Thursday, April 16
Shadow

Tag: Women’s important role in strengthening the roots of democracy: Punjab honours women BLOs for outstanding performanceBreaking news

ਲੋਕਤੰਤਰ ਦੀਆਂ ਜੜ੍ਹਾਂ ਮਜ਼ਬੂਤ ਕਰਨ ਵਿੱਚ ਔਰਤਾਂ ਦੀ ਅਹਿਮ ਭੂਮਿਕਾ: ਪੰਜਾਬ ਨੇ ਸ਼ਾਨਦਾਰ ਕਾਰਗੁਜ਼ਾਰੀ ਵਾਲੀਆਂ ਮਹਿਲਾ ਬੀ.ਐਲ.ਓ. ਨੂੰ ਕੀਤਾ ਸਨਮਾਨਿਤ

ਲੋਕਤੰਤਰ ਦੀਆਂ ਜੜ੍ਹਾਂ ਮਜ਼ਬੂਤ ਕਰਨ ਵਿੱਚ ਔਰਤਾਂ ਦੀ ਅਹਿਮ ਭੂਮਿਕਾ: ਪੰਜਾਬ ਨੇ ਸ਼ਾਨਦਾਰ ਕਾਰਗੁਜ਼ਾਰੀ ਵਾਲੀਆਂ ਮਹਿਲਾ ਬੀ.ਐਲ.ਓ. ਨੂੰ ਕੀਤਾ ਸਨਮਾਨਿਤ

Punjab News
ਚੰਡੀਗੜ੍ਹ, 10 ਮਾਰਚ- ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ, ਜ਼ਮੀਨੀ ਪੱਧਰ 'ਤੇ ਚੋਣ ਪ੍ਰਕਿਰਿਆ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੀਆਂ ਮਹਿਲਾ ਬੂਥ ਲੈਵਲ ਅਫਸਰਾਂ (ਬੀਐਲਓਜ਼) ਦੇ ਸਮਰਪਣ ਨੂੰ ਮਾਨਤਾ ਅਤੇ ਸਨਮਾਨ ਦੇਣ ਲਈ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਸਮਾਗਮ ਕਰਵਾਏ ਗਏ। ਜ਼ਿਲ੍ਹਾ ਪੱਧਰ 'ਤੇ, ਹਰੇਕ ਵਿਧਾਨ ਸਭਾ ਹਲਕੇ ਤੋਂ ਬਿਹਤਰ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਤਿੰਨ ਮਹਿਲਾ ਬੀ.ਐਲ.ਓਜ਼ ਨੂੰ ਸਬੰਧਤ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਵੱਲੋਂ ਉਨ੍ਹਾਂ ਦੀ ਮਿਸਾਲੀ ਸੇਵਾ ਅਤੇ ਵੋਟਰ ਸੂਚੀ ਦੀ ਸੋਧ ਸਬੰਧੀ ਉਨ੍ਹਾਂ ਦੇ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਇਨ੍ਹਾਂ ਸਮਾਗਮਾਂ ਦੌਰਾਨ ਮਹਿਲਾ ਬੀ.ਐਲ.ਓਜ਼ ਦੇ ਨਿਰੰਤਰ ਯਤਨਾਂ ਨੂੰ ਮਾਨਤਾ ਦਿੱਤੀ ਗਈ ਜੋ ਨਾਗਰਿਕਾਂ ਨਾਲ ਮਿਲ ਕੇ ਪੂਰੇ ਸਮਰਪਣ ਨਾਲ ਕੰਮ ਕਰਦੀਆਂ ਹਨ ਅਤੇ ਚੋਣ ਕਮਿਸ਼ਨ ਅਤੇ ਵੋਟਰਾਂ ਦਰਮਿਆਨ ਇੱਕ ਅਹਿਮ ਕੜੀ ਵਜੋਂ ਕੰਮ ਕਰਦੀਆਂ ਹਨ। ਦੇਸ਼ ਦੀ ਚੋਣ ਪ੍ਰਕਿਰਿਆ ਵਿੱਚ ਔਰਤਾਂ ਵੱਲੋਂ ਨਿਭਾਈ ਗਈ ਅਹਿਮ ਭੂਮਿਕਾ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਅਨਿੰਦਿਤਾ ...