Friday, July 31
Shadow

Tag: punjabi news

ਸਰਕਾਰੀ ਆਈ.ਟੀ.ਆਈ. (ਇ) ਖਿਉਵਾਲੀ ਵਿਖੇ ਲਗਾਇਆ ਗਿਆ ਅਪ੍ਰੈਂਟਸ਼ਿਪ ਮੇਲਾ

ਸਰਕਾਰੀ ਆਈ.ਟੀ.ਆਈ. (ਇ) ਖਿਉਵਾਲੀ ਵਿਖੇ ਲਗਾਇਆ ਗਿਆ ਅਪ੍ਰੈਂਟਸ਼ਿਪ ਮੇਲਾ

Local news
ਲੰਬੀ/ਸ੍ਰੀ ਮੁਕਤਸਰ ਸਾਹਿਬ, 11 ਮਈ:                ਡਾਇਰੈਕਟਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ, ਪੰਜਾਬ, ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਅਤੇ ਨੈਸ਼ਨਲ ਸਕਿੱਲ ਟਰੇਨਿੰਗ ਇੰਸਟੀਚਿਊਟ ਲੁਧਿਆਣਾ ਦੀ ਰਹਿਨੁਮਾਈ ਹੇਠ ਸਰਕਾਰੀ ਆਈ.ਟੀ.ਆਈ. (ਇ) ਖਿਉਵਾਲੀ ਵਿਖੇ ਅੱਜ ਅਪ੍ਰੈਂਟਸ਼ਿਪ ਮੇਲਾ 2026 ਦਾ ਆਯੋਜਨ ਸ੍ਰੀ ਸੰਦੀਪ ਸਿੰਘ ਅਪ੍ਰੈਟਸ਼ਿਪ ਇੰਚਾਰਜ ਦੀ ਦੇਖ-ਰੇਖ ਵਿੱਚ ਸਫਲਤਾਪੂਰਵਕ ਆਯੋਜਨ ਕੀਤਾ ਗਿਆ ।  ਇਸ ਮੇਲੇ ਦੌਰਾਨ ਵੱਖ-ਵੱਖ ਨਾਮਵਰ ਕੰਪਨੀਆਂ ਵੱਲੋ ਉਮੀਦਵਾਰਾ ਦੇ ਇੰਟਰਵਿਊ ਲਏ ਗਏ। ਇਸ ਮੌਕੇ ਕੁੱਲ 150 ਉਮੀਦਵਾਰਾਂ ਵੱਲੋ ਰਜ਼ਿਸਟ੍ਰੇਸ਼ਨ ਕਰਵਾਈ ਗਈ, ਜਿਨ੍ਹਾਂ ਵਿੱਚੋਂ 52 ਉਮੀਦਵਾਰਾ ਨੂੰ ਵੱਖ-ਵੱਖ ਕੰਪਨੀਆਂ ਵੱਲੋਂ ਅਪ੍ਰੈਟਸ਼ਿਪ ਲਈ ਚੁਣਿਆ ਗਿਆ। ਅਪ੍ਰੈਟਸ਼ਿਪ ਮੇਲੇ ਨੇ ਉਮੀਦਵਾਰਾਂ ਨੂੰ ਉਦਯੋਗਿਕ ਨੁਮਾਇੰਦਿਆਂ ਨਾਲ ਸਿੱਧੀ ਗੱਲਬਾਤ ਕਰਨ ਅਤੇ ਕੌਸ਼ਲ ਅਧਾਰਿਤ ਰੋਜ਼ਗਾਰ ਦੇ ਮੌਕ...
ਜ਼ਿਲ੍ਹਾ ਜੇਲ੍ਹ ਰੂਪਨਗਰ ਵਿੱਚ ‘ਦੀ ਈਕੋ ਕੰਜਰਵ ਫਾਊਂਡੇਸ਼ਨ’ ਵੱਲੋਂ ਦੋ ਵਾਟਰ ਕੂਲਰ ਅਤੇ ਵਾਟਰ ਪਿਊਰੀਫਾਇਰ ਭੇਂਟ

ਜ਼ਿਲ੍ਹਾ ਜੇਲ੍ਹ ਰੂਪਨਗਰ ਵਿੱਚ ‘ਦੀ ਈਕੋ ਕੰਜਰਵ ਫਾਊਂਡੇਸ਼ਨ’ ਵੱਲੋਂ ਦੋ ਵਾਟਰ ਕੂਲਰ ਅਤੇ ਵਾਟਰ ਪਿਊਰੀਫਾਇਰ ਭੇਂਟ

Local news
ਰੂਪਨਗਰ, 11 ਮਈ: “ਈਕੋ ਕੰਜਰਵ ਫਾਊਂਡੇਸ਼ਨ” ਵੱਲੋਂ ਚੇਅਰਮੈਨ ਡਾ. ਦੀਪਕ ਸਿੰਗਲਾ ਦੀ ਅਗਵਾਈ ਹੇਠ ਜ਼ਿਲ੍ਹਾ ਜੇਲ੍ਹ ਰੂਪਨਗਰ ਵਿੱਚ ਬੰਦੀ ਔਰਤਾਂ ਅਤੇ ਮਰਦਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੁਵਿਧਾ ਮੁਹੱਈਆ ਕਰਵਾਉਣ ਲਈ ਮਹੱਤਵਪੂਰਨ ਯੋਗਦਾਨ ਪਾਇਆ ਗਿਆ। ਫਾਊਂਡੇਸ਼ਨ ਵੱਲੋਂ ਜੇਲ੍ਹ ਵਿੱਚ ਦੋ ਫਰਿੱਜ ਵਾਟਰ ਕੂਲਰ ਅਤੇ ਪਾਣੀ ਨੂੰ ਸ਼ੁੱਧ ਕਰਨ ਲਈ ਇੱਕ ਵਾਟਰ ਪਿਊਰੀਫਾਇਰ ਭੇਂਟ ਕੀਤਾ ਗਿਆ, ਜਿਸ ਨਾਲ ਬੰਦੀਆਂ ਨੂੰ ਸਾਫ਼ ਅਤੇ ਠੰਢਾ ਪੀਣਯੋਗ ਪਾਣੀ ਉਪਲਬਧ ਹੋ ਸਕੇਗਾ। ਡਾ. ਦੀਪਕ ਸਿੰਗਲਾ ਨੇ ਦੱਸਿਆ ਕਿ ਫਾਊਂਡੇਸ਼ਨ ਵੱਲੋਂ ਇਸ ਤੋਂ ਪਹਿਲਾਂ ਵੀ ਜ਼ਿਲ੍ਹਾ ਜੇਲ੍ਹ ਵਿੱਚ ਬੰਦੀ ਔਰਤਾਂ ਅਤੇ ਮਰਦਾਂ ਲਈ ਸਕਿੱਲ ਡਿਵੈਲਪਮੈਂਟ ਕੋਰਸ ਕਰਵਾਏ ਗਏ ਹਨ ਅਤੇ ਇਕ ਲਾਇਬ੍ਰੇਰੀ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੰਸਥਾ ਵੱਲੋਂ ਜ਼ਿਲ੍ਹਾ ਜੇਲ੍ਹ ਵਿੱਚ ਲੋੜਾਂ ਦੇ ਆਧਾਰ ’ਤੇ ਸਮੇਂ-ਸਮੇਂ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਰਹੇਗੀ। ਇਸ ਮੌਕੇ ਜ਼ਿਲ੍ਹਾ ਜੇਲ੍ਹ ਸੁਪਰਡੈਂਟ ਹਰਜੋਤ ਸਿੰਘ ਕਲੇਰ ਅਤੇ ‘ਈਕੋ ਕੰਜਰਵ ਫਾਊਂਡੇਸ਼ਨ’ ਦੇ ਮੈਂਬਰ ਵੀ ਹਾਜ਼ਰ ਸਨ।...
10ਵੀਂ ਜਮਾਤ ਦੇ ਨਤੀਜਿਆਂ ਵਿੱਚ ਪੇਂਡੂ ਵਿਦਿਆਰਥੀਆਂ ਨੇ ਸ਼ਹਿਰੀਆਂ ਨੂੰ ਪਛਾੜਿਆ; ਜੈਤੋ ਦੀ ਹਰਲੀਨ 99.38% ਅੰਕਾਂ ਨਾਲ ਪੰਜਾਬ ਭਰ ਵਿੱਚੋਂ ਅੱਵਲ: ਹਰਜੋਤ ਸਿੰਘ ਬੈਂਸ

10ਵੀਂ ਜਮਾਤ ਦੇ ਨਤੀਜਿਆਂ ਵਿੱਚ ਪੇਂਡੂ ਵਿਦਿਆਰਥੀਆਂ ਨੇ ਸ਼ਹਿਰੀਆਂ ਨੂੰ ਪਛਾੜਿਆ; ਜੈਤੋ ਦੀ ਹਰਲੀਨ 99.38% ਅੰਕਾਂ ਨਾਲ ਪੰਜਾਬ ਭਰ ਵਿੱਚੋਂ ਅੱਵਲ: ਹਰਜੋਤ ਸਿੰਘ ਬੈਂਸ

Breaking News
ਚੰਡੀਗੜ੍ਹ, 11 ਮਈ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਿਆਂਦੇ ਗਏ ਸਿੱਖਿਆ ਸੁਧਾਰਾਂ ਸਦਕਾ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਗਏ 10ਵੀਂ ਜਮਾਤ ਦੇ ਨਤੀਜਿਆਂ ਵਿੱਚ ਪੇਂਡੂ ਖੇਤਰਾਂ ਦੇ ਵਿਦਿਆਰਥੀਆਂ ਨੇ ਆਪਣੇ ਸ਼ਹਿਰੀ ਸਕੂਲਾਂ ਦੇ ਜਮਾਤੀਆਂ ਨੂੰ ਪਛਾੜ ਦਿੱਤਾ ਹੈ। ਪੇਂਡੂ ਖੇਤਰਾਂ ਵਿੱਚ ਪਾਸ ਦਰ 95.35% ਦਰਜ ਕੀਤੀ ਗਈ ਹੈ ਜਦੋਂਕਿ ਸ਼ਹਿਰੀ ਖੇਤਰਾਂ ਵਿੱਚ ਇਹ 92.98% ਰਹੀ ਹੈ। ਇੱਥੇ ਅੱਜ ਵੇਰਵੇ ਸਾਂਝੇ ਕਰਦਿਆਂ, ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਇਸ ਨਤੀਜੇ ਦੀ ਸ਼ਲਾਘਾ ਕਰਦਿਆਂ ਇਸਨੂੰ ਜ਼ਮੀਨੀ ਪੱਧਰ 'ਤੇ 'ਸਿੱਖਿਆ ਕ੍ਰਾਂਤੀ' ਦੇ ਅਮਲ ਵਿੱਚ ਆਉਣ ਦਾ ਸਬੂਤ ਦੱਸਿਆ। ਸਰਸਵਤੀ ਸੀਨੀਅਰ ਸੈਕੰਡਰੀ ਸਕੂਲ, ਜੈਤੋ (ਫ਼ਰੀਦਕੋਟ) ਦੀ ਵਿਦਿਆਰਥਣ ਹਰਲੀਨ ਸ਼ਰਮਾ ਨੇ 650 ਵਿੱਚੋਂ 646 ਅੰਕ (99.38%) ਪ੍ਰਾਪਤ ਕਰਕੇ ਪੰਜਾਬ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਬੇਹੱਦ ਸਖ਼ਤ ਮੁਕਾਬਲੇ ਵਿੱਚ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਚਨੌਲੀ ਬਸੀ (ਰੂਪਨਗਰ) ਦੇ ਮਨੀਮਹੇਸ਼ ਸ਼ਰਮਾ ਨੇ 650 ਵਿੱਚੋਂ 645 ਅੰਕ (99.23%) ਹਾਸਲ ਕਰਕੇ...
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪਿੰਡ ਮੋਰਾਂਵਾਲੀ ਵਿੱਚ ਸੜਕ ਦਾ ਉਦਘਾਟਨ, ਵਿਕਾਸ ਕਾਰਜਾਂ ਨੂੰ ਮਿਲੀ ਨਵੀਂ ਰਫ਼ਤਾਰ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪਿੰਡ ਮੋਰਾਂਵਾਲੀ ਵਿੱਚ ਸੜਕ ਦਾ ਉਦਘਾਟਨ, ਵਿਕਾਸ ਕਾਰਜਾਂ ਨੂੰ ਮਿਲੀ ਨਵੀਂ ਰਫ਼ਤਾਰ

Punjab News
ਚੰਡੀਗੜ੍ਹ/ਗੜ੍ਹਸ਼ੰਕਰ, 11 ਮਈ:ਹਲਕਾ ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿਖੇ ਅੱਜ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਦੀ ਅਗਵਾਈ ਹੇਠ ਵਿਕਾਸ ਕਾਰਜਾਂ ਨੂੰ ਹੋਰ ਮਜ਼ਬੂਤੀ ਮਿਲੀ, ਜਦੋਂ ਉਨ੍ਹਾਂ ਵੱਲੋਂ ਪਿੰਡ ਵਿੱਚ ਬਣਨ ਵਾਲੀ ਨਵੀਂ ਸੜਕ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਅਤੇ ਇਲਾਕਾ ਨਿਵਾਸੀਆਂ ਵੱਲੋਂ ਡਿਪਟੀ ਸਪੀਕਰ ਰੌੜੀ ਦਾ ਸਵਾਗਤ ਕੀਤਾ ਗਿਆ ਅਤੇ ਪਿੰਡ ਦੇ ਵਿਕਾਸ ਲਈ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸਰਾਹਨਾ ਕੀਤੀ ਗਈ। ਉਦਘਾਟਨ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਸੜਕਾਂ, ਗਲੀਆਂ, ਪੀਣ ਵਾਲੇ ਪਾਣੀ, ਸੀਵਰੇਜ, ਖੇਡ ਮੈਦਾਨਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਵਿਕਾਸ ਲਈ ਲਗਾਤਾਰ ਫੰਡ ਜਾਰੀ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਸੁਵਿਧਾਵਾਂ ਪਿੰਡਾਂ ਵਿੱਚ ਹੀ ਪ੍ਰਾਪਤ ਹੋ ਸਕਣ। ਡਿ...
ਪੰਜਾਬ ਵਿੱਚ 08 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ 26 ਮਈ ਨੂੰ ਹੋਣਗੀਆਂ: ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ

ਪੰਜਾਬ ਵਿੱਚ 08 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ 26 ਮਈ ਨੂੰ ਹੋਣਗੀਆਂ: ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ

Breaking News
ਚੰਡੀਗੜ੍ਹ 11 ਮਈ 2026: ਸਥਾਨਕ ਸਰਕਾਰਾਂ ਵਿਭਾਗ ਵੱਲੋਂ ਪੰਜਾਬ ਨਗਰ ਨਿਗਮ ਐਕਟ, 1976 ਦੀ ਧਾਰਾ 7ਏ ਅਤੇ ਪੰਜਾਬ ਨਗਰ ਨਿਗਮ ਚੋਣ ਐਕਟ, 1911 ਦੀ ਧਾਰਾ 13-ਏ ਅਧੀਨ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਨੰਬਰ 03/01/Elections (S-2)/MEB/2026/75  ਅਤੇ ਨੋਟੀਫਿਕੇਸ਼ਨ ਨੰਬਰ 03/01/Elections (S-2)/MEB/2026/76 ਮਿਤੀ 11-05-2026 ਮੁਤਾਬਕ ਰਾਜ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ 8 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ (ਕੁੱਲ 105) ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਲਈ ਚੋਣ ਸ਼ਡਿਊਲ ਦਾ ਐਲਾਨ ਕੀਤਾ ਗਿਆ ਹੈ।ਚੋਣ ਸ਼ਡਿਊਲ ਮੁਤਾਬਕ ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖਲ ਕਰਨ ਦੀ ਮਿਆਦ 13.05.2026 (ਬੁੱਧਵਾਰ) (ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ) ਤੋਂ ਸ਼ੁਰੂ ਹੋਵੇਗੀ ਅਤੇ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 16.05.20265 (ਸ਼ਨੀਵਾਰ) ਹੋਵੇਗੀ। ਇਹ ਨਾਮਜ਼ਦਗੀਆਂ ਇਸ ਉਦੇਸ਼ ਲਈ ਮਨੋਨੀਤ ਰਿਟਰਨਿੰਗ ਅਫਸਰਾਂ ਦੇ ਦਫ਼ਤਰਾਂ ਵਿੱਚ ਭਰੀਆਂ ਜਾਣਗੀਆਂ। ਨਾਮਜ਼ਦਗੀ ਪੱਤਰਾਂ ਦੀ ਜਾਂਚ 18.05.2026 (ਸੋਮਵਾਰ) ਨੂੰ ਹੋਵੇਗੀ। ਨ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਜੋਤੀਸਰ ਸਾਹਿਬ ਵਿਖੇ ਮੱਥਾ ਟੇਕਿਆ, ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਜੋਤੀਸਰ ਸਾਹਿਬ ਵਿਖੇ ਮੱਥਾ ਟੇਕਿਆ, ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ

Breaking News
ਸੰਗਰੂਰ, 11 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਿੰਡ ਖੁਰਾਣਾ ਵਿਖੇ ਸਥਿਤ ਗੁਰਦੁਆਰਾ ਜੋਤੀਸਰ ਸਾਹਿਬ ਵਿਖੇ ਸੰਗਤ ਨਾਲ ਅਰਦਾਸ ਵਿੱਚ ਸ਼ਾਮਲ ਹੋ ਕੇ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026 ਨੂੰ ਲਾਗੂ ਕਰਨ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ। ਉਨ੍ਹਾਂ ਕਿਹਾ ਕਿ ਇਹ ਸਖ਼ਤ ਕਾਨੂੰਨ ਬਣਨ ਨਾਲ ਪੰਥ ਕਾਫ਼ੀ ਰਾਹਤ ਅਤੇ ਸੰਤੁਸ਼ਟੀ ਮਹਿਸੂਸ ਕਰ ਰਿਹਾ ਹੈ, ਜੋ ਇਹ ਯਕੀਨੀ ਬਣਾਏਗਾ ਕਿ ਕੋਈ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਹਿੰਮਤ ਨਾ ਕਰੇ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਜਪਾ ਦੀ ਅਗਵਾਈ ਵਾਲੇ ਕੇਂਦਰ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਦੇਸ਼ ਵਾਸੀ ਸਭ ਦੇਖ ਰਹੇ ਹਨ ਕਿ ਕਿਵੇਂ ਭਾਰਤ ਦੇ ਫੈਸਲੇ ਵ੍ਹਾਈਟ ਹਾਊਸ ਤੋਂ ਲਏ ਜਾ ਰਹੇ ਹਨ ਅਤੇ ਕਿਵੇਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਸਿਆਸੀ ਵਿਰੋਧੀਆਂ ਨੂੰ ਡਰਾਉਣ ਲਈ ਕੀਤੀ ਜਾ ਰਹੀ ਹੈ। ਇਹ ਆਖਦਿਆਂ ਕਿ ਕਿ ਪੰਜਾਬੀ ਕਦੇ ਵੀ ਦਬਾਅ ਦੀਆਂ ਚਾਲਾਂ ਅੱਗੇ ਨਾ ਝੁਕੇ ਹਨ ਤੇ ਨਾ ਹੀ ਕਦੇ ਝੁਕਣਗੇ, ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਲੋਕ ਲੋਕਤੰਤਰ ਦੀ ਆਵਾਜ਼ ਨੂ...
ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab News
ਸ੍ਰੀ ਮੁਕਤਸਰ ਸਾਹਿਬ, 10 ਮਈ- ਗਿੱਦੜਬਾਹਾ ਹਲਕੇ ਦੇ ਪਿੰਡ ਸਾਹਿਬ ਚੰਦ ਵਿਖੇ ਅੱਜ ਲੋਕ ਮਿਲਣੀ ਦੌਰਾਨ ਗੂੰਜਦੇ ਨਾਅਰਿਆਂ ਅਤੇ ਲੋਕਾਂ ਦੇ ਪਿਆਰ ਤੇ ਸਨੇਹ ਦਰਮਿਆਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਵਾਗਤ ਲਈ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਪਿੰਡ ਵਾਸੀਆਂ ਪਾਸੋਂ ਆਸ਼ੀਰਵਾਦ, ਸਿਰੋਪੇ ਅਤੇ ਚਿੱਤਰ ਪ੍ਰਾਪਤ ਕੀਤੇ। ਲੋਕਾਂ ਦੇ ਉਤਸ਼ਾਹ ਦੌਰਾਨ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਫੁੱਟ ਪਾਊ ਰਾਜਨੀਤੀ 'ਤੇ ਤਿੱਖਾ ਹਮਲਾ ਬੋਲਦੇ ਹੋਏ ਐਲਾਨ ਕੀਤਾ ਕਿ ਸਿਆਸੀ ਲਾਭ ਲਈ ਪੰਜਾਬ ਦੀ ਸ਼ਾਂਤੀ, ਫਿਰਕੂ ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਕਦੇ ਵੀ ਭੰਗ ਨਹੀਂ ਹੋਣ ਦਿੱਤਾ ਜਾਵੇਗਾ।ਮੁੱਖ ਮੰਤਰੀ ਨੇ ਚਿਤਾਵਨੀ ਦਿੰਦੇ ਹੋਏ ਕਿ ਪੰਜਾਬ ਵਿਰੋਧੀ ਤਾਕਤਾਂ ਫਿਰਕੂ ਧਰੁਵੀਕਰਨ ਰਾਹੀਂ ਸੂਬੇ ਨੂੰ ਕਾਲੇ ਦਿਨਾਂ ਵਿੱਚ ਵਾਪਸ ਖਿੱਚਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੀ ਮਿੱਟੀ ਨਫ਼ਰਤ ਅਤੇ ਦੁਸ਼ਮਣੀ ਤੋਂ ਇਲਾਵਾ ਸਭ ਕੁਝ ਪੈਦਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਡਰ ਅਤੇ ਫੁੱਟ ਫੈਲਾਉਣ ਦੀ ਹਰ ਕੋਸ਼ਿਸ਼ ਨੂੰ ਇੱਕਜੁੱਟ ਹੋ ਕੇ ਹਰਾਉਣ...
ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਲਿਆਈ ਰੰਗ, ਪੰਜਾਬ ਨੇ ਕੇਰਲਾ ਨੂੰ ਪਛਾੜ ਕੇ ਮੋਹਰੀ ਸਥਾਨ ਕੀਤਾ ਹਾਸਲ

ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਲਿਆਈ ਰੰਗ, ਪੰਜਾਬ ਨੇ ਕੇਰਲਾ ਨੂੰ ਪਛਾੜ ਕੇ ਮੋਹਰੀ ਸਥਾਨ ਕੀਤਾ ਹਾਸਲ

Breaking News
ਚੰਡੀਗੜ੍ਹ, 10 ਮਈ:ਪੰਜਾਬ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਵਿੱਚ ਕੇਰਲ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਦੇਸ਼ ਦੇ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬੇ ਵਜੋਂ ਉਭਰਿਆ ਹੈ। ਨੀਤੀ (ਨੈਸ਼ਨਲ ਇੰਸਟੀਚਿਊਸ਼ਨ ਫਾਰ ਟ੍ਰਾਂਸਫਾਰਮਿੰਗ ਇੰਡੀਆ) ਆਯੋਗ ਦੀ ਨਵੀਂ ਰਿਪੋਰਟ ਵਿੱਚ ਭਗਵੰਤ ਮਾਨ ਸਰਕਾਰ ਦੇ ਸਿੱਖਿਆ ਸੁਧਾਰਾਂ ਨੂੰ ਕੌਮੀ ਦਰਜਾਬੰਦੀ ਵਿੱਚ ਸਿਖਰਲਾ ਸਥਾਨ ਦਿੱਤਾ ਗਿਆ ਹੈ। ਰਿਪੋਰਟ ਮੁਤਾਬਕ ਪੰਜਾਬ ਨੂੰ ਬੁਨਿਆਦੀ ਸਿੱਖਿਆ, ਡਿਜੀਟਲ ਬੁਨਿਆਦੀ ਢਾਂਚੇ ਅਤੇ ਸਕੂਲੀ ਸਹੂਲਤਾਂ ਵਿੱਚ ਪਹਿਲਾ ਦਰਜਾ ਦਿੱਤਾ ਗਿਆ ਹੈ। ਸੂਬੇ ਨੇ ਭਾਸ਼ਾ ਅਤੇ ਗਣਿਤ ਵਿੱਚ ਕੇਰਲ ਨਾਲੋਂ ਵੱਧ ਅੰਕ ਪ੍ਰਾਪਤ ਕੀਤੇ ਹਨ। ਨਾਲ ਹੀ ਸਰਕਾਰੀ ਸਕੂਲਾਂ ਵਿੱਚ ਸਮਾਰਟ ਕਲਾਸਰੂਮ, ਇੰਟਰਨੈਟ ਪਹੁੰਚ ਅਤੇ ਕੰਪਿਊਟਰਾਂ ਦੀ ਉਪਲਬਧਤਾ ਵਿੱਚ ਵੀ ਵੱਡੇ ਪੱਧਰ ‘ਤੇ ਵਿਸਤਾਰ ਕੀਤਾ ਗਿਆ ਹੈ। ਇੱਕ ਵੀਡੀਓ ਸੰਦੇਸ਼ ਰਾਹੀਂ ਵਧਾਈ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, “‘ਜੋ ਬੀਜੋਗੇ ਉਹੀ ਵੱਢੋਗੇ’ ਦੇ ਕਥਨ ਅਨੁਸਾਰ, ਸੂਬੇ ਨੇ ਸਿੱਖਿਆ ਵਿੱਚ ਇਮਾਨਦਾਰੀ ਨਾਲ ਨਿਵੇਸ਼ ਕੀਤਾ ਹੈ। ਸੂਬਾ ਸਰਕਾਰ ਨੇ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ...
ਕਿਸੇ ਵੀ ਇਨਸਾਨ ਦੇ ਕਿਰਦਾਰ ਦਾ ਪਤਾ ਮੁਸੀਬਤ ਦੇ ਸਮੇਂ ਲੱਗਦਾ ਹੈ, ਸੰਜੀਵ ਅਰੋੜਾ ਦੀ ਹਿੰਮਤ ਨੂੰ ਸਲਾਮ- ਕੇਜਰੀਵਾਲ

ਕਿਸੇ ਵੀ ਇਨਸਾਨ ਦੇ ਕਿਰਦਾਰ ਦਾ ਪਤਾ ਮੁਸੀਬਤ ਦੇ ਸਮੇਂ ਲੱਗਦਾ ਹੈ, ਸੰਜੀਵ ਅਰੋੜਾ ਦੀ ਹਿੰਮਤ ਨੂੰ ਸਲਾਮ- ਕੇਜਰੀਵਾਲ

Punjab News, Punjab Politics
ਨਵੀਂ ਦਿੱਲੀ, 10 ਮਈ- ਆਮ ਆਦਮੀ ਪਾਰਟੀ ਨੇ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਇੱਕ ਫਰਜ਼ੀ ਕੇਸ ਵਿੱਚ ਗ੍ਰਿਫ਼ਤਾਰ ਕਰਨ ਨੂੰ ਪੰਜਾਬ ਦੇ ਲੋਕਾਂ ਦੇ ਭਰੋਸੇ, ਵਿਕਾਸ ਅਤੇ ਭਵਿੱਖ ਨਾਲ ਧੋਖਾ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਸਮੇਤ ਹੋਰਨਾਂ ਆਗੂਆਂ ਨੇ ਸੰਕਟ ਦੀ ਇਸ ਘੜੀ ਵਿੱਚ ਵੀ ਸੰਜੀਵ ਅਰੋੜਾ ਦੇ ਅਡੋਲ ਰਹਿਣ ਅਤੇ ਭਾਜਪਾ ਵਿੱਚ ਸ਼ਾਮਲ ਨਾ ਹੋਣ ਦੇ ਫੈਸਲੇ ਦੀ ਜ਼ੋਰਦਾਰ ਸ਼ਲਾਘਾ ਕੀਤੀ ਹੈ। ਅਰਵਿੰਦ ਕੇਜਰੀਵਾਲ ਨੇ 'ਐਕਸ' (X) 'ਤੇ ਕਿਹਾ ਕਿ ਕਿਸੇ ਵੀ ਇਨਸਾਨ ਦੇ ਕਿਰਦਾਰ ਦਾ ਪਤਾ ਮੁਸੀਬਤ ਦੇ ਸਮੇਂ ਲੱਗਦਾ ਹੈ। ਸੰਜੀਵ ਅਰੋੜਾ ਨੇ ਭਾਜਪਾ ਵਿੱਚ ਜਾਣ ਦੀ ਬਜਾਏ ਜੇਲ੍ਹ ਜਾਣਾ ਪਸੰਦ ਕੀਤਾ। ਸੰਜੀਵ ਅਰੋੜਾ ਦੀ ਹਿੰਮਤ ਨੂੰ ਸਲਾਮ ਹੈ। 'ਆਪ' ਦੇ ਸੀਨੀਅਰ ਆਗੂ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਕਿਹਾ ਕਿ ਸੰਜੀਵ ਅਰੋੜਾ ਇੱਕ ਅਜਿਹੇ ਆਗੂ ਹਨ ਜੋ ਨਾ ਸਿਰਫ਼ ਇਮਾਨਦਾਰ ਅਤੇ ਮਿਹਨਤੀ ਹਨ, ਸਗੋਂ ਪੰਜਾਬ ਲਈ ਉਨ੍ਹਾਂ ਕੋਲ ਇੱਕ ਸਪਸ਼ਟ ਵਿਜ਼ਨ, ਡੂੰਘੀ ਸਮਝ ਅ...
ਮੋਦੀ ਸਰਕਾਰ ਵੱਲੋਂ ਲੋਕਤੰਤਰ ਦਾ ਕਤਲ”: ਸੰਜੀਵ ਅਰੋੜਾ ਖਿਲਾਫ ਈਡੀ ਦੀ ਕਾਰਵਾਈ ਨੂੰ ਲੈ ਕੇ ‘ਆਪ’ ਨੇ ਪੰਜਾਬ ਭਰ ਵਿੱਚ ਭਾਜਪਾ ਦਫ਼ਤਰਾਂ ਦਾ ਕੀਤਾ ਘਿਰਾਓ

ਮੋਦੀ ਸਰਕਾਰ ਵੱਲੋਂ ਲੋਕਤੰਤਰ ਦਾ ਕਤਲ”: ਸੰਜੀਵ ਅਰੋੜਾ ਖਿਲਾਫ ਈਡੀ ਦੀ ਕਾਰਵਾਈ ਨੂੰ ਲੈ ਕੇ ‘ਆਪ’ ਨੇ ਪੰਜਾਬ ਭਰ ਵਿੱਚ ਭਾਜਪਾ ਦਫ਼ਤਰਾਂ ਦਾ ਕੀਤਾ ਘਿਰਾਓ

Punjab News, Punjab Politics
ਚੰਡੀਗੜ੍ਹ 10 ਮਈ , 2026- ਆਮ ਆਦਮੀ ਪਾਰਟੀ (ਆਪ) ਨੇ ਐਤਵਾਰ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਿਰੁੱਧ ਸੂਬਾ ਵਿਆਪੀ ਪ੍ਰਦਰਸ਼ਨ ਸ਼ੁਰੂ ਕਰਦਿਆਂ ਦਾਅਵਾ ਕੀਤਾ ਕਿ ਭਾਜਪਾ ਵਿਰੋਧੀ ਆਗੂਆਂ ਨੂੰ ਨਿਸ਼ਾਨਾ ਬਣਾਉਣ ਅਤੇ ਗੈਰ-ਭਾਜਪਾ ਸਰਕਾਰਾਂ ਨੂੰ ਅਸਥਿਰ ਕਰਨ ਲਈ ਇਨਫੋਰਸਮੈਂਟ ਡਾਇਰੈਕਟੋਰੇਟ ਈਡੀ, ਸੀਬੀਆਈ ਅਤੇ ਇਨਕਮ ਟੈਕਸ ਵਿਭਾਗ ਵਰਗੀਆਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ। ਕੈਬਨਿਟ ਮੰਤਰੀ ਸੰਜੀਵ ਅਰੋੜਾ ਵਿਰੁੱਧ ਈਡੀ ਦੀ ਕਾਰਵਾਈ ਨੂੰ ਲੈ ਕੇ ‘ਆਪ’ ਆਗੂਆਂ ਅਤੇ ਵਰਕਰਾਂ ਨੇ ਪੰਜਾਬ ਦੇ ਜ਼ਿਲ੍ਹਾ ਹੈੱਡਕੁਆਰਟਰਾਂ 'ਤੇ ਭਾਜਪਾ ਦਫ਼ਤਰਾਂ ਦਾ ਘਿਰਾਓ ਕੀਤਾ ਅਤੇ ਨਰਿੰਦਰ ਮੋਦੀ ਤੇ ਭਾਜਪਾ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਹ ਪ੍ਰਦਰਸ਼ਨ ਹੁਸ਼ਿਆਰਪੁਰ, ਪਟਿਆਲਾ, ਮੋਹਾਲੀ ਅਤੇ ਪੰਜਾਬ ਦੇ ਕਈ ਹੋਰ ਹਿੱਸਿਆਂ ਵਿੱਚ ਕੀਤੇ ਗਏ, ਜਿੱਥੇ ‘ਆਪ’ ਆਗੂਆਂ ਨੇ ਕਿਹਾ ਕਿ ਭਾਜਪਾ ਚੁਣੀਆਂ ਹੋਈਆਂ ਸਰਕਾਰਾਂ ਨੂੰ ਡਰਾਉਣ ਅਤੇ ਵਿਰੋਧੀ ਧਿਰ ਦੀ ਆਵਾਜ਼ ਨੂੰ ਚੁੱਪ ਕਰਾਉਣ ਲਈ ਜਾਂਚ ਏਜੰਸੀਆਂ ਨੂੰ ਸਿਆਸੀ ਹਥਿਆਰ ਵਜੋਂ ਵਰਤ ਰਹੀ ਹੈ। ਪ੍ਰਦਰਸ਼ਨਕਾਰੀਆਂ ਨੇ ਹੱਥਾਂ ਵਿੱਚ ਤਖ਼ਤੀਆਂ ਫੜ...