾਲਿਕ ਕਾਲਜ ਨਯਾਂ ਨੰਗਲ ਦੇ ਸਾਬਕਾ ਪ੍ਰਿੰਸੀਪਲ ਪ੍ਰੋ. ਸਵਿਤਾ ਸ਼ਰਮਾ ਵਿਸ਼ੇਸ਼ ਮਹਿਮਾਨ ਵਜੋਂ ਹਾਜਰ ਹੋਏ। ਵਾਈਸ ਪ੍ਰਿੰਸੀਪਲ ਪ੍ਰੋ. ਹਰਜੀਤ ਸਿੰਘ ਅਤੇ ਪ੍ਰੋ. ਮਨਪ੍ਰੀਤ ਸਿੰਘ ਦੀ ਅਗਵਾਈ ਅਧੀਨ ਐੱਨ.ਸੀ.ਸੀ. ਕੈਡਿਟਸ ਵੱਲੋਂ ਮਹਿਮਾਨਾਂ ਨੂੰ ਗਾਰਡ ਆੱਫ ਆੱਨਰ ਦਿੱਤਾ ਗਿਆ। ਇਸ ਸਮਾਰੋਹ ਵਿੱਚ ਕਾਲਜ ਦੇ ਸਾਬਕਾ ਪ੍ਰਿੰਸੀਪਲ ਡਾ. ਸੰਤ ਸੁਰਿੰਦਰਪਾਲ ਸਿੰਘ, ਸਾਬਕਾ ਵਾਈਸ ਪ੍ਰਿੰਸੀਪਲ ਡਾ. ਹਰਜਸ ਕੌਰ, ਐਡਵੋਕੇਟ ਚੇਤਨ ਅਗਰਵਾਲ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਰੂਪਨਗਰ ਸ਼੍ਰੀ ਕਰਨ ਮਹਿਤਾ, ਸ਼੍ਰੀ ਚਿਤਰੰਜਨ ਬਾਂਸਲ, ਮੈਡਮ ਨੀਨੂ ਸਤਿਆਲ, ਸ਼੍ਰੀਮਤੀ ਕਿਰਨਪ੍ਰੀਤ ਕੌਰ ਗਿੱਲ, ਡਾ. ਜਗਜੀਵਨ ਸਿੰਘ ਨੇ ਉਚੇਚੇ ਤੌਰ ਤੇ ਸ਼ਿਰਕਤ ਕੀਤੀ।  ਪ੍...
ਭਾਰਤੀ ਮਾਨਕ ਬਿਊਰੋ ਵੱਲੋਂ ਜ਼ਿਲ੍ਹਾ ਪੱਧਰੀ ਸਿਖਲਾਈ ਕੈਂਪ ਆਯੋਜਿਤ

ਭਾਰਤੀ ਮਾਨਕ ਬਿਊਰੋ ਵੱਲੋਂ ਜ਼ਿਲ੍ਹਾ ਪੱਧਰੀ ਸਿਖਲਾਈ ਕੈਂਪ ਆਯੋਜਿਤ

Local news
ਫਰੀਦਕੋਟ, 14 ਮਈ 2026- ਦਸੰਬਰ 2024 ਵਿੱਚ ਹੋਈ ਰਾਜ ਪੱਧਰੀ ਕਮੇਟੀ ਦੀ ਮੀਟਿੰਗ ਦੌਰਾਨ ਨਿਰਧਾਰਿਤ ਕੀਤੇ ਗਏ ਟੀਚਿਆ ਤਹਿਤ ਭਾਰਤੀ ਮਾਨਕ ਬਿਊਰੋ (ਬੀ.ਆਈ.ਐਸ.) ਚੰਡੀਗੜ੍ਹ ਸ਼ਾਖਾ ਵੱਲੋਂ ਅੱਜ ਡਿਪਟੀ ਕਮਿਸ਼ਨਰ ਦਫ਼ਤਰ, ਫਰੀਦਕੋਟ ਵਿਖੇ ਜ਼ਿਲ੍ਹਾ ਪੱਧਰੀ ਸਿਖਲਾਈ ਕੈਂਪ ਲਗਾਇਆ ਗਿਆ। ਇਹ ਕੈਂਪ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਅਤੇ ਸ੍ਰੀਮਤੀ ਸ਼ਾਲੂ ਵਰਸ਼ਨੇਯ, ਮੁਖੀ (ਸੀ.ਐਚ.ਬੀ.ਓ.) ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ। ਇਸ ਦਾ ਮੁੱਖ ਉਦੇਸ਼ ਜ਼ਿਲ੍ਹੇ ਵਿੱਚ ਮਿਆਰੀਕਰਨ ਅਤੇ ਗੁਣਵੱਤਾ ਭਰੋਸੇ ਨਾਲ ਸੰਬੰਧਿਤ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਵੱਖ-ਵੱਖ ਵਿਭਾਗਾਂ ਵਿਚਕਾਰ ਤਾਲਮੇਲ ਨੂੰ ਮਜ਼ਬੂਤ ਕਰਨਾ ਸੀ। ਕੈਂਪ ਦੌਰਾਨ ਬੀ.ਆਈ.ਐਸ. ਪ੍ਰਮਾਣੀਕਰਨ ਨਿਸ਼ਾਨ (ਆਈ.ਐਸ.ਆਈ. ਮਾਰਕ), ਸੋਨੇ ਦੇ ਗਹਿਣਿਆਂ ਦੀ ਹਾਲਮਾਰਕਿੰਗ, ਲਾਜ਼ਮੀ ਰਜਿਸਟ੍ਰੇਸ਼ਨ ਯੋਜਨਾ, ਬੀ.ਆਈ.ਐਸ. ਪ੍ਰਮਾਣਿਤ ਉਤਪਾਦਾਂ ਦੀ ਖਰੀਦ ਅਤੇ ਪ੍ਰਬੰਧਕੀ ਪ੍ਰਣਾਲੀ ਪ੍ਰਮਾਣੀਕਰਨ ਵਰਗੀਆਂ ਮਹੱਤਵਪੂਰਨ ਪਹਿਲਾਂ ਬਾਰੇ ਜਾਣਕਾਰੀ ਅਤੇ ਸਮਝ ਵਧਾਉਣ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਵਿਚਾਰ-ਵਟਾਂ...
ਗਲੋਬਲ ਸਿੱਖ ਕੌਂਸਲ ਨੇ ਸਤਿਕਾਰ ਕਾਨੂੰਨ ਵਿੱਚ ਤੁਰੰਤ ਸੋਧਾਂ ਲਈ ਜਥੇਦਾਰ ਨੂੰ ਭੇਜਿਆ ਪੱਤਰ

ਗਲੋਬਲ ਸਿੱਖ ਕੌਂਸਲ ਨੇ ਸਤਿਕਾਰ ਕਾਨੂੰਨ ਵਿੱਚ ਤੁਰੰਤ ਸੋਧਾਂ ਲਈ ਜਥੇਦਾਰ ਨੂੰ ਭੇਜਿਆ ਪੱਤਰ

International, Punjab News
ਚੰਡੀਗੜ੍ਹ, 14 ਮਈ, 2026 : ਵੱਖ-ਵੱਖ ਮੁਲਕਾਂ ਦੀਆਂ ਧਾਰਮਿਕ ਸੰਸਥਾਵਾਂ ਦੀ ਕੌਮਾਂਤਰੀ ਪ੍ਰਤੀਨਿਧ ਸੰਸਥਾ ਗਲੋਬਲ ਸਿੱਖ ਕੌਂਸਲ (ਜੀ.ਐੱਸ.ਸੀ.) ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਇੱਕ ਪੱਤਰ ਭੇਜ ਕੇ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਕਾਨੂੰਨ 2026” ਵਿੱਚ ਤੁਰੰਤ ਸੋਧਾਂ ਯਕੀਨੀ ਬਣਾਉਣ ਲਈ ਪੰਥਕ ਦਖ਼ਲ ਦੀ ਮੰਗ ਕੀਤੀ ਹੈ। ਜੀ.ਐੱਸ.ਸੀ. ਨੇ ਇਸ ਪੱਤਰ ਦੀਆਂ ਕਾਪੀਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਮੁੱਖ ਸਕੱਤਰ ਕੇ.ਏ.ਪੀ. ਸਿਨ੍ਹਾ ਨੂੰ ਵੀ ਭੇਜਦਿਆਂ ਵਿਸ਼ਵ ਭਰ ਦੇ ਸਿੱਖਾਂ ਦੀਆਂ ਭਾਵਨਾਵਾਂ ਅਨੁਸਾਰ ਤੁਰੰਤ ਵਿਧਾਨਕ ਕਾਰਵਾਈ ਦੀ ਮੰਗ ਕੀਤੀ ਹੈ।ਕਿਸੇ ਦੋਖੀ ਵੱਲੋਂ ਜਾਣਬੁੱਝ ਕੇ ਕੀਤੀ ਜਾਣ ਵਾਲੀ ਬੇਅਦਬੀ ਖ਼ਿਲਾਫ਼ ਸਖ਼ਤ ਸਜ਼ਾ ਦੀ ਆਪਣੀ ਮੰਗ ਨੂੰ ਜਾਇਜ਼ ਦੱਸਦਿਆਂ ਕੌਂਸਲ ਦੀ ਪ੍ਰਧਾਨ ਡਾ. ਕੰਵਲਜੀਤ ਕੌਰ, ਓ.ਬੀ.ਈ. ਨੇ ਆਪਣੇ ਪੱਤਰ ਵਿੱਚ ਕਿਹਾ ਹੈ ਕਿ ਸੋਧੇ ਹੋਏ ਕਾਨੂੰਨ ਵਿੱਚ ਕਈ ਗੰਭੀਰ ਖਾਮੀਆਂ ਹਨ ਜਿਹੜੀਆਂ ਉਸ ਬੁਰਾਈ ਜਿੰਨੀ ਹੀ ਪੀੜਾ ਸਿੱਖ ਕੌਮ ਨੂੰ ਦੇ ਸਕਦੀਆਂ ਹਨ ਜਿਸ ਨੂੰ ਖ਼ਤਮ ਕਰਨ...
ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਗਰਮੀ ਨਾਲ ਵਧਦੇ ਸਿਹਤ ਸੰਕਟ ਦੇ ਵਿਚਕਾਰ ਪੰਜਾਬੀ ਪਰਿਵਾਰਾਂ ਨੂੰ ਦਿੱਤੀ ਰਾਹਤ, 3,279 ਮਰੀਜ਼ਾਂ ਨੂੰ ਗੈਸਟਰੋ ਅਤੇ ਡਿਹਾਈਡ੍ਰੇਸ਼ਨ ਨਾਲ ਸੰਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਮਿਲਿਆ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਗਰਮੀ ਨਾਲ ਵਧਦੇ ਸਿਹਤ ਸੰਕਟ ਦੇ ਵਿਚਕਾਰ ਪੰਜਾਬੀ ਪਰਿਵਾਰਾਂ ਨੂੰ ਦਿੱਤੀ ਰਾਹਤ, 3,279 ਮਰੀਜ਼ਾਂ ਨੂੰ ਗੈਸਟਰੋ ਅਤੇ ਡਿਹਾਈਡ੍ਰੇਸ਼ਨ ਨਾਲ ਸੰਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਮਿਲਿਆ

Breaking News
ਚੰਡੀਗੜ੍ਹ; 14 ਮਈ 2026:ਪੰਜਾਬ ਭਿਆਨਕ ਗਰਮੀ ਅਤੇ ਗੈਸਟ੍ਰੋਐਂਟਰਾਈਟਿਸ ਤੇ ਡਿਹਾਈਡ੍ਰੇਸ਼ਨ ਦੇ ਵਧਦੇ ਮਾਮਲਿਆਂ ਦੀ ਮਾਰ ਝੱਲ ਰਿਹਾ ਹੈ। ਇਸ ਸਥਿਤੀ ਵਿੱਚ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹਜ਼ਾਰਾਂ ਪਰਿਵਾਰਾਂ ਲਈ ਮਜ਼ਬੂਤ ਸਹਾਰਾ ਬਣ ਕੇ ਉੱਭਰੀ ਹੈ। ਤਿੱਖੀ ਗਰਮੀ ਦਾ ਅਸਰ ਹੁਣ ਸਿਰਫ਼ ਖੇਤਾਂ ਅਤੇ ਸੜਕਾਂ ਤੱਕ ਸੀਮਿਤ ਨਹੀਂ ਰਹਿ ਗਿਆ, ਬਲਕਿ ਹਸਪਤਾਲਾਂ ਦੇ ਵਾਰਡਾਂ ਤੱਕ ਪਹੁੰਚ ਗਿਆ ਹੈ, ਜਿੱਥੇ ਡਿਹਾਈਡ੍ਰੇਸ਼ਨ ਅਤੇ ਪੇਟ ਸੰਕਰਮਣ ਕਾਰਨ ਵੱਡੀ ਗਿਣਤੀ ਵਿੱਚ ਮਰੀਜ਼ ਇਲਾਜ ਲਈ ਆ ਰਹੇ ਹਨ। ਹਾਲਾਂਕਿ, ਵਧ ਰਹੀ ਬੀਮਾਰੀ ਦੇ ਵਿਚਕਾਰ ਕਈ ਪਰਿਵਾਰਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਰਾਹੀਂ ਕੈਸ਼ਲੈੱਸ ਇਲਾਜ ਨਾਲ ਰਾਹਤ ਮਿਲ ਰਹੀ ਹੈ। ਜਨਵਰੀ ਤੋਂ ਅਪ੍ਰੈਲ ਤੱਕ ਮੁੱਖ ਮੰਤਰੀ ਸਿਹਤ ਯੋਜਨਾ ਦੇ ਤਹਿਤ 3,279 ਗੰਭੀਰ ਮਾਮਲਿਆਂ ਵਿੱਚ ਕੈਸ਼ਲੈੱਸ ਇਲਾਜ ਪ੍ਰਦਾਨ ਕੀਤਾ ਗਿਆ, ਜਿਸ ਵਿੱਚ ਸਿਰਫ਼ ਗੈਸਟਰੋ ਅਤੇ ਪੇਟ ਸੰਬੰਧੀ ਬੀਮਾਰੀਆਂ ‘ਤੇ ₹73.42 ਲੱਖ ਖ਼ਰਚ ਕੀਤੇ ਗਏ। ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਪੇ...
ਜਿੱਥੇ ਵੀ ਭਾਜਪਾ ਦਾ ਰਾਜ ਹੈ, ਉਥੇ ਅਪਰਾਧ, ਗੈਂਗਸਟਰਵਾਦ ਅਤੇ ਗੁੰਡਾਗਰਦੀ ਆਮ ਹੋ ਗਏ ਹਨ: ਹਰਪਾਲ ਸਿੰਘ ਚੀਮਾ

ਜਿੱਥੇ ਵੀ ਭਾਜਪਾ ਦਾ ਰਾਜ ਹੈ, ਉਥੇ ਅਪਰਾਧ, ਗੈਂਗਸਟਰਵਾਦ ਅਤੇ ਗੁੰਡਾਗਰਦੀ ਆਮ ਹੋ ਗਏ ਹਨ: ਹਰਪਾਲ ਸਿੰਘ ਚੀਮਾ

Punjab News
ਚੰਡੀਗੜ੍ਹ, 14 ਮਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਲੰਮੇ ਸਮੇਂ ਤੋਂ ਭਾਜਪਾ ਸ਼ਾਸਤ ਰਾਜਾਂ ਵਿੱਚ ਅਪਰਾਧ, ਗੈਂਗਸਟਰਵਾਦ ਅਤੇ ਅਮਨ-ਕਾਨੂੰਨ ਦੀ ਸਥਿਤੀ ਬਦਤਰ ਹੋਈ ਹੈ। ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ (ਐਨਸੀਆਰਬੀ) ਦੇ ਅੰਕੜਿਆਂ ਦਾ ਹਵਾਲਾ ਦਿੰਦੇ ਹੋਏ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਅੰਕੜੇ ਭਾਜਪਾ ਸ਼ਾਸਨ ਦੇ ਉਸ "ਅਸਲ ਚਿਹਰੇ" ਨੂੰ ਬੇਨਕਾਬ ਕਰਦੇ ਹਨ, ਜਿੱਥੇ ਸੱਤਾ ਹਾਸਲ ਕਰਨ ਅਤੇ ਬਰਕਰਾਰ ਰੱਖਣ ਲਈ ਨਫ਼ਰਤ, ਡਰ ਅਤੇ ਹਿੰਸਾ ਨੂੰ ਸਿਆਸੀ ਹਥਿਆਰਾਂ ਵਜੋਂ ਵਰਤਿਆ ਜਾ ਰਿਹਾ ਹੈ। ਵੀਰਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਦਿੱਲੀ, ਜਿੱਥੇ ਭਾਜਪਾ ਨੇ ਹਾਲ ਹੀ ਵਿੱਚ ਏਜੰਸੀਆਂ ਅਤੇ ਦਿੱਲੀ ਪੁਲਿਸ ਦੀ ਦੁਰਵਰਤੋਂ ਕਰਕੇ ਸੱਤਾ ਹਥਿਆਈ ਹੈ, 1602 ਪ੍ਰਤੀ ਲੱਖ ਦੀ ਆਬਾਦੀ ਦੀ ਅਪਰਾਧ ਦਰ ਨਾਲ ਦੇਸ਼ ਦੇ ਅਪਰਾਧ ਚਾਰਟ ਵਿੱਚ ਸਿਖਰ 'ਤੇ ਹੈ। ਗੁਜਰਾਤ, ਜਿੱ...
ਵਿਧਾਇਕ ਬੁੱਧ ਰਾਮ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਪ੍ਰੀਖਿਆਵਾਂ ਵਿਚੋਂ ਮੈਰਿਟ ‘ਤੇ ਆਈਆਂ ਵਿਦਿਆਰਥਣਾਂ ਦਾ ਸਨਮਾਨ

ਵਿਧਾਇਕ ਬੁੱਧ ਰਾਮ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਪ੍ਰੀਖਿਆਵਾਂ ਵਿਚੋਂ ਮੈਰਿਟ ‘ਤੇ ਆਈਆਂ ਵਿਦਿਆਰਥਣਾਂ ਦਾ ਸਨਮਾਨ

Punjab News
ਬੁਢਲਾਡਾ, 14 ਮਈ:ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਨਤੀਜਿਆਂ ਵਿੱਚ ਬੁਢਲਾਡਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ।  ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਨੇ ਦਸਵੀਂ ਅਤੇ ਬਾਰ੍ਹਵੀਂ ਦੀਆਂ ਮੈਰਿਟ ਵਿੱਚ ਆਉਣ ਵਾਲੀਆਂ ਵਿਦਿਆਰਥਣਾ ਨੂੰ ਸਨਮਾਨਿਤ ਕੀਤਾ। ਵਿਧਾਇਕ ਬੁੱਧ ਰਾਮ ਨੇ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਬੁਢਲਾਡਾ ਹਲਕਾ, ਸਿੱਖਿਆ ਦੇ ਖੇਤਰ ਵਿੱਚ ਲਗਾਤਾਰ ਅੱਗੇ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਦਸਵੀਂ ਜਮਾਤ ਵਿੱਚ ਦੋ ਵਿਦਿਆਰਥਣਾਂ ਅਤੇ ਬਾਰਵੀਂ ਜਮਾਤ ਵਿੱਚ ਇੱਕ ਮੈਡੀਕਲ ਵਿਦਿਆਰਥਣ ਵੱਲੋਂ ਮੈਰਿਟ ਵਿੱਚ ਸਥਾਨ ਪ੍ਰਾਪਤ ਕਰਨਾ ਪੂਰੇ ਇਲਾਕੇ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਹੋਣਹਾਰ ਧੀਆਂ ਨੇ ਆਪਣੇ ਮਾਪਿਆਂ, ਸਕੂਲਾਂ ਅਤੇ ਸਮੁੱਚੇ ਬੁਢਲਾਡਾ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਹ ਨਤੀਜੇ ਸਾਬਤ ਕਰਦੇ ਹਨ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੀ ਮਿਹਨਤ ਅਤੇ ਲਗਨ ਨਾਲ ਵੱਡੀਆਂ ਉਪਲੱਬਧੀਆਂ ਹਾਸਲ ਕਰ ਰਹੇ ਹਨ। ਜ਼ਿਲ੍ਹਾ ਸਿੱਖਿਆ ਅਫ਼ਸਰ ਨੀਲਮ ਰਾਣ...
ਵਿਧਾਇਕ ਜਿੰਪਾ ਨੇ ਵਾਰਡ ਨੰਬਰ 11 ‘ਚ 39 ਲੱਖ ਰੁਪਏ ਦੀ ਲਾਗਤ ਨਾਲ ਸੜਕ ਨਿਰਮਾਣ ਕਾਰਜ ਸ਼ੁਰੂ ਕਰਵਾਇਆ

ਵਿਧਾਇਕ ਜਿੰਪਾ ਨੇ ਵਾਰਡ ਨੰਬਰ 11 ‘ਚ 39 ਲੱਖ ਰੁਪਏ ਦੀ ਲਾਗਤ ਨਾਲ ਸੜਕ ਨਿਰਮਾਣ ਕਾਰਜ ਸ਼ੁਰੂ ਕਰਵਾਇਆ

Punjab News
ਹੁਸ਼ਿਆਰਪੁਰ, 13 ਮਈ:  ਪੰਜਾਬ ਸਰਕਾਰ ਵੱਲੋਂ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਲਗਾਤਾਰ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 11 ਵਿੱਚ ਲਗਭਗ 39 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸਵਾ ਕਿਲੋਮੀਟਰ ਲੰਬੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਇਲਾਕੇ ਦੇ ਲੋਕਾਂ ਵਿੱਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ ਅਤੇ ਸਥਾਨਕ ਨਿਵਾਸੀਆਂ ਨੇ ਲੰਬੇ ਸਮੇਂ ਤੋਂ ਲੰਬਿਤ ਇਸ ਮੰਗ ਨੂੰ ਪੂਰਾ ਕਰਨ ਲਈ ਵਿਧਾਇਕ ਦਾ ਧੰਨਵਾਦ ਕੀਤਾ।       ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਅਤੇ ਬੁਨਿਆਦੀ ਸਹੂਲਤਾਂ ਦੇ ਵਿਸਥਾਰ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਾਰਡ ਨੰਬਰ 11 ਦੀ ਇਹ ਸੜਕ ਬਣਨ ਨਾਲ ਲੋਕਾਂ ਨੂੰ ਆਵਾਜਾਈ ਵਿੱਚ ਕਾਫ਼ੀ ਸਹੂਲਤ ਮਿਲੇਗੀ ਅਤੇ ਇਲਾਕੇ ਦੀ ਤਸਵੀਰ ਵੀ ਬਦਲੇਗੀ।         ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਿਰਮਾਣ ਕਾਰਜ ਨਿਰਧਾ...
ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਵੱਲੋਂ ਸਵੈ ਜਨਗਣਨਾ ਦੀ ਕੀਤੀ ਸ਼ੁਰੂਆਤ

ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਵੱਲੋਂ ਸਵੈ ਜਨਗਣਨਾ ਦੀ ਕੀਤੀ ਸ਼ੁਰੂਆਤ

Punjab News
ਨੰਗਲ 14 ਮਈ: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਵੈ ਜਨਗਣਨਾ ਦੀ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਇਕ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ। ਉਨ੍ਹਾਂ ਨੇ ਜਨਗਣਨਾ ਲਈ ਬਣਾਈ ਗਈ ਐਪ ਵਿੱਚ ਆਪਣੀ ਵਿਅਕਤੀਗਤ ਜਾਣਕਾਰੀ ਭਰ ਕੇ ਇਸ ਮੁਹਿੰਮ ਨੂੰ ਅੱਗੇ ਵਧਾਇਆ। ਇਸ ਮੌਕੇ ਉਨ੍ਹਾਂ ਕਿਹਾ ਕਿ ਜਨਗਣਨਾ ਦੇ ਅੰਕੜੇ ਦੇਸ਼ ਅਤੇ ਰਾਜ ਦੀ ਯੋਜਨਾਬੰਦੀ ਲਈ ਬਹੁਤ ਜ਼ਰੂਰੀ ਹੁੰਦੇ ਹਨ, ਇਸ ਲਈ ਹਰ ਨਾਗਰਿਕ ਨੂੰ ਇਸ ਵਿੱਚ ਪੂਰੀ ਸਹਿਯੋਗ ਦੇਣਾ ਚਾਹੀਦਾ ਹੈ।     ਕੈਬਨਿਟ ਮੰਤਰੀ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਨਗਣਨਾ ਸਬੰਧੀ ਦਿੱਤੀ ਜਾਣ ਵਾਲੀ ਜਾਣਕਾਰੀ ਪੂਰੀ ਤਰ੍ਹਾਂ ਸਹੀ ਅਤੇ ਪ੍ਰਮਾਣਿਕ ਹੋਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਗਲਤ ਜਾਂ ਅਧੂਰੀ ਜਾਣਕਾਰੀ ਨਾਲ ਸਰਕਾਰੀ ਯੋਜਨਾਵਾਂ ਦੀ ਯੋਜਨਾ ਬਣਾਉਣ ਵਿੱਚ ਰੁਕਾਵਟ ਆ ਸਕਦੀ ਹੈ। ਇਸ ਲਈ ਹਰ ਇਕ ਵਿਅਕਤੀ ਦੀ ਜਿੰਮੇਵਾਰੀ ਬਣਦੀ ਹੈ ਕਿ ਉਹ ਆਪਣੇ ਪਰਿਵਾਰ ਅਤੇ ਘਰ ਦੀ ਸਹੀ ਜਾਣਕਾਰੀ ਦਰਜ ਕਰੇ।      ਹਰਜੋਤ ਸਿੰਘ ਬੈਂਸ ਨੇ ਇਹ ਵੀ ਕਿਹਾ ਕਿ ਡਿਜ਼ੀਟਲ ਮਾਧਿਅਮਾਂ ਰਾਹੀਂ ਜਨਗਣਨਾ ਕਰਨਾ ਸਮੇ...
ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ; ਕਿਹਾ, “ਅਸੀਂ ਪੰਜਾਬ ‘ਚੋਂ ਨਸ਼ਿਆਂ ਦਾ ਕਲੰਕ ਮਿਟਾ ਦੇਵਾਂਗੇ”

ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ; ਕਿਹਾ, “ਅਸੀਂ ਪੰਜਾਬ ‘ਚੋਂ ਨਸ਼ਿਆਂ ਦਾ ਕਲੰਕ ਮਿਟਾ ਦੇਵਾਂਗੇ”

Breaking News
ਬਟਾਲਾ, 14 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਹਰ ਹੀਲੇ ਸੂਬੇ ਵਿੱਚੋਂ "ਨਸ਼ਿਆਂ ਦਾ ਕਲੰਕ" ਮਿਟਾ ਕੇ ਰਹੇਗੀ। ਉਨ੍ਹਾਂ ਕਿਹਾ ਕਿ ਚੱਲ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੇ ਪਹਿਲਾਂ ਹੀ ਨਸ਼ਾ ਤਸਕਰੀ ਨੈੱਟਵਰਕ ਨੂੰ ਵੱਡਾ ਝਟਕਾ ਦਿੱਤਾ ਹੈ, ਜਿਸ ਤਹਿਤ ਸਿਰਫ਼ 437 ਦਿਨਾਂ ਵਿੱਚ 63,707 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਪੰਜਾਬ ਭਰ ਵਿੱਚ ਨਸ਼ਿਆਂ ਦੇ ਪੈਸੇ ਨਾਲ ਬਣੀਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਢਾਹਿਆ ਜਾ ਰਿਹਾ ਹੈ। ਬਟਾਲਾ ਵਿੱਚ ਸੰਤ ਤ੍ਰਿਲੋਚਨ ਦਾਸ ਜੀ ਮਹਾਰਾਜ ਦੇ 38ਵੇਂ ਗੁਰਗੱਦੀ ਦਿਵਸ ਨੂੰ ਸਮਰਪਿਤ ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਿਆਂ ਅਤੇ ਸੰਗਠਿਤ ਅਪਰਾਧ ਵਿਰੁੱਧ ਲੜਾਈ ਹੁਣ ਲੋਕ ਲਹਿਰ ਬਣ ਗਈ ਹੈ, ਜਿਸ ਵਿੱਚ ਹਰ ਪੰਜਾਬੀ ਪੰਜਾਬ ਸਰਕਾਰ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ। ਮੁੱਖ ਮੰਤਰੀ ਨੇ ਪਿਛਲੇ 112 ਦਿਨਾਂ ਵਿੱਚ ਗੈਂਗਸਟਰਾਂ ‘ਤੇ ਵਾਰ ਮੁਹਿੰਮ ਤਹਿਤ ਕੀਤੀਆਂ ਗਈਆਂ ਕਾਰਵਾਈਆਂ, ਔਰਤਾਂ ਅਤੇ ਸਿਹਤ ਸ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੱਛਮੀ ਕਮਾਂਡ ਦੇ ਆਰਮੀ ਕਮਾਂਡਰ ਨਾਲ ਸਰਹੱਦੀ ਸੁਰੱਖਿਆ, ਰਾਹਤ ਕਾਰਜਾਂ ਅਤੇ ਆਪਰੇਸ਼ਨਲ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੱਛਮੀ ਕਮਾਂਡ ਦੇ ਆਰਮੀ ਕਮਾਂਡਰ ਨਾਲ ਸਰਹੱਦੀ ਸੁਰੱਖਿਆ, ਰਾਹਤ ਕਾਰਜਾਂ ਅਤੇ ਆਪਰੇਸ਼ਨਲ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ

Breaking News
ਚੰਡੀਗੜ੍ਹ, 14 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੱਛਮੀ ਕਮਾਂਡ ਦੇ ਆਰਮੀ ਕਮਾਂਡਰ ਲੈਫਟੀਨੈਂਟ ਜਨਰਲ ਪੁਸ਼ਪੇਂਦਰ ਸਿੰਘ ਨਾਲ ਮੁਲਾਕਾਤ ਦੌਰਾਨ ਪੰਜਾਬ ਵਿੱਚ ਮਜ਼ਬੂਤ ਸਿਵਲ-ਮਿਲਟਰੀ ਤਾਲਮੇਲ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ, ਜਿਸ ਵਿੱਚ ਦੋਵੇਂ ਧਿਰਾਂ ਰਣਨੀਤਕ ਤੌਰ 'ਤੇ ਮਹੱਤਵਪੂਰਨ ਸਰਹੱਦੀ ਸੂਬੇ ਪੰਜਾਬ ਵਿੱਚ ਸਰਹੱਦੀ ਪ੍ਰਬੰਧਨ, ਅੰਦਰੂਨੀ ਸੁਰੱਖਿਆ, ਰਾਹਤ ਕਾਰਜ ਅਤੇ ਆਪਰੇਸ਼ਨਲ ਤਿਆਰੀਆਂ ਬਾਰੇ ਤਾਲਮੇਲ ਮਜ਼ਬੂਤ ​​ਕਰਨ 'ਤੇ ਸਹਿਮਤ ਹੋਈਆਂ। ਚੰਡੀਗੜ੍ਹ ਵਿੱਚ ਹੋਈ ਇਸ ਮੀਟਿੰਗ ਵਿੱਚ ਸਰਹੱਦੀ ਖੇਤਰਾਂ ਵਿੱਚ ਚੱਲ ਰਹੇ ਪ੍ਰੋਜੈਕਟਾਂ ਨੂੰ ਤੇਜ਼ ਕਰਨ ਅਤੇ ਉੱਭਰ ਰਹੀਆਂ ਸੁਰੱਖਿਆ ਤੇ ਹੋਰ ਚੁਣੌਤੀਆਂ ਨਾਲ ਨਜਿੱਠਣ ਲਈ ਤਾਲਮੇਲ ਵਾਲਾ ਢਾਂਚਾ ਵਿਕਸਤ ਕਰਨ 'ਤੇ ਵੀ ਧਿਆਨ ਕੇਂਦਰਿਤ ਕੀਤਾ ਗਿਆ। ਲੈਫਟੀਨੈਂਟ ਜਨਰਲ ਪੁਸ਼ਪੇਂਦਰ ਸਿੰਘ ਵੱਲੋਂ ਪੱਛਮੀ ਫੌਜ ਦੀ ਕਮਾਂਡ ਸੰਭਾਲਣ ਤੋਂ ਬਾਅਦ ਫੌਜ ਕਮਾਂਡਰ ਅਤੇ ਮੁੱਖ ਮੰਤਰੀ ਵਿਚਕਾਰ ਪਹਿਲੀ ਮੁਲਾਕਾਤ ਦੌਰਾਨ ਕੌਮੀ ਮਹੱਤਵ ਦੇ ਕਈ ਮੁੱਦਿਆਂ 'ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਦੋਵੇਂ ਧਿਰਾਂ ਇਸ ਗੱਲ 'ਤੇ ਸਹਿਮਤ ਹੋਈਆਂ ਕਿ ਸਰਹ...