Wednesday, October 28
Shadow

Tag: punjabi news

ਨੀਟ ਪੇਪਰ ਲੀਕ ਨਾਲ ਲੱਖਾਂ ਵਿਦਿਆਰਥੀਆਂ ਦੇ ਸੁਪਨੇ ਟੁੱਟੇ, ਕੇਂਦਰ ਦੀ ਨਾਕਾਮੀ ਅਤੇ ਵਿਦਿਆਰਥੀਆਂ ਨਾਲ ਧੋਖਾਧੜੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨੀਟ ਪੇਪਰ ਲੀਕ ਨਾਲ ਲੱਖਾਂ ਵਿਦਿਆਰਥੀਆਂ ਦੇ ਸੁਪਨੇ ਟੁੱਟੇ, ਕੇਂਦਰ ਦੀ ਨਾਕਾਮੀ ਅਤੇ ਵਿਦਿਆਰਥੀਆਂ ਨਾਲ ਧੋਖਾਧੜੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਨਵੀਂ ਦਿੱਲੀ; 13 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨੀਟ ਪੇਪਰ ਲੀਕ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਸਖਤ ਆਲੋਚਨਾ ਕਰਦਿਆਂ ਇਸ ਨੂੰ ਲੱਖਾਂ ਵਿਦਿਆਰਥੀਆਂ ਨਾਲ ਵਿਸ਼ਵਾਸਘਾਤ ਦੱਸਿਆ ਜਿਨ੍ਹਾਂ ਦੇ ਸੁਪਨੇ ਪ੍ਰੀਖਿਆ ਪ੍ਰਣਾਲੀ ਵਿੱਚ ਵਾਰ-ਵਾਰ ਅਸਫਲਤਾਵਾਂ ਕਾਰਨ ਚੂਰ-ਚੂਰ ਹੋ ਗਏ ਹਨ। ਕਈ ਮੁੱਦਿਆਂ 'ਤੇ ਭਾਜਪਾ ਨੂੰ ਨਿਸ਼ਾਨਾ ਬਣਾਉਂਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ ਕਿ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਭਾਜਪਾ ਦੇ ਇਸ਼ਾਰੇ 'ਤੇ ਰਾਜਨੀਤੀ ਵਿੱਚ ਆਉਣ ਤੋਂ ਇਨਕਾਰ ਕਰਨ ਤੋਂ ਬਾਅਦ, ਉਨ੍ਹਾਂ ਵਿਰੁੱਧ ਡਰਾਉਣ-ਧਮਕਾਉਣ ਦੀ ਮੁਹਿੰਮ ਵਿੱਢੀ ਗਈ ਹੈ।ਪੰਜਾਬ ਚੋਣਾਂ ਤੋਂ ਪਹਿਲਾਂ ਲੋਕ ਪੱਖੀ ਸ਼ਾਸਨ ਅਤੇ ਭਲਾਈ ਨੂੰ 'ਆਪ' ਦੇ ਕੇਂਦਰੀ ਚੋਣ ਮੁੱਦੇ ਵਜੋਂ ਪੇਸ਼ ਕਰਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪਾਰਟੀ "ਰੰਗਲਾ ਪੰਜਾਬ" ਦੇ ਮੁੱਦੇ 'ਤੇ ਨਵੇਂ ਸਿਰੇ ਤੋਂ ਫਤਵਾ ਮੰਗੇਗੀ, ਜਿਸ ਵਿੱਚ ਮੁਫਤ ਬਿਜਲੀ, ਨਕਦੀ ਰਹਿਤ ਸਿਹਤ ਸੰਭਾਲ ਅਤੇ ਵਿਕਾਸ-ਮੁਖੀ ਸ਼ਾਸਨ ਨੂੰ ਪ੍ਰਮੁੱਖ ਰੂਪ ਵਿਚ ਉਜਾਗਰ ਕੀਤਾ ਜਾਵੇਗਾ।ਮੀਡੀਆ...
ਲੜਕੀਆਂ ਨੂੰ ਖੇਡਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ: ਮੈਂਬਰ ਪਾਰਲੀਮੈਂਟ ਸ. ਮਲਵਿੰਦਰ ਸਿੰਘ ਕੰਗ

ਲੜਕੀਆਂ ਨੂੰ ਖੇਡਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ: ਮੈਂਬਰ ਪਾਰਲੀਮੈਂਟ ਸ. ਮਲਵਿੰਦਰ ਸਿੰਘ ਕੰਗ

Local news
ਸ੍ਰੀ ਚਮਕੌਰ ਸਾਹਿਬ, 13 ਮਈ: ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਸ. ਮਲਵਿੰਦਰ ਸਿੰਘ ਕੰਗ ਨੇ ਕਿਹਾ ਹੈ ਕਿ ਲੜਕੀਆਂ ਨੂੰ ਖੇਡਾਂ ਵਿੱਚ ਵੱਧ ਚੜ੍ਹ ਕੇ ਭਾਗ ਲੈਣਾ ਚਾਹੀਦਾ ਹੈ ਤਾਂ ਜੋ ਉਹ ਸਰੀਰਕ ਅਤੇ ਮਾਨਸਿਕ ਤੌਰ ‘ਤੇ ਮਜ਼ਬੂਤ ਬਣ ਸਕਣ। ਉਹ ਅੱਜ ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ ਵਿਖੇ ਆਯੋਜਿਤ ਐਨ.ਵੀ.ਐਸ. ਖੇਤਰੀ ਪੱਧਰੀ ਲੜਕੀਆਂ ਕਬੱਡੀ ਮੁਕਾਬਲਾ 2026–27 ਦੇ ਸਮਾਪਨ ਸਮਾਰੋਹ ਦੌਰਾਨ ਮੁੱਖ ਮਹਿਮਾਨ ਵਜੋਂ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਮੁੱਚੇ ਵਿਕਾਸ ਲਈ ਬਹੁਤ ਜ਼ਰੂਰੀ ਹਨ ਅਤੇ ਇਹ ਅਨੁਸ਼ਾਸਨ, ਟੀਮ ਭਾਵਨਾ ਅਤੇ ਆਤਮ ਵਿਸ਼ਵਾਸ ਨੂੰ ਮਜ਼ਬੂਤ ਕਰਦੀਆਂ ਹਨ। ਸ. ਕੰਗ ਨੇ ਭਾਗ ਲੈਣ ਵਾਲੀਆਂ ਟੀਮਾਂ, ਕੋਚਾਂ ਅਤੇ ਆਯੋਜਕਾਂ ਨੂੰ ਇਸ ਖੇਡ ਸਮਾਗਮ ਦੇ ਸਫਲ ਆਯੋਜਨ ਲਈ ਵਧਾਈ ਦਿੰਦਿਆਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਉੱਚ ਮਿਆਰ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਪ੍ਰੋ. ਬੀਰਦਵਿੰਦਰ ਸਿੰਘ ਵੀ ਹਾਜ਼ਰ ਸਨ। ਉਨ੍ਹਾਂ ਖਿਡਾਰਨੀਆਂ ਦੀ ਪ੍ਰਦਰਸ਼ਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ...
ਸਪੀਕਰ ਸੰਧਵਾਂ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਰਧਾਲੂਆਂ ਦੀਆਂ ਬੱਸਾਂ ਰਵਾਨਾ

ਸਪੀਕਰ ਸੰਧਵਾਂ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਰਧਾਲੂਆਂ ਦੀਆਂ ਬੱਸਾਂ ਰਵਾਨਾ

Local news
ਕੋਟਕਪੂਰਾ, 13 ਮਈ- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਕੋਟਕਪੂਰਾ ਦੇ ਦੇਵੀਵਾਲਾ ਰੋਡ ਅਤੇ ਲੱਕੜ ਕੰਡਾ ਤੋਂ ਪੰਜਾਬ ਸਰਕਾਰ ਦੀ ‘ਮੁੱਖ-ਮੰਤਰੀ ਤੀਰਥ ਯਾਤਰਾ’ ਸਕੀਮ ਤਹਿਤ ਸ਼ਰਧਾਲੂਆਂ ਦੀਆਂ ਬੱਸਾਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਵਚਨਬੱਧ ਹੈ ਅਤੇ ‘ਮੁੱਖ-ਮੰਤਰੀ ਤੀਰਥ ਯਾਤਰਾ’ ਸਕੀਮ ਤਹਿਤ ਹਜ਼ਾਰਾਂ ਸ਼ਰਧਾਲੂਆਂ ਨੂੰ ਵੱਖ-ਵੱਖ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਕੀਮ ਨਾਲ ਬਜ਼ੁਰਗਾਂ ਅਤੇ ਆਮ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਵੱਡਾ ਸਨਮਾਨ ਮਿਲਿਆ ਹੈ। ਉਨ੍ਹਾਂ ਯਾਤਰੀਆਂ ਦੀ ਸੁਖਦ, ਸੁਰੱਖਿਅਤ ਯਾਤਰਾ ਲਈ ਅਰਦਾਸ ਕਰਦਿਆਂ ਕਿਹਾ ਕਿ ਵਾਹਿਗੁਰੂ ਜੀ ਸਭ ਨੂੰ ਚੜ੍ਹਦੀ ਕਲਾ ਵਿੱਚ ਰੱਖਣ ਅਤੇ ਸਾਰਿਆਂ ਉੱਤੇ ਆਪਣੀ ਮਿਹਰ ਭਰੀ ਨਜ਼ਰ ਬਣਾਈ ਰੱਖਣ। ਇਸ ਮੌਕੇ ਇਲਾਕੇ ਦੀਆਂ ਸੰਗਤਾਂ ਅਤੇ ਪਾਰਟੀ ਆਗੂ ਵੀ ਹਾਜ਼ਰ ਸਨ।...
ਵਿਧਾਇਕ ਜਿੰਪਾ ਨੇ ਸੜਕਾਂ ਦੇ ਪੈਚ ਵਰਕ ਅਤੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।

ਵਿਧਾਇਕ ਜਿੰਪਾ ਨੇ ਸੜਕਾਂ ਦੇ ਪੈਚ ਵਰਕ ਅਤੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।

Local news
ਹੁਸ਼ਿਆਰਪੁਰ, 13 ਮਈ: ਸ਼ਹਿਰ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਸੜਕਾਂ ਦੀ ਖ਼ਰਾਬ ਹਾਲਤ ਨੂੰ ਗੰਭੀਰਤਾ ਨਾਲ ਲੈਂਦਿਆਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਬੁੱਧਵਾਰ ਨੂੰ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਮੌਜੂਦਗੀ ਵਿੱਚ ਜਲੰਧਰ-ਹੁਸ਼ਿਆਰਪੁਰ ਨੈਸ਼ਨਲ ਹਾਈਵੇ ਅਤੇ ਊਨਾ ਰੋਡ ਨੈਸ਼ਨਲ ਹਾਈਵੇ ਨਾਲ ਸਬੰਧਤ ਵੱਖ-ਵੱਖ ਸੜਕਾਂ ਦੀ ਮੁਰੰਮਤ ਅਤੇ ਨਿਰਮਾਣ ਕਾਰਜਾਂ ਦੀ ਸਮੀਖਿਆ ਲਈ ਉੱਚ ਪੱਧਰੀ ਮੀਟਿੰਗ ਕੀਤੀ। ਮੀਟਿੰਗ ਵਿੱਚ ਲੋਕ ਨਿਰਮਾਣ ਵਿਭਾਗ (ਨੈਸ਼ਨਲ ਹਾਈਵੇ ਡਿਵੀਜ਼ਨ), ਨੈਸ਼ਨਲ ਹਾਈਵੇ ਅਥਾਰਟੀ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੇ ਭਾਗ ਲਿਆ।        ਮੀਟਿੰਗ ਦੌਰਾਨ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਦਿੰਦਿਆਂ ਕਿਹਾ ਕਿ ਲੋਕਾਂ ਦੀ ਸਹੂਲਤ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਵੇ ਅਤੇ ਸੜਕ ਮੁਰੰਮਤ ਕੰਮਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬਰਸਾਤ ਦੇ ਮੌਸਮ ਤੋਂ ਪਹਿਲਾਂ ਸਾਰੇ ਮੁੱਖ ਮਾਰਗ ਪੂਰੀ ਤਰ੍ਹਾਂ ਆਵਾਜਾਈ ਯੋਗ ਬਣਾਏ ਜਾਣ ਤਾਂ ਜੋ ਆਮ ਲੋਕਾਂ, ਵ...
12ਵੀਂ ਜਮਾਤ ਦੇ ਨਤੀਜਿਆਂ ਵਿੱਚ ਕੁੜੀਆਂ ਨੇ ਮਾਰੀ ਬਾਜ਼ੀ, 500 ਵਿੱਚੋਂ 500 ਅੰਕ ਪ੍ਰਾਪਤ ਕਰਕੇ ਪਹਿਲੇ ਤਿੰਨ ਸਥਾਨ ਮੱਲੇ

12ਵੀਂ ਜਮਾਤ ਦੇ ਨਤੀਜਿਆਂ ਵਿੱਚ ਕੁੜੀਆਂ ਨੇ ਮਾਰੀ ਬਾਜ਼ੀ, 500 ਵਿੱਚੋਂ 500 ਅੰਕ ਪ੍ਰਾਪਤ ਕਰਕੇ ਪਹਿਲੇ ਤਿੰਨ ਸਥਾਨ ਮੱਲੇ

Breaking News
ਚੰਡੀਗੜ੍ਹ, 13 ਮਈ:ਪੰਜਾਬ ਦੇ ਸਿੱਖਿਆ ਖੇਤਰ ਵਿੱਚ ਇਤਿਹਾਸਕ ਮੀਲ ਪੱਥਰ ਸਥਾਪਤ ਕਰਦਿਆਂ ਤਿੰਨ ਵਿਦਿਆਰਥਣਾਂ ਨੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ 500 ਵਿੱਚੋਂ 500 ਅੰਕ ਪ੍ਰਾਪਤ ਕਰਕੇ ਇਤਿਹਾਸ ਰਚ ਦਿੱਤਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ ਮੁਤਾਬਕ ਗੁਰੂਕੁਲ ਅਕੈਡਮੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਉੱਭਾ (ਮਾਨਸਾ) ਦੀ ਵਿਦਿਆਰਥਣ ਸੁਪਨੀਤ ਕੌਰ ਨੇ ਸਾਇੰਸ ਸਟ੍ਰੀਮ ਵਿੱਚ 500/500 ਅੰਕਾਂ ਨਾਲ ਪਹਿਲਾ ਸਥਾਨ ਪ੍ਰਾਪਤ ਕੀਤਾ। ਬੀਸੀਐਮ ਸੀਨੀਅਰ ਸੈਕੰਡਰੀ ਸਕੂਲ, ਐਚਐਮ 150, ਜਮਾਲਪੁਰ ਕਲੋਨੀ, ਫੋਕਲ ਪੁਆਇੰਟ, ਲੁਧਿਆਣਾ ਦੀ ਵਿਦਿਆਰਥਣ ਸੁਹਾਨੀ ਚੌਹਾਨ ਨੇ ਹਿਊਮੈਨਿਟੀਜ਼ ਸਟ੍ਰੀਮ ਵਿੱਚ 500/500 ਅੰਕਾਂ ਨਾਲ ਦੂਜਾ ਸਥਾਨ ਪ੍ਰਾਪਤ ਕੀਤਾ ਜਦੋਂਕਿ ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਸ਼ਿਮਲਾਪੁਰੀ (ਲੁਧਿਆਣਾ) ਦੀ ਵਿਦਿਆਰਥਣ ਦਿਵਾਂਸ਼ੀ ਨੇ ਹਿਊਮੈਨਿਟੀਜ਼ ਸਟ੍ਰੀਮ ਵਿੱਚ 500/500 ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਜ਼ਿਕਰਯੋਗ ਹੈ ਕਿ ਤਿੰਨੋਂ ਅੱਵਲ ਰਹਿਣ ਵਾਲੀਆਂ ਵਿਦਿਆਰਥਣਾਂ ਖੇਡਾਂ ਦੇ ਖੇਤਰ ਵਿੱਚ ਵੀ ਮੱਲ੍ਹਾਂ...
ਹਰਜੋਤ ਸਿੰਘ ਬੈਂਸ ਨੇ ਸਥਾਨਕ ਸਰਕਾਰਾਂ ਮੰਤਰੀ ਵਜੋਂ ਅਹੁਦਾ ਸੰਭਾਲਿਆ

ਹਰਜੋਤ ਸਿੰਘ ਬੈਂਸ ਨੇ ਸਥਾਨਕ ਸਰਕਾਰਾਂ ਮੰਤਰੀ ਵਜੋਂ ਅਹੁਦਾ ਸੰਭਾਲਿਆ

Breaking News
ਚੰਡੀਗੜ੍ਹ, 13 ਮਈ:–ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਇੱਥੇ ਮਿਊਂਸੀਪਲ ਭਵਨ ਵਿਖੇ ਸਥਾਨਕ ਸਰਕਾਰਾਂ ਵਿਭਾਗ ਦਾ ਕਾਰਜ ਭਾਰ ਸੰਭਾਲ ਲਿਆ ਹੈ। ਜ਼ਿਕਰਯੋਗ ਹੈ ਕਿ ਸਕੂਲ ਸਿੱਖਿਆ, ਉਚੇਰੀ ਸਿੱਖਿਆ ਅਤੇ ਭਾਸ਼ਾਵਾਂ, ਤਕਨੀਕੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੀ ਅਗਵਾਈ ਕਰ ਰਹੇ ਨੌਜਵਾਨ ਮੰਤਰੀ ਦਾ ਸਥਾਨਕ ਸਰਕਾਰਾਂ ਦੇ ਪ੍ਰਬੰਧਕੀ ਸਕੱਤਰ ਸ੍ਰੀ ਮਨਜੀਤ ਸਿੰਘ ਬਰਾੜ, ਵਿਸ਼ੇਸ਼ ਸਕੱਤਰ ਸ੍ਰੀਮਤੀ ਦੀਪਤੀ ਉੱਪਲ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀਆਂ ਨੇ ਨਿੱਘਾ ਸਵਾਗਤ ਕੀਤਾ। ਅਹੁਦਾ ਸੰਭਾਲਣ ਉਪਰੰਤ ਸ. ਬੈਂਸ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦਾ ਉਨ੍ਹਾਂ ਵਿੱਚ ਵਿਸ਼ਵਾਸ ਜਤਾਉਣ ਲਈ ਧੰਨਵਾਦ ਕੀਤਾ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਨੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ ਕਰਨ ਲਈ ਮੀਟਿੰਗ ਬੁਲਾਈ ਅਤੇ ਉਨ੍ਹਾਂ ਨੂੰ ਰਹਿੰਦ-ਖੂੰਹਦ ਪ੍ਰਬੰਧਨ, ਬੁਨਿਆਦੀ ਢਾਂਚੇ ...
ਡਾ. ਰਵਜੋਤ ਸਿੰਘ ਨੇ “ਆਨਲਾਈਨ ਮਿਲਣੀ” ਦੌਰਾਨ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸ਼ਿਕਾਇਤਾਂ ਅਤੇ ਸੁਝਾਅ ਸੁਣੇ

ਡਾ. ਰਵਜੋਤ ਸਿੰਘ ਨੇ “ਆਨਲਾਈਨ ਮਿਲਣੀ” ਦੌਰਾਨ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸ਼ਿਕਾਇਤਾਂ ਅਤੇ ਸੁਝਾਅ ਸੁਣੇ

Breaking News
ਚੰਡੀਗੜ੍ਹ, 13 ਮਈ: ਪੰਜਾਬ ਸਰਕਾਰ ਦੇ ਐਨਆਰਆਈ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ “ਆਨਲਾਈਨ ਮਿਲਣੀ” ਕਰਕੇ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ, ਸ਼ਿਕਾਇਤਾਂ ਅਤੇ ਸੁਝਾਅ ਸੁਣੇ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਰਵਾਸੀ ਪੰਜਾਬੀਆਂ ਦੇ ਮਸਲਿਆਂ ਦੇ ਤੁਰੰਤ ਅਤੇ ਪ੍ਰਭਾਵਸ਼ਾਲੀ ਨਿਪਟਾਰੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਆਨਲਾਈਨ ਮਿਲਣੀ ਦੌਰਾਨ ਜ਼ਮੀਨ-ਜਾਇਦਾਦੀ ਵਿਵਾਦਾਂ, ਵਿਆਹ ਸੰਬੰਧੀ ਮਾਮਲਿਆਂ, ਧੋਖਾਧੜੀ, ਕਬਜ਼ਿਆਂ ਅਤੇ ਡਰਾਉਣ-ਧਮਕਾਉਣ ਨਾਲ ਸਬੰਧਤ ਸ਼ਿਕਾਇਤਾਂ ਸਾਹਮਣੇ ਆਈਆਂ ਹਨ। ਉਨ੍ਹਾਂ ਦੱਸਿਆ ਕਿ ਸਾਰੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਦਰਜ ਕਰਕੇ ਸਬੰਧਤ ਵਿਭਾਗਾਂ ਅਤੇ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਲਈ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਐਨ.ਆਰ.ਆਈ ਪੰਜਾਬੀ ਭਾਈਚਾਰੇ ਨੂੰ ਇਨਸਾਫ਼, ਸੁਰੱਖਿਆ ਅਤੇ ਪਾਰਦਰਸ਼ੀ ਸੇਵਾਵਾਂ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਐਨ...
ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC)

ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC)

Punjab News
ਮੋਹਾਲੀ, 12 ਮਈ 2026:ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ ਅਤਿ-ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ (ICCC) ਦੇਸ਼ ਭਰ ਵਿੱਚ ਆਧੁਨਿਕ ਪੁਲਿਸਿੰਗ ਦੇ ਨਵੇਂ ਮਾਪਦੰਡ ਸਥਾਪਿਤ ਕਰ ਰਿਹਾ ਹੈ। ਅਪਰਾਧੀਆਂ ਦੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖਣ ਤੋਂ ਲੈ ਕੇ ਉਪਦ੍ਰਵੀਆਂ ਨੂੰ ਕਾਬੂ ਕਰਨ ਤੱਕ, ਪੰਜਾਬ ਪੁਲਿਸ ਹੁਣ ਆਰਟੀਫੀਸ਼ਲ ਇੰਟੈਲੀਜੈਂਸ ਅਤੇ ਆਪਣੇ ਕਰਮਚਾਰੀਆਂ ਦੀ ਹਿਊਮਨ ਇੰਟੈਲੀਜੈਂਸ ਦੇ ਮਿਲਾਪ ਨਾਲ ‘ਸੁਰੱਖਿਅਤ ਪੰਜਾਬ’ ਦੇ ਟੀਚੇ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਹਾਸਲ ਕਰ ਰਹੀ ਹੈ। ਹਾਲ ਹੀ ਵਿੱਚ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਲੁਧਿਆਣਾ ਵਿੱਚ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ (ICCC) ਦਾ ਉਦਘਾਟਨ ਕੀਤਾ। ਇਸ ਪ੍ਰਾਜੈਕਟ ਤਹਿਤ ਸ਼ਹਿਰ ਦੇ 259 ਸਥਾਨਾਂ ‘ਤੇ ਕਰੀਬ 1,700 ਹਾਈ-ਰੈਜ਼ੋਲੂਸ਼ਨ ਕੈਮਰੇ ਲਗਾਏ ਗਏ ਹਨ, ਜਿਸ ਨਾਲ ਦੇਸ਼ ਦੇ ‘ਉਦਯੋਗਿਕ ਕੇਂਦਰ’ ਵਜੋਂ ਜਾਣੇ ਜਾਂਦੇ ਇਸ ਸ਼ਹਿਰ ਦੀ ਨਿਗਰਾਨੀ ਪ੍ਰਣਾਲੀ ਹੋਰ ਮਜ਼ਬੂਤ ਹੋਈ ਹੈ। ਜਲੰਧਰ ਵੀ ਆਈਸੀਸੀਸੀ ਪ੍ਰਾਜੈਕਟ ਦੀ ਸਫਲਤਾ ਦਾ ਵੱਡਾ ਉਦਾਹਰਨ ਬਣ ਕੇ ਉੱਭਰ ਰਿਹਾ ਹੈ। ਸ਼ਹ...
ਬਿਸਤ ਦੁਆਬ ਨਹਿਰੀ ਨੈਟਵਰਕ ਹੇਠ ਸਾਲ 2025-26 ਵਿੱਚ ਸਿੰਜਾਈ ਅਧੀਨ ਰਕਬਾ 167% ਵਧ ਕੇ 1 ਲੱਖ 10 ਹਜ਼ਾਰ ਏਕੜ ਹੋਇਆ

ਬਿਸਤ ਦੁਆਬ ਨਹਿਰੀ ਨੈਟਵਰਕ ਹੇਠ ਸਾਲ 2025-26 ਵਿੱਚ ਸਿੰਜਾਈ ਅਧੀਨ ਰਕਬਾ 167% ਵਧ ਕੇ 1 ਲੱਖ 10 ਹਜ਼ਾਰ ਏਕੜ ਹੋਇਆ

Punjab News
ਚੰਡੀਗੜ੍ਹ; 12 ਮਈ 2026: ਪੰਜਾਬ ਦੀ ਇਤਿਹਾਸਕ ਜੀਵਨ-ਧਾਰਾ ’ਚ ਨਵੀਂ ਰੂਹ ਫੂਕਦਿਆਂ, ਬਿਸਤ ਦੋਆਬ ਨਹਿਰ ਦੀ ਮੁੜ ਸੁਰਜੀਤੀ ਦੁਆਬਾ ਖੇਤਰ ਦੇ ਖੇਤਾਂ, ਫਾਰਮਾਂ ਤੇ ਭਵਿੱਖ ਨੂੰ ਬਦਲ ਰਹੀ ਹੈ। ਸੂਬੇ ਦੇ ਸਿੰਜਾਈ ਨੈੱਟਵਰਕ ਨੂੰ ਵੱਡਾ ਹੁਲਾਰਾ ਦਿੰਦਿਆਂ, ਭਗਵੰਤ ਮਾਨ ਸਰਕਾਰ ਨੇ ਨਹਿਰ ਨੂੰ ਮੁੜ ਸੁਰਜੀਤ ਕੀਤਾ ਹੈ, ਜਿਸ ਦੇ ਸਿੱਟੇ ਵਜੋਂ 2025-26 ਦੇ ਖੇਤੀ ਸਾਲ ਦੌਰਾਨ ਬਿਸਤ ਦੋਆਬ ਨਹਿਰ ਨੈੱਟਵਰਕ ਹੇਠ ਸਿੰਜਾਈ ਅਧੀਨ ਰਕਬੇ ’ਚ 167% ਦਾ ਸ਼ਾਨਦਾਰ ਵਾਧਾ ਹੋਇਆ ਹੈ। ਇਸ ਵਿਸਥਾਰ ਨਾਲ 1,10,762 ਏਕੜ ਹੋਰ ਰਕਬਾ ਨਹਿਰੀ ਸਿੰਜਾਈ ਅਧੀਨ ਆਇਆ ਹੈ, ਜਿਸ ਨਾਲ ਖੇਤਰ ਦੀ ਖੇਤੀ ਸੈਕਟਰ ਦੀ ਬੁਨਿਆਦ ਮਜ਼ਬੂਤ ਹੋਈ ਹੈ। ਦੁਆਬੇ ਦੀ ਜੀਵਨ-ਰੇਖਾ ਮੰਨੀ ਜਾਂਦੀ ਇਸ ਨਹਿਰ ’ਚ CM Bhagwant Singh Mann ਦੀ ਅਗਵਾਈ ਹੇਠ ਕੀਤੇ ਗਏ ਟੀਚਾ ਮੁਖੀ ਉਪਰਾਲਿਆਂ ਨਾਲ ਪਾਣੀ ਦੇ ਵਹਾਅ ’ਚ ਮਹੱਤਵਪੂਰਨ ਸੁਧਾਰ ਹੋਇਆ ਹੈ। ਇਨ੍ਹਾਂ ਯਤਨਾਂ ਨਾਲ ਜਲੰਧਰ, ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ ਅਤੇ ਹੁਸ਼ਿਆਰਪੁਰ ਦੇ ਕੁਝ ਹਿੱਸਿਆਂ ’ਚ ਲੰਬੇ ਸਮੇਂ ਤੋਂ ਚੱਲੀ ਆ ਰਹੀ ਪਾਣੀ ਦੀ ਕਮੀ ਨੂੰ ਦੂਰ ਕਰਦਿਆਂ ਸਿੰਜਾਈ ਸਿਲਸਿਲਾ ਮਜ਼ਬੂਤ ਕੀਤਾ ...
ਆਪ’ ਨੇ ਕੇਂਦਰ ਸਰਕਾਰ ਦੇ ਪੰਜਾਬ ਦੇ ਆਰਮੀ ਸਕੂਲਾਂ ਵਿੱਚ ਪੰਜਾਬੀ ਵਿਸ਼ੇ ਨੂੰ ਆਪਸ਼ਨਲ ਕਰਨ ਦੇ ਫੈਸਲੇ ਦਾ ਕੀਤਾ ਵਿਰੋਧ

ਆਪ’ ਨੇ ਕੇਂਦਰ ਸਰਕਾਰ ਦੇ ਪੰਜਾਬ ਦੇ ਆਰਮੀ ਸਕੂਲਾਂ ਵਿੱਚ ਪੰਜਾਬੀ ਵਿਸ਼ੇ ਨੂੰ ਆਪਸ਼ਨਲ ਕਰਨ ਦੇ ਫੈਸਲੇ ਦਾ ਕੀਤਾ ਵਿਰੋਧ

Punjab News, Punjab Politics
ਚੰਡੀਗੜ੍ਹ, 12 ਮਈ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕੇਂਦਰ ਵਿੱਚ ਭਾਜਪਾ ਸਰਕਾਰ ਵੱਲੋਂ ਪੰਜਾਬ ਦੇ ਆਰਮੀ ਸਕੂਲਾਂ ਵਿੱਚ ਸੰਸਕ੍ਰਿਤ ਨੂੰ ਲਾਜ਼ਮੀ ਕਰਨ ਅਤੇ ਪੰਜਾਬੀ ਨੂੰ ਵਿਕਲਪਿਕ (ਆਪਸ਼ਨਲ) ਵਿਸ਼ਾ ਬਣਾਉਣ ਦੇ ਫੈਸਲੇ ਦੀ ਨਿਖੇਧੀ ਕੀਤੀ ਅਤੇ ਇਸ ਨੂੰ ਪੰਜਾਬ ਵਿਰੋਧੀ ਮਾਨਸਿਕਤਾ ਦਾ ਪ੍ਰਤੀਕ ਦੱਸਿਆ। ਪੰਨੂ ਨੇ ਕਿਹਾ ਕਿ ਭਾਜਪਾ ਲਗਾਤਾਰ ਪੰਜਾਬ ਦੇ ਹੱਕਾਂ ਅਤੇ ਇਸ ਦੀ ਵਿਰਾਸਤ 'ਤੇ ਡਾਕਾ ਮਾਰਨ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਨੂੰ ਸੂਬੇ ਦੇ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਪੰਨੂ ਨੇ ਕਿਹਾ ਕਿ ਭਾਜਪਾ ਦੇ ਪੰਜਾਬ ਵਿਰੋਧੀ ਫੈਸਲੇ ਹਮੇਸ਼ਾ ਹੀ ਚਰਚਾ ਅਤੇ ਵਿਵਾਦ ਦਾ ਵਿਸ਼ਾ ਰਹੇ ਹਨ। ਚਾਹੇ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਵਸਾਏ ਗਏ ਚੰਡੀਗੜ੍ਹ ਨੂੰ ਪੂਰੀ ਤਰ੍ਹਾਂ ਕੇਂਦਰ ਦੇ ਅਧੀਨ ਕਰਨ ਦੀ ਸਾਜ਼ਿਸ਼ ਹੋਵੇ, ਪੰਜਾਬ ਯੂਨੀਵਰਸਿਟੀ ਨੂੰ ਹਰਿਆਣਾ ਦੇ ਪਾਲੇ ਵਿੱਚ ਪਾਉਣ ਦੀ ਕੋਸ਼ਿਸ਼ ਹੋਵੇ ਜਾਂ ਬੀਬੀਐਮਬੀ ਦੇ ਪ੍ਰਬੰਧ ਨੂੰ ਕੇਂਦਰ ਦੇ ਹੱਥਾਂ ਵਿੱਚ ਸੌਂਪਣ ਦਾ ਮਾਮਲਾ ਹੋਵੇ, ਹਰ ਕਦਮ 'ਤੇ ਭਾਜਪਾ ਨੇ ਪੰਜਾਬ ਨੂੰ ਕਮਜ਼ੋਰ ਕਰਨ ਦਾ ਕੰਮ ਕੀਤਾ ਹੈ। ਹੁ...