ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅਧਿਕਾਰੀਆਂ ਨੂੰ 3100 ਪੇਂਡੂ ਸਟੇਡੀਅਮਾਂ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਅਤੇ ਗੁਣਵੱਤਾ ਯਕੀਨੀ ਬਣਾਉਣ ਦੇ ਨਿਰਦੇਸ਼
ਚੰਡੀਗੜ੍ਹ, 29 ਅਪ੍ਰੈਲ: ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨ ਸਬੰਧੀ ਆਪਣੀ ਵਚਨਬੱਧਤਾ ਤਹਿਤ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਅਧਿਕਾਰੀਆਂ ਨੂੰ ਸੂਬੇ ਵਿੱਚ 3,100 ਪੇਂਡੂ ਸਟੇਡੀਅਮਾਂ ਦੇ ਨਿਰਮਾਣ ਦੇ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਇਸ ਪਹਿਲਕਦਮੀ ਤਹਿਤ ਅਤਿ-ਆਧੁਨਿਕ ਜਿੰਮ ਸਥਾਪਤ ਕਰਨੇ ਅਤੇ ਖੇਡ ਕਿੱਟਾਂ ਦੀ ਵੰਡ ਕਰਨਾ ਵੀ ਸ਼ਾਮਲ ਹੈ, ਤਾਂ ਜੋ ਨੌਜਵਾਨਾਂ ਨੂੰ ਨਿਪੁੰਨ ਖਿਡਾਰੀ ਬਣਾਉਣ ਦੇ ਨਾਲ-ਨਾਲ ਉਨ੍ਹਾਂ ਦੀ ਊਰਜਾ ਨੂੰ ਉਸਾਰੂ ਗਤੀਵਿਧੀਆਂ ਵੱਲ ਲਗਾਇਆ ਜਾ ਸਕੇ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਪਹਿਲਕਦਮੀ ਦੇ ਪਹਿਲੇ ਪੜਾਅ ਵਿੱਚ 1350 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਦੇ ਪਿੰਡਾਂ ਵਿੱਚ 3100 ਸਟੇਡੀਅਮ ਤਿਆਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦ...








