Friday, July 31
Shadow

Tag: punjabi news

ਵਿਧਾਇਕ ਫਾਜਿਲਕਾ ਨੇ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਫਾਰਮ ਭਰਨ ਦੀ ਸ਼ੁਰੂਆਤ ਕਰਵਾਈ

ਵਿਧਾਇਕ ਫਾਜਿਲਕਾ ਨੇ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਫਾਰਮ ਭਰਨ ਦੀ ਸ਼ੁਰੂਆਤ ਕਰਵਾਈ

Punjab News
ਫਾਜਿਲਕਾ, 11 ਮਈ-        ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਭਲਾਈ ਅਤੇ ਆਰਥਿਕ ਸਸ਼ਕਤੀਕਰਨ ਲਈ ਚਲਾਈ ਜਾ ਰਹੀ 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ ਹਲਕਾ ਫਾਜਿਲਕਾ ਵਿਖੇ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ  ਦੀ 1000 /1500 ਮਹਿਲਾਂਵਾ ਨੂੰ ਦੇਣ ਦੀ ਫਾਰਮ ਭਰਨ ਦੀ ਸ਼ੁਰੂਆਤ ਕਰਵਾਈ ਗਈ ।ਇਸ ਮੌਕੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਇਹ ਯੋਜਨਾ ਮਹਿਲਾਵਾਂ ਦੇ ਸਨਮਾਨ ਅਤੇ ਉਨ੍ਹਾਂ ਦੀ ਆਰਥਿਕ ਮਜ਼ਬੂਤੀ ਲਈ ਇਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਦੱਸਿਆ ਕਿ ਯੋਜਨਾ ਤਹਿਤ ਯੋਗ ਮਹਿਲਾਵਾਂ ਨੂੰ ਹਰ ਮਹੀਨੇ 1000 ਰੁਪਏ ਅਤੇ 1500 ਰੁਪਏ ਤੱਕ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ, ਜਿਸ ਨਾਲ ਮਹਿਲਾਵਾਂ ਨੂੰ ਆਤਮਨਿਰਭਰ ਬਣਾਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਯੋਗ ਲਾਭਪਾਤਰੀਆਂ ਨੂੰ ਇਸ ਯੋਜਨਾ ਨਾਲ ਜੋੜਨ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਕੋਈ ਵੀ ਯੋਗ ਮਹਿਲਾ ਇਸ ਯੋਜਨਾ ਦੇ ਲਾਭ ਤੋਂ ਵਾਂਝੀ ਨਾ ਰਹੇ।ਇਸ ਦੌਰਾਨ ਮਹਿਲਾਵਾਂ ਨੂੰ ਯੋਜਨਾ ਸਬੰਧੀ ਯੋਗਤਾ, ਲੋੜੀਂਦੇ ਦਸਤਾਵੇਜ਼ ਅਤੇ ਰਜਿਸਟ੍ਰੇਸ਼ਨ ਪ੍...
ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਸੂਬਾ ਵਾਸੀਆਂ ਲਈ ਸੰਜੀਵਨੀ ਸਾਬਤ ਹੋਈ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਸੂਬਾ ਵਾਸੀਆਂ ਲਈ ਸੰਜੀਵਨੀ ਸਾਬਤ ਹੋਈ

Punjab News
ਅੰਮ੍ਰਿਤਸਰ, 11 ਮਈ (           ) - ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਯੋਜਨਾ ਸੂਬਾ ਵਾਸੀਆਂ ਲਈ ਸੰਜੀਵਨੀ ਸਾਬਤ ਹੋ ਰਹੀ ਹੈ। ਮੁੱਖ ਮੰਤਰੀ ਸਿਹਤ ਯੋਨਾ ਤਹਿਤ ਨਕਦ-ਰਹਿਤ ਇਲਾਜ ਨਾਲ ਪੰਜਾਬ ਵਿੱਚ 5000 ਤੋਂ ਵੱਧ ਦਿਲ ਦੇ ਮਰੀਜ਼ਾਂ ਦੀ ਜਾਨ ਬਚਾਈ ਗਈ ਹੈ। ਮੁੱਖ ਮੰਤਰੀ ਸਿਹਤ ਯੋਜਨਾ ਦੇ ਹਾਂ-ਪੱਖੀ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਪਨਸਪ ਦੇ ਚੇਅਰਮੈਨ ਅਤੇ ਨੌਜਵਾਨ ਆਗੂ ਪ੍ਰਭਬੀਰ ਸਿੰਘ ਬਰਾੜ ਨੇ ਦੱਸਿਆ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਸਿਹਤ ਯੋਜਨਾ ਤਹਿਤ ਕੁੱਲ 5,054 ਦਿਲ ਸੰਬੰਧੀ ਸਰਜਰੀਆਂ ਕੀਤੀਆਂ ਗਈਆਂ ਹਨ। ਇਨ੍ਹਾਂ ਵਿੱਚ 5,000 ਪਰਕਿਊਟੇਨਿਅਸ ਟ੍ਰਾਂਸਲਿਊਮਿਨਲ ਕੋਰੋਨਰੀ ਐਂਜੀਓਪਲਾਸਟੀ (ਪੀ ਟੀ ਸੀ ਏ ) ਪ੍ਰਕਿਰਿਆਵਾਂ ਸ਼ਾਮਲ ਹਨ, ਜਿਨ੍ਹਾਂ ਵਿੱਚ ਡਾਇਗਨੋਸਟਿਕ ਐਂਜੀਓਗ੍ਰਾਮ ਵੀ ਸ਼ਾਮਲ ਹਨ, ਜਦਕਿ 54 ਮਾਮਲਿਆਂ ਵਿੱਚ ਪੈਰੀਫ਼ਰਲ ਐਂਜੀਓਪਲਾਸਟੀ ਕੀਤੀ ਗਈ ਹੈ। ਚੇਅਰਮੈਨ ...
ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
*ਸ੍ਰੀ ਮੁਕਤਸਰ ਸਾਹਿਬ, 11 ਮਈ 2026*- ਗਿੱਦੜਬਾਹਾ ਹਲਕੇ ਦੇ ਪਿੰਡ ਸਾਹਿਬ ਚੰਦ ਵਿਖੇ ਅੱਜ ਲੋਕ ਮਿਲਣੀ ਦੌਰਾਨ ਗੂੰਜਦੇ ਨਾਅਰਿਆਂ ਅਤੇ ਲੋਕਾਂ ਦੇ ਪਿਆਰ ਤੇ ਸਨੇਹ ਦਰਮਿਆਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਵਾਗਤ ਲਈ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਪਿੰਡ ਵਾਸੀਆਂ ਪਾਸੋਂ ਆਸ਼ੀਰਵਾਦ, ਸਿਰੋਪੇ ਅਤੇ ਚਿੱਤਰ ਪ੍ਰਾਪਤ ਕੀਤੇ। ਲੋਕਾਂ ਦੇ ਉਤਸ਼ਾਹ ਦੌਰਾਨ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਫੁੱਟ ਪਾਊ ਰਾਜਨੀਤੀ 'ਤੇ ਤਿੱਖਾ ਹਮਲਾ ਬੋਲਦੇ ਹੋਏ ਐਲਾਨ ਕੀਤਾ ਕਿ ਸਿਆਸੀ ਲਾਭ ਲਈ ਪੰਜਾਬ ਦੀ ਸ਼ਾਂਤੀ, ਫਿਰਕੂ ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਕਦੇ ਵੀ ਭੰਗ ਨਹੀਂ ਹੋਣ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਚਿਤਾਵਨੀ ਦਿੰਦੇ ਹੋਏ ਕਿ ਪੰਜਾਬ ਵਿਰੋਧੀ ਤਾਕਤਾਂ ਫਿਰਕੂ ਧਰੁਵੀਕਰਨ ਰਾਹੀਂ ਸੂਬੇ ਨੂੰ ਕਾਲੇ ਦਿਨਾਂ ਵਿੱਚ ਵਾਪਸ ਖਿੱਚਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੀ ਮਿੱਟੀ ਨਫ਼ਰਤ ਅਤੇ ਦੁਸ਼ਮਣੀ ਤੋਂ ਇਲਾਵਾ ਸਭ ਕੁਝ ਪੈਦਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਡਰ ਅਤੇ ਫੁੱਟ ਫੈਲਾਉਣ ਦੀ ਹਰ ਕੋਸ਼ਿਸ਼ ਨੂੰ ਇੱਕਜੁੱਟ...
ਵਿਧਾਇਕ ਜਿੰਪਾ ਨੇ ਵਾਰਡ ਨੰਬਰ 8 ’ਚ 58 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ

ਵਿਧਾਇਕ ਜਿੰਪਾ ਨੇ ਵਾਰਡ ਨੰਬਰ 8 ’ਚ 58 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ

Punjab News
ਹੁਸ਼ਿਆਰਪੁਰ, 11 ਮਈ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 8 ਵਿਚ ਕਰੀਬ 58 ਲੱਖ ਰੁਪਏ ਦੀ ਲਾਗਤ ਨਾਲ ਸਵਾ ਦੋ ਕਿਲੋਮੀਟਰ ਲੰਬੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਨਗਰ ਨਿਗਮ ਵਲੋਂ ਸ਼ਹਿਰ ਦੇ ਸਾਰੇ ਵਾਰਡਾਂ ਵਿਚ ਬਿਨਾ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਬੇਹਤਰ ਬੁਨਿਆਦੀ ਸੁਵਿਧਾਵਾਂ ਉਪਲਬੱਧ ਕਰਵਾਉਣਾ ਉਨ੍ਹਾਂ ਦੀ ਤਰਜ਼ੀਹ ਹੈ।ਵਿਧਾਇਕ ਜਿੰਪਾ ਨੇ ਕਿਹਾ ਕਿ ਵਾਰਡ ਨੰਬਰ 8 ਦੇ ਵਿਕਾਸ ਲਈ ਲਗਾਤਾਰ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਦੇ ਮੌਜੂਦਾ ਕਾਰਜਕਾਲ ਦੌਰਾਨ ਇਸ ਵਾਰਡ ਵਿਚ ਹੁਣ ਤੱਕ ਲਗਭਗ ਢਾਈ ਕਰੋੜ ਰੁਪਏ ਦੀ ਰਾਸ਼ੀ ਵੱਖ-ਵੱਖ ਵਿਕਾਸ ਕੰਮਾਂ ’ਤੇ ਖਰਚ ਕੀਤੀ ਜਾ ਚੁੱਕੀ ਹੈ। ਇਸ ਵਿਚ ਸੜਕ ਨਿਰਮਾਣ, ਗਲੀਆਂ ਦੀ ਮੁਰੰਮਤ, ਸੀਵਰੇਜ ਵਿਵਸਥਾ ਅਤੇ ਹੋਰ ਲੋਕ ਹਿੱਤ ਦੇ ਕੰਮ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਵਾਰਡ ਦੇ ਵਿਕਾਸ ਨੂੰ ਗਤੀ ਦਿੱਤੀ ਜਾਵੇਗੀ ਤਾਂ ਜੋ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ...
ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ‘ਤੇ ਕਣਕ ਦਾ ਨਾੜ ਸਾੜਨ ਤੋਂ ਰੋਕਣ ਲਈ ਪਿੰਡਾਂ ਵਿੱਚ ਨਿਗਰਾਨੀ ਤੇਜ਼

ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ‘ਤੇ ਕਣਕ ਦਾ ਨਾੜ ਸਾੜਨ ਤੋਂ ਰੋਕਣ ਲਈ ਪਿੰਡਾਂ ਵਿੱਚ ਨਿਗਰਾਨੀ ਤੇਜ਼

Punjab News
ਮਹਿਲ ਕਲਾਂ, 11 ਮਈ-   ਜ਼ਿਲ੍ਹੇ ਵਿੱਚ ਕਣਕ ਦੇ ਨਾੜ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਸਖ਼ਤੀ ਨਾਲ ਨੱਥ ਪਾਉਣ ਲਈ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਪੁਲਿਸ ਅਤੇ ਸਿਵਿਲ ਪ੍ਰਸ਼ਾਸਨ ਦੀਆਂ ਟੀਮਾਂ ਨੂੰ ਵਧੇਰੇ ਮੁਸਤੈਦ ਰਹਿਣ ਅਤੇ ਪਿੰਡਾਂ ਵਿੱਚ ਗਸ਼ਤ ਹੋਰ ਤੇਜ਼ ਕਰਨ ਦੇ ਆਦੇਸ਼ ਦਿੱਤੇ ਹਨ।  ਡੀਸੀ ਦੀਆਂ ਹਦਾਇਤਾਂ ਉੱਤੇ ਅਮਲ ਕਰਦਿਆਂ ਸਬ ਡਵੀਜ਼ਨਾਂ ਅੰਦਰ ਐਸਡੀਐਮ ਤੇ ਡੀਐਸਪੀ ਦੀ ਨਿਗਰਾਨੀ ਹੇਠ ਪਿੰਡਾਂ ਵਿੱਚ ਨਿਗਰਾਨੀ ਵਧਾ ਦਿੱਤੀ ਗਈ ਹੈ ਤਾਂ ਜੋ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।  ਇਸੇ ਤਹਿਤ ਐੱਸ ਡੀ ਐਮ ਮਹਿਲ ਕਲਾਂ ਕ੍ਰਿਤਿਕਾ ਗੋਇਲ ਵਲੋਂ ਚੁਹਾਨਕੇ ਕਲਾਂ ਦਾ ਦੌਰਾ ਕੀਤਾ ਗਿਆ। ਓਹਨਾਂ ਆਮ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਖੇਤ ਵਿੱਚ ਫਸਲਾਂ ਦੀ ਰਹਿੰਦ ਖੂਹੰਦ ਨੂੰ ਅੱਗ ਲਗਾਉਣ ਦੀ ਕਾਰਵਾਈ ਉਨ੍ਹਾਂ ਦੇ ਧਿਆਨ ਵਿੱਚ ਆਉਂਦੀ ਹੈ ਤਾਂ ਤੁਰੰਤ ਇਸ ਬਾਰੇ ਸੂਚਨਾ ਦਿੱਤੀ ਜਾਵੇ।ਉਨ੍ਹਾਂ ਦੱਸਿਆ ਕਿ ਰਹਿੰਦ ਖੂਹੰਦ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਇਲਾਕੇ ਵਿਚ ਫਾਇਰ ਬ੍ਰਿਗੇਡ ਦੇ ਦਸਤੇ ਪੂਰੀ ਤਰ੍ਹਾਂ ਮੁਸਤੈਦ ਹਨ ਅਤੇ ਜਿਵੇਂ ਹੀ ਕਿਸੇ ਖੇਤ ਵਿੱਚ ...
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਕੁਮਾਰ ਚੱਡਾ ਨੇ ਮਨੀ ਮਹੇਸ਼ ਸ਼ਰਮਾ ਵਿਦਿਆਰਥੀ ਨੂੰ ਦਿੱਤੀ ਵਧਾਈ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਕੁਮਾਰ ਚੱਡਾ ਨੇ ਮਨੀ ਮਹੇਸ਼ ਸ਼ਰਮਾ ਵਿਦਿਆਰਥੀ ਨੂੰ ਦਿੱਤੀ ਵਧਾਈ

Punjab News
ਨੂਰਪੁਰ ਬੇਦੀ 11 ਮਈ : ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਚਨੋਲੀ ਬਸੀ ਦੇ ਵਿਦਿਆਰਥੀ ਮਨੀ ਮਹੇਸ਼ ਸ਼ਰਮਾ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜੇ ਵਿੱਚ 645/650 (99.23%)  ਅੰਕ ਪ੍ਰਾਪਤ ਕਰਕੇ ਪੰਜਾਬ ਵਿੱਚੋਂ ਦੂਸਰਾ ਸਥਾਨ ਪ੍ਰਾਪਤ ਕੀਤਾ ਹੈ।ਮਨੀ ਮਹੇਸ਼ ਸ਼ਰਮਾ ਵੱਲੋਂ ਪੰਜਾਬ ਭਰ ਵਿੱਚੋਂ ਦੂਸਰਾ ਸਥਾਨ ਪ੍ਰਾਪਤ ਕਰਨ ਤੇ ਅੱਜ ਸਕੂਲ ਪੁੱਜਣ ਤੇ ਉਸ ਦਾ ਪ੍ਰਿੰਸੀਪਲ ਸ਼ਰਨਜੀਤ ਕੌਰ ਅਤੇ ਸਮੂਹ ਸਕੂਲ ਸਟਾਫ਼ ਵੱਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ।ਇਸ ਮੌਕੇ ਪ੍ਰਿੰਸੀਪਲ ਸ਼ਰਨਜੀਤ ਕੌਰ ਨੇ ਦੱਸਿਆ ਕਿ ਮਨੀ ਮਹੇਸ਼ ਸ਼ਰਮਾ ਬਹੁਤ ਹੀ ਹੋਣਹਾਰ ਵਿਦਿਆਰਥੀ ਹੈ। ਇਸ ਦੀਆਂ ਉਪਲਬੱਧੀਆਂ ਦੀ ਲਿਸਟ ਬਹੁਤ ਲੰਮੀ ਹੈ, ਇਹ ਬੱਚਾ ਭਵਿੱਖ ਵਿੱਚ ਵੱਡਾ ਅਫਸਰ ਬਣੇਗਾ। ਉਹਨਾਂ ਦੱਸਿਆ ਕਿ ਮਨੀ ਮਹੇਸ਼ ਸ਼ਰਮਾ ਦੇ ਪਿਤਾ ਵਿਜੈ ਕੁਮਾਰ ਸ਼ਰਮਾ ਆਪ ਵੀ ਚਨੌਲੀ ਬਸੀ ਸਕੂਲ ਵਿਖੇ ਪੰਜਾਬੀ ਦੇ ਅਧਿਆਪਕ ਹਨ ਅਤੇ ਉਸ ਦੀ ਮਾਤਾ ਮੋਨਿਕਾ ਸ਼ਰਮਾ ਸਰਕਾਰੀ ਹਾਈ ਸਕੂਲ ਸਸਕੋਰ ਵਿਖੇ ਬਤੌਰ ਐਸਐਸਟੀ ਅਧਿਆਪਕਾ ਵਜੋਂ ਸੇਵਾ ਨਿਭਾ ਰਹੇ ਹਨ।ਪ੍ਰਿੰਸੀਪਲ ਸ਼ਰਨਜੀਤ ਕੌਰ ਨੇ ਦੱਸਿਆ ਕਿ  ਅੱਠਵੀਂ ਜਮਾਤ ...
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਨੇ 83 ਫ਼ੀਸਦ ਸਫ਼ਲਤਾ ਦਰ ਕੀਤੀ ਹਾਸਲ, 25 ਕੈਡਿਟਾਂ ਨੇ ਐਨਡੀਏ-1 ਲਿਖਤੀ ਪ੍ਰੀਖਿਆ ਕੀਤੀ ਪਾਸ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਨੇ 83 ਫ਼ੀਸਦ ਸਫ਼ਲਤਾ ਦਰ ਕੀਤੀ ਹਾਸਲ, 25 ਕੈਡਿਟਾਂ ਨੇ ਐਨਡੀਏ-1 ਲਿਖਤੀ ਪ੍ਰੀਖਿਆ ਕੀਤੀ ਪਾਸ

Punjab News
ਚੰਡੀਗੜ੍ਹ/ਐਸਏਐਸ ਨਗਰ, 11 ਮਈ:–ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮਆਰਐਸਏਐਫਪੀਆਈ), ਮੋਹਾਲੀ ਦੇ 30 ਵਿੱਚੋਂ 25 ਕੈਡਿਟਾਂ ਨੇ ਵੱਕਾਰੀ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਵਿਖੇ 157ਵੇਂ ਕੋਰਸ ਲਈ ਐਨਡੀਏ (1) ਲਿਖਤੀ ਪ੍ਰੀਖਿਆ ਪਾਸ ਕਰ ਲਈ ਹੈ। ਯੂਪੀਐਸਸੀ ਵੱਲੋਂ ਐਲਾਨੇ ਨਤੀਜਿਆਂ ਵਿੱਚ ਪ੍ਰਾਪਤ ਕੀਤੀ ਸ਼ਾਨਦਾਰ 83 ਫ਼ੀਸਦ ਦੀ ਸਫਲਤਾ ਦਰ ਇਹ ਦਰਸਾਉਂਦੀ ਹੈ ਕਿ ਸੰਸਥਾ ਨੇ ਆਪਣੇ ਇਤਿਹਾਸ ਵਿੱਚ ਹੁਣ ਤੱਕ ਦੀ ਸਭ ਤੋਂ ਵੱਡੀ ਸਫਲਤਾ ਦਰ ਹਾਸਲ ਕੀਤੀ ਹੈ। ਜ਼ਿਕਰਯੋਗ ਹੈ ਕਿ ਹੁਣ ਇਹ 25 ਕੈਡੇਟ ਸਰਵਿਸਿਜ਼ ਸਿਲੈਕਸ਼ਨ ਬੋਰਡ (ਐਸਐਸਬੀ) ਇੰਟਰਵਿਊ ਦੇਣਗੇ ਜੋ ਕਿ ਨੈਸ਼ਨਲ ਡਿਫੈਂਸ ਅਕੈਡਮੀ ਵਿੱਚ ਦਾਖਲੇ ਦਾ ਆਖਰੀ ਸਕ੍ਰੀਨਿੰਗ ਪੜਾਅ ਹੈ। ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕਰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕੈਡਿਟਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਐਸਐਸਬੀ ਇੰਟਰਵਿਊ ਅਤੇ ਅਗਲੇਰੀ ਸਿਖਲਾਈ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਹ ਕੈਡਿਟ ਪੰਜਾਬ ਦਾ ਮਾਣ ਹਨ। ਉਨ੍ਹਾਂ ਦੀ ਸਖ਼ਤ ਮਿਹਨਤ ਅਤੇ...
ਗੈਂਗਸਟਰਾਂ ‘ਤੇ ਵਾਰ ਦਾ 111ਵਾਂ ਦਿਨ: ਪੰਜਾਬ ਪੁਲਿਸ ਵੱਲੋਂ 484 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 111ਵਾਂ ਦਿਨ: ਪੰਜਾਬ ਪੁਲਿਸ ਵੱਲੋਂ 484 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

Crime News, Punjab News
ਚੰਡੀਗੜ੍ਹ, 11 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ’ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 111ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 484 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 111ਵੇਂ ਦਿਨ, ਪੁਲਿਸ ਟੀਮਾਂ ਨੇ 1 ਹਥਿਆਰ ਸਮੇਤ 238 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 28,336 ਹੋ ਗਈ। ਇਸ ਤੋਂ ਇਲਾਵਾ 68 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 25 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬ...
ਯਾਦਵਿੰਦਰ ਸ਼ਰਮਾ ਨੇ ਬਤੌਰ ਕਾਰਜ ਸਾਧਕ ਅਫ਼ਸਰ ਇੰਪਰੂਵਮੈਂਟ ਟਰੱਸਟ ਅਹੁਦਾ ਸੰਭਾਲਿਆ

ਯਾਦਵਿੰਦਰ ਸ਼ਰਮਾ ਨੇ ਬਤੌਰ ਕਾਰਜ ਸਾਧਕ ਅਫ਼ਸਰ ਇੰਪਰੂਵਮੈਂਟ ਟਰੱਸਟ ਅਹੁਦਾ ਸੰਭਾਲਿਆ

Local news
ਮਾਲੇਰਕੋਟਲਾ 11 ਮਈ  -                     ਯਾਦਵਿੰਦਰ ਸ਼ਰਮਾ ਨੇ ਅੱਜ ਇੰਪਰੂਵਮੈਂਟ ਟਰੱਸਟ ਮਾਲੇਰਕੋਟਲਾ ਦੇ ਕਾਰਜ ਸਾਧਕ ਅਫ਼ਸਰ ਵਜੋਂ ਅਹੁਦਾ ਸੰਭਾਲ ਲਿਆ। ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਟਰੱਸਟ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਅਤੇ ਪਾਰਦਰਸ਼ੀ ਢੰਗ ਨਾਲ ਹੱਲ ਕਰਨਾ ਟਰੱਸਟ ਦੀ ਪ੍ਰਮੁੱਖ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਨੂੰ ਜਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇਗਾ ਅਤੇ ਸ਼ਹਿਰੀ ਵਿਕਾਸ ਨਾਲ ਸਬੰਧਤ ਕੰਮਾਂ ਵਿੱਚ ਕਿਸੇ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਦਫਤਰੀ ਕੰਮਕਾਜ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣਾਉਣ ’ਤੇ ਵੀ ਜ਼ੋਰ ਦਿੱਤਾ।                                    ਜਿਕਰਯੋਗ ਹੈ ਕਿ ਯਾਦਵਿੰਦਰ ਸ਼ਰਮਾ ਇਸ ਤੋਂ ਪਹਿਲਾਂ ਨਾਭਾ, ਪਟਿਆਲਾ, ਜਲੰਧਰ, ਅੰਮ੍ਰਿਤਸਰ, ਤਰਨਤਾਰਨ ਅਤੇ ਸਮੇਤ ਹੋਰ ਪ੍ਰਮੁੱਖ ਸਥਾਨਾਂ ’ਤੇ ਕਾਰਜ ਸਾਧਕ ਅਫ਼ਸਰ ਵਜੋਂ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ ਅਤੇ ਆ...
ਸਪੀਕਰ ਸੰਧਵਾਂ ਨੇ ਬਠਿੰਡਾ ਫ਼ਰੀਦਕੋਟ ਰੋਡ ਦਾ ਨੀਂਹ ਪੱਥਰ ਰੱਖਿਆ ਗਿਆ

ਸਪੀਕਰ ਸੰਧਵਾਂ ਨੇ ਬਠਿੰਡਾ ਫ਼ਰੀਦਕੋਟ ਰੋਡ ਦਾ ਨੀਂਹ ਪੱਥਰ ਰੱਖਿਆ ਗਿਆ

Local news
ਕੋਟਕਪੂਰਾ, 11 ਮਈ : ਪੰਜਾਬ ਵਿਧਾਨ ਸਭਾ ਦੇ ਸਪੀਕਰ  ਸ. ਕੁਲਤਾਰ ਸਿੰਘ ਸੰਧਵਾਂ ਨੇ ਗਿਆਨੀ ਜ਼ੈਲ ਸਿੰਘ ਮਾਰਕੀਟ ਕੋਟਕਪੂਰਾ ਵਿਖੇ ਬਠਿੰਡਾ-ਫ਼ਰੀਦਕੋਟ ਰੋਡ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ ਗਿਆ।  ਇਸ ਮੌਕੇ ਸੰਬੋਧਨ ਕਰਦਿਆਂ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਖੇਤਰ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੋਟਕਪੂਰਾ ਹਲਕੇ ਦੇ ਵਿਕਾਸ ਲਈ ਕਰੋੜਾਂ ਰੁਪਏ ਦੇ ਪ੍ਰੋਜੈਕਟ ਮਨਜ਼ੂਰ ਕਰਵਾਏ ਗਏ ਹਨ ਅਤੇ ਇੱਕ-ਇੱਕ ਵਾਅਦਾ ਜ਼ਮੀਨੀ ਪੱਧਰ ’ਤੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡ ਸੰਧਵਾਂ ਤੋਂ ਨੈਸ਼ਨਲ ਹਾਈਵੇ ਓਕਸਬ੍ਰਿਜ ਸਕੂਲ ਤੱਕ 6 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲਾ ਇਹ ਪ੍ਰੋਜੈਕਟ ਇਲਾਕੇ ਦੀ ਆਵਾਜਾਈ ਨੂੰ ਨਵੀਂ ਦਿਸ਼ਾ ਦੇਵੇਗਾ ਅਤੇ ਲੋਕਾਂ ਨੂੰ ਲੰਮੇ ਸਮੇਂ ਤੋਂ ਆ ਰਹੀਆਂ ਮੁਸ਼ਕਲਾਂ ਤੋਂ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਬਠਿੰਡਾ-ਫ਼ਰੀਦਕੋਟ ਰੋਡ ਦੇ ਨਵੀਨੀਕਰਨ ਨਾਲ ਨਾ ਸਿਰਫ਼ ਆਵਾਜਾਈ ਸੁਖਾਲੀ ਹੋਵੇਗੀ, ਸਗੋਂ ਵਪਾਰ, ਸਿੱਖਿਆ ਅਤੇ ਸਿਹਤ ਸਹੂਲਤਾਂ ਤ...