ਪੰਜਾਬ ਨੇ ਗ੍ਰੀਨ ਸਕੂਲ ਪ੍ਰੋਗਰਾਮ ਅਧੀਨ ਲਗਾਤਾਰ ਤੀਜੇ ਸਾਲ ਹਾਸਿਲ ਕੀਤਾ ਚੋਟੀ ਦਾ ਸਥਾਨ
ਚੰਡੀਗੜ੍ਹ, 31 ਜਨਵਰੀ:
ਪੰਜਾਬ ਇੱਕ ਵਾਰ ਫਿਰ ਸਕੂਲ ਪੱਧਰੀ ਵਾਤਾਵਰਣ ਸਥਿਰਤਾ ਵਿੱਚ ਦੇਸ਼ ਦੇ ਮੋਹਰੀ ਸੂਬੇ ਵਜੋਂ ਉਭਰਿਆ ਹੈ, ਜਿਸਨੇ ਗ੍ਰੀਨ ਸਕੂਲ ਐਵਾਰਡ 2026 ਵਿੱਚ ਵੱਕਾਰੀ ਬੈਸਟ ਸਟੇਟ ਅਤੇ 'ਬੈਸਟ ਡਿਸਟ੍ਰਿਕਟ’ ਪੁਰਸਕਾਰ ਜਿੱਤੇ ਹਨ। ਇਹ ਪੁਰਸਕਾਰ ਸੈਂਟਰ ਫਾਰ ਸਾਇੰਸ ਐਂਡ ਇਨਵਾਇਰਮੈਂਟ (ਸੀ.ਐਸ.ਈ.) ਦੁਆਰਾ ਇੰਡੀਆ ਹੈਬੀਟੇਟ ਸੈਂਟਰ, ਨਵੀਂ ਦਿੱਲੀ ਵਿਖੇ ਦਿੱਤੇ ਗਏ।
ਗਰੀਨ ਸਕੂਲ ਪ੍ਰੋਗਰਾਮ ਅਧੀਨ ਬੈਸਟ ਸਟੇਟ ਅਤੇ ਬੈਸਟ ਡਿਸਟ੍ਰਿਕਟ ਦੇ ਇਹ ਐਵਾਰਡ ਪੀ.ਐਸ.ਸੀ.ਐਸ.ਟੀ. ਦੇ ਜੁਆਇੰਟ ਡਾਇਰੈਕਟਰ ਡਾ. ਕੇ.ਐਸ. ਬਾਠ ਨੇ ਨਵੀਂ ਦਿੱਲੀ ਵਿਖੇ ਸੈਂਟਰ ਫਾਰ ਸਾਇੰਸ ਐਂਡ ਇਨਵਾਇਰਮੈਂਟ ਦੀ ਡਾਇਰੈਕਟਰ ਜਨਰਲ ਸ੍ਰੀਮਤੀ ਸੁਨੀਤਾ ਨਰਾਇਣ ਤੋਂ ਪ੍ਰਾਪਤ ਕੀਤੇ ।
ਦੱਸਣਯੋਗ ਹੈ ਕਿ ਪੰਜਾਬ ਨੇ ਲਗਾਤਾਰ ਤੀਜੇ ਸਾਲ ਇਹ ਐਵਾਰਡ ਜਿੱਤੇ ਹਨ, ਜੋ ਸਕੂਲਾਂ ਵਿੱਚ ਵਾਤਾਵਰਣ ਜਾਗਰੂਕਤਾ ਅਤੇ ਟਿਕਾਊ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਲਈ ਸੂਬਾ ਸਰਕਾਰ ਦੀ ਨਿਰੰਤਰ ਵਚਨਬੱਧਤਾ ਨੂੰ ਦਰਸਾਉਂਦਾ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਨੇ ਲਗਾਤਾਰ ਤੀਜੇ ਸਾਲ ਬੈਸਟ ਸਟੇਟ ਰਾਜ ਅਤੇ ਬੈਸਟ ਡਿਸਟ੍ਰਿਕਟ ਐਵਾਰਡ ਜਿੱਤੇ ਹਨ। ਦੱਸਣਯ...








