ਕਿਸਾਨ ਮੇਲੇ ‘ਚ ਗੂੰਜਿਆ ਤਰੱਕੀ ਦਾ ਸੁਨੇਹਾ: ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਸਟਾਲਾਂ ਦਾ ਦੌਰਾ ਕਰਕੇ ਪ੍ਰਗਤੀਸ਼ੀਲ ਕਿਸਾਨਾਂ ਨਾਲ ਕੀਤਾ ਸੰਵਾਦ
ਫਾਜ਼ਿਲਕਾ, 12 ਅਪ੍ਰੈਲ
ਅੱਜ ਫਾਜ਼ਿਲਕਾ ਵਿੱਚ ਖੇਤੀਬਾੜੀ ਵਿਭਾਗ ਵੱਲੋਂ ਕਿਸਾਨ ਮੇਲੇ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਕਿਸਾਨਾਂ ਨੂੰ ਰਵਾਇਤੀ ਖੇਤੀ ਦੇ ਨਾਲ ਨਾਲ ਸਹਾਇਕ ਧੰਧਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਮੌਕੇ ਵਿਧਾਇਕ ਸ੍ਰੀ ਨਰਿੰਦਰਪਾਲ ਸਿੰਘ ਸਵਨਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।
ਵਿਧਾਇਕ ਸਵਨਾ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਖੇਤੀ ਨੂੰ ਲਾਭਕਾਰੀ ਬਣਾਉਣ ਲਈ ਰਵਾਇਤੀ ਫਸਲਾਂ ਦੇ ਨਾਲ-ਨਾਲ ਸਹਾਇਕ ਧੰਧਿਆਂ ਨੂੰ ਅਪਨਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਬੱਕਰੀ ਪਾਲਣ, ਸੂਰ ਪਾਲਣ, ਮੱਛੀ ਪਾਲਣ, ਫਲਦਾਰ ਬੂਟੇ ਲਗਾਉਣ ਅਤੇ ਦਰੱਖਤਾਂ ਦੀ ਰੋਪਾਈ ਵਰਗੀਆਂ ਗਤੀਵਿਧੀਆਂ ਵੱਲ ਧਿਆਨ ਦੇਣ ਦੀ ਅਪੀਲ ਕੀਤੀ, ਜਿਸ ਨਾਲ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਹੋ ਸਕਦਾ ਹੈ।
ਇਸ ਮੌਕੇ ਪ੍ਰਗਤੀਸ਼ੀਲ ਕਿਸਾਨਾਂ ਵੱਲੋਂ ਵੱਖ-ਵੱਖ ਸਟਾਲ ਵੀ ਲਗਾਏ ਗਏ, ਜਿੱਥੇ ਉਨ੍ਹਾਂ ਨੇ ਆਪਣੀਆਂ ਨਵੀਨਤਮ ਤਕਨੀਕਾਂ ਅਤੇ ਸਫਲਤਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਵਿਧਾਇਕਾਂ ਸਵਨਾ ਨੇ ਸਾਰੇ ਸਟਾਲਾਂ ਦਾ ਦੌਰਾ ਕੀਤਾ ਅਤੇ ਪ੍ਰਗਤੀਸ਼ੀ...








