ਗੈਂਗਸਟਰਾਂ ‘ਤੇ ਵਾਰ ਦਾ 110ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਵਾਂ ‘ਤੇ ਛਾਪੇਮਾਰੀ; 248 ਗ੍ਰਿਫ਼ਤਾਰ
ਚੰਡੀਗੜ੍ਹ, 10 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦੇ 110ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 537 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।
110ਵੇਂ ਦਿਨ, ਪੁਲਿਸ ਟੀਮਾਂ ਨੇ ਛੇ ਹਥਿਆਰਾਂ ਸਮੇਤ 248 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 27,098 ਹੋ ਗਈ।
ਇਸ ਤੋਂ ਇਲਾਵਾ 94 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 28 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋ...








