Wednesday, July 29
Shadow

Tag: punjabi news

ਨਸ਼ਿਆਂ ਤੋਂ ਮਨੋਭਾਵਾਂ ਨੂੰ ਪ੍ਰਗਟ ਕਰਨ ਤੱਕ: ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਦੇ 15 ਜ਼ਿਲ੍ਹਿਆਂ ਦੇ ਸਰਕਾਰੀ ਨਸ਼ਾ ਮੁਕਤੀ ਕੇਂਦਰਾਂ ਵਿੱਚ ਆਰਟ ਥੈਰੇਪੀ ਨਾਲ ਸੰਵਰ ਰਹੀਆਂ ਹਨ ਕਈ ਜ਼ਿੰਦਗੀਆਂ

ਨਸ਼ਿਆਂ ਤੋਂ ਮਨੋਭਾਵਾਂ ਨੂੰ ਪ੍ਰਗਟ ਕਰਨ ਤੱਕ: ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਦੇ 15 ਜ਼ਿਲ੍ਹਿਆਂ ਦੇ ਸਰਕਾਰੀ ਨਸ਼ਾ ਮੁਕਤੀ ਕੇਂਦਰਾਂ ਵਿੱਚ ਆਰਟ ਥੈਰੇਪੀ ਨਾਲ ਸੰਵਰ ਰਹੀਆਂ ਹਨ ਕਈ ਜ਼ਿੰਦਗੀਆਂ

Punjab News
ਚੰਡੀਗੜ੍ਹ, 8 ਜੂਨ: ਰੰਗ, ਪੇਂਟ ਬੁਰਸ਼ ਅਤੇ ਸਕੈੱਚ ਬੁੱਕ ਭਾਵੇਂ ਅਸਧਾਰਨ ਸਾਧਨ ਲੱਗਣ, ਪਰ ਇਹ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਦੀ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ। ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਚੱਲ ਰਹੇ 30 ਸਰਕਾਰੀ ਨਸ਼ਾ ਮੁਕਤੀ ਅਤੇ ਪੁਨਰਵਾਸ ਕੇਂਦਰਾਂ ਵਿੱਚ ਆਰਟ ਥੈਰੇਪੀ ਸੈਸ਼ਨ ਮਰੀਜ਼ਾਂ ਦੀ ਰਿਕਵਰੀ ਅਤੇ ਪੁਨਰਵਾਸ ਪ੍ਰਕਿਰਿਆ ਨੂੰ ਮਜ਼ਬੂਤ ਕਰ ਰਹੇ ਹਨ। ਇਹ ਸੈਸ਼ਨ ਮਰੀਜ਼ਾਂ ਨੂੰ ਨਸ਼ਾ ਛੱਡਣ ਦੌਰਾਨ ਆਉਣ ਵਾਲੀਆਂ ਮੁਸ਼ਕਲਾਂ ਨਾਲ ਨਜਿੱਠਣ, ਆਪਣੀਆਂ ਭਾਵਨਾਵਾਂ ਨੂੰ ਰਚਨਾਤਮਕ ਢੰਗ ਨਾਲ ਪ੍ਰਗਟ ਕਰਨ ਅਤੇ ਮੁੜ ਆਤਮ-ਵਿਸ਼ਵਾਸ ਪ੍ਰਾਪਤ ਕਰਨ ਵਿੱਚ ਮੱਦਦ ਕਰ ਰਹੇ ਹਨ। ਲੀਡਰਸ਼ਿਪ ਇਨ ਮੈਂਟਲ ਹੈਲਥ ਪ੍ਰੋਗਰਾਮ (ਐਲਐਮਐਚਪੀ) ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਸਮੁੱਚੀ ਪੁਨਰਵਾਸ ਯੋਜਨਾ ਤਹਿਤ, ਨਸ਼ੇ ਦੇ ਮਾੜੇ ਪ੍ਰਭਾਵਾਂ ਦੀ ਰੋਕਥਾਮ ਅਤੇ ਉਨ੍ਹਾਂ ਨੂੰ ਘਟਾਉਣ ਲਈ ਸਮਰਪਿਤ ਭਾਰਤ ਦੀ ਪਹਿਲੀ ਫੈਲੋਸ਼ਿਪ ਵਜੋਂ ਸਕੈਚਿੰਗ, ਪੇਂਟਿੰਗ, ਰੰਗ ਭਰਨਾ ਅਤੇ ਹਸਤ-ਕਲਾ ਤਿਆਰ ਕਰਨ ਵਰਗੀਆਂ ਕਲਾ-ਆਧਾਰਿਤ ਗਤੀਵਿਧੀਆਂ ਨੂੰ ਡਾਕਟਰੀ ਇਲਾਜ ਅਤੇ ਕ...
ਹਥਿਆਰ ਤਸਕਰੀ ਅਤੇ ਹਵਾਲਾ ਨੈਟਵਰਕ ਨਾਲ ਜੁੜੇ 4 ਕਾਰਕੁੰਨ ਇੱਕ ਅਫ਼ਗਾਨ ਨਾਗਰਿਕ ਸਮੇਤ ਗ੍ਰਿਫਤਾਰ; ਅੱਠ ਆਧੁਨਿਕ ਪਿਸਤੌਲਾਂ ਬਰਾਮਦ

ਹਥਿਆਰ ਤਸਕਰੀ ਅਤੇ ਹਵਾਲਾ ਨੈਟਵਰਕ ਨਾਲ ਜੁੜੇ 4 ਕਾਰਕੁੰਨ ਇੱਕ ਅਫ਼ਗਾਨ ਨਾਗਰਿਕ ਸਮੇਤ ਗ੍ਰਿਫਤਾਰ; ਅੱਠ ਆਧੁਨਿਕ ਪਿਸਤੌਲਾਂ ਬਰਾਮਦ

Crime News, Punjab News
ਚੰਡੀਗੜ੍ਹ/ਅੰਮ੍ਰਿਤਸਰ, 8 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਅਫਗਾਨ ਨਾਗਰਿਕ ਸਮੇਤ ਚਾਰ ਮੁਲਜ਼ਮਾਂ ਨੂੰ ਅੱਠ ਆਧੁਨਿਕ ਪਿਸਤੌਲ ਨਾਲ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰ ਤਸਕਰੀ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਇਸਮਾਈਲਖੇਲ ਤੌਹੀਦ (30), ਵਾਸੀ ਅਫਗਾਨਿਸਤਾਨ , ਜੋ ਇਸ ਸਮੇਂ ਪੁਣੇ, ਮਹਾਰਾਸ਼ਟਰ ਵਿੱਚ ਰਹਿ ਰਿਹਾ ਹੈ; ਮੰਗਜੀਤ ਸਿੰਘ (20) ਅਤੇ ਸ਼ਮਸ਼ੇਰ ਸਿੰਘ (26) ਦੋਵੇਂ ਵਾਸੀ ਪਿੰਡ ਫਤਿਹਾਬਾਦ, ਤਰਨਤਾਰਨ  ਅਤੇ ਗੁਰਲਾਲ ਸਿੰਘ (42) ਵਾਸੀ ਪਿੰਡ ਰਾਜਾਤਾਲ (ਅੰਮ੍ਰਿਤਸਰ ) ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ .30 ਬੋਰ ਬੇਰੇਟਾ, ਚਾਰ 9 ਐਮ.ਐਮ. ਗਲੋਕ ਅਤੇ ਤਿੰਨ .30 ਬੋਰ ਪਿਸਤੌਲ ਸਮੇਤ ਸੱਤ ਜ਼ਿੰਦਾ ਕਾਰਤੂਸ ਵੀ ਸ਼ਾਮਲ...
ਉਦਯੋਗ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹੈ ਪੰਜਾਬ: ਅਮਨ ਅਰੋੜਾ

ਉਦਯੋਗ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹੈ ਪੰਜਾਬ: ਅਮਨ ਅਰੋੜਾ

Punjab News
ਚੰਡੀਗੜ੍ਹ/ ਡੇਰਾਬੱਸੀ, 8 ਜੂਨ: ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਅਤੇ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੋਂਦ ਨੇ ਅੱਜ ਫੋਕਲ ਪੁਆਇੰਟ, ਮੁਬਾਰਕਪੁਰ ਵਿਖੇ ਨਵੇਂ ਕਾਰਜਸ਼ੀਲ ਹੋਏ 66 ਕੇਵੀ ਗਰਿੱਡ ਸਬਸਟੇਸ਼ਨ ਦਾ ਉਦਘਾਟਨ ਕੀਤਾ। ਦੱਸਣਯੋਗ ਹੈ ਕਿ ਲਗਭਗ 9.60 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ਇਹ 66 ਕੇਵੀ ਗਰਿੱਡ ਸਬਸਟੇਸ਼ਨ ਮੁਬਾਰਕਪੁਰ, ਡੇਰਾਬੱਸੀ ਅਤੇ ਲਾਲੜੂ ਦੇ ਤੇਜ਼ੀ ਨਾਲ ਵਧ ਰਹੇ ਉਦਯੋਗਿਕ ਅਤੇ ਰਿਹਾਇਸ਼ੀ ਖੇਤਰਾਂ ਦੇ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਸਥਾਪਿਤ ਕੀਤਾ ਗਿਆ ਹੈ। 40 ਐਮ.ਵੀ.ਏ. ਦੀ ਸਮਰੱਥਾ ਨਾਲ ਲੈਸ, ਇਹ ਗਰਿੱਡ ਬਿਜਲੀ ਸਪਲਾਈ ਦੀ ਭਰੋਸੇਯੋਗਤਾ ਵਿੱਚ ਮਹੱਤਵਪੂਰਨ ਸੁਧਾਰ ਕਰੇਗਾ, ਮੌਜੂਦਾ ਨੈੱਟਵਰਕ 'ਤੇ ਲੋਡ ਘਟਾਏਗਾ ਅਤੇ ਪੀ.ਐਸ.ਆਈ.ਈ.ਸੀ. ਫੋਕਲ ਪੁਆਇੰਟ ਮੁਬਾਰਕਪੁਰ ਵਿਚਲੀਆਂ ਅਤੇ ਇਸਦੇ ਨਾਲ ਲੱਗਦੀਆਂ ਉਦਯੋਗਿਕ ਇਕਾਈਆਂ ਦੇ ਨਾਲ-ਨਾਲ ਆਲੇ-ਦੁਆਲੇ ਰਿਹਾਇਸ਼ੀ ਖੇਤਰਾਂ ਨੂੰ ਲਾਭ ਪਹੁੰਚਾਏਗਾ। ਇਕੱਠ ਨੂੰ ਸੰਬੋਧਨ ਕਰਦਿਆਂ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਕੋਈ ਵੀ ਸੂਬਾ ਉਦਯੋਗਿਕ ਵਿਕਾਸ ਤੋਂ ...
ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

Breaking News
ਚੰਡੀਗੜ੍ਹ, 8 ਜੂਨ: ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ ਵਿਲੱਖਣ ਕਦਮ ਚੁੱਕਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੋਮਵਾਰ ਨੂੰ ‘ਮਿਸ਼ਨ ਕਲੀਨ ਪੰਜਾਬ’ ਦੀ ਸ਼ੁਰੂਆਤ ਕੀਤੀ। ਤਕਨਾਲੋਜੀ-ਅਧਾਰਤ ਇਸ ਮੁਹਿੰਮ ਤਹਿਤ ਉੱਪਰ ਤੋਂ ਲੈ ਕੇ ਹੇਠਲੇ ਪੱਧਰ ਤੱਕ ਦੇ ਸਾਰੇ ਨਗਰ ਨਿਗਮ ਤੇ ਕੌਂਸਲ ਅਧਿਕਾਰੀ ਰੋਜ਼ਾਨਾ ਸਵੇਰੇ 7 ਵਜੇ ਤੋਂ 8 ਵਜੇ ਤੱਕ ਫ਼ੀਲਡ ਵਿੱਚ ਦਿਖਾਈ ਦੇਣਗੇ। ਇੱਥੇ ਵਿਭਾਗ ਦੇ ਮੁੱਖ ਦਫ਼ਤਰ ਵਿਖੇ ‘ਮਿਸ਼ਨ ਕਲੀਨ ਪੰਜਾਬ’ ਦਾ ਆਗਾਜ਼ ਕਰਦਿਆਂ ਸ. ਬੈਂਸ ਨੇ ਫੀਲਡ ਅਧਿਕਾਰੀਆਂ ਨਾਲ ਵੀਡੀਓ ਕਾਲ ਰਾਹੀਂ ਮੁਹਿੰਮ ਦੇ ਪਹਿਲੇ ਦਿਨ ਦੀ ਸਮੀਖਿਆ ਕੀਤੀ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਨਾਲ ਲੈਸ ਮੋਬਾਈਲ ਐਪਲੀਕੇਸ਼ਨ, ਅਚਨਚੇਤ ਚੈਕਿੰਗ ਅਤੇ ਸਫ਼ਾਈ ਬਾਰੇ ਹਫ਼ਤਾਵਾਰੀ ਪ੍ਰਗਤੀ ਰਿਪੋਰਟਾਂ ਰਾਹੀਂ ਸਫਲ ਬਣਾਇਆ ਜਾਵੇਗਾ। ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਹਰੇਕ ਸ਼ਹਿਰੀ ਸਥਾਨਕ ਸੰਸਥਾ ਨੂੰ 10-ਕਿਲੋਮੀਟਰ ਦੇ ਜ਼ੋਨਾਂ ਵਿੱਚ ਵੰਡਿਆ ਜਾਵੇਗਾ ਅਤੇ ਹਰੇਕ ਜ਼ੋਨ ਦੀ ਅਗਵ...
ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ; ਕਿਹਾ, ਪੰਜਾਬ ਵਿੱਚ ਸਰਕਾਰੀ ਨੌਕਰੀਆਂ ਲਈ ਸਿਰਫ਼ ਯੋਗਤਾ ਹੀ ਇੱਕੋ-ਇੱਕ ਮਾਪਦੰਡ

ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ; ਕਿਹਾ, ਪੰਜਾਬ ਵਿੱਚ ਸਰਕਾਰੀ ਨੌਕਰੀਆਂ ਲਈ ਸਿਰਫ਼ ਯੋਗਤਾ ਹੀ ਇੱਕੋ-ਇੱਕ ਮਾਪਦੰਡ

Breaking News
ਚੰਡੀਗੜ੍ਹ; 8 ਜੂਨ 2026: ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 355 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਉਨ੍ਹਾਂ ਦੀ ਸਰਕਾਰ ਦੇ ਗਠਨ ਤੋਂ ਲੈ ਕੇ ਹੁਣ ਤੱਕ ਦਿੱਤੀਆਂ ਗਈਆਂ ਕੁੱਲ ਸਰਕਾਰੀ ਨੌਕਰੀਆਂ ਦੀ ਗਿਣਤੀ 67,037 ਹੋ ਗਈ ਹੈ। ਇਸ ਪ੍ਰਾਪਤੀ ਨੂੰ ਪੰਜਾਬ ਵਿੱਚ ਨਵੀਂ ਭਰਤੀ ਵਿਵਸਥਾ ਦਾ ਪ੍ਰਤੱਖ ਪ੍ਰਮਾਣ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਵਾਰ ਸਰਕਾਰੀ ਨੌਕਰੀਆਂ ਸਿਰਫ਼ ਯੋਗਤਾ, ਪਾਰਦਰਸ਼ਤਾ ਅਤੇ ਨਿਰਪੱਖ ਮੁਕਾਬਲੇ ਦੇ ਆਧਾਰ 'ਤੇ ਬਿਨਾਂ ਕਿਸੇ ਸਿਫਾਰਸ਼, ਰਾਜਨੀਤਿਕ ਪ੍ਰਭਾਵ ਜਾਂ ਭ੍ਰਿਸ਼ਟਾਚਾਰ ਦੇ ਦਿੱਤੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਨੀਟ ਵਰਗੀਆਂ ਪੇਪਰ ਲੀਕ ਦੀਆਂ ਘਟਨਾਵਾਂ ਨੇ ਦੇਸ਼ ਭਰ ਦੇ ਨੌਜਵਾਨਾਂ ਦੇ ਵਿਸ਼ਵਾਸ ਨੂੰ ਹਿਲਾ ਕੇ ਰੱਖ ਦਿੱਤਾ ਹੈ ਅਤੇ 2017 ਤੋਂ ਲੈ ਕੇ ਹੁਣ ਤੱਕ ਦੇਸ਼ ਭਰ ਵਿੱਚ 93 ਪੇਪਰ ਲੀਕ ਹੋਣ ਦੀਆਂ ਰਿਪੋਰਟਾਂ ਹਨ। ਉਨ੍ਹਾਂ ਕਿਹਾ ਕਿ ਇਸਦੇ ਉਲਟ ਪੰਜਾਬ ਵੱਲ ਝਾਤ ਮਾਰੀਏ ਤਾਂ ਸਾਲ 2022 ਤੋਂ ਇੱਕ ਵੀ ਪੇਪਰ ਲੀਕ ਹੋਣ ਦਾ ਮਾਮਲਾ ਸ...
ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ 33 ਪਟਵਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ 33 ਪਟਵਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

Breaking News
*ਚੰਡੀਗੜ੍ਹ, 8 ਜੂਨ:* ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ 33 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਇਥੇ ਪੰਜਾਬ ਭਵਨ ਵਿਖੇ ਨਿਯੁਕਤੀ ਪੱਤਰ ਵੰਡ ਸਮਾਗਮ ਦੌਰਾਨ ਸ. ਹਰਦੀਪ ਸਿੰਘ ਮੁੰਡੀਆਂ ਨੇ ਨਵ-ਨਿਯੁਕਤ ਪਟਵਾਰੀਆਂ ਨੂੰ ਮੁਬਾਰਕਬਾਦ ਦਿੱਤੀ। ਕੈਬਨਿਟ ਮੰਤਰੀ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਸੁਨੇਹਾ ਪਟਵਾਰੀਆਂ ਨਾਲ ਸਾਂਝਾ ਕਰਦਿਆਂ ਉਨ੍ਹਾਂ ਨੂੰ ਹਮੇਸ਼ਾ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਭ੍ਰਿਸ਼ਟਾਚਾਰ ਵਿੱਚ ਗ਼ਲਤਾਨ ਰਹੀਆਂ ਹਨ ਪਰ ਮਾਨ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਸਖ਼ਤੀ ਨਾਲ ਅਪਣਾਈ ਹੋਈ ਹੈ। ਉਨ੍ਹਾਂ ਕਿਹਾ ਕਿ ਨਵੇਂ ਪਟਵਾਰੀਆਂ ਦੇ ਮੋਢਿਆਂ 'ਤੇ ਬਹੁਤ ਵੱਡੀ ਜ਼ਿੰਮੇਵਾਰੀ ਹੈ ਅਤੇ ਉਹ ਇਸ ਜ਼ਿੰਮੇਵਾਰੀ ਨੂੰ ਦਿੜ੍ਹਤਾ ਨਾਲ ਨਿਭਾਉਣ ਅਤੇ ਲੋਕਾਂ ਦੇ ਕੰਮਾਂ ਨੂੰ ਤਰਜੀਹੀ ਆਧਾਰ 'ਤੇ ਕਰਨ। ਉਨ੍ਹਾਂ ਸੁਚੇਤ ਕੀਤਾ ਕਿ ਸਰਕਾਰੀ ਮੁਲਾਜ਼ਮਾਂ ਦੀਆਂ ਭ੍ਰਿਸ਼ਟ ਗਤੀਵਿਧੀਆਂ ਨੂੰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ...
ਐੱਸਆਈਆਰ ਤਹਿਤ 25 ਜੂਨ ਤੋਂ ਬੀ.ਐਲ.ਓ. ਘਰ-ਘਰ ਜਾ ਕੇ ਵੋਟਰਾਂ ਦੇ ਭਰਨਗੇ ਫਾਰਮ : ਜ਼ਿਲ੍ਹਾ ਚੋਣ ਅਫ਼ਸਰ

ਐੱਸਆਈਆਰ ਤਹਿਤ 25 ਜੂਨ ਤੋਂ ਬੀ.ਐਲ.ਓ. ਘਰ-ਘਰ ਜਾ ਕੇ ਵੋਟਰਾਂ ਦੇ ਭਰਨਗੇ ਫਾਰਮ : ਜ਼ਿਲ੍ਹਾ ਚੋਣ ਅਫ਼ਸਰ

Local news
ਫ਼ਿਰੋਜ਼ਪੁਰ, 8 ਜੂਨ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਸ਼ਿਖ਼ਾ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਰਾਜ ਵਿੱਚ ਕੀਤੇ ਜਾ ਰਹੀ ਸਪੈਸ਼ਲ ਇੰਟੈਸਿਵ ਰਿਵੀਜ਼ਨ (ਐਸਆਈਆਰ) ਦੇ ਮੱਦੇਨਜ਼ਰ ਜ਼ਿਲ੍ਹੇ ਦੇ 903 ਪੋਲਿੰਗ ਸਟੇਸ਼ਨਾਂ 'ਤੇ ਪ੍ਰੀ ਮੈਪਿੰਗ (ਸਾਲ 2003 ਦੀ ਵੋਟਰ ਸੂਚੀ ਨੂੰ ਸਾਲ 2025 ਨਾਲ ਮੈਪ ਕਰਨ) ਲਈ ਵਿਸ਼ੇਸ਼ ਕੈਂਪ ਲਗਾਏ ਗਏ। ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਦੀਪਸ਼ਿਖ਼ਾ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ (ਸ਼ਹਿਰੀ), ਫ਼ਿਰੋਜ਼ਪੁਰ (ਦਿਹਾਤੀ), ਜ਼ੀਰਾ, ਅਤੇ ਗੁਰੂਹਰਸਹਾਏ ਵਿੱਚ ਪੋਲਿੰਗ ਬੂਥਾਂ 'ਤੇ ਇੱਕ-ਰੋਜ਼ਾ ਵਿਸ਼ੇਸ਼ ਕੈਂਪ ਪ੍ਰੀ-ਮੈਪਿੰਗ ਨੂੰ ਹੋਰ ਤੇਜ਼ੀ ਨਾਲ ਅੰਜਾਮ ਦੇਣ ਲਈ ਲਗਾਏ ਗਏ। ਉਹਨਾਂ ਦੱਸਿਆ ਕਿ ਵੋਟਰ ਮੈਪਿੰਗ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਬੀਐਲਓਜ਼ ਇਸ ਕੈਂਪ ਵਿੱਚ ਆਪਣੇ ਪੋਲਿੰਗ ਸਟੇਸ਼ਨਾਂ 'ਤੇ ਹਾਜ਼ਰ ਰਹੇ ਅਤੇ ਇਨ੍ਹਾਂ ਕੈਂਪਾਂ ਦੌਰਾਨ ਵੋਟਰਾਂ ਵੱਲੋਂ ਵੀ ਚੰਗਾ ਹੁੰਗਾਰਾ ਮਿਲਿਆ। ਜ਼ਿਲ੍ਹਾ ਚੋਣ ਅਫ਼...
ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ

Breaking News
ਅਮਰਗੜ੍ਹ/ਅਹਿਮਦਗੜ੍ਹ/ਮਾਲੇਰਕੋਟਲਾ, 8 ਜੂਨ:             ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ  ਬਰਿੰਦਰ ਕੁਮਾਰ ਗੋਇਲ ਨੇ ਅੱਜ ਅਮਰਗੜ੍ਹ ਵਿਧਾਨ ਸਭਾ ਹਲਕੇ ਦੇ ਪਿੰਡ ਮਾਣਕਮਾਜਰਾ ਅਤੇ ਦਹਿਲੀਜ਼ ਖ਼ੁਰਦ ਵਿਖੇ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੀ ਮੌਜੂਦ ਰਹੇ। ਇਸ ਸਬੰਧੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਇਨ੍ਹਾਂ ਪ੍ਰਾਜੈਕਟਾਂ ਨਾਲ ਇਲਾ...
“ਖੇਤ ਬਚਾਓ ਅਭਿਆਨ” ਤਹਿਤ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਕਿਸਾਨਾਂ ਨੂੰ ਕੀਤਾ ਜਾਗਰੂਕ

“ਖੇਤ ਬਚਾਓ ਅਭਿਆਨ” ਤਹਿਤ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਕਿਸਾਨਾਂ ਨੂੰ ਕੀਤਾ ਜਾਗਰੂਕ

Local news
ਰੂਪਨਗਰ, 8 ਜੂਨ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.) ਰੋਪੜ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ “ਖੇਤ ਬਚਾਓ ਅਭਿਆਨ” ਤਹਿਤ ਪਿੰਡ ਬਵਾਨੀ ਖੁਰਦ ਬਲਾਕ ਰੋਪੜ ਵਿਖੇ ਸਾਉਣੀ ਦੀਆਂ ਫ਼ਸਲਾਂ ਵਿੱਚ ਖਾਦਾਂ ਦੀ ਸੰਤੁਲਿਤ ਅਤੇ ਸੁਚੱਜੀ ਵਰਤੋਂ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਆਯੋਜਿਤ ਕੀਤਾ ਗਿਆ। ਇਹ ਪ੍ਰੋਗਰਾਮ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ, ਆਈ.ਸੀ.ਏ.ਆਰ.-ਅਟਾਰੀ, ਜ਼ੋਨ-1 ਅਤੇ ਐਸੋਸੀਏਟ ਡਾਇਰੈਕਟਰ (ਟ੍ਰੇਨਿੰਗ) ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਡਾ. ਸਤਬੀਰ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ। ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ) ਡਾ. ਜਗਮਨਜੋਤ ਸਿੰਘ ਮਾਨ ਨੇ ਕਿਸਾਨਾਂ ਨੂੰ ਝੋਨੇ ਦੀ ਨਰਸਰੀ ਵਿੱਚ ਪੌਸ਼ਟਿਕ ਤੱਤਾਂ ਦੀ ਘਾਟ ਦੀ ਪਛਾਣ ਅਤੇ ਸਿਹਤਮੰਦ ਪਨੀਰੀ ਤਿਆਰ ਕਰਨ ਦੇ ਵਿਗਿਆਨਕ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਖਾਦਾਂ ਦੀ ਵਰਤੋਂ ਮਿੱਟੀ ਦੀ ਜਾਂਚ ਦੇ ਨਤੀਜਿਆਂ ਦੇ ਆਧਾਰ ’ਤੇ ਹੀ ਕੀਤੀ ਜਾਵੇ ਅਤੇ ਪੌਸ਼ਟਿਕ ਤੱਤਾਂ ਨੂੰ ...
21 ਜੂਨ ਨੂੰ ਦਰਬਾਰ ਗੰਜ ਵਿਖੇ ਮਨਾਇਆ ਜਾਵੇਗਾ ਜਿਲ੍ਹਾ ਪੱਧਰੀ ਅੰਤਰ ਰਾਸ਼ਟਰੀ ਯੋਗਾ ਦਿਵਸ-ਡੀ.ਸੀ

21 ਜੂਨ ਨੂੰ ਦਰਬਾਰ ਗੰਜ ਵਿਖੇ ਮਨਾਇਆ ਜਾਵੇਗਾ ਜਿਲ੍ਹਾ ਪੱਧਰੀ ਅੰਤਰ ਰਾਸ਼ਟਰੀ ਯੋਗਾ ਦਿਵਸ-ਡੀ.ਸੀ

Local news
ਫਰੀਦਕੋਟ 08 ਜੂਨ,           ਹਰ ਬਜੁਰਗ, ਬੱਚੇ ਅਤੇ ਨੋਜਵਾਨ ਨੂੰ ਆਪਣੀ ਸਿਹਤ ਪ੍ਰਤੀ ਹੋਰ ਸੁਚੇਤ ਕਰਨ ਲਈ ਪੁਰਾਤਨ ਵਿਧੀ, ਯੋਗਾ ਰਾਹੀਂ ਨਿਰੋਗ ਰਹਿਣ ਅਤੇ ਪ੍ਰੇਰਿਤ ਕਰਨ ਹਿੱਤ 21 ਜੂਨ ਨੂੰ ਅੰਤਰਰਾਸ਼ਟਰੀ ਯੋਗਾ ਦਿਵਸ ਸਥਾਨਕ ਦਰਬਾਰ ਗੰਜ ਫਰੀਦਕੋਟ, ਕਾਲੂ ਰਾਮ ਦੀ ਬਗੀਚੀ ਨੇੜੇ ਪੰਚਾਇਤੀ ਗਊਸ਼ਾਲਾ ਜੈਤੋ ਅਤੇ ਲਾਲਾ ਲਾਜਪਤਰਾਏ ਪਾਰਕ ਕੋਟਕਪੂਰਾ, ਵਿਖੇ ਸਵੇਰੇ 6ਵਜੇ ਤੋਂ 7 ਵਜੇ ਤੱਕ ਮਨਾਇਆ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ ਨੇ  ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਯੋਗਾ ਦਿਵਸ ਸਬੰਧੀ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਦਾ ਜਾਇਜਾ ਲੈਣ ਮੌਕੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਮੌਕੇ ਯੋਗ ਆਸਣ ਸਬੰਧੀ ਲੋਕਾਂ ਨੂੰ ਅਭਿਆਸ ਕਰਵਾ ਕੇ ਇਸ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ ਇਸ ਵਿਧੀ ਨੂੰ ਹਰ ਰੋਜ਼ ਦੁਹਰਾ ਕੇ ਲੋਕਾਂ ਨੂੰ ਨਿਰੋਗ ਅਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਯੋਗ ਗੁਰੂ ਨਿਯੁਕਤ ਕੀਤੇ ਗਏ ਹਨ। । ਡਿਪਟੀ ਕਮਿਸ਼ਨਰ ...