Friday, April 24
Shadow

ਨਸ਼ਾ ਮੁਕਤ ਮੁਹਿੰਮ ਦੀ ਰਥ ਯਾਤਰਾ ਨੂੰ ਵਿਕਾਸ ਅਤੇ ਪੰਚਾਇਤ ਮੰਤਰੀ ਕ੍ਰਿਸ਼ਣ ਲਾਲ ਪੰਵਾਰ ਨੇ ਝੰਡੀ ਵਿਖਾ ਕੇ ਕੀਤਾ ਰਵਾਨਾ

ਚੰਡੀਗੜ੍ਹ, 24 ਅਪ੍ਰੈਲ- ਹਰਿਆਣਾ ਦੇ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਕ੍ਰਿਸ਼ਣ ਲਾਲ ਪੰਵਾਰ ਨੇ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿੱਚ ਬ੍ਰਹਿਮਕੁਮਾਰੀ ਸੰਸਥਾਨ ਵੱਲੋਂ ਸੰਚਾਲਿਤ ਨਸ਼ਾ ਮੁਕਤ ਮੁਹਿੰਮ ਤਹਿਤ ਕੱਡੀ ਜਾ ਰਹੀ ਜਾਗਰੂਕਤਾ ਰਥ ਯਾਤਰਾ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ। ਇਹ ਰਥ ਯਾਤਰਾ 19 ਅਪ੍ਰੈਲ ਨੂੰ ਇਸਰਾਨਾ ਖੇਤਰ ਦੇ ਥਿਰਾਨਾ ਪਿੰਡ ਸਥਿਤ ਬ੍ਰਹਿਮਕੁਮਾਰੀ ਆਸ਼ਰਮ ਤੋਂ ਸ਼ੁਰੂ ਹੋਈ ਸੀ ਅਤੇ ਹਰਿਆਣਾ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਜਨ-ਜਾਗਰਨ ਕਰਦੇ ਹੋਏ  ਅੱਜ ਚੰਡੀਗੜ੍ਹ ਪਹੁੰਚੀ। 

ਇਸ ਮੌਕੇ ‘ਤੇ ਮੰਤਰੀ ਸ੍ਰੀ ਕ੍ਰਿਸ਼ਣ ਲਾਲ ਪੰਵਾਰ ਨੇ ਮੌਜ਼ੂਦ ਜਨਸਮੂਹ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਨਸ਼ਾ ਅੱਜ ਸਮਾਜ ਲਈ ਇੱਕ ਗੰਭੀਰ ਅਤੇ ਚਿੰਤਾਜਨਕ ਸਮੱਸਿਆ ਬਣ ਚੁੱਕਾ ਹੈ, ਜੋ ਵਿਸ਼ੇਸ਼ ਤੌਰ ਨਾਲ ਨੌਜੁਆਨਾਂ ਦੇ ਭਵਿੱਖ ਨੂੰ ਹਨੇਰੇ ਵੱਲ ਧਕੇਲ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਨਸ਼ੇ ਦੇ ਕਾਰਨ ਨਾ ਸਿਰਫ ਵਿਅਕਤੀ ਦੀ ਸਿਹਤ ਪ੍ਰਭਾਵਿਤ ਹੁੰਦਾ ਹੈ ਸਗੋਂ ਉਸ ਦਾ ਪਰਿਵਾਰ ਅਤੇ ਸਮਾਜ ਵੀ ਇਸ ਦੀ ਚਪੇਟ ਵਿੱਚ ਆ ਜਾਂਦਾ ਹੈ। ਅਜਿਹੇ ਵਿੱਚ ਨਸ਼ਾ ਮੁਕਤ ਭਾਰਤ ਦਾ ਸੰਕਲਪ ਸਿਰਫ ਸਰਕਾਰ ਦਾ ਨਹੀਂ, ਸਗੋਂ ਪੂਰੇ ਸਮਾਜ ਦੀ ਸਾਮੂਹਿਕ ਜਿੰਮੇਵਾਰੀ ਹੈ।

ਉਨ੍ਹਾਂ ਨੇ ਬ੍ਰਹਿਮਕੁਮਾਰੀ ਸੰਸਥਾਨ ਦੀ ਸਲਾਂਘਾ ਕਰਦੇ ਹੋਏ ਕਿਹਾ ਕਿ ਸੰਸਥਾ ਵੱਲੋਂ ਚਲਾਈ ਜਾ ਰਹੀ ਇਹ ਰਥ ਯਾਤਰਾ ਇੱਕ ਪ੍ਰੇਰਣਾਦਾਇਕ ਪਹਿਲ ਹੈ, ਜੋ ਨੌਜੁਆਨਾਂ ਵਿੱਚ ਨਵੀਂ ਊਰਜਾ, ਸਰਗਰਮ ਸੋਚ ਅਤੇ ਆਤਮਬਲ ਦਾ ਸੰਚਾਰ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਅਧਿਆਤਮਕ ਸੰਗਠਨਾਂ ਦੀ ਭੂਮਿਕਾ ਸਮਾਜ ਵਿੱਚ ਨੈਤਿਕ ਮੁੱਲਾਂ ਨੂੰ ਸਥਾਪਿਤ ਕਰਨ ਅਤੇ ਨੌਜੁਆਨਾਂ ਨੂੰ ਸਹੀ ਦਿਸ਼ਾ ਦੇਣ ਵਿੱਚ ਬਹੁਤਾ ਮਹੱਤਵਪੂਰਨ ਹੁੰਦੀ ਹੈ।

ਸ੍ਰੀ ਪੰਵਾਰ ਨੇ ਦੱਸਿਆ ਕਿ ਇਹ ਰਥ ਯਾਤਰਾ ਹਰਿਆਣਾ, ਚੰਡੀਗੜ੍ਹ, ਪੰਜਾਬ ਅਤੇ ਜੰਮੂ-ਕਸ਼ਮੀਰ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਜਾ ਕੇ ਹਰ ਰੋਜ ਕਈ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕਰ ਰਹੀ ਹੈ। ਇਨ੍ਹਾਂ ਪ੍ਰੋਗਰਾਮਾਂ ਵਿੱਚ ਨੁੱਕੜ ਨਾਟਕ, ਬਖਾਨ, ਸੰਵਾਦ ਅਤੇ ਜਨ-ਸੰਪਰਕ ਗਤੀਵਿਧੀਆਂ ਰਾਹੀਂ ਲੋਕਾਂ ਨੂੰ ਨਸ਼ੇ ਦੇ ਦੁਸ਼ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਮੁਹਿੰਮ ਰਾਹੀਂ ਨੌਜੁਆਨਾਂ ਨੂੰ ਨਸ਼ੇ ਤੋਂ ਦੂਰ ਰਹਿ ਕੇ ਆਪਣੇ ਜੀਵਨ ਨੂੰ ਸਰਗਰਮ ਦਿਸ਼ਾ ਦੇਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਉਨ੍ਹਾਂ ਨੇ ਕਿਹਾ ਕਿ ਹਰਿਆਣਾ ਸਰਕਾਰ ਵੀ ਨਸ਼ਾ ਮੁਕਤ ਸਮਾਜ ਦੇ ਨਿਰਮਾਣ ਲਈ ਪੂਰੀ ਤਰ੍ਹਾਂ ਪ੍ਰਤੀਬੱਧ ਹੈ ਅਤੇ ਇਸ ਦਿਸ਼ਾ ਵਿੱਚ ਕਈ ਠੋਸ ਕਦਮ ਚੁੱਕੇ ਜਾ ਰਹੇ ਹਨ। ਸਰਕਾਰ ਵੱਲੋਂ ਨਸ਼ਾਂ ਤਸਕਰਾਂ ਵਿਰੁਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਨੌਜੁਆਨਾਂ ਨੂੰ ਖੇਡ, ਸਿੱਖਿਆ ਅਤੇ ਕੌਸ਼ਲ ਵਿਕਾਸ ਵੱਲੋਂ ਪ੍ਰੋਤਸਾਹਿਤ ਕੀਤਾ ਜਾ ਰਿਹਾ ਹੈ ਤਾਂ ਉਹ ਨਸ਼ੇ ਤੋਂ ਦੂਰ ਰਹਿ ਸਕਣ।

ਉਨ੍ਹਾਂ ਨੇ ਨੌਜੁਆਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਨਾਲ ਜੁੜਨ ਅਤੇ ਆਪਣੇ ਪਰਿਵਾਰ ਅਤੇ ਸਮਾਜ ਨੂੰ ਨਸ਼ਾ ਮੁਕਤ ਬਨਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ। ਉਨ੍ਹਾਂ ਨੇ ਕਿਹਾ ਕਿ ਜਦੋਂ ਤੱਕ ਸਮਾਜ ਦਾ ਹਰ ਵਿਅਕਤੀ ਇਸ ਮੁਹਿੰਮ ਨੂੰ ਆਪਣਾ ਵਿਅਕਤੀਗਤ ਸੰਕਲਪ ਨਹੀਂ ਬਣਾਵੇਗਾ, ਤਦ ਤੱਕ ਇਸ ਸਮੱਸਿਆ ਦਾ ਸਥਾਈ ਹੱਲ ਸੰਭਵ ਨਹੀਂ ਹੈ।

ਇਸ ਦੌਰਾਨ ਬ੍ਰਹਿਮਕੁਮਾਰੀ ਸੰਸਥਾਨ ਦੇ ਪ੍ਰਤੀਨਿਧੀਆਂ ਨੇ ਵੀ ਆਪਣੇ ਵਿਚਾਰ ਵਿਅਕਤ ਕਰਦੇ ਹੋਏ ਦੱਸਿਆ ਕਿ ਇਹ ਰਥ ਯਾਤਰਾ ਇੱਕ ਵਿਆਪਕ ਜਨ-ਜਾਗਰਨ ਮੁਹਿੰਮ ਦਾ ਹਿੱਸਾ ਹੈ, ਜਿਸ ਦਾ ਉਦੇਸ਼ ਦੇਸ਼ ਨੂੰ ਨਸ਼ਾ ਮੁਕਤ ਬਨਾਉਣ ਹੈ। ਉਨ੍ਹਾਂ ਨੇ ਕਿਹਾ ਕਿ ਸੰਸਥਾ ਪਿਛਲੇ ਕਈ ਸਾਲਾਂ ਤੋਂ ਸਮਾਜ ਵਿੱਚ ਅਧਿਆਤਮਕ ਜਾਗਰੂਕਤਾ ਅਤੇ ਨਸ਼ਾ ਮੁਕਤੀ ਲਈ ਲਗਾਤਾਰ ਕੰਮ ਕਰ ਰਹੀ ਹੈ।

ਇਹ ਰਥ ਯਾਤਰਾ ਚੰਡੀਗੜ੍ਹ ਅਤੇ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਜਾਗਰੂਕਤਾ ਫੈਲਾਉਣ ਤੋਂ ਬਾਅਦ 5 ਮਈ 2026 ਨੂੰ ਜੰਮੂ-ਕਸ਼ਮੀਰ ਪਹੁੰਚੇਗੀ, ਜਿੱਥੇ ਵੀ ਵੱਖ ਵੱਖ ਪ੍ਰੋਗਰਾਮਾਂ ਰਾਹੀਂ ਲੋਕਾਂ ਨੂੰ ਨਸ਼ਾ ਮੁਕਤੀ ਦਾ ਸੰਦੇਸ਼ ਦਿੱਤਾ ਜਾਵੇਗਾ।

ਪ੍ਰੋਗਰਾਮ ਵਿੱਚ ਮੌਜ਼ੂਦ ਲੋਕਾਂ ਨੇ ਨਸ਼ਾ ਮੁਕਤ ਸਮਾਜ ਦੇ ਨਿਰਮਾਣ ਦਾ ਸੰਕਲਪ ਲਿਆ ਅਤੇ ਇਸ ਮੁਹਿੰਮ ਨੂੰ ਸਫਲ ਬਨਾਉਣ ਲਈ ਆਪਣਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।