ਢਾਈ ਕਰੋੜ ਦੀ ਲਾਗਤ ਨਾਲ ਆਂਗਣਵਾੜੀ ਕੇਂਦਰਾਂ ਦੀਆਂ ਨਵੀਆਂ ਇਮਾਰਤਾਂ ਬਣ ਕੇ ਤਿਆਰ: ਮੀਤ ਹੇਅਰ
ਬਰਨਾਲਾ, 26 ਅਪ੍ਰੈਲ- ਪੰਜਾਬ ਸਰਕਾਰ ਵਲੋਂ ਜਿੱਥੇ ਕਰੋੜਾਂ ਰੁਪਏ ਦੀ ਲਾਗਤ ਨਾਲ ਸਰਕਾਰੀ ਸਕੂਲਾਂ ਵਿਚ ਬੁਨਿਆਦੀ ਢਾਂਚਾ ਮੁਹਈਆ ਕਰਵਾਇਆ ਜਾ ਰਿਹਾ ਹੈ, ਓਥੇ ਆਂਗਣਵਾੜੀ ਸੈਂਟਰਾਂ ਦਾ ਵੀ ਕਾਇਆ ਕਲਪ ਕੀਤਾ ਜਾ ਰਿਹਾ ਹੈ।
ਇਹ ਪ੍ਰਗਟਾਵਾ ਕਰਦੇ ਹੋਏ ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਜ਼ਿਲ੍ਹਾ ਬਰਨਾਲਾ ਦੇ 25 ਪਿੰਡਾਂ ਵਿਚ ਢਾਈ ਕਰੋੜ ਦੀ ਲਾਗਤ ਨਾਲ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਵਿਭਾਗ ਰਾਹੀਂ ਆਂਗਣਵਾੜੀ ਕੇਂਦਰਾਂ ਦੀਆਂ ਨਵੀਆਂ ਇਮਾਰਤਾਂ ਬਣਾਈਆਂ ਗਈਆਂ ਹਨ ਅਤੇ ਪ੍ਰਤੀ ਆਂਗਣਵਾੜੀ ਕੇਂਦਰ 10 ਲੱਖ ਰੁਪਏ ਖਰਚੇ ਗਏ ਹਨ। ਇਸ ਤੋਂ ਇਲਾਵਾ 30.87 ਲੱਖ ਰੁਪਏ ਦੀ ਲਾਗਤ ਨਾਲ 15 ਪਿੰਡਾਂ ਵਿਚ ਇਮਾਰਤਾਂ ਦੀ ਮੁਰੰਮਤ ਕਰਕੇ ਨਵੀਨੀਕਰਨ ਕੀਤਾ ਗਿਆ ਹੈ ਜਦਕਿ ਇਕ ਹੋਰ ਪਿੰਡ ਵਿੱਚ ਕੰਮ ਚੱਲ ਰਿਹਾ ਹੈ।
ਓਹਨਾਂ ਦਸਿਆ ਕਿ ਬਲਾਕ ਬਰਨਾਲਾ ਵਿੱਚ ਕੋਠੇ ਨਿਰੰਜਨ ਸਿੰਘ ਵਾਲਾ, ਝਲੂਰ, ਸੇਖਾ, ਕਰਮਗੜ੍ਹ, ਪੰਧੇਰ, ਨੰਗਲ, ਅਸਪਾਲ ਕਲਾਂ, ਭੈਣੀ ਮਹਿਰਾਜ, ਕਾਲੇਕੇ, ਹਮੀਦੀ, ਭੈਣੀ ਫੱਤਾ, ਬਲਾਕ ਸ਼ਹਿਣਾ ਵਿੱਚ ਬਖਤਗੜ੍ਹ, ਨੈਣੇਵਾਲ,...








