Saturday, August 1
Shadow

Tag: punjabi news

ਭਲਕੇ (24 ਅਪ੍ਰੈਲ) ਨੂੰ ਰਾਤ 8 ਵਜੇ ਸਿਵਲ ਡਿਫੈਂਸ ਵੱਲੋਂ ਕੀਤੀ ਜਾਵੇਗੀ ਮੋਕ ਡਰਿੱਲ- ਵਧੀਕ ਡਿਪਟੀ ਕਮਿਸ਼ਨਰ

ਭਲਕੇ (24 ਅਪ੍ਰੈਲ) ਨੂੰ ਰਾਤ 8 ਵਜੇ ਸਿਵਲ ਡਿਫੈਂਸ ਵੱਲੋਂ ਕੀਤੀ ਜਾਵੇਗੀ ਮੋਕ ਡਰਿੱਲ- ਵਧੀਕ ਡਿਪਟੀ ਕਮਿਸ਼ਨਰ

Local news
ਮਾਲੇਰਕੋਟਲਾ 23 ਅਪ੍ਰੈਲ:                    ਗ੍ਰਹਿ ਮੰਤਰਾਲਾ, ਭਾਰਤ ਸਰਕਾਰ, ਨਵੀਂ ਦਿੱਲੀ ਦੇ ਨਿਰਦੇਸ਼ਾਂ ਤਹਿਤ ਅਨੁਸਾਰ 24 ਅਪ੍ਰੈਲ, 2026  ਨੂੰ ਰਾਤ 8 ਵਜੇ ਅਰਿਹੰਤ ਸਪਿਨਿੰਗ ਮਿਲਜ਼ ਰਿਹਾਇਸੀ ਖੇਤਰਾਂ ਵਿਖੇ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼ ਕਰਵਾਈ ਜਾ ਰਹੀ ਹੈ। ਇਹ ਮੌਕ ਐਕਸਰਸਾਈਜ਼ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਸਿਵਲ ਡਿਫੈਂਸ ਦੀ ਤਿਆਰੀ ਦੀ ਜਾਂਚ ਕਰਨ ਲਈ ਕੀਤੀ ਜਾ ਰਹੀ ਹੈ।                     ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ ਨੇ ਅਗੇਤੇ ਪ੍ਰਬੰਧਾ ਲਈ ਸੱਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਇਹ ਮੌਕ ਐਕਸਰਸਾਈਜ਼ ਡੀ.ਜੀ.ਪੀ. ਕਮ ਕਮਾਡੈਂਟ ਜਨਰਲ ਪੰਜਾਬ ਹੋਮ ਗਾਰਡਸ ਐਂਡ ਡਾਇਰੈਕਟਰ,ਸਿਵਲ ਡਿਫੈਂਸ ਪੰਜਾਬ ਅਤੇ  ਜ਼ਿਲ੍ਹਾ ਸਿਵਲ ਪ੍ਰਸਾਸ਼ਨ ਦੇ ਸਹਿਯ...
ਬੁਢਲਾਡਾ ਪੀ.ਆਰ.ਟੀ.ਸੀ. ਡੀਪੂ ਨੂੰ ਮਿਲੀਆਂ 6 ਨਵੀਆਂ ਬੱਸਾਂ, ਯਾਤਰੀਆਂ ਲਈ ਸੁਵਿਧਾਵਾਂ ਵਿੱਚ ਵਾਧਾ

ਬੁਢਲਾਡਾ ਪੀ.ਆਰ.ਟੀ.ਸੀ. ਡੀਪੂ ਨੂੰ ਮਿਲੀਆਂ 6 ਨਵੀਆਂ ਬੱਸਾਂ, ਯਾਤਰੀਆਂ ਲਈ ਸੁਵਿਧਾਵਾਂ ਵਿੱਚ ਵਾਧਾ

Local news
ਬੁਢਲਾਡਾ, 23 ਅਪ੍ਰੈਲ: ਪੀ.ਆਰ.ਟੀ.ਸੀ. ਡੀਪੂ ਬੁਢਲਾਡਾ ਨੂੰ 6 ਨਵੀਆਂ ਬੱਸਾਂ ਮਿਲਣ ਨਾਲ ਯਾਤਰੀਆਂ ਦੀਆਂ ਸੁਵਿਧਾਵਾਂ ਵਿਚ ਮਹੱਤਵਪੂਰਨ ਵਾਧਾ ਹੋਇਆ ਹੈ। ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ 06 ਨਵੀਆਂ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।  ਵਿਧਾਇਕ ਬੁੱਧ ਰਾਮ ਨੇ ਕਿਹਾ ਕਿ ਇੰਨ੍ਹਾਂ ਬੱਸਾਂ ਦੇ ਸ਼ਾਮਿਲ ਹੋਣ ਨਾਲ ਇਲਾਕੇ ਦੇ ਯਾਤਰੀਆਂ ਨੂੰ ਹੋਰ ਸੁਵਿਧਾਜਨਕ ਅਤੇ ਬਿਹਤਰ ਕਨੈਕਟੀਵਿਟੀ ਮਿਲੇਗੀ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਚੇਅਰਮੈਨ ਹਰਪਾਲ ਜੁਨੇਜਾ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਿਹਤਰ ਆਵਾਜਾਈ ਸਹੂਲਤਾਂ ਦੇਣ ਲਈ ਲਗਾਤਾਰ ਯਤਨਸ਼ੀਲ ਹੈ। ਇਹ ਬੱਸਾਂ ਬੁਢਲਾਡਾ ਤੋਂ ਦਿੱਲੀ, ਜਲੰਧਰ, ਬਠਿੰਡਾ, ਪਟਿਆਲਾ ਵਾਇਆ ਬੋਹਾ ਅਤੇ ਅੰਮ੍ਰਿਤਸਰ ਲਈ ਨਵੇਂ ਰੂਟਾਂ 'ਤੇ ਚੱਲਣਗੀਆਂ। ਬੁਢਲਾਡਾ ਡੀਪੂ ਦੇ ਜੀ.ਐਮ ਸ੍ਰੀ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਬੱਸਾਂ ਸ਼ਾਮਿਲ ਕਰਨ ਦੀ ਯੋਜਨਾ ਹੈ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਸ੍ਰੀ ਸਤੀਸ਼ ਸਿੰਗਲਾ, ਕੋਆਪ੍ਰੇਟਿਵ ਬੈਂਕ ਦੇ ਚ...
ਤਰਨ ਤਾਰਨ ਵਿਖੇ ਪੀ.ਐਸ.ਟੈੱਟ ਪ੍ਰੀਖਿਆ ਦੀਆਂ ਤਿਆਰੀਆਂ ਮੁਕੰਮਲ

ਤਰਨ ਤਾਰਨ ਵਿਖੇ ਪੀ.ਐਸ.ਟੈੱਟ ਪ੍ਰੀਖਿਆ ਦੀਆਂ ਤਿਆਰੀਆਂ ਮੁਕੰਮਲ

Local news
ਤਰਨ ਤਾਰਨ, 23 ਅਪ੍ਰੈਲ (      )- ਜ਼ਿਲ੍ਹੇ ਵਿੱਚ ਪੀ.ਐਸ.ਟੈੱਟ-1 ਅਤੇ 2 ਫਾਰ ਇਨ ਸਰਵਿਸ ਅਧਿਆਪਕਾਂ ਦੀ ਪ੍ਰੀਖਿਆ ਨੂੰ ਲੈ ਕੇ ਪ੍ਰਸ਼ਾਸਨਿਕ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸਤਿਨਾਮ ਸਿੰਘ ਬਾਠ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਉਣ ਵਾਲੇ ਐਤਵਾਰ, 26 ਅਪ੍ਰੈਲ ਨੂੰ ਇਹ ਪ੍ਰੀਖਿਆ ਦੋ ਸ਼ਿਫਟਾਂ ਵਿਚ ਕਰਵਾਈ ਜਾਵੇਗੀ।ਪ੍ਰੀਖਿਆ ਦੇ ਸੁਚਾਰੂ ਸੰਚਾਲਨ ਲਈ ਤਰਨ ਤਾਰਨ ਵਿਚ ਸ਼੍ਰੀ ਗੁਰੂ ਅਰਜਨ ਦੇਵ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਫ ਐਮੀਨੈਂਸ, ਤਰਨ ਤਾਰਨ ਦੋ ਪ੍ਰੀਖਿਆ ਕੇਂਦਰ ਬਣਾਏ ਗਏ ਹਨ।ਅਧਿਕਾਰੀਆਂ ਨੇ ਦੱਸਿਆ ਕਿ ਪੀ.ਐਸ.ਟੈੱਟ-1 ਲਈ 841 ਅਤੇ ਪੀ.ਐਸ.ਟੈੱਟ-2 ਲਈ 561 ਇਨ-ਸਰਵਿਸ ਅਧਿਆਪਕ ਪ੍ਰੀਖਿਆ ਵਿਚ ਭਾਗ ਲੈਣਗੇ। ਜ਼ਿਲ੍ਹਾ ਸਿੱਖਿਆ ਅਫ਼ਸਰ ਸਤਿਨਾਮ ਸਿੰਘ ਬਾਠ ਨੇ ਦੱਸਿਆ ਕਿ ਪ੍ਰੀਖਿਆ ਨੂੰ ਪੂਰੀ ਪਾਰਦਰਸ਼ਤਾ ਅਤੇ ਸ਼ਾਂਤਮਈ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਸੁਪਰਡੈਂਟ ਅਤੇ ਡਿਪਟੀ ਸੁਪਰਡੈਂਟ ਸਾਹਿਬਾਨ ਦੀ ਡਿਊਟੀ ਲਗਾ ਦਿੱਤੀ ਗਈ ਹੈ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਪ੍ਰੀਖਿਆ ਕੇਂਦਰਾਂ 'ਤੇ ਸੁਰੱਖਿਆ ਅਤੇ ...
ਭਗਵੰਤ ਮਾਨ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਇਜਾਰੇਦਾਰੀ ਖ਼ਤਮ; ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਬੋਰਡ ਵੱਲੋਂ ਸਿੱਧੇ ਤੌਰ ’ਤੇ ਕੀਤੀ ਜਾਵੇਗੀ ਕਿਤਾਬਾਂ ਦੀ ਸਪਲਾਈ : ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਇਜਾਰੇਦਾਰੀ ਖ਼ਤਮ; ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਬੋਰਡ ਵੱਲੋਂ ਸਿੱਧੇ ਤੌਰ ’ਤੇ ਕੀਤੀ ਜਾਵੇਗੀ ਕਿਤਾਬਾਂ ਦੀ ਸਪਲਾਈ : ਹਰਜੋਤ ਸਿੰਘ ਬੈਂਸ

Punjab News
ਚੰਡੀਗੜ੍ਹ, 23 ਅਪ੍ਰੈਲ: ਸੂਬੇ ਵਿੱਚ ਹੋਰ ਬਿਹਤਰ ਤੇ ਸੁਚੱਜੇ ਢੰਗ ਨਾਲ ਸਕੂਲੀ ਸਿੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਇੱਕ ਵਿਦਿਆਰਥੀ-ਕੇਂਦ੍ਰਿਤ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਲਈ ਪਾਠ-ਪੁਸਤਕਾਂ ਦੀ ਵੰਡ ਵਿੱਚ ਇੱਕ ਵੱਡਾ ਸੁਧਾਰ ਕੀਤਾ ਹੈ। ਸਾਲ 2026-27 ਦੇ ਅਕਾਦਮਿਕ ਸੈਸ਼ਨ ਤੋਂ, ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ)  ਨਾਲ ਸਬੰਧਤ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹ ਰਹੇ ਪਹਿਲੀ ਤੋਂ ਬਾਰ੍ਹਵੀਂ ਜਮਾਤ  ਦੇ ਵਿਦਿਆਰਥੀਆਂ ਨੂੰ ਕਿਤਾਬਾਂ ਦੀ ਸਪਲਾਈ ਸਿੱਧੇ ਤੌਰ ’ਤੇ ਬੋਰਡ ਵੱਲੋਂ ਕੀਤੀ ਜਾਵੇਗੀ। ਇਸ ਉਪਰਾਲੇ ਨਾਲ ਨਾ ਸਿਰਫ਼  ਅਧਿਕਾਰਤ ਏਜੰਸੀਆਂ ਅਤੇ ਕਿਤਾਬਾਂ ਵੇਚਣ ਵਾਲੀਆਂ ਦੁਕਾਨਾਂ ਦੀ ਇਜਾਰੇਦਾਰੀ  ਖ਼ਤਮ ਹੋਵੇਗੀ ਸਗੋਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਵੀ ਰਾਹਤ ਮਿਲੇਗੀ। ਇਸ ਨਵੇਂ ਸੁਧਾਰ ਦਾ ਐਲਾਨ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹ ਫੈਸਲਾ ਪਾਰਦਰਸ਼ਤਾ ਨੂੰ ਬਿਹਤਰ ਬਣਾਉਣ, ਪਰਿਵਾਰਾਂ ਦਾ ਖ਼ਰਚਾ ਘਟਾਉਣ ਅਤੇ ਵਿਚੋਲਿਆਂ ’ਤੇ ਨਿਰਭਰਤਾ ਘਟਾਉਣ ਦੇ ਨਾਲ-ਨਾਲ ਪਾ...
ਬਰਿੰਦਰ ਕੁਮਾਰ ਗੋਇਲ ਵੱਲੋਂ ਪਿੰਡ ਓਇੰਦ ਵਿਖੇ ਨਹਿਰੀ ਪਾਣੀ ਲਿਫ਼ਟ ਸਿੰਚਾਈ ਪ੍ਰਾਜੈਕਟ ਦਾ ਉਦਘਾਟਨ

ਬਰਿੰਦਰ ਕੁਮਾਰ ਗੋਇਲ ਵੱਲੋਂ ਪਿੰਡ ਓਇੰਦ ਵਿਖੇ ਨਹਿਰੀ ਪਾਣੀ ਲਿਫ਼ਟ ਸਿੰਚਾਈ ਪ੍ਰਾਜੈਕਟ ਦਾ ਉਦਘਾਟਨ

Punjab News
*ਚੰਡੀਗੜ੍ਹ/ਸ੍ਰੀ ਚਮਕੌਰ ਸਾਹਿਬ, 23 ਅਪ੍ਰੈਲ:*- ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਅਤੇ ਖੇਤੀਬਾੜੀ ਨੂੰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਅੱਜ ਕੈਬਨਿਟ ਮੰਤਰੀ ਪੰਜਾਬ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਪਿੰਡ ਓਇੰਦ ਵਿਖੇ ਲਿਫਟ ਸਿੰਚਾਈ ਸਕੀਮ ਦਾ ਉਦਘਾਟਨ ਕੀਤਾ। ਇਹ ਪ੍ਰਾਜੈਕਟ ਸ੍ਰੀ ਚਮਕੌਰ ਸਾਹਿਬ ਤਹਿਸੀਲ ਦੇ ਉਨ੍ਹਾਂ ਪਿੰਡਾਂ ਲਈ ਇੱਕ ਮਹੱਤਵਪੂਰਨ ਕਦਮ ਸਾਬਤ ਹੋਵੇਗਾ ਜੋ ਅਜੇ ਤੱਕ ਨਹਿਰੀ ਪਾਣੀ ਤੋਂ ਵਾਂਝੇ ਰਹੇ ਹਨ ਅਤੇ ਜਿੱਥੇ ਧਰਤੀ ਹੇਠਲਾ ਪਾਣੀ ਲਗਾਤਾਰ ਡੂੰਘਾ ਹੁੰਦਾ ਜਾ ਰਿਹਾ ਹੈ। ਉਦਘਾਟਨੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਸ੍ਰੀ ਚਮਕੌਰ ਸਾਹਿਬ ਇੱਕ ਇਤਿਹਾਸਕ ਨਗਰੀ ਹੈ ਅਤੇ ਇਸ ਖੇਤਰ ਵਿੱਚੋਂ ਲੰਘ ਰਹੀਆਂ ਮੁੱਖ ਨਹਿਰਾਂ - ਸਰਹਿੰਦ ਨਹਿਰ ਅਤੇ ਭਾਖੜਾ ਮੇਨ ਲਾਈਨ ਨਹਿਰ ਦੇ ਬਾਵਜੂਦ ਕਈ ਪਿੰਡਾਂ ਨੂੰ ਹੁਣ ਤੱਕ ਨਹਿਰੀ ਪਾਣੀ ਦੀ ਸੁਵਿਧਾ ਪ੍ਰਾਪਤ ਨਹੀਂ ਹੋ ਰਹੀ ਸੀ ਜਿਸ ਨਾਲ ਛੋਟੇ ਕਿਸਾਨ ਮੋਟਰ ਦਾ ਕੁਨੈਕਸ਼ਨ ਨਾ ਹੋਣ ਕਾਰਨ ਪਾਣੀ ਲਈ ਹੋਰ ਜ਼ਿਮੀਦਾਰਾਂ ਉੱਤੇ ਨਿਰਭਰ ਕਰਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਲੰਬੇ ਸਮੇ...
ਸਾਬਕਾ ਸੈਨਿਕਾਂ ਦੀ ਭਲਾਈ ਦੇ ਮਾਮਲੇ ‘ਚ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਮੋਹਿੰਦਰ ਭਗਤ

ਸਾਬਕਾ ਸੈਨਿਕਾਂ ਦੀ ਭਲਾਈ ਦੇ ਮਾਮਲੇ ‘ਚ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਮੋਹਿੰਦਰ ਭਗਤ

Punjab News
ਚੰਡੀਗੜ੍ਹ, 23 ਅਪ੍ਰੈਲ: ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਸਬੰਧਤ ਸਾਰੇ ਲੰਬਿਤ ਮਾਮਲਿਆਂ ਦੀ ਇੱਕ ਵਿਸਤ੍ਰਿਤ ਸੂਚੀ ਤਿਆਰ ਕਰਨ ਦੇ ਨਿਰਦੇਸ਼ ਦਿੱਤੇ। ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਜਾਰੀ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨਾਲ ਸਬੰਧਤ ਕਾਰਜਾਂ ਵਿੱਚ ਕੋਈ ਵੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸ੍ਰੀ ਭਗਤ ਨੇ ਜ਼ੋਰ ਦੇ ਕੇ ਕਿਹਾ ਕਿ ਲੰਬਿਤ ਮਾਮਲਿਆਂ ਦੇ ਤਰੁੰਤ, ਵਧੇਰੇ ਕੁਸ਼ਲ ਅਤੇ ਪੂਰੀ ਪਾਰਦਰਸ਼ਤਾ ਨਾਲ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਹਰੇਕ ਕੇਸ ਦੀ ਸਥਿਤੀ ਬਾਰੇ ਸੂਚੀ ਵਿੱਚ ਸਪੱਸ਼ਟ ਅਤੇ ਸਹੀ ਢੰਗ ਨਾਲ ਜਾਣਕਾਰੀ ਦਰਜ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਸਰਕਾਰ ਹਰ ਜ਼ਰੂਰੀ ਕਦਮ ਚੁੱਕ ਰਹੀ ਹੈ...
ਪੰਜਾਬ ਕਿਰਤ ਭਲਾਈ ਬੋਰਡ ਨੇ 7831 ਉਦਯੋਗਿਕ ਕਾਮਿਆਂ ਨੂੰ 17.11 ਕਰੋੜ ਰੁਪਏ ਦੇ ਲਾਭ ਦਿੱਤੇ: ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਕਿਰਤ ਭਲਾਈ ਬੋਰਡ ਨੇ 7831 ਉਦਯੋਗਿਕ ਕਾਮਿਆਂ ਨੂੰ 17.11 ਕਰੋੜ ਰੁਪਏ ਦੇ ਲਾਭ ਦਿੱਤੇ: ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

Punjab News
ਚੰਡੀਗੜ੍ਹ/ਐਸਏਐਸ ਨਗਰ, 23 ਅਪ੍ਰੈਲ: ਸੂਬੇ ਵਿੱਚ ਉਦਯੋਗਿਕ ਕਾਮਿਆਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ੍ਹਾਂ ਦੀ ਭਲਾਈ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਕਿਰਤ ਭਲਾਈ ਬੋਰਡ ਵੱਲੋਂ ਪਿਛਲੇ ਵਿੱਤੀ ਸਾਲ ਦੌਰਾਨ ਵੱਖ-ਵੱਖ ਭਲਾਈ ਸਕੀਮਾਂ ਅਧੀਨ 7831 ਲਾਭਪਾਤਰੀਆਂ ਨੂੰ 17.11 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ। ਬੋਰਡ ਦੀਆਂ ਚੱਲ ਰਹੀਆਂ ਗਤੀਵਿਧੀਆਂ ਅਤੇ ਪ੍ਰਗਤੀ ਦਾ ਮੁਲਾਂਕਣ ਕਰਨ ਲਈ ਇੱਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਦੇ ਕਿਰਤ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਇਨ੍ਹਾਂ ਯਤਨਾਂ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਅਧਿਕਾਰੀਆਂ ਨੂੰ ਜਾਗਰੂਕਤਾ ਮੁਹਿੰਮਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਵੱਡੀ ਗਿਣਤੀ ਵਿੱਚ ਯੋਗ ਕਾਮੇ ਭਲਾਈ ਸਕੀਮਾਂ ਦਾ ਲਾਭ ਲੈ ਸਕਣ। ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਜਾਗਰੂਕਤਾ ਦੀ ਘਾਟ ਅਕਸਰ ਕਾਮਿਆਂ ਨੂੰ ਉਨ੍ਹਾਂ ਲਈ ਉਪਲਬਧ ਭਲਾਈ ਸਕੀਮਾਂ ਤੋਂ ਲਾਭ ਲੈਣ ਵਿੱਚ ਅੜਿੱਕਾ ਬਣਦੀ ਹੈ। ਸਕੀਮਾਂ ਦੇ ਦਾਇਰੇ ਬਾਰੇ ਦੱਸਦਿਆਂ ਮੰਤਰੀ ਨੇ ਕਿਹਾ ਕਿ ਪੰਜਾਬ ਕਿਰਤ ਭਲਾਈ ਫੰਡ ਐਕਟ, 19...
ਬਰਿੰਦਰ ਕੁਮਾਰ ਗੋਇਲ ਵੱਲੋਂ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਦਮ, ਫ਼ਲਾਇੰਗ ਸਕੁਐਡ ਅਤੇ ਤਕਨੀਕ ਆਧਾਰਤ ਨਿਗਰਾਨੀ ਦੇ ਹੁਕਮ

ਬਰਿੰਦਰ ਕੁਮਾਰ ਗੋਇਲ ਵੱਲੋਂ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਦਮ, ਫ਼ਲਾਇੰਗ ਸਕੁਐਡ ਅਤੇ ਤਕਨੀਕ ਆਧਾਰਤ ਨਿਗਰਾਨੀ ਦੇ ਹੁਕਮ

Punjab News
*ਚੰਡੀਗੜ੍ਹ, 23 ਅਪ੍ਰੈਲ:* ਪੰਜਾਬ ਦੇ ਜਲ ਸਰੋਤ, ਭੂਮੀ ਤੇ ਜਲ ਸੰਭਾਲ ਅਤੇ ਖਣਨ ਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਤਿੰਨ ਵੱਖ-ਵੱਖ ਵਿਭਾਗਾਂ ਦੀ ਉੱਚ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਸਿੰਚਾਈ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਅਤੇ ਸੂਬੇ ਭਰ ਵਿੱਚ ਹੜ੍ਹ ਰੋਕੂ ਕਾਰਜ ਛੇਤੀ ਤੋਂ ਛੇਤੀ ਮੁਕੰਮਲ ਕਰਨ ਲਈ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਖਣਨ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕਰਦਿਆਂ ਕੈਬਨਿਟ ਮੰਤਰੀ ਨੇ ਗ਼ੈਰ-ਕਾਨੂੰਨੀ ਮਾਈਨਿੰਗ ਰੋਕਣ ਲਈ ਫ਼ਲਾਇੰਗ ਸਕੁਐਡ ਬਣਾਉਣ ਦੇ ਹੁਕਮ ਦਿੱਤੇ। ਇਸੇ ਤਰ੍ਹਾਂ ਉਨ੍ਹਾਂ ਵੱਧ ਤੋਂ ਵੱਧ ਵਪਾਰਕ ਮਾਈਨਿੰਗ ਸਾਈਟਾਂ ਚਾਲੂ ਕਰਨ ‘ਤੇ ਜ਼ੋਰ ਦਿੱਤਾ ਤਾਂ ਜੋ ਲੋਕਾਂ ਨੂੰ ਰੇਤ-ਬਜਰੀ ਜਿਹੇ ਖਣਿਜ ਪਦਾਰਥਾਂ ਦੀ ਸਪਲਾਈ ਵਿੱਚ ਸੁਧਾਰ ਹੋ ਸਕੇ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾ ਸਕੇ। ਆਧੁਨਿਕ ਪ੍ਰਬੰਧਨ ਪ੍ਰਣਾਲੀ ਦੀ ਲੋੜ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਤੁਰੰਤ ਨਿਗਰਾਨੀ ਅਤੇ ਕੰਟਰੋਲ ਲਈ ਆਧੁਨਿਕ ਸਾਫ਼ਟਵੇਅਰ ਦੇ ਉਪਯੋਗ ਦੀ ਹਦਾਇਤ ਵੀ ਦਿੱਤੀ। ਜਲ ਸਰੋਤ ਵਿਭਾਗ ਦੇ ਕਾਰਜਾਂ ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦੇ ਮਾਣ ਭੱਤੇ ਵਧਾਉਣ ਲਈ ਕੇਂਦਰ ਸਰਕਾਰ ਤੱਕ ਪਹੁੰਚ ਕਰਨ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦੇ ਮਾਣ ਭੱਤੇ ਵਧਾਉਣ ਲਈ ਕੇਂਦਰ ਸਰਕਾਰ ਤੱਕ ਪਹੁੰਚ ਕਰਨ ਦੇ ਨਿਰਦੇਸ਼

Breaking News
ਚੰਡੀਗੜ੍ਹ, 23 ਅਪ੍ਰੈਲ- ਪੰਜਾਬ ਦੇ ਜ਼ਮੀਨੀ ਪੱਧਰ 'ਤੇ ਕੰਮ ਕਰ ਰਹੇ ਜ਼ਰੂਰੀ ਸਿਹਤ ਸੰਭਾਲ ਕਾਮਿਆਂ ਦੀ ਭਲਾਈ ਲਈ ਇੱਕ ਅਹਿਮ ਕਦਮ ਚੁੱਕਦਿਆਂ, ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਉਹ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਨੂੰ ਦਿੱਤੇ ਜਾਂਦੇ ਮਾਣ ਭੱਤਿਆਂ (ਇਨਸੈਂਟਿਵ) ਵਿੱਚ ਜ਼ਰੂਰੀ ਵਾਧੇ ਦੀ ਵਕਾਲਤ ਕਰਦੇ ਹੋਏ ਕੇਂਦਰ ਸਰਕਾਰ ਨੂੰ ਅਧਿਕਾਰਤ ਤੌਰ 'ਤੇ ਪੱਤਰ ਲਿਖਣ। ਵਿੱਤ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਸਰਕਾਰ ਨੂੰ ਮੌਜੂਦਾ ਸਕੀਮ ਤਹਿਤ ਇਨ੍ਹਾਂ ਭੁਗਤਾਨਾਂ ਨੂੰ ਵਧਾਉਣ ਲਈ ਅਪੀਲ ਕੀਤੀ ਜਾਣੀ ਚਾਹੀਦੀ ਹੈ, ਜੋ ਕਿ ਕੇਂਦਰ ਅਤੇ ਸੂਬੇ ਦਰਮਿਆਨ 60:40 ਦੇ ਵਿੱਤੀ ਅਨੁਪਾਤ 'ਤੇ ਕੰਮ ਕਰਦੀ ਹੈ। ਆਸ਼ਾ ਵਰਕਰਜ਼ ਐਂਡ ਫੈਸਿਲੀਟੇਟਰਜ਼ ਸਾਂਝਾ ਮੋਰਚਾ, ਪਾਵਰਕੌਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਅਤੇ ਪੰਜਾਬ ਪੁਲਿਸ ਕੋਰੋਨਾ ਵਾਰੀਅਰਜ਼ ਸਮੇਤ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੇ ਵਫ਼ਦਾਂ ਨਾਲ ਮੀਟਿੰਗਾਂ ਦੀ ਪ੍...
ਸਰਹੱਦ ਪਾਰੋਂ ਚੱਲ ਰਹੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼; 900 ਗ੍ਰਾਮ ਆਈਸੀਈ ਅਤੇ 5 ਪਿਸਤੌਲਾਂ ਸਮੇਤ ਤਿੰਨ ਮੁਲਜ਼ਮ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਸਰਹੱਦ ਪਾਰੋਂ ਚੱਲ ਰਹੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼; 900 ਗ੍ਰਾਮ ਆਈਸੀਈ ਅਤੇ 5 ਪਿਸਤੌਲਾਂ ਸਮੇਤ ਤਿੰਨ ਮੁਲਜ਼ਮ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

Breaking News, Crime News
ਚੰਡੀਗੜ੍ਹ/ਅੰਮ੍ਰਿਤਸਰ, 23 ਅਪ੍ਰੈਲ:- ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ 915 ਗ੍ਰਾਮ ਆਈ.ਸੀ.ਈ. (ਮੈਥਾਮਫੇਟਾਮਾਈਨ) ਅਤੇ ਪੰਜ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਸੁਖਵਿੰਦਰ ਸਿੰਘ ਉਰਫ਼ ਸੁੱਖਾ (21), ਸੋਲਾ ਸਿੰਘ ਉਰਫ਼ ਸੋਨੂੰ (29) ਅਤੇ ਕਰਨ ਸਿੰਘ (22) ਵਜੋਂ ਹੋਈ ਹੈ, ਜੋ ਸਾਰੇ ਫਿਰੋਜ਼ਪੁਰ ਦੇ ਪਿੰਡ ਸਾਹਾਂਕੇ ਦੇ ਰਹਿਣ ਵਾਲੇ ਹਨ। ਬਰਾਮਦ ਪਿਸਤੌਲਾਂ ਵਿੱਚ ਦੋ 9 ਐਮਐਮ ਗਲੌਕ ਅਤੇ ਤਿੰਨ .30 ਬੋਰ ਪਿਸਤੌਲ ਅਤੇ ਦੋ ਜ਼ਿੰਦਾ ਕਾਰਤੂਸ ਸ਼ਾਮਲ ਹਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਸੋਸ਼ਲ ਮੀਡੀਆ ਪਲੇਟਫਾਰਮਾ...