ਸਮਾਜਿਕ ਬਰਾਬਰੀ ਅਤੇ ਸਿੱਖਿਆ ਦੇ ਸੰਦੇਸ਼ ਨੂੰ ਬਾਬਾ ਸਾਹਿਬ ਨੇ ਘਰ ਘਰ ਤੱਕ ਪਹੁੰਚਾਇਆ – ਹਰਜੋਤ ਬੈਂਸ
ਨੰਗਲ 18 ਅਪ੍ਰੈਲ: ਭਾਰਤ ਰਤਨ ਬਾਬਾ ਸਾਹਿਬ ਡਾ.ਭੀਮ ਰਾਓ ਅੰਬੇਡਕਰ ਜੀ ਦੀ ਜਯੰਤੀ ਦੇ ਪਵਿੱਤਰ ਮੌਕੇ ‘ਤੇ “ਜੈ ਭੀਮ ਜੈ ਭਾਰਤ” ਦੇ ਨਾਅਰੇ ਨਾਲ ਸਿੱਖਿਆ ਸੰਕਲਪ ਸਮਾਗਮ ਦਾ ਆਯੋਜਨ ਸਕੂਲ ਆਫ ਐਮੀਨੈਂਸ, ਨੰਗਲ ਵਿਖੇ ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ 19 ਅਪ੍ਰੈਲ ਦਿਨ ਐਤਵਾਰ ਸਵੇਰੇ 11 ਵਜੇ ਸ਼ੁਰੂ ਹੋਵੇਗਾ, ਜਿਸ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀ, ਅਧਿਆਪਕ, ਸਮਾਜ ਸੇਵੀ ਅਤੇ ਇਲਾਕੇ ਦੇ ਪ੍ਰਮੁੱਖ ਸਖਸ਼ੀਅਤਾਂ ਭਾਗ ਲੈਣਗੀਆਂ। ਇਸ ਸਮਾਗਮ ਦਾ ਮੁੱਖ ਉਦੇਸ਼ ਬਾਬਾ ਸਾਹਿਬ ਜੀ ਦੀ ਮਹਾਨ ਅਤੇ ਵਿਲੱਖਣ ਸੋਚ ਨੂੰ ਯਾਦ ਕਰਦਿਆਂ ਨੌਜਵਾਨ ਪੀੜ੍ਹੀ ਨੂੰ ਸਿੱਖਿਆ ਅਤੇ ਸਮਾਜਿਕ ਜਾਗਰੂਕਤਾ ਵੱਲ ਪ੍ਰੇਰਿਤ ਕਰਨਾ ਹੈ। ਇਸ ਸਮਾਗਮ ਦੇ ਮੁੱਖ ਮਹਿਮਾਨ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਹੋਣਗੇ। ਇਹ ਜਾਣਕਾਰੀ ਸਿੱਖਿਆ ਮੰਤਰੀ ਸ.ਹਰਜੋਤ ਸਿੰਘ ਬੈਂਸ ਨੇ ਸਕੂਲ ਆਫ ਐਮੀਨੈਂਸ ਨੰਗਲ ਪਹੁੰਚ ਕੇ ਸਿੱਖਿਆ ਸੰਕਲਪ ਪ੍ਰੋਗਰਾਮ ਦੀਆਂ ਕੀਤੀਆ ਜਾ ਰਹੀਆਂ ਅਗਾਓ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਦਿੱਤੀ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੀ ਅਜਾਦੀ ਤੋ ਬਾਅਦ ਸਮਾਜ ਵਿਚ ਸਮਾਨਤਾ ਨੂੰ ਕਾਇਮ ਰੱਖਣਾ ਬਹੁਤ ਵੱਡੀ...








