Friday, July 31
Shadow

Tag: punjabi news

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਨਸ਼ਿਆਂ ਖਿਲਾਫ਼ ਜਾਗਰੂਕਤਾ ਵਾਹਨ ਰਵਾਨਾ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਨਸ਼ਿਆਂ ਖਿਲਾਫ਼ ਜਾਗਰੂਕਤਾ ਵਾਹਨ ਰਵਾਨਾ

Punjab News
ਜਲੰਧਰ, 8 ਮਈ : ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਸਥਾਨਕ ਬਸਤੀ ਨੌ ਤੋਂ ਨਸ਼ਿਆਂ ਖਿਲਾਫ਼ ਜਾਗਰੂਕਤਾ ਵਾਹਨ ਨੂੰ ਰਵਾਨਾ ਕੀਤਾ ਗਿਆ।  ਇਸ ਮੌਕੇ ਸੰਬੋਧਨ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਵੱਲੋਂ ਇਸ ਜਾਗਰੂਕਤਾ ਵਾਹਨ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਰਾਹੀਂ ਦੋ ਦਿਨ ਵਿਧਾਨ ਸਭਾ ਹਲਕਾ ਪੱਛਮੀ ਦੇ ਹਰ ਵਾਰਡ ਵਿੱਚ ਪਹੁੰਚ ਕਰਕੇ ਲੋਕਾਂ ਨੂੰ ਨਸ਼ਿਆਂ ਦੀ ਲਾਹਣਤ ਖਿਲਾਫ਼ ਲਾਮਬੰਦ ਕੀਤਾ ਜਾਵੇਗਾ।  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਦ੍ਰਿੜ ਸੰਕਲਪ ਹੈ ਅਤੇ ਇਸੇ ਵਚਨਬੱਧਤਾ ਤਹਿਤ ਨਸ਼ੇ ਦੇ ਕਾਰੋਬਾਰੀਆਂ ਖਿਲਾਫ਼ ਵੱਡੇ ਪੱਧਰ ’ਤੇ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਜਿਥੇ ਵੱਡੀ ਗਿਣਤੀ ਨਸ਼ਾ ਤਸਕਰਾਂ ਨੂੰ ਜ਼ੇਲ੍ਹਾਂ ਦੀਆਂ ਸਲਾਖਾ...
ਚੋਣਾਂ ਤੋਂ ਪਹਿਲਾਂ ਸਿਆਸੀ ਵਿਰੋਧੀਆਂ ਨੂੰ ਡਰਾਉਣ ਲਈ ਭਾਜਪਾ ਈਡੀ ਦੇ ਛਾਪਿਆਂ, ਚੋਣਵੇਂ ਲੀਕ ਅਤੇ ਮਨਘੜਤ ਕਹਾਣੀਆਂ ਦੀ ਵਰਤੋਂ ਕਰ ਰਹੀ ਹੈ: ਅਮਨ ਅਰੋੜਾ

ਚੋਣਾਂ ਤੋਂ ਪਹਿਲਾਂ ਸਿਆਸੀ ਵਿਰੋਧੀਆਂ ਨੂੰ ਡਰਾਉਣ ਲਈ ਭਾਜਪਾ ਈਡੀ ਦੇ ਛਾਪਿਆਂ, ਚੋਣਵੇਂ ਲੀਕ ਅਤੇ ਮਨਘੜਤ ਕਹਾਣੀਆਂ ਦੀ ਵਰਤੋਂ ਕਰ ਰਹੀ ਹੈ: ਅਮਨ ਅਰੋੜਾ

Punjab News
ਚੰਡੀਗੜ੍ਹ 8 ਮਈ- ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵੀਰਵਾਰ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) 'ਤੇ ਮਨਘੜਤ ਕਹਾਣੀਆਂ, ਚੋਣਵੇਂ ਤਰੀਕੇ ਨਾਲ ਜਾਣਕਾਰੀ ਲੀਕ ਕਰਨ ਅਤੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਰਾਹੀਂ ਉਨ੍ਹਾਂ ਨੂੰ ਬਦਨਾਮ ਕਰਨ ਲਈ ਰਾਜਨੀਤੀ ਤੋਂ ਪ੍ਰੇਰਿਤ ਮੁਹਿੰਮ ਚਲਾਉਣ ਦਾ ਦੋਸ਼ ਲਗਾਇਆ ਹੈ। ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਆਪ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਾਰੇ ਦੋਸ਼ਾਂ ਨੂੰ ਨਕਾਰ ਦਿੱਤਾ ਅਤੇ ਇਸ ਪੂਰੇ ਘਟਨਾਕ੍ਰਮ ਨੂੰ ਚੋਣਾਂ ਤੋਂ ਪਹਿਲਾਂ ਸਿਆਸੀ ਵਿਰੋਧੀਆਂ ਨੂੰ ਨਿਸ਼ਾਨਾ ਬਣਾਉਣ ਲਈ ਭਾਜਪਾ ਦੀ ਡਰਾਉਣ-ਧਮਕਾਉਣ ਅਤੇ ਚਰਿੱਤਰ ਹਨਨ ਦੀ ਰਾਜਨੀਤੀ ਦਾ ਪ੍ਰਤੀਕ ਕਰਾਰ ਦਿੱਤਾ। ਅਮਨ ਅਰੋੜਾ ਨੇ ਦੱਸਿਆ ਕਿ ਉਹ ਬੁੱਧਵਾਰ ਸਵੇਰੇ ਹੋਈ ਈਡੀ ਦੀ ਛਾਪੇਮਾਰੀ ਤੋਂ ਪੂਰੀ ਤਰ੍ਹਾਂ ਅਣਜਾਣ ਸਨ ਕਿਉਂਕਿ ਉਹ ਵਿਭਾਗੀ ਮੀਟਿੰਗਾਂ ਵਿੱਚ ਹਿੱਸਾ ਲੈਣ ਤੋਂ ਪਹਿਲਾਂ ਆਪਣੀ ਮਾਤਾ ਜੀ ਦੀ ਦੇਖਭਾਲ ਕਰ ਰਹੇ ਸਨ, ਜੋ ਪਿਛਲੇ ਦੋ ਹਫ਼ਤਿਆਂ ਤੋਂ ਆਈਸੀਯੂ ਵਿੱਚ ਦਾ...
ਸ਼ੁਕਰਾਨਾ ਯਾਤਰਾ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਮੱਥਾ ਟੇਕਿਆ

ਸ਼ੁਕਰਾਨਾ ਯਾਤਰਾ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਮੱਥਾ ਟੇਕਿਆ

Punjab News
ਮਸਤੂਆਣਾ ਸਾਹਿਬ / ਸੰਗਰੂਰ / ਬਰਨਾਲਾ, 8 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗੁਰਦੁਆਰਾ ਸ੍ਰੀ ਮਸਤੂਆਣਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪੰਜਾਬ ਤੇ ਇਥੋਂ ਲੋਕਾਂ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਆਪਣੀ 'ਸ਼ੁਕਰਾਨਾ ਯਾਤਰਾ' ਦੌਰਾਨ ਮੁੱਖ ਮੰਤਰੀ ਨੇ ਨਾਗਰਿਕਾਂ ਦੀ ਭਲਾਈ ਵਾਸਤੇ ਕੰਮ ਕਰਦੇ ਰਹਿਣ ਲਈ ਪਰਮਾਤਮਾ ਤੋਂ ਅਸ਼ੀਰਵਾਦ ਮੰਗਿਆ ਅਤੇ ਇਮਾਨਦਾਰੀ ਤੇ ਸਮਰਪਿਤ ਭਾਵਨਾ ਨਾਲ ਸੂਬੇ ਦੀ ਸੇਵਾ ਕਰਨ ਸਬੰਧੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਇਸ ਤੋਂ ਪਹਿਲਾਂ ਆਪਣੀ 'ਸ਼ੁਕਰਾਨਾ ਯਾਤਰਾ' ਦੌਰਾਨ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸਰਕਾਰ ਨੇ ਮਸਤੂਆਣਾ ਸਾਹਿਬ ਵਿਖੇ ਪ੍ਰਸਤਾਵਿਤ ਮੈਡੀਕਲ ਕਾਲਜ ਦੀ ਉਸਾਰੀ ਨਾਲ ਸਬੰਧਤ ਸਾਰੀਆਂ ਰਸਮੀ ਕਾਰਵਾਈਆਂ ਪੂਰੀਆਂ ਕਰ ਲਈਆਂ ਹਨ ਅਤੇ ਇਸ ਪ੍ਰੋਜੈਕਟ ਲਈ ਪਛਾਣ ਕੀਤੀ ਗਈ ਜ਼ਮੀਨ ਦਾ ਨਿਰੀਖਣ ਕਰਨ ਲਈ ਕੇਂਦਰ ਸਰਕਾਰ ਦੀ ਇੱਕ ਟੀਮ ਦੇ ਜਲਦ ਆਉਣ ਦੀ ਉਮੀਦ ਹੈ। ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਵਿਕਾਸ ਖਿੱਤੇ ਵਿੱਚ ਡਾਕਟਰੀ ਸਿੱਖਿਆ ਅਤੇ ਸਿਹਤ ਸੰਭਾਲ ਸੇਵਾਵਾਂ ਲਈ...
ਆਪ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਅਮਿਤ ਸ਼ਾਹ ਦੇ ਨਾਮ ‘ਤੇ ਕਥਿਤ ਤੌਰ ‘ਤੇ ਕੀਤੀ ਗਈ ਸ਼ੱਕੀ ਕਾਲ ‘ਤੇ ਕੀਤੀ ਚਿੰਤਾ ਪ੍ਰਗਟ

ਆਪ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਅਮਿਤ ਸ਼ਾਹ ਦੇ ਨਾਮ ‘ਤੇ ਕਥਿਤ ਤੌਰ ‘ਤੇ ਕੀਤੀ ਗਈ ਸ਼ੱਕੀ ਕਾਲ ‘ਤੇ ਕੀਤੀ ਚਿੰਤਾ ਪ੍ਰਗਟ

Punjab News, Punjab Politics
*ਚੰਡੀਗੜ੍ਹ, 8 ਮਈ . 2026* ਆਮ ਆਦਮੀ ਪਾਰਟੀ (ਆਪ) ਦੇ ਹੁਸ਼ਿਆਰਪੁਰ ਤੋਂ ਸਾਂਸਦ ਡਾ. ਰਾਜ ਕੁਮਾਰ ਚੱਬੇਵਾਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਂ 'ਤੇ ਆਈ ਇੱਕ ਸ਼ੱਕੀ ਫ਼ੋਨ ਕਾਲ 'ਤੇ ਗੰਭੀਰ ਚਿੰਤਾ ਪ੍ਰਗਟਾਈ ਅਤੇ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਦੀ ਮੰਗ ਕੀਤੀ। ਡਾਕਟਰ ਚੱਬੇਵਾਲ ਨੇ ਇਸ ਘਟਨਾ ਨੂੰ ਬੇਹੱਦ ਸ਼ੱਕੀ ਕਰਾਰ ਦਿੰਦਿਆਂ ਕਿਹਾ ਕਿ ਅਜਿਹੀਆਂ ਚਾਲਾਂ 'ਆਪ' ਆਗੂਆਂ ਵਿਰੁੱਧ ਖੇਡੀ ਜਾ ਰਹੀ ਗੰਦੀ ਅਤੇ ਨਿਰਾਸ਼ਾਜਨਕ ਰਾਜਨੀਤੀ ਨੂੰ ਦਰਸਾਉਂਦੀਆਂ ਹਨ। ਇੱਕ ਬਿਆਨ ਵਿੱਚ ਡਾਕਟਰ ਰਾਜ ਕੁਮਾਰ ਚੱਬੇਵਾਲ ਨੇ ਦੱਸਿਆ ਕਿ ਬੀਤੇ ਕੱਲ੍ਹ ਉਨ੍ਹਾਂ ਦਾ ਜਨਮ ਦਿਨ ਹੋਣ ਕਾਰਨ ਉਨ੍ਹਾਂ ਨੂੰ ਸਵੇਰ ਤੋਂ ਹੀ ਕਾਫੀ ਫ਼ੋਨ ਆ ਰਹੇ ਸਨ। ਇਸੇ ਦੌਰਾਨ ਸਵੇਰੇ ਕਰੀਬ 8:45 ਵਜੇ ਉਨ੍ਹਾਂ ਨੂੰ ਇੱਕ ਅਜੀਬ ਫ਼ੋਨ ਕਾਲ ਆਈ। ਉਨ੍ਹਾਂ ਦੱਸਿਆ ਕਿ ਫ਼ੋਨ ਕਰਨ ਵਾਲੇ ਨੇ ਪਹਿਲਾਂ ਉਨ੍ਹਾਂ ਨੂੰ ਪੁੱਛਿਆ ਕਿ ਕੀ ਆਪ ਸਾਂਸਦ ਡਾ. ਰਾਜ ਕੁਮਾਰ ਚੱਬੇਵਾਲ ਜੀ ਬੋਲ ਰਹੇ ਹਨ?" ਜਿਸ 'ਤੇ ਉਨ੍ਹਾਂ ਨੇ ਆਪਣੀ ਪਛਾਣ ਦੀ ਪੁਸ਼ਟੀ ਕੀਤੀ। ਡਾਕਟਰ ਚੱਬੇਵਾਲ ਨੇ ਦੱਸਿਆ ਕਿ ਇਸ ਤੋਂ ਬਾਅਦ ਕਾਲ ਕਰਨ ਵਾਲੇ ਨੇ ਕਿਹਾ ਕਿ ਕੇਂ...
ਵਿਦਿਆਰਥੀਆਂ ਦੇ ਵਿਹਾਰ ਨੂੰ ਸਹੀ ਦਿਸ਼ਾ ਦੇਣ ਵਿੱਚ ਅਧਿਆਪਕਾਂ ਦੀ ਭੂਮਿਕਾ ਸਭ ਤੋਂ ਅਹਿਮ : ਡਾ. ਬਲਬੀਰ ਸਿੰਘ

ਵਿਦਿਆਰਥੀਆਂ ਦੇ ਵਿਹਾਰ ਨੂੰ ਸਹੀ ਦਿਸ਼ਾ ਦੇਣ ਵਿੱਚ ਅਧਿਆਪਕਾਂ ਦੀ ਭੂਮਿਕਾ ਸਭ ਤੋਂ ਅਹਿਮ : ਡਾ. ਬਲਬੀਰ ਸਿੰਘ

Punjab News
ਅੰਮ੍ਰਿਤਸਰ, 8 ਮਈ 2026 — ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮਹਾਂ ਸਿੰਘ ਗੇਟ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਲਈ ਕਰਵਾਈ ਜਾ ਰਹੀ ਸਮਰੱਥਾ ਨਿਰਮਾਣ ਟ੍ਰੇਨਿੰਗ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਅਤੇ ਅਧਿਆਪਕਾਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਦੇ ਵਿਹਾਰ ਨੂੰ ਸਹੀ ਦਿਸ਼ਾ ਦੇਣ, ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਮਾਨਸਿਕ ਤੌਰ ‘ਤੇ ਮਜ਼ਬੂਤ ਬਣਾਉਣ ਵਿੱਚ ਅਧਿਆਪਕਾਂ ਦੀ ਭੂਮਿਕਾ ਸਭ ਤੋਂ ਅਹਿਮ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਸਾਡੇ “ਨੇਸ਼ਨ ਬਿਲਡਰ” ਹਨ ਅਤੇ ਪੰਜਾਬ ਸਰਕਾਰ ਨੂੰ ਪੂਰਾ ਭਰੋਸਾ ਹੈ ਕਿ ਉਹ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਜਨ ਅੰਦੋਲਨ ਬਣਾਉਣ ਵਿੱਚ ਵੱਡਾ ਯੋਗਦਾਨ ਪਾਉਣਗੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਡਾਕਟਰ ਬੀ. ਆਰ. ਅੰਬੇਦਕਰ ਇੰਸਟੀਚਿਊਟ ਆਫ ਮੈਡੀਕਲ ਸਾਇ...
ਗੈਂਗਸਟਰਾਂ ’ਤੇ ਵਾਰ ਦਾ 108ਵਾਂ ਦਿਨ: ਪੰਜਾਬ ਪੁਲਿਸ ਨੇ 548 ਥਾਵਾਂ ’ਤੇ ਕੀਤੀ ਛਾਪੇਮਾਰੀ ; 261 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 108ਵਾਂ ਦਿਨ: ਪੰਜਾਬ ਪੁਲਿਸ ਨੇ 548 ਥਾਵਾਂ ’ਤੇ ਕੀਤੀ ਛਾਪੇਮਾਰੀ ; 261 ਗ੍ਰਿਫ਼ਤਾਰ

Crime News, Punjab News
ਚੰਡੀਗੜ੍ਹ, 8 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਦੇ 108ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 548  ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ  ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ 108ਵੇਂ ਦਿਨ ਪੁਲਿਸ ਟੀਮਾਂ ਨੇ ਪੰਜ ਹਥਿਆਰਾਂ ਸਮੇਤ 261 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 27,621 ਹੋ ਗਈ ਹੈ। ਇਸ ਤੋਂ ਇਲਾਵਾ 126 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ...
ਪੰਜਾਬ ਦੀ ਜੀਵਨ ਰੇਖਾ ਨੂੰ ਮੁੜ ਸੁਰਜੀਤ ਕੀਤਾ ਜਾ ਰਿਹੈ; 14,000 ਕਿਲੋਮੀਟਰ ਪਾਈਪਲਾਈਨਾਂ ਅਤੇ 21,000 ਕਿਊਸਿਕ ਪਾਣੀ ਨੇ ਟੇਲਾਂ ‘ਤੇ ਵਸਦੇ ਕਿਸਾਨਾਂ ਲਈ ਸਿੰਚਾਈ ਸਹੂਲਤ ਯਕੀਨੀ ਬਣਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੀ ਜੀਵਨ ਰੇਖਾ ਨੂੰ ਮੁੜ ਸੁਰਜੀਤ ਕੀਤਾ ਜਾ ਰਿਹੈ; 14,000 ਕਿਲੋਮੀਟਰ ਪਾਈਪਲਾਈਨਾਂ ਅਤੇ 21,000 ਕਿਊਸਿਕ ਪਾਣੀ ਨੇ ਟੇਲਾਂ ‘ਤੇ ਵਸਦੇ ਕਿਸਾਨਾਂ ਲਈ ਸਿੰਚਾਈ ਸਹੂਲਤ ਯਕੀਨੀ ਬਣਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਮਾਨਸਾ / ਸਰਦੂਲਗੜ੍ਹ, 8 ਮਈ 2026:'ਆਪ' ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਵੱਡੇ ਸਿੰਚਾਈ, ਬਿਜਲੀ ਅਤੇ ਭਲਾਈ ਸੁਧਾਰਾਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਲ 2022 ਤੋਂ ਬਾਅਦ ਸੂਬੇ ਵਿੱਚ ਨਹਿਰੀ ਪਾਣੀ ਦੀ ਵਰਤੋਂ ‘ਚ ਤੇਜ਼ੀ ਨਾਲ ਹੋਏ ਵਾਧੇ ਬਾਰੇ ਗੱਲ ਕਰਦਿਆਂ ਕਿਹਾ ਕਿ ਪਹਿਲੀ ਵਾਰ ਦੂਰ-ਦੁਰਾਡੇ ਪਿੰਡਾਂ ਅਤੇ ਟੇਲ ‘ਤੇ ਵਸਦੀ ਆਬਾਦੀ ਨੂੰ ਦਹਾਕਿਆਂ ਵਿੱਚ ਪਹਿਲੀ ਵਾਰ ਸਿੰਚਾਈ ਸਹੂਲਤਾਂ ਮਿਲ ਰਹੀਆਂ ਹਨ। ਕਿਸਾਨਾਂ ਲਈ ਦਿਨ ਵੇਲੇ ਨਿਰਵਿਘਨ ਬਿਜਲੀ, ਘਰੇਲੂ ਖ਼ਪਤਕਾਰਾਂ ਲਈ ਮੁਫ਼ਤ ਬਿਜਲੀ, ਸਰਕਾਰੀ ਨੌਕਰੀਆਂ, ਸਿਹਤ ਸੰਭਾਲ ਅਤੇ ਭਲਾਈ ਸਕੀਮਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਕਰਦਾਤਾਵਾਂ ਦਾ ਪੈਸਾ ਹੁਣ "ਕਮਿਸ਼ਨ ਅਤੇ ਭ੍ਰਿਸ਼ਟਾਚਾਰ" ਦੀ ਬਜਾਏ ਵਿਕਾਸ ਕੰਮਾਂ 'ਤੇ ਖਰਚਿਆਂ ਜਾ ਰਿਹਾ ਹੈ। ਮਾਨਸਾ ਅਤੇ ਸਰਦੂਲਗੜ੍ਹ ਵਿਖੇ 'ਸ਼ੁਕਰਾਨਾ ਯਾਤਰਾ' ਦੌਰਾਨ ਬੇਮਿਸਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ, ਪੰਜਾਬ ਦੀ ਭਾਈਚਾਰਕ ਸਾਂਝ ਨੂੰ ਬਣਾਈ ਰੱਖਣ ਅਤੇ 'ਬੇਅਦਬੀ' ਘਟਨਾਵ...
ਵਿਧਾਇਕ ਰਣਬੀਰ ਸਿੰਘ ਭੁੱਲਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੰਮ੍ਰਿਤਸਰ ਲਈ ਬੱਸ ਰਵਾਨਾ

ਵਿਧਾਇਕ ਰਣਬੀਰ ਸਿੰਘ ਭੁੱਲਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੰਮ੍ਰਿਤਸਰ ਲਈ ਬੱਸ ਰਵਾਨਾ

Local news
ਫ਼ਿਰੋਜ਼ਪੁਰ, 8 ਮਈ- ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਵੱਲੋਂ ਅੱਜ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਸ਼ਰਧਾਲੂਆਂ ਦੀ ਬੱਸ ਨੂੰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਹ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਨੇੜਲੇ ਪ੍ਰਸਿੱਧ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨਾਂ ਲਈ ਭੇਜੀ ਗਈ ਹੈ। ਇਸ ਮੌਕੇ ਵਿਧਾਇਕ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਇਸ ਯੋਜਨਾ ਦਾ ਮਕਸਦ ਲੋਕਾਂ ਨੂੰ ਸੁਵਿਧਾਜਨਕ ਅਤੇ ਮੁਫ਼ਤ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਸ ਬੱਸ ਰਾਹੀਂ ਸ਼ਰਧਾਲੂਆਂ ਨੂੰ ਸ਼੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ ਅਤੇ ਭਗਵਾਨ ਵਾਲਮੀਕਿ ਤੀਰਥ ਸਥਲ ਦੇ ਦਰਸ਼ਨ ਕਰਨਗੇ। ਇਸ ਦੇ ਨਾਲ-ਨਾਲ ਯਾਤਰੀਆਂ ਨੂੰ ਜਲਿਆਂਵਾਲਾ ਬਾਗ਼, ਪਾਰਟੀਸ਼ਨ ਮਿਊਜ਼ੀਅਮ ਅਤੇ ਵਾਹਗਾ ਬਾਰਡਰ ਵਿਖੇ ਰੀਟਰੀਟ ਸਮਾਰੋਹ ਵੀ ਵੇਖਣ ਦਾ ਮੌਕਾ ਮਿਲੇਗਾ। ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਇਹ ਯੋਜਨਾ ਵਿਸ਼ੇਸ਼ ਤੌਰ ...
ਵਿਧਾਇਕ ਚੱਢਾ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡਾਂ ਵਿੱਚ ਲੋਕ ਜਾਗਰੂਕਤਾ ਲਈ ਆਟੋ ਵਾਹਨਾਂ ਨੂੰ ਕੀਤਾ ਰਵਾਨਾ

ਵਿਧਾਇਕ ਚੱਢਾ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡਾਂ ਵਿੱਚ ਲੋਕ ਜਾਗਰੂਕਤਾ ਲਈ ਆਟੋ ਵਾਹਨਾਂ ਨੂੰ ਕੀਤਾ ਰਵਾਨਾ

Local news
ਰੂਪਨਗਰ, 08 ਮਈ: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਅੱਜ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਵੱਲੋਂ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਿੱਚ ਲੋਕ ਜਾਗਰੂਕਤਾ ਫੈਲਾਉਣ ਲਈ ਵਿਸ਼ੇਸ਼ ਆਟੋ ਵਾਹਨਾਂ ਨੂੰ ਰਵਾਨਾ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਇੱਕ ਪਾਸੇ ਪਿੰਡਾਂ ਵਿੱਚ ਖੇਡ ਮੈਦਾਨ ਅਤੇ ਸਟੇਡੀਅਮ ਤਿਆਰ ਕਰਵਾਏ ਜਾ ਰਹੇ ਹਨ ਤਾਂ ਜੋ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ ਜਾ ਸਕੇ, ਜਦਕਿ ਦੂਜੇ ਪਾਸੇ ਨਸ਼ਾ ਤਸਕਰਾਂ ਅਤੇ ਨਸ਼ਾ ਸਪਲਾਈ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਨਵੀਆਂ ਪਹਿਲਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਹੁਣ ਪਿੰਡ-ਪਿੰਡ ਅਤੇ ਗਲੀ-ਗਲੀ ਵਿੱਚ ਸਪੀਕਰਾਂ ਨਾਲ ਲੈਸ ਆਟੋ ਵਾਹਨ ਭੇਜੇ ਜਾ ਰਹੇ ਹਨ, ਜੋ ਲੋਕਾਂ ਨੂੰ ਨਸ਼ਿਆਂ ਦੇ ਨੁਕਸਾਨਾਂ ...
ਐੱਸ ਡੀ ਐਮ ਡੇਰਾ ਬਾਬਾ ਨਾਨਕ ਅਦਿੱਤਿਆ ਸ਼ਰਮਾ ਵੱਲੋਂ ਪੁਲਿਸ ਤੇ ਖੇਤੀਬਾੜੀ ਵਿਭਾਗ ਦੀ ਟੀਮ ਨਾਲ ਇਲਾਕੇ ਦਾ ਦੌਰਾ

ਐੱਸ ਡੀ ਐਮ ਡੇਰਾ ਬਾਬਾ ਨਾਨਕ ਅਦਿੱਤਿਆ ਸ਼ਰਮਾ ਵੱਲੋਂ ਪੁਲਿਸ ਤੇ ਖੇਤੀਬਾੜੀ ਵਿਭਾਗ ਦੀ ਟੀਮ ਨਾਲ ਇਲਾਕੇ ਦਾ ਦੌਰਾ

Local news
ਗੁਰਦਾਸਪੁਰ, 8 ਮਈ - ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ, ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਤਹਿਸੀਲ ਡੇਰਾ ਬਾਬਾ ਨਾਨਕ ਦੇ ਉਪ ਮੰਡਲ ਮੈਜਿਸਟਰੇਟ ਅਦਿੱਤਿਆ ਸ਼ਰਮਾ ਵੱਲੋਂ ਆਪਣੀ ਟੀਮ ਲੈ ਕੇ ਇਲਾਕੇ ਦਾ ਦੌਰਾ ਕੀਤਾ। ਟੀਮ ਵਿੱਚ ਡੇਰਾ ਬਾਬਾ ਨਾਨਕ ਦੇ ਡੀਐੱਸਪੀ ਜੋਗਾ ਸਿੰਘ ਅਤੇ ਖੇਤੀਬਾੜੀ ਅਫ਼ਸਰ  ਸੁਖਬੀਰ ਸਿੰਘ ਸੰਧੂ ਉਹਨਾਂ ਨਾਲ ਮੌਜੂਦ ਸਨ। ਐੱਸ ਡੀ ਐਮ ਵਲੋਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਗਿਆ ਕਿ ਉਹ ਆਪਣੇ ਖੇਤਾਂ ਵਿਚਲਾ ਕਣਕ ਦਾ ਨਾੜ ਨਾ ਸਾੜਨ ਸਗੋਂ ਇਸ ਨੂੰ ਆਪਣੇ ਖੇਤਾਂ ਵਿੱਚ ਮਿਲਾ ਕੇ ਜਮੀਨ ਦੀ ਉਪਜਾਊ ਸ਼ਕਤੀ ਵਧਾਉਣ ਤਾਂ ਜੋ ਉਹਨਾਂ ਦੀ ਫ਼ਸਲ ਦੀ ਪੈਦਾਵਾਰ ਵਧੇ ਅਤੇ ਖਾਦਾਂ ਦਾ ਖ਼ਰਚਾ ਘਟੇ। ਨਾੜ ਸਾੜ ਕੇ ਜਿੱਥੇ ਕਿਸਾਨ ਆਪਣੀ ਜਮੀਨ ਦੀ ਸਿਹਤ ਵਿਗਾੜ ਰਹੇ ਹਨ, ਉਥੇ ਨਾਲ ਹੀ ਵਾਤਾਵਰਣ ਨੂੰ ਪ੍ਰਦੂਸ਼ਿਤ ਕਰ ਰਹੇ ਹਨ। ਇਹਨਾਂ ਦਿਨਾਂ ਵਿੱਚ ਤੇਜ ਹਵਾਵਾਂ ਚੱਲਣ ਕਾਰਨ ਇਹ ਅੱਗ ਬੇਕਾਬੂ ਹੋ ਕੇ ਜਾਨੀ ਮਾਲੀ ਨੁਕਸਾਨ ਵੀ ਕਰ ਸਕਦੀ ਹੈ। ਇਸ ਦੇ ਨਾਲ ਹੀ ਖੇਤਾਂ ਵਿਚਲੇ ਅਤੇ ਸੜਕਾਂ ਕੰਢੇ ਲੱਗੇ ਰੁੱਖ ਬੂਟੇ ਅਤੇ ਕਈ ਤਰ੍ਹਾਂ ਦੇ ਜੀਵ ਜੰਤ...