Wednesday, July 29
Shadow

Tag: punjabi news

ਜ਼ਿਲ੍ਹਾ ਮੈਜਿਸਟ੍ਰੇਟ ਨੇ ਪ੍ਰੈਗਾਬਲਿਨ 75 ਐਮ.ਜੀ. ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਵਿਕਰੀ ’ਤੇ ਲਗਾਈ ਪਾਬੰਦੀ

ਜ਼ਿਲ੍ਹਾ ਮੈਜਿਸਟ੍ਰੇਟ ਨੇ ਪ੍ਰੈਗਾਬਲਿਨ 75 ਐਮ.ਜੀ. ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਵਿਕਰੀ ’ਤੇ ਲਗਾਈ ਪਾਬੰਦੀ

Local news
ਮਾਨਸਾ, 09 ਜੂਨ:             ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਵਿੱਚ ਪ੍ਰੈਗਾਬਲਿਨ 75 ਐਮ.ਜੀ. ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਵਿਕਰੀ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਕੈਮਿਸਟ ਵੱਲੋਂ ਦਵਾਈ ਦੇਣ ਸਮੇਂ ਪ੍ਰੀਸਕਰਿਪਸ਼ਨ ਸਲਿੱਪ ’ਤੇ ਆਪਣੀ ਮੋਹਰ ਲਗਾਈ ਜਾਵੇਗੀ ਅਤੇ ਦਵਾਈ ਦੇਣ ਦੀ ਮਿਤੀ ਦਰਜ ਕੀਤੀ ਜਾਵੇਗੀ।             ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਸਿਵਲ ਸਰਜਨ ਮਾਨਸਾ ਨੇ ਧਿਆਨ ਵਿੱਚ ਲਿਆਂਦਾ ਹੈ ਕਿ ਪ੍ਰੈਗਾਬਲਿਨ 300 ਐਮ.ਜੀ. ਕੈਪਸੂਲ ਦੀ ਆਮ ਲੋਕਾਂ ਵੱਲੋਂ ਗਲਤ ਵਰਤੋਂ ਕੀਤੀ ਜਾ ਰਹੀ ਹੈ ਅਤੇ ਕਈ ਲੋਕਾਂ ਵੱਲੋਂ ਇਸ ਨੂੰ ਨਸ਼ੇ ਦੇ ਤੌਰ ’ਤੇ ਵਰਤਿਆ ਜਾ ਰਿਹਾ ਹੈ (ਸਿਗਨੇਚਰ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ)। ਉਨ੍ਹਾਂ ਵੱਲੋਂ ਜ਼ਿਲ੍ਹਾ ਮਾ...
ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਲਾਜ਼ਮੀ: ਨਰਿੰਦਰ ਕੌਰ ਭਰਾਜ

ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਲਾਜ਼ਮੀ: ਨਰਿੰਦਰ ਕੌਰ ਭਰਾਜ

Local news
ਸੰਗਰੂਰ, 09 ਜੂਨ- ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ ਨੇ ਅੱਜ ਸ਼੍ਰੀ ਕਾਲਾ ਮਾਤਾ ਮੰਦਰ ਦੇ ਹਾਲ ਵਿਖੇ ਪਿੰਡਾਂ ਦੇ ਸਰਪੰਚਾਂ, ਪੰਚਾਂ, ਲੈਵਲ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ, ਮੁਹਿੰਮ ਦੇ ਕੋਆਰਡੀਨੇਟਰਾਂ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਦੇ ਆਗੂਆਂ ਨਾਲ ਸਮੀਖਿਆ ਮੀਟਿੰਗ ਕੀਤੀ। ਇਸ ਮੌਕੇ ਹਲਕਾ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾ ਨੇ ਦੱਸਿਆ ਕਿ ਨਸ਼ਿਆਂ ਦੀ ਖਾਤਮੇ ਹਿੱਤ ਇੱਕ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਸੀ ਅਤੇ ਨਸ਼ਿਆਂ ਖਿਲਾਫ ਜਾਗਰੂਕਤਾ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਲੈਣ ਲਈ ਪਿੰਡਾਂ ਤੇ ਸ਼ਹਿਰਾਂ ਲਈ ਈ-ਰਿਕਸ਼ਾ ਚਲਾਏ ਗਏ ਹਨ। ਇਸ ਤਹਿਤ ਸੰਗਰੂਰ ਵਿਖੇ 155 ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ ਤੇ ਇਹਨਾਂ ਵਿੱਚੋਂ ਤਫਤੀਸ਼ ਉਪਰੰਤ 22 ਵਿਅਕਤੀਆਂ ਖਿਲਾਫ ਕਾਰਵਾਈ ਕੀਤੀ ਜਾ ਚੁੱਕੀ ਹੈ। ਪੰਜਾਬ ਸਰਕਾਰ ਨੇ ਕਰੀਬ 90 ਹਜ਼ਾਰ ਵਿਅਕਤੀਆਂ, ਜੋ ਕਿ ਨਸ਼ਾ ਪੀੜਤ ਸਨ, ਦਾ ਇਲਾਜ ਵੀ ਕਰਵਾਇਆ ਹੈ। ਕਰੀਬ 60 ਹਜਾਰ ਨਸ਼ਾ ਤਸਕਰਾਂ ਖਿਲਾਫ ਕਾਨੂੰਨੀ ਕਾਰ...
ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ’ਤੇ 67000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਕੁਲਤਾਰ ਸਿੰਘ ਸੰਧਵਾਂ

ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ’ਤੇ 67000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਕੁਲਤਾਰ ਸਿੰਘ ਸੰਧਵਾਂ

Punjab News
ਚੰਡੀਗੜ੍ਹ, 9 ਜੂਨ: ਪੰਜਾਬ ਵਿਧਾਨ ਸਭਾ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਨੇ ਸਿਰਫ਼ ਯੋਗਤਾ ਦੇ ਆਧਾਰ ’ਤੇ ਪੰਜਾਬ ਦੇ ਨੌਜਵਾਨਾਂ ਨੂੰ 67000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਇਸ ਵਿਸ਼ਾਲ ਭਰਤੀ ਮੁਹਿੰਮ ਨੇ ਨੌਜਵਾਨਾਂ ਨੂੰ ਉਨ੍ਹਾਂ ਦੇ ਆਪਣੇ ਸੂਬੇ ਵਿੱਚ ਹੀ ਰੁਜ਼ਗਾਰ ਦੇ ਨਵੇਂ ਮੌਕੇ ਉਪਲਬਧ ਕਰਵਾ ਕੇ ਵਿਦੇਸ਼ ਜਾਣ ਦੇ ਰੁਝਾਨ ਨੂੰ ਸਫਲਤਾਪੂਰਵਕ ਰੋਕਿਆ ਹੈ। ਸਪੀਕਰ ਸੰਧਵਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਸੂਬੇ ਵਿੱਚ ਪੂਰੀ ਭਰਤੀ ਪ੍ਰਕਿਰਿਆ ਵਿੱਚ ਇੱਕ ਵੱਡਾ ਬਦਲਾਅ ਆਇਆ ਹੈ। ‘‘ਸਰਕਾਰੀ ਨੌਕਰੀ ਪ੍ਰਾਪਤ ਕਰਨ ਵਿੱਚ ਰਿਸ਼ਵਤਖੋਰੀ, ਭਾਈ-ਭਤੀਜਾਵਾਦ ਅਤੇ ਰਾਜਨੀਤਿਕ ਸਿਫ਼ਾਰਿਸ਼ਾਂ ਦੇ ਦਿਨ ਪੂਰੀ ਤਰ੍ਹਾਂ ਖਤਮ ਹੋ ਗਏ ਹਨ,।’’ ਉਨ੍ਹਾਂ ਅੱਗੇ ਕਿਹਾ ਕਿ ਮੌਜੂਦਾ ਪ੍ਰਸ਼ਾਸਨ ਵੱਲੋਂ ਪੂਰੇ ਨਿਰਪੱਖ, ਪਾਰਦਰਸ਼ੀ ਅਤੇ ਸਿਫਾਰਸ਼-ਮੁਕਤ ਢੰਗ ਰਾਹੀਂ ਸਿਰਫ਼ ਯੋਗ ਉਮੀਦਵਾਰਾਂ ਦੀ ਹੀ ਚੋਣ ਕੀਤੀ ਜਾ ਰਹੀ ਹੈ। ਸਰਕਾਰ ਦੇ ਮੁੱਖ ਦ੍ਰਿਸ਼ਟੀਕੋਣ ਦਾ ਹਵਾਲਾ ਦਿੰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਅਹੁਦਾ ਸੰਭਾਲਣ ਤੋਂ ਬ...
ਬਰਾਬਰ ਅੰਕ, ਬਰਾਬਰ ਰੈਂਕ: ਮਾਨ ਸਰਕਾਰ ਨੇ ਬੋਰਡ ਪ੍ਰੀਖਿਆਵਾਂ ਲਈ ਜਨਮ ਮਿਤੀ ਨੂੰ ਟਾਈ-ਬ੍ਰੇਕਰ ਵਜੋਂ ਵਰਤਣ ਦੀ ਲੰਬੇ ਸਮੇਂ ਤੋਂ ਪ੍ਰਚੱਲਿਤ ਰਿਵਾਇਤ ਨੂੰ ਕੀਤਾ ਖ਼ਤਮ

ਬਰਾਬਰ ਅੰਕ, ਬਰਾਬਰ ਰੈਂਕ: ਮਾਨ ਸਰਕਾਰ ਨੇ ਬੋਰਡ ਪ੍ਰੀਖਿਆਵਾਂ ਲਈ ਜਨਮ ਮਿਤੀ ਨੂੰ ਟਾਈ-ਬ੍ਰੇਕਰ ਵਜੋਂ ਵਰਤਣ ਦੀ ਲੰਬੇ ਸਮੇਂ ਤੋਂ ਪ੍ਰਚੱਲਿਤ ਰਿਵਾਇਤ ਨੂੰ ਕੀਤਾ ਖ਼ਤਮ

Punjab News
ਚੰਡੀਗੜ੍ਹ, 9 ਜੂਨ: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਦੀ ਪੇਪਰ ਮੁਲਾਂਕਣ ਪ੍ਰਣਾਲੀ ਵਿੱਚ ਬਦਲਾਅ ਕਰਦਿਆਂ, ਬੋਰਡ ਪ੍ਰੀਖਿਆਵਾਂ ਵਿੱਚ ਬਰਾਬਰ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਹੁਣ ਬਰਾਬਰ ਰੈਂਕ ਦੇਣ ਦਾ ਫੈਸਲਾ ਕੀਤਾ ਹੈ। ਇਸ ਫੈਸਲੇ ਨਾਲ ਜਨਮ ਮਿਤੀ ਨੂੰ ਟਾਈ-ਬ੍ਰੇਕਰ ਵਜੋਂ ਵਰਤਣ ਦੀ ਲੰਬੇ ਸਮੇਂ ਤੋਂ ਪ੍ਰਚੱਲਿਤ ਰਿਵਾਇਤ ਖ਼ਤਮ ਹੋ ਜਾਵੇਗੀ। ਇਹ ਅਹਿਮ ਫੈਸਲਾ ਅੱਜ ਪੀ.ਐਸ.ਈ.ਬੀ. ਦੀ ਬੋਰਡ ਮੀਟਿੰਗ ਦੌਰਾਨ ਲਿਆ ਗਿਆ ਹੈ। ਇਸ ਫੈਸਲੇ ਦਾ ਆਧਾਰ 31 ਮਈ, 2026 ਨੂੰ ਕਰਵਾਏ ਗਏ ਸੂਬਾ ਪੱਧਰੀ ਸਨਮਾਨ ਸਮਾਰੋਹ "ਸਿਤਾਰੇ ਜ਼ਮੀਨ 'ਤੇ" ਦੌਰਾਨ ਕੁਝ ਵਿਦਿਆਰਥੀਆਂ ਨਾਲ ਹੋਈ ਗੱਲਬਾਤ ਤੋਂ ਲਿਆ ਗਿਆ ਹੈ। ਇਸ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 8ਵੀਂ, 10ਵੀਂ ਅਤੇ 12ਵੀਂ ਜਮਾਤ ਦੇ ਜ਼ਿਲ੍ਹਾ ਟਾਪਰਾਂ ਨੂੰ ਸਨਮਾਨਿਤ ਕੀਤਾ ਅਤੇ ਇਸ ਸਮੇਂ ਗੱਲਬਾਤ ਦੌਰਾਨ, ਕੁਝ ਵਿਦਿਆਰਥੀਆਂ ਨੇ ਦੱਸਿਆ ਕਿ ਚੋਟੀ ਦੇ ਰੈਂਕ ਪ੍ਰਾਪਤ ਕਰਨ ਵਾਲੇ ਵਿਦਿਆ...
ਡਾ. ਬਲਜੀਤ ਕੌਰ ਦੀ ਅਗਵਾਈ ਹੇਠ ‘ਪ੍ਰੋਜੈਕਟ ਜੀਵਨਜੋਤ’ ਬਣਿਆ ਬਾਲ ਭੀਖ ਮੰਗਣ ਖ਼ਿਲਾਫ਼ ਮਿਸਾਲੀ ਅਭਿਆਨ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ‘ਪ੍ਰੋਜੈਕਟ ਜੀਵਨਜੋਤ’ ਬਣਿਆ ਬਾਲ ਭੀਖ ਮੰਗਣ ਖ਼ਿਲਾਫ਼ ਮਿਸਾਲੀ ਅਭਿਆਨ

Punjab News
ਚੰਡੀਗੜ੍ਹ, 9 ਜੂਨ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬੱਚਿਆਂ ਨੂੰ ਭੀਖ ਮੰਗਣ ਦੀ ਭੈੜੀ ਬੁਰਾਈ ਤੋਂ ਮੁਕਤ ਕਰਕੇ ਉਨ੍ਹਾਂ ਨੂੰ ਬਿਹਤਰ ਭਵਿੱਖ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਅੱਜ ਮਗਸੀਪਾ, ਸੈਕਟਰ-26, ਚੰਡੀਗੜ੍ਹ ਵਿਖੇ “ਪ੍ਰੋਜੈਕਟ ਜੀਵਨਜੋਤ – ਭੀਖ ਮੰਗਣ ਵਿੱਚ ਸ਼ਾਮਲ ਬੱਚਿਆਂ ਦੇ ਬਚਾਅ ਅਤੇ ਪੁਨਰਵਾਸ” ਵਿਸ਼ੇ 'ਤੇ ਰਾਜ ਪੱਧਰੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪ੍ਰੋਜੈਕਟ ਜੀਵਨਜੋਤ ਤਹਿਤ ਹੁਣ ਤੱਕ 1163 ਬੱਚਿਆਂ ਨੂੰ ਰੈਸਕਿਊ ਕਰਕੇ ਸਿੱਖਿਆ, ਸੁਰੱਖਿਆ ਅਤੇ ਪੁਨਰਵਾਸ ਸੇਵਾਵਾਂ ਨਾਲ ਜੋੜਿਆ ਜਾ ਚੁੱਕਾ ਹੈ, ਜੋ ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਆਪਣੇ ਸੰਬੋਧਨ ਦੌਰਾਨ ਡਾ. ਬਲਜੀਤ ਕੌਰ ਨੇ ਕਿਹਾ ਕਿ “ਪ੍ਰੋਜੈਕਟ ਜੀਵਨਜੋਤ ਸਿਰਫ਼ ਇੱਕ ਸਰਕਾਰੀ ਯੋਜਨਾ ਨਹੀਂ, ਸਗੋਂ ਬੱਚਿਆਂ ਨੂੰ ਸ਼ੋਸ਼ਣ ਅਤੇ ਬੇਵਸੀ ਦੇ ਚੱਕਰ ਤੋਂ ਬਾਹਰ ਕੱਢ ਕੇ ਉਨ੍ਹਾਂ ਨੂੰ ਨਵੀਆਂ ਸੰਭਾਵਨਾਵਾਂ...
ਭਗਵੰਤ ਮਾਨ ਸਰਕਾਰ ਨੇ ਕੇਂਦਰ ਨੂੰ ਮੁੜ ਲਿਖਿਆ ਪੱਤਰ; 650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸ਼ਰਧਾਲੂਆਂ ਦੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜਨਮ ਅਸਥਾਨ ਦੇ ਦਰਸ਼ਨਾਂ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦੀ ਮੰਗ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ ਕੇਂਦਰ ਨੂੰ ਮੁੜ ਲਿਖਿਆ ਪੱਤਰ; 650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸ਼ਰਧਾਲੂਆਂ ਦੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜਨਮ ਅਸਥਾਨ ਦੇ ਦਰਸ਼ਨਾਂ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦੀ ਮੰਗ: ਹਰਪਾਲ ਸਿੰਘ ਚੀਮਾ

Punjab News
ਚੰਡੀਗੜ੍ਹ, 9 ਜੂਨ 2026: ਰਾਜ ਦੀ ਮੁਢਲੀ ਬੇਨਤੀ ਦਾ ਕੋਈ ਜਵਾਬ ਨਾ ਮਿਲਣ ਤੋਂ ਬਾਅਦ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੰਗਲਵਾਰ ਨੂੰ ਕੇਂਦਰ ਸਰਕਾਰ ਨੂੰ ਇੱਕ ਯਾਦ ਪੱਤਰ ਭੇਜ ਕੇ ਪੰਜਾਬ ਤੋਂ ਸੀਰ ਗੋਵਰਧਨਪੁਰ, ਵਾਰਾਣਸੀ ਸਥਿਤ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਜਨਮ ਅਸਥਾਨ ਮੰਦਰ ਲਈ ਵਿਸ਼ੇਸ਼ ਰੇਲ ਗੱਡੀਆਂ ਅਲਾਟ ਕਰਨ ਦੀ ਮੰਗ ਕੀਤੀ ਹੈ, ਤਾਂ ਜੋ ਸੂਬੇ ਭਰ ਦੇ ਸ਼ਰਧਾਲੂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਆਗਾਮੀ 650ਵੇਂ ਪ੍ਰਕਾਸ਼ ਪੁਰਬ ਮੌਕੇ ਨਤਮਸਤਕ ਹੋ ਸਕਣ। ਵਿੱਤ ਮੰਤਰੀ, ਜੋ ਕਿ ਇਨ੍ਹਾਂ ਸਮਾਗਮਾਂ ਦੇ ਆਯੋਜਨ ਲਈ ਸੂਬਾ ਸਰਕਾਰ ਵੱਲੋਂ ਗਠਿਤ ਕੈਬਨਿਟ ਉਪ-ਕਮੇਟੀ ਦੇ ਚੇਅਰਮੈਨ ਹਨ, ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਇਤਿਹਾਸਕ 650ਵੇਂ ਪ੍ਰਕਾਸ਼ ਪੁਰਬ ਦੀ ਯਾਦ ਵਿੱਚ ਕਰਵਾਏ ਜਾ ਰਹੇ ਸਾਲ ਭਰ ਚੱਲਣ ਵਾਲੇ ਸਮਾਗਮਾਂ ਦਾ ਜਾਇਜ਼ਾ ਲੈਣ ਲਈ ਇੱਕ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਇਹ ਗੱਲ ਕਹੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਮੁੱਖ ਮੰਤਰੀ ਭਗਵੰਤ ਸਿੰਘ ਮਾਨ...
ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ : ਮੋਹਿੰਦਰ ਭਗਤ

ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ : ਮੋਹਿੰਦਰ ਭਗਤ

Punjab News
ਚੰਡੀਗੜ੍ਹ, 9 ਜੂਨ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਉਦੇਸ਼ ਦੀ ਪੂਰਤੀ ਲਈ ਅੱਜ ਚੰਡੀਗੜ੍ਹ ਵਿਖੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਅਤੇ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਮੁਸ਼ਕਲਾਂ ਦੇ ਨਿਪਟਾਰੇ ਲਈ ਸਬ-ਡਵੀਜ਼ਨ ਪੱਧਰ ’ਤੇ ਵਿਸ਼ੇਸ਼ ਕੈਂਪ ਲਗਵਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਉਨ੍ਹਾਂ ਦੀ ਭਲਾਈ ਨੂੰ ਸਭ ਵਿਸ਼ੇਸ਼ ਤਰਜੀਹ ਦੇ ਰਹੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਪ੍ਰਸ਼ਾਸਨਿਕ ਅਧਿਕਾਰੀ ਮੌਕੇ ’ਤੇ ਹਾਜ਼ਰ ਰ...
ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 9 ਜੂਨ- ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ ਹਟਵੀਆਂ ਪਹਿਲਕਦਮੀਆਂ ਕਰਨ ਨਾਲ ਵਿਕਾਸ ਦੀ ਨਵੀਂ ਕਹਾਣੀ ਸਿਰਜ ਰਿਹਾ ਹੈ, ਜਿਸ ਸਦਕਾ ਸੂਬਾ, ਦੇਸ਼ ਭਰ ਵਿੱਚ ਸਭ ਤੋਂ ਪਸੰਦੀਦਾ ਸਟਾਰਟਅੱਪ ਸਥਾਨ ਵਜੋਂ ਉੱਭਰ ਰਿਹਾ ਹੈ ਜਿੱਥੇ ਨੌਜਵਾਨ ਆਪਣੇ ਵਿਚਾਰਾਂ ਨੂੰ ਕਾਰੋਬਾਰ ਅਤੇ ਰੋਜ਼ਗਾਰ ਦੇ ਮੌਕਿਆਂ ਵਿੱਚ ਬਦਲ ਰਹੇ ਹਨ। ਇਸ ਸੋਚ ਦੀ ਪੈਰਵੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 31 ਸਟਾਰਟਅੱਪਜ਼ ਅਤੇ ਉਨ੍ਹਾਂ ਦੇ ਸੰਸਥਾਪਕਾਂ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ। ਇਸ ਮੌਕੇ ਉਨ੍ਹਾਂ ਕਿਹਾ ਕਿ ਸਫਲ ਉੱਦਮੀਆਂ ਦੀ ਅਗਲੀ ਪੀੜ੍ਹੀ ਨਾ ਸਿਰਫ਼ ਪੰਜਾਬ ਵਿਚੋਂ ਆਵੇ, ਸਗੋਂ ਪੰਜਾਬ ਵਿੱਚ ਆਪਣੀਆਂ ਕੰਪਨੀਆਂ ਵੀ ਸਥਾਪਤ ਕਰੇ, ਜਿਸ ਨਾਲ ਸੂਬੇ ਦੇ ਅੰਦਰ ਹੀ ਨੌਕਰੀਆਂ ਅਤੇ ਕਮਾਈ ਦੇ ਮੌਕੇ ਪੈਦਾ ਹੋਣ। ਸਟਾਰਟਅੱਪ ਨੂੰ ਪੰਜਾਬ ਦੇ ਭਵਿੱਖੀ ਆਰਥਿਕ ਵਿਕਾਸ ਦਾ ਮੁੱਖ ਥੰਮ੍ਹ ਦੱਸਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਕਿਸੇ ਵੀ ਸ਼ਾਨਦਾਰ ਉੱਦਮ ਨੂੰ ਵਿੱਤੀ ਸਹਾਇਤਾ ਦੀ ਘਾਟ ਕਾਰਨ ਛ...
ਵਿਜੀਲੈਂਸ ਬਿਊਰੋ ਨੇ ਮਈ ਮਹੀਨੇ ਦੌਰਾਨ  ਰਿਸ਼ਵਤਖੋਰੀ ਦੇ  ਛੇ ਮਾਮਲਿਆਂ ਵਿੱਚ 8 ਸਰਕਾਰੀ ਕਰਮਚਾਰੀਆ ਨੂੰ ਕੀਤਾ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਨੇ ਮਈ ਮਹੀਨੇ ਦੌਰਾਨ  ਰਿਸ਼ਵਤਖੋਰੀ ਦੇ  ਛੇ ਮਾਮਲਿਆਂ ਵਿੱਚ 8 ਸਰਕਾਰੀ ਕਰਮਚਾਰੀਆ ਨੂੰ ਕੀਤਾ ਰੰਗੇ ਹੱਥੀਂ ਕਾਬੂ

Crime News, Punjab News
ਚੰਡੀਗੜ੍ਹ, 9 ਜੂਨ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਮਈ ਮਹੀਨੇ ਦੌਰਾਨ 6 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦੇ 8 ਸਰਕਾਰੀ ਕਰਮਚਾਰੀਆ ਨੂੰ ਰੰਗੇ ਹੱਥੀਂ ਕਾਬੂ ਕਰਨ ਵਿੱਚ ਕਾਮਯਾਬੀ ਹਾਸਿਲ ਕੀਤੀ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਇਸ ਸਮੇਂ ਦੌਰਾਨ ਸਰਕਾਰੀ ਕਰਮਚਾਰੀਆਂ ਅਤੇ ਹਰ ਖੇਤਰ ਵਿੱਚ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਪੁਰਜ਼ੋਰ ਕੋਸ਼ਿਸ਼ ਕੀਤੀ ਹੈ। ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ 19 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। ਬੁਲਾਰੇ ਅੱਗੇ ਕਿਹਾ ਕਿ 14 ਮੁਲਜ਼ਮਾਂ, ਜਿਨ੍ਹਾਂ ਵਿੱਚ 8 ਸਰਕਾਰੀ ਕਰਮਚਾਰੀ ਵੀ ਸ਼ਾਮਿਲ ਹਨ, ਵਿਰੁੱਧ 4 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ।  ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਬੁਲਾਰੇ ਨੇ ਅੱਗੇ ਕਿਹਾ ਕਿ ਵੱਖ-ਵੱਖ ਸਮਰੱਥ ਅਦਾਲਤਾਂ ਨੇ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਕੀਤੇ ਗਏ ਅਤੇ ਲੜੇ ਗਏ ਦੋ ...
ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲਿਸ ਦੀ ਏਐਨਟੀਐਫ ਵਿਖੇ ਅਤਿ-ਆਧੁਨਿਕ ਸਪੈਸ਼ਲ ਇੰਟੈਲੀਜੈਂਸ ਐਂਡ ਟੈਕਨੀਕਲ ਯੂਨਿਟ ਦਾ ਕੀਤਾ ਉਦਘਾਟਨ

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲਿਸ ਦੀ ਏਐਨਟੀਐਫ ਵਿਖੇ ਅਤਿ-ਆਧੁਨਿਕ ਸਪੈਸ਼ਲ ਇੰਟੈਲੀਜੈਂਸ ਐਂਡ ਟੈਕਨੀਕਲ ਯੂਨਿਟ ਦਾ ਕੀਤਾ ਉਦਘਾਟਨ

Punjab News
ਚੰਡੀਗੜ੍ਹ, 9 ਜੂਨ: ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਦੀਆਂ ਕਾਰਜਸ਼ੀਲ ਸਮਰੱਥਾਵਾਂ ਵਿੱਚ ਵਾਧਾ ਕਰਨ ਵੱਲ ਅਹਿਮ ਕਦਮ ਚੁੱਕਦਿਆਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਏਐਨਟੀਐਫ ਪੁਲਿਸ ਸਟੇਸ਼ਨ, ਐਸ.ਏ.ਐਸ. ਨਗਰ ਵਿਖੇ ਨਵੀਂ ਸਥਾਪਿਤ ਅਤਿ-ਆਧੁਨਿਕ ਸਪੈਸ਼ਲ ਇੰਟੈਲੀਜੈਂਸ ਐਂਡ ਟੈਕਨੀਕਲ ਯੂਨਿਟ (ਐਸਆਈਟੀਯੂ) ਸਮੇਤ ਕਈ ਆਧੁਨਿਕ ਤਕਨੀਕੀ ਅਤੇ ਇੰਟੈਲੀਜੈਂਸ ਸਹੂਲਤਾਂ ਦਾ ਉਦਘਾਟਨ ਕੀਤਾ। ਡੀਜੀਪੀ ਪੰਜਾਬ, ਜਿਨ੍ਹਾਂ ਦੇ ਨਾਲ ਸਪੈਸ਼ਲ ਡੀਜੀਪੀ ਏਐਨਟੀਐਫ ਕੁਲਦੀਪ ਸਿੰਘ ਅਤੇ ਏਡੀਜੀਪੀ ਏਐਨਟੀਐਫ ਨੀਲਭ ਕਿਸ਼ੋਰ ਮੌਜੂਦ ਸਨ, ਨੇ ਏਐਨਟੀਐਫ ਪੁਲਿਸ ਸਟੇਸ਼ਨ ਵਿਖੇ ਕ੍ਰਾਈਮ ਐਂਡ ਕ੍ਰਿਮੀਨਲ ਟ੍ਰੈਕਿੰਗ ਨੈੱਟਵਰਕ ਐਂਡ ਸਿਸਟਮਜ਼ (ਸੀਸੀਟੀਐਨਐਸ) ਰੂਮ, ਇੰਟੈਰੋਗੇਸ਼ਨ ਰੂਮ, ਐਮਐਚਸੀ ਰੂਮ ਅਤੇ ਡੀਐਸਪੀ ਦਫ਼ਤਰ ਦਾ ਵੀ ਉਦਘਾਟਨ ਕੀਤਾ। ਜ਼ਿਕਰਯੋਗ ਹੈ ਕਿ ਅਗਸਤ 2024 ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਦਘਾਟਨ ਕੀਤੇ ਗਏ ਏਐਨਟੀਐਫ ਪੁਲਿਸ ਸਟੇਸ਼ਨ, ਐਸਏਐਸ ਨਗਰ ਦੀ ਇਮਾਰਤ ਨੂੰ ਹੁਣ ਇੱਕ ਆਧੁਨਿਕ ਇੰਵੈਸਟੀਗੇਸ਼ਨ ਅਤੇ ਇੰਟੈਲੀਜੈਂਸ ਕੇਂਦਰ ਵਜੋਂ ਵਿਕਸਤ ਕ...